ਹੇ ਭਾਈ! ਗੁਰੂ ਨੂੰ (ਹਰ ਵੇਲੇ) ਯਾਦ ਕਰਦਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ,
Meditating in remembrance on the Guru, all the sins are erased.
 
ਗੁਰੂ ਨੂੰ ਯਾਦ ਕਰਦਿਆਂ (ਜੀਵ) ਜਮ ਦੀ ਫਾਹੀ ਵਿਚ ਨਹੀਂ ਫਸਦੇ (ਆਤਮਕ ਮੌਤ ਤੋਂ ਬਚੇ ਰਹਿੰਦੇ ਹਨ) ।
Meditating in remembrance on the Guru, one is not strangled by the noose of Death.
 
ਗੁਰੂ ਨੂੰ ਯਾਦ ਕਰਦਿਆਂ ਮਨ ਪਵਿੱਤਰ ਹੋ ਜਾਂਦਾ ਹੈ, (ਤੇ ਇਸ ਤਰ੍ਹਾਂ) ਗੁਰੂ ਮਨੁੱਖ ਨੂੰ (ਲੋਕ ਪਰਲੋਕ ਦੀ) ਨਿਰਾਦਰੀ ਤੋਂ ਬਚਾ ਲੈਂਦਾ ਹੈ ।੨।
Meditating in remembrance on the Guru, the mind becomes immaculate; the Guru eliminates egotistical pride. ||2||
 
ਹੇ ਭਾਈ! ਗੁਰੂ ਦਾ ਸੇਵਕ ਨਰਕ ਵਿਚ ਨਹੀਂ ਪੈਂਦਾ,
The Guru's servant is not consigned to hell.
 
(ਕਿਉਂਕਿ) ਗੁਰੂ ਦਾ ਸੇਵਕ ਪਰਮਾਤਮਾ ਦਾ ਸਿਮਰਨ ਕਰਦਾ ਰਹਿੰਦਾ ਹੈ ।
The Guru's servant meditates on the Supreme Lord God.
 
ਗੁਰੂ ਦਾ ਸੇਵਕ ਸਾਧ ਸੰਗਤਿ (ਦਾ ਮਿਲਾਪ) ਹਾਸਲ ਕਰ ਲੈਂਦਾ ਹੈ, (ਸਾਧ ਸੰਗਤਿ ਵਿਚ) ਗੁਰੂ ਉਸ ਨੂੰ ਸਦਾ ਆਤਮਕ ਜੀਵਨ ਦੀ ਦਾਤਿ ਬਖ਼ਸ਼ਦਾ ਹੈ ।੩।
The Guru's servant joins the Saadh Sangat, the Company of the Holy; the Guru ever gives the life of the soul. ||3||
 
ਹੇ ਭਾਈ! ਗੁਰੂ ਦੇ ਦਰ ਤੇ ਰਹਿ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਨੀ ਚਾਹੀਦੀ ਹੈ,
At the Gurdwara, the Guru's Gate, the Kirtan of the Lord's Praises are sung.
 
ਹਰੀ ਦਾ ਜਸ ਮੂੰਹੋਂ ਉਚਾਰਨਾ ਚਾਹੀਦਾ ਹੈ (ਜਿਸ ਨੂੰ) ਗੁਰੂ ਮਿਲ ਪੈਂਦਾ ਹੈ (ਉਹ ਮਨੁੱਖ ਸਦਾ ਇਹ ਉੱਦਮ ਕਰਦਾ ਹੈ) ।
Meeting with the True Guru, one chants the Lord's Praises.
 
ਹੇ ਭਾਈ! ਗੁਰੂ (ਮਨੁੱਖ ਦੇ) ਸਾਰੇ ਝਗੜੇ ਕਲੇਸ਼ ਮਿਟਾ ਦੇਂਦਾ ਹੈ, ਗੁਰੂ ਮਨੁੱਖ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ-ਸਤਕਾਰ ਦੇਂਦਾ ਹੈ ।੪।
The True Guru eradicates sorrow and suffering, and bestows honor in the Court of the Lord. ||4||
 
ਗੁਰੂ ਨੇ ਹੀ ਉਸ ਨੂੰ ਅਪਹੰੁਚ ਤੇ ਅਗੋਚਰ ਪਰਮਾਤਮਾ ਦਾ ਦਰਸਨ ਕਰਾਇਆ ਹੈ ।
The Guru has revealed the inaccessible and unfathomable Lord.
 
ਹੇ ਭਾਈ! ਕੁਰਾਹੇ ਜਾ ਰਹੇ ਮਨੁੱਖ ਨੂੰ ਗੁਰੂ ਨੇ ਹੀ (ਸਦਾ) ਸਹੀ ਜੀਵਨ-ਰਾਹ ਤੇ ਪਾਇਆ ਹੈ,
The True Guru returns to the Path, those who have wandered away.
 
ਭਗਤੀ ਦੀ ਬਰਕਤਿ ਨਾਲ ਗੁਰੂ ਦੇ ਸੇਵਕ ਦੇ ਜੀਵਨ-ਸਫ਼ਰ ਵਿਚ ਕੋਈ ਰੁਕਾਵਟ ਨਹੀਂ ਪੈਂਦੀ ਗੁਰੂ ਹੀ ਪੂਰਨ ਪਰਮਾਤਮਾ ਨਾਲ ਡੂੰਘੀ ਸਾਂਝ ਸੇਵਕ ਦੇ ਹਿਰਦੇ ਵਿਚ ਪੱਕੀ ਕਰਦਾ ਹੈ ।੫।
No obstacles stand in the way of devotion to the Lord, for one who serves the Guru. The Guru implants perfect spiritual wisdom. ||5||
 
ਹੇ ਭਾਈ! ਗੁਰੂ ਨੇ (ਹੀ ਸੇਵਕ ਨੂੰ ਪਰਮਾਤਮਾ) ਸਭਨੀਂ ਥਾਈਂ ਵੱਸਦਾ ਵਿਖਾਇਆ ਹੈ
The Guru has revealed the Lord everywhere.
 
(ਤੇ ਦੱਸਿਆ ਹੈ ਕਿ) ਸ੍ਰਿਸ਼ਟੀ ਦਾ ਮਾਲਕ ਜਲ ਵਿਚ ਧਰਤੀ ਵਿਚ (ਹਰ ਥਾਂ) ਵਿਆਪਕ ਹੈ, ਉੱਚੇ ਤੇ ਖ਼ਾਲੀ ਸਭ ਥਾਈਂ ਇਕੋ ਜਿਹਾ ਵਿਆਪਕ ਹੈ ।
The Lord of the Universe is permeating and pervading the water and the land.
 
(ਗੁਰੂ ਦੀ ਰਾਹੀਂ ਹੀ ਸੇਵਕ ਦੇ) ਮਨ ਵਿਚ ਆਤਮਕ ਅਡੋਲਤਾ ਦੀ ਬਰਕਤਿ ਨਾਲ ਪ੍ਰਭੂ-ਚਰਨਾਂ ਵਿਚ ਸੁਰਤਿ ਜੁੜਦੀ ਹੈ ।੬।
The high and the low are all the same to Him. Focus your mind's meditation intuitively on Him. ||6||
 
ਜੇ ਮਨੁੱਖ ਨੂੰ ਗੁਰੂ ਮਿਲ ਪਏ ਤਾਂ ਉਹ (ਮਨੁੱਖ ਦੇ ਅੰਦਰੋਂ) ਸਾਰੀ ਤ੍ਰਿਸ਼ਨਾ (ਦੀ ਅੱਗ) ਬੁਝਾ ਦੇਂਦਾ ਹੈ,
Meeting with the Guru, all thirst is quenched.
 
ਮਨੁੱਖ ਉਤੇ ਮਾਇਆ ਆਪਣਾ ਪ੍ਰਭਾਵ ਨਹੀਂ ਪਾ ਸਕਦੀ ।
Meeting with the Guru, one is not watched by Maya.
 
(ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸਤ ਅਤੇ ਸੰਤੋਖ ਬਖ਼ਸ਼ਿਆ, ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਪ ਪੀਂਦਾ ਹੈ ਤੇ ਹੋਰਨਾਂ ਨੂੰ ਪਿਲਾਂਦਾ ਹੈ ।੭।
The Perfect Guru bestows truth and contentment; I drink in the Ambrosial Nectar of the Naam, the Name of the Lord. ||7||
 
ਹੇ ਭਾਈ! ਗੁਰੂ ਦੀ ਬਾਣੀ ਸਭ ਜੀਵਾਂ ਦੇ ਹਿਰਦੇ ਵਿਚ ਟਿਕਣ-ਜੋਗ ਹੈ,
The Word of the Guru's Bani is contained in all.
 
ਗੁਰੂ ਨੇ (ਪਰਮਾਤਮਾ ਪਾਸੋਂ) ਆਪ ਸੁਣੀ ਅਤੇ (ਦੁਨੀਆ ਦੇ ਜੀਵਾਂ ਨੂੰ) ਆਪ ਸੁਣਾਈ ਹੈ ।
He Himself hears it, and He Himself repeats it.
 
ਜਿਸ ਜਿਸ ਮਨੁੱਖ ਨੇ ਇਹ ਬਾਣੀ ਹਿਰਦੇ ਵਿਚ ਵਸਾਈ ਹੈ, ਉਹ ਸਾਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ, ਉਹਨਾਂ ਨੇ ਉਹ ਆਤਮਕ ਟਿਕਾਣਾ ਹਾਸਲ ਕਰ ਲਿਆ ਹੈ ਜੋ (ਮਾਇਆ ਦੇ ਪ੍ਰਭਾਵ ਹੇਠ) ਡੋਲਦਾ ਨਹੀਂ ਹੈ ।੮।
Those who meditate on it, are all emancipated; they attain the eternal and unchanging home. ||8||
 
ਹੇ ਭਾਈ! ਗੁਰੂ ਦੀ ਉੱਚ-ਆਤਮਕਤਾ ਗੁਰੂ (ਹੀ) ਜਾਣਦਾ ਹੈ
The Glory of the True Guru is known only to the True Guru.
 
(ਗੁਰੂ ਹੀ ਜਾਣਦਾ ਹੈ ਕਿ ਪਰਮਾਤਮਾ) ਜੋ ਕੁਝ ਕਰਦਾ ਹੈ ਆਪਣੀ ਰਜ਼ਾ ਵਿਚ ਕਰਦਾ ਹੈ ।
Whatever He does, is according to the Pleasure of His Will.
 
ਹੇ ਨਾਨਕ! (ਆਖ—ਹੇ ਪ੍ਰਭੂ!) ਤੇਰੇ ਸੇਵਕ ਗੁਰੂ ਦੇ ਚਰਨਾਂ ਦੀ ਧੂੜ ਮੰਗਦੇ ਹਨ ਤੇ (ਗੁਰੂ ਤੋਂ) ਸਦਾ ਸਦਕੇ ਜਾਂਦੇ ਹਨ ।੯।੧।੪।
Your humble servants beg for the dust of the feet of the Holy; Nanak is forever a sacrifice to You. ||9||1||4||
 
Maaroo, Solahas, Fifth Mehl:
 
One Universal Creator God. By The Grace Of The True Guru:
 
ਹੇ ਭਾਈ! ਉਹ ਪਰਮਾਤਮਾ, ਜੋ ਸਭ ਦਾ ਮੂਲ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਰਹਿਤ ਹੈ ਤੇ ਜਿਸ ਦਾ ਕੋਈ ਖ਼ਾਸ ਸਰੂਪ ਦੱਸਿਆ ਨਹੀਂ ਜਾ ਸਕਦਾ,
The Primal, Immaculate Lord God is formless.
 
ਸਭ ਜੀਵਾਂ ਵਿਚ ਮੌਜੂਦ ਹੈ, ਤੇ ਫਿਰ ਭੀ ਨਿਰਲੇਪ ਰਹਿੰਦਾ ਹੈ ।
The Detached Lord is Himself prevailing in all.
 
ਉਸ ਦਾ ਕੋਈ (ਬ੍ਰਾਹਮਣ ਖਤ੍ਰੀ ਆਦਿਕ) ਵਰਨ ਨਹੀਂ, ਕੋਈ ਜਾਤਿ ਨਹੀਂ, ਕੋਈ ਚਿਹਨ ਨਹੀਂ । ਉਹ ਆਪਣੇ ਹੁਕਮ ਅਨੁਸਾਰ ਹੀ ਸਾਰੀ ਸ੍ਰਿਸ਼ਟੀ ਪੈਦਾ ਕਰਦਾ ਹੈ ।੧।
He has no race or social class, no identifying mark. By the Hukam of His Will, He created the entire universe. ||1||
 
ਹੇ ਭਾਈ! ਸਾਰੀਆਂ ਚੌਰਾਸੀ ਲੱਖ ਜੂਨਾਂ ਵਿਚੋਂ
Out of all the 8.4 million species of beings,
 
ਪਰਮਾਤਮਾ ਨੇ ਮਨੁੱਖਾ ਜਨਮ ਨੂੰ ਵਡਿਆਈ ਦਿੱਤੀ ਹੈ ।
God blessed mankind with glory.
 
ਪਰ ਜਿਹੜਾ ਮਨੁੱਖ ਇਸ ਪੌੜੀ ਤੋਂ ਖੁੰਝ ਜਾਂਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਪੈ ਕੇ ਦੁੱਖ ਭੋਗਦਾ ਹੈ ।੨।
That human who misses this chance, shall suffer the pains of coming and going in reincarnation. ||2||
 
ਹੇ ਭਾਈ! ਪਰਮਾਤਮਾ ਦੇ ਪੈਦਾ ਕੀਤੇ ਹੋਏ ਦੀ ਵਡਿਆਈ ਕਰਦੇ ਰਹਿਣਾ ਵਿਅਰਥ ਹੈ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ)
What should I say, to one who has been created.
 
ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਕੀਮਤੀ ਨਾਮ ਪ੍ਰਾਪਤ ਕਰਨਾ ਚਾਹੀਦਾ ਹੈ ।
The Gurmukh receives the treasure of the Naam, the Name of the Lord.
 
(ਪਰ ਜੀਵ ਦੇ ਵੱਸ ਦੀ ਇਹ ਗੱਲ ਨਹੀਂ ਹੈ) ਜਿਸ ਮਨੁੱਖ ਨੂੰ ਪਰਮਾਤਮਾ ਆਪ ਕੁਰਾਹੇ ਪਾ ਦੇਂਦਾ ਹੈ, ਉਹ ਮਨੁੱਖ ਕੁਰਾਹੇ ਪਿਆ ਰਹਿੰਦਾ ਹੈ । ਉਹ ਮਨੁੱਖ ਹੀ ਸਹੀ ਜੀਵਨ-ਰਸਤਾ ਸਮਝਦਾ ਹੈ ਜਿਸ ਨੂੰ ਪਰਮਾਤਮਾ ਆਪ ਸਮਝਾਂਦਾ ਹੈ ।੩।
He alone is confused, whom the Lord Himself confuses. He alone understands, whom the Lord inspires to understand. ||3||
 
ਹੇ ਭਾਈ! ਪਰਮਾਤਮਾ ਨੇ ਇਸ ਮਨੁੱਖਾ ਸਰੀਰ ਨੂੰ ਖ਼ੁਸ਼ੀ ਗ਼ਮੀ ਦਾ ਨਗਰ ਬਣਾ ਦਿੱਤਾ ਹੈ ।
This body has been made the village of joy and sorrow.
 
ਉਹ ਮਨੁੱਖ ਹੀ (ਇਹਨਾਂ ਦੇ ਪ੍ਰਭਾਵ ਤੋਂ) ਬਚਦੇ ਹਨ ਜਿਹੜੇ ਗੁਰੂ ਦੀ ਸਰਨ ਪੈਂਦੇ ਹਨ ।
They alone are emancipated, who seek the Sanctuary of the True Guru.
 
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਮਾਇਆ ਦੇ ਤਿੰਨ ਗੁਣਾਂ ਤੋਂ ਨਿਰਾਲਾ ਰਹਿੰਦਾ ਹੈ ਉਹ (ਲੋਕ ਪਰਲੋਕ ਵਿਚ) ਸੋਭਾ ਖੱਟਦਾ ਹੈ ।੪।
One who remains untouched by the three qualities, the three gunas - such a Gurmukh is blessed with glory. ||4||
 
ਹੇ ਭਾਈ! (ਨਾਮ-ਸਿਮਰਨ ਤੋਂ ਬਿਨਾ ਤੀਰਥ-ਇਸ਼ਨਾਨ ਆਦਿਕ ਭਾਵੇਂ) ਅਨੇਕਾਂ ਬਥੇਰੇ (ਮਿਥੇ ਹੋਏ ਧਾਰਮਿਕ) ਕਰਮ ਕੀਤੇ ਜਾਣ, ਜਿਹੜਾ ਭੀ ਅਜਿਹਾ ਕਰਮ ਕੀਤਾ ਜਾਂਦਾ ਹੈ, ਉਹ ਇਸ ਜੀਵਨ-ਸਫ਼ਰ ਵਿਚ ਮਨੁੱਖ ਦੇ ਪੈਰਾਂ ਵਿਚ ਫਾਹੀ ਬਣਦਾ ਹੈ ।
You can do anything, but whatever you do, only serves to tie your feet.
 
(ਮਨੁੱਖ ਦੇ ਆਤਮਕ ਜੀਵਨ ਵਾਸਤੇ ਹਰਿ-ਨਾਮ ਦੇ ਸਿਮਰਨ ਦੀ ਲੋੜ ਹੈ । ਹੋਰ ਹੋਰ ਕਰਮ ਇਉਂ ਹੀ ਵਿਅਰਥ ਹਨ, ਜਿਵੇਂ,) ਬੇ-ਬਹਾਰਾ ਬੀਜਿਆ ਹੋਇਆ ਬੀਜ ਉੱਗਦਾ ਨਹੀਂ । ਮਨੁੱਖ ਖੱਟੀ ਭੀ ਗਵਾਂਦਾ ਹੈ ਤੇ ਰਾਸ-ਪੂੰਜੀ ਭੀ ਗਵਾਂਦਾ ਹੈ ।੫।
The seed which is planted out of season does not sprout, and all one's capital and profits are lost. ||5||
 
ਹੇ ਭਾਈ! (ਜੁਗਾਂ ਦੀ ਵੰਡ ਕਰਨ ਵਾਲਿਆਂ ਅਨੁਸਾਰ ਭੀ) ਕਲਜੁਗ ਵਿਚ ਕੀਰਤਨ ਹੀ ਪਰਧਾਨ ਕਰਮ ਹੈ ।
In this Dark Age of Kali Yuga, the Kirtan of the Lord's Praises are most sublime and exalted.
 
(ਉਂਞ ਤਾਂ ਸਦਾ ਹੀ) ਗੁਰੂ ਦੀ ਸਰਨ ਪੈ ਕੇ ਸੁਰਤਿ ਜੋੜ ਕੇ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ।
Become Gurmukh, chant and focus your meditation.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by