ਉਹ ਸੁਜਾਨ ਪ੍ਰਭੂ ਸਭ ਸਰੀਰਾਂ ਵਿਚ ਵਿਆਪਕ ਹੁੰਦਾ ਹੋਇਆ ਭੀ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ,
The Primal Lord is everywhere, immaculate and all-knowing.
ਤੇ (ਹਰੇਕ ਗੱਲ ਵਿਚ) ਨਿਆਂ ਕਰਦਾ ਹੈ ।
He administers justice, and is absorbed in the spiritual wisdom of the Guru.
ਜੇਹੜਾ ਮਨੁੱਖ ਗੁਰੂ ਦੇ ਬਖ਼ਸ਼ੇ ਇਸ ਗਿਆਨ ਵਿਚ ਆਪਣੇ ਆਪ ਨੂੰ ਲੀਨ ਕਰਦਾ ਹੈ ਉਹ ਆਪਣੇ ਅੰਦਰੋਂ ਕਾਮ ਤੇ ਕੋ੍ਰਧ ਨੂੰ ਉੱਕਾ ਹੀ ਮਾਰ ਲੈਂਦਾ ਹੈ, ਉਸ ਨੇ ਹਉਮੈ ਤੇ ਲੋਭ ਨੂੰ ਮੁਕਾ ਲਿਆ ਹੈ ।੬।
He seizes sexual desire and anger by their necks, and kills them; He eradicates egotism and greed. ||6||
ਉਹ ਪਰਮਾਤਮਾ ਜਿਸ ਦਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ ਇਕ ਐਸੇ ਥਾਂ ਤੇ ਰਹਿੰਦਾ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ ।
In the True Place, the Formless Lord abides.
ਉਹ ਆਪ ਹੀ ਆਪਣੇ ਹੁਕਮ ਨੂੰ ਵਿਚਾਰਦਾ ਹੈ ਤੇ ਆਪ ਹੀ ਸਮਝਦਾ ਹੈ ।
Whoever understands his own self, contemplates the Word of the Shabad.
ਜਿਸ ਜੀਵ ਨੇ ਉਸ ਸਦਾ-ਥਿਰ ਪ੍ਰਭੂ ਦੇ ਚਰਨਾਂ (ਮਹਿਲ) ਵਿਚ ਆਪਣਾ ਟਿਕਾਣਾ ਸਦਾ ਲਈ ਬਣਾ ਲਿਆ (ਭਾਵ, ਜੋ ਮਨੁੱਖ ਸਦਾ ਉਸ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ) ਪਰਮਾਤਮਾ ਉਸ ਦਾ ਜੰਮਣ ਮਰਨ ਦਾ ਗੇੜ ਮੁਕਾ ਦੇਂਦਾ ਹੈ ।੭।
He comes to abide deep within the True Mansion of His Presence, and his comings and goings are ended. ||7||
ਉਸ ਮਨੁੱਖ ਦਾ ਮਨ (ਮਾਇਆ ਦੀ ਖ਼ਾਤਰ) ਨਹੀਂ ਭਟਕਦਾ, ਮਾਇਆ ਦੀ ਤ੍ਰਿਸ਼ਨਾ ਉਸ ਨੂੰ ਥਾਂ ਥਾਂ ਨਹੀਂ ਦੌੜਾਈ ਫਿਰਦੀ ।
His mind does not waver, and he is not buffeted by the winds of desire.
ਪ੍ਰਭੂ-ਚਰਨਾਂ ਵਿਚ ਜੁੜਿਆ ਉਹ ਮਨੁੱਖ (ਆਪਣੇ ਅੰਦਰ) ਇਕ-ਰਸ ਸਿਫ਼ਤਿ-ਸਾਲਾਹ (ਦਾ ਵਾਜਾ) ਵਜਾਂਦਾ ਰਹਿੰਦਾ ਹੈ,
Such a Yogi vibrates the unstruck sound current of the Shabad.
ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ, ਮਾਨੋ, ਇਕ ਮਿੱਠਾ ਮਿੱਠਾ ਇਕ-ਰਸ ਰਾਗ ਹੁੰਦਾ ਹੈ ਜਿਵੇਂ ਪੰਜ ਕਿਸਮਾਂ ਦੇ ਸਾਜ਼ਾਂ ਦੇ ਇਕੱਠੇ ਵਜਾਣ ਨਾਲ ਪੈਦਾ ਹੁੰਦਾ ਹੈ, ਉਸ ਰਾਗ ਨੂੰ ਬਾਹਰੋਂ ਕਿਸੇ ਸਾਜ਼ ਦੇ ਆਸਰੇ ਦੀ ਲੋੜ ਨਹੀਂ ਪੈਂਦੀ । ਇਹ ਰਾਗ (ਅੰਦਰ-ਵੱਸਦੇ) ਪ੍ਰਭੂ ਨੇ ਆਪ ਹੀ ਵਜਾ ਕੇ ਉਸ ਨੂੰ ਸੁਣਾਇਆ ਹੈ ।੮।
God Himself plays the pure music of the Panch Shabad, the five primal sounds to hear. ||8||
ਉਸ ਮਨੁੱਖ ਦੇ ਅੰਦਰ ਪਰਮਾਤਮਾ ਦਾ ਡਰ-ਅਦਬ ਪੈਦਾ ਹੁੰਦਾ ਹੈ, ਪਰਮਾਤਮਾ ਦਾ ਪਿਆਰ ਉਪਜਦਾ ਹੈ, (ਜਿਸ ਕਰਕੇ) ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।
In the Fear of God, in detachment, one intuitively merges into the Lord.
ਉਹ ਮਨੁੱਖ ਹਉਮੈ ਦੂਰ ਕਰ ਕੇ ਅਬਿਨਾਸੀ ਪ੍ਰਭੂ (ਦੇ ਨਾਮ-ਰੰਗ) ਵਿਚ ਰੰਗਿਆ ਰਹਿੰਦਾ ਹੈ ।
Renouncing egotism, he is imbued with the unstruck sound current.
(ਪ੍ਰਭੂ ਦੇ ਨਾਮ ਦਾ) ਸੁਰਮਾ ਪਾ ਕੇ ਉਹ ਪਛਾਣ ਲੈਂਦਾ ਹੈ ਕਿ ਉਹ ਰਾਜਨ-ਪ੍ਰਭੂ ਆਪ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਤੇ (ਸਰਨ ਪਏ) ਸਭ ਜੀਵਾਂ ਨੂੰ ਭੀ ਮਾਇਆ ਦੇ ਪ੍ਰਭਾਵ ਤੋਂ ਬਚਾ ਲੈਂਦਾ ਹੈ ।੯।
With the ointment of enlightenment, the Immaculate Lord is known; the Immaculate Lord King is pervading everywhere. ||9||
ਪ੍ਰਭੂ ਜੀਵਾਂ ਦੇ ਦੁੱਖ ਤੇ ਡਰ ਨਾਸ ਕਰਨ ਵਾਲਾ ਹੈ ਤੇ ਆਪ ਕਦੇ ਨਾਸ ਹੋਣ ਵਾਲਾ ਨਹੀਂ ।
God is eternal and imperishable; He is the Destroyer of pain and fear.
ਉਹ ਜੀਵਾਂ ਦੇ ਰੋਗ ਕੱਟਦਾ ਹੈ, ਜਮ ਦੀ ਫਾਹੀ ਤੋੜਦਾ ਹੈ ।
He cures the disease, and cuts away the noose of death.
ਹੇ ਨਾਨਕ! ਉਹ ਹਰੀ, ਉਹ ਭਉ-ਭੰਜਨ ਪ੍ਰਭੂ ਤਦੋਂ ਹੀ ਮਿਲਦਾ ਹੈ ਜੇ ਗੁਰੂ ਮਿਲ ਪਵੇ ।੧੦।
O Nanak, the Lord God is the Destroyer of fear; meeting the Guru, the Lord God is found. ||10||
ਜੇਹੜਾ ਮਨੁੱਖ ਮਾਇਆ-ਰਹਿਤ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ ਉਹ ਮੌਤ ਦੀ ਗਿਰਾਹੀ ਕਰ ਲੈਂਦਾ ਹੈ (ਉਹ ਮੌਤ ਦਾ ਡਰ ਮੁਕਾ ਲੈਂਦਾ ਹੈ),
One who knows the Immaculate Lord chews up death.
ਉਹ ਪਰਮਾਤਮਾ ਦੀ ਬਖ਼ਸ਼ਸ਼ ਨੂੰ ਸਮਝ ਲੈਂਦਾ ਹੈ, ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਜਾਣ-ਪਛਾਣ ਪਾਂਦਾ ਹੈ ।
One who understands karma, realizes the Word of the Shabad.
(ਉਸ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਜੀਵਾਂ ਦੇ ਦਿਲ ਦੀ ਜਾਣਦਾ ਹੈ ਤੇ ਪਛਾਣਦਾ ਹੈ, ਇਹ ਸਾਰਾ ਜਗਤ-ਤਮਾਸ਼ਾ ਉਸੇ ਦਾ ਰਚਿਆ ਹੋਇਆ ਹੈ ।੧੧।
He Himself knows, and He Himself realizes. This whole world is all His play. ||11||
(ਇਹ ਜਗਤ, ਮਾਨੋ, ਇਕ ਸ਼ਹਿਰ ਹੈ ਜਿਥੇ ਜੀਵ ਪ੍ਰਭੂ-ਨਾਮ ਦਾ ਵਣਜ ਕਰਨ ਆਉਂਦੇ ਹਨ) ਪਰਮਾਤਮਾ ਆਪ ਹੀ (ਰਾਸ-ਪੂੰਜੀ ਦੇਣ ਵਾਲਾ) ਸ਼ਾਹੂਕਾਰ ਹੈ,
He Himself is the Banker, and He Himself is the Merchant.
ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ) ਵਪਾਰੀ ਹੈ, ਉਹ ਆਪ ਹੀ ਇਸ ਵਣਜ ਨੂੰ ਪਰਖਦਾ ਹੈ ਕਿਉਂਕਿ ਉਹ ਆਪ ਹੀ ਇਸ ਨੂੰ ਪਰਖਣ ਦੀ ਯੋਗਤਾ ਰੱਖਦਾ ਹੈ ।
The Appraiser Himself appraises.
(ਹਰੇਕ ਜੀਵ-ਵਣਜਾਰੇ ਦੇ ਕੀਤੇ ਵਣਜ ਨੂੰ) ਪ੍ਰਭੂ ਆਪ ਹੀ ਪਰਖਦਾ ਹੈ ਜਿਵੇਂ ਸੁਨਿਆਰਾ ਸੋਨੇ ਨੂੰ ਕਸਵੱਟੀ ਤੇ ਘਸਾ ਕੇ ਪਰਖਦਾ ਹੈ, ਤੇ ਫਿਰ ਪ੍ਰਭੂ ਆਪ ਹੀ (ਉਸ ਵਣਜ ਦਾ) ਮੁੱਲ ਪਾਂਦਾ ਹੈ ।੧੨।
He Himself tests upon His Touchstone, and He Himself estimates the value. ||12||
ਜਿਸ ਮਨੁੱਖ ਉਤੇ ਦਇਆ-ਦੇ-ਘਰ ਪ੍ਰਭੂ ਨੇ ਮੇਹਰ ਕੀਤੀ ਉਸ ਨੂੰ ਨਿਸ਼ਚਾ ਹੋ ਗਿਆ ਕਿ ਜਗਤ ਦਾ ਮਾਲਕ ਪ੍ਰਭੂ ਹਰੇਕ ਸਰੀਰ ਵਿਚ ਵਿਆਪਕ ਹੈ ।
God Himself, the Merciful Lord, grants His Grace.
ਹਰੇਕ ਸਰੀਰ ਵਿਚ ਵੱਸਦਾ ਹੋਇਆ ਭੀ ਉਹ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਤੇ ਪਵਿਤ੍ਰ-ਸਰੂਪ ਹੈ ।
The Gardener pervades and permeates each and every heart.
(ਜਿਸ ਉਤੇ ਪ੍ਰਭੂ ਦੀ ਮੇਹਰ ਹੋਈ) ਉਸ ਨੂੰ ਸਤਿਗੁਰ ਪੁਰਖ ਨੇ ਉਹ ਸਰਬ-ਵਿਆਪਕ ਪ੍ਰਭੂ ਮਿਲਾ ਦਿੱਤਾ ।੧੩।
The pure, primal, detached Lord abides within all. The Guru, the Lord Incarnate, leads us to meet the Lord God. ||13||
ਪ੍ਰਭੂ ਸਭ ਜੀਵਾਂ ਦੇ ਦਿਲ ਦੀ ਜਾਣਦਾ ਹੈ ਸਭ ਦੇ ਕੀਤੇ ਕੰਮ ਵੇਖਦਾ ਹੈ (ਜਿਸ ਉਤੇ ਮਿਹਰ ਕਰੇ ਉਸ ਦਾ) ਅਹੰਕਾਰ ਮਿਟਾਂਦਾ ਹੈ,
God is wise and all-knowing; He purges men of their pride.
ਉਸ ਦੇ ਅੰਦਰੋਂ ਕਿਸੇ ਹੋਰ ਆਸਰੇ ਦੀ ਝਾਕ ਦੂਰ ਕਰਦਾ ਹੈ, ਤੇ ਉਸ ਨੂੰ ਇਕ ਆਪਣਾ ਆਪ ਵਿਖਾ ਦੇਂਦਾ ਹੈ ।
Eradicating duality, the One Lord reveals Himself.
ਉਹ ਮਨੁੱਖ ਦੁਨੀਆ ਦੀਆਂ ਆਸਾਂ ਵਿਚ (ਵਿਚਰਦਾ ਹੋਇਆ ਭੀ) ਆਸਾਂ ਦੇ ਆਸਰੇ ਤੋਂ ਬੇ-ਮੁਥਾਜ ਹੋ ਜਾਂਦਾ ਹੈ ਕਿਉਂਕਿ ਉਹ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਤੇ ਜਿਸ ਦੀ ਕੋਈ ਖ਼ਾਸ ਕੁਲ ਨਹੀਂ ।੧੪।
Such a being remains unattached amidst hope, singing the Praise of the Immaculate Lord, who has no ancestry. ||14||
ਜੇਹੜਾ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ ਉਹੀ ਅਸਲ ਗਿਆਨ-ਵਾਨ ਹੈ,
Eradicating egotism, he obtains the peace of the Shabad.
ਉਹ ਮਨੁੱਖ ਹਉਮੈ ਦੂਰ ਕਰ ਕੇ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਤੇ ਇਸ ਤਰ੍ਹਾਂ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ।
He alone is spiritually wise, who contemplates his own self.
ਹੇ ਨਾਨਕ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਪਰਮਾਤਮਾ ਦੇ ਗੁਣ ਗਾਣੇ—(ਜਗਤ ਵਿਚ ਇਹੀ ਅਸਲ) ਖੱਟੀ ਹੈ । ਜੇਹੜਾ ਮਨੁੱਖ ਸਾਧ ਸੰਗਤਿ ਵਿਚ ਆਉਂਦਾ ਹੈ ਉਹ ਇਹ ਸਦਾ ਕਾਇਮ ਰਹਿਣ ਵਾਲਾ ਫਲ ਪਾ ਲੈਂਦਾ ਹੈ ।੧੫।੨।੧੯।
O Nanak, singing the Glorious Praises of the Lord, the true profit is obtained; in the Sat Sangat, the True Congregation, the fruit of Truth is obtained. ||15||2||19||
Maaroo, First Mehl:
(ਹੇ ਭਾਈ!) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰੋ, (ਸਿਮਰਨ ਦੀ ਬਰਕਤਿ ਨਾਲ ਉਸ) ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲੀ ਰਹੇਗੀ,
Speak the Truth, and remain in the home of Truth.
ਜੀਵਨ-ਸਫ਼ਰ ਵਿਚ ਵਿਕਾਰਾਂ ਦੇ ਹੱਲੇ ਤੋਂ ਬਚੇ ਰਹੋਗੇ, ਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵੋਗੇ ।
Remain dead while yet alive, and cross over the terrifying world-ocean.
ਹੇ ਮਨ! (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਗੁਰੂ ਜਹਾਜ਼ ਹੈ, ਗੁਰੂ ਬੇੜੀ ਹੈ, ਗੁਰੂ ਤੁਲਹਾ ਹੈ, (ਗੁਰੂ ਦੀ ਸਰਨ ਪੈ ਕੇ) ਹਰਿ-ਨਾਮ ਜਪ, (ਜਿਸ ਜਿਸ ਨੇ ਜਪਿਆ ਹੈ ਗੁਰੂ ਨੇ ਉਸ ਨੂੰ) ਪਾਰ ਲੰਘਾ ਦਿੱਤਾ ਹੈ ।੧।
The Guru is the boat, the ship, the raft; meditating on the Lord in your mind, you shall be carried across to the other side. ||1||
ਪਰਮਾਤਮਾ ਦਾ ਨਾਮ ਹਉਮੈ ਮਮਤਾ ਤੇ ਲੋਭ ਦਾ ਨਾਸ ਕਰਨ ਵਾਲਾ ਹੈ, (ਨਾਮ ਸਿਮਰਨ ਦੀ ਬਰਕਤਿ ਨਾਲ) ਸਰੀਰ ਦੀਆਂ ਨੌ ਗੋਲਕਾਂ ਦੇ ਵਿਸ਼ਿਆਂ ਤੋਂ ਖ਼ਲਾਸੀ ਮਿਲੀ ਰਹਿੰਦੀ ਹੈ,
Eliminating egotism, possessiveness and greed,
ਸੁਰਤਿ ਦਸਵੇਂ ਦੁਆਰ ਵਿਚ ਟਿਕੀ ਰਹਿੰਦੀ ਹੈ (ਭਾਵ, ਦਸਵੇਂ ਦੁਆਰ ਦੀ ਰਾਹੀਂ ਪਰਮਾਤਮਾ ਨਾਲ ਸੰਬੰਧ ਬਣਿਆ ਰਹਿੰਦਾ ਹੈ) ।
one is liberated from the nine gates, and obtains a place in the Tenth Gate.
ਜਿਸ ਪਰਮਾਤਮਾ ਨੇ ਆਪਣੇ ਆਪ ਨੂੰ (ਸ੍ਰਿਸ਼ਟੀ ਦੇ ਰੂਪ ਵਿਚ) ਪਰਗਟ ਕੀਤਾ ਹੈ ਜੋ ਪਰੇ ਤੋਂ ਪਰੇ ਹੈ ਤੇ ਬੇਅੰਤ ਹੈ ਉਹ ਉਸ ਦਸਮ ਦੁਆਰ ਵਿਚ ਪ੍ਰਤੱਖ ਹੋ ਜਾਂਦਾ ਹੈ ।੨।
Lofty and high, the farthest of the far and infinite, He created Himself. ||2||
(ਹੇ ਭਾਈ!) ਗੁਰੂ ਦੀ ਮਤਿ ਗ੍ਰਹਿਣ ਕਰੋ (ਗੁਰੂ ਦੀ ਮਤਿ ਦੀ ਰਾਹੀਂ) ਪਰਮਾਤਮਾ ਵਿਚ ਸੁਰਤਿ ਜੋੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।
Receiving the Guru's Teachings, and lovingly attuned to the Lord, one crosses over.
(ਇਕ-ਰਸ ਵਿਆਪਕ) ਅਖੰਡ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਜਮ ਤੋਂ ਡਰਨ ਦੀ ਲੋੜ ਨਹੀਂ ਰਹਿ ਜਾਂਦੀ ।
Singing the Praises of the absolute Lord, why should anyone be afraid of death?
(ਹੇ ਪ੍ਰਭੂ! ਇਹ ਤੇਰੇ ਸਿਮਰਨ ਦਾ ਹੀ ਸਦਕਾ ਹੈ ਕਿ) ਮੈਂ ਜਿਧਰ ਜਿਧਰ ਵੇਖਦਾ ਹਾਂ ਉਧਰ ਉਧਰ ਤੂੰ ਹੀ ਤੂੰ ਦਿੱਸਦਾ ਹੈਂ । ਮੈਨੂੰ ਤੇਰੇ ਵਰਗਾ ਕੋਈ ਹੋਰ ਨਹੀਂ ਦਿੱਸਦਾ, ਮੈਂ ਤੇਰੀ ਹੀ ਸਿਫ਼ਤਿ-ਸਾਲਾਹ ਕਰਦਾ ਹਾਂ ।੩।
Wherever I look, I see only You; I do not sing of any other at all. ||3||
ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਉਸ ਦਾ ਆਸਰਾ-ਪਰਨਾ ਭੀ ਸਦਾ-ਥਿਰ ਰਹਿਣ ਵਾਲਾ ਹੈ ।
True is the Lord's Name, and True is His Sanctuary.
ਗੁਰੂ ਦਾ ਸ਼ਬਦ (ਭੀ) ਸਦਾ-ਥਿਰ ਰਹਿਣ ਵਾਲਾ (ਵਸੀਲਾ ਹੈ), ਸ਼ਬਦ ਵਿਚ ਜੁੜ ਕੇ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘੀਦਾ ਹੈ ।
True is the Word of the Guru's Shabad, grasping it, one is carries across.
ਪਰਮਾਤਮਾ ਦਾ ਸਰੂਪ ਬਿਆਨ ਤੋਂ ਪਰੇ ਹੈ, ਜੋ ਮਨੁੱਖ ਉਸ ਪਰੇ ਤੋਂ ਪਰੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ ਉਹ ਉਸ ਦਾ ਦਰਸ਼ਨ ਕਰ ਲੈਂਦਾ ਹੈ, ਉਹ ਮਨੁੱਖ ਫਿਰ ਗਰਭ-ਜੋਨਿ ਵਿਚ ਨਹੀਂ ਆਉਂਦਾ ।੪।
Speaking the Unspoken, one sees the Infinite Lord, and then, he does not have to enter the womb of reincarnation again. ||4||
ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਕੋਈ ਮਨੁੱਖ ਦੂਜਿਆਂ ਦੀ) ਸੇਵਾ ਤੇ ਸੰਤੋਖ (ਦਾ ਆਤਮਕ ਗੁਣ) ਪ੍ਰਾਪਤ ਨਹੀਂ ਕਰ ਸਕਦਾ ।
Without the Truth, no one finds sincerity or contentment.
ਗੁਰੂ ਦੀ ਸਰਨ ਤੋਂ ਬਿਨਾ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ, ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।
Without the Guru, no one is liberated; coming and going in reincarnation continue.
ਹੇ ਨਾਨਕ! ਹਰੀ ਦਾ ਨਾਮ ਸਿਮਰ ਜੋ ਸਭ ਮੰਤ੍ਰਾਂ ਦਾ ਮੂਲ ਹੈ ਤੇ ਜੋ ਸਭ ਰਸਾਂ ਦਾ ਸੋਮਾ ਹੈ । (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਨਾਮ ਸਿਮਰਦਾ ਹੈ) ਉਸ ਨੂੰ ਪੂਰਨ ਪ੍ਰਭੂ ਮਿਲ ਪੈਂਦਾ ਹੈ ।੫।
Chanting the Mool Mantra, and the Name of the Lord, the source of nectar, says Nanak, I have found the Perfect Lord. ||5||