ਹੇ ਭਾਈ! ਜਿਸ ਪਰਮਾਤਮਾ ਦੇ ਨਾਮ ਨੂੰ ਅਨੇਕਾਂ ਦੇਵਤੇ ਤਰਸਦੇ ਹਨ,
So many gods yearn for the Naam, the Name of the Lord.
ਸਾਰੇ ਹੀ ਭਗਤ ਜਿਸ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ,
All the devotees serve Him.
ਜਿਹੜਾ ਪਰਮਾਤਮਾ ਨਿਖਸਮਿਆਂ ਦਾ ਖਸਮ ਹੈ, ਜਿਹੜਾ ਪਰਮਾਤਮਾ ਗ਼ਰੀਬਾਂ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਪਰਮਾਤਮਾ ਪੂਰੇ ਗੁਰੂ ਪਾਸੋਂ ਮਿਲਦਾ ਹੈ ।੩।
He is the Master of the masterless, the Destroyer of the pains of the poor. His Name is obtained from the Perfect Guru. ||3||
ਹੇ ਭਾਈ! ਹੋਰ ਕੋਈ ਦਰ (ਐਸਾ) ਨਹੀਂ ਸੁੱਝਦਾ (ਜਿਥੋਂ ਨਾਮ-ਰਤਨ ਮਿਲ ਸਕੇ) ।
I cannot conceive of any other door.
ਜੇ ਮਨੁੱਖ ਤਿੰਨਾਂ ਭਵਨਾਂ ਵਿਚ ਦੌੜ-ਭੱਜ ਕਰਦਾ ਫਿਰੇ ਤਾਂ ਭੀ ਉਸ ਨੂੰ ਨਾਮ-ਰਤਨ ਦੀ ਕੋਈ ਸਮਝ ਨਹੀਂ ਪੈ ਸਕਦੀ ।
One who wanders through the three worlds, understands nothing.
ਇਕ ਗੁਰੂ ਹੀ ਐਸਾ ਸ਼ਾਹ ਹੈ ਜਿਸ ਦੇ ਪਾਸ ਨਾਮ ਦਾ ਖ਼ਜ਼ਾਨਾ ਹੈ । ਉਸ ਗੁਰੂ ਪਾਸੋਂ ਨਾਮ-ਰਤਨ ਮਿਲ ਸਕਦਾ ਹੈ ।੪।
The True Guru is the banker, with the treasure of the Naam. This jewel is obtained from Him. ||4||
ਹੇ ਭਾਈ! ਜਿਸ (ਪ੍ਰਭੂ) ਦੀ ਚਰਨ-ਧੂੜ ਪਵਿੱਤਰ ਕਰ ਦੇਂਦੀ ਹੈ,
The dust of His feet purifies.
ਹੇ ਮਿੱਤਰ! ਉਸ ਨੂੰ ਦੇਵਤੇ ਮਨੁੱਖ ਪ੍ਰਾਪਤ ਨਹੀਂ ਕਰ ਸਕਦੇ ।
Even the angelic beings and gods cannot obtain it, O friend.
ਸਿਰਫ਼ ਹਰੀ-ਰੂਪ ਗੁਰੂ ਪੁਰਖ ਹੀ ਹੈ ਜਿਸ ਨੂੰ ਮਿਲਿਆਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ।੫।
The True Guru is the True Primal Being, the Transcendent Lord God; meeting with Him, one is carried across to the other side. ||5||
ਹੇ ਪਿਆਰੇ ਮਨ! ਜੇ ਤੂੰ (ਸੁਰਗ ਦਾ) ਪਾਰਜਾਤ (ਰੁੱਖ) ਹਾਸਲ ਕਰਨਾ ਚਾਹੁੰਦਾ ਹੈਂ,
O my beloved mind, if you wish for the 'tree of life';
ਜੇ ਤੂੰ ਚਾਹੁੰਦਾ ਹੈਂ ਕਿ ਕਾਮਧੇਨ ਤੇਰੇ ਬੂਹੇ ਉਤੇ ਸੋਭ ਰਹੀ ਹੋਵੇ,
if you wish for Kaamadhayna, the wish-fulfilling cow to adorn your court;
ਤਾਂ ਪੂਰੇ ਗੁਰੂ ਦੀ ਸਰਨ ਪਿਆ ਰਹੁ, ਗੁਰੂ ਪਾਸੋਂ ਪੂਰਨ ਸੰਤੋਖ ਪ੍ਰਾਪਤ ਕਰ, (ਗੁਰੂ ਦੇ ਰਾਹੇ ਤੁਰ ਕੇ) ਨਾਮ-ਸਿਮਰਨ ਦੀ ਕਮਾਈ ਕਰ, ਹਰਿ-ਨਾਮ ਹੀ ਸਾਰੇ ਰਸਾਂ ਦਾ ਸੋਮਾ ਹੈ ।੬।
if you wish to be satisfied and contented, then serve the Perfect Guru, and practice the Naam, the source of nectar. ||6||
ਹੇ ਪਿਆਰੇ ਮਨ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਕਾਮਾਦਿਕ ਪੰਜੇ ਵਿਸ਼ੇ ਮਰ ਜਾਂਦੇ ਹਨ,
Through the Word of the Guru's Shabad, the five thieves of desire are conquered.
(ਗੁਰੂ ਦੇ ਸ਼ਬਦ ਦੀ ਰਾਹੀਂ) ਪਰਮਾਤਮਾ ਦੇ ਡਰ-ਅਦਬ ਵਿਚ ਰਹਿ ਕੇ ਤੂੰ ਪਵਿੱਤਰ ਹੋ ਜਾਇਂਗਾ ।
In the Fear of the Supreme Lord God, you shall become immaculate and pure.
(ਹੇ ਮਨ! ਗੁਰੂ ਹੀ) ਪਾਰਸ ਹੈ । ਜਦੋਂ ਪੂਰਾ ਗੁਰੂ-ਪਾਰਸ ਮਿਲ ਪੈਂਦਾ ਹੈ, ਤਾਂ ਉਸ ਪਾਰਸ ਨੂੰ ਛੁਹਿਆਂ (ਪਰਮਾਤਮਾ ਹਰ ਥਾਂ) ਦਿੱਸ ਪੈਂਦਾ ਹੈ ।੭।
When one meets the Perfect Guru, the Philosopher's Stone, His touch reveals the Lord, the Philosopher's Stone. ||7||
ਹੇ ਭਾਈ! ਅਨੇਕਾਂ ਬੈਕੁੰਠ (ਗੁਰੂ ਦੇ ਦਰਸਨ ਦੀ) ਬਰਾਬਰੀ ਨਹੀਂ ਕਰ ਸਕਦੇ ।
Myriads of heavens do not equal the Lord's Name.
ਜਿਹੜਾ ਮਨੁੱਖ (ਗੁਰੂ ਦੀ ਰਾਹੀਂ) ਪਰਮਾਤਮਾ ਨਾਲ ਸਾਂਝ ਪਾਂਦਾ ਹੈ, ਉਹ ਮੁਕਤੀ ਨੂੰ ਭੀ ਇਕ ਨਿਮਾਣੀ ਜਿਹੀ ਚੀਜ਼ ਸਮਝ ਕੇ (ਇਸ ਦੀ ਲਾਲਸਾ) ਛਡ ਦੇਂਦਾ ਹੈ ।
The spiritually wise forsake mere liberation.
ਹੇ ਭਾਈ! ਗੁਰੂ ਦੀ ਰਾਹੀਂ ਹੀ ਪਰਮਾਤਮਾ ਨਾਲ ਮਿਲਾਪ ਹੁੰਦਾ ਹੈ । ਮੈਂ ਤਾਂ ਗੁਰੂ ਦੇ ਦਰਸਨ ਤੋਂ ਸਦਾ ਸਦਕੇ ਹਾਂ ਸਦਾ ਸਦਕੇ ਹਾਂ ।੮।
The One Universal Creator Lord is found through the True Guru. I am a sacrifice, a sacrifice to the Blessed Vision of the Guru's Darshan. ||8||
ਹੇ ਭਾਈ! ਗੁਰੂ ਦੀ ਸਰਨ (ਪੈਣ ਦਾ ਕੀਹ ਮਹਾਤਮ ਹੈ?—ਇਹ ਭੇਤ ਨਿਰੇ ਦਿਮਾਗ਼ੀ ਤੌਰ ਤੇ) ਕੋਈ ਮਨੁੱਖ ਸਮਝ ਨਹੀਂ ਸਕਦਾ (ਸਰਨ ਪਿਆਂ ਹੀ ਸਮਝ ਪੈਂਦੀ ਹੈ) ।
No one knows how to serve the Guru.
ਗੁਰੂ (ਆਤਮਕ ਜੀਵਨ ਵਿਚ) ਉਹੀ ਪਰਮਾਤਮਾ ਹੈ ਜੋ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ ।
The Guru is the unfathomable, Supreme Lord God.
ਜਿਸ ਮਨੁੱਖ ਦੇ ਮੱਥੇ ਦੇ ਭਾਗ ਜਾਗ ਪੈਣ, ਜਿਸ ਨੂੰ (ਪਰਮਾਤਮਾ ਆਪ ਗੁਰੂ ਦੀ ਚਰਨੀਂ) ਲਾਂਦਾ ਹੈ ਉਹ ਗੁਰੂ ਦਾ ਸੇਵਕ ਬਣਦਾ ਹੈ ।੯।
He alone is the Guru's servant, whom the Guru Himself links to His service, and upon whose forehead such blessed destiny is inscribed. ||9||
ਹੇ ਭਾਈ! ਗੁਰੂ ਦੀ ਉੱਚ-ਆਤਮਕਤਾ ਵੇਦ (ਭੀ) ਨਹੀਂ ਜਾਣਦੇ,
Even the Vedas do not know the Guru's Glory.
ਉਹ (ਹੋਰਨਾਂ ਪਾਸੋਂ) ਸੁਣ ਸੁਣ ਕੇ ਰਤਾ-ਮਾਤ੍ਰ ਹੀ ਬਿਆਨ ਕਰ ਸਕੇ ਹਨ ।
They narrate only a tiny bit of what is heard.
ਹੇ ਭਾਈ! ਗੁਰੂ (ਉੱਚ-ਆਤਮਕਤਾ ਵਿਚ) ਉਹ ਪਰਮਾਤਮਾ ਹੀ ਹੈ ਜੋ ਪਰੇ ਤੋਂ ਪਰੇ ਹੈ ਅਤੇ ਜਿਸ ਦਾ ਨਾਮ ਸਿਮਰਦਿਆਂ ਮਨ ਸੀਤਲ ਹੋ ਜਾਂਦਾ ਹੈ ।੧੦।
The True Guru is the Supreme Lord God, the Incomparable One; meditating in remembrance on Him, the mind is cooled and soothed. ||10||
ਹੇ ਭਾਈ! ਜਿਸ (ਗੁਰੂ) ਦੀ ਸੋਭਾ ਸੁਣ ਕੇ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ,
Hearing of Him, the mind comes to life.
ਜੇ ਗੁਰੂ (ਮਨੁੱਖ ਦੇ) ਹਿਰਦੇ ਵਿਚ ਆ ਵੱਸੇ, ਤਾਂ ਹਿਰਦਾ ਸ਼ਾਂਤ ਹੋ ਜਾਂਦਾ ਹੈ ।
When He dwells within the heart, one becomes peaceful and cool.
ਜੇ ਮਨੁੱਖ ਗੁਰੂ ਦੇ ਰਸਤੇ ਉੱਤੇ ਤੁਰ ਕੇ ਹਰਿ-ਨਾਮ ਸਿਮਰੇ, ਤਾਂ ਮਨੁੱਖ (ਲੋਕ ਪਰਲੋਕ ਵਿਚ) ਸੋਭਾ ਖੱਟਦਾ ਹੈ, ਗੁਰੂ ਉਸ ਮਨੁੱਖ ਨੂੰ ਜਮਰਾਜ ਦੇ ਰਸਤੇ ਨਹੀਂ ਪੈਣ ਦੇਂਦਾ ।੧੧।
Chanting the Guru's Name with the mouth, one obtains glory, and does not have to walk on the Path of Death. ||11||
ਹੇ ਪ੍ਰਭੂ! ਮੈਂ ਭੀ ਤੇਰੇ ਸੰਤ ਜਨਾਂ ਦੀ ਸਰਨ ਆ ਪਿਆ ਹਾਂ,
I have entered the Sanctuary of the Saints,
ਮੈਂ ਆਪਣੀ ਜਿੰਦ ਆਪਣੇ ਪ੍ਰਾਣ ਆਪਣਾ ਧਨ ਸੰਤ ਜਨਾਂ ਦੇ ਅੱਗੇ ਲਿਆ ਰੱਖਿਆ ਹੈ ।
and placed before them my soul, my breath of life and wealth.
ਮੈਂ ਸੇਵਾ-ਭਗਤੀ ਕਰਨ ਦੀ ਕੋਈ ਸੂਝ ਨਹੀਂ ਜਾਣਦਾ । ਮੈਂ ਨਿਮਾਣੇ ਉੱਤੇ ਤੂੰ ਆਪ ਹੀ ਕਿਰਪਾ ਕਰ ।੧੨।
I know nothing about service and awareness; please take pity upon this worm. ||12||
ਹੇ ਪ੍ਰਭੂ! ਮੈਨੂੰ ਗੁਣ-ਹੀਣ ਨੂੰ ਗੁਰੂ ਦੀ ਸੰਗਤਿ ਵਿਚ ਰਲਾਈ ਰੱਖ ।
I am unworthy; please merge me into Yourself.
ਮੈਨੂੰ ਗੁਰੂ ਦੀ ਸੇਵਾ-ਟਹਲ ਵਿਚ ਜੋੜੀ ਰੱਖ ।
Please bless me with Your Grace, and link me to Your service.
ਮੈਂ ਗੁਰੂ ਦੇ ਦਰ ਤੇ ਪੱਖਾ ਝੱਲਦਾ ਰਹਾਂ, (ਚੱਕੀ) ਪੀਂਹਦਾ ਰਹਾਂ, ਤੇ ਗੁਰੂ ਦੇ ਚਰਨ ਧੋ ਕੇ ਆਨੰਦ ਮਾਣਦਾ ਰਹਾਂ ।੧੩।
I wave the fan, and grind the corn for the Saints; washing their feet, I find peace. ||13||
ਹੇ ਪ੍ਰਭੂ! ਮੈਂ ਦਰਵਾਜ਼ਿਆਂ ਤੇ ਭਟਕ ਭਟਕ ਕੇ ਆਇਆ ਹਾਂ ।
After wandering around at so many doors, I have come to Yours, O Lord.
ਤੇਰੀ ਹੀ ਕਿਰਪਾ ਨਾਲ (ਹੁਣ) ਤੇਰੀ ਸਰਨ ਆਇਆ ਹਾਂ ।
By Your Grace, I have entered Your Sanctuary.
ਮੈਨੂੰ ਸਦਾ ਹੀ ਆਪਣੇ ਸੰਤ ਜਨਾਂ ਦੀ ਸੰਗਤਿ ਵਿਚ ਰੱਖ, ਅਤੇ ਉਹਨਾਂ ਪਾਸੋਂ ਆਪਣੇ ਨਾਮ ਦਾ ਖ਼ੈਰ ਪਵਾ ।੧੪।
Forever and ever, keep me in the Company of the Saints; please bless me with this Gift of Your Name. ||14||
ਹੇ ਨਾਨਕ! (ਆਖ—ਹੇ ਭਾਈ!) ਜਦੋਂ (ਹੁਣ) ਮੇਰਾ ਮਾਲਕ-ਪ੍ਰਭੂ ਦਇਆਵਾਨ ਹੋਇਆ,
My World-Lord has become merciful,
ਤਾਂ ਮੈਨੂੰ ਪੂਰੇ ਗੁਰੂ ਦਾ ਦਰਸਨ ਹੋਇਆ ।
and I have obtained the Blessed Vision of the Darshan of the Perfect True Guru.
ਹੁਣ ਮੇਰੇ ਅੰਦਰ ਸਦਾ ਆਤਮਕ ਅਡੋਲਤਾ ਤੇ ਸੁਖ-ਆਨੰਦ ਬਣੇ ਰਹਿੰਦੇ ਹਨ । ਮੈਂ ਉਸ ਦੇ ਦਾਸਾਂ ਦਾ ਦਾਸ ਬਣਿਆ ਰਹਿੰਦਾ ਹਾਂ ।੧੫।੨।੭।
I have found eternal peace, poise and bliss; Nanak is the slave of Your slaves. ||15||2||7||
Maaroo, Solahas, Fifth Mehl:
One Universal Creator God. By The Grace Of The True Guru:
ਹੇ ਭਾਈ! ਧਰਤੀ ਪਰਮਾਤਮਾ ਦੀ ਰਜ਼ਾ ਵਿਚ ਤੁਰ ਰਹੀ ਹੈ ਆਕਾਸ਼ ਉਸ ਦੀ ਰਜ਼ਾ ਵਿਚ ਹੈ ।
The earth and the Akaashic ethers meditate in remembrance.
ਚੰਦ ਅਤੇ ਸੂਰਜ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਰਜ਼ਾ ਵਿਚ ਤੁਰ ਰਹੇ ਹਨ ।
The moon and the sun meditate in remembrance on You, O treasure of virtue.
ਹਵਾ ਪਾਣੀ ਅੱਗ (ਆਦਿਕ ਤੱਤ) ਪ੍ਰਭੂ ਦੀ ਰਜ਼ਾ ਵਿਚ ਕੰਮ ਕਰ ਰਹੇ ਹਨ । ਸਾਰੀ ਸ੍ਰਿਸ਼ਟੀ ਉਸ ਦੀ ਰਜ਼ਾ ਵਿਚ ਕੰਮ ਕਰ ਰਹੀ ਹੈ ।੧।
Air, water and fire meditate in remembrance. All creation meditates in remembrance. ||1||