Maaroo, Fifth Mehl:
ਹੇ ਭਾਈ! ਜੀਊਣ ਵਿਚੋਂ ਉਸ ਮਨੁੱਖ ਦਾ ਜੀਊਣਾ ਕਾਮਯਾਬ ਹੈ ਜਿਹੜਾ ਹਰਿ-ਨਾਮ ਸੁਣ ਕੇ ਸਦਾ ਹਰਿ-ਨਾਮ ਜਪ ਕੇ ਜੀਊਂਦਾ ਹੈ ।੧।ਰਹਾਉ।
Fruitful is the life, the life of one who hears about the Lord, and chants and meditates on Him; he lives forever. ||1||Pause||
ਹੇ ਭਾਈ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਰਸ ਪੀਣਾ ਚਾਹੀਦਾ ਹੈ, ਇਹ ਪੀਣ ਐਸਾ ਹੈ ਕਿ ਇਸ ਦੀ ਰਾਹੀਂ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜਿਆ ਰਹਿੰਦਾ ਹੈ ।੧।
The real drink is that which satisfies the mind; this drink is the sublime essence of the Ambrosial Naam. ||1||
ਹੇ ਭਾਈ! ਨਾਮ-ਭੋਜਨ ਨੂੰ ਹੀ ਜਿੰਦ ਦੀ ਖ਼ੁਰਾਕ ਬਣਾਣਾ ਚਾਹੀਦਾ ਹੈ ਕਿਉਂਕਿ ਇਸ ਦੀ ਬਰਕਤਿ ਨਾਲ ਮਾਇਆ ਵਾਲੀ ਭੁੱਖ ਨਹੀਂ ਲੱਗਦੀ, ਸੰਤੋਖ ਵਿਚ ਸਦਾ ਰੱਜੇ ਰਹੀਦਾ ਹੈ ।੨।
The real food is that which will never leave you hungry again; it will leave you contented and satisfied forever. ||2||
ਹੇ ਜਿੰਦੇ! ਪਤੀ-ਪਰਮੇਸਰ ਦਾ ਨਾਮ-ਕੱਪੜਾ ਹੀ ਸਿਰ ਉੱਤੇ ਰੱਖ, ਫਿਰ ਕਦੇ ਸਿਰੋਂ ਨੰਗੇ ਨਹੀਂ ਹੋ ਸਕੀਦਾ ਹੈ ।੩।
The real clothes are those which protect your honor before the Transcendent Lord, and do not leave you naked ever again. ||3||
ਹੇ ਭਾਈ! ਮਨ ਵਿਚ ਹਰਿ-ਨਾਮ ਰਸ ਨੂੰ ਹੀ ਮਾਣਨਾ ਚਾਹੀਦਾ ਹੈ, ਸੰਤਾਂ ਦੀ ਸੰਗਤਿ ਵਿਚ ਰਹਿ ਕੇ ਨਾਮ-ਰਸ ਹੀ ਪੀਣਾ ਚਾਹੀਦਾ ਹੈ ।੪।
The real enjoyment within the mind is to be absorbed in the sublime essence of the Lord, in the Society of the Saints. ||4||
ਹੇ ਭਾਈ! (ਕਿਸੇ ਸੂਈ ਦੀ ਲੋੜ ਨਹੀਂ ਪੈਂਦੀ, ਕਿਸੇ ਧਾਗੇ ਦੀ ਲੋੜ ਨਹੀਂ ਪੈਂਦੀ; ਜਿਉਂ ਜਿਉਂ ਨਾਮ ਜਪਦੇ ਰਹੀਏ) ਬਿਨਾ ਸੂਈ ਧਾਗਾ ਲਿਆਉਣ ਦੇ ਮਨ ਪਰਮਾਤਮਾ ਦੀ ਭਗਤੀ ਵਿਚ ਸੀਤਾ ਜਾਂਦਾ ਹੈ ।੫।
Sew devotional worship to the Lord into the mind, without any needle or thread. ||5||
ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ-ਰਸ ਵਿਚ ਰੰਗੇ ਜਾਂਦੇ ਹਨ ਉਹ ਅਸਲ ਨਸ਼ੇ ਵਿਚ ਮਸਤ ਹਨ; ਇਹ ਨਸ਼ਾ ਮੁੜ ਕਦੇ ਭੀ ਘਟਦਾ ਨਹੀਂ ।੬।
Imbued and intoxicated with the sublime essence of the Lord, this experience will never wear off again. ||6||
ਪਰ, ਹੇ ਭਾਈ! ਕਿਰਪਾਲ ਪ੍ਰਭੂ ਨੇ ਆਪ ਜਿਸ ਜੀਵ ਨੂੰ ਇਹ ਨਾਮ-ਦਾਤਿ ਦਿੱਤੀ ਉਸ ਨੂੰ ਹੀ ਸਾਰੇ ਖ਼ਜ਼ਾਨਿਆਂ ਦਾ ਮਾਲਕ (ਪ੍ਰਭੂ) ਮਿਲ ਪਿਆ ।੭।
One is blessed with all treasures, when God, in His Mercy, gives them. ||7||
ਹੇ ਨਾਨਕ! ਅਸਲ ਆਤਮਕ ਆਨੰਦ ਸੰਤ ਜਨਾਂ ਦੀ ਸੇਵਾ ਕਰਨ ਵਿਚ ਹੀ ਹੈ, ਸੰਤਾਂ ਦੇ ਚਰਨ ਧੋ ਕੇ ਪੀਣ ਵਿਚ ਹੈ (ਭਾਵ, ਗ਼ਰੀਬੀ-ਭਾਵ ਨਾਲ ਸੰਤਾਂ ਦੀ ਸੇਵਾ ਵਿਚ ਹੀ ਸੁਖ ਹੈ) ।੮।੩।੬।
O Nanak, service to the Saints beings peace; I drink in the wash water of the feet of the Saints. ||8||3||6||
Maaroo, Fifth Mehl, Eighth House, Anjulees ~ With Hands Cupped In Prayer:
One Universal Creator God. By The Grace Of The True Guru:
ਹੇ ਭਾਈ! ਜਿਸ ਮਨੁੱਖ ਦੇ ਘਰ ਵਿਚ ਬਹੁਤ ਮਾਇਆ ਹੁੰਦੀ ਹੈ, ਉਸ ਮਨੁੱਖ ਦੇ (ਹਿਰਦੇ-) ਘਰ ਵਿਚ (ਹਰ ਵੇਲੇ) ਚਿੰਤਾ ਰਹਿੰਦੀ ਹੈ (ਕਿ ਕਿਤੇ ਖੁੱਸ ਨਾਹ ਜਾਏ) ।
The household which is filled with abundance - that household suffers anxiety.
ਜਿਸ ਮਨੁੱਖ ਦੇ ਘਰ ਵਿਚ ਥੋੜੀ ਮਾਇਆ ਹੈ ਉਹ ਮਨੁੱਖ (ਮਾਇਆ ਦੀ ਖ਼ਾਤਰ) ਭਟਕਦਾ ਫਿਰਦਾ ਹੈ ।
One whose household has little, wanders around searching for more.
ਜਿਹੜਾ ਮਨੁੱਖ ਇਹਨਾਂ ਦੋਹਾਂ ਹਾਲਤਾਂ ਤੋਂ ਬਚਿਆ ਰਹਿੰਦਾ ਹੈ, ਉਹੀ ਮਨੁੱਖ ਸੌਖਾ ਵੇਖੀਦਾ ਹੈ ।੧।
He alone is happy and at peace, who is liberated from both conditions. ||1||
ਹੇ ਭਾਈ! ਜਿਹੜਾ ਮਨੁੱਖ ਗ੍ਰਿਹਸਤ ਦੇ ਐਸ਼੍ਵਰਜ ਵਿਚ ਰੁੱਝਾ ਹੋਇਆ ਹੈ, ਉਹ (ਅਸਲ ਵਿਚ) ਨਰਕ (ਭੋਗ ਰਿਹਾ ਹੈ);
Householders and kings fall into hell, along with renunciates and angry men,
ਜਿਹੜਾ ਮਨੁੱਖ (ਗ੍ਰਿਹਸਤ ਦੇ ਜੰਜਾਲਾਂ ਦਾ) ਤਿਆਗ ਕਰ ਗਿਆ ਹੈ ਉਹ ਸਦਾ ਕੋ੍ਰਧ ਦਾ ਸ਼ਿਕਾਰ ਹੋਇਆ ਰਹਿੰਦਾ ਹੈ, ਭਾਵੇਂ ਉਸ ਨੇ ਕਈ ਤਰੀਕਿਆਂ ਨਾਲ ਸਾਰੇ ਵੇਦ-ਪਾਠ ਸੋਧੇ ਹੋਣ ।
and all those who study and recite the Vedas in so many ways.
ਹੇ ਭਾਈ! ਉਸ ਮਨੁੱਖ ਦੀ ਹੀ ਮਿਹਨਤ ਸਿਰੇ ਚੜ੍ਹਦੀ ਹੈ ਜੋ ਸਰੀਰ ਦੀ ਖ਼ਾਤਰ ਕਿਰਤ-ਕਾਰ ਕਰਦਿਆਂ ਹੀ (ਮਾਇਆ ਵਲੋਂ) ਨਿਰਲੇਪ ਰਹਿੰਦਾ ਹੈ ।੨।
Perfect is the work of that humble servant, who remains unattached while in the body. ||2||
ਹੇ ਭਾਈ! (ਜਿਹੜਾ ਮਨੁੱਖ ਹਉਮੈ ਦੇ ਬੰਧਨਾਂ ਨਾਲ ਬੱਝਾ ਪਿਆ ਹੈ ਉਹ) ਜਾਗਦਾ ਸੁੱਤਾ ਹਰ ਵੇਲੇ ਹੀ ਭਟਕਣਾ ਵਿਚ ਪੈ ਕੇ ਖ਼ੁਆਰ ਹੁੰਦਾ ਹੈ ।
The mortal sleeps, even while he is awake; he is being plundered by doubt.
ਹੇ ਮਿੱਤਰ! ਗੁਰੂ ਦੀ ਸਰਨ ਤੋਂ ਬਿਨਾ ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਹੁੰਦੀ ।
Without the Guru, liberation is not obtained, friend.
ਜਿਸ ਮਨੁੱਖ ਦੇ ਹਉਮੈ ਦੇ ਬੰਧਨ ਗੁਰੂ ਦੀ ਸੰਗਤਿ ਵਿਚ ਟਿਕ ਕੇ ਟੱੁਟ ਜਾਂਦੇ ਹਨ, ਉਹ ਹਰ ਥਾਂ ਇਕ ਪਰਮਾਤਮਾ ਨੂੰ ਹੀ ਵੇਖਦਾ ਹੈ ।੩।
In the Saadh Sangat, the Company of the Holy, the bonds of egotism are released, and one comes to behold the One and only Lord. ||3||
ਹੇ ਭਾਈ! (ਜਿਹੜਾ ਮਨੁੱਖ ਸ਼ਾਸਤ੍ਰਾਂ ਅਨੁਸਾਰ ਮਿਥੇ ਹੋਏ ਧਾਰਮਿਕ) ਕਰਮ ਕਰਦਾ ਰਹਿੰਦਾ ਹੈ ਉਹ ਇਹਨਾਂ ਕਰਮਾਂ ਦੇ ਜਾਲ ਵਿਚ ਜਕੜਿਆ ਰਹਿੰਦਾ ਹੈ, ਤੇ, ਜੇ ਉਹ ਕਿਸੇ ਵੇਲੇ ਇਹ ਕਰਮ ਨਹੀਂ ਕਰਦਾ, ਤਾਂ ਕਰਮ-ਕਾਂਡੀ ਲੋਕ ਉਸ ਦੀ ਨਿੰਦਾ ਕਰਦੇ ਹਨ ।
Doing deeds, one is placed in bondage; but if he does not act, he is slandered.
ਸੋ, ਉਸ ਦਾ ਮਨ ਮੋਹ ਵਿਚ ਡੁੱਬਾ ਰਹਿੰਦਾ ਹੈ ਚਿੰਤਾ ਨਾਲ ਨੱਪਿਆ ਰਹਿੰਦਾ ਹੈ ।
Intoxicated with emotional attachment, the mind is afflicted with anxiety.
ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਹੜਾ ਮਨੁੱਖ ਸੁਖ ਅਤੇ ਦੁੱਖ ਨੂੰ ਇਕੋ ਜਿਹਾ ਸਮਝਦਾ ਹੈ ਉਹ ਹਰੇਕ ਸਰੀਰ ਵਿਚ ਇਕੋ ਪ੍ਰਭੂ ਨੂੰ ਵੱਸਦਾ ਵੇਖਦਾ ਹੈ ।੪।
One who looks alike upon pleasure and pain, by Guru's Grace, sees the Lord in each and every heart. ||4||
ਹੇ ਭਾਈ! ਜਗਤ (ਦੇ ਧੰਧਿਆਂ) ਵਿਚ (ਮਨੁੱਖ ਨੂੰ ਕੋਈ ਨ ਕੋਈ) ਸਹਮ ਨੱਪੀ ਹੀ ਰੱਖਦਾ ਹੈ;
Within the world, one is afflicted by skepticism;
ਉਸ ਨੂੰ ਅਕੱਥ ਅਗੋਚਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁੱਝਦੀ ਹੀ ਨਹੀਂ ।
he does not know the imperceptible Unspoken Speech of the Lord.
(ਪਰ ਜੀਵ ਦੇ ਕੀਹ ਵੱਸ?) ਉਹੀ ਮਨੁੱਖ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ ਜਿਸ ਨੂੰ ਪਰਮਾਤਮਾ ਆਪ ਬਖ਼ਸ਼ਦਾ ਹੈ । ਉਸ ਮਨੁੱਖ ਨੂੰ ਪਰਮਾਤਮਾ ਬੱਚੇ ਵਾਂਗ ਪਾਲਦਾ ਹੈ ।੫।
He alone understands, whom the Lord inspires to understand. The Lord cherishes him as His child. ||5||
ਹੇ ਭਾਈ! (ਜਦੋਂ ਕੋਈ ਮਨੁੱਖ ਤਿਆਗੀ ਬਣ ਕੇ ਮਾਇਆ ਨੂੰ ਆਪਣੇ ਵੱਲੋਂ) ਛੱਡ ਬੈਠਦਾ ਹੈ ਤਦੋਂ (ਭੀ ਮਾਇਆ) ਖ਼ਲਾਸੀ ਨਹੀਂ ਕਰਦੀ ।
He may try to abandon Maya, but he is not released.
ਜਦੋਂ ਕੋਈ ਮਨੁੱਖ ਮਾਇਆ ਇਕੱਠੀ ਕਰਦਾ ਜਾਂਦਾ ਹੈ ਤਦੋਂ (ਇਕੱਠੀ ਕਰਨ ਵਾਲੇ ਦੇ) ਮਨ ਵਿਚ ਡਰ ਬਣਿਆ ਰਹਿੰਦਾ ਹੈ (ਕਿ ਕਿਤੇ ਹੱਥੋਂ ਚਲੀ ਨਾਹ ਜਾਏ) ।
If he collects things, then his mind is afraid of losing them.
ਇਸ ਮਾਇਆ ਦੇ ਵਿਚ ਰਹਿੰਦਿਆਂ ਹੀ ਪਰਮਾਤਮਾ ਆਪ ਜਿਸ ਮਨੁੱਖ ਦੀ ਇੱਜ਼ਤ ਰੱਖਦਾ ਹੈ, ਉਸ ਗੁਰਮੁਖ ਦੇ ਸਿਰ ਉਤੇ ਚੰਵਰ ਝੁਲਾਇਆ ਜਾਂਦਾ ਹੈ ।੬।
I wave the fly-brush over that holy person, whose honor is protected in the midst of Maya. ||6||
ਹੇ ਭਾਈ! ਜਿਹੜਾ ਮਨੁੱਖ ਮਾਇਆ ਦੇ ਟਾਕਰੇ ਤੇ ਸੂਰਮਾ ਬਣਦਾ ਹੈ ਉਸੇ ਨੂੰ ਹੀ ਮਾਇਆ ਵਲੋਂ ਉਪਰਾਮਤਾ ਮਿਲਦੀ ਹੈ;
He alone is a warrior hero, who remains dead to the world.
ਪਰ ਜਿਹੜਾ ਮਨੁੱਖ (ਮਾਇਆ ਤੋਂ) ਭਾਂਜ ਖਾ ਜਾਂਦਾ ਹੈ ਉਸ ਨੂੰ ਅਨੇਕਾਂ ਜੂਨਾਂ ਵਿਚ ਭਟਕਣਾ ਪੈਂਦਾ ਹੈ ।
One who runs away will wander in reincarnation.
(ਸੂਰਮਾ ਮਨੁੱਖ) ਉਸੇ ਭਾਣੇ ਨੂੰ ਮਿੱਠਾ ਕਰਕੇ ਮੰਨਦਾ ਹੈ ਜਿਹੜਾ ਭਾਣਾ ਪਰਮਾਤਮਾ ਵਰਤਾਂਦਾ ਹੈ; ਉਹ ਮਨੁੱਖ ਰਜ਼ਾ ਨੂੰ ਸਮਝ ਕੇ (ਆਪਣੇ ਅੰਦਰੋਂ) ਖੋਟੀ ਮਤਿ ਨੂੰ ਸਾੜ ਦੇਂਦਾ ਹੈ ।੭।
Whatever happens, accept that as good. Realize the Hukam of His Command, and your evil-mindedness will be burnt away. ||7||
ਹੇ ਪ੍ਰਭੂ! ਤੂੰ ਜਿਸ ਜਿਸ ਕੰਮ ਵਿਚ ਜੀਵਾਂ ਨੂੰ ਲਾਂਦਾ ਹੈਂ, ਉਸੇ ਉਸੇ ਕੰਮ ਵਿਚ ਜੀਵ ਲੱਗਦੇ ਹਨ ।
Whatever He links us to, to that we are linked.
ਹੇ ਭਾਈ! ਪਰਮਾਤਮਾ ਆਪਣੀ ਮਰਜ਼ੀ ਦੇ ਕੰਮ ਕਰ ਕਰ ਕੇ ਆਪ ਹੀ ਉਹਨਾਂ ਨੂੰ ਵੇਖਦਾ ਹੈ ।
He acts, and does, and watches over His Creation.
ਹੇ ਨਾਨਕ ਨੂੰ ਸਾਰੇ ਸੁਖ ਦੇਣ ਵਾਲੇ ਪ੍ਰਭੂ! ਜੇ ਤੂੰ (ਆਪਣੇ ਨਾਮ ਦੀ ਦਾਤਿ) ਦੇਵੇਂ ਤਾਂ ਹੀ ਤੇਰਾ ਨਾਮ ਹਿਰਦੇ ਵਿਚ ਵਸਾਇਆ ਜਾ ਸਕਦਾ ਹੈ ।੮।੧।੭।
You are the Giver of peace, the Perfect Lord of Nanak; as You grant Your blessings, I dwell upon Your Name. ||8||1||7||
Maaroo, Fifth Mehl:
(ਹੇ ਭਾਈ! ਜਿਵੇਂ ਸੂਰਜ ਡੁੱਬਣ ਵੇਲੇ ਅਨੇਕਾਂ ਪੰਛੀ ਕਿਸੇ ਰੁੱਖ ਉਤੇ ਆ ਇਕੱਠੇ ਹੁੰਦੇ ਹਨ, ਇਸੇ ਤਰ੍ਹਾਂ) ਇਸ ਆਕਾਸ਼-ਰੁੱਖ ਹੇਠ ਸਾਰੇ ਜੀਵ-ਜੰਤ ਆ ਇਕੱਠੇ ਹੋਏ ਹਨ,
Beneath the tree, all beings have gathered.
ਕਈ ਖਰ੍ਹਵੇ ਬੋਲਦੇ ਹਨ ਕਈ ਮਿੱਠੇ ਬੋਲ ਬੋਲਦੇ ਹਨ ।
Some are hot-headed, and some speak very sweetly.
ਡੁੱਬਾ ਹੋਇਆ ਸੂਰਜ ਜਦੋਂ ਆਕਾਸ਼ ਵਿਚ ਮੁੜ ਚੜ੍ਹ ਪੈਂਦਾ ਹੈ ਤਾਂ (ਪੰਛੀ ਰੁੱਖ ਉਤੋਂ) ਉੱਠ ਕੇ ਉੱਡ ਜਾਂਦੇ ਹਨ (ਤਿਵੇਂ ਹੀ) ਜਿਉਂ ਜਿਉਂ (ਜੀਵਾਂ ਦੀ) ਉਮਰ ਮੁੱਕ ਜਾਂਦੀ ਹੈ (ਪੰਛੀਆਂ ਵਾਂਗ ਇਥੋਂ ਕੂਚ ਕਰ ਜਾਂਦੇ ਹਨ) ।੧।
Sunset has come, and they rise up and depart; their days have run their course and expired. ||1||
ਹੇ ਭਾਈ! ਇਥੇ ਪਾਪ ਕਰਨ ਵਾਲੇ ਜੀਵ (ਆਪਣੇ ਆਤਮਕ ਜੀਵਨ ਦਾ ਸਰਮਾਇਆ) ਜ਼ਰੂਰ ਲੁਟਾ ਜਾਂਦੇ ਹਨ,
Those who committed sins are sure to be ruined.
ਪਾਪ ਕਰਨ ਵਾਲਿਆਂ ਨੂੰ ਮੌਤ ਦਾ ਫ਼ਰਿਸ਼ਤਾ ਫੜ ਫੜ ਕੇ ਕੁਹੀ ਜਾਂਦਾ ਹੈ
Azraa-eel, the Angel of Death, seizes and tortures them.