Maajh, Fifth Mehl:
ਹੇ ਨਾਨਕ ! (ਆਖ—ਹੇ ਪ੍ਰਭੂ ! ਤੇਰਾ) ਨਾਮ ਸਿਮਰ ਸਿਮਰ ਕੇ ਜੇਹੜਾ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ਉਸ ਦੇ ਮਨ ਵਿਚੋਂ ਅਮੋਲ ਭਟਕਣਾ ਤੇ ਡਰ ਦੂਰ ਹੋ ਜਾਂਦੇ ਹਨ ।੪।੪੨।੪੯।
One who asks for a false gift,
ਉਸ ਨੂੰ ਆਤਮਕ ਮੌਤ ਸਹੇੜਦਿਆਂ ਚਿਰ ਨਹੀਂ ਲਗਦਾ ।
shall not take even an instant to die.
ਜੇਹੜਾ ਮਨੁੱਖ ਸਦਾ ਹੀ ਪਰਮੇਸ਼ਰ ਦੀ ਸੇਵਾ-ਭਗਤੀ ਕਰਦਾ ਹੈ, ਉਹ ਗੁਰੂ ਨੂੰ ਮਿਲ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਅਡੋਲ ਹੋ ਗਿਆ ਕਿਹਾ ਜਾ ਸਕਦਾ ਹੈ ।੧।
But one who continually serves the Supreme Lord God and meets the Guru, is said to be immortal. ||1||
ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਪਿਆਰ-ਭਰੀ ਭਗਤੀ (ਦੀ ਲਿਵ) ਲੱਗ ਜਾਂਦੀ ।
One whose mind is dedicated to loving devotional worship
ਜੇਹੜਾ ਮਨੁੱਖ ਹਰ ਰੋਜ਼ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ।
sings His Glorious Praises night and day, and remains forever awake and aware.
(ਉਸ ਦੀ) ਬਾਂਹ ਫੜ ਕੇ ਉਸ ਨੂੁੰ ਮਾਲਕ-ਪ੍ਰਭੂ (ਆਪਣੇ ਨਾਲ) ਮਿਲਾ ਲੈਂਦਾ ਹੈ (ਪਰ ਇਹ ਦਾਤਿ ਉਸੇ ਨੂੰ ਪ੍ਰਾਪਤ ਹੁੰਦੀ ਹੈ) ਜਿਸ ਦੇ ਮੱਥੇ ਉਤੇ ਇਹ ਦਾਤਿ ਹਾਸਲ ਕਰਨ ਦਾ ਲੇਖ ਮੌਜੂਦ ਹੋਵੇ (ਭਾਵ, ਜਿਸ ਦੇ ਅੰਦਰ ਪੂਰਬਲੇ ਸਮੇ ਵਿਚ ਕੀਤੇ ਕਰਮਾਂ ਅਨੁਸਾਰ ਸੇਵਾ-ਭਗਤੀ ਦੇ ਸੰਸਕਾਰ ਮੌਜੂਦ ਹੋਣ, ਗੁਰੂ ਨੂੰ ਮਿਲ ਕੇ ਉਸ ਦੇ ਉਹ ਸੰਸਕਾਰ ਜਾਗ ਪੈਂਦੇ ਹਨ) ।੨।
Taking him by the hand, the Lord and Master merges into Himself that person, upon whose forehead such destiny is written. ||2||
ਭਗਤਾਂ ਦੇ ਮਨ ਵਿਚ ਪਰਮਾਤਮਾ ਦੇ ਸੋਹਣੇ ਚਰਨ (ਸਦਾ) ਵੱਸਦੇ ਰਹਿੰਦੇ ਹਨ ।
His Lotus Feet dwell in the minds of His devotees.
(ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਜਾਣਦੇ ਹਨ ਕਿ) ਪਰਮੇਸਰ ਦੇ ਚਰਨਾਂ ਵਿਚ ਜੁੜਨ ਤੋਂ ਬਿਨਾ ਸਾਰੇ ਹੀ ਜੀਵ (ਮਾਇਆ ਦੇ ਕਾਮਾਦਿਕ ਦੂਤਾਂ ਦੀ ਹੱਥੀਂ) ਲੁੱਟੇ ਜਾਂਦੇ ਹਨ ।
Without the Transcendent Lord, all are plundered.
(ਸੋ) ਭਗਤਾਂ ਦੇ ਮਨ ਵਿਚ ਪਰਮਾਤਮਾ ਦੇ ਸੋਹਣੇ ਚਰਨ (ਸਦਾ) ਵੱਸਦੇ ਰਹਿੰਦੇ ਹਨ । ਜੇਹੜੇ ਮਨੁੱਖ ਅਜੇਹੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਸਦਾ ਲੋੜਦੇ ਰਹਿੰਦੇ ਹਨ, ਉਹਨਾਂ ਨੂੰ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਮਿਲ ਜਾਂਦਾ ਹੈ ਜੋ ਉਹਨਾਂ ਦੇ ਜੀਵਨ ਨੂੰ ਸੰਵਾਰ ਦੇਂਦਾ ਹੈ ।੩।
I long for the dust of the feet of His humble servants. The Name of the True Lord is my decoration. ||3||
(ਹੇ ਭਾਈ !) ਉਠਦਿਆਂ ਬਹਿੰਦਿਆਂ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।
Standing up and sitting down, I sing the Name of the Lord, Har, Har.
ਕਿਉਂਕਿ ਉਸ ਦਾ ਸਿਮਰਨ ਕੀਤਿਆਂ ਉਹ ਖਸਮ-ਪ੍ਰਭੂ ਮਿਲ ਪੈ ਜਾਂਦਾ ਹੈ ਜੋ ਸਦਾ ਅਟੱਲ ਰਹਿਣ ਵਾਲਾ ਹੈ ।
Meditating in remembrance on Him, I obtain my Eternal Husband Lord.
ਹੇ ਨਾਨਕ ! (ਆਖ—ਹੇ ਪ੍ਰਭੂ !) ਜਿਸ ਉਤੇ ਤੂੰ ਦਇਆਵਾਨ ਹੁੰਦਾ ਹੈਂ (ਉਹ ਉਠਦਿਆਂ ਬੈਠਦਿਆਂ ਤੇਰਾ ਨਾਮ ਸਿਮਰਦਾ ਹੈ ਤੇ ਇਸ ਤਰ੍ਹਾਂ) ਉਸ ਨੂੰ ਤੇਰੀ ਰਜ਼ਾ ਪਿਆਰੀ ਲਗਦੀ ਹੈ ।੪।੪੩।੫੦।
God has become merciful to Nanak. I cheerfully accept Your Will. ||4||43||50||
Raag Maajh, Ashtapadees: First Mehl, First House:
One Universal Creator God. By The Grace Of The True Guru:
ਜਿਨ੍ਹਾਂ ਨੇ ਆਪਣੇ ਮਨ ਨੂੰ ਤੇਰੇ ਸਦਾ-ਥਿਰ ਨਾਮ ਵਿਚ ਗਿਝਾ ਲਿਆ ਹੈ, ਜੇਹੜੇ ਤੇਰੇ ਹੁਕਮ ਵਿਚ ਤੁਰਦੇ ਹਨ
By His Command, all are attuned to the Word of the Shabad,
ਉਹ ਸਾਰੇ ਤੇਰੀ ਸਦਾ-ਥਿਰ ਦਰਗਾਹ ਵਿਚ ਤੇਰੇ ਮਹਲ ਵਿਚ ਸੱਦ ਲਏ ਜਾਂਦੇ ਹਨ
and all are called to the Mansion of His Presence, the True Court of the Lord.
ਹੇ ਸਦਾ-ਥਿਰ ਰਹਿਣ ਵਾਲੇ ! ਹੇ ਦੀਨਾਂ ਤੇ ਦਇਆ ਕਰਨ ਵਾਲੇ ਮੇਰੇ ਮਾਲਿਕ ! ਜਿਨ੍ਹਾਂ ਨੇ ਆਪਣੇ ਮਨ ਨੂੰ ਤੇਰੇ ਸਦਾ-ਥਿਰ ਨਾਮ ਵਿਚ ਗਿਝਾ ਲਿਆ ਹੈ,
O my True Lord and Master, Merciful to the meek, my mind is pleased and appeased by the Truth. ||1||
ਜਿਨ੍ਹਾਂ ਨੇ ਗੁਰੂ ਦੇ ਸ਼ਬਦ ਰਾਹੀਂ ਆਪਣੇ ਜੀਵਨ ਨੂੰ ਸੋਹਣਾ ਬਣਾ ਲਿਆ ਹੈ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ, ਸਦਕੇ ਹਾਂ
I am a sacrifice, my soul is a sacrifice, to those who are adorned with the Word of the Shabad.
ਜਿਨ੍ਹਾਂ ਨੇ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਸੁਖ ਦੇਣ ਵਾਲਾ ਪ੍ਰਭੂ-ਨਾਮ ਗੁਰੂ ਦੀ ਮਤਿ ਲੈ ਕੇ ਆਪਣੇ ਮਨ ਵਿਚ ਵਸਾ ਲਿਆ ਹੈ ।੧।ਰਹਾਉ।
The Ambrosial Naam, the Name of the Lord, is forever the Giver of Peace. Through the Guru's Teachings, it dwells in the mind. ||1||Pause||
(ਦੁਨੀਆ ਵਿਚ) ਕੋਈ ਭੀ ਮੇਰਾ ਸਦਾ ਦਾ ਸਾਥੀ ਨਹੀਂ ਹੈ, ਮੈਂ ਭੀ ਕਿਸੇ ਦਾ ਸਦਾ ਲਈ ਸਾਥੀ ਨਹੀਂ ਹਾਂ ।
No one is mine, and I am no one else's.
ਮੇਰਾ ਸਦਾ ਵਾਸਤੇ ਪਾਲਣ ਵਾਲਾ ਸਿਰਫ਼ ਉਹੀ (ਪ੍ਰਭੂ) ਹੈ, ਜੋ ਤਿੰਨਾਂ ਭਵਨਾਂ ਵਿਚ ਵਿਆਪਕ ਹੈ ।
The True Lord and Master of the three worlds is mine.
‘ਮੈ ਵੱਡਾ ਹਾਂ, ਮੈਂ ਵੱਡਾ ਹਾਂ’—ਇਹ ਮਾਣ ਕਰ ਕਰ ਕੇ ਬੇਅੰਤ ਲੋਕਾਈ (ਜਗਤ ਤੋਂ) ਤੁਰੀ ਜਾ ਰਹੀ ਹੈ । (ਮਾਣ-ਮੱਤੀ ਲੋਕਾਈ) ਪਾਪ ਕਮਾ ਕਮਾ ਕੇ ਪਛੁਤਾਂਦੀ ਭੀ ਹੈ ।੨।
Acting in egotism, so very many have died. After making mistakes, they later repent and regret. ||2||
ਜੇਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਸਮਝਦਾ ਹੈ, (ਉਹ ਮਾਣ ਨਹੀਂ ਕਰਦਾ) ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ ।
Those who recognize the Hukam of the Lord's Command chant the Glorious Praises of the Lord.
ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ ਦੇ ਨਾਮ ਵਿਚ (ਟਿਕ ਕੇ, ਨਾਮ ਦੀ) ਰਾਹਦਾਰੀ ਸਮੇਤ (ਇਥੋਂ ਜਾਂਦਾ ਹੈ) ।
Through the Word of the Guru's Shabad, they are glorified with the Naam.
ਸਦਾ-ਥਿਰ ਪ੍ਰਭੂ ਦੇ ਦਰ ਤੇ ਸਭ ਜੀਵਾਂ ਦੇ ਕਰਮਾਂ ਦਾ ਲੇਖਾ ਹੁੰਦਾ ਹੈ, ਇਸ ਲੇਖੇ ਤੋਂ ਉਹੀ ਸੁਰਖ਼ਰੂ ਹੁੰਦਾ ਹੈ ਜੋ ਨਾਮ ਦੀ ਰਾਹੀਂ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦਾ ਹੈ ।੩।
Everyone's account is kept in the True Court, and through the Beauty of the Naam, they are saved. ||3||
ਪ੍ਰਭੂ-ਨਾਮ ਤੋਂ ਖੁੰਝਿਆ ਹੋਇਆ ਮਨ ਦਾ ਮੁਰੀਦ ਮਨੁੱਖ (ਕਰਮਾਂ ਦੇ ਲੇਖੇ ਤੋਂ ਬਚਣ ਲਈ) ਕੋਈ ਥਾਂ ਨਹੀਂ ਲੱਭ ਸਕਦਾ ।
The self-willed manmukhs are deluded; they find no place of rest.
(ਆਪਣੇ ਕੀਤੇ ਔਗੁਣਾਂ ਦਾ) ਬੱਝਾ ਹੋਇਆ ਜਮਰਾਜ ਦੇ ਦਰ ਤੇ ਮਾਰ ਖਾਂਦਾ ਹੈ।
Bound and gagged at Death's Door, they are brutally beaten.
(ਆਤਮਕ ਦੁੱਖ-ਕਲੇਸ਼ ਦੀਆਂ ਚੋਟਾਂ ਤੋਂ ਬਚਣ ਲਈ) ਪ੍ਰਭੂ ਦੇ ਨਾਮ ਤੋਂ ਬਿਨਾ ਹੋਰ ਕੋਈ ਸੰਗੀ ਸਾਥੀ ਨਹੀਂ ਹੋ ਸਕਦਾ । ਜਮ ਦੀਆਂ ਇਹਨਾਂ ਚੋਟਾਂ ਤੋਂ ਉਹੀ ਬਚਦੇ ਹਨ, ਜੋ ਪ੍ਰਭੂ ਦਾ ਨਾਮ ਸਿਮਰਦੇ ਹਨ ।੪।
Without the Name, there are no companions or friends. Liberation comes only by meditating on the Naam. ||4||
ਝੂਠੇ ਮੋਹ ਵਿਚ ਫਸੇ ਸਾਕਤ ਨੂੰ ਸਦਾ-ਥਿਰ ਪ੍ਰਭੂ (ਦਾ ਨਾਮ) ਚੰਗਾ ਨਹੀਂ ਲਗਦਾ,
The false shaaktas, the faithless cynics, do not like the Truth.
(ਉਸ ਨੂੰ ਮੋਹ ਵਾਲੀ ਮੇਰ-ਤੇਰ ਪਸੰਦ ਹੈ) ਉਸ ਮੇਰ-ਤੇਰ ਵਿਚ ਫਸਿਆ ਹੋਇਆ ਜਨਮ ਮਰਨ ਦੇ ਗੇੜ ਵਿਚ ਪੈਂਦਾ ਹੈ ।
Bound by duality, they come and go in reincarnation.
(ਦੁਬਿਧਾ ਵਾਲੇ ਕੀਤੇ ਕਰਮਾਂ ਅਨੁਸਾਰ, ਮੱਥੇ ਉੱਤੇ ਦੁਬਿਧਾ ਦੇ ਸੰਸਕਾਰਾਂ ਦਾ) ਲਿਖਿਆ ਲੇਖ ਕੋਈ ਨਹੀਂ ਮਿਟਾ ਸਕਦਾ । (ਇਸ ਲੇਖ ਤੋਂ) ਉਹੀ ਖ਼ਲਾਸੀ ਪ੍ਰਾਪਤ ਕਰਦਾ ਹੈ, ਜੋ ਗੁਰੂ ਦੀ ਸਰਨ ਪੈਂਦਾ ਹੈ ।੪।
No one can erase pre-recorded destiny; the Gurmukhs are liberated. ||5||
ਜਿਸ ਜੀਵ-ਇਸਤ੍ਰੀ ਨੇ ਪੇਕੇ ਘਰ ਵਿਚ ਪ੍ਰਭੂ-ਪਤੀ ਨਾਲ ਸਾਂਝ ਨਹੀਂ ਪਾਈ।
In this world of her parents' house, the young bride did not know her Husband.
ਝੂਠੇ ਮੋਹ ਦੇ ਕਾਰਨ ਪ੍ਰਭੂ-ਚਰਨਾਂ ਤੋਂ ਵਿੱਛੁੜੀ ਹੋਈ ਉਹ (ਆਖ਼ਿਰ) ਧਾਹਾਂ ਮਾਰ ਮਾਰ ਕੇ ਰੋਂਦੀ ਹੈ ।
Through falsehood, she has been separated from Him, and she cries out in misery.
ਜਿਸ (ਦੇ ਆਤਮਕ ਜੀਵਨ) ਨੂੰ ਪਾਪ (-ਸੁਭਾਵ) ਨੇ ਲੁੱਟ ਲਿਆ, ਉਸ ਨੂੰ ਪਰਮਾਤਮਾ ਦਾ ਮਹਲ ਨਹੀਂ ਲੱਭਦਾ । ਇਹਨਾਂ ਔਗਣਾਂ ਨੂੰ ਗੁਣਾਂ ਦਾ ਮਾਲਕ ਪ੍ਰਭੂ (ਆਪ ਹੀ) ਬਖ਼ਸ਼ਦਾ ਹੈ ।੬।
Defrauded by demerits, she does not find the Mansion of the Lord's Presence. But through virtuous actions, her demerits are forgiven. ||6||
ਜਿਸ ਜੀਵ-ਇਸਤ੍ਰੀ ਨੇ ਪੇਕੇ ਘਰ ਵਿਚ ਪਿਆਰੇ ਪ੍ਰਭੂ ਨਾਲ ਸਾਂਝ ਪਾ ਲਈ ਹੈ ।
She, who knows her Beloved in her parents' house,
ਉਹ ਗੁਰੂ ਦੀ ਸਰਨ ਪੈ ਕੇ (ਜਗਤ ਦੇ) ਮੂਲ-ਪ੍ਰਭੂ (ਦੇ ਗੁਣਾਂ) ਨੂੰ ਸਮਝਦੀ ਤੇ ਵਿਚਾਰਦੀ ਹੈ ।
as Gurmukh, comes to understand the essence of reality; she contemplates her Lord.
ਜੇਹੜੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਟਿਕੇ ਰਹਿੰਦੇ ਹਨ, ਗੁਰੂ ਉਹਨਾਂ ਦਾ ਜਨਮ ਮਰਨ ਦਾ ਗੇੜ ਰੋਕ ਦੇਂਦਾ ਹੈ ।੭।
Her comings and goings cease, and she is absorbed in the True Name. ||7||
ਗੁਰੂ ਦੀ ਸਰਨ ਪਿਆਂ ਮਨੁੱਖ ਬੇਅੰਤ ਗੁਣਾਂ ਵਾਲੇ ਪ੍ਰਭੂ (ਦੇ ਗੁਣਾਂ) ਨੂੰ ਸਮਝਦਾ ਹੈ, (ਹੋਰਨਾਂ) ਨੂੰ ਸਿਫ਼ਤਿ-ਸਾਲਾਹ ਵਾਸਤੇ ਪ੍ਰੇਰਦਾ ਹੈ ।
The Gurmukhs understand and describe the Indescribable.
ਸਦਾ-ਥਿਰ ਠਾਕੁਰ ਨੂੰ (ਸਿਫ਼ਤਿ-ਸਾਲਾਹ ਦਾ) ਸਦਾ-ਥਿਰ ਕਰਮ ਹੀ ਚੰਗਾ ਲੱਗਦਾ ਹੈ ।
True is our Lord and Master; He loves the Truth.
ਹੇ ਨਾਨਕ ! (ਗੁਰੂ ਦੀ ਸਰਨ ਪੈਣ ਵਾਲਾ ਮਨੁੱਖ) ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦਾ ਰਹਿੰਦਾ ਹੈ, (ਸਦਾ-ਥਿਰ ਪ੍ਰਭੂ ਦੇ ਦਰ ਤੇ) ਅਰਜ਼ੋਈਆਂ (ਕਰਦਾ ਰਹਿੰਦਾ ਹੈ) । ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਾਲਿਆਂ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ ।੮।੧।
Nanak offers this true prayer: singing His Glorious Praises, I merge with the True One. ||8||1||
Maajh, Third Mehl, First House:
ਜਿਸ ਮਨੁੱਖ ਉਤੇ ਪ੍ਰਭੂ ਦੀ ਬਖ਼ਸ਼ਸ਼ ਹੋਵੇ, ਉਸ ਨੂੰ ਪ੍ਰਭੂ ਗੁਰੂ ਮਿਲਾਂਦਾ ਹੈ।
By His Mercy, we meet the True Guru.