ਹੇ ਭਾਈ! ਹਉਮੈ-ਅਹੰਕਾਰ ਵਿਚ ਕੀਤੀ ਹੋਈ ਸੇਵਾ-ਭਗਤੀ ਪਰਵਾਨ ਨਹੀਂ ਹੁੰਦੀ,
One who serves in egotism is not accepted or approved.
ਉਹ ਮਨੁੱਖ (ਤਾਂ ਸਗੋਂ) ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।
Such a person is born, only to die again, and come and go in reincarnation.
ਹੇ ਭਾਈ! ਉਹੀ ਹੈ ਪੂਰਾ ਤਪ, ਉਹੀ ਹੈ ਸੇਵਾ-ਭਗਤੀ, ਜਿਹੜੀ ਮੇਰੇ ਪ੍ਰਭੂ ਦੇ ਮਨ ਵਿਚ ਪਿਆਰੀ ਲੱਗਦੀ ਹੈ (ਪ੍ਰਭੂ ਦੀ ਰਜ਼ਾ ਵਿਚ ਤੁਰਨਾ ਹੀ ਸਹੀ ਰਸਤਾ ਹੈ) ।੧੧।
Perfect is that penance and that service, which is pleasing to the Mind of my Lord. ||11||
ਹੇ ਮੇਰੇ ਮਾਲਕ! ਮੈਂ ਤੇਰੇ ਕਿਹੜੇ ਕਿਹੜੇ ਗੁਣ ਬਿਆਨ ਕਰਾਂ?
What Glorious Virtues of Yours should I chant, O my Lord and Master?
ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈਂ ।
You are the Inner-knower, the Searcher of all souls.
ਹੇ ਕਰਤਾਰ! ਮੈਂ ਤੇਰੇ ਹੀ ਪਾਸੋਂ ਇਹ ਦਾਨ ਮੰਗਦਾ ਹਾਂ ਕਿ ਮੈਂ ਹਰ ਵੇਲੇ ਤੇਰਾ ਨਾਮ ਉਚਾਰਦਾ ਰਹਾਂ ।੧੨।
I beg for blessings from You, O Creator Lord; I repeat Your Name night and day. ||12||
ਹੇ ਭਾਈ! ਕਿਸੇ ਦੇ ਅੰਦਰ ਚੰਗਾ ਬੋਲ ਸਕਣ ਦੇ ਅਹੰਕਾਰ ਦਾ ਤਾਣ ਹੈ ।
Some speak in egotistical power.
ਕਿਸੇ ਨੂੰ ਮਾਇਆ ਦੇ ਆਸਰੇ ਦਾ ਤਾਣ ਹੈ ।
Some have the power of authority and Maya.
ਮੈਨੂੰ ਪਰਮਾਤਮਾ ਤੋਂ ਬਿਨਾ ਕੋਈ ਆਸਰਾ ਨਹੀਂ ਕੋਈ ਸਹਾਰਾ ਨਹੀਂ । ਹੇ ਕਰਤਾਰ! ਮੇਰੀ ਨਿਮਾਣੀ ਦੀ ਰੱਖਿਆ ਤੂੰ ਹੀ ਕਰ ।੧੩।
I have no other Support at all, except the Lord. O Creator Lord, please save me, meek and dishonored. ||13||
ਹੇ ਸੁਆਮੀ! ਤੂੰ ਨਿਮਾਣੇ ਦਾ ਮਾਣ ਹੈਂ । ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਤੂੰ ਕਰਦਾ ਹੈਂ ।
You bless the meek and dishonored with honor, as it pleases You, O Lord.
(ਤੇਰੀ ਰਜ਼ਾ ਤੋਂ ਲਾਂਭੇ ਜਾਣ ਦਾ ਜਤਨ ਕਰ ਕੇ) ਬੇਅੰਤ ਲੁਕਾਈ ਖ਼ੁਆਰ ਹੋ ਹੋ ਕੇ ਜਨਮ ਮਰਨ ਦੇ ਗੇੜ ਵਿਚ ਪੈਂਦੀ ਹੈ ।
Many others argue in conflict, coming and going in reincarnation.
ਹੇ ਸੁਆਮੀ! ਤੂੰ ਜਿਨ੍ਹਾਂ ਦਾ ਪੱਖ ਕਰਦਾ ਹੈਂ, ਉਹਨਾਂ ਦੀ ਗੱਲ ਹਰ ਥਾਂ ਮੰਨੀ ਜਾਂਦੀ ਹੈ ।੧੪।
Those people, whose side You take, O Lord and Master, are elevated and successful. ||14||
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ ਪਰਮਾਤਮਾ ਦਾ ਨਾਮ ਸਿਮਰਿਆ,
Those who meditate forever on the Name of the Lord, Har, Har,
ਉਹਨਾਂ ਗੁਰੂ ਦੀ ਕਿਰਪਾ ਨਾਲ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ ।
by Guru's Grace, obtain the supreme status.
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਸੇਵਾ-ਭਗਤੀ ਕੀਤੀ, ਉਸ ਨੇ ਸੁਖ ਮਾਣਿਆ । ਪ੍ਰਭੂ ਦੀ ਸੇਵਾ-ਭਗਤੀ ਤੋਂ ਬਿਨਾ ਲੁਕਾਈ ਪਛੁਤਾਂਦੀ ਹੈ ।੧੫।
Those who serve the Lord find peace; without serving Him, they regret and repent. ||15||
ਹੇ ਹਰੀ! ਤੂੰ ਜਗਤ ਦਾ ਨਾਥ ਹੈਂ । ਤੂੰ ਸਭ ਵਿਚ ਵਿਆਪਕ ਹੈਂ ।
You are pervading all, O Lord of the world.
ਹੇ ਭਾਈ! ਉਹੀ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ ਜਿਸ ਦੇ ਮੱਥੇ ਉੱਤੇ ਗੁਰੂ ਦਾ ਹੱਥ ਹੁੰਦਾ ਹੈ ।
He alone meditates on the Lord, upon whose forehead the Guru places His hand.
ਹੇ ਭਾਈ! (ਮੈਂ ਭੀ) ਹਰੀ ਦੀ ਸਰਨ ਪਿਆ ਹਾਂ, ਮੈਂ ਭੀ ਹਰੀ ਦਾ ਨਾਮ ਜਪਦਾ ਹਾਂ । ਦਾਸ ਨਾਨਕ ਹਰੀ ਦੇ ਦਾਸਾਂ ਦਾ ਦਾਸ ਹੈ ।੧੬।੨।
Entering the Sanctuary of the Lord, I meditate on the Lord; servant Nanak is the slave of His slaves. ||16||2||
Maaroo, Solahas, Fifth Mehl:
One Universal Creator God. By The Grace Of The True Guru:
ਹੇ ਭਾਈ! ਜਿਸ ਪਰਮਾਤਮਾ ਨੇ (ਆਪਣੇ ਹੀ ਅੰਦਰੋਂ) ਸ਼ਕਤੀ ਪੈਦਾ ਕਰ ਕੇ ਧਰਤੀ ਸਾਜੀ ਹੈ,
He infused His power into the earth.
ਜਿਸ ਨੇ ਆਪਣੇ ਹੁਕਮ ਦਾ ਹੀ ਆਸਰਾ ਦੇ ਕੇ ਆਕਾਸ਼ ਨੂੰ ਥੰਮ੍ਹ ਰੱਖਿਆ ਹੈ,
He suspends the heavens upon the feet of His Command.
ਜਿਸ ਨੇ ਅੱਗ ਪੈਦਾ ਕਰ ਕੇ ਇਸ ਨੂੰ ਲੱਕੜਾਂ ਵਿਚ ਬੰਨ੍ਹ ਰੱਖਿਆ ਹੈ, ਉਹੀ ਪਰਮਾਤਮਾ (ਸਭ ਜੀਵਾਂ ਦੀ) ਰੱਖਿਆ ਕਰਦਾ ਹੈ ।੧।
He created fire and locked it into wood. That God protects all, O Siblings of Destiny. ||1||
ਹੇ ਭਾਈ! ਜਿਹੜਾ ਪਰਮਾਤਮਾ ਸਾਰੇ ਹੀ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ,
He gives nourishment to all beings and creatures.
ਜੋ ਸ੍ਰਿਸ਼ਟੀ ਦਾ ਮੂਲ ਹੈ, ਜੋ ਸਭ ਤਾਕਤਾਂ ਦਾ ਮਾਲਕ ਤੇ ਨਿਰਲੇਪ ਹੈ,
He Himself is the all-powerful Creator, the Cause of causes.
ਜੋ ਇਕ ਛਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਸਮਰੱਥਾ ਰੱਖਦਾ ਹੈ, ਉਹੀ ਪਰਮਾਤਮਾ (ਹਰ ਵੇਲੇ) ਤੇਰਾ ਭੀ ਮਦਦਗਾਰ ਹੈ ।੨।
In an instant, He establishes and disestablishes; He is your help and support. ||2||
ਹੇ ਭਾਈ! ਜਿਸ ਪਰਮਾਤਮਾ ਨੇ ਮਾਂ ਦੇ ਪੇਟ ਵਿਚ (ਤੇਰੀ) ਪਾਲਣਾ ਕੀਤੀ,
He cherished you in your mother's womb.
ਤੇਰੇ ਹਰੇਕ ਸਾਹ ਦੇ ਨਾਲ ਤੇਰੀ ਹਰੇਕ ਗਿਰਾਹੀ ਦੇ ਨਾਲ ਤੇਰਾ ਸੰਗੀ ਬਣ ਕੇ ਤੇਰੀ ਸੰਭਾਲ ਕੀਤੀ,
With every breath and morsel of food, He is with you, and takes care of you.
ਜਿਸ ਪਰਮਾਤਮਾ ਦੀ ਇਤਨੀ ਵੱਡੀ ਵਡਿਆਈ ਹੈ, ਉਸ ਪ੍ਰੀਤਮ ਪ੍ਰਭੂ ਨੂੰ ਸਦਾ ਹੀ ਸਦਾ ਹੀ ਜਪਣਾ ਚਾਹੀਦਾ ਹੈ ।੩।
Forever and ever, meditate on that Beloved; Great is His glorious greatness! ||3||
ਹੇ ਭਾਈ! ਉਹ ਪਰਮਾਤਮਾ ਪਾਤਿਸ਼ਾਹਾਂ ਤੇ ਖ਼ਾਨਾਂ ਨੂੰ ਇਕ ਛਿਨ ਵਿਚ ਕੀੜੇ (ਕੰਗਾਲ) ਬਣਾ ਦੇਂਦਾ ਹੈ,
The sultans and nobles are reduced to dust in an instant.
ਗ਼ਰੀਬਾਂ ਨੂੰ ਉੱਚੇ ਕਰ ਕੇ ਅਮੀਰ ਬਣਾ ਦੇਂਦਾ ਹੈ ।
God cherishes the poor, and makes them into rulers.
ਉਹ ਪਰਮਾਤਮਾ (ਅਹੰਕਾਰੀਆਂ ਦਾ) ਅਹੰਕਾਰ ਦੂਰ ਕਰਨ ਵਾਲਾ ਹੈ, ਉਹ ਪਰਮਾਤਮਾ ਸਭ ਦਾ ਆਸਰਾ ਹੈ, ਹੇ ਭਾਈ! ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।੪।
He is the Destroyer of egotistical pride, the Support of all. His value cannot be estimated. ||4||
ਉਹੀ (ਅਸਲ) ਇੱਜ਼ਤ-ਦਾਰ ਹੈ ਉਹੀ (ਅਸਲ) ਧਨਾਢ ਹੈ
He alone is honorable, and he alone is wealthy,
ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਹਰੀ ਭਗਵਾਨ ਆ ਵੱਸਦਾ ਹੈ,
within whose mind the Lord God abides.
ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਹੈ ਮਾਂ ਪਿਉ, ਉਹੀ ਹੈ ਪੁੱਤਰ ਰਿਸ਼ਤੇਦਾਰ ਤੇ ਭਰਾ (ਉਹੀ ਹੈ ਸਦਾ ਨਾਲ ਨਿਭਣ ਵਾਲਾ ਸਨਬੰਧੀ) ।੫।
He alone is my mother, father, child, relative and sibling, who created this Universe. ||5||
ਹੇ ਭਾਈ! ਪ੍ਰਭੂ ਦੀ ਸਰਨ ਪਿਆਂ ਕਿਸੇ ਕਿਸਮ ਦਾ ਡਰ ਕਰਨ ਦੀ ਲੋੜ ਨਹੀਂ ਰਹਿੰਦੀ ।
I have come to God's Sanctuary, and so I fear nothing.
ਹੇ ਭਾਈ! ਗੁਰੂ ਦੀ ਸੰਗਤਿ ਵਿਚ ਰਿਹਾਂ ਜ਼ਰੂਰ (ਸਾਰੇ ਡਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ ।
In the Saadh Sangat, the Company of the Holy, I am sure to be saved.
ਜਿਹੜਾ ਮਨੁੱਖ ਆਪਣੇ ਮਨ ਦੀ ਰਾਹੀਂ ਬਚਨਾਂ ਦੀ ਰਾਹੀਂ ਕੰਮਾਂ ਦੀ ਰਾਹੀਂ ਕਰਤਾਰ ਦਾ ਆਰਾਧਨ ਕਰਦਾ ਰਹਿੰਦਾ ਹੈ, ਉਸ ਨੂੰ ਕਦੇ ਕੋਈ ਕਸ਼ਟ ਨਹੀਂ ਪੋਹ ਸਕਦਾ ।੬।
One who adores the Creator in thought, word and deed, shall never be punished. ||6||
ਹੇ ਭਾਈ! ਜਿਹੜਾ ਮਨੁੱਖ ਆਪਣੇ ਮਨ ਵਿਚ ਆਪਣੇ ਤਨ ਵਿਚ ਪਰਮਾਤਮਾ ਨੂੰ ਯਾਦ ਰੱਖਦਾ ਹੈ,
One whose mind and body are permeated with the Lord, the treasure of virtue,
ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਭਟਕਦਾ ।
does not wander in birth, death and reincarnation.
ਉਸ ਦੇ ਸਾਰੇ ਦੁੱਖਾਂ ਦਾ ਨਾਸ ਹੋ ਜਾਂਦਾ ਹੈ, ਉਹ ਸਦਾ ਲਈ ਆਤਮਕ ਆਨੰਦ ਵਿਚ ਟਿਕਾਣਾ ਬਣਾ ਲੈਂਦਾ ਹੈ, ਕਿਉਂਕਿ ਉਹ (ਤ੍ਰਿਸ਼ਨਾ ਵਲੋਂ) ਪੂਰਨ ਤੌਰ ਤੇ ਰੱਜਿਆ ਰਹਿੰਦਾ ਹੈ ।੭।
Pain vanishes and peace prevails, when one is satisfied and fulfilled. ||7||
ਹੇ ਭਾਈ! ਉਹੀ ਮਾਲਕ-ਪ੍ਰਭੂ ਅਸਾਂ ਜੀਵਾਂ ਦਾ (ਅਸਲ) ਮਿੱਤਰ ਹੈ ।
My Lord and Master is my best friend.