(ਇਸ ਸਾਰੇ ਜਗਤ ਨੂੰ ਪਰਮਾਤਮਾ ਆਪਣੇ) ਹੁਕਮ ਵਿਚ ਪੈਦਾ ਕਰਦਾ ਹੈ, ਹੁਕਮ ਵਿਚ ਹੀ ਢਾਹੁੰਦਾ ਹੈ । ਹੁਕਮ ਅਨੁਸਾਰ ਹੀ (ਜੀਵਾਂ ਨੂੰ ਗੁਰੂ ਨਾਲ) ਮੇਲ ਕੇ (ਆਪਣੇ ਚਰਨਾਂ ਵਿਚ) ਜੋੜਦਾ ਹੈ ।੫।
By the Hukam of Your Command, You create, and by Your Command, You destroy. By Your Command, You unite in Union. ||5||
ਜਿਹੜਾ ਮਨੁੱਖ ਤੇਰੇ ਹੁਕਮ ਨੂੰ ਸਮਝ ਲੈਂਦਾ ਹੈ, ਉਹ ਉਸ ਹੁਕਮ ਦੀ ਸੋਭਾ ਕਰਦਾ ਹੈ ।
One who realizes Your Command, praises Your Command.
ਹੇ ਅਪਹੁੰਚ! ਹੇ ਅਗੋਚਰ! ਹੇ ਵੇ-ਪਰਵਾਹ! ਪ੍ਰਭੂ!
You are Inaccessible, Unfathomable and Self-Sufficient.
ਤੂੰ ਜਿਹੋ ਜਿਹੀ ਮਤਿ (ਕਿਸੇ ਮਨੁੱਖ ਨੂੰ) ਦੇਂਦਾ ਹੈਂ, ਉਹ ਉਹੋ ਜਿਹਾ ਬਣ ਜਾਂਦਾ ਹੈ । ਤੂੰ ਆਪ ਹੀ ਗੁਰੂ ਦੇ ਸ਼ਬਦ ਵਿਚ (ਮਨੁੱਖ ਨੂੰ ਜੋੜ ਕੇ ਉਸ ਨੂੰ ਆਪਣੇ ਹੁਕਮ ਦੀ) ਸੂਝ ਬਖ਼ਸ਼ਦਾ ਹੈਂ ।੬।
As is the understanding You give, so do I become. You Yourself reveal the Shabad. ||6||
ਹੇ ਭਾਈ! ਹਰ ਰੋਜ਼ ਹਰ ਵੇਲੇ ਮਨੁੱਖ ਦੀ ਉਮਰ ਘਟਦੀ ਜਾਂਦੀ ਹੈ,
Night and day, the days of our lives wear away.
ਰਾਤ ਅਤੇ ਦਿਨ ਇਹ ਦੋਵੇਂ ਇਸ ਗੱਲ ਦੇ ਗਵਾਹ ਹਨ (ਜਿਹੜਾ ਦਿਨ ਰਾਤ ਲੰਘ ਜਾਂਦਾ ਹੈ, ਉਹ ਵਾਪਸ ਉਮਰ ਵਿਚ ਨਹੀਂ ਆ ਸਕਦਾ) ।
Night and day both bear witness to this loss.
ਪਰ ਮਨ ਦਾ ਮੁਰੀਦ ਤੇ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮੂਰਖ ਮਨੁੱਖ (ਇਸ ਗੱਲ ਨੂੰ) ਚੇਤੇ ਨਹੀਂ ਕਰਦਾ । (ਉਧਰੋਂ) ਮੌਤ (ਦਾ ਨਗਾਰਾ) ਸਿਰ ਉੱਤੇ ਗੱਜਦਾ ਰਹਿੰਦਾ ਹੈ ।੭।
The blind, foolish, self-willed manmukh is not aware of this; death is hovering over his head. ||7||
ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਚਰਨੀਂ ਲੱਗਦਾ ਹੈ, ਉਸ ਦਾ ਮਨ ਸ਼ਾਂਤ ਰਹਿੰਦਾ ਹੈ ਉਸ ਦਾ ਤਨ ਸ਼ਾਂਤ ਰਹਿੰਦਾ ਹੈ ।
The mind and body are cooled and soothed, holding tight to the Guru's Feet.
ਉਸ ਦੇ ਅੰਦਰ (ਟਿਕੀ ਹੋਈ) ਭਟਕਣਾ ਦੂਰ ਹੋ ਜਾਂਦੀ ਹੈ, ਉਸ ਦਾ ਹਰੇਕ ਕਿਸਮ ਦਾ ਡਰ ਮੁੱਕ ਜਾਂਦਾ ਹੈ ।
Doubt is eliminated from within, and fear runs away.
ਹੇ ਭਾਈ! ਜਿਹੜੇ ਮਨੁੱਖ (ਗੁਰੂ ਦੀ ਕਿਰਪਾ ਨਾਲ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਨੂੰ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ । (ਪਰ ਜੀਵ ਦੇ ਵੱਸ ਦੀ ਗੱਲ ਨਹੀਂ) ਇਹ ਸਿਫ਼ਤਿ-ਸਾਲਾਹ ਦੀ ਬਾਣੀ ਭੀ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਆਪ ਹੀ) ਉਚਾਰਨ ਲਈ ਪ੍ਰੇਰਦਾ ਹੈ ।੮।
One is in bliss forever, singing the Glorious Praises of the True Lord, and speaking the True Word of His Bani. ||8||
ਪ੍ਰਭੂ! ਤੂੰ ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈਂ । ਜਿਸ (ਮਨੁੱਖ) ਨੇ ਤੇਰੇ ਨਾਲ ਸਾਂਝ ਪਾ ਲਈ,
One who knows You as the Architect of Karma,
ਵੱਡੀ ਕਿਸਮਤ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਨੇ ਤੈਨੂੰ (ਹਰ ਥਾਂ ਵੱਸਦਾ) ਪਛਾਣ ਲਿਆ ।
has the good fortune of perfect destiny, and recognizes the Word of the Guru's Shabad.
ਹੇ ਭਾਈ! ਜਿਸ ਮਨੁੱਖ ਦੀ ਹਉਮੈ ਮਾਰ ਕੇ ਸਦਾ-ਥਿਰ ਪ੍ਰਭੂ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ, ਉਸ ਦੀ ਜਾਤਿ ਉਹ ਆਪ ਬਣ ਜਾਂਦਾ ਹੈ, ਉਸ ਦੀ ਕੁਲ ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਬਣ ਜਾਂਦਾ ਹੈ ।੯।
The Lord, the Truest of the True, is his social class and honor. Conquering his ego, he is united with the Lord. ||9||
ਹੇ ਭਾਈ! ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ, ਉਸ ਦਾ ਮਨ ਕਠੋਰ ਟਿਕਿਆ ਰਹਿੰਦਾ ਹੈ,
The stubborn and insensitive mind is attached to the love of duality.
ਉਹ ਮੰਦ-ਭਾਗੀ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ।
Deluded by doubt, the unfortunate wander around in confusion.
ਜਦੋਂ ਉਸ ਉਤੇ ਪਰਮਾਤਮਾ ਦੀ ਮਿਹਰ ਹੁੰਦੀ ਹੈ, ਤਦੋਂ ਉਹ ਗੁਰੂ ਦੀ ਸਰਨ ਪੈਂਦਾ ਹੈ, ਤੇ, ਆਤਮਕ ਅਡੋਲਤਾ ਵਿਚ ਟਿਕਿਆ ਰਹਿ ਕੇ ਆਤਮਕ ਆਨੰਦ ਮਾਣਦਾ ਹੈ ।੧੦।
But if they are blessed by God's Grace, they serve the True Guru, and easily obtain peace. ||10||
ਹੇ ਭਾਈ! ਚੌਰਾਸੀ ਲੱਖ ਜੂਨਾਂ ਦੇ ਜੀਵ (ਪਰਮਾਤਮਾ ਨੇ) ਆਪ ਪੈਦਾ ਕੀਤੇ ਹਨ,
He Himself created the 8.4 million species of beings.
(ਉਸ ਦੀ ਮਿਹਰ ਨਾਲ ਹੀ) ਮਨੁੱਖਾ ਜਨਮ ਵਿਚ ਗੁਰੂ ਜੀਵ ਦੇ ਅੰਦਰ ਪਰਮਾਤਮਾ ਦੀ ਭਗਤੀ ਪੱਕੀ ਕਰਦਾ ਹੈ ।
Only in this human life, is devotional worship to the Guru implanted within.
ਭਗਤੀ ਤੋਂ ਬਿਨਾ ਜੀਵ ਦਾ ਨਿਵਾਸ ਵਿਕਾਰਾਂ ਦੇ ਗੰਦ ਵਿਚ ਰਹਿੰਦਾ ਹੈ, ਤੇ, ਮੁੜ ਮੁੜ ਵਿਕਾਰਾਂ ਦੇ ਗੰਦ ਵਿਚ ਹੀ ਪਾਇਆ ਜਾਂਦਾ ਹੈ ।੧੧।
Without devotion, one lives in manure; he falls into manure again and again. ||11||
ਹੇ ਭਾਈ! ਜਦੋਂ ਪਰਮਾਤਮਾ ਦੀ ਮਿਹਰ ਹੁੰਦੀ ਹੈ, ਗੁਰੂ (ਮਨੁੱਖ ਦੇ ਹਿਰਦੇ ਵਿਚ) ਪਰਮਾਤਮਾ ਦੀ ਭਗਤੀ ਪੱਕੀ ਕਰਦਾ ਹੈ ।
If one is blessed with His Grace, devotional worship to the Guru is implanted within.
ਪ੍ਰਭੂ ਦੀ ਬਖ਼ਸ਼ਸ਼ ਤੋਂ ਬਿਨਾ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ ।
Without God's Grace, how can anyone find Him?
(ਪਰ ਜੀਵਾਂ ਦੇ ਕੀਹ ਵੱਸ?) ਪਰਮਾਤਮਾ ਆਪ ਹੀ (ਸਭ ਕੁਝ) ਕਰਦਾ ਹੈ, ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ । ਜਿਵੇਂ ਉਸ ਦੀ ਰਜ਼ਾ ਹੁੰਦੀ ਹੈ, ਤਿਵੇਂ ਜੀਵਾਂ ਨੂੰ ਤੋਰਦਾ ਹੈ ।੧੨।
The Creator Himself acts, and inspires all to act; as He wills, he leads us on. ||12||
ਹੇ ਭਾਈ! ਸਿੰਮ੍ਰਿਤੀਆਂ ਸ਼ਾਸਤ੍ਰਾਂ (ਦੇ ਦੱਸੇ ਕਰਮ-ਕਾਂਡ) ਦੀ ਰਾਹੀਂ ਮਨੁੱਖ (ਪ੍ਰਭੂ ਦੇ ਮਿਲਾਪ ਦਾ) ਭੇਤ ਨਹੀਂ ਜਾਣ ਸਕਦਾ ।
The Simritees and the Shaastras do not know His limits.
(ਕਰਮ-ਕਾਂਡ ਵਿਚ ਹੀ ਫਸਿਆ) ਅੰਨ੍ਹਾ ਮੂਰਖ ਮਨੁੱਖ ਅਸਲੀਅਤ ਨਹੀਂ ਸਮਝ ਸਕਦਾ ।
The blind fool does not recognize the essence of reality.
(ਪਰ ਇਸ ਦੇ ਭੀ ਕੀਹ ਵੱਸ?) ਕਰਤਾਰ ਆਪ ਹੀ ਸਭ ਕੁਝ ਕਰਦਾ ਕਰਾਂਦਾ ਹੈ, ਆਪ ਹੀ ਭਟਕਣਾ ਵਿਚ ਪਾ ਕੇ ਕੁਰਾਹੇ ਪਾਈ ਰੱਖਦਾ ਹੈ ।੧੩।
The Creator Himself acts, and inspires all to act; He Himself deludes with doubt. ||13||
ਹੇ ਭਾਈ! ਪਰਮਾਤਮਾ ਆਪ ਹੀ ਆਪ (ਜੀਵਾਂ ਪਾਸੋਂ) ਸਭ ਕੁਝ ਕਰਾਂਦਾ ਹੈ,
He Himself causes everything to be done.
ਹਰੇਕ ਜੀਵ ਦੇ ਸਿਰ ਉਤੇ ਲਿਖੇ ਲੇਖ ਅਨੁਸਾਰ ਪ੍ਰਭੂ ਆਪ ਹੀ ਹਰੇਕ ਨੂੰ ਮਾਇਆ ਵਾਲੀ ਦੌੜ-ਭੱਜ ਵਿਚ ਲਾਈ ਰੱਖਦਾ ਹੈ ।
He Himself joins each and every person to his tasks.
ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈ, ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਗੁਰੂ ਦੀ ਸਰਨ ਪਾ ਕੇ ਆਪ ਹੀ (ਸਹੀ ਜੀਵਨ-ਰਾਹ ਦੀ) ਸੋਝੀ ਦੇਂਦਾ ਹੈ ।੧੪।
He Himself establishes and disestablishes, and watches over all; He reveals Himself to the Gurmukh. ||14||
ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਅਥਾਹ ਹੈ, ਵੱਡੇ ਜਿਗਰੇ ਵਾਲਾ ਹੈ ।
The True Lord and Master is profoundly deep and unfathomable.
ਜਦੋਂ ਮੈਂ ਸਦਾ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹਾਂ, ਤਾਂ ਮੇਰਾ ਮਨ ਧੀਰਜ ਵਾਲਾ ਰਹਿੰਦਾ ਹੈ ।
Praising Him forever, the mind is comforted and consoled.
ਹੇ ਭਾਈ! ਉਸ ਅਪਹੁੰਚ ਤੇ ਅਗੋਚਰ ਪਰਮਾਤਮਾ ਦਾ ਮੁੱਲ ਨਹੀਂ ਪਾਇਆ ਜਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਉਹ ਮਿਲ ਨਹੀਂ ਸਕਦਾ) । ਗੁਰੂ ਦੀ ਸਰਨ ਪਾ ਕੇ (ਆਪਣਾ ਨਾਮ ਮਨੁੱਖ ਦੇ) ਮਨ ਵਿਚ ਵਸਾਂਦਾ ਹੈ ।੧੫।
He is inaccessible and unfathomable; His value cannot be estimated. He dwells in the mind of the Gurmukh. ||15||
ਹੇ ਭਾਈ! ਪਰਮਾਤਮਾ ਆਪ ਨਿਰਲੇਪ ਹੈ, ਹੋਰ ਸਾਰੀ ਲੁਕਾਈ ਮਾਇਆ ਦੀ ਦੌੜ-ਭੱਜ ਵਿਚ ਖਚਿਤ ਰਹਿੰਦੀ ਹੈ ।
He Himself is detached; all others are entangled in their affairs.
ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਦੀ ਰਾਹੀਂ (ਉਸ ਨਾਲ) ਸਾਂਝ ਪਾਂਦਾ ਹੈ ।
By Guru's Grace, one comes to understand Him.
ਹੇ ਨਾਨਕ! (ਜਿਸ ਉਤੇ ਗੁਰੂ ਦੀ ਕਿਰਪਾ ਹੁੰਦੀ ਹੈ) ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ । ਗੁਰੂ ਦੀ ਮਤਿ ਵਿਚ ਜੋੜ ਕੇ (ਪ੍ਰਭੂ ਮਨੱੁਖ ਨੂੰ ਆਪਣੇ ਚਰਨਾਂ ਵਿਚ) ਮਿਲਾਂਦਾ ਹੈ ।੧੬।੩।੧੭।
O Nanak, the Naam, the Name of the Lord, comes to dwell deep within the heart; through the Guru's Teachings, one is united in His Union. ||16||3||17||
Maaroo, Third Mehl:
ਹੇ ਸਿਰਜਣਹਾਰ! (ਜਗਤ-ਰਚਨਾ ਤੋਂ ਪਹਿਲਾਂ) ਬੇਅੰਤ ਸਮਾ ਤੂੰ ਅਜਿਹੀ ਹਾਲਤ ਬਣਾਈ ਰੱਖੀ ਜੋ ਜੀਵਾਂ ਦੀ ਸਮਝ ਤੋਂ ਪਰੇ ਹੈ ।
For thirty-six ages, utter darkness prevailed.
ਤੂੰ ਆਪ ਹੀ ਜਾਣਦਾ ਹੈਂ (ਕਿ ਉਹ ਹਾਲਤ ਕੀਹ ਸੀ) ।
Only You Yourself know this, O Creator Lord.
(ਉਸ ਗੁਬਾਰ ਦੀ ਬਾਬਤ) ਕੋਈ ਜੀਵ ਕੁਝ ਭੀ ਨਹੀਂ ਕਹਿ ਸਕਦਾ, ਕੋਈ ਜੀਵ ਆਖ ਕੇ ਕੁਝ ਭੀ ਨਹੀਂ ਬਿਆਨ ਕਰ ਸਕਦਾ । ਤੂੰ ਆਪ ਹੀ ਉਸ ਦੀ ਅਸਲੀਅਤ ਜਾਣਦਾ ਹੈਂ ।੧।
What can anyone else say? What can anyone explain? Only You Yourself can estimate Your worth. ||1||
ਹੇ ਭਾਈ! ਪਰਮਾਤਮਾ ਨੇ ਆਪ ਸਾਰੀ ਸ੍ਰਿਸ਼ਟੀ ਪੈਦਾ ਕੀਤੀ ।
The One Universal Creator created the entire Universe.
ਹੇ ਪ੍ਰਭੂ! (ਤੇਰਾ ਰਚਿਆ ਇਹ ਜਗਤ) ਸਾਰਾ ਤੇਰਾ ਖੇਲ-ਤਮਾਸ਼ਾ ਹੈ, ਤੇਰੀ ਹੀ ਵਡਿਆਈ ਹੈ ।
All the plays and dramas are to Your glory and greatness.
ਹੇ ਭਾਈ! ਪਰਮਾਤਮਾ ਆਪ ਹੀ ਸਾਰੇ ਜੀਵਾਂ ਨੂੰ ਵਖ ਵਖ ਕਿਸਮ ਦੇ ਬਣਾਂਦਾ ਹੈ, ਆਪ ਹੀ ਨਾਸ ਕਰ ਕੇ ਆਪ ਹੀ ਪੈਦਾ ਕਰਦਾ ਹੈ ।੨।
The True Lord Himself makes all distinctions; He Himself breaks and builds. ||2||
ਹੇ ਭਾਈ! (ਪ੍ਰਭੂ-) ਬਾਜੀਗਰ ਨੇ (ਇਹ ਜਗਤ) ਇਕ ਤਮਾਸ਼ਾ ਰਚਿਆ ਹੋਇਆ ਹੈ ।
The Juggler has staged His juggling show.
ਜਿਸ ਮਨੁੱਖ ਨੂੰ ਪੂਰੇ ਗੁਰੂ ਪਾਸੋਂ ਇਹ ਸਮਝ ਆ ਗਈ,
Through the Perfect Guru, one comes to behold it.
ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਇਸ ਜਗਤ-ਤਮਾਸ਼ੇ ਵਿਚ) ਨਿਰਲੇਪ ਰਹਿੰਦਾ ਹੈ, ਉਹ ਮਨੁੱਖ ਸਦਾ-ਥਿਰ ਪਰਮਾਤਮਾ ਨਾਲ ਆਪਣਾ ਮਨ ਜੋੜੀ ਰੱਖਦਾ ਹੈ ।੩।
One who remains forever detached in the Word of the Guru's Shabad - his consciousness is attuned to the True Lord. ||3||
ਹੇ ਭਾਈ! ਇਹ ਸਾਰੇ ਦਿੱਸ ਰਹੇ ਸਰੀਰ (ਮਿੱਠੀ ਸੁਰ) ਨਾਲ (ਮਾਨੋ) ਵਾਜੇ ਵੱਜ ਰਹੇ ਹਨ ।
The musical instruments of the body vibrate and resound.
ਵਜਾਣ ਦੀ ਸਮਰਥਾ ਵਾਲਾ ਪ੍ਰਭੂ ਆਪ ਹੀ ਇਹ (ਸਰੀਰ-) ਵਾਜੇ ਵਜਾ ਰਿਹਾ ਹੈ ।
The Player Himself plays them.
ਹਰੇਕ ਸਰੀਰ ਵਿਚ ਉਸ ਸਦਾ ਇਕ-ਰੰਗ ਰਹਿਣ ਵਾਲੇ ਪਰਮਾਤਮਾ ਦਾ ਬਣਾਇਆ ਹੋਇਆ ਸੁਆਸ ਚੱਲ ਰਿਹਾ ਹੈ, (ਉਸ ਆਪਣੇ ਪੈਦਾ ਕੀਤੇ) ਪਉਣ ਵਿਚ ਮਿਲ ਕੇ ਪਰਮਾਤਮਾ ਇਹ ਸਾਰੇ ਵਾਜੇ ਵਜਾ ਰਿਹਾ ਹੈ ।੪।
The breath flows equally through the hearts of each and every being. Receiving the breath, all the instruments sing. ||4||