ਹੇ ਭਾਈ! ਪਰਮਾਤਮਾ ਦੇ ਸਦਾ-ਥਿਰ ਨਾਮ ਵਿਚ ਜੁੜਿਆਂ ਜਨਮ-ਮਨੋਰਥ ਸਫਲ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਕਾਹਦਾ ਜਨਮ-ਮਨੋਰਥ? (ਜੀਵਨ ਨਿਸਫਲ ਹੀ ਜਾਂਦਾ ਹੈ) ।੭।
Through the True Name, one's actions are forever embellished. Without the Shabad, what can anyone do? ||7||
 
ਹੇ ਭਾਈ! (ਪਰਮਾਤਮਾ ਦੇ ਨਾਮ ਤੋਂ ਖੁੰਝਿਆਂ ਮਨੁੱਖ) ਘੜੀ ਵਿਚ ਹੱਸ ਪੈਂਦਾ ਹੈ ਘੜੀ ਵਿਚ ਰੋ ਪੈਂਦਾ ਹੈ (ਹਰਖ ਸੋਗ ਦੇ ਚੱਕਰ ਵਿਚ ਫਸਿਆ ਰਹਿੰਦਾ ਹੈ, ਸੋ)
One instant, he laughs, and the next instant, he cries.
 
ਮਾਇਆ ਦੇ ਮੋਹ ਵਿਚ ਫਸਾ ਰੱਖਣ ਵਾਲੀ ਖੋਟੀ ਮਤਿ ਦੀ ਰਾਹੀਂ ਜੀਵਨ-ਮਨੋਰਥ ਸਫਲ ਨਹੀਂ ਹੁੰਦਾ ।
Because of duality and evil-mindedness, his affairs are not resolved.
 
(ਪਰ, ਜੀਵਾਂ ਦੇ ਕੀਹ ਵੱਸ?) (ਹਰਿ-ਨਾਮ ਵਿਚ) ਜੁੜਨਾ ਤੇ (ਹਰਿ-ਨਾਮ ਤੋਂ) ਵਿਛੁੜ ਜਾਣਾ—(ਪਿਛਲੇ ਕੀਤੇ ਕਰਮਾਂ ਅਨੁਸਾਰ) ਕਰਤਾਰ ਨੇ ਆਪ (ਜੀਵਾਂ ਦੇ ਮੱਥੇ ਉਤੇ) ਲਿਖ ਰੱਖੇ ਹਨ, ਇਹ ਪੂਰਬਲੀ ਕਰਮ-ਕਮਾਈ (ਜੀਵ ਪਾਸੋਂ) ਮਿਟਾਇਆਂ ਮਿਟਦੀ ਨਹੀਂ ।੮।
Union and separation are pre-ordained by the Creator. Actions already committed cannot be taken back. ||8||
 
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਅਨੁਸਾਰ ਜੀਵਨ ਜੀਊਂਦਾ ਹੈ,
One who lives the Word of the Guru's Shabad becomes Jivan Mukta - liberated while yet alive.
 
ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਹੀ ਨਿਰਲੇਪ ਹੈ, ਉਹ ਸਦਾ ਹੀ ਪਰਮਾਤਮਾ ਦੀ ਯਾਦ ਵਿਚ ਲੀਨ ਰਹਿੰਦਾ ਹੈ ।
He remains forever immersed in the Lord.
 
ਗੁਰੂ ਦੀ ਕਿਰਪਾ ਨਾਲ ਉਸ ਨੂੰ (ਇਸ ਲੋਕ ਤੇ ਪਰਲੋਕ ਵਿਚ) ਆਦਰ ਮਿਲਦਾ ਹੈ, ਉਸ ਦੇ ਅੰਦਰ ਹਉਮੈ ਦਾ ਰੋਗ ਨਹੀਂ ਹੁੰਦਾ ।੯।
By Guru's Grace, one is blessed with glorious greatness; he is not afflicted by the disease of egotism. ||9||
 
ਹੇ ਭਾਈ! (ਦੂਜੇ ਪਾਸੇ ਵੇਖ ਤਿਆਗੀਆਂ ਦਾ ਹਾਲ । ਜਿਹੜਾ ਮਨੁੱਖ ਆਪਣੇ ਵੱਲੋਂ ‘ਤਿਆਗ’ ਕਰ ਕੇ ਖੱਟੇ ਮਿੱਠੇ ਕਸੈਲੇ ਆਦਿਕ) ਸਾਰੇ ਰਸਾਂ ਵਾਲੇ ਖਾਣੇ ਖਾਂਦਾ ਰਹਿੰਦਾ ਹੈ, ਤੇ, ਆਪਣੇ ਸਰੀਰ ਨੂੰ ਮੋਟਾ ਕਰੀ ਜਾਂਦਾ ਹੈ,
Eating tasty delicacies, he fattens up his body
 
(ਤਿਆਗੀਆਂ ਵਾਲਾ) ਧਾਰਮਿਕ ਪਹਿਰਾਵਾ ਪਹਿਨਦਾ ਹੈ, ਗੁਰੂ ਦੇ ਸ਼ਬਦ ਅਨੁਸਾਰ ਜੀਵਨ ਨਹੀਂ ਬਿਤਾਂਦਾ,
and wears religious robes, but he does not live to the Word of the Guru's Shabad.
 
ਉਸ ਦੇ ਅੰਦਰ (ਚਸਕਿਆਂ ਦਾ) ਰੋਗ ਹੈ, ਇਹ ਉਸ ਨੂੰ ਵੱਡਾ ਭਾਰੀ ਦੁੱਖ ਵਾਪਰਿਆ ਹੋਇਆ ਹੈ, ਉਹ ਹਰ ਵੇਲੇ ਵਿਕਾਰਾਂ ਦੇ ਗੰਦ ਵਿਚ ਲੀਨ ਰਹਿੰਦਾ ਹੈ ।੧੦।
Deep with the nucleus of his being is the great disease; he suffers terrible pain, and eventually sinks into the manure. ||10||
 
ਹੇ ਭਾਈ! (ਪੰਡਿਤ ਲੋਕ ਭੀ) ਵੇਦ (ਆਦਿਕ ਧਰਮ-ਪੁਸਤਕ) ਪੜ੍ਹਦੇ ਹਨ, (ਇਹਨਾਂ ਨੂੰ) ਪੜ੍ਹ ਕੇ ਨਿਰੀ ਚਰਚਾ ਦਾ ਸਿਲਸਿਲਾ ਛੇੜੀ ਰੱਖਦੇ ਹਨ,
He reads and studies the Vedas, and argues about them;
 
ਜਿਹੜਾ ਪਰਮਾਤਮਾ ਹਿਰਦੇ ਵਿਚ ਹੀ ਵੱਸ ਰਿਹਾ ਹੈ, ਉਸ ਨਾਲ ਗੁਰ-ਸ਼ਬਦ ਦੀ ਰਾਹੀਂ ਸਾਂਝ ਨਹੀਂ ਪਾਂਦੇ ।
God is within his own heart, but he does not recognize the Word of the Shabad.
 
ਪਰ, ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਤੱਤ ਨੂੰ ਵਿਚਾਰਦਾ ਹੈ, ਉਸ ਦੀ ਜੀਭ ਵਿਚ ਹਰਿ-ਨਾਮ ਦਾ ਸੁਆਦ ਟਿਕਿਆ ਰਹਿੰਦਾ ਹੈ ।੧੧।
One who becomes Gurmukh churns the essence of reality; his tongue savors the sublime essence of the Lord. ||11||
 
ਹੇ ਭਾਈ! ਜਿਹੜੇ ਮਨੁੱਖ ਹਿਰਦੇ-ਘਰ ਵਿਚ ਵੱਸ ਰਹੇ ਨਾਮ-ਪਦਾਰਥ ਨੂੰ ਛੱਡ ਦੇਂਦੇ ਹਨ, ਤੇ, ਬਾਹਰ ਭਟਕਦੇ ਹਨ,
Those who forsake the object within their own hearts, wander outside.
 
ਉਹ ਮਨ ਦੇ ਮੁਰੀਦ ਤੇ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਮਨੁੱਖ ਹਰਿ-ਨਾਮ ਦਾ ਸੁਆਦ ਨਹੀਂ ਮਾਣ ਸਕਦੇ ।
The blind, self-willed manmukhs do not taste the flavor of God.
 
ਹੋਰ ਹੋਰ ਸੁਆਦਾਂ ਵਿਚ ਮਸਤ ਉਹਨਾਂ ਦੀ ਜੀਭ ਫਿੱਕੇ ਬੋਲ ਬੋਲਦੀ ਰਹਿੰਦੀ ਹੈ, ਪਰਮਾਤਮਾ ਦੇ ਨਾਮ ਦਾ ਸੁਆਦ ਉਹਨਾਂ ਨੂੰ ਬਿਲਕੁਲ ਹਾਸਲ ਨਹੀਂ ਹੁੰਦਾ ।੧੨।
Imbued with the taste of another, their tongues speak tasteless, insipid words. They never taste the sublime essence of the Lord. ||12||
 
ਹੇ ਭਾਈ! ਮਾਇਆ ਦੀ ਭਟਕਣ ਮਨ ਦੇ ਮੁਰੀਦ ਮਨੁੱਖ ਦੇ ਸਰੀਰ ਦੀ ਅਗਵਾਈ ਕਰਦੀ ਹੈ,
The self-willed manmukh has doubt as his spouse.
 
(ਇਸ) ਖੋਟੀ ਮਤਿ ਦੇ ਕਾਰਨ ਮਨਮੁਖ ਆਤਮਕ ਮੌਤ ਸਹੇੜ ਲੈਂਦਾ ਹੈ, ਤੇ, ਸਦਾ ਖ਼ੁਆਰ ਹੁੰਦਾ ਹੈ ।
He dies of evil-mindedness, and suffers forever.
 
ਮਨਮੁਖ ਆਪਣੇ ਮਨ ਨੂੰ ਕਾਮ ਵਿਚ, ਕੋ੍ਰਧ ਵਿਚ, ਮਾਇਆ ਦੇ ਮੋਹ ਵਿਚ ਜੋੜੀ ਰੱਖਦਾ ਹੈ, (ਇਸ ਵਾਸਤੇ) ਉਸ ਨੂੰ ਕਦੇ ਭੀ ਆਤਮਕ ਆਨੰਦ ਨਹੀਂ ਮਿਲਦਾ ।੧੩।
His mind is attached to sexual desire, anger and duality, and he does not find peace, even in dreams. ||13||
 
ਹੇ ਭਾਈ! ਗੁਰੂ ਦਾ ਸ਼ਬਦ ਜਿਸ ਮਨੁੱਖ ਦੇ ਸੋਨੇ ਵਰਗੇ ਪਵਿੱਤਰ ਸਰੀਰ ਦਾ ਆਗੂ ਬਣਿਆ ਰਹਿੰਦਾ ਹੈ,
The body becomes golden, with the Word of the Shabad as its spouse.
 
ਉਹ ਮਨੁੱਖ ਪਰਮਾਤਮਾ ਨਾਲ ਪਿਆਰ ਬਣਾਈ ਰੱਖਦਾ ਹੈ ਤੇ ਹਰ ਵੇਲੇ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦਾ ਹੈ ।
Night and day, enjoy the enjoyments, and be in love with the Lord.
 
ਉਹ ਮਨੁੱਖ ਉਸ ਲਾ-ਮਕਾਨ ਪਰਮਾਤਮਾ ਨੂੰ ਸਭ ਸਰੀਰਾਂ ਵਿਚ (ਵੱਸਦਾ) ਵੇਖ ਲੈਂਦਾ ਹੈ, ਉਸ ਦੀ ਰਜ਼ਾ ਨੂੰ ਮਿੱਠਾ ਮੰਨ ਕੇ ਉਸ ਵਿਚ ਲੀਨ ਰਹਿੰਦਾ ਹੈ ।੧੪।
Deep within the mansion of the self, one finds the Lord, who transcends this mansion. Realizing His Will, we merge in Him. ||14||
 
ਪਰ, ਹੇ ਭਾਈ! (ਇਹ ਸ਼ਬਦ ਦੀ ਦਾਤਿ) ਦੇ ਸਕਣ ਵਾਲਾ ਪਰਮਾਤਮਾ ਆਪ ਹੀ ਦੇਂਦਾ ਹੈ,
The Great Giver Himself gives.
 
ਉਸ ਦੇ ਸਾਹਮਣੇ ਕਿਸੇ ਦਾ ਜ਼ੋਰ ਨਹੀਂ ਚੱਲ ਸਕਦਾ ।
No one has any power to stand against Him.
 
ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ ਤੇ ਗੁਰੂ ਦੇ ਸ਼ਬਦ ਵਿਚ ਜੋੜਦਾ ਹੈ । ਹੇ ਭਾਈ! ਉਸ ਮਾਲਕ-ਪ੍ਰਭੂ ਦਾ ਹੁਕਮ ਬਹੁਤ ਗੰਭੀਰ ਹੈ ।੧੫।
He Himself forgives, and unites us with the Shabad; The Word of His Shabad is unfathomable. ||15||
 
ਹੇ ਭਾਈ! ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਪਰਮਾਤਮਾ ਦਾ ਦਿੱਤਾ ਹੋਇਆ ਹੈ ।
Body and soul, all belong to Him.
 
ਹੇ ਭਾਈ! ਮੇਰਾ ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ ।
The True Lord is my only Lord and Master.
 
ਹੇ ਨਾਨਕ! (ਕੋਈ ਭਾਗਾਂ ਵਾਲਾ ਮਨੁੱਖ) ਗੁਰੂ ਦੀ ਬਾਣੀ ਦੀ ਰਾਹੀਂ ਉਸ ਪਰਮਾਤਮਾ ਨੂੰ ਲੱਭ ਲੈਂਦਾ ਹੈ, ਉਸ ਹਰੀ ਦੇ ਨਾਮ ਦਾ ਜਾਪ ਜਪ ਕੇ ਉਸ ਵਿਚ ਸਮਾਇਆ ਰਹਿੰਦਾ ਹੈ ।੧੬।੫।੧੪।
O Nanak, through the Word of the Guru's Bani, I have found the Lord. Chanting the Lord's Chant, I merge in Him. ||16||5||14||
 
Maaroo, Third Mehl:
 
(ਜੋਗੀ ਨਾਦ ਵਜਾਂਦੇ ਹਨ, ਪੰਡਿਤ ਵੇਦ ਪੜ੍ਹਦੇ ਹਨ, ਪਰ) ਹਰਿ-ਨਾਮ ਨੂੰ ਮਨ ਵਿਚ ਵਸਾਣਾ ਹੀ ਗੁਰਮੁਖ (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ) ਵਾਸਤੇ ਨਾਦ (ਦਾ ਵਜਾਣਾ ਅਤੇ) ਵੇਦ (ਦਾ ਪਾਠ) ਹੈ ।
The Gurmukh contemplates the sound current of the Naad instead of the Vedas.
 
ਬੇਅੰਤ ਪ੍ਰਭੂ ਦਾ ਸਿਮਰਨ ਹੀ ਗੁਰਮੁਖ ਲਈ ਗਿਆਨ (-ਚਰਚਾ) ਅਤੇ ਸਮਾਧੀ ਹੈ ।
The Gurmukh attains infinite spiritual wisdom and meditation.
 
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਉਹ) ਕਾਰ ਕਰਦਾ ਹੈ ਜੋ ਪ੍ਰਭੂ ਨੂੰ ਚੰਗੀ ਲੱਗਦੀ ਹੈ (ਗੁਰਮੁਖ ਪਰਮਾਤਮਾ ਦੀ ਰਜ਼ਾ ਵਿਚ ਤੁਰਦਾ ਹੈ) । (ਇਸ ਤਰ੍ਹਾਂ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪੂਰਨ ਪ੍ਰਭੂ ਦਾ ਮਿਲਾਪ ਹਾਸਲ ਕਰ ਲੈਂਦਾ ਹੈ ।੧।
The Gurmukh acts in harmony with God's Will; the Gurmukh finds perfection. ||1||
 
ਹੇ ਭਾਈ! ਗੁਰੂ ਦੀ ਸਰਨ ਰਹਿਣ ਵਾਲਾ ਮਨੁੱਖ (ਆਪਣੇ) ਮਨ ਨੂੰ (ਮਾਇਆ ਦੇ ਮੋਹ ਵੱਲੋਂ) ਰੋਕ ਰੱਖਦਾ ਹੈ
The mind of the Gurmukh turns away from the world.
 
ਉਹ ਗੁਰਬਾਣੀ ਨੂੰ ਹਿਰਦੇ ਵਿਚ ਵਸਾਂਦਾ ਹੈ (ਮਾਨੋ, ਜੋਗੀ ਵਾਂਗ) ਨਾਦ ਵਜਾ ਰਿਹਾ ਹੈ ।
The Gurmukh vibrates the Naad, the sound current of the Guru's Bani.
 
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਰੰਗੇ ਰਹਿੰਦੇ ਹਨ, (ਇਸ ਤਰ੍ਹਾਂ) ਮਾਇਆ ਵਲੋਂ ਨਿਰਲੇਪ ਰਹਿ ਕੇ ਪ੍ਰਭੂ-ਚਰਨਾਂ ਵਿਚ ਟਿਕੇ ਰਹਿੰਦੇ ਹਨ ।੨।
The Gurmukh, attuned to the Truth, remains detached, and dwells in the home of the self deep within. ||2||
 
ਹੇ ਭਾਈ! ਜਿਹੜਾ ਮਨੁੱਖ ਆਤਮਕ ਜੀਵਨ ਦੇਣ ਵਾਲੀ ਗੁਰਬਾਣੀ ਉਚਾਰਦਾ ਰਹਿੰਦਾ ਹ
I speak the Ambrosial Teachings of the Guru.
 
ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਦੀ ਰਾਹੀਂ ਸਦਾ-ਥਿਰ ਹਰਿ-ਨਾਮ ਸਿਮਰਦਾ ਰਹਿੰਦਾ ਹੈ,
I lovingly chant the Truth, through the True Word of the Shabad.
 
ਉਸ ਦਾ ਮਮਤਾ ਵਿਚ ਫਸਣ ਵਾਲਾ ਮਨ ਸਦਾ ਹਰਿ-ਨਾਮ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ ।੩।
My mind remains forever imbued with the Love of the True Lord. I am immersed in the Truest of the True. ||3||
 
ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਸੰਤੋਖ ਦੇ ਸਰੋਵਰ (ਹਰਿ-ਨਾਮ) ਵਿਚ ਇਸ਼ਨਾਨ ਕਰਦਾ ਹੈ; ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ,
Immaculate and pure is the mind of the Gurmukh, who bathes in the Pool of Truth.
 
ਉਸ ਨੂੰ (ਵਿਕਾਰਾਂ ਦੀ) ਮੈਲ ਨਹੀਂ ਚੰਬੜਦੀ, ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਸਮਾਇਆ ਰਹਿੰਦਾ ਹੈ ।
No filth attaches to him; he merges in the True Lord.
 
ਉਹ ਮਨੁੱਖ ਹਰ ਵੇਲੇ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਹੀ ਕਮਾਈ ਕਰਦਾ ਹੈ, ਉਹ ਮਨੁੱਖ ਸਦਾ ਨਾਲ ਨਿਭਣ ਵਾਲੀ ਭਗਤੀ (ਆਪਣੇ ਹਿਰਦੇ ਵਿਚ) ਪੱਕੇ ਤੌਰ ਤੇ ਟਿਕਾਈ ਰੱਖਦਾ ਹੈ ।੫।
He truly practices Truth forever; true devotion is implanted within him. ||4||
 
ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦੇ ਬਚਨਾਂ ਵਿਚ ਪ੍ਰਭੂ ਵੱਸਦਾ ਹੈ, ਉਸ ਦੀਆਂ ਅੱਖਾਂ ਵਿਚ ਪ੍ਰਭੂ ਵੱਸਦਾ ਹੈ (ਉਹ ਹਰ ਵੇਲੇ ਨਾਮ ਸਿਮਰਦਾ ਹੈ, ਹਰ ਪਾਸੇ ਪਰਮਾਤਮਾ ਨੂੰ ਹੀ ਵੇਖਦਾ ਹੈ),
True is the speech of the Gurmukh; true are the eyes of the Gurmukh.
 
ਉਹ ਸਦਾ-ਥਿਰ ਪ੍ਰਭੂ ਦੇ ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਇਹੀ ਉਸ ਵਾਸਤੇ ਕਰਨ-ਜੋਗ ਕੰਮ ਹੈ ।
The Gurmukh practices and lives the Truth.
 
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਦਿਨ ਰਾਤ ਸਦਾ ਹੀ ਸਿਮਰਨ ਕਰਦਾ ਹੈ, ਤੇ, ਹੋਰਨਾਂ ਨੂੰ ਸਿਮਰਨ ਕਰਨ ਲਈ ਪ੍ਰੇਰਦਾ ਹੈ ।੫।
He speaks the Truth forever, day and night, and inspires others to speak the Truth. ||5||
 
ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਉੱਤਮ ਬਾਣੀ ਹੀ ਗੁਰਮੁਖ (ਸਦਾ ਉਚਾਰਦਾ ਹੈ), ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ।
True and exalted is the speech of the Gurmukh.
 
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਸਦਾ ਹੀ ਸਦਾ-ਥਿਰ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ ।
The Gurmukh speaks Truth, only Truth.
 
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ (ਹੋਰਨਾਂ ਨੂੰ ਭੀ) ਬਾਣੀ ਹੀ ਸੁਣਾਂਦਾ ਹੈ ।੬।
The Gurmukh serves the Truest of the True forever; the Gurmukh proclaims the Word of the Shabad. ||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by