(ਇਸ ਭਗਤੀ ਦੀ ਰਾਹੀਂ) ਮਨੁੱਖ ਹਰ ਵੇਲੇ ਸਦਾ ਹੀ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿ ਸਕਦਾ ਹੈ । (ਪਰ ਇਹ ਉਸ ਦੀ ਮਿਹਰ ਹੀ ਹੈ) ਪਰਮਾਤਮਾ ਕਿਰਪਾ ਕਰ ਕੇ (ਆਪ ਹੀ ਜੀਵ ਪਾਸੋਂ ਆਪਣੀ) ਭਗਤੀ ਕਰਾਂਦਾ ਹੈ ।੬।
One who remains forever imbued with His Love, night and day - in His Mercy, the Lord inspires him to perform devotional worship service. ||6||
ਹੇ ਭਾਈ! (ਮਨੁੱਖ ਦੇ) ਇਸ ਸਰੀਰ ਵਿਚ (ਰਹਿਣ ਵਾਲਾ) ਚੰਚਲ ਮਨ (ਹਰ ਵੇਲੇ) ਭਟਕਦਾ ਫਿਰਦਾ ਹੈ,
In this temple of the mind, the mind wanders around.
(ਵਿਕਾਰਾਂ ਦੀ) ਪਰਾਲੀ ਦੀ ਖ਼ਾਤਰ ਆਤਮਕ ਆਨੰਦ ਨੂੰ ਤਿਆਗ ਕੇ ਬੜਾ ਦੁੱਖ ਪਾਂਦਾ ਹੈ ।
Discarding joy like straw, it suffers in terrible pain.
ਗੁਰੂ ਨੂੰ ਮਿਲਣ ਤੋਂ ਬਿਨਾ ਇਸ ਨੂੰ ਸ਼ਾਂਤੀ ਵਾਲਾ ਥਾਂ ਨਹੀਂ ਲੱਭਦਾ; (ਪਰ ਜੀਵ ਦੇ ਕੀਹ ਵੱਸ? ਉਸ ਪਾਸੋਂ ਇਹ) ਖੇਡ ਪਰਮਾਤਮਾ ਆਪ ਹੀ ਕਰਾਂਦਾ ਹੈ ।੭।
Without meeting the True Guru, it finds no place of rest; He Himself has staged this play. ||7||
ਹੇ ਭਾਈ! ਬੇਅੰਤ ਪਰਮਾਤਮਾ ਆਪ ਹੀ ਆਤਮਕ ਜੀਵਨ ਦੀ ਵਿਚਾਰ ਬਖ਼ਸ਼ਣ ਵਾਲਾ ਹੈ,
He Himself is infinite; He contemplates Himself.
(ਨਾਮ ਜਪਣ ਦੀ) ਸੇ੍ਰਸ਼ਟ ਕਰਣੀ ਦੇ ਕੇ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ ।
He Himself bestows Union through actions of excellence.
ਜੀਵ ਵਿਚਾਰਾ ਆਪਣੇ ਆਪ ਕੋਈ (ਚੰਗਾ ਮੰਦਾ) ਕੰਮ ਨਹੀਂ ਕਰ ਸਕਦਾ । ਪਰਮਾਤਮਾ ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਚਰਨਾਂ ਵਿਚ ਜੀਵ ਨੂੰ) ਜੋੜਦਾ ਹੈ ।੮।
What can the poor creatures do? Granting forgiveness, He unites them with Himself. ||8||
ਹੇ ਭਾਈ! (ਪਰਮਾਤਮਾ) ਆਪ ਹੀ (ਮਨੁੱਖ ਨੂੰ) ਪੂਰਾ ਗੁਰੂ ਮਿਲਾਂਦਾ ਹੈ,
The Perfect Lord Himself unites them with the True Guru.
ਤੇ, ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੋੜ ਕੇ (ਵਿਕਾਰਾਂ ਦੇ ਟਾਕਰੇ ਤੇ) ਆਤਮਕ ਬਲ ਵਾਲਾ ਸੂਰਮਾ ਬਣਾ ਦੇਂਦਾ ਹੈ ।
Through the True Word of the Shabad, he makes them brave spiritual heroes.
ਪ੍ਰਭੂ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ, (ਉਸ ਨੂੰ ਲੋਕ ਪਰਲੋਕ ਦੀ) ਇੱਜ਼ਤ ਦੇਂਦਾ ਹੈ । ਹੇ ਭਾਈ! (ਜਿਸ ਨੂੰ ਆਪਣੇ ਨਾਲ ਮਿਲਾਂਦਾ ਹੈ, ਉਹ ਮਨੁੱਖ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ (ਆਪਣਾ) ਚਿੱਤ ਜੋੜੀ ਰੱਖਦਾ ਹੈ ।੯।
Uniting them with Himself, He bestows glorious greatness; He inspires them to focus their consciousness on the True Lord. ||9||
ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਹਰੇਕ ਮਨੁੱਖ ਦੇ) ਹਿਰਦੇ ਘਰ ਵਿਚ ਹੀ ਵੱਸਦਾ ਹੈ,
The True Lord is deep within the heart.
ਪਰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ (ਇਹ ਭੇਤ) ਸਮਝਦਾ ਹੈ ।
How rare are those who, as Gurmukh, realize this.
(ਜਿਹੜਾ ਇਹ ਭੇਤ ਸਮਝ ਲੈਂਦਾ ਹੈ) ਉਸ ਦੇ ਹਿਰਦੇ ਵਿਚ (ਸਾਰੇ ਸੁਖਾਂ ਦਾ) ਖ਼ਜ਼ਾਨਾ ਹਰਿ-ਨਾਮ ਟਿਕਿਆ ਰਹਿੰਦਾ ਹੈ, ਉਹ ਮਨੁੱਖ ਆਪਣੀ ਜੀਭ ਨਾਲ ਹਰਿ-ਨਾਮ ਜਪਦਾ ਰਹਿੰਦਾ ਹੈ ।੧੦।
The treasure of the Naam abides deep within their hearts; they meditate on the Naam with their tongues. ||10||
ਹੇ ਭਾਈ! (ਜਿਹੜਾ ਮਨੁੱਖ ਤਿਆਗ ਆਦਿਕ ਵਾਲਾ ਭੇਖ ਧਾਰ ਕੇ ਤੀਰਥ ਆਦਿਕ) ਹੋਰ ਹੋਰ ਥਾਂ ਭੌਂਦਾ ਫਿਰਦਾ ਹੈ, ਪਰ ਆਪਣੇ ਹਿਰਦੇ ਨੂੰ ਨਹੀਂ ਖੋਜਦਾ,
He wanders through foreign lands, but does not look within himself.
ਉਹ ਮਨੁੱਖ ਮਾਇਆ ਦੇ ਮੋਹ ਵਿਚ ਬੱਝਾ ਰਹਿੰਦਾ ਹੈ, ਉਹ ਮਨੁੱਖ ਆਤਮਕ ਮੌਤ ਦੇ ਕਾਬੂ ਆਇਆ ਰਹਿੰਦਾ ਹੈ ।
Attached to Maya, he is bound and gagged by the Messenger of Death.
ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ, ਉਹ ਮਨੁੱਖ ਹੋਰ ਹੋਰ ਪਿਆਰ ਵਿਚ ਫਸ ਕੇ ਭਟਕਦਾ ਫਿਰਦਾ ਹੈ ।੧੧।
The noose of death around his neck will never be untied; in the love of duality, he wanders in reincarnation. ||11||
ਹੇ ਭਾਈ! ਕੋਈ ਜਪ ਕੋਈ ਤਪ ਕੋਈ ਸੰਜਮ (ਇਸ ਜੀਵਨ-ਸਫ਼ਰ ਵਿਚ) ਹੋਰ ਕੋਈ ਭੀ ਉੱਦਮ ਉਹਨਾਂ ਦੀ ਸਹਾਇਤਾ ਨਹੀਂ ਕਰਦਾ ।
There is no real chanting, meditation, penance or self-control,
ਜਦੋਂ ਤਕ ਮਨੁੱਖ ਗੁਰੂ ਦੇ ਸ਼ਬਦ ਦੇ (ਹਿਰਦੇ ਵਿਚ ਵਸਾਣ ਦੀ) ਕਮਾਈ ਨਹੀਂ ਕਰਦੇ,
as long as one does not live to the Word of the Guru's Shabad.
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, ਉਹ ਹਰ ਵੇਲੇ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ।੧੨।
Accepting the Word of the Guru's Shabad, one obtains Truth; through Truth, one merges in the True Lord. ||12||
ਹੇ ਭਾਈ! ਕਾਮ ਅਤੇ ਕੋ੍ਰਧ ਜਗਤ ਵਿਚ ਬੜੇ ਬਲੀ ਹਨ, (ਜੀਵ ਇਹਨਾਂ ਦੇ ਪ੍ਰਭਾਵ ਵਿਚ ਫਸੇ ਰਹਿੰਦੇ ਹਨ,
Sexual desire and anger are very powerful in the world.
ਪਰ ਦੁਨੀਆ ਨੂੰ ਪਤਿਆਉਣ ਦੀ ਖ਼ਾਤਰ ਤੀਰਥ-ਜਾਤ੍ਰਾ ਆਦਿਕ ਧਾਰਮਿਕ ਮਿਥੇ ਹੋਏ) ਅਨੇਕਾਂ ਕਰਮ (ਭੀ) ਕਰਦੇ ਹਨ । ਇਹ ਸਾਰਾ ਦੁੱਖਾਂ ਦਾ ਹੀ ਖਿਲਾਰਾ (ਬਣਿਆ ਰਹਿੰਦਾ) ਹੈ ।
They lead to all sorts of actions, but these only add to all the pain.
ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਆਤਮਕ ਆਨੰਦ ਮਾਣਦੇ ਹਨ, (ਗੁਰੂ ਉਹਨਾਂ ਨੂੰ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੋੜਦਾ ਹੈ ।੧੩।
Those who serve the True Guru find peace; they are united with the True Shabad. ||13||
ਹੇ ਭਾਈ! (ਉਂਞ ਤਾਂ ਇਸ ਸਰੀਰ ਦੇ) ਹਵਾ, ਪਾਣੀ, ਅੱਗ (ਆਦਿਕ ਸਾਦਾ ਜਿਹੇ ਹੀ ਤੱਤ ਹਨ, ਪਰ)
Air, water and fire make up the body.
ਸਭ ਜੀਵਾਂ ਦੇ ਅੰਦਰ ਮਾਇਆ ਦਾ ਮੋਹ (ਆਪਣਾ) ਜ਼ੋਰ ਬਣਾਈ ਰੱਖਦਾ ਹੈ ।
Emotional attachment to Maya rules deep within all.
ਜਦੋਂ (ਕੋਈ ਵਡ-ਭਾਗੀ) ਉਸ ਪਰਮਾਤਮਾ ਨਾਲ ਸਾਂਝ ਪਾਂਦੇ ਹਨ ਜਿਸ ਨੇ (ਉਹਨਾਂ ਨੂੰ) ਪੈਦਾ ਕੀਤਾ ਹੈ, ਤਾਂ (ਉਹ ਪਰਮਾਤਮਾ ਉਹਨਾਂ ਦੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰ ਦੇਂਦਾ ਹੈ ।੧੪।
When one realizes the One who created him, emotional attachment to Maya is dispelled. ||14||
ਹੇ ਭਾਈ! ਕਈ (ਜੀਵ ਐਸੇ ਹਨ ਜੋ ਹਰ ਵੇਲੇ) ਮਾਇਆ ਦੇ ਮੋਹ ਵਿਚ ਅਹੰਕਾਰ ਵਿਚ ਗ੍ਰਸੇ ਰਹਿੰਦੇ ਹਨ,
Some are engrossed in emotional attachment to Maya and pride.
ਹਉਮੈ ਦਾ ਪੁਤਲਾ ਹੀ ਬਣੇ ਰਹਿੰਦੇ ਹਨ ।
They are self-conceited and egotistical.
(ਪਰ ਜਿਸ ਭੀ ਅਜਿਹੇ ਮਨੁੱਖ ਨੂੰ ਇਸ) ਆਤਮਕ ਮੌਤ ਦੀ ਸਮਝ ਨਹੀਂ ਪੈਂਦੀ, ਉਹ ਅੰਤ ਵੇਲੇ ਇੱਥੋਂ ਹੱਥ ਮਲਦਾ ਹੀ ਜਾਂਦਾ ਹੈ ।੧੫।
They never think about the Messenger of Death; in the end, they leave, regretting and repenting. ||15||
ਪਰ, ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਜਿਸ ਪਰਮਾਤਮਾ ਨੇ (ਜੀਵ) ਪੈਦਾ ਕੀਤੇ ਹਨ ਉਹ ਹੀ (ਇਸ ਆਤਮਕ ਮੌਤ ਤੋਂ ਬਚਾਣ ਦਾ) ਢੰਗ ਜਾਣਦਾ ਹੈ ।
He alone knows the Way, who created it.
(ਉਹ ਇਹ ਸੂਝ ਜਿਸ ਜੀਵ ਨੂੰ) ਗੁਰੂ ਦੀ ਸਰਨ ਪਾ ਕੇ ਦੇਂਦਾ ਹੈ, ਉਹ ਗੁਰੂ ਦੇ ਸ਼ਬਦ ਨਾਲ ਸਾਂਝ ਪਾ ਲੈਂਦਾ ਹੈ ।
The Gurmukh, who is blessed with the Shabad, realizes Him.
ਨਾਨਕ ਦਾਸ ਬੇਨਤੀ ਕਰਦਾ ਹੈ—ਹੇ ਭਾਈ! ਉਹ ਮਨੁੱਖ ਆਪਣਾ ਚਿੱਤ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਵਿਚ ਜੋੜੀ ਰੱਖਦਾ ਹੈ ।੧੬।੨।੧੬।
Slave Nanak offers ths prayer; O Lord, let my consciousness be attached to the True Name. ||16||2||16||
Maaroo, Third Mehl:
ਹੇ ਪ੍ਰਭੂ! ਤੂੰ (ਜਗਤ ਦੇ) ਸ਼ੁਰੂ ਤੋਂ, ਜੁਗਾਂ ਦੇ ਸ਼ੁਰੂ ਤੋਂ ਦਇਆ ਦਾ ਮਾਲਕ ਹੈਂ (ਸਾਰੇ ਸੁਖ ਪਦਾਰਥ) ਦੇਣ ਵਾਲਾ ਹੈਂ ।
From the very beginning of time, and throughout the ages, the Merciful Lord has been the Great Giver.
ਪੂਰੇ ਗੁਰੂ ਦੇ ਸ਼ਬਦ ਦੀ ਰਾਹੀਂ ਤੇਰੇ ਨਾਲ ਜਾਣ-ਪਛਾਣ ਬਣ ਸਕਦੀ ਹੈ ।
Through the Shabad, the Word of the Perfect Guru, He is realized.
ਜਿਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰੇ (ਚਰਨਾਂ) ਵਿਚ ਲੀਨ ਰਹਿੰਦੇ ਹਨ । ਤੂੰ ਆਪ ਹੀ (ਉਹਨਾਂ ਨੂੰ ਗੁਰੂ ਨਾਲ) ਮਿਲਾ ਕੇ (ਆਪਣੇ ਨਾਲ) ਮਿਲਾਂਦਾ ਹੈਂ ।੧।
Those who serve You are immersed in You. You unite them in Union with Yourself. ||1||
ਹੇ ਪ੍ਰਭੂ! ਤੂੰ ਅਪਹੰੁਚ ਹੈਂ, ਗਿਆਨ ਇੰਦ੍ਰਿਆਂ ਦੀ ਰਾਹੀਂ ਤੇਰੀ ਸੂਝ ਨਹੀਂ ਪੈ ਸਕਦੀ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਤੇਰੀ ਪ੍ਰਾਪਤੀ ਨਹੀਂ ਹੋ ਸਕਦੀ) ।
You are inaccessible and unfathomable; Your limits cannot be found.
ਸਾਰੇ ਜੀਅ ਜੰਤ ਤੇਰੇ ਹੀ ਆਸਰੇ ਹਨ ।
All beings and creatures seek Your Sanctuary.
ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤੂੰ ਜੀਵਾਂ ਨੂੰ ਕਾਰੇ ਲਾਂਦਾ ਹੈਂ, ਤੂੰ ਆਪ ਹੀ (ਜੀਵਾਂ ਨੂੰ) ਸਹੀ ਜੀਵਨ-ਰਾਹ ਉਤੇ ਤੋਰਦਾ ਹੈਂ ।੨।
As is pleases Your Will, You guide us along; You Yourself place us on the Path. ||2||
ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਇਸ ਵੇਲੇ ਭੀ ਮੌਜੂਦ ਹੈ, ਉਹ ਸਦਾ ਕਾਇਮ ਰਹੇਗਾ ।
The True Lord is, and shall always be.
ਉਹ ਆਪ ਹੀ (ਸ੍ਰਿਸ਼ਟੀ) ਪੈਦਾ ਕਰਦਾ ਹੈ, (ਉਸ ਤੋਂ ਬਿਨਾ ਪੈਦਾ ਕਰਨ ਵਾਲਾ) ਕੋਈ ਹੋਰ ਨਹੀਂ ਹੈ ।
He Himself creates - there is no other at all.
ਉਹ ਸਾਰੇ ਸੁਖ ਦੇਣ ਵਾਲਾ ਪਰਮਾਤਮਾ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਉਹ ਆਪ ਹੀ ਸਭ ਨੂੰ ਰਿਜ਼ਕ ਅਪੜਾਂਦਾ ਹੈ ।੩।
The Giver of peace takes care of all; He Himself sustains them. ||3||
ਹੇ ਪ੍ਰਭੂ! ਤੂੰ ਅਪਹੁੰਚ ਹੈਂ, ਤੂੰ ਅਗੋਚਰ ਹੈਂ, ਤੂੰ ਅਲੱਖ ਹੈਂ, ਤੂੰ ਬੇਅੰਤ ਹੈਂ ।
You are inaccessible, unfathomable, invisible and infinite;
ਕੋਈ ਭੀ ਜਾਣ ਨਹੀਂ ਸਕਦਾ ਕਿ ਤੇਰਾ ਕੇਡਾ ਵੱਡਾ ਪਰਵਾਰ ਹੈ ।
no one knows Your extent.
ਆਪਣੇ ਆਪ ਨੂੰ (ਆਪਣੀ ਬਜ਼ੁਰਗੀ ਨੂੰ) ਤੂੰ ਆਪ ਹੀ ਸਮਝਦਾ ਹੈਂ, ਗੁਰੂ ਦੀ ਮਤਿ ਦੇ ਕੇ ਤੂੰ ਆਪ ਹੀ (ਜੀਵਾਂ ਨੂੰ ਸਹੀ ਜੀਵਨ-ਰਸਤਾ) ਸਮਝਾਂਦਾ ਹੈਂ ।੪।
You Yourself realize Yourself. Through the Guru's Teachings, You reveal Yourself. ||4||
ਹੇ ਭਾਈ! (ਅਨੇਕਾਂ) ਪਾਤਾਲ, (ਅਨੇਕਾਂ) ਪੁਰੀਆਂ, (ਅਨੇਕਾਂ) ਮੰਡਲ—ਇਹ ਸਾਰਾ ਦਿੱਸਦਾ ਜਗਤ (ਪਰਮਾਤਮਾ ਦਾ ਪੈਦਾ ਕੀਤਾ ਹੋਇਆ ਹੈ), ਇਸ ਵਿਚ ਪਰਮਾਤਮਾ ਦਾ ਕਰੜਾ ਹੁਕਮ ਜਗਤ ਦੀ ਕਾਰ ਚਲਾ ਰਿਹਾ ਹੈ ।
Your Almighty Command prevails throughout the nether worlds, realms and worlds of form.