ਹੇ ਖ਼ੁਦਾ ਦੇ ਬੰਦੇ! ਜਿਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਅੱਲਾ ਦੀ ਬੰਦਗੀ ਕਰਦਾ ਹੈ ਉਹ ਹੈ (ਅਸਲ) ਕਾਜ਼ੀ ।
He alone is a Qazi, who practices the Truth.
 
ਜਿਹੜਾ ਮਨੁੱਖ ਆਪਣੇ ਦਿਲ ਨੂੰ ਪਵਿੱਤਰ ਰੱਖਣ ਦਾ ਜਤਨ ਕਰਦਾ ਰਹਿੰਦਾ ਹੈ ਉਹੀ ਹੈ (ਅਸਲ) ਹੱਜ ਕਰਨ ਵਾਲਾ ।
He alone is a Haji, a pilgrim to Mecca, who purifies his heart.
 
ਜਿਹੜਾ ਮਨੁੱਖ (ਆਪਣੇ ਅੰਦਰੋਂ) ਵਿਕਾਰਾਂ ਨੂੰ ਦੂਰ ਕਰਦਾ ਹੈ ਉਹ (ਅਸਲ) ਮੁੱਲਾਂ ਹੈ । ਜਿਸ ਮਨੁੱਖ ਨੂੰ ਖ਼ੁਦਾ ਦੀ ਸਿਫ਼ਤਿ-ਸਾਲਾਹ ਦਾ ਸਹਾਰਾ ਹੈ ਉਹ ਹੈ (ਅਸਲ) ਫ਼ਕੀਰ ।੬।
He alone is a Mullah, who banishes evil; he alone is a saintly dervish, who takes the Support of the Lord's Praise. ||6||
 
ਹੇ ਖ਼ੁਦਾ ਦੇ ਬੰਦੇ! ਹਰ ਵਕਤ ਹਰ ਵੇਲੇ ਖ਼ਾਲਕ ਨੂੰ ਮੌਲਾ ਨੂੰ ਆਪਣੇ ਦਿਲ ਵਿਚ ਯਾਦ ਕਰਦਾ ਰਹੁ । ਹਰ ਵੇਲੇ ਖ਼ੁਦਾ ਨੂੰ ਯਾਦ ਕਰਦੇ ਰਹੋ—ਇਹੀ ਹੈ ਤਸਬੀ ।
Always, at every moment, remember God, the Creator within your heart.
 
ਉਹ ਖ਼ੁਦਾ ਹੀ ਦਸਾਂ ਇੰਦ੍ਰਿਆਂ ਨੂੰ ਵੱਸ ਵਿਚ ਲਿਆ ਸਕਦਾ ਹੈ । ਹੇ ਖ਼ੁਦਾ ਦੇ ਬੰਦੇ! ਚੰਗਾ ਸੁਭਾਉ ਅਤੇ (ਵਿਕਾਰਾਂ ਵਲੋਂ) ਤਕੜਾ ਪਰਹੇਜ਼ ਹੀ ਸੁੰਨਤਿ (ਸਮਝ) ।੭।
Let your meditation beads be the subjugation of the ten senses. Let good conduct and self-restraint be your circumcision. ||7||
 
ਹੇ ਅੱਲਾ ਦੇ ਬੰਦੇ! ਸਾਰੀ ਰਚਨਾ ਨੂੰ ਆਪਣੇ ਦਿਲ ਵਿਚ ਨਾਸਵੰਤ ਜਾਣ ।
You must know in your heart that everything is temporary.
 
ਹੇ ਭਾਈ! ਇਹ ਟੱਬਰ-ਟੋਰ (ਦਾ ਮੋਹ) ਸਭ ਫਾਹੀਆਂ (ਵਿਚ ਫਸਾਣ ਵਾਲਾ ਹੀ) ਹੈ ।
Family, household and siblings are all entanglements.
 
ਸ਼ਾਹ, ਪਾਤਿਸ਼ਾਹ, ਅਮੀਰ ਲੋਕ ਸਭ ਨਾਸਵੰਤ ਹਨ । ਸਿਰਫ਼ ਖ਼ੁਦਾ ਦਾ ਦਰ ਹੀ ਸਦਾ ਕਾਇਮ ਰਹਿਣ ਵਾਲਾ ਹੈ ।੮।
Kings, rulers and nobles are mortal and transitory; only God's Gate is the permanent place. ||8||
 
ਹੇ ਖ਼ੁਦਾ ਦੇ ਬੰਦੇ! (ਤੇਰੀ ਉਮਰ ਦੇ) ਇਹ ਪੰਜ ਵੇਲੇ ਤੇਰੇ ਵਾਸਤੇ ਬੜੇ ਹੀ ਲਾਭਦਾਇਕ ਹੋ ਸਕਦੇ ਹਨ (ਜੇ ਤੂੰ) ਪਹਿਲੇ ਵਕਤ ਵਿਚ ਰੱਬ ਦੀ ਸਿਫ਼ਤਿ-ਸਾਲਾਹ ਕਰਦਾ ਰਹੇਂ, ਜੇ ਸੰਤੋਖ ਤੇਰੀ ਦੂਜੀ ਨਿਮਾਜ਼ ਹੋਵੇ,
First, is the Lord's Praise; second, contentment;
 
ਨਿਮਾਜ਼ ਦੇ ਤੀਜੇ ਵਕਤ ਵਿਚ ਤੂੰ ਨਿਮ੍ਰਤਾ ਧਾਰਨ ਕਰੇਂ, ਜੇ ਚੌਥੇ ਵਕਤ ਵਿਚ ਤੂੰ ਸਭ ਦਾ ਭਲਾ ਮੰਗੇਂ,
third, humility, and fourth, giving to charities.
 
ਜੇ ਪੰਜਵੇਂ ਵਕਤ ਵਿਚ ਤੂੰ ਕਾਮਾਦਿਕ ਪੰਜਾਂ ਨੂੰ ਹੀ ਵੱਸ ਵਿਚ ਰੱਖੇਂ (ਭਾਵ, ਰੱਬ ਦੀ ਸਿਫ਼ਤਿ-ਸਾਲਾਹ, ਸੰਤੋਖ, ਨਿਮ੍ਰਤਾ, ਸਭ ਦਾ ਭਲਾ ਮੰਗਣਾ, ਕਾਮਾਦਿਕ ਪੰਜਾਂ ਨੂੰ ਹੀ ਵੱਸ ਵਿਚ ਰੱਖਣਾ—ਇਹ ਪੰਜ ਹਨ ਆਤਮਕ ਜੀਵਨ ਦੀਆਂ ਪੰਜ ਨਿਮਾਜ਼ਾਂ, ਤੇ, ਇਹ ਜੀਵਨ ਨੂੰ ਬਹੁਤ ਉੱਚਾ ਕਰਦੀਆਂ ਹਨ) ।੯।
Fifth is to hold one's desires in restraint. These are the five most sublime daily prayers. ||9||
 
ਹੇ ਅੱਲਾ ਦੇ ਬੰਦੇ! ਸਾਰੀ ਸ੍ਰਿਸ਼ਟੀ ਵਿਚ ਇਕੋ ਖ਼ੁਦਾ ਨੂੰ ਵੱਸਦਾ ਜਾਣ—ਇਸ ਨੂੰ ਤੂੰ ਆਪਣਾ ਹਰ ਵੇਲੇ ਦਾ ਰੱਬੀ ਸਲਾਮ ਦਾ ਪਾਠ ਬਣਾਈ ਰੱਖ ।
Let your daily worship be the knowledge that God is everywhere.
 
ਮੰਦੇ ਕਰਮ ਕਰਨੇ ਛੱਡ ਦੇ—ਇਹ ਪਾਣੀ ਦਾ ਲੋਟਾ ਤੂੰ ਆਪਣੇ ਹੱਥ ਵਿਚ ਫੜ (ਸਰੀਰਕ ਸੁਅੱਛਤਾ ਵਾਸਤੇ) ।
Let renunciation of evil actions be the water-jug you carry.
 
ਇਹ ਯਕੀਨ ਬਣਾ ਕਿ ਸਾਰੀ ਹੀ ਖ਼ਲਕਤ ਦਾ ਇਕੋ ਖ਼ੁਦਾ ਹੈ—ਇਹ ਸਦਾ ਬਾਂਗ ਦਿਆ ਕਰ । ਹੇ ਫ਼ਕੀਰ ਸਾਈਂ! ਖ਼ੁਦਾ ਦਾ ਚੰਗਾ ਪੁੱਤਰ ਬਣਨ ਦਾ ਜਤਨ ਕਰਿਆ ਕਰ—ਇਹ ਸਿੰਙ ਵਜਾਇਆ ਕਰ ।੧੦।
Let realization of the One Lord God be your call to prayer; be a good child of God - let this be your trumpet. ||10||
 
ਹੇ ਖ਼ੁਦਾ ਦੇ ਬੰਦੇ! ਹੱਕ ਦੀ ਕਮਾਈ ਕਰਿਆ ਕਰ—ਇਹ ਹੈ ‘ਹਲਾਲ’, ਇਹ, ਖਾਣਾ ਖਾਇਆ ਕਰ ।
Let what is earned righteously be your blessed food.
 
(ਦਿਲ ਵਿਚੋਂ ਵਿਤਕਰੇ ਕੱਢ ਕੇ) ਦਿਲ ਨੂੰ ਦਰੀਆ ਬਣਾਣ ਦਾ ਜਤਨ ਕਰ, (ਇਸ ਤਰ੍ਹਾਂ) ਦਿਲ ਦੀ (ਵਿਕਾਰਾਂ ਦੀ) ਮੈਲ ਧੋਇਆ ਕਰ ।
Wash away pollution with the river of your heart.
 
ਹੇ ਅੱਲਾ ਦੇ ਬੰਦੇ! ਜਿਹੜਾ ਮਨੁੱਖ ਆਪਣੇ ਗੁਰੂ-ਪੀਰ (ਦੇ ਹੁਕਮ) ਨੂੰ ਪਛਾਣਦਾ ਹੈ, ਉਹ ਬਹਿਸ਼ਤ ਦਾ ਹੱਕਦਾਰ ਬਣ ਜਾਂਦਾ ਹੈ, ਅਜ਼ਰਾਈਲ ਉਸ ਨੂੰ ਦੋਜ਼ਕ ਵਿਚ ਨਹੀਂ ਸੁੱਟਦਾ ।੧੧।
One who realizes the Prophet attains heaven. Azraa-eel, the Messenger of Death, does not cast him into hell. ||11||
 
ਹੇ ਖ਼ੁਦਾ ਦੇ ਬੰਦੇ! ਆਪਣੇ ਇਸ ਸਰੀਰ ਨੂੰ, ਜਿਸ ਦੀ ਰਾਹੀਂ ਸਦਾ ਚੰਗੇ ਮੰਦੇ ਕਰਮ ਕੀਤੇ ਜਾਂਦੇ ਹਨ ਆਪਣੀ ਵਫ਼ਾਦਾਰ ਔਰਤ (ਪਤਿਬ੍ਰਤਾ ਇਸਤ੍ਰੀ) ਬਣਾ,
Let good deeds be your body, and faith your bride.
 
(ਤੇ, ਵਿਕਾਰਾਂ ਦੇ ਰੰਗ-ਤਮਾਸ਼ੇ ਮਾਣਨ ਦੇ ਥਾਂ, ਇਸ ਪਤਿਬ੍ਰਤਾ ਇਸਤ੍ਰੀ ਦੀ ਰਾਹੀਂ) ਰੱਬੀ ਮਿਲਾਪ ਦੇ ਰੰਗ-ਤਮਾਸ਼ੇ ਮਾਣਿਆ ਕਰ ।
Play and enjoy the Lord's love and delight.
 
ਹੇ ਅੱਲਾ ਦੇ ਬੰਦੇ! (ਵਿਕਾਰਾਂ ਵਿਚ) ਮਲੀਨ ਹੋ ਰਹੇ ਮਨ ਨੂੰ ਪਵਿੱਤਰ ਕਰਨ ਦਾ ਜਤਨ ਕਰ—ਇਹੀ ਹੈ ਰੱਬੀ ਮਿਲਾਪ ਪੈਦਾ ਕਰਨ ਵਾਲੀ ਸ਼ਰਹ ਦੀ ਕਿਤਾਬ । (ਸੁੰਨਤਿ, ਲਬਾਂ ਕਟਾਣ ਆਦਿਕ ਸ਼ਰਹ ਨੂੰ ਛੱਡ ਕੇ) ਆਪਣੀ ਸ਼ਕਲ ਨੂੰ ਜਿਉਂ ਕਾ ਤਿਉਂ ਰੱਖ—ਇਹ (ਲੋਕ ਪਰਲੋਕ ਵਿਚ) ਇੱਜ਼ਤ-ਆਦਰ ਪ੍ਰਾਪਤ ਕਰਨ ਦਾ ਵਸੀਲਾ ਬਣ ਜਾਂਦਾ ਹੈ ।੧੨।
Purify what is impure, and let the Lord's Presence be your religious tradition. Let your total awareness be the turban on your head. ||12||
 
ਹੇ ਖ਼ੁਦਾ ਦੇ ਬੰਦੇ! (ਅਸਲ) ਮੁਸਲਮਾਨ ਉਹ ਹੈ ਜੋ ਮੋਮ ਵਰਗੇ ਨਰਮ ਦਿਲ ਵਾਲਾ ਹੁੰਦਾ ਹੈ
To be Muslim is to be kind-hearted,
 
ਅਤੇ ਜੋ ਆਪਣੇ ਦਿਲ ਤੋਂ ਅੰਦਰਲੀ (ਵਿਕਾਰਾਂ ਦੀ) ਮੈਲ ਧੋ ਦੇਂਦਾ ਹੈ ।
and wash away pollution from within the heart.
 
(ਉਹ ਮੁਸਲਮਾਨ) ਦੁਨੀਆ ਦੇ ਰੰਗ-ਤਮਾਸ਼ਿਆਂ ਦੇ ਨੇੜੇ ਨਹੀਂ ਢੁਕਦਾ (ਜੋ ਇਉਂ ਪਵਿੱਤਰ ਰਹਿੰਦਾ ਹੈ) ਜਿਵੇਂ ਫੁੱਲ ਰੇਸ਼ਮ ਘਿਉ ਅਤੇ ਮ੍ਰਿਗਛਾਲਾ ਪਵਿੱਤਰ (ਰਹਿੰਦੇ ਹਨ) ।੧੩।
He does not even approach worldly pleasures; he is pure, like flowers, silk, ghee and the deer-skin. ||13||
 
ਹੇ ਖ਼ੁਦਾ ਦੇ ਬੰਦੇ! ਜਿਸ ਮਨੁੱਖ ਉੱਤੇ ਮਿਹਰਵਾਨ (ਮੌਲਾ) ਦੀ ਹਰ ਵੇਲੇ ਮਿਹਰ ਰਹਿੰਦੀ ਹੈ,
One who is blessed with the mercy and compassion of the Merciful Lord,
 
(ਵਿਕਾਰਾਂ ਦੇ ਟਾਕਰੇ ਤੇ) ਉਹੀ ਮਨੁੱਖ ਸੂਰਮਾ ਮਰਦ (ਸਾਬਤ ਹੰੁਦਾ) ਹੈ ।
is the manliest man among men.
 
ਉਹੀ ਹੈ (ਅਸਲ) ਸ਼ੇਖ਼ ਮਸਾਇਕ ਤੇ ਹਾਜੀ, ਉਹੀ ਹੈ (ਅਸਲ) ਖ਼ੁਦਾ ਦਾ ਬੰਦਾ ਜਿਸ ਉੱਤੇ ਖ਼ੁਦਾ ਦੀ ਮਿਹਰ ਦੀ ਨਿਗਾਹ ਰਹਿੰਦੀ ਹੈ ।੧੪।
He alone is a Shaykh, a preacher, a Haji, and he alone is God's slave, who is blessed with God's Grace. ||14||
 
ਹੇ ਨਾਨਕ! (ਆਖ—) ਹੇ ਖ਼ੁਦਾ ਦੇ ਬੰਦੇ! ਕਾਦਰ ਦੀ ਕੁਦਰਤਿ ਨੂੰ, ਬਖ਼ਸ਼ਿੰਦ ਮਾਲਕ ਦੇ ਰਚੇ ਜਗਤ ਨੂੰ,
The Creator Lord has Creative Power; the Merciful Lord has Mercy.
 
ਬੇਅੰਤ ਡੂੰਘੇ ਰਹਿਮ-ਦਿਲ ਖ਼ੁਦਾ ਦੀ ਮੁਹੱਬਤ ਤੇ ਸਿਫ਼ਤਿ-ਸਾਲਾਹ ਨੂੰ,
The Praises and the Love of the Merciful Lord are unfathomable.
 
ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਹੁਕਮ ਨੂੰ, ਸਦਾ ਕਾਇਮ ਰਹਿਣ ਵਾਲੇ ਖ਼ੁਦਾ ਨੂੰ ਸਮਝ ਕੇ ਮਾਇਆ ਦੇ ਮੋਹ ਦੇ ਬੰਧਨਾਂ ਤੋਂ ਖ਼ਲਾਸੀ ਹੋ ਜਾਂਦੀ ਹੈ, ਤੇ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੧੫।੩।੧੨।
Realize the True Hukam, the Command of the Lord, O Nanak; you shall be released from bondage, and carried across. ||15||3||12||
 
Maaroo, Fifth Mehl:
 
ਹੇ ਭਾਈ! ਪਰਮਾਤਮਾ ਸਭ ਤੋਂ ਉੱਚੇ (ਆਤਮਕ) ਟਿਕਾਣੇ ਉੱਤੇ ਟਿਕਿਆ ਰਹਿੰਦਾ ਹੈ,
The Abode of the Supreme Lord God is above all.
 
ਉਹ ਆਪ ਹੀ (ਸਭ ਨੂੰ) ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈ, ਉਹ ਆਪ ਹੀ ਰਚਨਾ ਰਚਦਾ ਹੈ ।
He Himself establishes, establishes and creates.
 
ਹੇ ਭਾਈ! ਉਸ ਪਰਮਾਤਮਾ ਦਾ ਆਸਰਾ ਲਿਆਂ ਆਤਮਕ ਆਨੰਦ ਪ੍ਰਾਪਤ ਹੋਇਆ ਰਹਿੰਦਾ ਹੈ, ਮਾਇਆ ਦੇ ਮੋਹ ਦਾ ਡਰ ਰਤਾ ਵੀ ਆਪਣਾ ਜ਼ੋਰ ਨਹੀਂ ਪਾ ਸਕਦਾ ।੧।
Holding tight to the Sanctuary of God, peace is found, and one is not afflicted by the fear of Maya. ||1||
 
ਹੇ ਭਾਈ! ਜਿਸ ਪਰਮਾਤਮਾ ਨੇ (ਜੀਵ ਨੂੰ) ਮਾਂ ਦੇ ਪੇਟ ਦੀ ਅੱਗ ਵਿਚ ਬਚਾਈ ਰੱਖਿਆ,
He saved you from the fire of the womb,
 
ਜਿਸ ਨੇ ਮਾਂ ਦੀ ਰੱਤ ਦੇ ਕਿਰਮਾਂ ਵਿਚ (ਜੀਵ ਨੂੰ) ਮਰਨ ਨਾਹ ਦਿੱਤਾ
and did not destroy you, when you were an egg in your mother's ovary.
 
ਉਸ ਨੇ (ਤਦੋਂ) ਆਪਣੇ (ਨਾਮ ਦਾ) ਸਿਮਰਨ ਦੇ ਕੇ ਰੱਖਿਆ ਕੀਤੀ । ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦਾ ਮਾਲਕ ਹੈ ।੨।
Blessing you with meditative remembrance upon Himself, He nurtured you and cherished you; He is the Master of all hearts. ||2||
 
ਹੇ ਭਾਈ! ਜਿਹੜਾ ਮਨੁੱਖ ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਵਿਚ ਆ ਜਾਂਦਾ ਹੈ,
I have come to the Sanctuary of His lotus feet.
 
ਜਿਹੜਾ ਮਨੁੱਖ ਸਾਧ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ,
In the Saadh Sangat, the Company of the Holy, I sing the Praises of the Lord.
 
ਪਰਮਾਤਮਾ ਉਸ ਦੇ ਸਾਰੀ ਉਮਰ ਦੇ ਦੁੱਖ ਦੂਰ ਕਰ ਦੇਂਦਾ ਹੈ । ਪਰਮਾਤਮਾ ਦਾ ਨਾਮ ਜਪ ਜਪ ਕੇ ਉਸ ਨੂੰ (ਆਤਮਕ) ਮੌਤ ਦਾ ਡਰ ਨਹੀਂ ਰਹਿ ਜਾਂਦਾ ।੩।
I have erased all the pains of birth and death; meditating on the Lord, Har, Har, I have no fear of death. ||3||
 
ਹੇ ਭਾਈ! ਪਰਮਾਤਮਾ ਸਭ ਤਾਕਤਾਂ ਦਾ ਮਾਲਕ ਹੈ, ਉਸ ਦਾ ਸਰੂਪ ਸਹੀ ਤਰ੍ਹਾਂ ਬਿਆਨ ਨਹੀਂ ਕੀਤਾ ਜਾ ਸਕਦਾ, ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਹ ਨੂਰ ਹੀ ਨੂਰ ਹੈ ।
God is all-powerful, indescribable, unfathomable and divine.
 
ਸਾਰੇ ਜੀਆ-ਜੰਤਾਂ ਨੂੰ ਉਸੇ ਦਾ ਹੀ ਆਸਰਾ ਹੈ ।
All beings and creatures serve Him.
 
ਹੇ ਭਾਈ! ਅੰਡਜ ਜੇਰਜ ਸੇਤਜ ਉਤਭੁਜ—ਇਹਨਾਂ ਚੌਹਾਂ ਹੀ ਖਾਣੀਆਂ ਦੇ ਜੀਵਾਂ ਨੂੰ ਉਹ ਕਈ ਤਰੀਕਿਆਂ ਨਾਲ ਪਾਲਣ ਵਾਲਾ ਹੈ ।੪।
In so many ways, He cherishes those born from eggs, from the womb, from sweat and from the earth. ||4||
 
ਹੇ ਭਾਈ! ਉਸ ਉਸ ਮਨੁੱਖ ਨੂੰ ਹੀ (ਨਾਮ ਦਾ) ਖ਼ਜ਼ਾਨਾ ਮਿਲਦਾ ਹੈ,
He alone obtains this wealth,
 
ਉਹੀ ਮਨੁੱਖ ਪਰਮਾਤਮਾ ਦੇ ਨਾਮ ਦਾ ਆਨੰਦ ਆਪਣੇ ਅੰਦਰ ਮਾਣਦੇ ਹਨ,
who savors and enjoys, deep within his mind, the Name of the Lord.
 
ਜਿਨ੍ਹਾਂ ਨੂੰ (ਉਹਨਾਂ ਦਾ) ਹੱਥ ਫੜ ਕੇ (ਪਰਮਾਤਮਾ ਮਾਇਆ ਦੇ ਮੋਹ ਦੇ) ਅੰਨ੍ਹੇ ਖੂਹ ਵਿਚੋਂ ਕੱਢ ਲੈਂਦਾ ਹੈ । ਪਰ, ਹੇ ਭਾਈ! ਅਜਿਹੇ ਕੋਈ ਵਿਰਲੇ ਹੀ ਸੰਤ ਹੁੰਦੇ ਹਨ ।੫।
Grasping hold of his arm, God lifts him up and pulls him out of the deep, dark pit. Such a devotee of the Lord is very rare. ||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by