(ਸਾਧ ਸੰਗਤਿ ਵਿਚ) ਗੁਰੂ ਦਾ ਦਰਸਨ ਕਰ ਕੇ ਉਸ ਦੀ ਇਹ ਆਸ ਪੂਰੀ ਹੋ ਜਾਂਦੀ ਹੈ, ਉਸ ਦਾ ਇਹ ਮਨੋਰਥ ਸਿਰੇ ਚੜ੍ਹ ਜਾਂਦਾ ਹੈ ।੨।
His hopes and desires are fulfilled, when he gains the Blessed Vision of the Guru's Darshan. ||2||
 
ਕੋਈ ਮਨੁੱਖ ਇਹ ਪਤਾ ਨਹੀਂ ਕਰ ਸਕਿਆ ਕਿ ਉਹ ਅਪਹੁੰਚ ਪ੍ਰਭੂ ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਪ੍ਰਭੂ ਕੇਡਾ ਵੱਡਾ ਹੈ ।
The limits of the Inaccessible and Unfathomable Lord cannot be known.
 
ਜੋਗ-ਸਾਧਨਾਂ ਕਰਨ ਵਾਲੇ ਜੋਗੀ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਗਿਆਨ-ਵਾਨ ਬੰਦੇ ਸਮਾਧੀਆਂ ਲਾਂਦੇ ਹਨ
The seekers, the Siddhas, those beings of miraculous spiritual powers, and the spiritual teachers, all meditate on Him.
 
(ਗੁਰੂ ਦੀ ਸਰਨ ਪੈ ਕੇ) ਜਿਸ ਮਨੁੱਖ ਦੀ ਹਉਮੈ ਦੂਰ ਹੋ ਜਾਂਦੀ ਹੈ, ਜਿਸ ਮਨੁੱਖ ਦਾ (ਆਪਣੀ ਤਾਕਤ ਆਦਿਕ ਦਾ) ਭੁਲੇਖਾ ਮੁਕ ਜਾਂਦਾ ਹੈ, ਗੁਰੂ ਨੇ ਉਸ ਦੇ ਮਨ ਵਿਚ ਹੀ (ਉਸ ਬੇਅੰਤ ਪ੍ਰਭੂ ਦਾ) ਪਰਕਾਸ਼ ਕਰ ਦਿੱਤਾ ਹੈ ।੩।
Thus, their egos are erased, and their doubts are dispelled. The Guru has enlightened their minds. ||3||
 
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਦੇ ਹਿਰਦੇ ਵਿਚ ਆਤਮਕ ਆਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ ਪਰਗਟ ਹੋ ਪੈਂਦੇ ਹਨ, ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ ।
I chant the Name of the Lord, the Treasure of bliss, joy, salvation, intuitive peace and poise.
 
ਹੇ ਨਾਨਕ ! ਜਿਸ ਮਨੁੱਖ ੳੱੁਤੇ ਆਪਣਾ ਮਾਲਕ-ਪ੍ਰਭੂ ਦਇਆਵਾਨ ਹੋ ਜਾਂਦਾ ਹੈ, ਉਸ ਦੇ ਹਿਰਦੇ-ਘਰ ਵਿਚ ਉਸ ਦਾ ਨਾਮ ਵੱਸ ਪੈਂਦਾ ਹੈ ।੪।੨੫।੩੨।
When my Lord and Master blessed me with His Mercy, O Nanak, then His Name entered the home of my mind. ||4||25||32||
 
Maajh, Fifth Mehl:
 
ਹੇ ਪ੍ਰਭੂ ! ਤੇਰੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ ।
Hearing of You, I live.
 
ਤੂੰ ਮੇਰਾ ਪਿਆਰਾ ਹੈਂ, ਤੂੰ ਮੇਰਾ ਪਾਲਣਹਾਰ ਹੈਂ, ਤੂੰ ਬਹੁਤ ਵੱਡਾ (ਮਾਲਕ) ਹੈਂ ।
You are my Beloved, my Lord and Master, Utterly Great.
 
ਹੇ ਪ੍ਰਭੂ ! ਆਪਣੇ ਫ਼ਰਜ਼ ਤੂੰ ਆਪ ਹੀ ਜਾਣਦਾ ਹੈਂ । ਹੇ ਸ੍ਰਿਸ਼ਟੀ ਦੇ ਪਾਲਣ ਵਾਲੇ ! ਮੈਨੂੰ ਤੇਰਾ ਹੀ ਆਸਰਾ ਹੈ ।੧।
You alone know Your Ways; I grasp Your Support, Lord of the World. ||1||
 
(ਹੇ ਭਾਈ !) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ (ਆਤਮਕ ਜੀਵਨ ਵਲੋਂ ਮੇਰਾ ਸੁੱਕਾ ਹੋਇਆ) ਮਨ ਹਰਾ ਹੁੰਦਾ ਜਾ ਰਿਹਾ ਹੈ,
Singing Your Glorious Praises, my mind is rejuvenated.
 
ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣ ਕੇ ਮੇਰੇ ਮਨ ਦੀ ਸਾਰੀ (ਵਿਕਾਰਾਂ ਦੀ) ਮੇੈਲ ਦੂਰ ਹੋ ਰਹੀ ਹੈ ।
Hearing Your Sermon, all filth is removed.
 
ਗੁਰੂ ਦੀ ਸੰਗਤਿ ਵਿਚ ਸੰਤ ਜਨਾਂ ਦੀ ਸੰਗਤਿ ਵਿਚ ਮਿਲ ਕੇ ਮੈਂ ਸਦਾ ਉਸ ਦਇਆਲ ਪ੍ਰਭੂ ਦਾ ਨਾਮ ਜਪਦਾ ਹਾਂ ।੨।
Joining the Saadh Sangat, the Company of the Holy, I meditate forever on the Merciful Lord. ||2||
 
(ਹੇ ਭਾਈ !) ਮੈਂ ਆਪਣੇ ਪ੍ਰਭੂ ਨੂੰ ਆਪਣੇ ਹਰੇਕ ਸਾਹ ਦੇ ਨਾਲ ਚੇਤੇ ਕਰਦਾ ਰਹਿੰਦਾ ਹਾਂ
I dwell on my God with each and every breath.
 
ਇਹ ਸੁਚੱਜ ਮੈਂ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਮਨ ਵਿਚ ਟਿਕਾਇਆ ਹੋਇਆ ਹੈ ।
This understanding has been implanted within my mind, by Guru's Grace.
 
ਹੇ ਪ੍ਰਭੂ ! ਤੇਰੀ ਕਿਰਪਾ ਨਾਲ ਹੀ (ਜੀਵਾਂ ਦੇ ਮਨ ਵਿਚ ਤੇਰੇ ਨਾਮ ਦਾ) ਚਾਨਣ ਹੋ ਸਕਦਾ ਹੈ, ਤੂੰ ਸਭ ਉਤੇ ਮਿਹਰ ਕਰਨ ਵਾਲਾ ਹੈਂ ਤੇ ਸਭ ਦੀ ਰੱਖਿਆ ਕਰਨ ਵਾਲਾ ਹੈਂ ।੩।
By Your Grace, the Divine Light has dawned. The Merciful Lord cherishes everyone. ||3||
 
(ਹੇ ਭਾਈ !) ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਕਾਇਮ ਰਹਿਣ ਵਾਲਾ ਹੈ ।
True, True, True is that God.
 
ਸਦਾ ਹੀ, ਸਦਾ ਹੀ, ਸਦਾ ਹੀ ਉਹ ਆਪ ਹੀ ਆਪ ਹੈ ।
Forever, forever and ever, He Himself is.
 
ਹੇ ਨਾਨਕ ! (ਆਖ—) ਹੇ ਪਿਆਰੇ ਪ੍ਰਭੂ ! ਤੇਰੇ ਚੋਜ-ਤਮਾਸ਼ੇ ਤੇਰੇ ਰਚੇ ਹੋਏ ਸੰਸਾਰ ਵਿਚ ਪਰਤੱਖ ਦਿੱਸ ਰਹੇ ਹਨ । (ਤੇਰਾ ਇਹ ਦਾਸ ਉਹਨਾਂ ਨੂੰ) ਵੇਖ ਕੇ ਪ੍ਰਸੰਨ ਹੋ ਰਿਹਾ ਹੈ ।੪।੨੬।੩੩।
Your Playful Ways are revealed, O my Beloved. Beholding them, Nanak is enraptured. ||4||26||33||
 
Maajh, Fifth Mehl:
 
(ਜਿਵੇਂ ਵਰਖਾ-ਰੱੁਤ ਆਉਣ ਤੇ ਜਦੋਂ ਮੀਂਹ ਪੈਂਦਾ ਹੈ, ਤਾਂ ਠੰਢ ਪੈ ਜਾਂਦੀ ਹੈ, ਬਹੁਤ ਫ਼ਸਲ ਉੱਗਦੇ ਹਨ, ਸਭ ਲੋਕ ਅੰਨ ਨਾਲ ਰੱਜ ਜਾਂਦੇ ਹਨ, ਤਿਵੇਂ) ਪਰਮਾਤਮਾ ਦੇ ਹੁਕਮ ਅਨੁਸਾਰ ਸਿਫ਼ਤਿ-ਸਾਲਾਹ ਦੀ (ਮਾਨੋ) ਵਰਖਾ ਹੋਣ ਲੱਗ ਪੈਂਦੀ ਹੈ
By His Command, the rain begins to fall.
 
ਜਦੋਂ ਸਤਸੰਗੀ ਗੁਰਮੁਖਿ ਬੰਦੇ (ਸਾਧ ਸੰਗਤਿ ਵਿਚ) ਮਿਲ ਕੇ ਪਰਮਾਤਮਾ ਦਾ ਨਾਮ ਜਪਦੇ ਹਨ,
The Saints and friends have met to chant the Naam.
 
(ਜਿਸ ਦੀ ਬਰਕਤਿ ਨਾਲ ਸਤਸੰਗੀ ਬੰਦੇ) ਆਤਮਕ ਠੰਢ ਪਾਣ ਵਾਲੀ ਸ਼ਾਂਤੀ ਤੇ ਆਤਮਕ ਅਡੋਲਤਾ ਦਾ ਆਨੰਦ ਮਾਣਦੇ ਹਨ (ਉਹਨਾਂ ਦੇ ਹਿਰਦੇ ਵਿਚ ਉਥੇ) ਪ੍ਰਭੂ ਨੇ ਆਪ ਹੀ (ਵਿਕਾਰਾਂ ਦੀ ਤਪਸ਼ ਮਿਟਾ ਕੇ) ਆਤਮਕ ਠੰਢ ਪਾ ਦਿੱਤੀ ਹੁੰਦੀ ਹੈ ।੧।
Serene tranquility and peaceful ease have come; God Himself has brought a deep and profound peace. ||1||
 
(ਸਾਧ ਸੰਗਤਿ ਵਿਚ ਹਰਿ-ਨਾਮ ਦੀ ਵਰਖਾ ਦੇ ਕਾਰਨ) ਪਰਮਾਤਮਾ ਹਰੇਕ ਆਤਮਕ ਗੁਣ (ਦਾ, ਮਾਨੋ, ਫ਼ਸਲ) ਪੈਦਾ ਕਰ ਦੇਂਦਾ ਹੈ
God has produced everything in great abundance.
 
(ਜਿਨ੍ਹਾਂ ਦਾ ਸਦਕਾ) ਪ੍ਰਭੂ ਨੇ ਕਿਰਪਾ ਕਰ ਕੇ (ਉਥੇ) ਸਾਰੇ ਸਤਸੰਗੀਆਂ ਦੇ ਅੰਦਰ ਸੰਤੋਖ ਵਾਲਾ ਜੀਵਨ ਪੈਦਾ ਕਰ ਦਿੱਤਾ ਹੁੰਦਾ ਹੈ ।
Granting His Grace, God has satisfied all.
 
ਹੇ ਮੇਰੇ ਦਾਤਾਰ ! (ਜਿਵੇਂ ਵਰਖਾ ਨਾਲ ਅੰਨ-ਧਨ ਪੈਦਾ ਕਰ ਕੇ ਤੂੰ ਸਭ ਜੀਵਾਂ ਨੰੁ ਰਜਾ ਦੇਂਦਾ ਹੈਂ, ਤਿਵੇਂ) ਤੂੰ ਆਪਣੇ ਨਾਮ ਦੀ ਦਾਤਿ ਕਰਦਾ ਹੈਂ ਤੇ ਸਾਰੇ ਸਤਸੰਗੀਆਂ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਰਜਾ ਦੇਂਦਾ ਹੈਂ ।੨।
Bless us with Your Gifts, O my Great Giver. All beings and creatures are satisfied. ||2||
 
ਜੇਹੜਾ ਪਰਮਾਤਮਾ ਸਦਾ-ਥਿਰ ਰਹਿਣ ਵਾਲਾ ਹੈ ਜਿਸ ਦੀ ਵਡਿਆਈ ਸਦਾ-ਥਿਰ ਰਹਿਣ ਵਾਲੀ ਹੈ
True is the Master, and True is His Name.
 
ਉਸ ਨੂੰ ਮੈਂ ਗੁਰੂ ਦੀ ਕਿਰਪਾ ਨਾਲ ਸਦਾ ਸਿਮਰਦਾ ਹਾਂ ।
By Guru's Grace, I meditate forever on Him.
 
(ਉਸ ਸਿਮਰਨ ਦੀ ਬਰਕਤਿ ਨਾਲ) ਮੇਰੇ ਜਨਮ ਮਰਨ ਦੇ ਸਾਰੇ ਡਰ ਤੇ ਮੋਹ ਕੱਟੇ ਗਏ ਹਨ, ਮੇਰੇ ਸਾਰੇ ਚਿੰਤਾ ਫ਼ਿਕਰ ਦੱੁਖ-ਕਲੇਸ਼ ਨਾਸ ਹੋ ਗਏ ਹਨ ।੩।
The fear of birth and death has been dispelled; emotional attachment, sorrow and suffering have been erased. ||3||
 
(ਹੇ ਭਾਈ !) ਨਾਨਕ ਆਪਣੇ ਹਰੇਕ ਸਾਹ ਦੇ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ।
With each and every breath, Nanak praises the Lord.
 
ਪ੍ਰਭੂ ਦਾ ਨਾਮ ਸਿਮਰਦਿਆਂ ਮੋਹ ਦੀਆਂ ਫਾਹੀਆਂ ਕੱਟੀਆਂ ਗਈਆਂ ਹਨ ।
Meditating in remembrance on the Name, all bonds are cut away.
 
(ਨਾਨਕ ਦੀ) ਇਹ ਆਸ ਪ੍ਰਭੂ ਨੇ ਇਕ ਖਿਨ ਵਿਚ ਹੀ ਪੂਰੀ ਕਰ ਦਿੱਤੀ, ਤੇ ਹੁਣ (ਨਾਨਕ) ਹਰ ਵੇਲੇ ਪ੍ਰਭੂ ਦੇ ਹੀ ਗੁਣ ਚੇਤੇ ਕਰਦਾ ਰਹਿੰਦਾ ਹੈ ।੪।੨੭।੩੪।
One's hopes are fulfilled in an instant, chanting the Glorious Praises of the Lord, Har, Har, Har. ||4||27||34||
 
Maajh, Fifth Mehl:
 
ਹੇ ਮੇਰੇ ਪਿਆਰੇ ਮਿੱਤ੍ਰੋ ! ਹੇ ਸੰਤ ਜਨੋ ! ਹੇ ਮੇਰੇ ਸੱਜਣੋ !
Come, dear friends, Saints and companions:
 
ਆਓ, ਅਸੀ ਰਲ ਕੇ ਅਪਹੁੰਚ ਤੇ ਬੇਅੰਤ ਪ੍ਰਭੂ ਦੇ ਗੁਣ ਗਾਵੀਏ ।
let us join together and sing the Glorious Praises of the Inaccessible and Infinite Lord.
 
ਪ੍ਰਭੂ ਦੇ ਗੁਣ ਗਾਵਿਆਂ ਤੇ ਸੁਣਿਆਂ ਸਾਰੇ ਹੀ ਜੀਵ (ਮਾਇਆ ਦੇ ਬੰਧਨਾਂ ਤੋਂ) ਸੁਤੰਤਰ ਹੋ ਜਾਂਦੇ ਹਨ । (ਹੇ ਸੰਤ ਜਨੋ !) ਉਸ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ, ਜਿਸ ਨੇ ਸਾਨੂੰ ਪੈਦਾ ਕੀਤਾ ਹੈ ।੧।
Those who sing and hear these praises are liberated, so let us meditate on the One who created us. ||1||
 
(ਜੇਹੜੇ ਬੰਦੇ ਪਰਮਾਤਮਾ ਦਾ ਧਿਆਨ ਧਰਦੇ ਹਨ, ਉਹਨਾਂ ਦੇ) ਜਨਮਾਂ ਜਨਮਾਂਤਰਾਂ ਦੇ (ਕੀਤੇ ਹੋਏ) ਪਾਪ ਦੂਰ ਹੋ ਜਾਂਦੇ ਹਨ ।
The sins of countless incarnations depart,
 
ਜੇਹੜੇ ਫਲ ਉਹ ਆਪਣੇ ਮਨ ਵਿਚ ਚਿਤਵਦੇ ਹਨ, ਉੇਹੀ ਫਲ ਉਹ ਪ੍ਰਾਪਤ ਕਰ ਲੈਂਦੇ ਹਨ ।
and we receive the fruits of the mind's desires.
 
(ਹੇ ਭਾਈ !) ਉਸ ਸਦਾ ਕਾਇਮ ਰਹਿਣ ਵਾਲੇ ਮਾਲਕ ਨੂੰ ਸੁਆਮੀ ਨੂੰ ਸਿਮਰ, ਜੇਹੜਾ ਸਭ ਜੀਵਾਂ ਨੂੰ ਰਿਜ਼ਕ ਦੇਂਦਾ ਹੈ ।੨।
So meditate on that Lord, our True Lord and Master, who gives sustenance to all. ||2||
 
(ਹੇ ਭਾਈ !) ਪਰਮਾਤਮਾ ਦਾ ਨਾਮ ਜਪਿਆਂ ਹਰੇਕ ਕਿਸਮ ਦਾ ਸੁਖ ਪ੍ਰਾਪਤ ਹੋ ਜਾਂਦਾ ਹੈ ।
Chanting the Naam, all pleasures are obtained.
 
(ਹੇ ਭਾਈ !) ਸਦਾ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ ਦੁਨੀਆ ਵਾਲਾ) ਸਾਰਾ ਡਰ ਨਾਸ ਹੋ ਜਾਂਦਾ ਹੈ ।
All fears are erased, meditating on the Name of the Lord, Har, Har.
 
ਜਿਸ ਮਨੁੱਖ ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹ ਸੰਸਾਰ-ਸਮੁੰਦਰ ਦੇ ਪਾਰਲੇ ਪਾਸੇ ਪਹੁੰਚਣ ਜੋਗਾ ਹੋ ਜਾਂਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।੩।
One who serves the Lord swims across to the other side, and all his affairs are resolved. ||3||
 
ਹੇ ਪ੍ਰਭੂ ! ਮੈਂ ਆ ਕੇ ਤੇਰੀ ਸਰਨ ਪਿਆ ਹਾਂ ।
I have come to Your Sanctuary;
 
ਜਿਵੇਂ ਹੋ ਸਕੇ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ ।
if it pleases You, unite me with You.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by