ਉਸ ਪੂਰਨ ਦਿਲ ਦੀ ਜਾਣਨ ਵਾਲਾ ਉਹ ਪ੍ਰਭੂ ਹਰੇਕ ਥਾਂ ਵਿਚ ਵੱਸ ਰਿਹਾ ਹੈ ।
The Inner-knower, the Searcher of hearts, is in all places and interspaces.
 
ਸਭ ਦੇ ਪਰਮੇਸਰ ਦਾ ਨਾਮ ਸਦਾ ਸਿਮਰ ਕੇ ਮਨੁੱਖ ਆਪਣੇ ਸਾਰੇ ਚਿੰਤਾ-ਫ਼ਿਕਰ ਮਿਟਾ ਲੈਂਦਾ ਹੈ ।੮।
Meditating, meditating in remembrance on the Perfect Transcendent Lord, I am rid of all anxieties and calculations. ||8||
 
ਹੇ ਭਾਈ! (ਜਿਵੇਂ ਵੈਰੀਆਂ ਦਾ ਟਾਕਰਾ ਕਰਨ ਲਈ ਬਹੁਤੀਆਂ ਬਾਹਾਂ ਬਹੁਤੇ ਭਰਾ ਤੇ ਸਾਥੀ ਮਨੁੱਖ ਵਾਸਤੇ ਸਹਾਰਾ ਹੁੰਦੇ ਹਨ, ਤਿਵੇਂ ਕਾਮਾਦਿਕ ਵੈਰੀਆਂ ਦੇ ਟਾਕਰੇ ਤੇ ਮਨੁੱਖ ਵਾਸਤੇ) ਪਰਮਾਤਮਾ ਦਾ ਨਾਮ (ਮਾਨੋ) ਲੱਖਾਂ ਕੋ੍ਰੜਾਂ ਬਾਹਾਂ ਹੈ,
One who has the Name of the Lord has hundreds of thousands and millions of arms.
 
ਪਰਮਾਤਮਾ ਦਾ ਜਸ-ਕੀਰਤਨ ਉਸ ਦੇ ਪਾਸ ਧਨ ਹੈ ।
The wealth of the Kirtan of the Lord's Praises is with him.
 
ਜਿਸ ਮਨੁੱਖ ਨੂੰ ਪਰਮਾਤਮਾ ਆਤਮਕ ਜੀਵਨ ਦੀ ਸੂਝ ਦੀ ਤਲਵਾਰ ਕਿਰਪਾ ਕਰ ਕੇ ਦੇਂਦਾ ਹੈ, ਉਹ ਮਨੁੱਖ ਹੱਲਾ ਕਰ ਕੇ ਕਾਮਾਦਿਕ ਵੈਰੀਆਂ ਨੂੰ ਮਾਰ ਲੈਂਦਾ ਹੈ ।੯।
In His Mercy, God has blessed me with the sword of spiritual wisdom; I have attacked and killed the demons. ||9||
 
ਹੇ ਭਾਈ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ, ਇਹੀ ਜਪਣ-ਜੋਗ ਜਪ ਹੈ ।
Chant the Chant of the Lord, the Chant of Chants.
 
(ਇਸ ਜਪ ਦੀ ਬਰਕਤਿ ਨਾਲ ਕਾਮਾਦਿਕ ਵੈਰੀਆਂ ਨੂੰ) ਜਿੱਤ ਕੇ ਆਪਣੇ ਅਸਲ ਘਰ ਵਿਚ ਟਿਕੇ ਰਹੋਗੇ ।
Be a winner of the game of life and come to abide in your true home.
 
ਚੌਰਾਸੀ ਲੱਖ ਜੂਨਾਂ ਦੇ ਨਰਕ ਵੇਖਣੇ ਨਹੀਂ ਪੈਣਗੇ । (ਜਿਹੜਾ ਮਨੁੱਖ) ਪ੍ਰੇਮ ਨਾਲ ਪ੍ਰਭੂ ਦੇ ਗੁਣ ਗਾਂਦਾ ਹੈ (ਉਸ ਨੂੰ ਇਹ ਫਲ ਪ੍ਰਾਪਤ ਹੁੰਦਾ ਹੈ ।੧੦।
You shall not see the 8.4 million types of hell; sing His Glorious Praises and remain saturated with loving devotion||10||
 
ਹੇ ਭਾਈ! ਪਰਮਾਤਮਾ ਖੰਡਾਂ ਬ੍ਰਹਮੰਡਾਂ ਦੇ ਜੀਵਾਂ ਨੂੰ ਵਿਕਾਰਾਂ ਤੋਂ ਬਚਾਣ-ਜੋਗ ਹੈ ।
He is the Savior of worlds and galaxies.
 
ਉਹ ਪ੍ਰਭੂ ਉੱਚਾ ਹੈ ਅਥਾਹ ਹੈ ਅਪਹੁੰਚ ਹੈ ਬੇਅੰਤ ਹੈ ।
He is lofty, unfathomable, inaccessible and infinite.
 
ਜਿਸ ਮਨੁੱਖ ਉਤੇ ਉਹ ਆਪਣੀ ਕਿਰਪਾ ਕਰਦਾ ਹੈ ਉਹ ਮਨੁੱਖ ਉਸੇ ਪ੍ਰਭੂ ਨੂੰ ਹੀ ਸਿਮਰਦਾ ਰਹਿੰਦਾ ਹੈ ।੧੧।
That humble being, unto whom God grants His Grace, meditates on Him. ||11||
 
ਹੇ ਭਾਈ! ਜਿਸ ਮਨੁੱਖ ਦੇ (ਮਾਇਆ ਦੇ ਮੋਹ ਦੇ) ਬੰਧਨ ਤੋੜ ਕੇ ਪ੍ਰਭੂ ਨੇ ਉਸ ਨੂੰ ਆਪਣਾ ਬਣਾ ਲਿਆ,
God has broken my bonds, and claimed me as His own.
 
ਮਿਹਰ ਕਰ ਕੇ ਜਿਸ ਨੂੰ ਉਸ ਨੇ ਆਪਣੇ ਘਰ ਦਾ ਦਾਸ ਬਣਾ ਲਿਆ,
In His Mercy, He has made me the slave of His home.
 
ਉਹ ਮਨੁੱਖ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਾਰ ਕਰਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੀ ਤਾਰ ਬੱਝੀ ਰਹਿੰਦੀ ਹੈ, ਉਸ ਦੇ ਅੰਦਰ ਸਿਫ਼ਤਿ-ਸਾਲਾਹ ਦਾ (ਮਾਨੋ) ਲਗਾਤਾਰ ਮਿੱਠਾ ਸੁਰੀਲਾ ਰਾਗ ਹੁੰਦਾ ਰਹਿੰਦਾ ਹੈ ।੧੨।
The unstruck celestial sound current resounds and vibrates, when one performs acts of true service. ||12||
 
ਹੇ ਪ੍ਰਭੂ! ਜਿਸ ਮਨੁੱਖ ਦੇ ਮਨ ਵਿਚ ਤੇਰੀ ਸਰਧਾ ਬਣ ਜਾਂਦੀ ਹੈ,
O God, I have enshrined faith in You within my mind.
 
ਉਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ, ਉਸ ਦੀ ਮਮਤਾ ਵਾਲੀ ਬੁੱਧੀ ਨਾਸ ਹੋ ਜਾਂਦੀ ਹੈ ।
My egotistical intellect has been driven out.
 
ਹੇ ਭਾਈ! ਆਪਣੇ ਪ੍ਰਭੂ ਨੇ ਜਿਸ ਮਨੁੱਖ ਦੀ ਸਹਾਇਤਾ ਕੀਤੀ, ਉਸ ਦੀ ਸਾਰੇ ਜਗਤ ਵਿਚ ਸੋਭਾ ਚਮਕ ਪਈ ।੧੩।
God has made me His own, and now I have a glorious reputation in this world. ||13||
 
ਹੇ ਭਾਈ! ਜਗਤ ਦੇ ਮਾਲਕ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਰਹੋ ।
Proclaim His Glorious Victory, and meditate on the Lord of the Universe.
 
ਮੈਂ ਤਾਂ ਆਪਣੇ ਈਸ਼੍ਵਰ ਪ੍ਰਭੂ ਤੋਂ ਸਦਾ ਸਦਕੇ ਜਾਂਦਾ ਹਾਂ ।
I am a sacrifice, a sacrifice to my Lord God.
 
ਉਸ ਪ੍ਰਭੂ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਦਿੱਸਦਾ । ਸਾਰੇ ਜਗਤ ਵਿਚ ਉਹ ਇਕ ਆਪ ਹੀ ਆਪ ਹੈ ।੧੪।
I do not see any other except Him. The One Lord pervades the whole world. ||14||
 
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਨੂੰ ਸਦਾ-ਥਿਰ ਸਦਾ-ਥਿਰ ਜਾਣ ਲਿਆ ਹੈ
True, True, True is God.
 
ਉਸ ਦਾ ਮਨ ਗੁਰੂ ਦੀ ਕਿਰਪਾ ਨਾਲ ਉਸ ਵਿਚ ਰੰਗਿਆ ਰਹਿੰਦਾ ਹੈ ।
By Guru's Grace, my mind is attuned to Him forever.
 
ਹੇ ਪ੍ਰਭੂ! ਤੇਰੇ ਸੇਵਕ ਤੇਰਾ ਨਾਮ ਸਿਮਰ ਸਿਮਰ ਕੇ ਆਤਮਕ ਜੀਵਨ ਹਾਸਲ ਕਰਦੇ ਹਨ, ਉਹ ਸਦਾ ਤੇਰੇ ਸਰਬ-ਵਿਆਪਕ ਸਰੂਪ ਵਿਚ ਲੀਨ ਰਹਿੰਦੇ ਹਨ ।੧੫।
Your humble servants live by meditating, meditating in remembrance on You, merging in You, O One Universal Creator. ||15||
 
ਹੇ ਭਾਈ! ਸਾਡਾ ਮਾਲਕ-ਪ੍ਰਭੂ ਆਪਣੇ ਭਗਤਾਂ ਦਾ ਪਿਆਰਾ ਹੈ,
The Dear Lord is the Beloved of His humble devotees.
 
ਸਭ ਜੀਵਾਂ ਦਾ ਪਾਰ-ਉਤਾਰਾ ਕਰਨ ਵਾਲਾ ਹੈ ।
My Lord and Master is the Savior of all.
 
ਉਸ ਦਾ ਨਾਮ ਸਿਮਰ ਸਿਮਰ ਕੇ ਉਸ ਦੇ ਭਗਤਾਂ ਦੀ ਹਰੇਕ ਆਸ ਪੂਰੀ ਹੋ ਜਾਂਦੀ ਹੈ । ਹੇ ਨਾਨਕ! ਪਰਮਾਤਮਾ ਆਪਣੇ ਸੇਵਕਾਂ ਦੀ ਸਦਾ ਲਾਜ ਰੱਖਦਾ ਹੈ ।੧੬।੧।
Meditating in remembrance on the Naam, the Name of the Lord, all desires are fulfilled. He has saved the honor of servant Nanak. ||16||1||
 
Maaroo, Solahas, Fifth Mehl:
 
One Universal Creator God. By The Grace Of The True Guru:
 
ਹੇ ਭਾਈ! (ਇਹ ਜੀਵਾਤਮਾ ਅਸਲ ਵਿਚ ਵਿਰਕਤ) ਜੋਗੀ (ਹੈ, ਇਹ ਕਾਇਆਂ-) ਇਸਤ੍ਰੀ ਦਾ ਸਾਥੀ (ਜਦੋਂ ਬਣ ਜਾਂਦਾ ਹੈ, ਤਾਂ ਕਾਇਆਂ-) ਇਸਤ੍ਰੀ (ਇਸ ਨਾਲ) ਲਪਟੀ ਰਹਿੰਦੀ ਹੈ,
The body-bride is attached to the Yogi, the husband-soul.
 
ਇਸ ਨੂੰ ਆਪਣੇ ਮੋਹ ਵਿਚ ਫਸਾਂਦੀ ਰਹਿੰਦੀ ਹੈ, (ਤੇ ਇਸ ਨਾਲ ਮਾਇਆ ਦੇ) ਰੰਗ ਰਸ ਮਾਣਦੀ ਰਹਿੰਦੀ ਹੈ ।
She is involved with him, enjoying pleasure and delights.
 
ਕੀਤੇ ਕਰਮਾਂ ਦੇ ਸੰਜੋਗਾਂ ਨਾਲ (ਇਹ ਜੀਵਾਤਮਾ ਅਤੇ ਕਾਇਆਂ) ਇਕੱਠੇ ਹੁੰਦੇ ਹਨ, ਤੇ, (ਦੁਨੀਆ ਦੇ) ਭੋਗ ਬਿਲਾਸ ਕਰਦੇ ਰਹਿੰਦੇ ਹਨ ।੧।
As a consequence of past actions, they have come together, enjoying pleasurable play. ||1||
 
ਹੇ ਭਾਈ! ਜੋ ਕੁਝ ਜੀਵਾਤਮਾ-ਪਤੀ ਕਾਇਆਂ-ਇਸਤ੍ਰੀ ਨੂੰ ਆਖਦਾ ਹੈ ਉਹ ਤੁਰਤ ਮੰਨਦੀ ਹੈ ।
Whatever the husband does, the bride willingly accepts.
 
ਜੀਵਾਤਮਾ-ਪਤੀ ਕਾਇਆਂ-ਇਸਤ੍ਰੀ ਨੂੰ ਸਜਾ-ਸੰਵਾਰ ਕੇ ਆਪਣੇ ਨਾਲ ਰੱਖਦਾ ਹੈ ।
The husband adorns his bride, and keeps her with himself.
 
ਮਿਲ ਕੇ ਦਿਨ ਰਾਤ ਇਹ ਇਕੱਠੇ ਵੱਸਦੇ ਹਨ । ਜੀਵਾਤਮਾ-ਪਤੀ ਕਾਇਆਂ-ਇਸਤ੍ਰੀ ਨੂੰ (ਕਈ ਤਰ੍ਹਾਂ ਦਾ) ਹੌਸਲਾ ਦੇਂਦਾ ਰਹਿੰਦਾ ਹੈ ।੨।
Joining together, they live in harmony day and night; the husband comforts his wife. ||2||
 
ਹੇ ਭਾਈ! ਕਾਇਆਂ-ਇਸਤ੍ਰੀ (ਭੀ ਜੋ ਕੁਝ) ਮੰਗਦੀ ਹੈ, (ਉਹ ਹਾਸਲ ਕਰਨ ਵਾਸਤੇ) ਜੀਵਾਤਮਾ-ਪਤੀ ਕਈ ਤਰ੍ਹਾਂ ਦੀ ਦੌੜ-ਭੱਜ ਕਰਦਾ ਫਿਰਦਾ ਹੈ ।
When the bride asks, the husband runs around in all sorts of ways.
 
ਜੋ ਕੁਝ ਉਸ ਨੂੰ ਲੱਭਦਾ ਹੈ, ਉਹ ਲਿਆ ਕੇ (ਆਪਣੀ ਕਾਇਆਂ-ਇਸਤ੍ਰੀ ਨੂੰ) ਵਿਖਾ ਦੇਂਦਾ ਹੈ ।
Whatever he finds, he brings to show his bride.
 
(ਪਰ ਇਸ ਦੌੜ-ਭੱਜ ਵਿਚ ਇਸ ਨੂੰ) ਨਾਮ-ਪਦਾਰਥ ਨਹੀਂ ਲੱਭ ਸਕਦਾ, (ਨਾਮ-ਪਦਾਰਥ ਤੋਂ ਬਿਨਾ) ਕਾਇਆਂ-ਇਸਤ੍ਰੀ ਦੀ (ਮਾਇਆ ਵਾਲੀ) ਭੁੱਖ ਤ੍ਰੇਹ ਟਿਕੀ ਰਹਿੰਦੀ ਹੈ ।੩।
But there is one thing he cannot reach, and so his bride remains hungry and thirsty. ||3||
 
ਹੇ ਭਾਈ! ਕਾਇਆਂ-ਇਸਤ੍ਰੀ ਦੋਵੇਂ ਹੱਥ ਜੋੜਦੀ ਹੈ ਤੇ (ਜੀਵਾਤਮਾ-ਪਤੀ ਅੱਗੇ) ਬੇਨਤੀ ਕਰਦੀ ਰਹਿੰਦੀ ਹੈ—
With her palms pressed together, the bride offers her prayer,
 
ਹੇ ਪਿਆਰੇ! (ਮੈਨੂੰ ਛੱਡ ਕੇ) ਕਿਸੇ ਹੋਰ ਦੇਸ ਵਿਚ ਨਾਹ ਤੁਰ ਜਾਈਂ, ਮੇਰੇ ਹੀ ਇਸ ਘਰ ਵਿਚ ਟਿਕਿਆ ਰਹੀਂ ।
"O my beloved, do not leave me and go to foreign lands; please stay here with me.
 
ਇਸੇ ਘਰ ਵਿਚ ਕੋਈ ਐਸਾ ਵਣਜ ਕਰਦਾ ਰਹੁ, ਜਿਸ ਨਾਲ ਮੇਰੀ ਭੁੱਖ ਤ੍ਰੇਹ ਮਿਟਦੀ ਰਹੇ (ਮੇਰੀਆਂ ਲੋੜਾਂ ਪੂਰੀਆਂ ਹੁੰਦੀਆਂ ਰਹਿਣ) ।੪।
Do such business within our home, that my hunger and thirst may be relieved."||4||
 
ਪਰ, ਹੇ ਭਾਈ! ਸਦਾ ਤੋਂ ਹੀ ਲੋਕ ਮਿਥੇ ਹੋਏ ਧਾਰਮਿਕ ਕਰਮ ਕਰਦੇ ਆਏ ਹਨ ।
All sorts of religious rituals are performed in this age,
 
ਹਰਿ-ਨਾਮ ਦੇ ਸੁਆਦ ਤੋਂ ਬਿਨਾ ਕਿਸੇ ਨੂੰ ਭੀ ਰਤਾ ਭਰ ਸੁਖ ਨਹੀਂ ਲੱਭਾ ।
but without the sublime essence of the Lord, not an iota of peace is found.
 
ਹੇ ਨਾਨਕ! ਜਦੋਂ ਸਾਧ ਸੰਗਤਿ ਵਿਚ ਪਰਮਾਤਮਾ ਦੀ ਕਿਰਪਾ ਹੁੰਦੀ ਹੈ ਤਾਂ ਇਹ ਜੀਵਾਤਮਾ ਤੇ ਕਾਇਆਂ ਮਿਲ ਕੇ (ਨਾਮ ਦੀ ਬਰਕਤਿ ਨਾਲ) ਆਤਮਕ ਆਨੰਦ ਮਾਣਦੇ ਹਨ ।੫।
When the Lord becomes Merciful, O Nanak, then in the Sat Sangat, the True Congregation, the bride and the husband enjoy ecstasy and bliss. ||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by