ਗੁਰੂ ਦੀ ਸਰਨ ਪਿਆਂ ਪਰਮਾਤਮਾ ਦਾ ਨਾਮ ਮਿਲਦਾ ਹੈ ।
In the Sanctuary of the Holy, chant the Lord's Name.
ਗੁਰੂ ਦੇ ਬਚਨਾਂ ਤੇ ਤੁਰਿਆਂ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਕਿਹੋ ਜਿਹਾ (ਦਇਆਲ) ਹੈ ਤੇ ਕੇਡਾ ਵੱਡਾ (ਬੇਅੰਤ) ਹੈ ।
Through the True Guru's Teachings, one comes to know His state and extent.
ਹੇ ਨਾਨਕ! (ਆਪਣੇ ਮਨ ਨੂੰ ਸਮਝਾ ਤੇ ਆਖ—) ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪ (ਨਾਮ ਜਪਣ ਵਾਲੇ ਵਡ-ਭਾਗੀ ਨੂੰ) ਮੇਲਣਹਾਰ ਪ੍ਰਭੂ ਆਪਣੇ ਚਰਣਾਂ ਵਿਚ ਮਿਲਾ ਲੈਂਦਾ ਹੈ ।੧੭।੩।੯।
Nanak: chant the Name of the Lord, Har, Har, O my mind; the Lord, the Uniter, shall unite you with Himself. ||17||3||9||
Maaroo, First Mehl:
ਹੇ ਅੰਞਾਣ ਮੂਰਖ ਮਨ! ਅਡੋਲਤਾ ਵਿਚ ਟਿਕਿਆ ਰਹੁ ।
Remain in your own home, O my foolish and ignorant mind.
ਆਪਣੇ ਅੰਦਰ ਹੀ ਟਿਕਿਆ ਰਹਿ ਕੇ ਤੇ ਸੁਰਤਿ ਜੋੜ ਕੇ ਪ੍ਰਭੂ ਦਾ ਨਾਮ ਜਪ ।
Meditate on the Lord - concentrate deep within your being and meditate on Him.
(ਹੇ ਮਨ! ਮਾਇਆ ਦਾ) ਲਾਲਚ ਛੱਡ ਕੇ ਉਸ ਪ੍ਰਭੂ ਵਿਚ ਲੀਨ ਰਹੁ ਜੋ ਪਰੇ ਤੋਂ ਪਰੇ ਹੈ (ਜਿਸ ਤੋਂ ਅਗਾਂਹ ਕੋਈ ਹੋਰ ਹਸਤੀ ਨਹੀਂ ਹੈ) । ਇਸੇ ਤਰ੍ਹਾਂ ਤੂੰ (ਮਾਇਆ ਦੇ ਲਾਲਚ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲਏਂਗਾ ।੧।
Renounce your greed, and merge with the infinite Lord. In this way, you shall find the door of liberation. ||1||
ਜਿਸ ਪ੍ਰਭੂ ਦੇ ਭੁੱਲ ਜਾਣ ਨਾਲ ਮੌਤ ਘੂਰਨ ਲੱਗ ਪੈਂਦੀ ਹੈ
If you forget Him, the Messenger of Death will catch sight of you.
ਸਾਰੇ ਸੁਖ ਦੂਰ ਹੋ ਜਾਂਦੇ ਹਨ ਤੇ ਉਹਨਾਂ ਦੇ ਥਾਂ ਜੀਵਨ-ਪੰਧ ਵਿਚ ਦੁੱਖ ਹੀ ਦੁੱਖ ਵਾਪਰਦੇ ਹਨ,
All peace will be gone, and you will suffer in pain in the world hereafter.
ਹੇ ਜਿੰਦੇ! ਗੁਰੂ ਦੀ ਸਰਨ ਪੈ ਕੇ ਉਸ ਪ੍ਰਭੂ ਦਾ ਨਾਮ ਜਪ, ਤੇ ਉਸ ਜਗਤ ਦੇ ਮੂਲ ਪ੍ਰਭੂ ਨੂੰ ਆਪਣੇ ਸੋਚ ਦੇ ਮੰਡਲ ਵਿਚ ਟਿਕਾ ਰੱਖ ।੨।
Chant the Name of the Lord as Gurmukh, O my soul; this is the supreme essence of contemplation. ||2||
ਹੇ ਜਿੰਦੇ! ਸਦਾ ਪਰਮਾਤਮਾ ਦਾ ਨਾਮ ਜਪ (ਜਪਿਆਂ ਹੀ ਸਮਝ ਪਏਗੀ ਕਿ ਨਾਮ ਜਪਣ ਦਾ) ਮਿੱਠਾ ਸੁਆਦ ਹੈ ।
Chant the Name of the Lord, Har, Har, the sweetest essence.
ਗੁਰੂ ਦੀ ਸਰਨ ਪੈ ਕੇ ਇਹ ਨਾਮ-ਰਸ ਆਪਣੇ ਅੰਦਰ ਹੀ ਅਨੁਭਵ ਕਰ ਸਕੀਦਾ ਹੈ ।
As Gurmukh, see the essence of the Lord deep within.
(ਹੇ ਭਾਈ!) ਦਿਨ ਰਾਤ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹੋ, ਇਹ ਨਾਮ-ਰੰਗ ਹੀ ਸੇ੍ਰਸ਼ਟ ਤਪ ਹੈ, ਸੇ੍ਰਸ਼ਟ ਤਪ ਹੈ, ਸ੍ਰੇਸ਼ਟ ਸੰਜਮ ਹੈ ।੩।
Day and night, remain imbued with the Lord's Love. This is the essence of all chanting, deep meditation and self-discipline. ||3||
(ਹੇ ਭਾਈ!) ਗੁਰੂ ਦੀ ਬਾਣੀ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰੋ (ਆਤਮਕ ਆਨੰਦ ਮਿਲੇਗਾ),
Speak the Guru's Word, and the Name of the Lord.
(ਪਰ ਇਹ ਆਨੰਦ ਸਾਧ ਸੰਗਤਿ ਵਿਚ ਪ੍ਰਾਪਤ ਹੁੰਦਾ ਹੈ) ਸਾਧ ਸੰਗਤਿ ਵਿਚ ਜਾ ਕੇ ਇਸ ਆਨੰਦ ਦੀ ਭਾਲ ਕਰੋ ।
In the Society of the Saints, search for this essence.
ਗੁਰੂ ਦੀ ਮਤਿ ਤੇ ਤੁਰ ਕੇ ਆਪਣਾ ਉਹ ਆਤਮਕ ਟਿਕਾਣਾ ਲੱਭੋ ਜਿਥੇ ਪਹੁੰਚ ਕੇ ਮੁੜ ਜਨਮ ਮਰਨ ਦੇ ਗੇੜ ਵਿਚ ਨਾਹ ਪੈਣਾ ਪਏ ।੪।
Follow the Guru's Teachings - seek and find the home of your own self, and you shall never be consigned to the womb of reincarnation again. ||4||
ਸਦਾ-ਥਿਰ ਪ੍ਰਭੂ ਦਾ ਨਾਮ (ਸਿਮਰੋ), ਪਰਮਾਤਮਾ ਦੇ ਗੁਣ ਗਾਵੋ (ਇਹੀ ਹੈ ਤੀਰਥ-ਇਸ਼ਨਾਨ, ਇਸ) ਤੀਰਥ ਉਤੇ ਇਸ਼ਨਾਨ ਕਰੋ ।
Bathe at the sacred shrine of Truth, and sing the Glorious Praises of the Lord.
ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜੋ, ਪਰਮਾਤਮਾ ਦੇ ਗੁਣਾਂ ਨੂੰ ਵਿਚਾਰੋ ।
Reflect upon the essence of reality, and lovingly focus your consciousness on the Lord.
ਪਿਆਰੇ ਪ੍ਰਭੂ ਦਾ ਨਾਮ ਸਿਮਰੋ, ਅਖ਼ੀਰਲੇ ਸਮੇ ਮੌਤ ਦਾ ਡਰ ਪੋਹ ਨਹੀਂ ਸਕੇਗਾ ।੫।
At the very last moment, the Messenger of Death will not be able to touch you, if you chant the Name of the Beloved Lord. ||5||
ਗੁਰੂ ਅਕਾਲ ਪੁਰਖ (ਦਾ ਰੂਪ) ਹੈ, ਸਭ ਦਾਤਾਂ ਦੇਣ ਦੇ ਸਮਰੱਥ ਹੈ, ਬੜਾ ਸਿਆਣਾ ਹੈ,
The True Guru, the Primal Being, the Great Giver, is all-knowing.
ਉਸ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਸਦਾ ਵੱਸਦਾ ਹੈ, ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਸਦਾ ਲੀਨ ਰਹਿੰਦਾ ਹੈ,
Whoever has Truth within himself, merges in the Word of the Shabad.
ਉਹ ਗੁਰੂ ਜਿਸ ਮਨੁੱਖ ਨੂੰ ਆਪਣੀ ਸੰਗਤਿ ਵਿਚ ਮਿਲਾਂਦਾ ਹੈ ਉਸ (ਦੇ ਸਿਰ) ਤੋਂ ਜਮਾਂ ਦੇ ਡਰ ਦਾ ਭਾਰ ਦੂਰ ਹੋ ਜਾਂਦਾ ਹੈ ।੬।
One whom the True Guru unites in Union, is rid of the overpowering fear of death. ||6||
(ਹੇ ਭਾਈ! ਆਪਣੇ) ਇਸ ਸਰੀਰ ਵਿਚ, ਜੋ ਪਰਮਾਤਮਾ ਨੇ ਪੰਜ (ਵਿਰੋਧੀ) ਤੱਤ ਰਲਾ ਕੇ ਬਣਾਇਆ ਹੈ,
The body is formed from the union of the five elements.
ਪਰਮਾਤਮਾ ਦਾ ਨਾਮ-ਰਤਨ ਖੋਜ ਕੇ ਲੱਭ ਲੈ ।
Know that the Lord's jewel is within it.
(ਜਿਉਂ ਜਿਉਂ) ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰੀਏ, (ਤਿਉਂ ਤਿਉਂ ਇਹ ਸਮਝ ਆ ਜਾਂਦੀ ਹੈ ਕਿ) ਆਤਮਾ ਤੇ ਪਰਮਾਤਮਾ ਇਕ-ਰੂਪ ਹਨ ।੭।
The soul is the Lord, and the Lord is the soul; contemplating the Shabad, the Lord is found. ||7||
ਹੇ ਭਾਈ ਜਨੋ! ਸੇਵਾ ਤੇ ਸੰਤੋਖ ਵਿਚ ਜੀਵਨ ਬਿਤਾਵੋ ।
Abide in truth and contentment, O humble Siblings of Destiny.
ਗੁਰੂ ਦੀ ਸਰਨ ਪੈ ਕੇ ਦੂਜਿਆਂ ਦੀ ਵਧੀਕੀ ਸਹਾਰਨ ਦਾ ਗੁਣ ਗ੍ਰਹਣ ਕਰੋ ।
Hold tight to compassion and the Sanctuary of the True Guru.
ਆਪਣੇ ਆਤਮਾ ਨੂੰ ਪਛਾਣ ਕੇ ਦੂਜਿਆਂ ਦੇ ਆਤਮਾ ਨੂੰ ਭੀ ਪਛਾਣੋ । ਗੁਰੂ ਦੀ ਸੰਗਤਿ ਵਿਚ ਰਿਹਾਂ ਇਹ ਨਿਰਨਾ ਆਉਂਦਾ ਹੈ ।੮।
Know your soul, and know the Supreme Soul; associating with the Guru, you shall be emancipated. ||8||
ਮਾਇਆ-ਵੇੜੇ੍ਹ ਬੰਦੇ ਮਾਇਆ ਦੇ ਮੋਹ ਵਿਚ ਤੇ ਛਲ ਵਿਚ (ਆਪਣੇ ਜੀਵਨ ਦਾ) ਆਸਰਾ (ਭਾਲਦੇ ਹਨ),
The faithless cynics are stuck in falsehood and deceit.
ਉਹ ਦਿਨ ਰਾਤ ਅਨੇਕਾਂ ਕਿਸਮਾਂ ਦੀ ਪਰਾਈ ਨਿੰਦਾ ਕਰਦੇ ਰਹਿੰਦੇ ਹਨ ।
Day and night, they slander many others.
ਸਿਮਰਨ ਤੋਂ ਵਾਂਝੇ ਰਹਿ ਕੇ ਉਹ (ਇਸ ਨਿੰਦਾ ਆਦਿਕ ਦੇ ਕੁਰਾਹੇ ਪੈ ਕੇ) ਜਨਮ ਮਰਨ ਦੇ ਗੇੜ ਵਿਚ ਪੈ ਜਾਂਦੇ ਹਨ, ਗਰਭ-ਜੂਨ ਦੇ ਨਰਕਾਂ ਵਿਚ ਪੈਂਦੇ ਹਨ ।੯।
Without meditative remembrance, they come and then go, and are cast into the hellish womb of reincarnation. ||9||
ਮਾਇਆ-ਵੇੜ੍ਹੇ ਜੀਵਾਂ ਦੇ ਅੰਦਰੋਂ ਜਮ ਦਾ ਡਰ ਦੂਰ ਨਹੀਂ ਹੁੰਦਾ,
The faithless cynic is not rid of his fear of death.
ਜਮ ਦੀ ਸਜ਼ਾ ਉਹਨਾਂ ਦੇ ਸਿਰ ਤੋਂ ਨਹੀਂ ਟਲਦੀ ।
The Messenger of Death's club is never taken away.
ਅਹੰਕਾਰੀਆਂ ਦੇ ਸਿਰ ਉਤੇ (ਵਿਕਾਰਾਂ ਦਾ) ਅਸਹਿ ਭਾਰ ਟਿਕਿਆ ਰਹਿੰਦਾ ਹੈ (ਇਹ, ਮਾਨੋ, ਉਹਨਾਂ ਦੇ ਸਿਰ ਉਤੇ ਕਰਜ਼ਾ ਹੈ) ਧਰਮਰਾਜ ਦੇ ਇਸ ਕਰਜ਼ੇ ਦਾ ਲੇਖਾ ਉਹਨਾਂ ਪਾਸੋਂ ਲਿਆ ਹੀ ਜਾਂਦਾ ਹੈ ।੧੦।
He has to answer to the Righteous Judge of Dharma for the account of his actions; the egotistical being carries the unbearable load. ||10||
ਗੁਰੂ ਦੀ ਸਰਨ ਤੋਂ ਬਿਨਾ ਕੋਈ ਭੀ ਮਾਇਆ-ਵੇੜ੍ਹਿਆ ਬੰਦਾ (ਮਾਇਆ-ਮੋਹ ਦੇ ਸਮੁੰਦਰ ਤੋਂ) ਪਾਰ ਨਹੀਂ ਲੰਘ ਸਕਦਾ
Tell me: without the Guru, what faithless cynic has been saved?
(ਮਾਇਆ ਦੀ ਮਸਤੀ ਦੇ ਕਾਰਨ ਉਹ) ‘ਹਉ ਹਉ ਮੈਂ ਮੈਂ’ ਕਰਦਾ ਸੰਸਾਰ-ਸਮੁੰਦਰ ਵਿਚ ਡੁੱਬਾ ਰਹਿੰਦਾ ਹੈ ।
Acting egotistically, he falls into the terrifying world-ocean.
ਗੁਰੂ ਤੋਂ ਬਿਨਾ ਕੋਈ ਮਨੁੱਖ (ਇਸ ਸਮੁੰਦਰ ਦਾ) ਪਾਰਲਾ ਬੰਨਾ ਨਹੀਂ ਲੱਭ ਸਕਦਾ । ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, (ਨਾਮ ਜਪਿਆਂ ਹੀ) ਪਾਰਲੇ ਕੰਢੇ ਪਹੁੰਚ ਸਕੀਦਾ ਹੈ ।੧੧।
Without the Guru, no one is saved; meditating on the Lord, they are carried across to the other side. ||11||
ਕੋਈ ਆਦਮੀ ਗੁਰੂ ਦੀ ਇਸ ਬਖ਼ਸ਼ਸ਼ ਦੇ ਰਾਹ ਵਿਚ ਰੁਕਾਵਟ ਨਹੀਂ ਪਾ ਸਕਦਾ ।
No one can erase the Guru's blessings.
ਜਿਸ ਮਨੁੱਖ ਉਤੇ ਗੁਰੂ ਬਖ਼ਸ਼ਸ਼ ਕਰਦਾ ਹੈ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ
The Lord carries across those whom He forgives.
(ਗੁਰੂ ਦੀ ਮੇਹਰ ਨਾਲ) ਜਿਸ ਮਨੁੱਖ ਦੇ ਮਨ ਵਿਚ ਉਹ ਅਪਰ ਅਪਾਰ ਪ੍ਰਭੂ ਆ ਵੱਸਦਾ ਹੈ ਜਨਮ ਮਰਨ ਦਾ ਦੁੱਖ ਉਸ ਦੇ ਨੇੜੇ ਨਹੀਂ ਢੁਕਦਾ ।੧੨।
The pains of birth and death do not even approach those whose minds are filled with God, the infinite and endless. ||12||
ਹੇ ਭਾਈ! ਜੇ ਗੁਰੂ ਦੇ ਦਰ ਤੋਂ ਖੁੰਝੇ ਰਹੋਗੇ ਤਾਂ (ਸੰਸਾਰ ਵਿਚ ਮੁੜ ਮੁੜ) ਜੰਮਦੇ ਮਰਦੇ ਰਹੋਗੇ,
Those who forget the Guru come and go in reincarnation.
ਜਨਮ ਮਰਨ ਦੇ ਗੇੜ ਵਿਚ ਪਏ ਰਹੋਗੇ ਤੇ ਪਾਪ-ਕਰਮ ਕਰਦੇ ਰਹੋਗੇ ।
They are born, only to die again, and continue committing sins.
ਮਾਇਆ-ਵੇੜੇ੍ਹ ਮੂਰਖ ਗ਼ਾਫ਼ਿਲ ਮਨੁੱਖ ਪਰਮਾਤਮਾ ਨੂੰ ਯਾਦ ਨਹੀਂ ਕਰਦੇ, ਜਦੋਂ ਕੋਈ ਦੁੱਖ ਵਿਆਪਦਾ ਹੈ ਤਾਂ ਉਸ ਵੇਲੇ ‘ਹਾਇ ਰਾਮ! ਹਾਇ ਰਾਮ!’ ਪੁਕਾਰਦੇ ਹਨ ।੧੩।
The unconscious, foolish, faithless cynic does not remember the Lord; but when he is stricken with pain, then he cries out for the Lord. ||13||
ਹੇ ਪ੍ਰਾਣੀ! ਪੂਰਬਲੇ ਜਨਮਾਂ ਦੇ ਕੀਤੇ ਕਰਮਾਂ ਅਨੁਸਾਰ ਦੁਖ ਸੁਖ ਭੋਗੀਦੇ ਹਨ,
Pleasure and pain are the consequences of the actions of past lives.
ਇਸ ਭੇਤ ਨੂੰ ਉਹੀ ਪਰਮਾਤਮਾ ਜਾਣਦਾ ਹੈ ਜਿਸ ਨੇ (ਇਹ ਦੁਖ ਸੁਖ ਭੋਗਣੇ) ਦਿੱਤੇ ਹਨ ।
The Giver, who blesses us with these - He alone knows.
ਹੇ ਪ੍ਰਾਣੀ! (ਵਾਪਰੇ ਦੁੱਖਾਂ ਦੇ ਕਾਰਨ) ਤੂੰ ਕਿਸੇ ਹੋਰ ਨੂੰ ਦੋਸ਼ ਨਹੀਂ ਦੇ ਸਕਦਾ, ਇਹ ਤਾਂ ਆਪਣੇ ਹੀ ਕੀਤੇ ਕਰਮਾਂ ਦਾ ਕਰੜਾ ਫਲ ਸਹਾਰ ।੧੪।
So who can you blame, O mortal being? The hardships you suffer are from your own actions. ||14||