(ਜਦੋਂ ਦੀ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮੱਥੇ ਤੇ ਲੱਗੀ ਹੈ
I applied the dust of the feet of the Saints to my face.
 
ਮੇਰੀ ਭੈੜੀ ਮਤਿ ਨਾਸ ਹੋ ਗਈ ਹੈ, ਮੇਰੀ ਕੋਝੀ ਅਕਲ ਦੂਰ ਹੋ ਚੁਕੀ ਹੈ
My evil-mindedness disappeared, along with my misfortune and false-mindedness.
 
ਹੇ ਨਾਨਕ ! (ਆਖ—) ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਟਿਕੇ ਰਹਿੰਦੇ ਹਨ ਤੇ ਪ੍ਰਭੂ ਦੇ ਗੁਣ ਗਾਂਦੇ ਹਨ, ਉਹਨਾਂ ਦੇ (ਅੰਦਰੋਂ ਮਾਇਆ ਦੇ ਮੋਹ ਵਾਲੇ) ਝੂਠੇ ਸੰਸਕਾਰ ਨਾਸ ਹੋ ਜਾਂਦੇ ਹਨ ।੪।੧੧।੧੮।
I sit in the true home of my self; I sing His Glorious Praises. O Nanak, my falsehood has vanished! ||4||11||18||
 
Maajh, Fifth Mehl:
 
ਹੇ ਇਤਨੇ ਵੱਡੇ ਦਾਤਾਰ ! (ਮੇਰੇ ਉੇਤੇ) ਕਿਰਪਾ ਕਰ, ਮੈਂ ਤੈਨੂੰ ਕਦੇ ਨਾਹ ਭੁਲਾਵਾਂ
I shall never forget You-You are such a Great Giver!
 
ਹੇ ਭਗਤਾਂ ਨਾਲ ਪਿਆਰ ਕਰਨ ਵਾਲੇ ਪ੍ਰਭੂ ! (ਮੇਰੇ ਉੇਤੇ) ਕਿਰਪਾ ਕਰ
Please grant Your Grace, and imbue me with the love of devotional worship.
 
ਮੈਨੂੰ ਇਹ ਦਾਨ ਦੇਹ ਕਿ ਜਿਵੇਂ ਹੋ ਸਕੇ ਮੈਂ ਦਿਨ ਰਾਤ ਤੇਰੇ ਚਰਨਾਂ ਦਾ ਧਿਆਨ ਧਰਦਾ ਰਹਾਂ ।੧।
If it pleases You, let me meditate on You day and night; please, grant me this gift! ||1||
 
ਹੇ ਪ੍ਰਭੂ ! (ਸਾਡੇ ਇਸ) ਜੜ੍ਹ ਸਰੀਰ ਵਿਚ ਤੂੰ ਚੇਤਨਤਾ ਪਾ ਦਿੱਤੀ ਹੈ
Into this blind clay, You have infused awareness.
 
ਤੂੰ (ਸਾਨੂੰ ਜੀਵਾਂ ਨੂੰ) ਸਭ ਕੁਝ ਦਿੱਤਾ ਹੋਇਆ ਹੈ, ਚੰਗੀਆਂ ਥਾਵਾਂ ਦਿੱਤੀਆਂ ਹੋਈਆਂ ਹਨ
Everything, everywhere which You have given is good.
 
ਹੇ ਪ੍ਰਭੂ ! (ਤੇਰੇ ਪੈਦਾ ਕੀਤੇ ਜੀਵ ਕਈ ਤਰ੍ਹਾਂ ਦੀਆਂ) ਖ਼ੁਸ਼ੀਆਂ ਖੇਡ ਤਮਾਸ਼ੇ ਕਰ ਰਹੇ ਹਨ, ਇਹ ਸਭ ਕੁਝ ਜੋ ਹੋ ਰਿਹਾ ਹੈ ਤੇਰੀ ਰਜ਼ਾ ਅਨੁਸਾਰ ਹੋ ਰਿਹਾ ਹੈ ।੨।
Bliss, joyful celebrations, wondrous plays and entertainment-whatever pleases You, comes to pass. ||2||
 
(ਹੇ ਪ੍ਰਭੂ !) ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਭ ਕੁਝ ਸਾਨੂੰ ਮਿਲ ਰਿਹਾ ਹੈ
Everything we receive is a gift from Him
 
(ਜਿਸ ਦੀ ਮਿਹਰ ਨਾਲ) ਅਨੇਕਾਂ ਕਿਸਮਾਂ ਦਾ ਖਾਣਾ ਅਸੀ ਖਾ ਰਹੇ ਹਾਂ
-the thirty-six delicious foods to eat,
 
(ਆਰਾਮ ਕਰਨ ਲਈ) ਸੁਖਦਾਈ ਮੰਜੇ-ਬਿਸਤ੍ਰੇ ਸਾਨੂੰ ਮਿਲੇ ਹੋਏ ਹਨ, ਠੰਢੀ ਹਵਾ ਅਸੀ ਮਾਣ ਰਹੇ ਹਾਂ, ਤੇ ਬੇਫ਼ਿਕਰੀ ਦੇ ਕਈ ਖੇਡ ਤਮਾਸ਼ੇ ਕਰਦੇ ਰਹਿੰਦੇ ਹਾਂ (ਉਸ ਨੂੰ ਕਦੀ ਵਿਸਾਰਨਾ ਨਹੀਂ ਚਾਹੀਦਾ) ।੩।
cozy beds, cooling breezes, peaceful joy and the experience of pleasure. ||3||
 
ਹੇ ਪ੍ਰਭੂ ! ਮੈਨੂੰ ਅਜੇਹੀ ਅਕਲ ਦੇ, ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਕਦੇ ਨਾਹ ਭੁਲਾਵਾਂ
Give me that state of mind, by which I may not forget You.
 
ਮੈਨੂੰ ਉਹੀ ਮਤਿ ਦੇਹ, ਕਿ ਮੈਂ ਤੈਨੂੰ ਸਿਮਰਦਾ ਰਹਾਂ
Give me that understanding, by which I may meditate on You.
 
ਹੇ ਨਾਨਕ ! (ਆਖ—) ਮੈਨੂੰ ਗੁਰੂ ਦੇ ਚਰਨਾਂ ਦਾ ਆਸਰਾ ਦੇਹ, ਤਾਕਿ ਮੈਂ ਹਰੇਕ ਸਾਹ ਦੇ ਨਾਲ ਤੇਰੇ ਗੁਣ ਗਾਂਦਾ ਰਹਾਂ ।੪।੧੨।੧੯।
I sing Your Glorious Praises with each and every breath. Nanak takes the Support of the Guru's Feet. ||4||12||19||
 
Maajh, Fifth Mehl:
 
ਹੇ ਰਜ਼ਾ ਦੇ ਮਾਲਕ-ਪ੍ਰਭੂ ! ਤੇਰਾ ਹੁਕਮ (ਸਿਰ-ਮੱਥੇ ਉੱਤੇ ਮੰਨਣਾ) ਤੇਰੀ ਸਿਫ਼ਤਿ-ਸਾਲਾਹ ਹੀ ਹੈ
To praise You is to follow Your Command and Your Will.
 
ਜੋ ਤੈਨੂੰ ਚੰਗਾ ਲੱਗਦਾ ਹੈ (ਉਸ ਨੂੰ ਭਲਾਈ ਜਾਨਣਾ) ਇਹੀ ਅਸਲ ਗਿਆਨ ਹੈ ਇਹੀ ਅਸਲ ਸਮਾਧੀ ਹੈ ।
That which pleases You is spiritual wisdom and meditation.
 
(ਹੇ ਭਾਈ !) ਜੋ ਕੁਝ ਪ੍ਰਭੂ ਜੀ ਨੂੰ ਭਾਉਂਦਾ ਹੈ (ਉਸ ਨੂੰ ਪਰਵਾਨ ਕਰਨਾ ਹੀ) ਅਸਲ ਜਪ ਹੈ, ਪਰਮਾਤਮਾ ਦੇ ਭਾਣੇ ਵਿਚ ਤੁਰਨਾ ਹੀ ਪੂਰਨ ਗਿਆਨ ਹੈ ।੧।
That which pleases God is chanting and meditation; to be in harmony with His Will is perfect spiritual wisdom. ||1||
 
ਹੇ ਮਾਲਕ-ਪ੍ਰਭੂ ! ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਉਹੀ ਮਨੁੱਖ ਗਾ ਸਕਦਾ ਹੈ, ਜੇਹੜਾ ਤੇਰੇ ਮਨ ਵਿਚ (ਤੈਨੂੰ) ਪਿਆਰਾ ਲੱਗਦਾ ਹੈ
He alone sings Your Ambrosial Naam, who is pleasing to Your Mind, O my Lord and Master.
 
ਹੇ ਸਾਹਿਬ ! ਤੂੰ ਹੀ ਸੰਤਾਂ ਦਾ (ਸਹਾਰਾ) ਹੈਂ, ਸੰਤ ਤੇਰੇ ਆਸਰੇ ਜੀਊੁਂਦੇ ਹਨ, ਤੇਰੇ ਸੰਤਾਂ ਦਾ ਮਨ ਸਦਾ ਤੇਰੇ (ਚਰਨਾਂ ਵਿਚ) ਜੁੜਿਆ ਰਹਿੰਦਾ ਹੈ ।੨।
You belong to the Saints, and the Saints belong to You. The minds of the Saints are attuned to You, O my Lord and Master. ||2||
 
ਹੇ ਗੋਪਾਲ-ਪ੍ਰਭੂ ! ਹੇ ਸ੍ਰਿਸ਼ਟੀ ਦੇ ਪਾਲਣਹਾਰ ! ਤੂੰੰ ਆਪਣੇ ਸੰਤਾਂ ਦੀ ਸਦਾ ਰੱਖਿਆ ਕਰਦਾ ਹੈਂ
You cherish and nurture the Saints.
 
ਤੇਰੇ ਚਰਨਾਂ ਵਿਚ ਜੁੜੇ ਰਹਿ ਕੇ ਸੰਤ ਆਤਮਕ ਆਨੰਦ ਮਾਣਦੇ ਹਨ
The Saints play with You, O Sustainer of the World.
 
ਤੈਨੂੰ ਆਪਣੇ ਸੰਤ ਬਹੁਤ ਪਿਆਰੇ ਲੱਗਦੇ ਹਨ, ਤੂੰ ਸੰਤਾਂ ਦੀ ਜਿੰਦ-ਜਾਨ ਹੈਂ ।੩।
Your Saints are very dear to You. You are the breath of life of the Saints. ||3||
 
ਮੇਰਾ ਮਨ ਤੇਰੇ ਉਹਨਾਂ ਸੰਤਾਂ ਤੋਂ ਸਦਾ ਸਦਕੇ ਹੈ
My mind is a sacrifice to those Saints who know You,
 
ਜਿਨ੍ਹਾਂ ਨੇ ਤੈਨੂੰ ਪਛਾਣਿਆ ਹੈ (ਤੇਰੇ ਨਾਲ ਡੂੰਘੀ ਸਾਂਝ ਪਾਈ ਹੈ) ਜੇਹੜੇ ਤੈਨੂੰ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ
and are pleasing to Your Mind.
 
ਹੇ ਨਾਨਕ ! (ਆਖ—ਹੇ ਪ੍ਰਭੂ !) (ਜੇਹੜੇ ਵਡਭਾਗੀ) ਉਹਨਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦੇ ਹਨ, ਉਹ ਪਰਮਾਤਮਾ ਦਾ ਨਾਮ ਰਸ ਪੀ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਸਦਾ ਰੱਜੇ ਰਹਿੰਦੇ ਹਨ ।੪।੧੩।੨੦।
In their company I have found a lasting peace. Nanak is satisfied and fulfilled with the Sublime Essence of the Lord. ||4||13||20||
 
Maajh, Fifth Mehl
 
(ਹੇ ਪ੍ਰਭੂ !) ਤੂੰ (ਮਾਨੋ) ਸਮੁੰਦਰ ਹੈਂ ਤੇ ਅਸੀ (ਜੀਵ) ਤੇਰੀਆਂ ਮੱਛੀਆਂ ਹਾਂ
: You are the Ocean of Water, and I am Your fish.
 
ਹੇ ਪ੍ਰਭੂ ! ਤੇਰਾ ਨਾਮ (ਮਾਨੋ, ਸ੍ਵਾਂਤੀ ਨਛੱਤ੍ਰ ਦੀ ਵਰਖਾ ਦੀ) ਬੂੰਦ ਹੈ, ਤੇ ਅਸੀ (ਜੀਵ, ਮਾਨੋ) ਪਿਆਸੇ ਪਪੀਹੇ ਹਾਂ ।
Your Name is the drop of water, and I am a thirsty rainbird.
 
ਹੇ ਪ੍ਰਭੂ ! ਮੈਨੂੰ ਤੇਰੇ ਮਿਲਾਪ ਦੀ ਆਸ ਹੈ ਮੈਨੂੰ ਤੇਰੇ ਨਾਮ ਜਲ ਦੀ ਪਿਆਸ ਹੈ (ਜੇ ਤੇਰੀ ਮਿਹਰ ਹੋਵੇ ਤਾਂ ਮੇਰਾ) ਮਨ ਤੇਰੇ ਹੀ ਚਰਨਾਂ ਵਿਚ ਜੁੜਿਆ ਰਹੇ ।੧।
You are my hope, and You are my thirst. My mind is absorbed in You. ||1||
 
ਜਿਵੇਂ ਅੰਞਾਣਾ ਬਾਲ (ਆਪਣੀ ਮਾਂ ਦਾ) ਦੁੱਧ ਪੀ ਕੇ ਰੱਜ ਜਾਂਦਾ ਹੈ
Just as the baby is satisfied by drinking milk,
 
ਜਿਵੇਂ (ਕੋਈ) ਕੰਗਾਲ ਮਨੁੱਖ (ਮਿਲਿਆ) ਧਨ ਵੇਖ ਕੇ ਸੁਖ ਮਹਿਸੂਸ ਕਰਦਾ ਹੈ
and the poor person is pleased by seeing wealth,
 
ਜਿਵੇਂ ਕੋਈ ਤ੍ਰਿਹਾਇਆ ਮਨੁੱਖ ਠੰਢਾ ਪਾਣੀ ਪੀ ਕੇ (ਖ਼ੁਸ਼ ਹੁੰਦਾ ਹੈ) ਤਿਵੇਂ (ਹੇ ਪ੍ਰਭੂ ! ਜੇ ਤੇਰੀ ਕ੍ਰਿਪਾ ਹੋਵੇ ਤਾਂ) ਮੇਰਾ ਇਹ ਮਨ ਤੇਰੇ ਚਰਨਾਂ ਵਿਚ (ਤੇਰੇ ਨਾਮ-ਜਲ ਨਾਲ) ਭਿੱਜ ਜਾਏ (ਤਾਂ ਮੈਨੂੰ ਖੁਸ਼ੀ ਹੋਵੇ) ।੨।
and the thirsty person is refreshed by drinking cool water, so is this mind drenched with delight in the Lord. ||2||
 
ਜਿਵੇਂ ਹਨੇਰੇ ਵਿਚ ਦੀਵਾ ਚਾਨਣ ਕਰਦਾ ਹੈ
Just as the darkness is lit up by the lamp,
 
ਜਿਵੇਂ ਪਤੀ ਦੇ ਮਿਲਾਪ ਦੀ ਤਾਂਘ ਕਰਦਿਆਂ ਕਰਦਿਆਂ ਇਸਤ੍ਰੀ ਦੀ ਆਸ ਪੂਰੀ ਹੁੰਦੀ ਹੈ ਤੇ ਆਪਣੇ ਪ੍ਰੀਤਮ ਨੂੰ ਮਿਲ ਕੇ ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੁੰਦਾ ਹੈ
and the hopes of the wife are fulfilled by thinking about her husband,
 
ਤਿਵੇਂ (ਜਿਸ ਉੱਤੇ ਪ੍ਰਭੂ ਦੀ ਮਿਹਰ ਹੋਵੇ ਉਸਦਾ) ਮਨ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ ।੩।
and people are filled with bliss upon meeting their beloved, so is my mind imbued with the Lord's Love. ||3||
 
ਹੇ ਨਾਨਕ ! (ਆਖ—) ਸੰਤਾਂ ਨੇ ਮੈਨੂੰ ਪਰਮਾਤਮਾ ਦੇ (ਮਿਲਾਪ ਦੇ) ਰਸਤੇ ਉੱਤੇ ਪਾ ਦਿੱਤਾ ਹੈ
The Saints have set me upon the Lord's Path.
 
ਕਿਰਪਾਲ ਗੁਰੂ ਨੇ ਮੈਨੂੰ ਪਰਮਾਤਮਾ ਦੇ ਚਰਨਾਂ ਵਿਚ ਰਹਿਣ ਦੀ ਗੇਝ ਪਾ ਦਿੱਤੀ ਹ
By the Grace of the Holy Saint, I have been attuned to the Lord.
 
ਹੁਣ ਪਰਮਾਤਮਾ ਮੇਰਾ (ਆਸਰਾ ਬਣ ਗਿਆ ਹੈ), ਮੈਂ ਪਰਮਾਤਮਾ ਦਾ (ਹੀ) ਸੇਵਕ (ਬਣ ਚੁੱਕਾ) ਹਾਂ, ਹੇ ਨਾਨਕ ! (ਆਖ—) ਗੁਰੂ ਨੇ ਮੈਨੂੰ ਸਦਾ-ਥਿਰ ਰਹਿਣ ਵਾਲਾ ਸਿਫ਼ਤਿ-ਸਾਲਾਹ ਦਾ ਸ਼ਬਦ ਬਖ਼ਸ਼ ਦਿੱਤਾ ਹੈ ।੪।੧੪।੨੧।
The Lord is mine, and I am the slave of the Lord. O Nanak, the Guru has blessed me with the True Word of the Shabad. ||4||14||21||
 
Maajh, Fifth Mehl:
 
ਹੇ ਮਨ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਐਸਾ ਜਲ ਹੈ ਜੋ ਸਦਾ ਹੀ ਸਾਫ਼ ਰਹਿੰਦਾ ਹੈ ।
The Ambrosial Naam, the Name of the Lord, is eternally pure.
 
ਜੇਹੜਾ ਪਰਮਾਤਮਾ (ਜੀਵਾਂ ਨੂੰ) ਸੁੱਖ ਦੇਣ ਵਾਲਾ ਹੈ ਤੇ (ਜੀਵਾਂ ਦੇ) ਦੁੱਖ ਦੂਰ ਕਰਨ ਦੀ ਸਮਰੱਥਾ ਰੱਖਦਾ ਹੈ
The Lord is the Giver of Peace and the Dispeller of sorrow.
 
ਹੇ ਮਨ ! (ਦੁਨੀਆ ਦੇ ਪਦਾਰਥਾਂ ਦੇ) ਹੋਰ ਸਾਰੇ ਸੁਆਦ ਚੱਖ ਕੇ ਮੈਂ ਵੇਖ ਲਏ ਹਨ, ਪਰਮਾਤਮਾ ਦੇ ਨਾਮ ਦਾ ਸੁਆਦ ਹੋਰ ਸਭਨਾਂ ਤੋਂ ਮਿੱਠਾ ਹੈ ।੧।
I have seen and tasted all other flavors, but to my mind, the Subtle Essence of the Lord is the sweetest of all. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by