ਜਿਸ ਉਤੇ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ, ਉਸ ਦੇ ਹਿਰਦੇ ਵਿਚ ਆਪਣਾ ਸਦਾ-ਥਿਰ ਨਾਮ ਪੱਕਾ ਕਰ ਦੇਂਦਾ ਹੈ; ਉਸ ਮਨੁੱਖ ਦਾ ਮਨ ਉਸ ਦਾ ਤਨ ਸਦਾ-ਥਿਰ ਹਰਿ-ਨਾਮ ਵਿਚ ਰੰਗਿਆ ਜਾਂਦਾ ਹੈ ।੧੧।
He Himself forgives, and implants the Truth. The mind and body are then attuned to the True Lord. ||11||
 
ਹੇ ਭਾਈ! (ਵਿਕਾਰਾਂ ਦੇ ਕਾਰਨ ਮਨੁੱਖ ਦਾ) ਮਨ ਅਤੇ ਤਨ ਗੰਦਾ ਹੋਇਆ ਰਹਿੰਦਾ ਹੈ, (ਫਿਰ ਭੀ ਉਸ ਦੇ) ਅੰਦਰ ਬੇਅੰਤ ਪਰਮਾਤਮਾ ਦੀ ਜੋਤਿ ਮੌਜੂਦ ਹੈ ।
Within the polluted mind and body is the Light of the Infinite Lord.
 
ਜਦੋਂ ਗੁਰੂ ਦੀ ਮਤਿ ਦੀ ਰਾਹੀਂ ਉਹ ਵਿਚਾਰ ਕਰ ਕੇ (ਆਤਮਕ ਜੀਵਨ ਦੇ ਭੇਤ ਨੂੰ) ਸਮਝਦਾ ਹੈ,
One who understands the Guru's Teachings, contemplates this.
 
ਤਦੋਂ ਹਉਮੈ ਨੂੰ ਦੂਰ ਕਰ ਕੇ, ਅਤੇ ਜੀਭ ਨਾਲ ਸੁਖਾਂ ਦੇ ਦਾਤੇ ਪ੍ਰਭੂ ਦਾ ਨਾਮ ਜਪ ਕੇ, ਉਸ ਦਾ ਮਨ ਸਦਾ ਲਈ ਪਵਿੱਤਰ ਹੋ ਜਾਂਦਾ ਹੈ ।੧੨।
Conquering egotism, the mind becomes immaculate forever; with his tongue, he serves the Lord, the Giver of peace. ||12||
 
ਹੇ ਭਾਈ! ਇਸ ਸਰੀਰ-ਕਿਲ੍ਹੇ ਵਿਚ (ਮਨ ਗਿਆਨ-ਇੰਦ੍ਰੇ ਆਦਿਕ) ਕਈ ਹੱਟ ਹਨ ਕਈ ਬਜ਼ਾਰ ਹਨ (ਜਿੱਥੇ ਪਰਮਾਤਮਾ ਦੇ ਨਾਮ-ਵੱਖਰ ਦਾ ਸੌਦਾ ਕੀਤਾ ਜਾ ਸਕਦਾ ਹੈ) ।
In the fortress of the body there are many shops and bazaars;
 
ਇਸ (ਸਰੀਰ-ਕਿਲ੍ਹੇ) ਦੇ ਵਿਚ (ਹੀ) ਪਰਮਾਤਮਾ ਦਾ ਬਹੁਤ ਕੀਮਤੀ ਨਾਮ-ਪਦਾਰਥ ਹੈ ।
within them is the Naam, the Name of the utterly infinite Lord.
 
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਨਾਮ-ਵੱਖਰ ਖ਼ਰੀਦਦਾ ਹੈ, ਉਹ ਮਨੁੱਖ) ਪਰਮਾਤਮਾ ਦੇ ਦਰ ਤੇ ਸਦਾ ਆਦਰ ਪਾਂਦਾ ਹੈ, (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ (ਉਹ ਮਨੁੱਖ ਇਸ ਨਾਮ-ਰਤਨ ਦੀ) ਕਦਰ ਸਮਝਦਾ ਹੈ ।੧੩।
In His Court, one is embellished forever with the Word of the Guru's Shabad; he conquers egotism and realizes the Lord. ||13||
 
ਹੇ ਭਾਈ! ਕੋਈ ਭੀ ਦੁਨਿਆਵੀ ਪਦਾਰਥ ਅਪਹੁੰਚ ਤੇ ਬੇਅੰਤ ਪਰਮਾਤਮਾ ਦੇ ਨਾਮ-ਰਤਨ ਦੀ ਬਰਾਬਰ ਦੀ ਕੀਮਤ ਦਾ ਨਹੀਂ ਹੈ ।
The jewel is priceless, inaccessible and infinite.
 
ਜੀਵ ਵਿਚਾਰਾ ਇਸ ਨਾਮ-ਰਤਨ ਦਾ ਮੁੱਲ ਪਾ ਹੀ ਨਹੀਂ ਸਕਦਾ ।
How can the poor wretch estimate its worth?
 
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਇਸ ਨਾਮ-ਰਤਨ ਨੂੰ ਪਰਖ ਕੇ ਖ਼ਰੀਦਦਾ ਹੈ, ਉਹ ਸ਼ਬਦ ਦੀ ਬਰਕਤਿ ਨਾਲ ਆਪਣੇ ਅੰਦਰ ਹੀ ਇਸ ਨੂੰ ਲੱਭ ਲੈਂਦਾ ਹੈ ।੧੪।
Through the Word of the Guru's Shabad, it is weighed, and so the Shabad is realized deep within. ||14||
 
ਹੇ ਭਾਈ! ਸਿਮ੍ਰਿਤੀਆਂ ਸ਼ਾਸਤਰ (ਆਦਿਕ ਧਰਮ ਪੁਸਤਕ ਹਰਿ-ਨਾਮ ਤੋਂ ਬਿਨਾ ਹੋਰ) ਬਹੁਤ ਵਿਚਾਰ-ਖਿਲਾਰਾ ਖਿਲਾਰਦੇ ਹਨ, (ਪਰ ਉਹਨਾਂ ਵਿਚ) ਮਾਇਆ ਦਾ ਮੋਹ ਹੀ ਹੈ (ਕਰਮ ਕਾਂਡ ਦਾ ਹੀ) ਖਿਲਾਰਾ ਖਿਲਾਰਿਆ ਹੋਇਆ ਹੈ ।
The great volumes of the Simritees and the Shaastras only extend the extension of attachment to Maya.
 
(ਨਾਮ ਵਲੋਂ ਖੁੰਝੇ ਹੋਏ) ਮੂਰਖ (ਉਹਨਾਂ ਪੁਸਤਕਾਂ ਨੂੰ) ਪੜ੍ਹਦੇ ਹਨ, ਪਰ ਸਿਫ਼ਤਿ-ਸਾਲਾਹ ਦੀ ਬਾਣੀ ਦੀ ਕਦਰ ਨਹੀਂ ਸਮਝਦੇ । ਗੁਰੂ ਦੇ ਸਨਮੁਖ ਰਹਿਣ ਵਾਲੇ ਵਿਰਲੇ ਮਨੁੱਖ ਨੇ (ਸ਼ਬਦ ਦੀ ਕਦਰ) ਸਮਝ ਲਈ ਹੈ ।੧੫।
The fools read them, but do not understand the Word of the Shabad. How rare are those who, as Gurmukh, understand. ||15||
 
(ਪਰ ਹੇ ਭਾਈ! ਜੀਵਾਂ ਦੇ ਕੀਹ ਵੱਸ?) ਕਰਤਾਰ ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਕਰ ਰਿਹਾ ਹੈ ਤੇ (ਜੀਵਾਂ ਪਾਸੋਂ) ਕਰਾ ਰਿਹਾ ਹੈ ।
The Creator Himself acts, and causes all to act.
 
(ਜਿਸ ਉਤੇ ਮਿਹਰ ਕਰਦਾ ਹੈ) ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ (ਉਸ ਦੇ ਹਿਰਦੇ ਵਿਚ) ਸਦਾ-ਥਿਰ ਹਰਿ-ਨਾਮ ਪੱਕਾ ਕਰ ਦੇਂਦਾ ਹੈ ।
Through the True Word of His Bani, Truth is implanted deep within.
 
ਹੇ ਨਾਨਕ! ਜਿਸ ਮਨੁੱਖ ਨੂੰ ਪ੍ਰਭੂ ਦਾ ਨਾਮ ਮਿਲ ਜਾਂਦਾ ਹੈ ਉਸ ਨੂੰ (ਲੋਕ ਪਰਲੋਕ ਦੀ) ਇੱਜ਼ਤ ਮਿਲ ਜਾਂਦੀ ਹੈ । ਉਹ ਮਨੁੱਖ ਹਰੇਕ ਜੁਗ ਵਿਚ ਇਕ ਪਰਮਾਤਮਾ ਨੂੰ ਹੀ ਵਿਆਪਕ ਸਮਝਦਾ ਹੈ ।੧੬।੯।
O Nanak, through the Naam, one is blessed with glorious greatness, and throughout the ages, the One Lord is known. ||16||9||
 
Maaroo, Third Mehl:
 
ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਕਰਤਾਰ ਦਾ ਸਿਮਰਨ ਕਰਿਆ ਕਰੋ,
Serve the True Creator Lord.
 
ਉਹ ਗੁਰੂ ਦੇ ਸ਼ਬਦ ਵਿਚ ਜੋੜ ਕੇ (ਜੀਵਾਂ ਦੇ ਸਾਰੇ) ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ ।
The Word of the Shabad is the Destroyer of pain.
 
ਹੇ ਭਾਈ! ਉਹ ਅਪਹੁੰਚ ਅਗੋਚਰ ਤੇ ਅਥਾਹ ਪ੍ਰਭੂ (ਆਪਣੇ ਵਰਗਾ) ਆਪ ਹੀ ਹੈ, ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।੧।
He is inaccessible and unfathomable; He cannot be evaluated. He Himself is inaccessible and immeasurable. ||1||
 
ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪ ਹੀ ਆਪਣਾ ਅਟੱਲ ਹੁਕਮ ਵਰਤਾ ਰਿਹਾ ਹੈ ।
The True Lord Himself makes Truth pervasive.
 
ਕਈ ਭਗਤ-ਜਨ ਐਸੇ ਹਨ ਜਿਨ੍ਹਾਂ ਨੂੰ ਉਸ ਸਦਾ-ਥਿਰ ਕਰਤਾਰ ਨੇ ਆਪ ਹੀ ਆਪਣੇ ਚਰਨਾਂ ਵਿਚ ਜੋੜ ਰੱਖਿਆ ਹੈ ।
He attaches some humble beings to the Truth.
 
ਉਹ ਭਗਤ-ਜਨ ਸਦਾ-ਥਿਰ ਦਾ ਹੀ ਸਿਮਰਨ ਕਰਦੇ ਰਹਿੰਦੇ ਹਨ, ਸਦਾ-ਥਿਰ ਨਾਮ (ਸਿਮਰਨ) ਦੀ ਕਮਾਈ ਕਰਦੇ ਹਨ, ਨਾਮ (ਸਿਮਰਨ ਦੀ ਬਰਕਤਿ) ਨਾਲ ਉਹ ਉਸ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦੇ ਹਨ ।੨।
They serve the True Lord and practice Truth; through the Name, they are absorbed in the True Lord. ||2||
 
ਹੇ ਭਾਈ! ਧੁਰ ਦਰਗਾਹ ਤੋਂ ਭਗਤਾਂ ਨੂੰ ਪ੍ਰਭੂ ਆਪ ਹੀ ਆਪਣੇ ਨਾਲ ਮਿਲਾਂਦਾ ਹੈ,
The Primal Lord unites His devotees in His Union.
 
ਆਪ ਹੀ ਉਹਨਾਂ ਨੂੰ ਆਪਣੀ ਸੱਚੀ ਭਗਤੀ ਵਿਚ ਜੋੜਦਾ ਹੈ ।
He attaches them to true devotional worship.
 
(ਉਸ ਦੀ ਆਪਣੀ ਮਿਹਰ ਨਾਲ ਹੀ ਮਨੁੱਖ) ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਸਦਾ ਉਸ ਦੇ ਗੁਣ ਗਾਂਦਾ ਹੈ—ਹੇ ਭਾਈ! ਇਹ ਸਿਫ਼ਤਿ-ਸਾਲਾਹ ਹੀ ਇਸ ਮਨੁੱਖਾ ਜਨਮ ਦੀ ਖੱਟੀ ਹੈ ।੩।
One who sings forever the Glorious Praises of the Lord, through the True Word of His Bani, earns the profit of this life. ||3||
 
ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ (ਨਾਮ ਜਪਣ ਦਾ) ਵਣਜ ਕਰਦੇ ਰਹਿੰਦੇ ਹਨ,
The Gurmukh trades, and understands his own self.
 
(ਇਸ ਤਰ੍ਹਾਂ ਕਿਸੇ) ਪਰਾਏ ਨੂੰ ਤੇ ਕਿਸੇ ਆਪਣੇ ਨੂੰ (ਇਉਂ) ਪਛਾਣਦੇ ਹਨ (ਕਿ ਇਹਨਾਂ ਵਿਚ) ਇਕ ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜਾ ਵੱਸਦਾ ਉਹ ਨਹੀਂ ਜਾਣਦੇ ।
He knows no other than the One Lord.
 
(ਉਹ ਸਮਝਦੇ ਹਨ ਕਿ ਸਭਨਾਂ ਨੂੰ ਆਤਮਕ ਜੀਵਨ ਦੀ ਪੂੰਜੀ ਦੇਣ ਵਾਲਾ) ਸ਼ਾਹ-ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ, ਜੀਵ ਉਸ ਦੇ ਸਦਾ-ਥਿਰ ਨਾਮ ਦਾ ਵਣਜ ਕਰਨ ਵਾਲੇ ਹਨ, (ਪਰਮਾਤਮਾ ਪਾਸੋਂ) ਪੂੰਜੀ (ਲੈ ਕੇ ਉਸ ਦਾ) ਨਾਮ-ਸੌਦਾ ਖ਼ਰੀਦਦੇ ਹਨ ।੪।
True is the banker, and True are His traders, who buy the merchandise of the Naam. ||4||
 
(ਹੇ ਭਾਈ!) ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਸ੍ਰਿਸ਼ਟੀ ਰਚਦਾ ਹੈ ।
He Himself fashions and creates the Universe.
 
(ਕਿਸੇ) ਵਿਰਲੇ (ਭਾਗਾਂ ਵਾਲੇ) ਨੂੰ ਗੁਰੂ ਦੇ ਸ਼ਬਦ ਦੀ ਸੂਝ ਭੀ ਆਪ ਹੀ ਬਖ਼ਸ਼ਦਾ ਹੈ ।
He inspires a few to realize the Word of the Guru's Shabad.
 
(ਉਸ ਦੀ ਮਿਹਰ ਨਾਲ ਜਿਹੜੇ ਮਨੁੱਖ) ਗੁਰੂ ਦੀ ਸਰਨ ਪੈਂਦੇ ਹਨ, ਉਹ ਅਡੋਲ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਆਪ ਹੀ ਉਹਨਾਂ ਦੀ ਜਮ (ਆਤਮਕ ਮੌਤ) ਦੀ ਫਾਹੀ ਕੱਟਦਾ ਹੈ ।੫।
Those humble beings who serve the True Guru are true. He snaps the noose of death from around their necks. ||5||
 
ਹੇ ਭਾਈ! (ਜੀਵਾਂ ਦੇ ਸਰੀਰ-ਭਾਂਡੇ) ਘੜ ਕੇ (ਆਪ ਹੀ) ਭੰਨਦਾ ਹੈ, ਆਪ ਹੀ ਪੈਦਾ ਕਰਦਾ ਤੇ ਸੰਵਾਰਦਾ ਹੈ ।
He destroys, creates, embellishes and fashions all beings,
 
ਮਾਇਆ ਦੇ ਮੋਹ ਵਿਚ, ਮੇਰ-ਤੇਰ ਵਿਚ ਭੀ ਜੀਵ (ਉਸ ਨੇ ਆਪ ਹੀ) ਪਾਏ ਹੋਏ ਹਨ ।
and attaches them to duality, attachment and Maya.
 
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਮੋਹ ਵਿਚ) ਭਟਕਦੇ ਫਿਰਦੇ ਹਨ, ਸਦਾ ਅੰਨ੍ਹਿਆਂ ਵਾਲਾ ਕੰਮ ਕਰਦੇ ਰਹਿੰਦੇ ਹਨ, ਉਹਨਾਂ ਦੇ ਗਲ ਵਿਚ ਆਤਮਕ ਮੌਤ ਦੀ ਰੱਸੀ ਫਾਹੀ ਪਈ ਰਹਿੰਦੀ ਹੈ ।੬।
The self-willed manmukhs wander around forever, acting blindly. Death has strung his noose around their necks. ||6||
 
ਹੇ ਭਾਈ! ਪ੍ਰਭੂ ਆਪ (ਜਿਨ੍ਹਾਂ ਉੱਤੇ) ਬਖ਼ਸ਼ਸ਼ ਕਰਦਾ ਹੈ (ਉਹਨਾਂ ਨੂੰ) ਗੁਰੂ ਦੀ ਸੇਵਾ ਵਿਚ ਜੋੜਦਾ ਹੈ,
He Himself forgives, and enjoins us to serve the Guru.
 
ਗੁਰੂ ਦੀ ਮਤਿ ਦੇ ਕੇ (ਆਪਣਾ) ਨਾਮ (ਉਹਨਾਂ ਦੇ) ਮਨ ਵਿਚ ਵਸਾਂਦਾ ਹੈ ।
Through the Guru's Teachings, the Naam comes to dwell within the mind.
 
ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਸਿਮਰਦਾ ਹੈ, ਉਹ ਅਡੋਲ ਜੀਵਨ ਵਾਲਾ ਹੋ ਜਾਂਦਾ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਸ ਜਗਤ ਵਿਚ ਖੱਟੀ ਹੈ ।੭।
Night and day, meditate on the Naam, the Name of the True Lord, and earn the profit of the Naam in this world. ||7||
 
ਹੇ ਭਾਈ! ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਭੀ ਸਦਾ ਕਾਇਮ ਰਹਿਣ ਵਾਲੀ ਹੈ ।
He Himself is True, and True is His Name.
 
ਗੁਰੂ ਦੇ ਸਨਮੁਖ ਰੱਖ ਕੇ (ਜੀਵ ਨੂੰ ਆਪਣੀ ਵਡਿਆਈ) ਦੇਂਦਾ ਹੈ (ਜੀਵ ਦੇ) ਮਨ ਵਿਚ ਵਸਾਂਦਾ ਹੈ ।
The Gurmukh bestows it, and enshrines it within the mind.
 
ਹੇ ਭਾਈ! ਜਿਨ੍ਹਾਂ ਦੇ ਮਨ ਵਿਚ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਮਨੁੱਖ (ਲੋਕ ਪਰਲੋਕ ਵਿਚ) ਸੋਭਦੇ ਹਨ, ਉਹਨਾਂ ਦੇ ਸਿਰ ਉੱਤੇ (ਪਿਆ) ਭਾਰਾ ਮੁੱਕ ਜਾਂਦਾ ਹੈ ।੮।
Noble and exalted are those, within whose mind the Lord abides. Their heads are free of strife. ||8||
 
ਹੇ ਭਾਈ! ਪਰਮਾਤਮਾ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ (ਕਿਸੇ ਦੁਨਿਆਵੀ ਪਦਾਰਥ ਦੇ ਵੱਟੇ ਨਹੀਂ ਮਿਲ ਸਕਦਾ) ।
He is inaccessible and unfathomable; His value cannot be appraised.
 
ਮੈਂ ਤਾਂ ਉਸ ਨੂੰ ਗੁਰੂ ਦੀ ਕਿਰਪਾ ਨਾਲ (ਆਪਣੇ) ਮਨ ਵਿਚ ਵਸਾਂਦਾ ਹਾਂ ।
By Guru's Grace, He dwells within the mind.
 
ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਸਦਾ ਉਸ ਗੁਣਾਂ ਦੇ ਦਾਤੇ ਦੀ ਸਿਫ਼ਤਿ-ਸਾਲਾਹ ਕਰਦਾ ਹਾਂ । (ਜਿਹੜਾ ਉਸ ਗੁਣ-ਦਾਤੇ ਦੀ ਸਿਫ਼ਤਿ-ਸਾਲਾਹ ਕਰਦਾ ਹੈ) ਉਸ (ਦੇ ਕਰਮਾਂ ਦਾ) ਲੇਖਾ ਕੋਈ ਨਹੀਂ ਮੰਗਦਾ ।੯।
No one calls that person to account, who praises the Word of the Shabad, the Giver of virtue. ||9||
 
ਹੇ ਭਾਈ! ਬ੍ਰਹਮਾ ਵਿਸ਼ਨੂ ਸ਼ਿਵ (ਇਹ ਸਾਰੇ) ਉਸ (ਪਰਮਾਤਮਾ) ਦੀ ਹੀ ਸਰਨ ਵਿਚ ਰਹਿੰਦੇ ਹਨ ।
Brahma, Vishnu and Shiva serve Him.
 
(ਇਹ ਵੱਡੇ ਵੱਡੇ ਦੇਵਤੇ ਭੀ ਉਸ) ਅਲੱਖ ਅਤੇ ਅਭੇਵ ਪਰਮਾਤਮਾ (ਦੇ ਗੁਣਾਂ) ਦਾ ਅੰਤ ਨਹੀਂ ਪਾ ਸਕਦੇ ।
Even they cannot find the limits of the unseen, unknowable Lord.
 
ਹੇ ਪ੍ਰਭੂ! ਜਿਨ੍ਹਾਂ ਉਤੇ ਤੂੰ ਆਪਣੀ ਮਿਹਰ ਦੀ ਨਿਗਾਹ ਕਰਦਾ ਹੈਂ ਉਹਨਾਂ ਨੂੰ ਗੁਰੂ ਦੀ ਸਰਨ ਪਾ ਕੇ ਤੂੰ ਆਪਣਾ ਅਲੱਖ ਸਰੂਪ ਸਮਝਾ ਦੇਂਦਾ ਹੈ ।੧੦।
Those who are blessed by Your Glance of Grace, become Gurmukh, and comprehend the incomprehensible. ||10||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by