ਹੇ ਭਾਈ! ਜਿਹੜੇ ਮਨੁੱਖ ਮਾਇਆ (ਕਮਾਣ) ਦੀ ਖ਼ਾਤਰ ਲੱਬ ਲੋਭ (ਨੂੰ ਚਮਕਾਣ ਵਾਲੇ) ਕਰਮ ਕਰਦੇ ਹਨ, ਉਹਨਾਂ ਦੇ ਜੀਵਨ-ਸਫ਼ਰ ਵਿਚ ਖੋਟੀ ਮਤਿ ਦਾ ਦੁ-ਚਿੱਤਾ-ਪਨ ਆ ਜਾਂਦਾ ਹੈ ।੯।
For the sake of poison, they act in greed and possessiveness, and evil-minded duality. ||9||
 
ਹੇ ਭਾਈ! ਪੂਰਾ ਗੁਰੂ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਕਰਨ ਦਾ ਵਿਸ਼ਵਾਸ ਪੈਦਾ ਕਰਦਾ ਹੈ,
The Perfect True Guru implants devotional worship within.
 
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ (ਆਪਣਾ) ਚਿੱਤ ਜੋੜਦਾ ਹੈ, ਉਸ ਦੇ ਮਨ ਵਿਚ ਤਨ ਵਿਚ ਹਿਰਦੇ ਵਿਚ ਸਦਾ ਪਰਮਾਤਮਾ ਵੱਸਿਆ ਰਹਿੰਦਾ ਹੈ ।
Through the Word of the Guru's Shabad, he lovingly centers his consciousness on the Lord's Name.
 
ਹੇ ਭਾਈ! (ਪਰਮਾਤਮਾ ਵਿਚ) ਮਨ ਭਿੱਜਿਆਂ ਮਨੁੱਖ ਉਸ ਦੀ ਭਗਤੀ ਤੇ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ ।੧੦।
The Lord pervades his mind, body and heart; deep within, his mind is drenched with devotional worship and praise of the Lord. ||10||
 
ਹੇ ਭਾਈ! ਮੇਰਾ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ, (ਮਨੁੱਖ ਦੇ ਅੰਦਰੋਂ ਕਾਮਾਦਿਕ) ਦੈਂਤਾਂ ਦਾ ਨਾਸ ਕਰਨ ਵਾਲਾ ਹੈ,
My True Lord God is the Destroyer of demons.
 
ਗੁਰੂ ਦੇ ਸ਼ਬਦ ਵਿਚ (ਜੋੜ ਕੇ) (ਆਪਣੀ) ਭਗਤੀ ਵਿਚ (ਲਾ ਕੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ਹੈ ।
Through the Word of the Guru's Shabad, His devotees are saved.
 
ਹੇ ਭਾਈ! ਮੇਰਾ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਹ ਤਾਂ ਸ਼ਾਹਾਂ ਪਾਤਿਸ਼ਾਹਾਂ ਦੇ ਸਿਰ ਉੱਤੇ (ਭੀ ਹੁਕਮ ਚਲਾਣ ਵਾਲਾ) ਹੈ ।੧੧।
My True Lord God is forever True. He is the Emperor over the heads of kings. ||11||
 
ਹੇ ਪ੍ਰਭੂ! ਉਹੀ ਭਗਤ ਅਡੋਲ ਆਤਮਕ ਜੀਵਨ ਵਾਲੇ ਬਣਦੇ ਹਨ, ਜਿਹੜੇ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ;
True are those devotees, who are pleasing to Your Mind.
 
ਉਹ ਤੇਰੇ ਦਰ ਤੇ (ਟਿਕ ਕੇ) ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਆਤਮਕ ਜੀਵਨ ਸੋਹਣਾ ਬਣ ਜਾਂਦਾ ਹੈ ।
They sing the Kirtan of His Praises at His Door; they are embellished and exalted by the Word of the Guru's Shabad.
 
ਹੇ ਭਾਈ! ਉਹ ਭਗਤ ਜਨ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਹਰ ਵੇਲੇ ਗਾਂਦੇ ਹਨ । ਹੇ ਭਾਈ! ਪਰਮਾਤਮਾ ਦਾ ਨਾਮ (ਨਾਮ-) ਧਨ ਤੋਂ ਸੱਖਣੇ ਮਨੁੱਖਾਂ ਲਈ ਸਰਮਾਇਆ ਹੈ ।੧੨।
Night and day, they sing the True Word of His Bani. The Naam is the wealth of the poor. ||12||
 
ਹੇ ਪ੍ਰਭੂ! ਤੂੰ ਆਪ ਹੀ ਜਿਨ੍ਹਾਂ ਮਨੁੱਖਾਂ ਨੂੰ (ਆਪਣੇ ਚਰਨਾਂ ਵਿਚ) ਜੋੜ ਕੇ (ਫਿਰ) ਵਿਛੋੜਦਾ ਨਹੀਂ ਹੈਂ,
Those whom You unite, Lord, are never separated again.
 
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ ।
Through the Word of the Guru's Shabad, they praise You forever.
 
ਹੇ ਪ੍ਰਭੂ! ਸਭ ਜੀਵਾਂ ਦੇ ਸਿਰ ਉੱਤੇ ਤੂੰ ਆਪ ਹੀ ਮਾਲਕ ਹੈਂ । (ਤੇਰੀ ਮਿਹਰ ਨਾਲ ਹੀ ਜੀਵ ਗੁਰੂ ਦੇ) ਸ਼ਬਦ ਵਿਚ (ਜੁੜ ਕੇ ਤੇਰਾ) ਨਾਮ (ਜਪ ਸਕਦੇ ਹਨ ਅਤੇ ਤੇਰੀ) ਸਿਫ਼ਤਿ-ਸਾਲਾਹ ਕਰ ਸਕਦੇ ਹਨ ।੧੩।
You are the One Lord and Master over all. Through the Shabad, the Naam is praised. ||13||
 
ਹੇ ਪ੍ਰਭੂ! ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਤੇਰੇ ਨਾਲ ਸਾਂਝ ਨਹੀਂ ਪਾ ਸਕਦਾ,
Without the Shabad, no one knows You.
 
(ਗੁਰੂ ਦੇ ਸ਼ਬਦ ਦੀ ਰਾਹੀਂ) ਤੂੰ ਆਪ ਹੀ ਆਪਣੇ ਅਕੱਥ ਸਰੂਪ ਦਾ ਬਿਆਨ ਕਰਦਾ ਹੈਂ ।
You Yourself speak the Unspoken Speech.
 
ਤੂੰ ਆਪ ਹੀ ਗੁਰੂ-ਰੂਪ ਹੋ ਕੇ ਸਦਾ ਸ਼ਬਦ ਦੀ ਦਾਤਿ ਦੇਂਦਾ ਆਇਆ ਹੈਂ, ਗੁਰੂ-ਰੂਪ ਹੋ ਕੇ ਤੂੰ ਆਪ ਹੀ ਹਰਿ-ਨਾਮ ਜਪ ਕੇ (ਜੀਵਾਂ ਨੂੰ ਭੀ ਇਹ ਦਾਤਿ) ਦੇਂਦਾ ਆ ਰਿਹਾ ਹੈਂ ।੧੪।
You Yourself are the Shabad forever, the Guru, the Great Giver; chanting the Lord's Name, You bestow Your treasure. ||14||
 
ਹੇ ਪ੍ਰਭੂ! ਤੂੰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰ ਸਕਣ ਵਾਲਾ ਕਰਤਾਰ ਹੈਂ ।
You Yourself are the Creator of the Universe.
 
ਕੋਈ ਜੀਵ ਤੇਰੇ ਲਿਖੇ ਲੇਖ ਨੂੰ ਮਿਟਾਣ-ਜੋਗਾ ਨਹੀਂ ਹੈ ।
No one can erase what You have written.
 
ਗੁਰੂ ਦੀ ਸਰਨ ਪਾ ਕੇ ਤੂੰ ਆਪ ਹੀ ਆਪਣਾ ਨਾਮ ਦੇਂਦਾ ਹੈਂ, (ਤੇ, ਜਿਸ ਨੂੰ ਤੂੰ ਨਾਮ ਦੀ ਦਾਤਿ ਦੇਂਦਾ ਹੈਂ) ਉਸ ਨੂੰ ਕੋਈ ਸਹਮ ਕੋਈ ਚਿੰਤਾ-ਫ਼ਿਕਰ ਪੋਹ ਨਹੀਂ ਸਕਦਾ ।੧੫।
You Yourself bless the Gurmukh with the Naam, who is no longer skeptical, and is not held to account. ||15||
 
ਹੇ ਪ੍ਰਭੂ! ਤੇਰੇ ਦਰਬਾਰ ਵਿਚ ਤੇਰੇ ਭਗਤ ਸੁਰਖ਼ਰੂ ਰਹਿੰਦੇ ਹਨ,
Your true devotees stand at the Door of Your Court.
 
ਕਿਉਂਕਿ ਉਹ ਤੇਰੇ ਪ੍ਰੇਮ-ਪਿਆਰ ਵਿਚ ਗੁਰੂ ਦੇ ਸ਼ਬਦ ਦੀ ਰਾਹੀਂ ਤੇਰੀ ਸੇਵਾ-ਭਗਤੀ ਕਰਦੇ ਹਨ ।
They serve the Shabad with love and affection.
 
ਹੇ ਨਾਨਕ! ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ (ਅਸਲ) ਤਿਆਗੀ ਹਨ, ਨਾਮ ਦੀ ਬਰਕਤਿ ਨਾਲ ਉਹਨਾਂ ਦਾ ਹਰੇਕ ਕੰਮ ਸਫਲ ਹੋ ਜਾਂਦਾ ਹੈ ।੧੬।੩।੧੨।
O Nanak, those who are attuned to the Naam remain detached; through the Naam, their affairs are resolved. ||16||3||12||
 
Maaroo, Third Mehl:
 
ਹੇ ਭਾਈ! ਸਦਾ-ਥਿਰ ਰਹਿਣ ਵਾਲੇ ਮੇਰੇ ਪ੍ਰਭੂ ਨੇ (ਇਹ ਜਗਤ) ਇਕ ਤਮਾਸ਼ਾ ਰਚਿਆ ਹੋਇਆ ਹੈ,
My True Lord God has staged a play.
 
(ਇਸ ਵਿਚ ਉਸ ਨੇ) ਕੋਈ ਜੀਵ ਕਿਸੇ ਦੂਜੇ ਵਰਗਾ ਨਹੀਂ ਬਣਾਇਆ ।
He has created no one like anyone else.
 
ਆਪ ਹੀ (ਜੀਵਾਂ ਵਿਚ) ਫ਼ਰਕ ਪੈਦਾ ਕਰਦਾ ਹੈ, ਤੇ (ਇਹ ਫ਼ਰਕ) ਵੇਖ ਕੇ ਖ਼ੁਸ਼ ਹੁੰਦਾ ਹੈ । (ਫਿਰ ਉਸ ਨੇ) ਸਰੀਰ ਦੇ ਵਿਚ ਸਾਰੇ ਹੀ ਚਸਕੇ ਪੈਦਾ ਕਰ ਦਿੱਤੇ ਹਨ ।੧।
He made them different, and he gazes upon them with pleasure; he placed all the flavors in the body. ||1||
 
ਹੇ ਪ੍ਰਭੂ! (ਤੇਰੀ ਆਪਣੀ ਕਲਾ ਨਾਲ ਹਰੇਕ ਸਰੀਰ ਵਿਚ) ਸੁਆਸਾਂ ਦਾ ਵਾਜਾ ਵੱਜ ਰਿਹਾ ਹੈ (ਸੁਆਸ ਚੱਲ ਰਿਹਾ ਹੈ), ਤੂੰ ਆਪ ਹੀ ਇਹ ਸੁਆਸਾਂ ਦੇ ਵਾਜੇ ਵਜਾ ਰਿਹਾ ਹੈਂ ।
You Yourself vibrate the beat of the breath.
 
ਹੇ ਭਾਈ! ਪਰਮਾਤਮਾ ਨੇ ਸਰੀਰ ਵਿਚ ਜੀਵਾਤਮਾ ਤੇ ਮਾਇਆ (ਦੋਵੇਂ ਹੀ) ਪਾ ਦਿੱਤੇ ਹਨ ।
Shiva and Shakti, energy and matter - You have placed them into the body.
 
ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੀ ਸੁਰਤਿ ਮਾਇਆ ਵਲੋਂ ਪਰਤਦੀ ਹੈ, ਉਸ ਨੂੰ ਆਤਮਕ ਜੀਵਨ ਵਾਲਾ ਸ੍ਰੇਸ਼ਟ ਗੁਰ ਸ਼ਬਦ ਪ੍ਰਾਪਤ ਹੋ ਜਾਂਦਾ ਹੈ ।੨।
By Guru's Grace, one turns away from the world, and attains the jewel of spiritual wisdom, and the Word of the Shabad. ||2||
 
ਹੇ ਭਾਈ! (ਮਾਇਆ ਦੇ ਮੋਹ ਦਾ) ਹਨੇਰਾ ਅਤੇ (ਆਤਮਕ ਜੀਵਨ ਦੀ ਸੂਝ ਦਾ) ਚਾਨਣ ਪ੍ਰਭੂ ਨੇ ਆਪ ਹੀ ਬਣਾਇਆ ਹੈ ।
He Himself created darkness and light.
 
(ਸਾਰੇ ਜਗਤ ਵਿਚ ਪਰਮਾਤਮਾ) ਆਪ ਹੀ ਵਿਆਪਕ ਹੈ, (ਉਸ ਤੋਂ ਬਿਨਾ) ਕੋਈ ਹੋਰ ਨਹੀਂ ਹੈ ।
He alone is pervasive; there is no other at all.
 
ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਉਸ ਦਾ ਹਿਰਦਾ-ਕੌਲ-ਫੁੱਲ ਖਿੜਿਆ ਰਹਿੰਦਾ ਹੈ, ਉਸ ਨੂੰ (ਆਤਮਕ ਜੀਵਨ ਦੀ ਪਰਖ ਕਰਨ ਵਾਲੀ) ਅਕਲ ਪ੍ਰਾਪਤ ਹੋਈ ਰਹਿੰਦੀ ਹੈ ।੩।
One who realizes his own self - by Guru's Grace, the lotus of his mind blossoms forth. ||3||
 
ਹੇ ਭਾਈ! ਆਪਣੀ ਡੂੰਘੀ ਆਤਮਕ ਅਵਸਥਾ ਪਰਮਾਤਮਾ ਆਪ ਹੀ ਜਾਣਦਾ ਹੈ ।
Only He Himself knows His depth and extent.
 
ਜਗਤ ਤਾਂ (ਦੂਜਿਆਂ ਪਾਸੋਂ) ਸੁਣ ਸੁਣ ਕੇ (ਫਿਰ) ਆਖ ਕੇ (ਹੋਰਨਾਂ ਨੂੰ) ਸੁਣਾਂਦਾ ਹੈ ।
Other people can only listen and hear what is spoken and said.
 
ਜਿਹੜਾ ਮਨੁੱਖ ਆਤਮਕ ਜੀਵਨ ਦੀ ਸੂਝ ਵਾਲਾ ਹੋ ਜਾਂਦਾ ਹੈ, ਉਹ ਗੁਰੂ ਦੇ ਸਨਮੁਖ ਰਹਿ ਕੇ (ਇਸ ਭੇਤ ਨੂੰ) ਸਮਝਦਾ ਹੈ, ਤੇ, ਉਹ ਪ੍ਰਭੂ ਦੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ ।੪।
One who is spiritually wise, understands himself as Gurmukh; he praises the True Lord. ||4||
 
ਹੇ ਭਾਈ! ਮਨੁੱਖ ਦੇ ਸਰੀਰ ਵਿਚ (ਹੀ) ਬੇਅੰਤ ਪਰਮਾਤਮਾ ਦਾ ਨਾਮ-ਪਦਾਰਥ (ਮੌਜੂਦ) ਹੈ (ਪਰ ਮਨੁੱਖ ਦੀ ਮਤਿ ਦੇ ਦੁਆਲੇ ਮਾਇਆ ਦੇ ਮੋਹ ਦੇ ਭਿੱਤ ਵੱਜੇ ਰਹਿੰਦੇ ਹਨ),
Deep within the body is the priceless object.
 
ਪਰਮਾਤਮਾ ਆਪ ਹੀ ਇਹਨਾਂ ਕਿਵਾੜਾਂ ਨੂੰ ਖੋਲ੍ਹਣ ਦੇ ਸਮਰੱਥ ਹੈ ।
He Himself opens the doors.
 
ਜਿਹੜਾ ਮਨੁੱਖ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ (ਉਹ ਮਨੁੱਖ ਆਪਣੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁਝਾ ਲੈਂਦਾ ਹੈ ।੫।
The Gurmukh intuitively drings in the Ambrosial Nectar, and the fire of desire is quenched. ||5||
 
ਹੇ ਭਾਈ! ਪਰਮਾਤਮਾ ਨੇ ਮਨੁੱਖ ਦੇ ਸਰੀਰ ਵਿਚ ਹੀ ਸਾਰੇ ਚਸਕੇ ਭੀ ਪਾ ਦਿੱਤੇ ਹੋਏ ਹਨ (ਨਾਮ-ਵਸਤੂ ਨੂੰ ਇਹ ਕਿਵੇਂ ਲੱਭੇ?) ।
He placed all the flavors within the body.
 
ਕਿਸੇ ਵਿਰਲੇ ਨੂੰ ਗੁਰੂ (ਆਪਣੇ) ਸ਼ਬਦ ਦੀ ਸੂਝ ਬਖ਼ਸ਼ਦਾ ਹੈ ।
How rare are those who understand, through the Word of the Guru's Shabad.
 
ਉਹ ਮਨੁੱਖ ਆਪਣਾ ਅੰਦਰ ਖੋਜਦਾ ਹੈ, ਸ਼ਬਦ (ਨੂੰ ਹਿਰਦੇ ਵਿਚ ਵਸਾ ਕੇ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਹੈ, ਫਿਰ ਉਹ ਬਾਹਰ ਭਟਕਦਾ ਨਹੀਂ ।੬।
So search within yourself, and praise the Shabad. Why run around outside your self? ||6||
 
ਹੇ ਭਾਈ! (ਨਾਮ-ਅੰਮ੍ਰਿਤ ਮਨੁੱਖ ਦੇ ਅੰਦਰ ਹੀ ਹੈ, ਪਰ) ਚੱਖਣ ਤੋਂ ਬਿਨਾ ਕਿਸੇ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ ।
Without tasting, no one enjoys the flavor.
 
ਜਿਸ ਮਨੁੱਖ ਨੂੰ ਗੁਰੂ ਦੇ ਸ਼ਬਦ ਵਿਚ ਜੋੜ ਕੇ ਪਰਮਾਤਮਾ ਇਹ ਅੰਮ੍ਰਿਤ ਪਿਲਾਂਦਾ ਹੈ।
Through the Word of the Guru's Shabad, one drinks in the Ambrosial Nectar.
 
ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਉਹ ਨਾਮ-ਜਲ ਪੀ ਕੇ ਉਸ ਅਵਸਥਾ ਤੇ ਪਹੁੰਚ ਜਾਂਦਾ ਹੈ ਜਿਥੇ ਆਤਮਕ ਮੌਤ ਆਪਣਾ ਅਸਰ ਨਹੀਂ ਪਾ ਸਕਦੀ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਨੂੰ (ਨਾਮ-ਅੰਮ੍ਰਿਤ ਦਾ) ਸੁਆਦ ਆ ਜਾਂਦਾ ਹੈ ।੭।
The Ambrosial Nectar is drunk, and the immoral status is obtained, when one obtains the sublime essence of the Guru's Shabad. ||7||
 
ਹੇ ਭਾਈ! ਜਿਹੜਾ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਉਹ ਸਾਰੇ (ਰੱਬੀ) ਗੁਣਾਂ ਨਾਲ ਸਾਂਝ ਪਾਂਦਾ ਹੈ ।
One who realizes himself, knows all virtues.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by