ਗੁਰੂ ਜਿਸ ਸੇਵਕ ਤੋਂ ਪਰਮਾਤਮਾ ਦਾ ਹੁਕਮ ਮਨਾਂਦਾ ਹੈ ਉਸ ਸੇਵਕ ਨੂੰ ਗੁਰੂ ਦੀ (ਇਸ ਦੱਸੀ) ਸੇਵਾ ਨਾਲ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੭।
Serving the Guru, eternal peace is obtained, by those whom the Lord inspires to obey the Hukam of His Command. ||7||
 
(ਹੇ ਭਾਈ!) ਸੋਨਾ ਚਾਂਦੀ ਆਦਿਕ ਸਭ (ਨਾਸਵੰਤ) ਮਾਇਆ ਹੈ (ਜਦੋਂ ਜੀਵ ਸਰੀਰ ਤਿਆਗਦਾ ਹੈ ਉਸ ਦੇ ਭਾ ਦੀ ਇਹ) ਮਿੱਟੀ ਵਿਚ ਰਲ ਜਾਂਦੀ ਹੈ (ਕਿਉਂਕਿ ਉਸ ਦੇ ਕਿਸੇ ਕੰਮ ਨਹੀਂ ਆਉਂਦੀ)
Gold and silver, and all metals, mix with dust in the end
 
ਸਤਿਗੁਰੂ ਨੇ (ਪ੍ਰਭੂ ਦੇ ਸੇਵਕ ਨੂੰ ਇਹ) ਸੂਝ ਦੇ ਦਿੱਤੀ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ (ਸੋਨਾ ਚਾਂਦੀ ਆਦਿਕ ਕੋਈ ਚੀਜ਼ ਜੀਵ ਦੇ) ਨਾਲ ਨਹੀਂ ਜਾਂਦੀ ।
Without the Name, nothing goes along with you; the True Guru has imparted this understanding.
 
ਹੇ ਨਾਨਕ! (ਗੁਰੂ ਦੀ ਕਿਰਪਾ ਨਾਲ) ਜੇਹੜੇ ਬੰਦੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਉਹ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਰਹਿੰਦੇ ਹਨ ।੮।੫।
O Nanak, those who are attuned to the Naam are immaculate and pure; they remain merged in the Truth. ||8||5||
 
Maaroo, First Mehl:
 
ਜਦੋਂ (ਪਰਮਾਤਮਾ ਦਾ) ਹੁਕਮ ਹੋ ਜਾਂਦਾ ਹੈ ਜਦੋਂ (ਕਿਸੇ ਦੀ) ਚਿੱਠੀ ਧੁਰ (ਦਰਗਾਹ) ਤੋਂ ਪਾਟ ਜਾਂਦੀ ਹੈ, ਤਾਂ ਉਹ (ਇਸ ਸੰਸਾਰ ਵਿਚ) ਰਹਿ ਨਹੀਂ ਸਕਦਾ ।
The Order is issued, and he cannot remain; the permit to stay has been torn up.
 
(ਹੇ ਭਾਈ! ਜਦ ਤਕ ਤੇਰਾ) ਇਹ ਮਨ ਔਗੁਣਾਂ (ਦੀ ਫਾਹੀ) ਵਿਚ ਬੱਝਾ ਹੋਇਆ ਹੈ (ਤਦ ਤਕ ਆਪਣੇ ਇਸ) ਸਰੀਰ ਵਿਚ (ਦੁੱਖ) ਸਹਾਰ ।
This mind is tied to its faults; it suffers terrible pain in its body.
 
ਜੇਹੜਾ ਮਨੁੱਖ ਪੂਰੇ ਗੁਰੂ ਦੀ ਰਾਹੀਂ ਪਰਮਾਤਮਾ ਦੇ ਦਰ ਦਾ ਮੰਗਤਾ ਬਣਦਾ ਹੈ ਉਸ ਦੇ ਸਾਰੇ ਗੁਨਾਹ ਬਖ਼ਸ਼ੇ ਜਾਂਦੇ ਹਨ ।੧।
The Perfect Guru forgives all the mistakes of the beggar at His Door. ||1||
 
(ਹੇ ਭਾਈ! ਹੁਣੇ ਹੁਣੇ ਵੇਲਾ ਹੈ) ਗੁਰੂ ਦੇ ਸ਼ਬਦ ਦੀ ਵਿਚਾਰ ਸਮਝ, (ਇਥੇ ਸਦਾ) ਟਿਕੇ ਨਹੀਂ ਰਹਿ ਸਕੀਦਾ, (ਜਦੋਂ ਪ੍ਰਭੂ ਦਾ ਹੁਕਮ ਆਇਆ, ਤਦੋਂ) ਇਥੋਂ ਚੱਲਣਾ ਹੀ ਪਏਗਾ ।
How can he stay here? He must get up and depart. Contemplate the Word of the Shabad, and understand this.
 
(ਪਰ, ਹੇ ਪ੍ਰਭੂ! ਜੀਵਾਂ ਦੇ ਕੀਹ ਵੱਸ?) ਹੇ ਬੇਅੰਤ ਪ੍ਰਭੂ! ਤੈਨੂੰ ਉਹੀ ਮਨੁੱਖ ਮਿਲ ਸਕਦਾ ਹੈ ਜਿਸ ਨੂੰ ਤੂੰ ਆਪ ਮਿਲਾਏਂ, ਧੁਰ ਤੋਂ ਤੇਰਾ (ਅਜੇਹਾ ਹੀ) ਹੁਕਮ ਹੈ (ਅਜੇਹੀ ਹੀ ਰਜ਼ਾ ਹੈ) ।੧।ਰਹਾਉ।
He alone is united, whom You, O Lord, unite. Such is the Primal Command of the Infinite Lord. ||1||Pause||
 
(ਪਰ ਅਸਾਂ ਜੀਵਾਂ ਦੇ ਵੱਸ ਦੀ ਗੱਲ ਨਹੀਂ) ਹੇ ਪ੍ਰਭੂ! ਜਿਸ ਹਾਲਤ ਵਿਚ ਤੂੰ ਮੈਨੂੰ ਰੱਖਦਾ ਹੈਂ, ਮੈਂ ਉਸੇ ਹਾਲਤ ਵਿਚ ਰਹਿ ਸਕਦਾ ਹਾਂ, ਜੇਹੜੀ (ਆਤਮਕ ਖ਼ੁਰਾਕ) ਤੂੰ ਮੈਨੂੰ ਦੇਂਦਾ ਹੈਂ ਮੈਂ ਉਹੀ ਖਾਂਦਾ ਹਾਂ ।
As You keep me, I remain; whatever You give me, I eat.
 
(ਆਤਮਕ ਜੀਵਨ ਦੇ ਰਸਤੇ ਤੇ) ਜਿਸ ਤਰ੍ਹਾਂ ਤੂੰ ਮੈਨੂੰ ਤੋਰਦਾ ਹੈਂ ਮੈਂ ਉਸੇ ਤਰ੍ਹਾਂ ਤੁਰਦਾ ਹਾਂ, ਤੇ ਆਪਣੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਪਾਂਦਾ ਹਾਂ ।
As You lead me, I follow, with the Ambrosial Name in my mouth.
 
ਹੇ ਮੇਰੇ ਠਾਕੁਰ! ਤੇਰੇ ਆਪਣੇ ਹੱਥ ਵਿਚ ਵਡਿਆਈਆਂ ਹਨ (ਜਿਸ ਨੂੰ ਤੂੰ ਵਡਿਆਈ ਬਖ਼ਸ਼ਦਾ ਹੈਂ ਜਿਸ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜਦਾ ਹੈਂ ਉਸ ਦੇ ਮਨ ਵਿਚ (ਤੇਰੀ ਭਗਤੀ ਦਾ) ਚਾਉ ਪੈਦਾ ਹੋ ਜਾਂਦਾ ਹੈ ।੨।
All glorious greatness rests in the hands of my Lord and Master; my mind yearns to unite with You. ||2||
 
(ਪਰਮਾਤਮਾ ਦੀ ਸਿਫ਼ਤਿ-ਸਾਲਾਹ ਛੱਡ ਕੇ ਪਰਮਾਤਮਾ ਦੇ) ਪੈਦਾ ਕੀਤੇ ਹੋਏ ਦੀ ਵਡਿਆਈ ਕਰਨ ਤੋਂ ਕੋਈ (ਆਤਮਕ) ਲਾਭ ਨਹੀਂ ਹੋਵੇਗਾ (ਵਡਿਆਈਆਂ ਉਸ ਕਰਤਾਰ ਦੀਆਂ ਕਰੋ) ਜੋ (ਜਗਤ-ਰਚਨਾ) ਕਰ ਕੇ ਆਪ ਹੀ (ਉਸ ਦੀ) ਸੰਭਾਲ ਭੀ ਕਰਦਾ ਹੈ ।
Why should anyone praise any other created being? That Lord acts and sees.
 
ਜਿਸ ਕਰਤਾਰ ਨੇ ਜਗਤ ਰਚਿਆ ਹੈ ਉਹੀ (ਮੇਰੇ) ਮਨ ਵਿਚ ਵੱਸਦਾ ਹੈ । ਮੈਨੂੰ ਉਸ ਵਰਗਾ ਕੋਈ ਹੋਰ ਨਹੀਂ ਦਿੱਸਦਾ ।
The One who created me, abides within my mind; there is no other at all.
 
ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ (ਜੇਹੜਾ ਕਰਦਾ ਹੈ ਉਸ ਨੂੰ) ਸਦਾ ਦੀ ਇੱਜ਼ਤ ਮਿਲ ਜਾਂਦੀ ਹੈ ।੩।
So praise that True Lord, and you shall be blessed with true honor. ||3||
 
ਪੰਡਿਤ (ਸ਼ਾਸਤ੍ਰ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੀਆਂ) ਪੜ੍ਹ ਕੇ (ਉਸ ਅਵਸਥਾ ਤੇ) ਨਹੀਂ ਪਹੁੰਚਦਾ (ਜਿਥੇ ਪਰਮਾਤਮਾ ਨਾਲੋਂ ਵਿਛੋੜਾ ਮੁੱਕ ਜਾਏ, ਕਿਉਂਕਿ ਪੜ੍ਹ ਪੜ੍ਹ ਕੇ ਭੀ) ਉਹ ਮਾਇਆ ਦੇ ਜੰਜਾਲਾਂ ਵਿਚ ਬਹੁਤ ਫਸਿਆ ਰਹਿੰਦਾ ਹੈ ।
The Pandit, the religious scholar, reads, but does not reach the Lord; he is totally entangled in worldly affairs.
 
(ਧਰਮ ਸ਼ਾਸਤ੍ਰਾਂ ਅਨੁਸਾਰ) ਪਾਪ ਕੀਹ ਹੈ ਤੇ ਪੁੰਨ ਕੀਹ ਹੈ ਇਹ ਵਿਚਾਰ ਕਰਦਾ ਹੋਇਆ ਭੀ ਉਹ ਦ੍ਵੈਤ ਦੀ ਫਾਹੀ ਵਿਚ ਹੀ ਰਹਿੰਦਾ ਹੈ, ਮਾਇਆ ਦੀ ਭੁੱਖ ਤੇ ਆਤਮਕ ਮੌਤ (ਮੌਤ ਦਾ ਡਰ) ਉਸ ਦੇ ਸਿਰ ਤੇ ਕਾਇਮ ਰਹਿੰਦੇ ਹਨ ।
He keeps the company of both virtue and vice, tormented by hunger and the Messenger of Death.
 
ਪਰਮਾਤਮਾ ਦੇ ਚਰਨਾਂ ਤੋਂ ਵਿਛੋੜਾ ਤੇ ਸਹਿਮ ਉਸ ਮਨੁੱਖ ਦਾ ਹੀ ਮੁੱਕਦਾ ਹੈ ਜਿਸ ਦੇ ਮਨ ਵਿਚ ਹਰ ਤਰ੍ਹਾਂ ਰੱਖਿਆ ਕਰਨ ਵਾਲਾ ਪਰਮਾਤਮਾ ਵੱਸਿਆ ਰਹਿੰਦਾ ਹੈ ।੪।
One who is protected by the Perfect Lord, forgets separation and fear. ||4||
 
ਹੇ ਭਾਈ! ਕੀਤੇ ਕਰਮਾਂ ਦਾ ਹਿਸਾਬ ਹੋਣ ਤੇ ਜਿਨ੍ਹਾਂ ਨੂੰ ਇੱਜ਼ਤ ਮਿਲਦੀ ਹੈ ਉਹ ਪੂਰੇ ਭਾਂਡੇ ਸਮਝੇ ਜਾਂਦੇ ਹਨ ।
They alone are perfect, O Siblings of Destiny, whose honor is certified.
 
ਅਜੇਹੇ ਪੂਰਨ ਗੁਣਵਾਨ ਮਨੁੱਖ ਨੂੰ ਪਰਮਾਤਮਾ ਦੇ ਦਰ ਤੋਂ ਮਤਿ ਭੀ ਪੂਰੀ ਹੀ ਮਿਲਦੀ ਹੈ (ਜਿਸ ਕਰਕੇ ਉਹ ਭੁੱਲਣ ਵਾਲੇ ਜੀਵਨ-ਰਾਹ ਤੇ ਨਹੀਂ ਪੈਂਦਾ) ਤੇ ਸਦਾ-ਥਿਰ ਰਹਿਣ ਵਾਲੀ ਇੱਜ਼ਤ ਪ੍ਰਾਪਤ ਹੁੰਦੀ ਹੈ ।
Perfect is the intellect of the Perfect Lord. True is His glorious greatness.
 
(ਉਹ ਪਰਮਾਤਮਾ ਬੇਅੰਤ ਦਾਤਾਂ ਦਾ ਮਾਲਕ ਹੈ, ਜੀਵ ਨੂੰ) ਸਦਾ ਦੇਂਦਾ ਹੈ (ਉਸ ਦੇ ਖ਼ਜ਼ਾਨੇ ਵਿਚ) ਘਾਟਾ ਨਹੀਂ ਪੈਂਦਾ, ਜੀਵ ਦਾਤਾਂ ਲੈ ਲੈ ਕੇ ਥੱਕ ਜਾਂਦਾ ਹੈ ।੫।
His gifts never run short, although those who receive may grow weary of receiving. ||5||
 
(ਇਸ ਗੱਲ ਦੀ ਬੜੀ ਵਡਿਆਈ ਕੀਤੀ ਜਾਂਦੀ ਹੈ ਕਿ ਦੇਵਤਿਆਂ ਨੇ ਸਮੁੰਦਰ ਰਿੜਕਿਆ ਤੇ ਉਸ ਵਿਚੋਂ ਚੌਦਾਂ ਰਤਨ ਨਿਕਲੇ, ਭਲਾ) ਜੇ ਖਾਰਾ ਸਮੁੰਦਰ ਰਿੜਕਿਆ ਜਾਏ, ਉਸ ਵਿਚੋਂ ਕੋਈ ਮਨੁੱਖ ਇਕ ਰਤਨ ਲੱਭ ਲਏ
Searching the salty sea, one finds the pearl.
 
(ਤਾਂ ਭੀ ਆਖ਼ਰ ਕੇਹੜੀ ਮੱਲ ਮਾਰ ਲਈ? ਉਹ ਰਤਨ) ਦੋ ਚਾਰ ਦਿਨ ਹੀ ਸੋਹਣਾ ਲੱਗਦਾ ਹੈ (ਅੰਤ) ਉਸ ਰਤਨ ਨੂੰ ਕਦੇ ਮਿੱਟੀ ਹੀ ਖਾ ਜਾਂਦੀ ਹੈ ।
It looks beautiful for a few days, but in the end, it is eaten away by dust.
 
(ਸਤਿਗੁਰੂ ਅਸਲ ਸਮੁੰਦਰ ਹੈ) ਜੇ ਸਤਿਗੁਰੂ ਸਮੁੰਦਰ ਨੂੰ ਸੇਵਿਆ ਜਾਏ (ਜੇ ਗੁਰੂ-ਸਮੁੰਦਰ ਦੀ ਸਰਨ ਪਈਏ, ਤਾਂ ਗੁਰੂ-ਸਮੁੰਦਰ ਐਸਾ ਨਾਮ-ਰਤਨ) ਦੇਂਦਾ ਹੈ ਜਿਸ ਨੂੰ ਕਦੇ ਘਾਟਾ ਨਹੀਂ ਪੈ ਸਕਦਾ ।੬।
If one serves the Guru, the ocean of Truth, the gifts one receives never run short. ||6||
 
ਸਾਰੀ ਲੋਕਾਈ (ਮਾਇਆ ਦੇ ਮੋਹ ਦੀ) ਮੈਲ ਨਾਲ ਭਰੀ ਹੋਈ ਹੈ, ਸਿਰਫ਼ ਉਹ ਬੰਦੇ ਸਾਫ਼-ਸੁਥਰੇ ਹਨ ਜੇਹੜੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ ।
They alone are pure, who are pleasing to my God; all others are soiled with filth.
 
(ਮਾਇਆ ਦੇ ਮੋਹ ਨਾਲ) ਮਲੀਨ-ਮਨ ਹੋਇਆ ਬੰਦਾ ਤਦੋਂ ਹੀ ਪਵਿਤ੍ਰ ਹੋ ਸਕਦਾ ਹੈ ਜਦੋਂ ਉਹ ਗੁਰੂ-ਪਾਰਸ ਦੀ ਸੰਗਤਿ ਵਿਚ ਰਹਿ ਕੇ (ਪਰਮਾਤਮਾ ਦੇ ਨਾਮ-ਅੰਮ੍ਰਿਤ ਨਾਲ) ਭਿੱਜਦਾ ਹੈ ।
The filthy become pure, when they meet with the Guru, the Philosopher's Stone.
 
ਸਦਾ-ਥਿਰ ਪ੍ਰਭੂ-ਲਾਲ ਦਾ ਨਾਮ-ਰੰਗ ਉਸ ਨੂੰ ਐਸਾ ਚੜ੍ਹਦਾ ਹੈ ਕਿ ਕਿਸੇ ਪਾਸੋਂ ਉਸ ਦਾ ਮੁੱਲ ਨਹੀਂ ਪੈ ਸਕਦਾ ।੭।
Who can estimate the value of the color of the true jewel? ||7||
 
ਪਰ ਉਸ ਨਾਮ-ਰੰਗ ਦੀ ਡੰੂਘਾਈ ਬਾਹਰਲੇ ਧਾਰਮਿਕ ਪਹਿਰਾਵਿਆਂ ਨਾਲ ਨਹੀਂ ਲੱਭ ਸਕਦੀ, ਤੀਰਥ ਤੇ ਇਸ਼ਨਾਨ ਕੀਤਿਆਂ ਤੇ ਦਾਨ-ਪੁੰਨ ਕੀਤਿਆਂ ਭੀ ਨਹੀਂ ਲੱਭਦੀ ।
Wearing religious robes, the Lord is not obtained, nor is He obtained by giving donations at sacred shrines of pilgrimage.
 
ਮੈਂ ਵੇਦ ਪੜ੍ਹਨ ਵਾਲਿਆਂ ਤੋਂ ਇਹ ਭੇਦ ਪੁੱਛਦਾ ਹਾਂ (ਧਾਰਮਿਕ ਪੁਸਤਕਾਂ ਪੜ੍ਹਨ ਨਾਲ ਭੀ ਨਾਮ-ਰੰਗ ਦੀ ਡੂੰਘਾਈ ਦੀ ਸਮਝ ਨਹੀਂ ਪੈਂਦੀ) । ਜਦ ਤਕ ਨਾਮ-ਰੰਗ ਵਿਚ ਮਨ ਨਹੀਂ ਮੰਨਦਾ (ਮਨ ਨਹੀਂ ਭਿੱਜਦਾ ਤਦ ਤਕ ਸਾਰੀ ਲੋਕਾਈ ਹੀ ਮਾਇਆ-ਮੋਹ ਵਿਚ) ਠੱਗੀ ਜਾ ਰਹੀ ਹੈ ।
Go and ask the readers of the Vedas; without faith, the world is cheated.
 
ਹੇ ਨਾਨਕ! ਨਾਮ-ਰੰਗ ਦੀ ਕਦਰ ਉਹੀ ਮਨੁੱਖ ਕਰਦਾ ਹੈ ਜਿਸ ਨੂੰ ਪੂਰਾ ਗੁਰੂ ਮਿਲਦਾ ਹੈ ਤੇ (ਗੁਰੂ ਦੀ ਰਾਹੀਂ ਪਰਮਾਤਮਾ ਨਾਲ) ਡੂੰਘੀ ਸਾਂਝ ਪ੍ਰਾਪਤ ਹੁੰਦੀ ਹੈ ।੮।੬।
O Nanak, he alone values the jewel, who is blessed with the spiritual wisdom of the Perfect Guru. ||8||6||
 
Maaroo, Fifth Mehl:
 
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਤਿਆਗ ਦੇ) ਜੋਸ਼ ਵਿਚ ਆਪਣਾ ਘਰ ਤਿਆਗ ਕੇ (ਫਿਰ ਰੋਟੀ ਆਦਿਕ ਦੀ ਖ਼ਾਤਰ) ਹੋਰਨਾਂ ਦੇ ਘਰ ਤੱਕਦਾ ਫਿਰਦਾ ਹੈ ।
The self-willed manmukh, in a fit of passion, abandons his home, and is ruined; then, he spies on the homes of others.
 
ਗ੍ਰਿਹਸਤ ਨਿਬਾਹੁਣ ਦਾ ਫ਼ਰਜ਼ (ਕਿਰਤ ਕਰਨੀ) ਛੱਡ ਦੇਂਦਾ ਹੈ (ਇਸ ਗ਼ਲਤ ਤਿਆਗ ਨਾਲ ਉਸ ਨੂੰ) ਸਤਿਗੁਰੂ (ਭੀ) ਨਹੀਂ ਮਿਲਦਾ, ਤੇ ਆਪਣੀ ਭੈੜੀ ਮਤਿ ਦੀ ਘੁੰਮਣ-ਘੇਰੀ ਵਿਚ (ਗੋਤੇ ਖਾਂਦਾ ਹੈ) ।
He neglects his household duties, and does not meet with the True Guru; he is caught in the whirlpool of evil-mindedness.
 
(ਆਪਣਾ ਘਰ ਛੱਡ ਕੇ) ਹੋਰ ਹੋਰ ਦੇਸਾਂ (ਦਾ) ਰਟਨ ਕਰਦਾ ਫਿਰਦਾ ਹੈ, (ਧਰਮ-ਪੁਸਤਕਾਂ ਦੇ) ਪਾਠ ਪੜ੍ਹ ਪੜ੍ਹ ਕੇ ਭੀ ਥੱਕ ਜਾਂਦਾ ਹੈ, (ਪਰ ਮਾਇਆ ਦੀ) ਤ੍ਰਿਸ਼ਨਾ (ਮੁੱਕਣ ਦੇ ਥਾਂ ਸਗੋਂ) ਵਧਦੀ ਜਾਂਦੀ ਹੈ ।
Wandering in foreign lands and reading scriptures, he grows weary, and his thirsty desires only increase.
 
ਹੋਛੀ ਮਤਿ ਵਾਲਾ (ਮਨਮੁਖ) ਗੁਰੂ ਦੇ ਸ਼ਬਦ ਨੂੰ ਨਹੀਂ ਵਿਚਾਰਦਾ, (ਤੇ ਲੋਕਾਂ ਦੇ ਘਰਾਂ ਤੋਂ ਵੇਹਲੜ) ਪਸ਼ੂਆਂ ਵਾਂਗ ਆਪਣਾ ਢਿੱਡ ਭਰਦਾ ਹੈ ।੧।
His perishable body does not remember the Word of the Shabad; like a beast, he fills his belly. ||1||
 
ਹੇ ਪ੍ਰਭੂ! ਅਸਲ ਸੰਨਿਆਸੀ ਉਹ ਹੈ ਜੋ ਅਜੇਹਾ ਜੀਵਨ ਜੀਵੇ ਕਿ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਦੀ ਲਗਨ ਇਕ (ਤੇਰੇ ਚਰਨਾਂ) ਵਿਚ ਲੱਗੀ ਰਹੇ ।
O Baba, this is the way of life of the Sannyaasi, the renunciate.
 
ਤੇਰੇ ਨਾਮ-ਰੰਗ ਵਿਚ ਰੰਗੀਜ ਕੇ (ਮਾਇਆ ਵਲੋਂ) ਉਸ ਨੂੰ ਸਦਾ ਤ੍ਰਿਪਤੀ ਰਹੇਗੀ ।੧।ਰਹਾਉ।
Through the Word of the Guru's Shabad, he is to enshrine love for the One Lord. Imbued with Your Name, Lord, he remains satisfied and fulfilled. ||1||Pause||
 
ਮਨਮੁਖ ਬੰਦਾ ਗੇਰੀ ਘੋਲਦਾ ਹੈ, ਉਸ ਦਾ ਰੰਗ (ਆਪਣੇ ਕੱਪੜਿਆਂ ਉਤੇ) ਚਾੜ੍ਹਦਾ ਹੈ, ਧਾਰਮਿਕ ਪਹਿਰਾਵੇ ਵਾਲੇ ਕੱਪੜੇ ਪਾ ਕੇ ਭਿਖਾਰੀ ਬਣ ਜਾਂਦਾ ਹੈ ।
He dyes his robes with saffron dye, and wearing these robes, he goes out begging.
 
ਕੱਪੜੇ ਪਾੜ ਕੇ (ਪਹਿਨਣ ਲਈ) ਗੋਦੜੀ ਬਣਾਂਦਾ ਹੈ, ਤੇ (ਅੰਨ ਆਟਾ ਆਦਿਕ) ਮਾਇਆ ਪਾਣ ਲਈ ਝੋਲੀ (ਤਿਆਰ ਕਰ ਲੈਂਦਾ ਹੈ) ।
Tearing his robes, he makes a patched coat, and puts the money in his wallet.
 
(ਆਪ ਤਾਂ) ਹਰੇਕ ਘਰ ਵਿਚ (ਜਾ ਕੇ ਭਿੱਛਿਆ) ਮੰਗਦਾ ਹੈ ਪਰ ਜਗਤ ਨੂੰ (ਸਤ ਧਰਮ ਦਾ) ਉਪਦੇਸ਼ ਕਰਦਾ ਹੈ, ਆਪਣਾ ਮਨ ਅੰਨ੍ਹਾ ਹੋਣ ਦੇ ਕਾਰਨ ਮਨਮੁਖ ਆਪਣੀ ਇੱਜ਼ਤ ਗਵਾ ਲੈਂਦਾ ਹੈ ।
From house to house he goes begging, and tries to teach the world; but his mind is blind, and so he loses his honor.
 
ਭਟਕਣਾ ਵਿਚ (ਪੈ ਕੇ ਜੀਵਨ-ਰਾਹ ਤੋਂ) ਖੁੰਝਿਆ ਹੋਇਆ ਗੁਰੂ ਦੇ ਸ਼ਬਦ ਨੂੰ ਪਛਾਣਦਾ ਨਹੀਂ (ਜਿਵੇਂ ਕੋਈ ਜੁਆਰੀਆ) ਜੂਏ ਵਿਚ ਬਾਜ਼ੀ ਹਾਰਦਾ ਹੈ (ਤਿਵੇਂ ਇਹ ਮਨਮੁਖ ਆਪਣੀ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦਾ ਹੈ) ।੨।
He is deluded by doubt, and does not remember the Word of the Shabad. He loses his life in the gamble. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by