ਹੇ ਪ੍ਰਭੂ! ਮੈਂ ਜਿੱਧਰ ਵੇਖਦਾ ਹਾਂ, ਤੂੰ ਸਭ ਥਾਵਾਂ ਵਿਚ ਵੱਸਦਾ ਮੈਨੂੰ ਦਿੱਸਦਾ ਹੈਂ,
Wherever I look, I see You, everywhere.
 
ਮੈਨੂੰ ਇਹ ਸਾਰੀ ਸੂਝ ਪੂਰੇ ਗੁਰੂ ਤੋਂ ਮਿਲੀ ਹੈ ।
Through the Perfect Guru, all this is known.
 
ਹੇ ਭਾਈ! ਸਦਾ ਹੀ ਸਦਾ ਹੀ ਪਰਮਾਤਮਾ ਦਾ ਨਾਮ ਹੀ ਨਾਮ ਸਿਮਰਨਾ ਚਾਹੀਦਾ ਹੈ । (ਜਿਹੜਾ ਮਨੁੱਖ ਸਿਮਰਦਾ ਹੈ ਉਸ ਦਾ) ਇਹ ਮਨ ਨਾਮ ਵਿਚ ਹੀ ਰੰਗਿਆ ਜਾਂਦਾ ਹੈ ।੧੨।
I meditate forever and ever on the Naam; this mind is imbued with the Naam. ||12||
 
ਹੇ ਭਾਈ! ਜਿਹੜਾ ਮਨੱੁਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਸ ਦਾ ਸਰੀਰ (ਵਿਕਾਰਾਂ ਦੀ ਮੈਲ ਤੋਂ) ਪਵਿੱਤਰ ਰਹਿੰਦਾ ਹੈ;
Imbued with the Naam, the body is sanctified.
 
ਪਰ ਜਿਹੜੇ ਮਨੁੱਖ ਨਾਮ ਤੋਂ ਸੁੰਞੇ ਰਹਿੰਦੇ ਹਨ, ਉਹ (ਵਿਕਾਰਾਂ ਵਿਚ) ਡੁੱਬ ਕੇ (ਆਤਮਕ ਮੌਤੇ) ਮਰੇ ਰਹਿੰਦੇ ਹਨ, ਉਹ ਵਿਕਾਰਾਂ ਦਾ ਰਤਾ ਭਰ ਭੀ ਟਾਕਰਾ ਨਹੀਂ ਕਰ ਸਕਦੇ ।
Without the Naam, they are drowned and die without water.
 
ਜਿਹੜੇ ਮਨੁੱਖ ਹਰਿ-ਨਾਮ ਦੀ ਕਦਰ ਨਹੀਂ ਸਮਝਦੇ, ਉਹ ਜਗਤ ਵਿਚ ਆਉਂਦੇ ਹਨ ਤੇ (ਖ਼ਾਲੀ ਹੀ) ਚਲੇ ਜਾਂਦੇ ਹਨ । ਪਰ ਕਈ ਐਸੇ ਹਨ ਜਿਹੜੇ ਗੁਰੂ ਦੀ ਸਰਨ ਪੈ ਕੇ ਗੁਰ-ਸ਼ਬਦ ਨਾਲ ਸਾਂਝ ਪਾਂਦੇ ਹਨ ।੧੩।
They come and go, but do not understand the Naam. Some, as Gurmukh, realize the Word of the Shabad. ||13||
 
ਹੇ ਭਾਈ! ਪੂਰੇ ਗੁਰੂ ਨੇ (ਸਾਨੂੰ ਇਹ) ਸਮਝ ਬਖ਼ਸ਼ੀ ਹੈ ਕਿ
The Perfect True Guru has imparted this understanding.
 
ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਭੀ ਮਨੁੱਖ ਨੇ (ਵਿਕਾਰਾਂ ਤੋਂ) ਖ਼ਲਾਸੀ ਹਾਸਲ ਨਹੀਂ ਕੀਤੀ ।
Without the Name, no one attains liberation.
 
ਜਿਹੜਾ ਮਨੁੱਖ ਹਰ ਵੇਲੇ ਨਾਮ ਵਿਚ ਲੀਨ ਰਹਿੰਦਾ ਹੈ ਉਸ ਨੂੰ (ਲੋਕ ਪਰਲੋਕ ਦੀ) ਇੱਜ਼ਤ ਮਿਲਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ ।੧੪।
Through the Naam, the Name of the Lord, one is blessed with glorious greatness; he remains intuitively attuned to the Lord's Love. ||14||
 
ਹੇ ਭਾਈ! ਇਹ ਸਰੀਰ-ਨਗਰ (ਆਖ਼ਿਰ) ਢਹਿ ਪੈਂਦਾ ਹੈ, ਤੇ ਢਹਿ ਕੇ ਢੇਰੀ ਹੋ ਜਾਂਦਾ ਹੈ ।
The body-village crumbles and collapses into a pile of dust.
 
ਪਰ ਗੁਰ-ਸ਼ਬਦ (ਨੂੰ ਮਨ ਵਿਚ ਵਸਾਣ) ਤੋਂ ਬਿਨਾ (ਜੀਵਾਤਮਾ ਦਾ) ਜਨਮ ਮਰਨ ਦਾ ਗੇੜ ਨਹੀਂ ਮੁੱਕਦਾ ।
Without the Shabad, the cycle of reincarnation is not brought to an end.
 
ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਕ ਪਰਮਾਤਮਾ ਨਾਲ ਹੀ ਸਾਂਝ ਪਾਂਦਾ ਹੈ ਉਹ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਉਹ ਸਦਾ-ਥਿਰ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੧੫।
One who knows the One Lord, through the True Guru, praises the True Lord, and remains immersed in the True Lord. ||15||
 
ਹੇ ਭਾਈ! ਉਹੀ ਮਨੁੱਖ (ਸਿਫ਼ਤਿ-ਸਾਲਾਹ ਦੀ ਦਾਤਿ) ਹਾਸਲ ਕਰਦਾ ਹੈ, ਜਿਸ ਉਤੇ ਪਰਮਾਤਮਾ ਮਿਹਰ ਦੀ ਨਿਗਾਹ ਕਰਦਾ ਹੈ, ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਉਸ ਦੇ ਮਨ ਵਿਚ ਆ ਵੱਸਦਾ ਹੈ ।
The True Word of the Shabad comes to dwell in the mind, when the Lord bestows His Glance of Grace.
 
ਹੇ ਨਾਨਕ! ਜਿਹੜੇ ਮਨੁੱਖ ਨਿਰੰਕਾਰ ਦੇ ਨਾਮ ਵਿਚ ਰੰਗੇ ਰਹਿੰਦੇ ਹਨ, ਜਿਹੜੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦੇ ਹਨ, ਉਹ ਉਸ ਸਦਾ-ਥਿਰ ਦੇ ਦਰ ਤੇ (ਕਬੂਲ ਹੋ ਜਾਂਦੇ ਹਨ) ।੧੬।੮।
O Nanak, those who are attuned to the Naam, the Name of the Formless Lord, realize the True Lord in His True Court. ||16||8||
 
Maaroo, Solhay, Third Mehl:
 
ਹੇ ਪ੍ਰਭੂ! ਤੂੰ ਆਪ ਹੀ ਉਹ ਕਰਤਾਰ ਹੈਂ ਜਿਸ ਦਾ (ਰਚਿਆ ਹੋਇਆ ਇਹ) ਸਾਰਾ ਜਗਤ ਹੈ ।
O Creator, it is You Yourself who does all.
 
ਸਾਰੇ ਜੀਵ ਤੇਰੀ ਹੀ ਸਰਨ ਵਿਚ ਹਨ ।
All beings and creatures are under Your Protection.
 
ਹੇ ਭਾਈ! ਪ੍ਰਭੂ ਆਪ ਹੀ ਸਭ ਜੀਵਾਂ ਦੇ ਅੰਦਰ ਗੁਪਤ ਰੂਪ ਵਿਚ ਮੌਜੂਦ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨਾਲ ਸਾਂਝ ਪੈ ਸਕਦੀ ਹੈ ।੧।
You are hidden, and yet permeating within all; through the Word of the Guru's Shabad, You are realized. ||1||
 
ਹੇ ਭਾਈ! ਹਰੀ ਦੇ ਖ਼ਜ਼ਾਨੇ ਵਿਚ ਭਗਤੀ ਦੇ ਭੰਡਾਰੇ ਭਰੇ ਪਏ ਹਨ ।
Devotion to the Lord is a treasure overflowing.
 
ਗੁਰੂ ਦੇ ਸ਼ਬਦ ਦੀ ਰਾਹੀਂ ਆਪ ਹੀ ਪ੍ਰਭੂ ਇਹ ਸੂਝ ਬਖ਼ਸ਼ਦਾ ਹੈ ।
He Himself blesses us with contemplative meditation on the Shabad.
 
ਹੇ ਪ੍ਰਭੂ! ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੁਝ ਜੀਵ ਕਰਦੇ ਹਨ । ਹੇ ਭਾਈ! (ਪ੍ਰਭੂ ਦੀ ਰਜ਼ਾ ਨਾਲ ਹੀ) ਜੀਵ ਦਾ ਮਨ ਉਸ ਸਦਾ-ਥਿਰ ਪ੍ਰਭੂ ਨਾਲ ਜੁੜ ਸਕਦਾ ਹੈ ।੨।
You do whatever You please; my mind is attuned to the True Lord. ||2||
 
ਹੇ ਭਾਈ! ਪ੍ਰਭੂ ਆਪ ਹੀ (ਕੀਮਤੀ) ਹੀਰਾ ਹੈ ਆਪ ਹੀ ਅਮੋਲਕ ਰਤਨ ਹੈ ।
You Yourself are the priceless diamond and jewel.
 
ਪ੍ਰਭੂ ਆਪ ਹੀ ਆਪਣੀ ਮਿਹਰ ਦੀ ਨਿਗਾਹ ਨਾਲ (ਇਸ ਹੀਰੇ ਦੀ) ਪਰਖ ਕਰਦਾ ਹੈ ।
In Your Mercy, You weigh with Your scale.
 
ਹੇ ਪ੍ਰਭੂ! ਸਾਰੇ ਹੀ ਜੀਵ ਤੇਰੀ ਹੀ ਸਰਨ ਵਿਚ ਹਨ । ਤੂੰ ਆਪ ਹੀ ਕਿਰਪਾ ਕਰ ਕੇ (ਆਪਣੇ ਨਾਲ) ਡੂੰਘੀ ਸਾਂਝ ਪੈਦਾ ਕਰਦਾ ਹੈਂ ।੩।
All beings and creatures are under Your protection. One who is blessed by Your Grace realizes his own self. ||3||
 
ਹੇ ਪ੍ਰਭੂ! ਜਿਸ ਮਨੁੱਖ ਉੱਤੇ ਧੁਰੋਂ ਤੇਰੀ ਹਜ਼ੂਰੀ ਤੋਂ ਤੇਰੀ ਮਿਹਰ ਦੀ ਨਿਗਾਹ ਹੋਵੇ,
One who receives Your Mercy, O Primal Lord,
 
ਉਹ ਮੁੜ ਮੁੜ ਜੰਮਦਾ ਮਰਦਾ ਨਹੀਂ, ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ ।
does not die, and is not reborn; he is released from the cycle of reincarnation.
 
ਹੇ ਭਾਈ! (ਜਿਸ ਉੱਤੇ ਉਸ ਦੀ ਨਿਗਾਹ ਹੋਵੇ, ਉਹ) ਦਿਨ ਰਾਤ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਹੈ, ਹਰੇਕ ਜੁਗ ਵਿਚ ਉਹ ਉਸ ਪ੍ਰਭੂ ਨੂੰ ਹੀ (ਵੱਸਦਾ) ਸਮਝਦਾ ਹੈ ।੪।
He sings the Glorious Praises of the True Lord, day and night, and, throughout the ages, he knows the One Lord. ||4||
 
ਹੇ ਪ੍ਰਭੂ! ਇਹ ਸਾਰਾ ਹੀ ਜਗਤ ਤੂੰ ਮਾਇਆ ਦੇ ਮੋਹ ਵਿਚ (ਹੀ) ਪੈਦਾ ਕੀਤਾ ਹੈ (ਸਭਨਾਂ ਉਤੇ ਮਾਇਆ ਦਾ ਪ੍ਰਭਾਵ ਹੈ)
Emotional attachment to Maya wells up throughout the whole world,
 
ਬ੍ਰਹਮਾ, ਵਿਸ਼ਨੂ, ਸਾਰੇ ਹੀ ਦੇਵਤੇ (ਜੋ ਭੀ ਜਗਤ ਵਿਚ ਪੈਦਾ ਹੋਇਆ ਹੈ)
from Brahma, Vishnu and all the demi-gods.
 
ਜਿਹੜੇ ਤੈਨੂੰ ਚੰਗੇ ਲੱਗਦੇ ਹਨ, ਉਹ ਤੇਰੇ ਨਾਮ ਵਿਚ ਜੁੜਦੇ ਹਨ । ਆਤਮਕ ਜੀਵਨ ਦੀ ਸੂਝ ਵਾਲੀ ਮਤਿ ਦੀ ਰਾਹੀਂ ਹੀ ਤੇਰੇ ਨਾਲ ਜਾਣ-ਪਛਾਣ ਬਣਦੀ ਹੈ ।੫।
Those who are pleasing to Your Will, are attached to the Naam; through spiritual wisdom and understanding, You are recognized. ||5||
 
ਹੇ ਭਾਈ! ਸਾਰੇ ਜਗਤ ਵਿਚ (ਮਾਇਆ ਦੇ ਪ੍ਰਭਾਵ ਹੇਠ ਹੀ) ਪਾਪਾਂ ਤੇ ਪੰੁਨਾਂ ਦਾ ਵਰਤਾਰਾ ਹੋ ਰਿਹਾ ਹੈ ।
The world is engrossed in vice and virtue.
 
(ਮਾਇਆ ਦੇ ਮੋਹ ਵਿਚ ਹੀ) ਹਰ ਥਾਂ ਕਿਤੇ ਖ਼ੁਸ਼ੀ ਹੈ ਅਤੇ ਗ਼ਮੀ ਹੈ (ਮਾਇਆ ਦੇ ਮੋਹ ਦਾ) ਭਾਰਾ ਦੁੱਖ (ਜਗਤ ਨੂੰ ਵਿਆਪ ਰਿਹਾ ਹੈ) ।
Happiness and misery are totally loaded with pain.
 
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਹਰਿ ਨਾਮ ਨਾਲ ਸਾਂਝ ਪਾਈ ਹੈ, ਜਿਹੜਾ ਗੁਰੂ ਦੇ ਸਨਮੁਖ ਰਹਿੰਦਾ ਹੈ ਉਹੀ ਆਤਮਕ ਆਨੰਦ ਮਾਣਦਾ ਹੈ ।੬।
One who becomes Gurmukh finds peace; such a Gurmukh recognizes the Naam. ||6||
 
ਹੇ ਭਾਈ! ਕੋਈ ਮਨੱੁਖ ਪਿਛਲੇ ਕੀਤੇ ਕਰਮਾਂ ਦੀ ਕਮਾਈ ਮਿਟਾ ਨਹੀਂ ਸਕਦਾ ।
No one can erase the record of one's actions.
 
(ਪਿਛਲੇ ਕੀਤੇ ਕਰਮਾਂ ਤੋਂ) ਖ਼ਲਾਸੀ ਦਾ ਰਸਤਾ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਲੱਭਦਾ ਹੈ ।
Through the Word of the Guru's Shabad, one finds the door of salvation.
 
ਜਿਸ ਮਨੁੱਖ ਨੇ ਆਪਾ-ਭਾਵ ਮਿਟਾ ਕੇ (ਹਰਿ-ਨਾਮ ਨਾਲ) ਸਾਂਝ ਪਾ ਲਈ, ਉਸ ਨੇ ਭੀ ਜੋ ਕੁਝ ਪੂਰਬਲੇ ਜਨਮ ਵਿਚ ਕਮਾਈ ਕੀਤੀ, ਉਹੀ ਫਲ ਹੁਣ ਪ੍ਰਾਪਤ ਕੀਤਾ ।੭।
One who conquers self-conceit and recognizes the Lord, obtains the fruits of his pre-destined rewards. ||7||
 
ਹੇ ਭਾਈ! ਮਾਇਆ ਦੇ ਮੋਹ ਦੇ ਕਾਰਨ ਪਰਮਾਤਮਾ ਨਾਲ ਮਨ ਜੁੜ ਨਹੀਂ ਸਕਦਾ ।
Emotionally attached to Maya, one's consciousness is not attached to the Lord.
 
ਮਾਇਆ ਦੇ ਮੋਹ ਵਿਚ ਫਸੇ ਰਿਹਾਂ ਜੀਵਨ-ਸਫ਼ਰ ਵਿਚ ਬਹੁਤ ਦੁੱਖ ਵਾਪਰਦਾ ਹੈ ।
In the love of duality, he will suffer terrible agony in the world hereafter.
 
ਮਨ ਦੇ ਮੁਰੀਦ ਮਨੁੱਖ ਧਾਰਮਿਕ ਪਹਿਰਾਵਾ ਪਾ ਕੇ ਭੀ ਭਟਕਣਾ ਦੇ ਕਾਰਨ ਕੁਰਾਹੇ ਹੀ ਪਏ ਰਹਿੰਦੇ ਹਨ । ਆਖ਼ਰ ਵੇਲੇ ਪਛੁਤਾਣਾ ਪੈਂਦਾ ਹੈ ।੮।
The hypocritical, self-willed manmukhs are deluded by doubt; at the very last moment, they regret and repent. ||8||
 
ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਵਿਚ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ,
In accordance with the Lord's Will, he sings the Glorious Praises of the Lord.
 
ਉਹ ਆਪਣੇ ਸਾਰੇ ਪਾਪ ਸਾਰੇ ਦੁੱਖ (ਆਪਣੇ ਅੰਦਰੋਂ) ਕੱਟ ਦੇਂਦਾ ਹੈ ।
He is rid of all sins, and all suffering.
 
ਉਸ ਦਾ ਮਨ ਉਸ ਪ੍ਰਭੂ ਨਾਲ ਰੱਤਾ ਰਹਿੰਦਾ ਹੈ, ਜੋ ਵਿਕਾਰਾਂ ਦੀ ਮੈਲ ਤੋਂ ਰਹਿਤ ਹੈ ਅਤੇ ਜਿਸ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੀ ਪਵਿੱਤਰ ਹੈ ।੯।
The Lord is immaculate, and immaculate is the Word of His Bani. My mind is imbued with the Lord. ||9||
 
ਹੇ ਭਾਈ! ਪਰਮਾਤਮਾ ਜਿਸ ਮਨੁੱਖ ਉਤੇ ਮਿਹਰ ਦੀ ਨਿਗਾਹ ਕਰਦਾ ਹੈ ਉਹ ਉਸ ਗੁਣਾਂ ਦੇ ਖ਼ਜ਼ਾਨੇ ਹਰੀ ਦਾ ਮਿਲਾਪ ਹਾਸਲ ਕਰ ਲੈਂਦਾ ਹੈ,
One who is blessed with the Lord's Glance of Grace, obtains the Lord, the treasure of virtue.
 
ਉਹ ਮਨੁੱਖ ਆਪਣੇ ਅੰਦਰੋਂ ਹਉਮੈ ਤੇ ਮਮਤਾ (ਦੇ ਪ੍ਰਭਾਵ) ਨੂੰ ਰੋਕ ਦੇਂਦਾ ਹੈ ।
Egotism and possessiveness are brought to an end.
 
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਵਿਰਲਿਆਂ ਨੇ ਇਹ ਸਮਝਿਆ ਹੈ ਕਿ ਗੁਣ ਦੇਣ ਵਾਲਾ ਅਤੇ ਔਗੁਣ ਪੈਦਾ ਕਰਨ ਵਾਲਾ ਸਿਰਫ਼ ਪਰਮਾਤਮਾ ਹੀ ਹੈ ।੧੦।
The One Lord is the only Giver of virtue and vice, merits and demerits; how rare are those who, as Gurmukh, understand this. ||10||
 
ਹੇ ਭਾਈ! ਮੇਰਾ ਪ੍ਰਭੂ ਬੜਾ ਬੇਅੰਤ ਹੈ ਅਤੇ ਵਿਕਾਰਾਂ ਦੇ ਪ੍ਰਭਾਵ ਤੋਂ ਪਰੇ ਹੈ ।
My God is immaculate, and utterly infinite.
 
ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਗੁਣਾਂ ਦੀ) ਵਿਚਾਰ ਬਖ਼ਸ਼ ਕੇ ਉਹ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ ।
God unites with Himself, through contemplation of the Word of the Guru's Shabad.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by