ਉਸੇ ਦਾ ਹੀ (ਜਗਤ ਵਿਚ) ਹੁਕਮ ਚੱਲ ਰਿਹਾ ਹੈ, ਉਸੇ ਦਾ ਹੀ (ਜਗਤ ਵਿਚ) ਰਾਜ ਹੈ । ਹਰੇਕ ਜੁਗ ਵਿਚ ਹਰੇਕ ਜੀਵ ਦੇ ਸਿਰ ਉਤੇ ਉਹੀ ਪਰਮਾਤਮਾ ਕਰਨ-ਜੋਗ ਕਾਰ ਮੁਕਰਰ ਕਰਦਾ ਆ ਰਿਹਾ ਹੈ ।੧।
There is only One Command, and there is only One Supreme King. In each and every age, He links each to their tasks. ||1||
ਹੇ ਭਾਈ! ਜਿਸ ਮਨੁੱਖ ਨੇ ਆਪਣੇ ਆਤਮਕ ਜੀਵਨ ਨੂੰ ਪੜਤਾਲਣਾ ਸ਼ੁਰੂ ਕਰ ਦਿੱਤਾ, ਉਹ ਮਨੁੱਖ ਪਵਿੱਤਰ ਜੀਵਨ ਵਾਲਾ ਬਣ ਗਿਆ;
That humble being is immaculate, who knows his own self.
ਸਾਰੇ ਸੁਖ ਦੇਣ ਵਾਲਾ ਪਰਮਾਤਮਾ ਆਪ ਹੀ ਉਸ ਮਨੁੱਖ ਨੂੰ ਆ ਮਿਲਦਾ ਹੈ ।
The Lord, the Giver of peace, Himself comes and meets him.
ਗੁਰੂ ਦੇ ਸ਼ਬਦ ਵਿਚ ਰੱਤੀ ਹੋਈ ਉਸ ਮਨੁੱਖ ਦੀ ਜੀਭ ਸਦਾ ਪਰਾਮਤਮਾ ਦੇ ਗੁਣ ਗਾਂਦੀ ਰਹਿੰਦੀ ਹੈ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਇੱਜ਼ਤ ਪ੍ਰਾਪਤ ਕਰਦਾ ਹੈ ।੨।
His tongue is imbued with the Shabad, and he sings the Glorious Praises of the Lord; he is honored in the Court of the True Lord. ||2||
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹਰਿ-ਨਾਮ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਨਾਮਣਾ ਖੱਟਦਾ ਹੈ ।
The Gurmukh is blessed with the glorious greatness of the Naam.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨਿੰਦਕ ਮਨੁੱਖ ਨੇ (ਸਭ ਥਾਈਂ ਆਪਣੀ) ਇੱਜ਼ਤ ਗਵਾ ਲਈ ।
The self-willed manmukh, the slanderer, loses his honor.
ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਰੰਗੇ ਰਹਿਣ ਵਾਲੇ ਮਨੁੱਖ ਪਰਮ ਹੰਸ ਹਨ, (ਅਸਲ) ਬੈਰਾਗੀ ਹਨ, ਉਹ ਹਰ ਵੇਲੇ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖਦੇ ਹਨ ।੩।
Attuned to the Naam, the supreme soul-swans remain detached; in the home of the self, they remain absorbed in deep meditative trance. ||3||
ਹੇ ਭਾਈ! (ਵਿਕਾਰਾਂ ਦਾ ਟਾਕਰਾ ਸਫਲਤਾ ਨਾਲ ਕਰਨ ਵਾਲੇ) ਸੂਰਮੇ ਗੁਰੂ ਨੇ ਆਖ ਕੇ (ਹਰੇਕ ਪ੍ਰਾਣੀ ਨੂੰ) ਸੁਣਾ ਦਿੱਤਾ ਹੈ ਕਿ ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਕਾਰਾਂ ਦੀ ਮਾਰ ਤੋਂ ਬਚਿਆ ਰਹਿੰਦਾ ਹੈ,
That humble being who dies in the Shabad is perfect.
(ਵਿਕਾਰਾਂ ਦਾ ਪ੍ਰਭਾਵ ਆਪਣੇ ਉੱਤੇ ਨਹੀਂ ਪੈਣ ਦੇਂਦਾ, ਵਿਕਾਰਾਂ ਦੇ ਭਾ ਦਾ ਮਰਿਆ ਹੋਇਆ ਹੈ), ਉਹੀ ਮਨੁੱਖ ਪੂਰਨ ਹੈ ।
The brave, heroic True Guru chants and proclaims this.
ਹੇ ਭਾਈ! ਉਸ ਮਨੁੱਖ ਦੇ ਸਰੀਰ ਦੇ ਵਿਚ ਹੀ ਸਦਾ-ਥਿਰ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਚਸ਼ਮਾ ਹੈ (ਜਿਸ ਵਿਚੋਂ) ਉਸ ਦਾ ਮਨ ਬੜੇ ਪ੍ਰੇਮ-ਪਿਆਰ ਨਾਲ (ਨਾਮ-ਜਲ) ਪੀਂਦਾ ਰਹਿੰਦਾ ਹੈ ।੪।
Deep within the body is the true pool of Ambrosial Nectar; the mind drinks it in with loving devotion. ||4||
ਹੇ ਭਾਈ! ਪੰਡਿਤ (ਧਰਮ ਪੁਸਤਕਾਂ) ਪੜ੍ਹ ਕੇ ਹੋਰਨਾਂ ਨੂੰ ਮੱਤਾਂ ਦੇਂਦਾ ਹੈ,
The Pandit, the religious scholar, reads and instructs others,
ਪਰ (ਮਾਇਆ ਦੀ ਤ੍ਰਿਸ਼ਨਾ-ਅੱਗ ਨਾਲ ਆਪਣਾ ਹਿਰਦਾ-) ਘਰ ਸੜ ਰਹੇ ਦਾ ਉਸ ਨੂੰ ਪਤਾ ਹੀ ਨਹੀਂ ਲੱਗਦਾ ।
but he does not realize that his own home is on fire.
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦਾ ਨਾਮ ਨਹੀਂ ਮਿਲਦਾ (ਨਾਮ ਤੋਂ ਬਿਨਾ ਹਿਰਦੇ ਵਿਚ ਠੰਢ ਨਹੀਂ ਪੈ ਸਕਦੀ) । ਪੰਡਿਤ ਲੋਕ (ਹੋਰਨਾਂ ਨੂੰ ਉਪਦੇਸ਼ ਕਰਨ ਲਈ ਧਰਮ ਪੁਸਤਕ) ਪੜ੍ਹ ਪੜ੍ਹ ਕੇ ਥੱਕ ਗਏ, ਉਹਨਾਂ ਦੇ ਅੰਦਰ ਸ਼ਾਂਤੀ ਪੈਦਾ ਨਾਹ ਹੋਈ ।੫।
Without serving the True Guru, the Naam is not obtained. You can read until you are exhausted, but you shall not find peace and tranquility. ||5||
ਹੇ ਭਾਈ! ਕਈ ਐਸੇ ਹਨ ਜੋ ਸਾਧੂਆਂ ਵਾਲਾ ਬਾਣਾ ਪਾ ਕੇ (ਪਿੰਡੇ ਉਤੇ) ਸੁਆਹ ਮਲ ਕੇ ਤੁਰੇ ਫਿਰਦੇ ਹਨ ।
Some smear their bodies with ashes, and wander around in religious disguises.
ਪਰ ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਭੀ ਮਨੁੱਖ ਹਉਮੈ ਨੂੰ ਮੁਕਾ ਨਹੀਂ ਸਕਿਆ ।
Without the Word of the Shabad, who has ever subdued egotism?
(ਸਾਧ-ਬਾਣੇ ਵਿਚ ਹੁੰਦਿਆਂ ਭੀ) ਉਹ ਹਰ ਵੇਲੇ ਦਿਨ ਰਾਤ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਰਹਿੰਦੇ ਹਨ, ਉਹ ਭਰਮ ਵਿਚ ਭੇਖ ਦੇ ਭੁਲੇਖੇ ਵਿਚ ਭਟਕਦੇ ਫਿਰਦੇ ਹਨ ।੬।
Night and day, they continue burning, day and night; they are deluded and confused by their doubt and religious costumes. ||6||
ਪਰ, ਹੇ ਭਾਈ! ਕਈ ਐਸੇ ਹਨ ਜੋ ਗ੍ਰਿਹਸਤ ਵਿਚ ਪਰਵਾਰ ਵਿਚ (ਰਹਿੰਦੇ ਹੋਏ ਹੀ) ਸਦਾ ਨਿਰਮੋਹ ਹਨ,
Some, in the midst of their household and family, remain always unattached.
ਉਹ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਾਇਆ ਦੇ ਮੋਹ ਵਲੋਂ ਮਰੇ ਹੋਏ ਹਨ, ਉਹ ਸਦਾ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦੇ ਹਨ ।
They die in the Shabad, and dwell in the Lord's Name.
ਉਹ ਹਰ ਵੇਲੇ ਸਦਾ ਹੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ; ਪ੍ਰਭੂ ਦੇ ਅਦਬ ਤੇ ਪਿਆਰ ਦਾ ਸਦਕਾ ਉਹ ਪ੍ਰਭੂ ਦੀ ਭਗਤੀ ਵਿਚ ਚਿੱਤ ਜੋੜੀ ਰੱਖਦੇ ਹਨ ।੭।
Night and day, they remain forever attuned to His Love; they focus their consciousness on loving devotion and the Fear of God. ||7||
ਹੇ ਭਾਈ! ਮਨ ਦਾ ਮੁਰੀਦ ਮਨੁੱਖ (ਦੂਜਿਆਂ ਦੀ) ਨਿੰਦਾ ਕਰ ਕਰ ਕੇ ਦੁੱਖੀ ਹੁੰਦਾ ਰਹਿੰਦਾ ਹੈ,
The self-willed manmukh indulges in slander, and is ruined.
ਉਸ ਦੇ ਅੰਦਰ ਲੋਭ ਜ਼ੋਰ ਪਾਈ ਰੱਖਦਾ ਹੈ, ਜਿਵੇਂ ਕੁੱਤਾ (ਨਿੱਤ) ਭੌਂਕਦਾ ਰਹਿੰਦਾ ਹੈ ।
The dog of greed barks within him.
ਹੇ ਭਾਈ! ਆਤਮਕ ਮੌਤ ਅਜਿਹੇ ਮਨੁੱਖ ਦੀ ਕਦੇ ਖ਼ਲਾਸੀ ਨਹੀਂ ਕਰਦੀ, ਅਖ਼ੀਰ ਮਰਨ ਵੇਲੇ ਭੀ ਉਹ ਇਥੋਂ ਹੱਥ ਮਲਦਾ ਹੀ ਜਾਂਦਾ ਹੈ ।੮।
The Messenger of Death never leaves him, and in the end, he leaves, regretting and repenting. ||8||
ਹੇ ਭਾਈ! ਪ੍ਰਭੂ ਨੇ ਅਜਿਹੀ ਮਰਯਾਦਾ ਬਣਾ ਰੱਖੀ ਹੈ ਕਿ ਗੁਰੂ (ਦੀ ਸਰਨ ਪੈਣ) ਤੋਂ ਬਿਨਾ ਕੋਈ ਮਨੁੱਖ ਪ੍ਰਭੂ ਦਾ ਨਾਮ ਪ੍ਰਾਪਤ ਨਹੀਂ ਕਰ ਸਕਦਾ,
Through the True Word of the Shabad, true honor is obtained.
ਤੇ, ਨਾਮ (ਜਪਣ) ਤੋਂ ਬਿਨਾ ਕੋਈ ਮਨੁੱਖ (ਲੋਭ ਆਦਿਕ ਵਿਕਾਰਾਂ ਤੋਂ) ਖ਼ਲਾਸੀ ਨਹੀਂ ਪਾ ਸਕਦਾ ।
Without the Name, no one attains liberation.
ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜਿਆਂ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲ ਜਾਂਦੀ ਹੈ ।੯।
Without the True Guru, no one finds the Name. Such is the making which God has made. ||9||
ਹੇ ਭਾਈ! ਕਈ (ਐਸੇ ਹਨ ਜੋ) ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ (ਅਖਵਾਂਦੇ) ਹਨ, ਕਈ (ਅਜੇ) ਜੋਗ-ਸਾਧਨ ਕਰ ਰਹੇ ਹਨ, ਕਈ ਚਰਚਾ (ਆਦਿਕ) ਕਰਨ ਵਾਲੇ ਹਨ ।
Some are Siddhas and seekers, and great contemplators.
ਕਈ ਦਿਨ ਰਾਤ ਨਿਰੰਕਾਰ ਦੇ ਨਾਮ ਵਿਚ ਰੰਗੇ ਰਹਿੰਦੇ ਹਨ ।
Some remain imbued with the Naam, the Name of the Formless Lord, day and night.
ਜਿਸ ਮਨੁੱਖ ਨੂੰ ਪਰਮਾਤਮਾ ਆਪ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਉਹ (ਸਹੀ ਜੀਵਨ-ਰਾਹ) ਸਮਝ ਲੈਂਦਾ ਹੈ । ਪ੍ਰਭੂ ਦੀ ਭਗਤੀ ਤੇ ਪ੍ਰਭੂ-ਪ੍ਰੇਮ ਦੀ ਬਰਕਤਿ ਨਾਲ (ਉਸ ਦੇ ਅੰਦਰੋਂ) ਹਰੇਕ ਕਿਸਮ ਦਾ ਡਰ ਦੂਰ ਹੋ ਜਾਂਦਾ ਹੈ ।੧੦।
He alone understands, whom the Lord unites with Himself; through loving devotional worship, fear is dispelled. ||10||
ਹੇ ਭਾਈ! ਅਨੇਕਾਂ ਪ੍ਰਾਣੀ ਤੀਰਥਾਂ ਦੇ ਇਸ਼ਨਾਨ ਕਰਦੇ ਹਨ, ਦਾਨ ਕਰਦੇ ਹਨ (ਪਰ ਇਹਨਾਂ ਕਰਮਾਂ ਨਾਲ ਉਹ ਸਹੀ ਜੀਵਨ-ਰਾਹ) ਨਹੀਂ ਸਮਝ ਸਕਦੇ ।
Some take cleansing baths and give donations to charities, but they do not understand.
ਕਈ ਐਸੇ ਹਨ ਜੋ ਆਪਣੇ ਮਨ ਨੂੰ (ਵਿਕਾਰਾਂ ਵਲੋਂ) ਮਾਰ ਕੇ ਸਦਾ ਮਨ ਨਾਲ ਹੀ ਜੰਗ ਕਰਦੇ ਰਹਿੰਦੇ ਹਨ ।
Some struggle with their minds, and conquer and subdue their minds.
ਉਹ ਇਕ ਪ੍ਰਭੂ ਦੇ ਪ੍ਰੇਮ-ਰੰਗ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਹੀ ਰੱਤੇ ਰਹਿੰਦੇ ਹਨ । ਗੁਰੂ ਦੇ ਸ਼ਬਦ ਦੀ ਰਾਹੀਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਉਹਨਾਂ ਦਾ ਮੇਲ ਹੋਇਆ ਰਹਿੰਦਾ ਹੈ ।੧੧।
Some are imbued with love for the True Word of the Shabad; they merge with the True Shabad. ||11||
(ਪਰ, ਹੇ ਭਾਈ! ਜੀਵਾਂ ਦੇ ਵੱਸ ਦੀ ਗੱਲ ਨਹੀਂ) । ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਇੱਜ਼ਤ ਦੇਂਦਾ ਹੈ;
He Himself creates and bestows glorious greatness.
ਆਪ ਹੀ ਆਪਣੀ ਰਜ਼ਾ ਅਨੁਸਾਰ (ਜੀਵਾਂ ਨੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ।
By the Pleasure of His Will, He bestows union.
ਪ੍ਰਭੂ ਆਪ ਹੀ ਮਿਹਰ ਦੀ ਨਿਗਾਹ ਕਰਦਾ ਹੈ ਤੇ ਜੀਵ ਦੇ ਮਨ ਵਿਚ ਆ ਵੱਸਦਾ ਹੈ—ਪ੍ਰਭੂ ਨੇ ਇਹੋ ਜਿਹਾ ਹੀ ਹੁਕਮ ਵਰਤਾਇਆ ਹੋਇਆ ਹੈ ।੧੨।
Bestowing His Grace, He comes to dwell in the mind; such is the Command ordained by my God. ||12||
ਹੇ ਭਾਈ! ਜਿਹੜੇ ਮਨੁੱਖ ਗੁਰੂ ਦਾ ਦਰ ਮੱਲਦੇ ਹਨ, ਉਹ ਮਨੁੱਖ ਟਿਕਵੇਂ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ।
Those humble beings who serve the True Guru are true.
ਪਰ ਮਨ ਦੇ ਮੁਰੀਦ ਗੁਰੂ ਦਾ ਦਰ ਮੱਲਣਾ ਨਹੀਂ ਜਾਣਦੇ, ਉਹ ਕਮਜ਼ੋਰ ਜੀਵਨ ਵਾਲੇ ਰਹਿ ਜਾਂਦੇ ਹਨ ।
The false, self-willed manmukhs do not know how to serve the Guru.
(ਪਰ, ਜੀਵਾਂ ਦੇ ਕੀਹ ਵੱਸ?) ਕਰਤਾਰ ਆਪ ਹੀ ਇਹ ਕੌਤਕ ਕਰ ਕਰ ਕੇ ਵੇਖ ਰਿਹਾ ਹੈ । ਜਿਵੇਂ ਉਸ ਨੂੰ ਚੰਗਾ ਲੱਗਦਾ ਹੈ, ਉਹ ਤਿਵੇਂ ਹੀ ਜੀਵਾਂ ਨੂੰ ਕਾਰੇ ਲਾ ਰਿਹਾ ਹੈ ।੧੩।
The Creator Himself creates the creation and watches over it; he attaches all according to the Pleasure of His Will. ||13||
ਹੇ ਭਾਈ! ਹਰੇਕ ਜੁਗ ਵਿਚ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ (ਨਾਮ ਦੀ ਦਾਤਿ) ਦੇਣ ਵਾਲਾ ਹੈ ।
In each and every age, the True Lord is the one and only Giver.
(ਜਿਸ ਨੂੰ ਇਹ ਦਾਤਿ ਦੇਂਦਾ ਹੈ ਉਹ ਮਨੁੱਖ) ਵੱਡੀ ਕਿਸਮਤ ਨਾਲ ਗੁਰੂ ਦੇ ਸ਼ਬਦ (ਦੀ ਕਦਰ) ਨੂੰ ਸਮਝ ਲੈਂਦਾ ਹੈ ।
Through perfect destiny, one realizes the Word of the Guru's Shabad.
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਲੀਨ ਹੋ ਜਾਂਦੇ ਹਨ ਉਹ ਉਥੋਂ ਫਿਰ ਵਿੱਛੁੜਦੇ ਨਹੀਂ । ਹੇ ਭਾਈ! ਪ੍ਰਭੂ ਉਹਨਾਂ ਨੂੰ ਆਪਣੀ ਮਿਹਰ ਦੀ ਨਿਗਾਹ ਨਾਲ ਆਤਮਕ ਅਡੋਲਤਾ ਵਿਚ ਮਿਲਾਈ ਰੱਖਦਾ ਹੈ ।੧੪।
Those who are immersed in the Shabad are not separated again. By His Grace, they are intuitively immersed in the Lord. ||14||
ਹੇ ਭਾਈ! ਜਿਹੜੇ ਮਨੁੱਖ ਮਾਇਆ ਦੀ ਹਉਮੈ ਦੇ ਕਾਰਨ ਵਿਕਾਰਾਂ ਦੀ ਮੈਲ ਹੀ ਇਕੱਠੀ ਕਰਦੇ ਹਨ,
Acting in egotism, they are stained with the filth of Maya.
ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਉਹਨਾਂ ਨੂੰ ਉਹ ਦੂਜਾ ਪਾਸਾ ਹੀ ਪਿਆਰਾ ਲੱਗਦਾ ਹੈ ।
They die and die again, only to be reborn in the love of duality.
ਪਰ ਤੁਸੀ ਬੇ-ਸ਼ੱਕ ਆਪਣੇ ਮਨ ਵਿਚ ਡੂੰਘੀ ਵਿਚਾਰ ਕਰ ਕੇ ਵੇਖ ਲਵੋ, ਗੁਰੂ ਦੀ ਸਰਨ ਪੈਣ ਤੋਂ ਬਿਨਾ (ਵਿਕਾਰਾਂ ਦੀ ਮੈਲ ਤੋਂ) ਖ਼ਲਾਸੀ ਨਹੀਂ ਹੋ ਸਕਦੀ ।੧੫।
Without serving the True Guru, no one finds liberation. O mind, tune into this, and see. ||15||