Maaroo, Fifth Mehl, Third House, Ashtapadees:
One Universal Creator God. By The Grace Of The True Guru:
ਹੇ ਮੂਰਖ! ਚੌਰਾਸੀ ਲੱਖ ਜੂਨਾਂ ਵਿਚ ਭੌਂਦਿਆਂ ਭੌਦਿਆਂ ਹੁਣ ਤੈਨੂੰ ਕੀਮਤੀ ਮਨੁੱਖਾ ਜਨਮ ਮਿਲਿਆ ਹੈ ।੧।
Wandering and roaming through 8.4 million incarnations, you have now been given this human life, so difficult to obtain. ||1||
ਹੇ ਮੂਰਖ! ਤੂੰ ਨਾਸਵੰਤ (ਪਦਾਰਥਾਂ ਦੇ) ਸੁਆਦ ਵਿਚ ਫਸਿਆ ਰਹਿੰਦਾ ਹੈਂ ।
You fool! You are attached and clinging to such trivial pleasures!
ਅਟੱਲ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਤੇਰੇ ਅੰਦਰ ਵੱਸਦਾ ਹੈ (ਤੂੰ ਉਸ ਨੂੰ ਛੱਡ ਕੇ ਆਤਮਕ ਮੌਤ ਲਿਆਉਣ ਵਾਲੀ) ਮਾਇਆ ਦੇ ਨਾਲ ਚੰਬੜਿਆ ਹੋਇਆ ਹੈਂ ।੧।ਰਹਾਉ।
The Ambrosial Nectar abides with you, but you are engrossed in sin and corruption. ||1||Pause||
ਹੇ ਮੂਰਖ! ਤੂੰ ਆਇਆ ਸੈਂ ਰਤਨ ਤੇ ਜਵਾਹਰ ਖ਼ਰੀਦਣ ਲਈ, ਪਰ ਤੂੰ ਇੱਥੋਂ ਕੱਲਰ ਲੱਦ ਕੇ ਹੀ ਤੁਰ ਪਿਆ ਹੈਂ ।੨।
You have come to trade in gems and jewels, but you have loaded only barren soil. ||2||
ਹੇ ਮੂਰਖ! ਜਿਸ ਘਰ ਵਿਚ ਤੂੰ ਸਦਾ ਰਹਿਣਾ-ਵੱਸਣਾ ਹੈ, ਉਹ ਘਰ ਕਦੇ ਤੇਰੇ ਚਿੱਤ-ਚੇਤੇ ਹੀ ਨਹੀਂ ਆਇਆ ।੩।
That home within which you live - you have not kept that home in your thoughts. ||3||
ਹੇ ਮੂਰਖ! ਤੂੰ ਅੱਖ ਝਮਕਣ ਜਿਤਨੇ ਸਮੇ ਵਾਸਤੇ ਭੀ ਕਦੇ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਹੀਂ ਕੀਤੀ, ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਅਬਿਨਾਸੀ ਹੈ, ਜੋ ਜਿੰਦ ਦੇਣ ਵਾਲਾ ਹੈ ਤੇ ਜੋ ਸਾਰੇ ਸੁਖ ਦੇਣ ਵਾਲਾ ਹੈ ।੪।
He is immovable, indestructible, the Giver of peace to the soul; and yet you do not sing His Praises, even for an instant. ||4||
ਹੇ ਮੂਰਖ! ਜਿਸ ਥਾਂ ਆਖ਼ਰ ਜ਼ਰੂਰ ਜਾਣਾ ਹੈ ਉਸ ਵਲ ਤਾਂ ਤੂੰ ਅੱਖ ਦੇ ਝਮਕਣ ਜਿਤਨੇ ਸਮੇ ਲਈ ਭੀ ਕਦੇ ਧਿਆਨ ਨਹੀਂ ਦਿੱਤਾ ।੫।
You have forgotten that place where you must go; you have not attached your mind to the Lord, even for an instant. ||5||
ਹੇ ਮੂਰਖ! ਪੁੱਤਰ, ਇਸਤ੍ਰੀ ਤੇ ਘਰ ਦਾ ਸਾਮਾਨ ਵੇਖ ਕੇ ਇਸ ਦੇ ਮੋਹ ਵਿਚ ਹੀ ਤੂੰ ਫਸਿਆ ਪਿਆ ਹੈਂ ।੬।
Gazing upon your children, spouse, household and paraphernalia, you are entangled in them. ||6||
(ਪਰ ਜੀਵ ਦੇ ਭੀ ਕੀਹ ਵੱਸ!) ਜਿਸ (ਕੰਮ) ਵਿਚ ਕੋਈ ਜੀਵ (ਪਰਮਾਤਮਾ ਵੱਲੋਂ) ਲਾਇਆ ਜਾਂਦਾ ਹੈ ਉਸ ਵਿਚ ਉਹ ਲੱਗਾ ਰਹਿੰਦਾ ਹੈ, ਉਹੋ ਜਿਹੇ ਕੰਮ ਹੀ ਉਹ ਕਰਦਾ ਰਹਿੰਦਾ ਹੈ ।੭।
As God links the mortals, so are they linked, and so are the deeds they do. ||7||
ਹੇ ਦਾਸ ਨਾਨਕ! (ਆਖ—) ਜਦੋਂ ਪਰਮਾਤਮਾ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਤਦੋਂ ਉਸ ਨੂੰ ਗੁਰੂ ਦਾ ਸਾਥ ਪ੍ਰਾਪਤ ਹੁੰਦਾ ਹੈ, ਤੇ, ਉਹ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ ।੮।੧।
When He becomes Merciful, then the Saadh Sangat, the Company of the Holy, is found; servant Nanak meditates on God. ||8||1||
Maaroo, Fifth Mehl:
ਹੇ ਭਾਈ! ਦਇਆ ਕਰ ਕੇ ਜਿਸ ਮਨੁੱਖ ਦੀ ਰੱਖਿਆ ਪਰਮਾਤਮਾ ਕਰਦਾ ਹੈ, ਉਸ ਨੂੰ ਗੁਰੂ ਦਾ ਮਿਲਾਪ ਹੁੰਦਾ ਹੈ,
Granting His Grace, He has protected me; I have found the Saadh Sangat, the Company of the Holy.
ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਨੰਦ ਮਾਣਦਾ ਹੈ, ਉਹ ਆਪਣੀ ਜੀਭ ਨਾਲ ਪ੍ਰਭੂ ਦਾ ਨਾਮ ਜਪਦਾ ਹੈ, (ਉਸ ਦੇ ਮਨ ਉਤੇ ਪਰਮਾਤਮਾ ਦੇ ਪਿਆਰ ਦਾ) ਮਿੱਠਾ ਗੂੜ੍ਹਾ ਰੰਗ ਚੜ੍ਹਿਆ ਰਹਿੰਦਾ ਹੈ ।੧।
My tongue lovingly chants the Lord's Name; this love is so sweet and intense! ||1||
ਭਾਈ! ਸਭ ਦੇ ਦਿਲ ਦੀ ਜਾਣਨ ਵਾਲਾ ਸੁਜਾਨ ਪਰਮਾਤਮਾ ਹੀ ਸਦਾ ਮੇਰੇ ਮਨ ਦਾ ਸਹਾਰਾ ਹੈ ।
He is the place of rest for my mind,
ਉਹੀ ਮੇਰਾ ਮਿੱਤਰ ਹੈ, ਉਹੀ ਮੇਰਾ ਸੱਜਣ ਹੈ, ਉਹੀ ਮੇਰਾ ਸਾਥੀ ਹੈ, ਉਹੀ ਮੇਰਾ ਰਿਸ਼ਤੇਦਾਰ ਹੈ ।੧।ਰਹਾਉ।
my friend, companion, associate and relative; He is the Inner-knower, the Searcher of hearts. ||1||Pause||
ਹੇ ਭਾਈ! (ਜਿਸ ਮਨੁੱਖ ਨੇ) ਉਸ ਪ੍ਰਭੂ ਦਾ ਆਸਰਾ ਲਿਆ ਹੈ ਜਿਸ ਨੇ ਇਹ ਸੰਸਾਰ-ਸਮੁੰਦਰ ਪੈਦਾ ਕੀਤਾ ਹੈ
He created the world-ocean; I seek the Sanctuary of that God.
ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹਿੰਦਾ ਹੈ, ਉਸ ਨੂੰ ਜਮਦੂਤ ਭੀ ਕੁਝ ਨਹੀਂ ਆਖਦਾ ।੨।
By Guru's Grace, I worship and adore God; the Messenger of Death can't say anything to me. ||2||
ਜਿਸ ਦੇ ਦਰ ਤੇ ਮੁਕਤੀ ਟਿਕੀ ਰਹਿੰਦੀ ਹੈ, ਜਿਸ ਦਾ ਖ਼ਜ਼ਾਨਾ ਸੰਤ ਜਨਾਂ ਦਾ ਹਿਰਦਾ ਹੈ (ਜੋ ਸੰਤ ਜਨਾਂ ਦੇ ਹਿਰਦੇ ਵਿਚ ਸਦਾ ਵੱਸਦਾ ਹੈ)
Emancipation and liberation are at His Door; He is the treasure in the hearts of the Saints.
ਹੇ ਭਾਈ! ਮਾਲਕ-ਪ੍ਰਭੂ ਸਦਾ ਰੱਖਿਆ ਕਰਨ ਦੀ ਸਮਰਥਾ ਵਾਲਾ ਹੈ, ਉਹ ਸੁਜਾਨ ਪ੍ਰਭੂ ਹੀ ਆਤਮਕ ਜੀਵਨ ਜੀਊਣ ਦੀ ਜਾਚ ਸਿਖਾਂਦਾ ਹੈ ।੩।
The all-knowing Lord and Master shows us the true way of life; He is our Savior and Protector forever. ||3||
ਹੇ ਭਾਈ! ਪਰਮਾਤਮਾ ਜਿਸ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ ਉਸ ਦੇ ਸਾਰੇ ਦੁੱਖ ਦਰਦ ਤੇ ਕਲੇਸ਼ ਮਿਟ ਜਾਂਦੇ ਹਨ ।
Pain, suffering and troubles are eradicated, when the Lord abides in the mind.
ਆਤਮਕ ਮੌਤ, ਨਰਕ, ਹੋਰ ਔਖੇ ਥਾਂ, ਆਤਮਕ ਮੌਤ ਲਿਆਉਣ ਵਾਲੀ ਮਾਇਆ—ਇਹਨਾਂ ਵਿਚੋਂ ਕੋਈ ਭੀ ਉਸ ਉਤੇ ਆਪਣਾ ਅਸਰ ਨਹੀਂ ਪਾ ਸਕਦਾ ।੪।
Death, hell and the most horrible dwelling of sin and corruption cannot even touch such a person. ||4||
ਹੇ ਭਾਈ! ਜਿਸ ਪਰਮਾਤਮਾ ਦੇ ਘਰ ਵਿਚ ਸਾਰੀਆਂ ਕਰਾਮਾਤੀ ਤਾਕਤਾਂ ਹਨ, ਤੇ ਸਾਰੇ ਹੀ ਖ਼ਜ਼ਾਨੇ ਹਨ, ਜਿਸ ਦੇ ਘਰ ਵਿਚ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਚਸ਼ਮੇ ਚੱਲ ਰਹੇ ਹਨ,
Wealth, miraculous spiritual powers and the nine treasures come from the Lord, as do the streams of Ambrosial Nectar.
ਉਹੀ ਪਰਮਾਤਮਾ ਜਗਤ ਦੇ ਸ਼ੁਰੂ ਵਿਚ, ਅੰਤ ਵਿਚ, ਵਿਚਕਾਰਲੇ ਸਮੇ ਵਿਚ ਹਰ ਵੇਲੇ ਮੌਜੂਦ ਹੈ । ਉਹ ਪਰਮਾਤਮਾ ਸਭ ਤੋਂ ਉੱਚਾ ਹੈ, ਅਪਹੁੰਚ ਹੈ, ਤੇ ਅਥਾਹ ਹੈ ।੫।
In the beginning, in the middle, and in the end, He is perfect, lofty, unapproachable and unfathomable. ||5||
ਹੇ ਭਾਈ! ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਜੋਗ-ਸਾਧਨ ਕਰਨ ਵਾਲੇ ਜੋਗੀ, ਦੇਵਤੇ, ਮੋਨ-ਧਾਰੀ ਸਾਧੂ, (ਉਹ ਪੰਡਿਤ ਜੋ) ਵੇਦਾਂ ਦਾ ਪਾਠ ਕਰਦੇ ਰਹਿੰਦੇ ਹਨ
The Siddhas, seekers, angelic beings, silent sages, and the Vedas speak of Him.
(ਕੋਈ ਭੀ ਹੋਣ) ਮਾਲਕ-ਪ੍ਰਭੂ (ਦਾ ਨਾਮ) ਸਿਮਰ ਕੇ (ਹੀ) ਆਤਮਕ ਅਡੋਲਤਾ ਵਿਚ ਆਨੰਦ ਮਾਣ ਸਕਦੇ ਹਨ, (ਐਸਾ ਆਨੰਦ ਜਿਸ ਦਾ) ਅੰਤ ਨਹੀਂ (ਜੋ ਕਦੇ ਮੁੱਕਦਾ ਨਹੀਂ) ਜਿਸ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।੬।
Meditating in remembrance on the Lord and Master, celestial peace is enjoyed; He has no end or limitation. ||6||
ਹੇ ਭਾਈ! ਹਿਰਦੇ ਵਿਚ ਭਗਵਾਨ (ਦਾ ਨਾਮ) ਜਪ ਕੇ ਇਕ ਛਿਨ ਵਿਚ ਹੀ ਅਨੇਕਾਂ ਪਾਪ ਮਿਟ ਜਾਂਦੇ ਹਨ ।
Countless sins are erased in an instant, meditating on the Benevolent Lord within the heart.
ਭਗਵਾਨ (ਦਾ ਨਾਮ ਹੀ) ਸਭ ਤੋਂ ਵਧੀਕ ਪਵਿੱਤਰ ਹੈ, ਨਾਮ-ਸਿਮਰਨ ਹੀ ਕੋ੍ਰੜਾਂ ਦਾਨ ਹਨ ਤੇ ਕੋ੍ਰੜਾਂ ਤੀਰਥ-ਇਸ਼ਨਾਨ ਹਨ ।੭।
Such a person becomes the purest of the pure, and is blessed with the merits of millions of donations to charity and cleansing baths. ||7||
ਹੇ ਭਾਈ! ਪਰਮਾਤਮਾ ਦਾ ਨਾਮ ਹੀ ਸੰਤ ਜਨਾਂ ਦਾ ਸਰਮਾਇਆ ਹੈ, ਬਲ ਹੈ, ਬੁੱਧੀ ਹੈ, ਸੂਝ-ਬੂਝ ਹੈ, ਜਿੰਦ ਹੈ, ਇਹੀ ਉਹਨਾਂ ਦਾ ਸਭ ਕੁਝ ਹੈ ।
God is power, intellect, understanding, the breath of life, wealth, and everything for the Saints.
ਨਾਨਕ ਦੀ ਭੀ ਇਹੀ ਬੇਨਤੀ ਹੈ—ਹੇ ਪ੍ਰਭੂ! ਮੇਰੇ ਮਨ ਤੋਂ ਤੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਾਹ ਭੁੱਲ ।੮।੨।
May I never forget Him from my mind, even for an instant - this is Nanak's prayer. ||8||2||
Maaroo, Fifth Mehl:
(ਹੇ ਮੇਰੇ ਮਨ! ਜਿਸ ਮਨੁੱਖ ਨੇ ਰੁੱਖ ਨੂੰ ਕਿਸੇ) ਤੇਜ਼ ਹਥਿਆਰ ਨਾਲ ਕੱਟ ਸੁੱਟਿਆ (ਰੁੱਖ ਨੇ ਆਪਣੇ) ਮਨ ਵਿਚ (ਉਸ ਉੱਤੇ) ਗੁੱਸਾ ਨਾਹ ਕੀਤਾ,
The sharp tool cuts down the tree, but it does not feel anger in its mind.
(ਸਗੋਂ ਰੁੱਖ ਨੇ) ਉਸ ਦਾ ਕੰਮ ਸਵਾਰ ਦਿੱਤਾ, ਤੇ, (ਉਸ ਨੂੰ) ਰਤਾ ਭਰ ਭੀ ਕੋਈ ਦੋਸ਼ ਨਾਹ ਦਿੱਤਾ ।੧।
It serves the purpose of the cutter, and does not blame him at all. ||1||
ਹੇ ਮੇਰੇ ਮਨ! ਦਇਆਲ, ਪ੍ਰਕਾਸ਼-ਰੂਪ, ਕਿਰਪਾਲ ਗੋਬਿੰਦ ਦੇ (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸਦਾ ਹੀ ਪਰਮਾਤਮਾ ਦਾ ਸਿਮਰਨ ਕਰਦਾ ਰਹੁ
O my mind, continually, continuously, meditate on the Lord.
(ਉਹ ਸੰਤ ਜਨ ਕਿਹੋ ਜਿਹੇ ਹੁੰਦੇ ਹਨ? ਉਹਨਾਂ) ਸੰਤ ਜਨਾਂ ਦੀ ਜੀਵਨ-ਮਰਯਾਦਾ ਸੁਣ ।੧।ਰਹਾਉ।
The Lord of the Universe is merciful, divine and compassionate. Listen - this is the way of the Saints. ||1||Pause||