Maaroo, Third Mehl:
 
ਜਿਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ (ਗੁਰੂ ਪਾਸੋਂ) ਸੁਣ ਕੇ (ਆਪਣੇ) ਮਨ ਵਿਚ ਵਸਾਂਦਾ ਹੈ (ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ)
The Formless Lord created the universe of form.
 
ਮਾਇਆ ਦਾ ਮੋਹ ਭੀ ਉਸ ਨੇ ਆਪਣੇ ਹੁਕਮ ਵਿਚ ਹੀ ਬਣਾ ਦਿੱਤਾ ।
By the Hukam of His Command, He created attachment to Maya.
 
ਆਕਾਰ-ਰਹਿਤ ਪਰਮਾਤਮਾ ਨੇ (ਆਪਣੇ ਆਪ ਤੋਂ ਪਹਿਲਾਂ) ਇਹ ਦਿੱਸਦਾ ਜਗਤ ਪੈਦਾ ਕੀਤਾ, ਕਰਤਾਰ ਆਪ ਹੀ ਇਹ ਸਾਰੇ ਖੇਲ ਕਰ ਰਿਹਾ ਹੈ ।੧।
The Creator Himself stages all the plays; hearing of the True Lord, enshrine Him in your mind. ||1||
 
(ਹੇ ਭਾਈ! ਹਰਿ-ਨਾਮ ਨੂੰ ਆਪਣੇ ਮਨ ਵਿਚ ਵਸਾਣ ਵਾਲਾ ਮਨੁੱਖ ਇਹ ਨਿਸ਼ਚਾ ਰੱਖਦਾ ਹੈ ਕਿ) (ਜਗਤ ਦੀ) ਮਾਂ ਮਾਇਆ ਤੋਂ (ਜਗਤ ਦੇ ਪਿਤਾ ਪਰਮਾਤਮਾ ਨੇ ਸਾਰੇ) ਤੈ੍ਰਗੁਣੀ ਜੀਵ ਪੈਦਾ ਕੀਤੇ
Maya, the mother, gave birth to the three gunas, the three qualities,
 
(ਬ੍ਰਹਮਾ ਸ਼ਿਵ ਆਦਿਕ ਭੀ ਉਸੇ ਨੇ ਪੈਦਾ ਕੀਤੇ), ਬ੍ਰਹਮਾ ਨੂੰ ਉਸ ਨੇ ਚਾਰੇ ਵੇਦ (ਰਚਣ ਲਈ) ਹੁਕਮ ਕੀਤਾ ।
and proclaimed the four Vedas to Brahma.
 
ਵਰ੍ਹੇ ਮਹੀਨੇ ਵਾਰ ਥਿੱਤਾਂ (ਆਦਿਕ) ਬਣਾ ਕੇ ਇਸ ਜਗਤ ਵਿਚ (ਸਮੇਂ ਆਦਿਕ ਦੀ) ਸੂਝ ਭੀ ਉਹ ਪਰਮਾਤਮਾ ਹੀ ਪੈਦਾ ਕਰਨ ਵਾਲਾ ਹੈ ।੨।
Creating the years, months, days and dates, He infused intelligence into the world. ||2||
 
ਹੇ ਭਾਈ! (ਪਰਮਾਤਮਾ ਦੀ ਮਿਹਰ ਨਾਲ ਜਿਸ ਨੂੰ ਗੁਰੂ ਮਿਲ ਪਿਆ) ਗੁਰੂ ਦੀ ਸਰਨ ਪੈਣ ਤੋਂ ਉਸ ਨੂੰ ਇਹ ਸੇ੍ਰਸ਼ਟ ਕਰਨ-ਜੋਗ ਕੰਮ ਮਿਲ ਗਿਆ
Service to the Guru is the most excellent action.
 
ਕਿ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖੋ ।
Enshrine the Lord's Name within your heart.
 
ਸੋ, ਹੇ ਭਾਈ! ਇਸ ਜਗਤ ਵਿਚ (ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਦੀ ਬਾਣੀ ਆ ਵੱਸਦੀ ਹੈ, ਉਹ ਇਸ ਬਾਣੀ ਦੀ ਬਰਕਤ ਨਾਲ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲੈਂਦਾ ਹੈ ।੩।
The Word of the Guru's Bani prevails throughout the world; through this Bani, the Lord's Name is obtained. ||3||
 
(ਪਰ, ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਸਰਨ ਤੋਂ ਵਾਂਜਿਆਂ ਰਹਿ ਕੇ ਵੇਦ (ਆਦਿਕ ਹੀ) ਪੜ੍ਹਦਾ ਹੈ, ਤੇ, ਹਰ ਵੇਲੇ ਚਰਚਾ ਆਦਿਕ ਹੀ ਕਰਦਾ ਹੈ,
He reads the Vedas, but he starts arguments night and day.
 
ਪਰਮਾਤਮਾ ਦਾ ਨਾਮ ਸਿਮਰਦਾ ਨਹੀਂ ਉਹ ਆਤਮਕ ਮੌਤ ਦੇ ਬੰਧਨਾਂ ਵਿਚ ਬੱਝਾ ਰਹਿੰਦਾ ਹੈ ।
He does not remember the Naam, the Name of the Lord; he is bound and gagged by the Messenger of Death.
 
ਹੋਰ ਹੋਰ ਪਿਆਰ ਵਿਚ ਫਸ ਕੇ ਉਹ ਸਦਾ ਦੁੱਖ ਪਾਂਦਾ ਹੈ । ਮਾਇਆ ਦੇ ਤਿੰਨ ਗੁਣਾਂ ਦੀ ਭਟਕਣਾ ਵਿਚ ਪੈ ਕੇ ਉਹ ਜੀਵਨ ਦੇ ਗ਼ਲਤ ਰਸਤੇ ਤੇ ਪਿਆ ਰਹਿੰਦਾ ਹੈ ।੪।
In the love of duality, he suffers in pain forever; he is deluded by doubt, and confused by the three gunas. ||4||
 
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸਿਰਫ਼ ਪਰਮਾਤਮਾ ਨਾਲ ਪਿਆਰ ਪਾਂਦਾ ਹੈ,
The Gurmukh is in love with the One Lord alone;
 
(ਇਸ ਤਰ੍ਹਾਂ ਉਹ) ਮਾਇਆ ਦੇ ਤਿੰਨ ਗੁਣਾਂ ਦੇ ਕਾਰਨ ਪੈਦਾ ਹੋਣ ਵਾਲੇ ਫੁਰਨੇ ਨੂੰ ਆਪਣੇ ਮਨ ਦੇ ਵਿਚ ਹੀ ਮੁਕਾ ਦੇਂਦਾ ਹੈ ।
he submerges in his mind the three-phased desire.
 
ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਬਰਕਤ ਨਾਲ ਉਹ ਮਨੁੱਖ (ਵਿਕਾਰਾਂ ਤੋਂ) ਸਦਾ ਬਚਿਆ ਰਹਿੰਦਾ ਹੈ, (ਉਹ ਆਪਣੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰ ਲੈਂਦਾ ਹੈ ।੫।
Through the True Word of the Shabad, he is liberated forever; he renounces emotional attachment to Maya. ||5||
 
ਪਰ, ਹੇ ਭਾਈ! ਇਸ ਮਨੁੱਖਾ ਜਨਮ ਵਿਚ ਉਹ ਮਨੁੱਖ ਹੀ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ ਜਿਹੜੇ (ਪਹਿਲੀ ਕੀਤੀ ਕਮਾਈ ਅਨੁਸਾਰ) ਧੁਰ ਦਰਗਾਹ ਤੋਂ ਰੰਗੇ ਹੋਏ ਹੁੰਦੇ ਹਨ ।
Those who are so pre-ordained to be imbued, are imbued with love for the Lord.
 
ਉਹ ਗੁਰੂ ਦੀ ਕਿਰਪਾ ਨਾਲ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ ।
By Guru's Grace, they are intuitively intoxicated.
 
ਹੇ ਭਾਈ! ਗੁਰੂ ਦੀ ਸਰਨ ਪੈ ਕੇ ਮਨੁੱਖ ਸਦਾ ਪ੍ਰਭੂ ਦਾ ਮਿਲਾਪ ਪ੍ਰਾਪਤ ਕਰੀ ਰੱਖਦਾ ਹੈ, ਉਹ ਆਪਣੇ ਆਪ ਨੂੰ (ਪ੍ਰਭੂ ਦੇ) ਆਪੇ ਵਿਚ ਮਿਲਾ ਲੈਂਦਾ ਹੈ ।੬।
Serving the True Guru forever, they find God; He Himself unites them with Himself. ||6||
 
ਹੇ ਭਾਈ! ਮਾਇਆ ਦੇ ਮੋਹ ਵਿਚ, ਭਟਕਣਾ ਵਿਚ ਫਸਿਆ ਹੋਇਆ ਮਨੁੱਖ ਪਰਮਾਤਮਾ ਨੂੰ ਨਹੀਂ ਮਿਲ ਸਕਦਾ ।
In attachment to Maya and doubt, the Lord is not found.
 
ਹੋਰ ਹੋਰ ਪਿਆਰ ਵਿਚ ਲੱਗਾ ਹੋਇਆ ਮਨੁੱਖ ਦੁੱਖ (ਹੀ) ਸਹਾਰਦਾ ਹੈ ।
Attached to the love of duality, one suffers in pain.
 
(ਕਸੁੰਭੇ ਦੇ ਰੰਗ ਵਾਂਗ ਮਾਇਆ ਦਾ) ਸ਼ੋਖ਼ ਰੰਗ ਥੋੜੇ ਦਿਨ ਹੀ ਰਹਿੰਦਾ ਹੈ, ਇਸ ਦੇ ਨਾਸ ਹੁੰਦਿਆਂ ਚਿਰ ਨਹੀਂ ਲੱਗਦਾ ।੭।
The crimson color lasts for only a few days; all too soon, it fades away. ||7||
 
ਹੇ ਭਾਈ! ਜਿਹੜਾ ਮਨੁੱਖ (ਆਪਣੇ) ਇਸ ਮਨ ਨੂੰ ਪਰਮਾਤਮਾ ਦੇ ਡਰ-ਅਦਬ ਵਿਚ ਪਿਆਰ ਵਿਚ ਰੰਗਦਾ ਹੈ,
So color this mind in the Fear and the Love of God.
 
ਉਹ ਇਸ ਰੰਗ ਵਿਚ (ਰੰਗੀਜ ਕੇ) ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ ।
Dyed in this color, one merges in the True Lord.
 
ਪਰ ਕੋਈ ਵਿਰਲਾ ਮਨੁੱਖ ਵੱਡੀ ਕਿਸਮਤ ਨਾਲ ਇਹ ਪ੍ਰੇਮ-ਰੰਗ ਹਾਸਲ ਕਰਦਾ ਹੈ । ਉਹ ਗੁਰੂ ਦੀ ਮਤਿ ਉੱਤੇ ਤੁਰ ਕੇ ਇਹ ਰੰਗ (ਆਪਣੇ ਮਨ ਨੂੰ) ਚਾੜ੍ਹਦਾ ਹੈ ।੮।
By perfect destiny, some may obtain this color. Through the Guru's Teachings, this color is applied. ||8||
 
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਬੜਾ ਅਹੰਕਾਰ ਕਰਦਾ ਹੈ,
The self-willed manmukhs take great pride in themselves.
 
ਪਰ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਕਦੇ ਭੀ ਆਦਰ ਨਹੀਂ ਪਾਂਦਾ ।
In the Court of the Lord, they are never honored.
 
ਹੋਰ ਹੋਰ (ਮੋਹ) ਵਿਚ ਲੱਗ ਕੇ ਉਹ ਆਪਣਾ ਮਨੁੱਖਾ ਜਨਮ ਗੰਵਾ ਲੈਂਦਾ ਹੈ, ਸਹੀ ਜੀਵਨ ਦੀ ਸੂਝ ਤੋਂ ਬਿਨਾ ਉਹ ਸਦਾ ਦੁੱਖ ਪਾਂਦਾ ਹੈ ।੯।
Attached to duality, they waste their lives; without understanding, they suffer in pain. ||9||
 
ਹੇ ਭਾਈ! ਮੇਰੇ ਪ੍ਰਭੂ ਨੇ ਆਪਣੇ ਆਪ ਨੂੰ (ਹਰੇਕ ਜੀਵ ਦੇ) ਅੰਦਰ ਗੁਪਤ ਰੱਖਿਆ ਹੋਇਆ ਹੈ,
My God has hidden Himself deep within the self.
 
(ਫਿਰ ਭੀ) ਗੁਰੂ ਦੀ ਕਿਰਪਾ ਨਾਲ ਹੀ ਮਿਲਾਇਆ ਮਿਲਦਾ ਹੈ ।
By Guru's Grace, one is united in the Lord's Union.
 
(ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਇਹ ਸਮਝ ਲੈਂਦਾ ਹੈ ਕਿ) ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਨਾਮ ਜਪਣਾ ਹੀ ਸਹੀ ਵਣਜ-ਵਪਾਰ ਹੈ । (ਗੁਰੂ ਦੀ ਕਿਰਪਾ ਨਾਲ ਉਹ) ਕੀਮਤੀ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ ।੧੦।
God is True, and True is His trade, through which the priceless Naam is obtained. ||10||
 
ਹੇ ਭਾਈ! (ਆਪਣੀ ਅਕਲ ਦੇ ਆਸਰੇ) ਕਿਸੇ ਮਨੁੱਖ ਨੇ ਇਸ (ਮਨੁੱਖਾ) ਸਰੀਰ ਦੀ ਕਦਰ ਨਹੀਂ ਸਮਝੀ ।
No one has found this body's value.
 
ਮੇਰੇ ਮਾਲਕ-ਪ੍ਰਭੂ ਨੇ ਇਹੀ ਮਰਯਾਦਾ ਬਣਾ ਰੱਖੀ ਹੈ
My Lord and Master has worked His handiwork.
 
ਕਿ ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਹ (ਆਪਣੇ) ਸਰੀਰ ਨੂੰ ਵਿਕਾਰਾਂ ਤੋਂ ਬਚਾਈ ਰੱਖਦਾ ਹੈ, ਅਤੇ ਆਪਾ-ਭਾਵ ਨੂੰ ਆਪਣੇ ਵਿਚ ਹੀ ਲੀਨ ਕਰ ਦੇਂਦਾ ਹੈ ।੧੧।
One who becomes Gurmukh purifies his body, and then the Lord unites him with Himself. ||11||
 
ਹੇ ਭਾਈ! (ਹਰਿ-ਨਾਮ ਤੋਂ ਖੁੰਝਿਆਂ) ਸਰੀਰ ਦੇ ਅੰਦਰ (ਆਤਮਕ ਜੀਵਨ ਦਾ) ਘਾਟਾ ਪੈਂਦਾ ਜਾਂਦਾ ਹੈ (ਨਾਮ ਵਿਚ ਜੁੜਿਆਂ) ਸਰੀਰ ਅੰਦਰ (ਆਤਮਕ ਜੀਵਨ ਦਾ) ਲਾਭ ਪ੍ਰਾਪਤ ਹੁੰਦਾ ਹੈ ।
Within the body, one loses, and within the body, one wins.
 
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਵੇਪਰਵਾਹ ਪ੍ਰਭੂ ਨੂੰ (ਆਪਣੇ ਸਰੀਰ ਵਿਚ) ਭਾਲਦਾ ਹੈ ।
The Gurmukh seeks the self-sustaining Lord.
 
ਨਾਮ-ਵਣਜ ਕਰ ਕੇ ਉਹ ਸਦਾ ਸੁਖ ਮਾਣਦਾ ਹੈ, ਅਤੇ ਹਰ ਵੇਲੇ ਆਪਣੇ ਆਪ ਨੂੰ ਆਤਮਕ ਅਡੋਲਤਾ ਵਿਚ ਟਿਕਾਈ ਰੱਖਦਾ ਹੈ ।੧੨।
The Gurmukh trades, and finds peace forever; he intuitively merges in the Celestial Lord. ||12||
 
ਹੇ ਭਾਈ! ਪਰਮਾਤਮਾ ਦਾ ਟਿਕਾਣਾ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਖ਼ਜ਼ਾਨੇ (ਭੀ) ਸਦਾ ਕਾਇਮ ਰਹਿਣ ਵਾਲੇ ਹਨ ।
True is the Lord's Mansion, and True is His treasure.
 
ਸਭ ਕੁਝ ਦੇਣ ਦੀ ਸਮਰਥਾ ਵਾਲਾ ਪਰਮਾਤਮਾ ਆਪ ਹੀ (ਜੀਵਾਂ ਨੂੰ ਇਹ ਖ਼ਜ਼ਾਨੇ) ਦੇਂਦਾ ਹੈ ।
The Great Giver Himself gives.
 
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸਾਰੇ ਸੁਖ ਦੇਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਆਪਣੇ ਮਨ ਵਿਚ ਸਾਂਭ ਰੱਖਦਾ ਹੈ, ਉਸ (ਦੇ ਨਾਮ) ਦੀ ਕਦਰ ਸਮਝਦਾ ਹੈ ।੧੩।
The Gurmukh praises the Giver of peace; his mind is united with the Lord, and he comes to know His worth. ||13||
 
ਹੇ ਭਾਈ! ਮਨੁੱਖ ਦੇ ਸਰੀਰ ਦੇ ਵਿਚ ਹੀ ਨਾਮ-ਪਦਾਰਥ ਹੈ, ਪਰ ਮਨੁੱਖ ਇਸ ਦੀ ਕਦਰ ਨਹੀਂ ਸਮਝਦਾ ।
Within the body is the object; its value cannot be estimated.
 
ਗੁਰੂ ਦੇ ਸਨਮੁਖ ਕਰ ਕੇ (ਪਰਮਾਤਮਾ) ਆਪ ਹੀ (ਆਪਣੇ ਨਾਮ ਦੀ ਕਦਰ ਕਰਨ ਦੀ) ਵਡਿਆਈ ਬਖ਼ਸ਼ਦਾ ਹੈ ।
He Himself grants glorious greatness to the Gurmukh.
 
ਹੇ ਭਾਈ! ਇਸ ਪਰਮਾਤਮਾ ਦਾ (ਬਣਾਇਆ ਹੋਇਆ ਇਹ ਮਨੁੱਖਾ ਸਰੀਰ-) ਹੱਟ ਹੈ, ਉਹ (ਇਸ ਵਿਚ ਰਖੇ ਹੋਏ ਨਾਮ-) ਪਦਾਰਥ (ਦੀ ਕਦਰ) ਨੂੰ ਜਾਣਦਾ ਹੈ । (ਉਹ ਪ੍ਰਭੂ ਇਹ ਦਾਤਿ) ਗੁਰੂ ਦੀ ਰਾਹੀਂ ਦੇਂਦਾ ਹੈ, (ਦੇ ਕੇ) ਪਛੁਤਾਂਦਾ ਨਹੀਂ ।੧੪।
He alone knows this object, to whom this store belongs; the Gurmukh is blessed with it, and does not come to regret. ||14||
 
ਹੇ ਭਾਈ! ਪਰਮਾਤਮਾ ਸਭ ਜੀਵਾਂ ਵਿਚ ਵਿਆਪਕ ਹੈ,
The Dear Lord is pervading and permeating all.
 
(ਪਰ ਉਹ) ਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।
By Guru's Grace, He is found.
 
ਉਹ ਆਪ ਹੀ (ਗੁਰੂ ਨਾਲ) ਮਿਲਾ ਕੇ (ਆਪਣੇ ਨਾਲ) ਮਿਲਾਂਦਾ ਹੈ । ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਜੀਵ ਨੂੰ) ਆਤਮਕ ਅਡੋਲਤਾ ਵਿਚ ਟਿਕਾਈ ਰੱਖਦਾ ਹੈ ।੧੫।
He Himself unites in His Union; through the Word of the Shabad, one intuitively merges with Him. ||15||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by