ਇਹ ਤ੍ਰਿਸ਼ਨਾ-ਅੱਗ ਉਸ ਮਨੁੱਖ ਦੀ ਬੁੱਝਦੀ ਹੈ ਜਿਹੜਾ ਗੁਰੂ ਦੇ ਸ਼ਬਦ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ ।
He alone puts out this fire, who practices and lives the Guru's Shabad.
ਉਸ ਦਾ ਤਨ ਵਿਕਾਰਾਂ ਦੀ ਅੱਗ ਤੋਂ ਬਚਿਆ ਰਹਿੰਦਾ ਹੈ, ਉਸ ਦਾ ਮਨ ਸ਼ਾਂਤ ਰਹਿੰਦਾ ਹੈ, ਉਹ (ਆਪਣੇ ਅੰਦਰੋਂ) ਕੋ੍ਰਧ ਦੂਰ ਕਰ ਲੈਂਦਾ ਹੈ, ਹਉਮੈ ਨੂੰ ਮਾਰ ਕੇ ਉਹ ਮਨੁੱਖ (ਗੁਰ-ਸ਼ਬਦ ਵਿਚ) ਲੀਨ ਰਹਿੰਦਾ ਹੈ ।੧੫।
His body and mind are cooled and soothed, and his anger is silenced; conquering egotism, he merges in the Lord. ||15||
ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਭੀ ਸਦਾ ਕਾਇਮ ਰਹਿਣ ਵਾਲੀ ਹੈ ।
True is the Lord and Master, and True is His glorious greatness.
ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ (ਮਾਲਕ ਪ੍ਰਭੂ ਦੀ ਵਡਿਆਈ ਕਰਨ ਦੀ ਦਾਤਿ) ਪ੍ਰਾਪਤ ਕੀਤੀ ਹੈ
By Guru's Grace, a rare few attain this.
ਹੇ ਭਾਈ! ਨਾਨਕ ਇਕ ਬੇਨਤੀ ਕਰਦਾ ਹੈ (ਕਿ) ਪ੍ਰਭੂ ਦੀ ਵਡਿਆਈ ਕਰਨ ਦੀ ਦਾਤਿ) (ਜਿਸ ਨੇ ਪ੍ਰਾਪਤ ਕੀਤੀ ਹੈ ਉਹ) ਹਰ ਵੇਲੇ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ।੧੬।੧।੨੩।
Nanak offers this one prayer: through the Naam, the Name of the Lord, may I merge in the Lord. ||16||1||23||
Maaroo, Third Mehl:
ਹੇ ਕਰਤਾਰ! ਆਪਣੇ ਭਗਤਾਂ ਨੂੰ ਤੂੰ ਮਿਹਰ ਦੀ ਨਿਗਾਹ ਨਾਲ (ਆਪਣੇ ਚਰਨਾਂ ਵਿਚ) ਜੋੜ ਰੱਖਦਾ ਹੈਂ,
By Your Grace, please unite with Your devotees.
(ਇਸ ਵਾਸਤੇ) ਭਗਤ (ਤੇਰੇ ਚਰਨਾਂ ਵਿਚ) ਸੁਰਤਿ ਜੋੜ ਕੇ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ ।
Your devotees ever praise You, lovingly focusing on You.
ਤੇਰੀ ਸਰਨ ਵਿਚ ਰਹਿ ਕੇ ਉਹ ਵਿਕਾਰਾਂ ਤੋਂ ਬਚੇ ਰਹਿੰਦੇ ਹਨ । ਤੂੰ ਆਪ ਹੀ ਉਹਨਾਂ ਨੂੰ (ਗੁਰੂ ਨਾਲ) ਮਿਲਾ ਕੇ (ਆਪਣੇ ਨਾਲ) ਜੋੜੀ ਰੱਖਦਾ ਹੈਂ ।੧।
In Your Sanctuary, they are saved, O Creator Lord; You unite them in Union with Yourself. ||1||
ਹੇ ਕਰਤਾਰ! ਪੂਰੇ (ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ (ਜਿਸ ਮਨੁੱਖ ਦੇ ਅੰਦਰ ਤੇਰੀ) ਭਗਤੀ ਨਿਖਰ ਆਉਂਦੀ ਹੈ,
Sublime and exalted is devotion to the Perfect Word of the Shabad.
ਉਸ ਦੇ ਅੰਦਰ ਆਤਮਕ ਆਨੰਦ ਬਣ ਜਾਂਦਾ ਹੈ, (ਉਸ ਮਨੁੱਖ ਦੀ ਭਗਤੀ) ਤੇਰੇ ਮਨ ਵਿਚ ਪਿਆਰੀ ਲੱਗਦੀ ਹੈ ।
Peace prevails within; they are pleasing to Your Mind.
ਉਸ ਮਨੁੱਖ ਦਾ ਮਨ ਉਸ ਦਾ ਤਨ ਤੇਰੀ ਸਦਾ-ਥਿਰ ਸਿਫ਼ਤਿ-ਸਾਲਾਹ ਵਿਚ ਰੰਗਿਆ ਰਹਿੰਦਾ ਹੈ, ਉਹ ਤੇਰੇ ਸਦਾ-ਥਿਰ ਨਾਮ ਨਾਲ ਆਪਣਾ ਚਿੱਤ ਜੋੜ ਰੱਖਦਾ ਹੈ ।੨।
One whose mind and body are imbued with true devotion, focuses his consciousness on the True Lord. ||2||
ਹੇ ਭਾਈ! ਹਉਮੈ (ਦੀ ਅੱਗ) ਵਿਚ (ਮਨੁੱਖ ਦਾ) ਸਰੀਰ (ਅੰਦਰੇ ਅੰਦਰ) ਸਦਾ ਸੜਦਾ ਰਹਿੰਦਾ ਹੈ ।
In egotism, the body is forever burning.
(ਜਦੋਂ ਪ੍ਰਭੂ ਦੀ) ਮਿਹਰ ਹੁੰਦੀ ਹੈ ਤਾਂ ਇਸ ਨੂੰ ਪੂਰਾ ਗੁਰੂ ਮਿਲਦਾ ਹੈ ।
When God grants His Grace, one meets the Perfect Guru.
ਉਹ ਮਨੁੱਖ ਆਪਣੇ ਅੰਦਰ-ਵੱਸਦੇ ਅਗਿਆਨ ਨੂੰ ਗੁਰੂ ਦੇ ਸ਼ਬਦ ਨਾਲ ਦੂਰ ਕਰ ਲੈਂਦਾ ਹੈ, ਗੁਰੂ ਪਾਸੋਂ ਉਹ ਆਤਮਕ ਆਨੰਦ ਪ੍ਰਾਪਤ ਕਰਦਾ ਹੈ ।੩।
The Shabad dispels the spiritual ignorance within, and through the True Guru, one finds peace. ||3||
ਪਰ, ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨ੍ਹਿਆਂ ਵਾਲਾ ਕੰਮ ਹੀ ਕਰਦਾ ਹੈ (ਔਝੜੇ ਪਿਆ ਰਹਿੰਦਾ ਹੈ) ।
The blind, self-willed manmukh acts blindly.
(ਜੀਵਨ-ਸਫ਼ਰ ਵਿਚ ਸਹੀ ਰਸਤੇ ਤੋਂ ਖੁੰਝ ਕੇ) ਉਹ ਅਨੇਕਾਂ ਕਸ਼ਟ ਸਹਾਰਦਾ ਹੈ, ਤੇ, ਅਨੇਕਾਂ ਜੂਨਾਂ ਵਿਚ ਭਟਕਦਾ ਫਿਰਦਾ ਹੈ ।
He is in terrible trouble, and wanders in reincarnation.
(ਉਹ ਮਨੁੱਖ ਆਪਣੇ ਗਲੋਂ) ਆਤਮਕ ਮੌਤ ਦੀ ਫਾਹੀ ਕਦੇ ਨਹੀਂ ਕੱਟ ਸਕਦਾ । ਅੰਤ ਵੇਲੇ ਭੀ ਉਹ ਬਹੁਤ ਦੁੱਖ ਪਾਂਦਾ ਹੈ ।੪।
He can never snap the noose of Death, and in the end, he suffers in horrible pain. ||4||
ਉਹ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਨਮ ਮਰਨ ਦਾ ਗੇੜ ਦੂਰ ਕਰ ਲੈਂਦਾ ਹੈ ।
Through the Shabad, one's comings and goings in reincarnation are ended.
ਹੇ ਭਾਈ! ਜਿਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ,
He keeps the True Name enshrined within his heart.
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਉਹ ਆਪਣੇ ਮਨ ਨੂੰ ਵੱਸ ਵਿਚ ਕਰ ਲੈਂਦਾ ਹੈ, ਉਸ ਦੀ ਹਉਮੈ ਦੂਰ ਹੋ ਜਾਂਦੀ ਹੈ, ਉਹ ਸਦਾ ਪਰਮਾਤਮਾ ਦੀ ਯਾਦ ਵਿਚ ਲੀਨ ਰਹਿੰਦਾ ਹੈ ।੫।
He dies in the Word of the Guru's Shabad, and conquers his mind; stilling his egotism, he merges in the Lord. ||5||
ਹੇ ਭਾਈ! ਸ੍ਰਿਸ਼ਟੀ ਜਨਮ ਮਰਨ ਦੇ ਗੇੜ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ ।
Coming and going, the people of the world are wasting away.
ਗੁਰੂ ਦੀ ਸਰਨ ਤੋਂ ਬਿਨਾ (ਇਸ ਚੱਕਰ ਵਿਚੋਂ) ਕਿਸੇ ਨੂੰ ਭੀ ਖੁਲ੍ਹੀਰ ਨਹੀਂ ਹੁੰਦੀ ।
Without the True Guru, no one finds permanence and stability.
ਜਿਸ ਮਨੁੱਖ ਦੇ ਅੰਦਰ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੀ ਜੋਤਿ ਪਰਗਟ ਹੋ ਪੈਂਦੀ ਹੈ, ਉਸ ਦੇ ਅੰਦਰ ਆਤਮਕ ਆਨੰਦ ਆ ਵੱਸਦਾ ਹੈ, ਉਸ ਦੀ ਜੋਤਿ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ।੬।
The Shabad shines its Light deep within the self, and one dwells in peace; one's light merges into the Light. ||6||
ਹੇ ਭਾਈ! (ਕਾਮਾਦਿਕ) ਪੰਜ ਵੈਰੀਆਂ ਦੇ (ਪ੍ਰਭਾਵ ਦੇ) ਕਾਰਨ (ਜੀਵ ਹਰ ਵੇਲੇ) ਵਿਕਾਰ ਚਿਤਵਦੇ ਰਹਿੰਦੇ ਹਨ ।
The five demons think of evil and corruption.
ਹਰ ਪਾਸੇ ਮਾਇਆ ਦੇ ਮੋਹ ਦਾ ਪ੍ਰਭਾਵ ਬਣਿਆ ਹੋਇਆ ਹੈ ।
The expanse is the manifestation of emotional attachment to Maya.
ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਤਦੋਂ (ਇਸ ਮੋਹ ਦੇ ਦਬਾਅ ਤੋਂ) ਸੁਤੰਤਰ ਹੁੰਦਾ ਹੈ, (ਕਾਮਾਦਿਕ) ਪੰਜੇ ਵੈਰੀ ਉਸ ਦੇ ਵੱਸ ਵਿਚ ਆ ਜਾਂਦੇ ਹਨ ।੭।
Serving the True Guru, one is liberated, and the five demons are put under his control. ||7||
ਹੇ ਭਾਈ! ਗੁਰੂ ਤੋਂ ਬਿਨਾ (ਮਾਇਆ ਦਾ) ਮੋਹ (ਇਤਨਾ ਪ੍ਰਬਲ ਰਹਿੰਦਾ) ਹੈ (ਕਿ ਮਨੁੱਖ ਦੇ ਜੀਵਨ-ਰਾਹ ਵਿਚ ਆਤਮਕ ਜੀਵਨ ਵਲੋਂ) ਘੁੱਪ ਹਨੇਰਾ (ਬਣਿਆ) ਰਹਿੰਦਾ ਹੈ ।
Without the Guru, there is only the darkness of attachment.
ਮਨੁੱਖ ਮੁੜ ਮੁੜ ਅਨੇਕਾਂ ਵਾਰੀ (ਮੋਹ ਦੇ ਸਮੁੰਦਰ ਵਿਚ) ਡੁੱਬਦਾ ਹੈ ।
Over and over, time and time again, they are drowned.
ਜਦੋਂ ਮਨੁੱਖ ਗੁਰੂ ਨੂੰ ਮਿਲ ਪੈਂਦਾ ਹੈ, ਤਾਂ ਗੁਰੂ ਸਦਾ-ਥਿਰ ਹਰਿ-ਨਾਮ ਇਸ ਦੇ ਹਿਰਦੇ ਵਿਚ ਪੱਕਾ ਕਰ ਦੇਂਦਾ ਹੈ । (ਤਾਂ ਫਿਰ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ ਇਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ।੮।
Meeting the True Guru, Truth is implanted within, and the True Name becomes pleasing to the mind. ||8||
ਹੇ ਭਾਈ! ਪਰਮਾਤਮਾ ਦਾ ਦਰ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਦਰਬਾਰ ਭੀ ਸਦਾ-ਥਿਰ ਹੈ ।
True is His Door, and True is His Court, His Royal Darbaar.
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਪਿਆਰ ਪਾਂਦੇ ਹਨ ਉਹ ਹੀ ਉਸ ਸਦਾ-ਥਿਰ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ ।
The true ones serve Him, through the Beloved Word of the Shabad.
(ਜੇ ਮੇਰੇ ਉਤੇ ਉਸ ਦੀ ਮਿਹਰ ਹੋਵੇ ਤਾਂ) ਮੈਂ (ਭੀ) ਟਿਕਵੀਂ ਲਗਨ ਨਾਲ ਉਸ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਰਹਾਂ । (ਜਿਹੜੇ ਮਨੁੱਖ ਗੁਣ ਗਾਂਦੇ ਹਨ ਉਹ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ ।੯।
Singing the Glorious Praises of the True Lord, in the true melody, I am immersed and absorbed in Truth. ||9||
ਹੇ ਭਾਈ! ਜਿਹੜਾ ਕੋਈ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣੇ ਹਿਰਦੇ-ਘਰ ਵਿਚ ਪਰਮਾਤਮਾ ਦਾ ਟਿਕਾਣਾ ਲੱਭ ਲੈਂਦਾ ਹੈ,
Deep within the home of the self, one finds the home of the Lord.
ਉਹ ਆਤਮਕ ਅਡੋਲਤਾ ਵਿਚ ਪੇ੍ਰਮ ਵਿਚ ਟਿਕਿਆ ਰਹਿੰਦਾ ਹੈ ।
Through the Word of the Guru's Shabad, one easily, intuitively finds it.
ਉਸ ਅਡੋਲ ਅਵਸਥਾ ਵਿਚ ਟਿਕਿਆਂ ਸੋਗ ਜ਼ੋਰ ਨਹੀਂ ਪਾ ਸਕਦਾ, (ਪ੍ਰਭੂ-ਚਰਨਾਂ ਤੋਂ) ਵਿਛੋੜਾ ਜ਼ੋਰ ਨਹੀਂ ਪਾ ਸਕਦਾ । ਉਹ ਮਨੁੱਖ ਸਦਾ ਹੀ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।੧੦।
There, one is not afflicted with sorrow or separation; merge into the Celestial Lord with intuitive ease. ||10||
ਹੇ ਭਾਈ! ਕੁਕਰਮੀ ਬੰਦੇ (ਪ੍ਰਭੂ ਨੂੰ ਭੁਲਾ ਕੇ) ਹੋਰ ਹੋਰ ਪਿਆਰ ਵਿਚ ਮਨ ਨੂੰ ਜੋੜੀ ਰੱਖਦੇ ਹਨ,
The evil people live in the love of duality.
ਬੜੇ ਮੋਹ ਬੜੀ ਤ੍ਰਿਸ਼ਨਾ ਦੇ ਕਾਰਨ ਉਹ ਭਟਕਦੇ ਫਿਰਦੇ ਹਨ ।
They wander around, totally attached and thirsty.
(ਕੁਕਰਮੀ ਬੰਦੇ) ਸਦਾ ਭੈੜੀ ਸੁਹਬਤ ਵਿਚ ਬੈਠਦੇ ਹਨ ਤੇ ਦੁੱਖ ਪਾਂਦੇ ਹਨ । ਉਹ ਸਦਾ ਉਹੀ ਕਰਮ ਕਮਾਂਦੇ ਹਨ ਜਿਨ੍ਹਾਂ ਵਿਚੋਂ ਨਿਰਾ ਦੁੱਖ ਹੀ ਦੁੱਖ ਨਿਕਲੇ ।੧੧।
They sit in evil gatherings, and suffer in pain forever; they earn pain, nothing but pain. ||11||
ਹੇ ਭਾਈ! ਗੁਰੂ ਦੀ ਸਰਨ ਤੋਂ ਬਿਨਾ ਭਲੀ ਸੁਹਬਤ ਨਹੀਂ ਮਿਲ ਸਕਦੀ ।
Without the True Guru, there is no Sangat, no Congregation.
ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਕੁਕਰਮਾਂ (ਦੀ ਨਦੀ) ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।
Without the Shabad, no one can cross over to the other side.
ਜਿਹੜੇ ਮਨੁੱਖ ਦਿਨ ਰਾਤ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤਿ ਵਿਚ ਲੀਨ ਰਹਿੰਦੀ ਹੈ ।੧੨।
One who intuitively chants God's Glorious Praises day and night - his light merges into the Light. ||12||
ਹੇ ਭਾਈ! (ਜਿਵੇਂ ਰਾਤ-ਬਸੇਰੇ ਲਈ ਪੰਛੀ ਕਿਸੇ ਰੁੱਖ ਉਤੇ ਆ ਟਿਕਦੇ ਹਨ, ਇਸੇ ਤਰ੍ਹਾਂ ਇਹ) ਸਰੀਰ (ਮਾਨੋ) ਰੁੱਖ ਹੈ, (ਇਸ ਸਰੀਰ) ਵਿਚ (ਜੀਵ) ਪੰਛੀ ਦਾ ਨਿਵਾਸ ਹੈ ।
The body is the tree; the bird of the soul dwells within it.
ਜਿਹੜੇ ਜੀਵ-ਪੰਛੀ ਗੁਰੂ ਦੇ ਸ਼ਬਦ ਵਿਚ ਟਿਕ ਕੇ ਆਤਮਕ ਜੀਵਨ ਦੇਣ ਵਾਲੀ ਨਾਮ-ਚੋਗ ਚੁਗਦੇ ਹਨ
It drinks in the Ambrosial Nectar, resting in the Word of the Guru's Shabad.
ਉਹ ਬਿਲਕੁਲ ਬਾਹਰ ਨਹੀਂ ਭਟਕਦੇ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੇ, ਉਹ ਸਦਾ ਪ੍ਰਭੂ-ਚਰਨਾਂ ਵਿਚ ਨਿਵਾਸ ਰੱਖਦੇ ਹਨ ।੧੩।
It never flies away, and it does not come or go; it dwells within the home of its own self. ||13||
ਹੇ ਭਾਈ! ਜਿਹੜੇ ਮਨੁੱਖ (ਆਪਣੇ) ਸਰੀਰ ਦੀ ਪੜਤਾਲ ਕਰਦੇ ਰਹਿੰਦੇ ਹਨ, ਗੁਰੂ ਦੇ ਸ਼ਬਦ ਨੂੰ ਹਿਰਦੇ ਵਿਚ ਵਸਾਈ ਰੱਖਦੇ ਹਨ,
Purify the body, and contemplate the Shabad.
ਉਹ ਮਨੁੱਖ ਮੋਹ ਦੀ ਠੱਗ-ਬੂਟੀ ਨਹੀਂ ਖਾਂਦੇ, ਉਹ ਮਨੁੱਖ (ਆਪਣੇ ਅੰਦਰੋਂ) ਭਟਕਣਾ ਦੂਰ ਕਰ ਲੈਂਦੇ ਹਨ ।
Remove the poisonous drug of emotional attachment, and eradicate doubt.
ਪਰ, ਹੇ ਭਾਈ! (ਇਹ) ਕਿਰਪਾ ਸੁਖਾਂ ਦਾ ਦੇਣ ਵਾਲਾ ਪਰਮਾਤਮਾ ਆਪ ਹੀ ਕਰਦਾ ਹੈ, ਉਹ ਆਪ ਹੀ (ਉਹਨਾਂ ਨੂੰ ਗੁਰੂ ਨਾਲ) ਮਿਲਾ ਕੇ (ਆਪਣੇ ਚਰਨਾਂ ਵਿਚ) ਜੋੜਦਾ ਹੈ ।੧੪।
The Giver of peace Himself bestows His Mercy, and unites us in Union with Himself. ||14||