ਬ੍ਰਹਮਾ ਦੀ ਰਾਹੀਂ ਸਾਮ ਰਿਗ ਜਜੁਰ ਅਥਰਬਣ—ਇਹ ਚਾਰੇ ਵੇਦ ਪ੍ਰਭੂ ਦੇ ਨਿਰੋਲ ਆਪਣੇ ਆਪੇ ਤੋਂ ਹੀ ਪ੍ਰਗਟੇ,
The Saam Veda, the Rig Veda, the Jujar Veda and the At'harva Veda
 
ਮਾਇਆ ਦੇ ਤਿੰਨੇ ਗੁਣ ਭੀ ਉਸ ਦੇ ਆਪੇ ਤੋਂ ਹੀ ਪੈਦਾ ਹੋਏ ।
form the mouth of Brahma; they speak of the three gunas, the three qualities of Maya.
 
ਕੋਈ ਜੀਵ ਉਸ ਪਰਮਾਤਮਾ ਦਾ ਮੁੱਲ ਨਹੀਂ ਪਾ ਸਕਦਾ । ਜੀਵ ਉਸੇ ਤਰ੍ਹਾਂ ਹੀ ਬੋਲ ਸਕਦਾ ਹੈ ਜਿਵੇਂ ਪ੍ਰਭੂ ਆਪ ਪ੍ਰੇਰਨਾ ਕਰਦਾ ਹੈ ।੯।
None of them can describe His worth. We speak as He inspires us to speak. ||9||
 
ਪ੍ਰਭੂ ਨੇ ਨਿਰੋਲ ਆਪਣੇ ਆਪੇ ਤੋਂ ਹੀ ਸੱਤ ਪਾਤਾਲ (ਤੇ ਸੱਤ ਆਕਾਸ਼) ਪੈਦਾ ਕੀਤੇ,
From the Primal Void, He created the seven nether regions.
 
ਨਿਰੋਲ ਆਪਣੇ ਆਪੇ ਤੋਂ ਹੀ ਤਿੰਨੇ ਭਵਨ ਬਣਾ ਕੇ ਪੂਰੇ ਧਿਆਨ ਨਾਲ ਉਹਨਾਂ ਦੀ ਸੰਭਾਲ ਕਰਦਾ ਹੈ ।
From the Primal Void, He established this world to lovingly dwell upon Him.
 
ਉਸ ਪਰਮਾਤਮਾ ਨੇ ਜਿਸ ਤੋਂ ਪਰੇ ਹੋਰ ਕੁਝ ਭੀ ਨਹੀਂ ਹੈ ਆਪ ਹੀ ਜਗਤ-ਰਚਨਾ ਦਾ ਮੁੱਢ ਬਣਾਇਆ । ਹੇ ਪ੍ਰਭੂ! ਹਰੇਕ ਜੀਵ ਤੇਰਾ ਹੀ ਪ੍ਰੇਰਿਆ ਹੋਇਆ ਕਰਮ ਕਰਦਾ ਹੈ ।੧੦।
The Infinite Lord Himself created the creation. Everyone acts as You make them act, Lord. ||10||
 
(ਮਾਇਆ ਦੇ ਤਿੰਨ ਗੁਣ) ਰਜੋ ਤਮੋ ਤੇ ਸਤੋ (ਹੇ ਪ੍ਰਭੂ!) ਤੇਰੀ ਹੀ ਤਾਕਤ ਦੇ ਆਸਰੇ ਬਣੇ ।
Your Power is diffused through the three gunas: raajas, taamas and satva.
 
ਜੀਵਾਂ ਵਾਸਤੇ ਜੰਮਣਾ ਤੇ ਮਰਨਾ ਤੂੰ ਆਪ ਹੀ ਪੈਦਾ ਕੀਤਾ, ਹਉਮੈ ਦਾ ਦੁੱਖ ਭੀ ਤੂੰ ਆਪ ਹੀ (ਜੀਵਾਂ ਦੇ ਅੰਦਰ) ਪਾ ਦਿੱਤਾ ਹੈ ।
Through egotism, they suffer the pains of birth and death.
 
ਪਰਮਾਤਮਾ ਜਿਸ ਜੀਵ ਉਤੇ ਮੇਹਰ ਕਰਦਾ ਹੈ ਉਸ ਨੂੰ ਗੁਰੂ ਦੀ ਸਰਨ ਪਾ ਕੇ (ਤਿੰਨਾਂ ਗੁਣਾਂ ਤੋਂ ਉਤਾਂਹ) ਚੌਥੀ ਅਵਸਥਾ ਵਿਚ ਅਪੜਾਂਦਾ ਹੈ ਤੇ (ਮਾਇਆ ਦੇ ਮੋਹ ਤੋਂ) ਮੁਕਤੀ ਦੇਂਦਾ ਹੈ ।੧੧।
Those blessed by His Grace become Gurmukh; they attain the fourth state, and are liberated. ||11||
 
ਪ੍ਰਭੂ ਦੇ ਨਿਰੋਲ ਆਪਣੇ ਆਪੇ ਤੋਂ ਹੀ (ਵਿਸ਼ਨੂ ਦੇ) ਦਸ ਅਵਤਾਰ ਪੈਦਾ ਹੋਏ ।
From the Primal Void, the ten incarnations welled up.
 
(ਨਿਰੋਲ ਆਪਣੇ ਆਪੇ ਤੋਂ ਹੀ ਪਰਮਾਤਮਾ ਨੇ) ਸ੍ਰਿਸ਼ਟੀ ਪੈਦਾ ਕਰ ਕੇ ਇਹ ਜਗਤ-ਖਿਲਾਰਾ ਖਿਲਾਰਿਆ ।
Creating the Universe, He made the expanse.
 
ਦੇਵਤੇ, ਦੈਂਤ, ਸ਼ਿਵ ਜੀ ਦੇ ਗਣ, (ਦੇਵਤਿਆਂ ਦੇ ਰਾਗੀ) ਗੰਧਰਬ—ਇਹ ਸਾਰੇ ਹੀ ਪਰਮਾਤਮਾ ਨੇ ਨਿਰੋਲ ਆਪਣੇ ਆਪੇ ਤੋਂ ਪੈਦਾ ਕੀਤੇ । ਸਭ ਜੀਵ ਧੁਰੋਂ ਪ੍ਰਭੂ ਦੇ ਹੁਕਮ ਵਿਚ ਹੀ ਆਪਣੇ ਕੀਤੇ ਕਰਮਾਂ ਦੇ ਲਿਖੇ ਸੰਸਕਾਰਾਂ ਅਨੁਸਾਰ ਕਰਮ ਕਮਾ ਰਹੇ ਹਨ ।੧੨।
He fashioned the demi-gods and demons, the heavenly heralds and celestial musicians; everyone acts according to their past karma. ||12||
 
ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦੀ ਇਸ ਬੇਅੰਤ ਕਲਾ ਨੂੰ) ਸਮਝਦਾ ਹੈ (ਉਹ ਉਸ ਦੀ ਯਾਦ ਤੋਂ ਨਹੀਂ ਖੁੰਝਦਾ, ਤੇ) ਉਸ ਨੂੰ ਕੋਈ ਰੋਗ (ਵਿਕਾਰ) ਪੋਹ ਨਹੀਂ ਸਕਦਾ ।
The Gurmukh understands, and does not suffer the disease.
 
ਪਰ ਕੋਈ ਵਿਰਲਾ ਬੰਦਾ ਗੁਰੂ ਦੀ ਦੱਸੀ ਹੋਈ ਇਸ (ਸਿਮਰਨ ਦੀ) ਪੌੜੀ (ਦਾ ਭੇਤ) ਸਮਝਦਾ ਹੈ ।
How rare are those who understand this ladder of the Guru.
 
ਜੁਗਾਂ ਜੁਗਾਂ ਤੋਂ ਹੀ (ਗੁਰੂ ਦੀ ਇਹ ਪੌੜੀ ਜੀਵਾਂ ਦੀ) ਮੁਕਤੀ ਦਾ ਵਸੀਲਾ ਬਣੀ ਆ ਰਹੀ ਹੈ । (ਜੇਹੜਾ ਮਨੁੱਖ ਸਿਮਰਨ ਦੀ ਇਸ ਪੌੜੀ ਦਾ ਆਸਰਾ ਲੈਂਦਾ ਹੈ) ਉਹ ਵਿਕਾਰਾਂ ਤੋਂ ਖ਼ਲਾਸੀ ਹਾਸਲ ਕਰ ਲੈਂਦਾ ਹੈ ਤੇ ਪ੍ਰਭੂ ਦੀ ਦਰਗਾਹ ਵਿਚ ਇੱਜ਼ਤ ਪਾਂਦਾ ਹੈ ।੧੩।
Throughout the ages, they are dedicated to liberation, and so they become liberated; thus they are honored. ||13||
 
ਪੰਜਾਂ ਤੱਤਾਂ ਤੋਂ ਬਣਿਆ ਇਹ ਮਾਨੁਖੀ ਸਰੀਰ ਨਿਰੋਲ ਪ੍ਰਭੂ ਦੇ ਆਪਣੇ ਆਪੇ ਤੋਂ ਹੀ ਪਰਗਟ ਹੋਇਆ ।
From the Primal Void, the five elements became manifest.
 
ਇਸ ਸਰੀਰ ਦੇ ਸੰਜੋਗ ਕਰਕੇ ਜੀਵ ਕਰਮਾਂ ਵਿਚ ਰੁੱਝ ਪੈਂਦਾ ਹੈ ।
They joined to form the body, which engages in actions.
 
ਪ੍ਰਭੂ ਦੇ ਹੁਕਮ ਅਨੁਸਾਰ ਹੀ ਜੀਵ ਦੇ ਕੀਤੇ ਚੰਗੇ ਤੇ ਮੰਦੇ ਕਰਮਾਂ ਦੇ ਸੰਸਕਾਰ ਉਸ ਦੇ ਮੱਥੇ ਤੇ ਲਿਖੇ ਜਾਂਦੇ ਹਨ, ਇਸ ਤਰ੍ਹਾਂ ਜੀਵ ਪਾਪ ਤੇ ਪੁੰਨ (ਦੇ ਬੀਜ) ਬੀਜਦਾ ਹੈ (ਤੇ ਉਹਨਾਂ ਦਾ ਫਲ ਭੋਗਦਾ ਹੈ) ।੧੪।
Both bad and good are written on the forehead, the seeds of vice and virtue. ||14||
 
ਉਹ ਮਨੁੱਖ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ, ਉਹ ਮਾਇਆ ਦੇ ਪ੍ਰਭਾਵ ਤੋਂ ਨਿਰਲੇਪ ਰਹਿੰਦੇ ਹਨ
The True Guru, the Primal Being, is sublime and detached.
 
ਜੇਹੜੇ ਮਨੁੱਖ ਸਤਿਗੁਰੂ ਪੁਰਖ ਦੇ ਸ਼ਬਦ ਵਿਚ ਰੱਤੇ ਰਹਿੰਦੇ ਹਨ ਜੋ ਪ੍ਰਭੂ ਦੇ ਨਾਮ-ਰਸ ਵਿਚ ਮਸਤ ਰਹਿੰਦੇ ਹਨ,
Attuned to the Word of the Shabad, He is intoxicated with the sublime essence of the Lord.
 
ਆਤਮਕ ਤਾਕਤਾਂ ਉੱਚੀ ਅਕਲ ਤੇ ਪਰਮਾਤਮਾ ਨਾਲ ਡੂੰਘੀ ਸਾਂਝ (ਦੀ ਦਾਤਿ) ਗੁਰੂ ਤੋਂ ਹੀ ਮਿਲਦੀ ਹੈ । ਚੰਗੇ ਭਾਗਾਂ ਨਾਲ ਗੁਰੂ (ਸਰਨ ਆਏ ਜੀਵ ਨੂੰ ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ ।੧੫।
Riches, intellect, miraculous spiritual powers and spiritual wisdom are obtained from the Guru; through perfect destiny, they are received. ||15||
 
ਹੇ ਗਿਆਨਵਾਨ ਪੁਰਸ਼ੋ! ਇਸ ਮਨ ਨੂੰ ਮਾਇਆ ਦਾ ਬਹੁਤ ਮੋਹ ਚੰਬੜਿਆ ਰਹਿੰਦਾ ਹੈ;
This mind is so in love with Maya.
 
(ਇਸ ਦੇ ਰਾਜ਼ ਨੂੰ) ਸਮਝੋ ਤੇ ਇਸ ਮੋਹ ਨੂੰ ਖ਼ਤਮ ਕਰੋ ।
Only a few are spiritually wise enough to understand and know this.
 
ਜੇਹੜਾ ਮਨੁੱਖ ਲੋਭ ਦੇ ਪ੍ਰਭਾਵ ਹੇਠ ਨਿੱਤ ਮਾਇਆ ਦੇ ਮੋਹ ਦਾ ਧੰਧਾ ਹੀ ਕਰਦਾ ਰਹਿੰਦਾ ਹੈ ਉਸ ਨੂੰ (ਦੁਨੀਆ ਦੀਆਂ) ਆਸਾਂ ਕਾਮਨਾਂ ਹਉਮੈ ਸਹਮ (ਆਦਿਕ) ਚੰਬੜੇ ਰਹਿੰਦੇ ਹਨ ।੧੬।
In hope and desire, egotism and skepticism, the greedy man acts falsely. ||16||
 
ਜੇਹੜਾ ਮਨੁੱਖ ਗੁਰੂ ਪਾਸੋਂ ਪਰਮਾਤਮਾ ਦੇ ਗੁਣਾਂ ਦੀ ਵਿਚਾਰ (ਦੀ ਦਾਤਿ) ਪ੍ਰਾਪਤ ਕਰ ਲੈਂਦਾ ਹੈ,
From the True Guru, contemplative meditation is obtained.
 
ਉਹ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, ਉਸ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ ।
And then, one dwells with the True Lord in His celestial home, the Primal State of Absorption in Deepest Samaadhi.
 
ਹੇ ਨਾਨਕ! ਉਸ ਮਨੁੱਖ ਦੇ ਅੰਦਰ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ ਸਿਫ਼ਤਿ-ਸਾਲਾਹ ਦੀ ਰੌ ਬਣੀ ਰਹਿੰਦੀ ਹੈ ਜੀਵਨ ਨੂੰ ਪਵਿੱਤ੍ਰ ਕਰਨ ਵਾਲਾ ਰਾਗ (ਜਿਹਾ) ਹੁੰਦਾ ਰਹਿੰਦਾ ਹੈ । ਉਹ ਮਨੁੱਖ ਸਦਾ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ।੧੭।੫।੧੭।
O Nanak, the immaculate sound current of the Naad, and the Music of the Shabad resound; one merges into the True Name of the Lord. ||17||5||17||
 
Maaroo, First Mehl:
 
ਮੈਂ ਜਿਧਰ ਵੇਖਦਾ ਹਾਂ ਉਧਰ ਹੀ ਮੈਨੂੰ ਦੀਨਾਂ ਉਤੇ ਦਇਆ ਕਰਨ ਵਾਲਾ ਪਰਮਾਤਮਾ ਦਿੱਸਦਾ ਹੈ ।
Wherever I look, I see the Lord, merciful to the meek.
 
ਉਹ ਕਿਰਪਾ ਦਾ ਸੋਮਾ ਪ੍ਰਭੂ ਨਾਹ ਜੰਮਦਾ ਹੈ ਨਾਹ ਮਰਦਾ ਹੈ ।
God is compassionate; He does not come or go in reincarnation.
 
ਸਭ ਜੀਵਾਂ ਦੇ ਅੰਦਰ (ਉਸੇ ਦੀ ਸਿਖਾਈ ਹੋਈ) ਜੀਵਨ-ਜਾਚ ਗੁਪਤ ਵਰਤ ਰਹੀ ਹੈ (ਭਾਵ, ਹਰੇਕ ਜੀਵ ਉਸੇ ਪਰਮਾਤਮਾ ਦੇ ਆਸਰੇ ਜਿਊ ਰਿਹਾ ਹੈ, ਪਰ) ਉਹ ਪਾਤਿਸ਼ਾਹ ਆਪ ਹੋਰ ਆਸਰਿਆਂ ਤੋਂ ਬੇ-ਮੁਥਾਜ ਰਹਿੰਦਾ ਹੈ ।੧।
He pervades all beings in His mysterious way; the Sovereign Lord remains detached. ||1||
 
(ਅਸਲ ਸਦਾ ਟਿਕੀ ਰਹਿਣ ਵਾਲੀ ਹਸਤੀ ਤਾਂ ਪਰਮਾਤਮਾ ਆਪ ਹੈ) ਜਗਤ ਉਸ ਪਰਮਾਤਮਾ ਦਾ ਪਰਛਾਵਾਂ ਹੈ (ਜਦੋਂ ਚਾਹੇ ਆਪਣੇ ਇਸ ਪਰਛਾਵੇਂ ਨੂੰ ਆਪਣੇ ਆਪ ਵਿਚ ਹੀ ਗੁੰਮ ਕਰ ਲੈਂਦਾ ਹੈ) ।
The world is a reflection of Him; He has no father or mother.
 
ਉਹ ਪਰਮਾਤਮਾ ਦਾ ਨਾਹ ਕੋਈ ਪਿਉ ਨਾਹ ਮਾਂ, ਨਾਹ ਕੋਈ ਭੈਣ ਨਾਹ ਭਾਈ ਤੇ ਨਾਹ ਕੋਈ ਸੇਵਕ ।
He has not acquired any sister or brother.
 
ਨਾਹ ਉਸ ਨੂੰ ਜਨਮ ਤੇ ਨਾਹ ਮੌਤ, ਨਾਹ ਉਸ ਦੀ ਕੋਈ ਕੁਲ ਤੇ ਨਾਹ ਜਾਤਿ । ਉਸ ਨੂੰ ਬੁਢੇਪਾ ਨਹੀਂ ਵਿਆਪ ਸਕਦਾ, ਉਹ ਮਹਾਨ ਸੇ੍ਰਸ਼ਟ ਹਸਤੀ ਹੈ (ਜਗਤ ਦੇ ਸਭ ਜੀਵਾਂ ਦੇ) ਮਨ ਵਿਚ ਉਹੀ ਪਿਆਰਾ ਲੱਗਦਾ ਹੈ ।੨।
There is no creation or destruction for Him; He has no ancestry or social status. The Ageless Lord is pleasing to my mind. ||2||
 
ਹੇ ਪ੍ਰਭੂ! ਤੂੰ ਸਭ ਜੀਵਾਂ ਵਿਚ ਵਿਆਪਕ ਹੋ ਕੇ ਭੀ ਮੌਤ-ਰਹਿਤ ਹੈਂ, ਤੇਰੇ ਸਿਰ ਉਤੇ ਮੌਤ ਸਵਾਰ ਨਹੀਂ ਹੋ ਸਕਦੀ ।
You are the Deathless Primal Being. Death does not hover over Your head.
 
ਤੂੰ ਸਰਬ-ਵਿਆਪਕ ਹੈਂ ।
You are the unseen inaccessible and detached Primal Lord.
 
ਜਿਸ ਮਨੁੱਖ ਨੇ ਸੇਵਾ ਸੰਤੋਖ (ਵਾਲੇ ਜੀਵਨ) ਵਿਚ (ਰਹਿ ਕੇ) ਗੁਰੂ ਦੇ ਸ਼ਬਦ (ਜੁੜ ਕੇ) ਪੂਰਨ ਅਡੋਲ ਆਤਮਕ ਅਵਸਥਾ ਵਿਚ (ਟਿਕ ਕੇ) ਤੇਰੇ ਚਰਨਾਂ ਵਿਚ ਸੁਰਤਿ ਜੋੜੀ ਹੈ ਉਸ ਦਾ ਹਿਰਦਾ ਠੰਡਾ-ਠਾਰ ਹੋ ਜਾਂਦਾ ਹੈ ।੩।
You are true and content; the Word of Your Shabad is cool and soothing. Through it, we are lovingly, intuitively attuned to You. ||3||
 
ਮਾਇਆ ਦੇ ਤਿੰਨ ਗੁਣਾਂ ਦਾ ਪਸਾਰਾ ਪਸਾਰ ਕੇ ਪਰਮਾਤਮਾ ਆਪ (ਇਹਨਾਂ ਤੋਂ ਉਤਾਂਹ) ਚੌਥੇ ਘਰ ਵਿਚ ਟਿਕਿਆ ਰਹਿੰਦਾ ਹੈ (ਜਿਥੇ ਤਿੰਨ ਗੁਣਾਂ ਦੀ ਪਹੁੰਚ ਨਹੀਂ ਹੋ ਸਕਦੀ) ।
The three qualities are pervasive; the Lord dwells in His home, the fourth state.
 
ਜਨਮ ਤੇ ਮਰਨ ਉਸ ਨੇ ਇਕ ਗਿਰਾਹੀ ਕਰ ਲਏ ਹੋਏ ਹਨ (ਉਸ ਨੂੰ ਨਾਹ ਜਨਮ ਹੈ ਨਾਹ ਮੌਤ) ।
He has made death and birth into a bite of food.
 
ਸਾਰੇ ਜੀਵਾਂ ਵਿਚ ਪਰਮਾਤਮਾ ਦੀ ਪਵਿੱਤ੍ਰ ਜੋਤਿ (ਚਾਨਣ ਕਰ ਰਹੀ ਹੈ), ਉਹ ਜਗਤ ਦੀ ਜ਼ਿੰਦਗੀ ਦਾ ਸਹਾਰਾ ਹੈ । ਜਿਸ ਮਨੁੱਖ ਨੂੰ ਗੁਰੂ ਨੇ ਇਕ-ਰਸ ਆਪਣੇ ਸ਼ਬਦ ਵਿਚ ਜੋੜਿਆ ਹੈ ਉਸ ਨੂੰ ਉਸ (ਜਗਜੀਵਨ) ਦਾ ਦੀਦਾਰ ਕਰਾ ਦਿੱਤਾ ਹੈ ।੪।
The immaculate Light is the Life of the whole world. The Guru reveals the unstruck melody of the Shabad. ||4||
 
ਜੇਹੜੇ ਬੰਦੇ ਪਰਮਾਤਮਾ ਦੇ ਪਿਆਰੇ ਹਨ ਉਹ ਸ੍ਰੇਸ਼ਟ ਜੀਵਨ ਵਾਲੇ ਹਨ ਉਹ ਸੰਤ ਹਨ ਉਹ ਭਲੇ ਹਨ,
Sublime and good are those humble Saints, the Beloveds of the Lord.
 
ਉਹ ਪਰਮਾਤਮਾ ਦੇ ਨਾਮ-ਰਸ ਵਿਚ ਮਸਤ ਰਹਿੰਦੇ ਹਨ, ਪਰਮਾਤਮਾ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।
They are intoxicated with the sublime essence of the Lord, and are carried across to the other side.
 
ਹੇ ਨਾਨਕ! ਉਹਨਾਂ ਸੰਤ ਜਨਾਂ ਦੀ ਸੰਗਤਿ ਕਰ ਉਹਨਾਂ ਦੇ ਚਰਨਾਂ ਦੀ ਧੂੜ ਲੈ, ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਨੂੰ ਲੱਭ ਲਿਆ ਹੈ ।੫।
Nanak is the dust of the Society of the Saints; by Guru's Grace, he finds the Lord. ||5||
 
ਹੇ ਪ੍ਰਭੂ! ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ ।
You are the Inner-knower, the Searcher of hearts. All beings belong to You.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by