ਪ੍ਰਭੂ ਆਪ ਹੀ ਕਿਸੇ ਰਤਨ-ਜੀਵ ਨੂੰ ਕਸਵੱਟੀ ਤੇ ਲਾ ਕੇ ਪਰਵਾਨ ਕਰਦਾ ਹੈ, ਤੇ, ਹੇ ਭਾਈ! ਪ੍ਰਭੂ ਆਪ ਹੀ ਜਗਤ ਦੀ ਵਣਜ-ਵਪਾਰ ਦੀ ਕਾਰ ਚਲਾ ਰਿਹਾ ਹੈ (ਰਤਨ ਦੇਂਦਾ ਹੈ ਤੇ ਰਤਨ ਲੈਂਦਾ ਹੈ) ।੮।
You Yourself test and forgive. You Yourself give and take, O Siblings of Destiny. ||8||
 
ਪਰਮਾਤਮਾ ਆਪ ਹੀ ਧਨਖ ਹੈ (ਆਪ ਹੀ ਤੀਰ ਹੈ) ਆਪ ਹੀ ਤੀਰ-ਅੰਦਾਜ਼ ਹੈ ।
He Himself is the bow, and He Himself is the archer.
 
ਆਪ ਹੀ ਸੁਚੱਜਾ ਸੋਹਣਾ ਤੇ ਸਿਆਣਾ ਹੈ ।
He Himself is all-wise, beautiful and all-knowing.
 
ਹਰ ਥਾਂ ਬੋਲਣ ਵਾਲਾ ਸੁਣਨ ਵਾਲਾ ਉਹੀ ਆਪ ਹੀ ਹੈ ਜਿਸ ਨੇ ਇਹ ਜਗਤ-ਰਚਨਾ ਰਚੀ ਹੈ ।੯।
He is the speaker, the orator and the listener. He Himself made what is made. ||9||
 
ਹਵਾ (ਜੋ ਸਰੀਰਾਂ ਲਈ ਇਉਂ ਹੈ ਜਿਵੇਂ) ਗੁਰੂ (ਜੀਵਾਂ ਦੇ ਆਤਮਾ ਵਾਸਤੇ ਹੈ) ਪ੍ਰਭੂ ਆਪ ਹੀ ਹੈ । ਪਾਣੀ (ਜੋ ਸਭ ਜੀਵਾਂ ਦਾ) ਪਿਉ (ਹੈ, ਇਹ ਭੀ) ਪ੍ਰਭੂ ਆਪ ਹੀ ਹੈ ।
Air is the Guru, and water is known to be the father.
 
ਧਰਤੀ (ਜੇਹੜੀ ਇਸ ਵਾਸਤੇ ਜੀਵਾਂ ਦੀ) ਮਾਂ ਅਖਵਾਣ-ਜੋਗ ਹੈ ਕਿ ਇਹ ਮਾਂ ਵਾਂਗ ਸਭ ਚੀਜ਼ਾਂ ਨੂੰ ਆਪਣੇ ਪੇਟ ਵਿਚ ਰਖਦੀ ਹੈ ਤੇ ਪੇਟ ਵਿਚੋਂ ਪੈਦਾ ਕਰਦੀ ਹੈ—ਇਹ ਭੀ ਪਰਮਾਤਮਾ ਆਪ ਹੀ ਹੈ (ਕਿਉਂਕਿ ਸਭ ਕੁਝ ਪਰਮਾਤਮਾ ਨੇ ਆਪਣੇ ਆਪ ਤੋਂ ਪਰਗਟ ਕੀਤਾ ਹੈ) ।
The womb of the great mother earth gives birth to all.
 
ਦਿਨ ਤੇ ਰਾਤ (ਜੋ ਜੀਵਾਂ ਵਾਸਤੇ) ਦੋਵੇਂ ਖਿਡਾਵੀ ਤੇ ਖਿਡਾਵਾ ਹਨ (ਤੇ ਇਹਨਾਂ ਦੇ ਪ੍ਰਭਾਵ ਵਿਚ) ਜਗਤ ਖੇਡ ਰਿਹਾ ਹੈ, ਇਹ ਭੀ ਉਹ ਆਪ ਹੀ ਹੈ, ਇਹ ਸਾਰੀ ਖੇਡ ਉਹ ਆਪ ਹੀ ਖੇਡ ਰਿਹਾ ਹੈ ।੧੦।
Night and day are the two nurses, male and female; the world plays in this play. ||10||
 
ਹੇ ਪ੍ਰਭੂ! ਤੂੰ ਆਪ ਹੀ ਮੱਛੀ ਹੈਂ ਤੇ ਆਪ ਹੀ (ਮੱਛੀ ਨੂੰ ਫਸਾਣ ਵਾਲਾ) ਜਾਲ ਹੈਂ;
You Yourself are the fish, and You Yourself are the net.
 
ਤੂੰ ਆਪ ਹੀ ਗਾਂ ਹੈ ਤੇ ਆਪ ਹੀ ਗਾਈਆਂ ਦਾ ਰਾਖਾ ਹੈਂ ।
You Yourself are the cows, and You yourself are their keeper.
 
ਸਾਰੇ ਜੀਵਾਂ ਵਿਚ ਸਾਰੇ ਜਗਤ ਵਿਚ ਤੇਰੀ ਹੀ ਜੋਤਿ ਮੌਜੂਦ ਹੈ ।ਜਗਤ ਵਿਚ ਉਹੀ ਕੁਝ ਵਰਤ ਰਿਹਾ ਹੈ ਜਿਵੇਂ ਪ੍ਰਭੂ ਨੇ ਹੁਕਮ ਕੀਤਾ ਹੈ (ਹੁਕਮ ਕਰ ਰਿਹਾ ਹੈ) ।੧੧।
Your Light fills all the beings of the world; they walk according to Your Command, O God. ||11||
 
(ਮਾਇਆ ਤੋਂ ਨਿਰਲੇਪ ਹੋਣ ਕਰਕੇ) ਪ੍ਰਭੂ ਆਪ ਹੀ ਜੋਗੀ ਹੈ, (ਤੇ ਸਾਰੇ ਜੀਵਾਂ ਵਿਚ ਵਿਆਪਕ ਹੋਣ ਕਰਕੇ) ਆਪ ਹੀ (ਸਾਰੇ ਪਦਾਰਥਾਂ ਨੂੰ) ਭੋਗਣ ਵਾਲਾ ਹੈ ।
You Yourself are the Yogi, and You Yourself are the enjoyer.
 
ਸਭ ਤੋਂ ਵੱਡੇ ਸੰਜੋਗ (ਮਿਲਾਪ) ਦੇ ਕਾਰਨ (ਸਭ ਜੀਵਾਂ ਵਿਚ ਰਮਿਆ ਹੋਣ ਕਰਕੇ) ਪ੍ਰਭੂ ਆਪ ਹੀ ਸਾਰੇ ਰਸ ਮਾਣ ਰਿਹਾ ਹੈ ।
You Yourself are the reveller; You form the supreme Union.
 
ਪ੍ਰਭੂ ਆਪ ਹੀ ਉਜਾੜ ਵਿਚ ਰਹਿਣ ਵਾਲਾ ਹੈ, ਪ੍ਰਭੂ ਆਪ ਨਿਰ-ਆਕਾਰ ਹੈ, ਉਸ ਨੂੰ ਕਿਸੇ ਤੋਂ ਡਰ ਨਹੀਂ । ਉਹ ਆਪ ਹੀ ਆਪਣੇ ਸਰੂਪ ਵਿਚ ਸੁਰਤਿ ਜੋੜਨ ਵਾਲਾ ਹੈ ।੧੨।
You Yourself are speechless, formless and fearless, absorbed in the primal ecstasy of deep meditation. ||12||
 
ਹੇ ਪ੍ਰਭੂ! ਚੌਹਾਂ ਖਾਣੀਆਂ ਦੇ ਜੀਵ ਤੇ ਉਹਨਾਂ ਦੀਆਂ ਬੋਲੀਆਂ ਭੀ ਤੇਰੇ ਵਿਚ ਹੀ ਸਮਾ ਜਾਂਦੀਆਂ ਹਨ ।
The sources of creation and speech are contained within You, Lord.
 
ਜਗਤ ਵਿਚ ਜੋ ਕੁਝ ਦਿੱਸ ਰਿਹਾ ਹੈ ਉਹ ਜੰਮਣ ਮਰਨ ਦੇ ਗੇੜ ਵਿਚ ਹੈ ।
All that is seen, is coming and going.
 
ਜਿਨ੍ਹਾਂ ਬੰਦਿਆਂ ਨੂੰ ਸਤਿਗੁਰੂ ਨੇ (ਸਹੀ ਜੀਵਨ ਦੀ) ਸੂਝ ਦਿੱਤੀ ਹੈ ਉਹੀ ਕਦੇ ਘਾਟਾ ਨਾਹ ਖਾਣ ਵਾਲੇ ਸ਼ਾਹ ਹਨ ਤੇ ਵਪਾਰੀ ਹਨ ।੧੩।
They are the true bankers and traders, whom the True Guru has inspired to understand. ||13||
 
ਹੇ ਪ੍ਰਭੂ! (ਤੇਰਾ ਰੂਪ) ਪੂਰਾ ਸਤਿਗੁਰੂ (ਤੇਰੀ ਸਿਫ਼ਤਿ-ਸਾਲਾਹ ਦੀ) ਬਾਣੀ (ਤੇਰੇ ਪੈਦਾ ਕੀਤੇ ਜੀਵਾਂ ਨੂੰ) ਸਮਝਾਂਦਾ ਹੈ ।
The Word of the Shabad is understood through the Perfect True Guru.
 
ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ (ਆਪਣੀ ਸਾਰੀ ਰਚਨਾ ਵਿਚ) ਹਰ ਥਾਂ ਮੌਜੂਦ ਹੈਂ ।
The True Lord is overflowing with all powers.
 
ਕੋਈ ਜੀਵ ਤੇਰੇ ਹੁਕਮ ਨੂੰ ਮੋੜ ਨਹੀਂ ਸਕਦਾ, (ਇਤਨੇ ਵੱਡੇ ਖਲਜਗਨ ਦਾ ਮਾਲਕ ਹੋ ਕੇ ਭੀ) ਤੂੰ ਸਦਾ ਬੇ-ਫ਼ਿਕਰ ਹੈਂ ।(ਹੇ ਭਾਈ! ਪਰਮਾਤਮਾ ਆਪਣੇ ਪੈਦਾ ਕੀਤੇ ਜੀਵਾਂ ਵਾਸਤੇ ਸਭ ਕੁਝ ਕਰਦਾ ਹੈ, ਪਰ) ਉਸ ਨੂੰ (ਆਪਣੇ ਵਾਸਤੇ) ਕੋਈ ਰਤਾ ਭਰ ਭੀ ਲਾਲਚ ਨਹੀਂ ਹੈ ।੧੪।
You are beyond our grasp, and forever independent. You do not have even an iota of greed. ||14||
 
(ਪਰਮਾਤਮਾ ਦੀ ਕਿਰਪਾ ਨਾਲ ਜੇਹੜਾ ਮਨੁੱਖ) ਆਪਣੇ ਹਿਰਦੇ ਵਿਚ ਉਸ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ ਤੇ ਆਤਮਕ ਅਡੋਲਤਾ ਦਾ ਰਸ ਮਾਣਦਾ ਹੈ, ਜਨਮ ਤੇ ਮਰਨ ਉਸ ਦੇ ਨੇੜੇ ਨਹੀਂ ਢੁਕਦੇ (ਉਸ ਨੂੰ ਵੇਖ ਕੇ ਝੱਲੇ ਹੋ ਜਾਂਦੇ ਹਨ, ਸਹਮ ਜਾਂਦੇ ਹਨ)
Birth and death are meaningless, for those
 
(ਪ੍ਰਭੂ ਦੀ ਬਖ਼ਸ਼ੀ ਹੋਈ ਪ੍ਰਭੂ-ਚਰਨਾਂ ਦੀ) ਪ੍ਰੀਤਿ ਦੀ ਰਾਹੀਂ ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੀ ਭਗਤੀ ਪਿਆਰੀ ਲੱਗਣ ਲੱਗ ਪੈਂਦੀ ਹੈ,
who enjoy the sublime celestial essence of the Shabad within their minds.
 
ਉਸ ਨੂੰ ਪ੍ਰਭੂ (ਆਪ ਹੀ ਵਿਕਾਰਾਂ ਤੋਂ) ਖ਼ਲਾਸੀ ਦੇਣ ਵਾਲਾ ਹੈ ਆਪ ਹੀ (ਮਾਇਆ ਦੀ ਤ੍ਰਿਸ਼ਨਾ ਤੋਂ) ਤ੍ਰਿਪਤੀ ਦੇਣ ਵਾਲਾ ਹੈ, ਤੇ ਆਪ ਹੀ ਸਭ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧੫।
He Himself is the Giver of liberation, satisfaction and blessings, to those devotees who love Him in their minds. ||15||
 
ਹੇ ਪ੍ਰਭੂ! (ਇਤਨਾ ਬੇਅੰਤ ਜਗਤ ਰਚ ਕੇ) ਤੂੰ ਆਪ (ਇਸ ਦੇ ਮੋਹ ਤੋਂ) ਨਿਰਲੇਪ ਹੈਂ । ਹੇ ਪ੍ਰਭੂ! (ਤੇਰੇ ਰੂਪ) ਗੁਰੂ ਦੀ ਰਾਹੀਂ ਹੀ ਤੇਰੇ ਨਾਲ ਜਾਣ-ਪਛਾਣ ਹੋ ਸਕਦੀ ਹੈ ।
He Himself is immaculate; by contact with the Guru, spiritual wisdom is obtained.
 
(ਜਗਤ ਵਿਚ) ਜੋ ਕੁਝ ਦਿੱਸ ਰਿਹਾ ਹੈ ਉਹ ਸਭ ਤੇਰੇ ਵਿਚ ਹੀ ਲੀਨ ਹੋ ਜਾਂਦਾ ਹੈ ।
Whatever is seen, shall merge into You.
 
ਗ਼ਰੀਬ ਨਾਨਕ ਤੇਰੇ ਦਰ ਤੋਂ (ਨਾਮ ਦਾ) ਖ਼ੈਰ ਮੰਗਦਾ ਹੈ । ਹੇ ਪ੍ਰਭੂ! ਮੈਨੂੰ ਆਪਣਾ ਨਾਮ ਦੇਹ, ਇਹੀ ਮੇਰੇ ਵਾਸਤੇ ਸਭ ਤੋਂ ਉੱਚੀ ਇੱਜ਼ਤ ਹੈ ।੧੬।੧।
Nanak, the lowly, begs for charity at Your Door; please, bless him with the glorious greatness of Your Name. ||16||1||
 
Maaroo, First Mehl:
 
(ਸਾਰਾ ਜਗਤ ਪ੍ਰਭੂ ਦੇ ਆਪਣੇ ਆਪੇ ਤੋਂ ਪਰਗਟ ਹੋਇਆ ਹੈ, ਇਸ ਵਾਸਤੇ ਪ੍ਰਭੂ) ਆਪ ਹੀ ਧਰਤੀ ਹੈ ਆਪ ਹੀ ਧਰਤੀ ਦਾ ਆਸਰਾ ਹੈ, ਆਪ ਹੀ ਅਕਾਸ਼ ਹੈ ।
He Himself is the earth, the mythical bull which supports it and the Akaashic ethers.
 
ਪ੍ਰਭੂ ਆਪ ਹੀ ਆਪਣੇ ਸਦਾ-ਥਿਰ ਰਹਿਣ ਵਾਲੇ ਗੁਣਾਂ ਦਾ ਪਰਕਾਸ਼ ਕਰਨ ਵਾਲਾ ਹੈ ।
The True Lord Himself reveals His Glorious Virtues.
 
ਆਪ ਹੀ ਜਤੀ ਹੈ, ਆਪ ਹੀ ਦਾਨੀ ਹੈ, ਆਪ ਹੀ ਸੰਤੋਖੀ ਹੈ, ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ ਜਤ ਸਤ ਸੰਤੋਖ ਦੇ ਅਭਿਆਸ ਦੀ) ਕਾਰ ਕਮਾਣ ਵਾਲਾ ਹੈ ।੧।
He Himself is celibate, chaste and contented; He Himself is the Doer of deeds. ||1||
 
ਜਿਸ ਕਰਤਾਰ ਦਾ ਇਹ ਰਚਿਆ ਸੰਸਾਰ ਹੈ ਉਹ ਇਸ ਨੂੰ ਰਚ ਰਚ ਕੇ ਆਪ ਹੀ ਇਸ ਦੀ ਸੰਭਾਲ ਕਰਦਾ ਹੈ ।
He who created the creation, beholds what He has created.
 
ਕੋਈ ਜੀਵ ਉਸ ਪਰਮਾਤਮਾ ਦੇ ਸਦਾ-ਥਿਰ ਰਹਿਣ ਵਾਲੇ ਹੁਕਮ ਨੂੰ ਉਲੰਘ ਨਹੀਂ ਸਕਦਾ ।
No one can erase the Inscription of the True Lord.
 
(ਜੀਵਾਂ ਵਿਚ ਵਿਆਪਕ ਹੋ ਕੇ) ਪ੍ਰਭੂ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਜੀਵਾਂ ਪਾਸੋਂ (ਆਪਣੇ ਹੁਕਮ ਅਨੁਸਾਰ ਕੰਮ) ਕਰਵਾ ਰਿਹਾ ਹੈ । ਆਪ ਹੀ (ਜਿਨ੍ਹਾਂ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ ਉਹਨਾਂ ਨੂੰ) ਆਦਰ ਦੇ ਰਿਹਾ ਹੈ ।੨।
He Himself is the Doer, the Cause of causes; He Himself is the One who bestows glorious greatness. ||2||
 
(ਪ੍ਰਭੂ ਦੀ ਆਪਣੀ ਰਜ਼ਾ ਵਿਚ ਹੀ) ਭਰਮਾ ਦੇਣ ਵਾਲੇ ਪੰਜ ਕਾਮਾਦਿਕ ਚੋਰ (ਜੀਵਾਂ ਦੇ) ਮਨ ਮੋਹ ਲੈਂਦੇ ਹਨ ।
The five thieves cause the fickle consciousness to waver.
 
(ਜਿਨ੍ਹਾਂ ਦੇ ਮਨ ਕਾਮਾਦਿਕ ਮੋਹ ਲੈਂਦੇ ਹਨ) ਉਹ ਪਰਾਏ ਘਰ ਤੱਕਦੇ ਹਨ, ਆਪਣੇ ਹਿਰਦੇ-ਘਰ ਨੂੰ ਨਹੀਂ ਖੋਜਦੇ ।
It looks into the homes of others, but does not search its own home.
 
(ਵਿਕਾਰਾਂ ਵਿਚ ਫਸੇ ਹੋਇਆਂ ਦਾ ਆਖ਼ਰ) ਸਰੀਰ ਸ਼ਹਿਰ ਢਹਿ ਪੈਂਦਾ ਹੈ, ਢਹਿ ਕੇ ਢੇਰੀ ਹੋ ਜਾਂਦਾ ਹੈ; ਗੁਰੂ ਦੇ ਸ਼ਬਦ ਤੋਂ ਵਾਂਜੇ ਰਹਿਣ ਕਰਕੇ ਉਹਨਾਂ ਦੀ ਇੱਜ਼ਤ ਖੋਹੀ ਜਾਂਦੀ ਹੈ ।੩।
The body-village crumbles into dust; without the Word of the Shabad, one's honor is lost. ||3||
 
(ਹੇ ਪ੍ਰਭੂ! ਤੇਰੀ ਮੇਹਰ ਨਾਲ ਜੇਹੜਾ ਮਨੁੱਖ) ਗੁਰੂ ਤੋਂ ਗਿਆਨ ਹਾਸਲ ਕਰਦਾ ਹੈ ਉਸ ਨੂੰ ਤੂੰ ਤਿੰਨਾਂ ਭਵਨਾਂ ਵਿਚ ਵਿਆਪਕ ਦਿੱਸ ਪੈਂਦਾ ਹੈਂ,
One who realizes the Lord through the Guru, comprehends the three worlds.
 
ਉਹ ਮਨੁੱਖ ਮਨ ਦੇ ਮਾਇਕ ਫੁਰਨੇ ਮਾਰ ਕੇ ਮਨ ਨਾਲ ਹੀ ਟਾਕਰਾ ਕਰਦਾ ਹੈ (ਤੇ ਇਸ ਨੂੰ ਵੱਸ ਵਿਚ ਰੱਖਦਾ ਹੈ) ।
He subdues his desires, and struggles with his mind.
 
ਹੇ ਪ੍ਰਭੂ! ਜੇਹੜੇ ਬੰਦੇ ਤੈਨੂੰ ਸਿਮਰਦੇ ਹਨ ਉਹ ਤੇਰੇ ਵਰਗੇ ਹੋ ਜਾਂਦੇ ਹਨ, ਤੂੰ ਕਿਸੇ ਤੋਂ ਨਾ ਡਰਨ ਵਾਲਾ ਉਹਨਾਂ ਦਾ ਸਦਾ ਦਾ ਸਾਥੀ ਬਣ ਜਾਂਦਾ ਹੈਂ ।੪।
Those who serve You, become just like You; O Fearless Lord, You are their best friend from infancy. ||4||
 
(ਸਾਰੀ ਸ੍ਰਿਸ਼ਟੀ ਪ੍ਰਭੂ ਦੇ ਆਪਣੇ ਆਪੇ ਤੋਂ ਪਰਗਟ ਹੋਣ ਕਰਕੇ) ਪ੍ਰਭੂ ਆਪ ਹੀ ਸੁਰਗ-ਲੋਕ ਹੈ, ਆਪ ਹੀ ਮਾਤ-ਲੋਕ ਹੈ, ਆਪ ਹੀ ਪਤਾਲ-ਲੋਕ ਹੈ ।
You Yourself are the heavenly realms, this world and the nether regions of the underworld.
 
ਆਪ ਹੀ ਨਿਰਾ ਚਾਨਣ ਹੀ ਚਾਨਣ ਹੈ ਤੇ ਸਭ ਦਾ ਵੱਡਾ ਹੈ ।
You Yourself are the embodiment of light, forever young.
 
ਭਿਆਨਕ ਤੇ ਡਰਾਉਣੀਆਂ ਜਟਾਂ ਧਾਰਨ ਵਾਲਾ ਭੀ ਆਪ ਹੀ ਹੈ । ਫਿਰ ਭੀ ਉਸ ਦਾ ਨਾਹ ਕੋਈ ਖ਼ਾਸ ਰੂਪ ਹੈ ਨਾਹ ਕੋਈ ਖ਼ਾਸ ਚਿਹਨ-ਚੱਕ੍ਰ ਹੈ ।੫।
With matted hair, and a horrible, dreadful form, still, You have no form or feature. ||5||
 
ਨਾਹ ਹੀ ਹਿੰਦੂ ਧਰਮ ਦੀਆਂ ਵੇਦ ਆਦਿਕ ਧਰਮ-ਪੁਸਤਕਾਂ ਨੇ ਤੇ ਨਾਹ ਹੀ ਸ਼ਾਮੀ ਮਤਾਂ ਦੀਆਂ ਕੁਰਾਨ ਆਦਿਕ ਕਿਤਾਬਾਂ ਨੇ ਪਰਮਾਤਮਾ ਦੀ ਹਸਤੀ ਦੀ ਡੂੰਘਾਈ ਨੂੰ ਸਮਝਿਆ ਹੈ ।
The Vedas and the Bible do not know the mystery of God.
 
ਉਸ ਪਰਮਾਤਮਾ ਦੀ ਨਾਹ ਕੋਈ ਮਾਂ, ਨਾਹ ਉਸ ਦੇ ਕੋਈ ਖ਼ਾਸ ਪੁੱਤਰ ਤੇ ਨਾਹ ਕੋਈ ਭਰਾ ਹਨ ।
He has no mother, father, child or brother.
 
ਵੱਡੇ ਵੱਡੇ ਪਹਾੜ ਆਦਿਕ ਪੈਦਾ ਕਰ ਕੇ (ਜਦੋਂ ਚਾਹੇ) ਸਾਰੇ ਹੀ ਆਪਣੇ ਵਿਚ ਲੀਨ ਕਰ ਲੈਂਦਾ ਹੈ । ਉਸ ਦਾ ਸਰੂਪ ਬਿਆਨ ਤੋਂ ਪਰੇ ਹੈ, ਬਿਆਨ ਕੀਤਾ ਨਹੀਂ ਜਾ ਸਕਦਾ ।੬।
He created all the mountains, and levels them again; the Unseen Lord cannot be seen. ||6||
 
(ਪਰਮਾਤਮਾ ਤੋਂ ਖੁੰਝ ਕੇ) ਅਨੇਕਾਂ (ਦੇਵੀ ਦੇਵਤਿਆਂ ਨੂੰ) ਮੈਂ ਆਪਣੇ ਮਿੱਤਰ ਬਣਾ ਬਣਾ ਕੇ ਹਾਰ ਗਈ ਹਾਂ, (ਮੇਰੇ ਅੰਦਰੋਂ) ਕੋਈ (ਅਜੇਹਾ ਮਿੱਤਰ) ਮੇਰੇ ਔਗੁਣ ਦੂਰ ਨਹੀਂ ਕਰ ਸਕਿਆ ।
I have grown weary of making so many friends.
 
ਉਹ ਪਰਮਾਤਮਾ ਹੀ ਸਾਰੇ ਦੇਵਤਿਆਂ ਤੇ ਮਨੁੱਖਾਂ ਦਾ ਖਸਮ ਹੈ, ਉਹੀ ਸਭਨਾਂ ਜੀਵਾਂ ਦੇ ਸਿਰ ਉਤੇ ਮਾਲਕ ਹੈ ।
No one can rid me of my sins and mistakes.
 
ਪਿਆਰ ਦੀ ਰਾਹੀਂ ਜਿਸ ਬੰਦੇ ਨੂੰ ਉਹ ਮਿਲ ਪੈਂਦਾ ਹੈ ਉਸ ਦਾ (ਪਾਪਾਂ ਵਿਕਾਰਾਂ ਦਾ ਸਾਰਾ) ਸਹਮ ਦੂਰ ਹੋ ਜਾਂਦਾ ਹੈ ।੭।
God is the Supreme Lord and Master of all the angels and mortal beings; blessed with His Love, their fear is dispelled. ||7||
 
ਹੇ ਪ੍ਰਭੂ! ਔਝੜੇ ਕੁਰਾਹੇ ਪਏ ਬੰਦਿਆਂ ਨੂੰ ਤੂੰ ਆਪ ਹੀ ਸਹੀ ਜੀਵਨ-ਰਾਹ ਤੇ ਪਾਂਦਾ ਹੈਂ ।
He puts back on the Path those who have wandered and strayed.
 
ਤੂੰ ਆਪ ਹੀ ਕੁਰਾਹੇ ਪਾ ਕੇ ਫਿਰ ਆਪ ਹੀ (ਸਿੱਧੇ ਰਾਹ ਦੀ) ਸਮਝ ਬਖ਼ਸ਼ਦਾ ਹੈਂ (ਔਝੜ ਤੋਂ ਬਚਣ ਲਈ)
You Yourself make them stray, and You teach them again.
 
ਤੇਰੇ ਨਾਮ ਤੋਂ ਬਿਨਾ ਮੈਨੂੰ ਕੋਈ ਹੋਰ ਵਸੀਲਾ ਦਿੱਸਦਾ ਨਹੀਂ । ਤੇਰਾ ਨਾਮ ਸਿਮਰਿਆਂ ਹੀ ਪਤਾ ਲੱਗਦਾ ਹੈ ਕਿ ਤੂੰ ਕਿਹੋ ਜਿਹਾ (ਦਇਆਲ) ਹੈਂ, ਅਤੇ ਕੇਡਾ ਵੱਡਾ (ਬੇਅੰਤ) ਹੈਂ ।੮।
I cannot see anything except the Name. Through the Name comes salvation and merit. ||8||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by