ਹੇ ਗਿਆਨਵਾਨ! ਅਕੱਥ ਪ੍ਰਭੂ ਦੀ ਇਹ ਡੂੰਘੀ ਰਾਜ਼ ਵਾਲੀ ਗੱਲ ਆਪਣੇ ਮਨ ਵਿਚ ਸਮਝ ।
O spiritual teachers, understand this: the Unspoken Speech is in the mind.
ਅਲੱਖ ਪ੍ਰਭੂ ਵੱਸਦਾ ਤਾਂ ਸਭ ਦੇ ਅੰਦਰ ਹੈ, ਪਰ ਇਹ ਅਸਲੀਅਤ ਗੁਰੂ ਤੋਂ ਬਿਨਾ ਨਹੀਂ ਲੱਭਦੀ,
Without the Guru, the essence of reality is not found; the Invisible Lord dwells everywhere.
ਜਦੋਂ ਗੁਰੂ ਮਿਲ ਪਏ ਜਦੋਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸੇ ਤਾਂ ਇਹ ਸਮਝ ਪੈਂਦੀ ਹੈ ।
One meets the True Guru, and then the Lord is known, when the Word of the Shabad comes to dwell in the mind.
ਜਿਸ ਮਨੁੱਖ ਦੀ ‘ਹਉਂ’ ਦੂਰ ਹੋ ਜਾਂਦੀ ਹੈ, (ਮਾਇਆ ਦੀ ਖ਼ਾਤਰ) ਭਟਕਣਾ ਮਿਟ ਜਾਂਦੀ ਹੈ (ਮੌਤ ਆਦਿਕ ਦਾ) ਡਰ ਮੁੱਕ ਜਾਂਦਾ ਹੈ, ਉਸ ਦੇ ਸਾਰੀ ਉਮਰ ਦੇ ਦੁੱਖ ਨਾਸ ਹੋ ਜਾਂਦੇ ਹਨ (ਕਿਉਂਕਿ ਜੀਵਨ ਵਿਚ ਦੁੱਖ ਹੁੰਦੇ ਹੀ ਇਹੀ ਹਨ);
When self-conceit departs, doubt and fear also depart, and the pain of birth and death is removed.
ਜਿਨ੍ਹਾਂ ਨੂੰ ਗੁਰੂ ਦੀ ਮਤਿ ਲਿਆਂ ਰੱਬ ਦਿੱਸ ਪੈਂਦਾ ਹੈ, ਜਿਨ੍ਹਾਂ ਦੀ ਬੁੱਧ ਉੱਜਲ ਹੋ ਜਾਂਦੀ ਹੈ ਉਹ (ਇਹਨਾਂ ਦੁੱਖਾਂ ਦੇ ਸਮੁੰਦਰ ਤੋਂ) ਤਰ ਜਾਂਦੇ ਹਨ ।
Following the Guru's Teachings, the Unseen Lord is seen; the intellect is exalted, and one is carried across.
(ਸੋ,) ਹੇ ਨਾਨਕ! (ਤੂੰ ਭੀ) ਸਿਮਰਨ ਕਰ ਜਿਸ ਨਾਲ ਤੇਰੀ ਆਤਮਾ ਪ੍ਰਭੂ ਨਾਲ ਇਕ-ਰੂਪ ਹੋ ਜਾਏ, (ਵੇਖ!) ਤ੍ਰਿਲੋਕੀ ਦੇ ਹੀ ਜੀਵ ਉਸੇ ਵਿਚ ਟਿਕੇ ਹੋਏ ਹਨ (ਉਸੇ ਦੇ ਆਸਰੇ ਹਨ) ।੧।
O Nanak, chant the chant of 'Sohang hansaa' - 'He is me, and I am Him.' The three worlds are absorbed in Him. ||1||
Third Mehl:
ਇਹ ਮਨ ਸੁੱਚਾ ਮੋਤੀ ਹੈ, ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ (ਇਸ ਸੁੱਚੇ ਮੋਤੀ ਨੂੰ) ਪਰਖ ਲਿਆ ਹੈ,
Some assay their mind-jewel, and contemplate the Word of the Guru's Shabad.
ਪਰ ਇਸ ਸੰਸਾਰ ਵਿਚ ਜਿੱਥੇ ਵਿਕਾਰਾਂ ਦਾ ਪਹਿਰਾ ਹੈ ਅਜੇਹੇ ਬੰਦੇ ਬੜੇ ਘੱਟ ਵੇਖੀਦੇ ਹਨ ।
Only a few of those humble beings are known in this world, in this Dark Age of Kali Yuga.
ਉਸ ਦਾ ਆਪਾ ਹਉਮੈ ਤੇ ਮੇਰ-ਤੇਰ ਨੂੰ ਮਾਰ ਕੇ ‘ਆਪੇ’ ਨਾਲ ਮਿਲਿਆ ਰਹਿੰਦਾ ਹੈ ।
One's self remains blended with the Lord's Self, when egotism and duality are conquered.
ਹੇ ਨਾਨਕ! ਜੋ ਮਨੁੱਖ ਪ੍ਰਭੂ ਦੇ ਨਾਮ ਵਿਚ ਰੰਗੇ ਜਾਂਦੇ ਹਨ ਉਹ ਇਸ ਡਰਾਉਣੇ ਸੰਸਾਰ-ਸਮੁੰਦਰ ਤੋਂ ਲੰਘ ਜਾਂਦੇ ਹਨ ਜਿਸ ਨੂੰ ਤਰਨਾ ਬੜਾ ਔਖਾ ਹੈ ।੨।
O Nanak, those who are imbued with the Naam cross over the difficult, treacherous and terrifying world-ocean. ||2||
Pauree:
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਹਉਮੈ ਦੇ ਠੱਗੇ ਹੋਏ ਆਪਣਾ ਮਨ ਨਹੀਂ ਖੋਜਦੇ,
The self-willed manmukhs do not search within their own selves; they are deluded by their egotistical pride.
ਅੰਦਰੋਂ ਤ੍ਰਿਸ਼ਨਾ ਨਾਲ ਸੜੇ ਹੋਏ (ਹੋਣ ਕਰਕੇ) (ਮਾਇਆ ਦੀ ਖ਼ਾਤਰ) ਚੌਹੀਂ ਪਾਸੀਂ ਭਟਕ ਭਟਕ ਕੇ ਥੱਕ ਜਾਂਦੇ ਹਨ
Wandering in the four directions, they grow weary, tormented by burning desire within.
ਸਿੰਮ੍ਰਿਤੀਆਂ ਸ਼ਾਸਤ੍ਰਾਂ (ਭਾਵ, ਆਪਣੇ ਧਰਮ-ਪੁਸਤਕਾਂ) ਨੂੰ ਗਹੁ ਨਾਲ ਨਹੀਂ ਖੋਜਦੇ ਤੇ (ਧਰਮ-ਪੁਸਤਕਾਂ ਦੇ ਥਾਂ ਆਪਣੇ) ਮਨ ਦੇ ਪਿੱਛੇ ਤੁਰ ਕੋ ਖ਼ੁਆਰ ਹੁੰਦੇ ਹਨ ।
They do not study the Simritees and the Shaastras; the manmukhs waste away and are lost.
ਸਦਾ-ਥਿਰ ਰਹਿਣ ਪਰਮਾਤਮਾ ਦਾ ਨਾਮ ਗੁਰੂ ਦੀ ਸਰਨ ਆਉਣ ਤੋਂ ਬਿਨਾ ਕਿਸੇ ਨੇ ਭੀ ਨਹੀਂ ਲੱਭਾ ।
Without the Guru, no one finds the Naam, the Name of the True Lord.
ਅਸਾਂ ਅਸਲ ਵਿਚਾਰ ਦੀ ਇਹ ਗੱਲ ਲੱਭੀ ਹੈ ਕਿ ਪਰਮਾਤਮਾ ਦਾ ਨਾਮ ਜਪਿਆਂ ਹੀ ਮਨੁੱਖ ਦੀ ਆਤਮਕ ਹਾਲਤ ਸੁਧਰਦੀ ਹੈ ।੧੯।
One who contemplates the essence of spiritual wisdom and meditates on the Lord is saved. ||19||
Shalok, Second Mehl:
ਪ੍ਰਭੂ ਆਪ ਹੀ (ਜੀਵਾਂ ਦੇ ਦਿਲਾਂ ਦੀ) ਜਾਣਦਾ ਹੈ (ਕਿਉਂਕਿ) ਉਹ ਆਪ ਹੀ (ਇਹਨਾਂ ਨੂੰ) ਪੈਦਾ ਕਰਦਾ ਹੈ, ਆਪ ਹੀ (ਜੀਵਾਂ ਦੇ ਕਾਰਜ) ਸਿਰੇ ਚਾੜ੍ਹਦਾ ਹੈ;
He Himself knows, He Himself acts, and He Himself does it right.
(ਇਸ ਲਈ) ਹੇ ਨਾਨਕ! ਉਸ ਪ੍ਰਭੂ ਅੱਗੇ ਹੀ ਅਦਬ ਸਰਧਾ ਨਾਲ ਅਰਜ਼ੋਈ ਕਰਨੀ ਚਾਹੀਦੀ ਹੈ ।੧।
So stand before Him, O Nanak, and offer your prayers. ||1||
First Mehl:
ਜਿਸ ਪਰਮਾਤਮਾ ਨੇ ਜਗਤ ਪੈਦਾ ਕੀਤਾ ਹੈ, ਉਸ ਨੇ ਹੀ ਇਸ ਦੀ ਸੰਭਾਲ ਕੀਤੀ ਹੋਈ ਹੈ, ਉਹ ਆਪ ਹੀ (ਹਰੇਕ ਦੇ ਦਿਲ ਦੀ) ਜਾਣਦਾ ਹੈ ।
He who created the creation, watches over it; He Himself knows.
ਹੇ ਨਾਨਕ! ਜਦੋਂ ਹਰੇਕ ਜੀਵ (ਉਸ ਪਰਮਾਤਮਾ ਦੇ ਘਰ ਤੋਂ ਹਰੇਕ ਲੋੜ ਪੂਰੀ ਕਰਦਾ ਹੈ ਜੋ) ਹਰੇਕ ਦੇ ਹਿਰਦੇ-ਘਰ ਵਿਚ ਮੌਜੂਦ ਹੈ, ਤਾਂ ਉਸ ਤੋਂ ਬਿਨਾ ਕਿਸੇ ਹੋਰ ਅੱਗੇ ਅਰਜ਼ੋਈ ਕਰਨੀ ਵਿਅਰਥ ਹੈ ।੨।
Unto whom should I speak, O Nanak, when everything is contained within the home of the heart? ||2||
Pauree:
ਹੋਰ ਸਭ ਚੀਜ਼ਾਂ (ਦਾ ਮੋਹ) ਵਿਸਾਰ ਕੇ ਇਕ ਪਰਮਾਤਮਾ ਨੂੰ ਹੀ ਆਪਣਾ ਮਿੱਤਰ ਬਣਾ,
Forget everything, and be friends with the One Lord alone.
ਤੇਰਾ ਮਨ ਖਿੜ ਆਵੇਗਾ ਤੇਰਾ ਸਰੀਰ ਹੌਲਾ-ਫੁੱਲ ਹੋ ਜਾਇਗਾ (ਕਿਉਂਕਿ) ਪਰਮਾਤਮਾ ਸਾਰੇ ਪਾਪ ਸਾੜ ਦੇਂਦਾ ਹੈ,
Your mind and body shall be enraptured, and the Lord shall burn away your sins.
(ਜਗਤ ਵਿਚ ਤੇਰਾ) ਜੰਮਣਾ ਮਰਨਾ ਮੁੱਕ ਜਾਇਗਾ, ਤੂੰ ਮੁੜ ਮੁੜ ਨਹੀਂ ਜੰਮੇ ਮਰੇਂਗਾ ।
Your comings and goings in reincarnation shall cease; you shall not be reborn and die again.
ਪ੍ਰਭੂ ਦੇ ਨਾਮ ਨੂੰ ਆਸਰਾ ਬਣਾ, ਤੂੰ ਚਿੰਤਾ ਵਿਚ ਤੇ ਮੋਹ ਵਿਚ ਨਹੀਂ ਸੜੇਂਗਾ ।
The True Name shall be your Support, and you shall not burn in sorrow and attachment.
ਹੇ ਨਾਨਕ! ਪਰਮਾਤਮਾ ਦਾ ਨਾਮ-ਖ਼ਜ਼ਾਨਾ ਆਪਣੇ ਮਨ ਵਿਚ ਇਕੱਠਾ ਕਰ ਰੱਖ ।੨੦।
O Nanak, gather in the treasure of the Naam, the Name of the Lord, within your mind. ||20||
Shalok, Fifth Mehl:
ਹੇ ਨਾਨਕ! ਜਿਸ ਮਨੁੱਖ ਨੂੰ ਮਨੋਂ ਮਾਇਆ ਨਹੀਂ ਭੁੱਲਦੀ, ਜੋ (ਨਾਮ ਦੀ ਦਾਤਿ ਮੰਗਣ ਦੇ ਥਾਂ) ਸੁਆਸ-ਸੁਆਸ (ਮਾਇਆ ਹੀ) ਮੰਗਦਾ ਹੈ,
You do not forget Maya from your mind; you beg for it with each and every breath.
ਜਿਸ ਨੂੰ ਉਹ ਪਰਮਾਤਮਾ ਕਦੇ ਚੇਤੇ ਨਹੀਂ ਆਉਂਦਾ (ਇਹ ਜਾਣੋ ਕਿ) ਉਸ ਦੇ ਭਾਗ ਚੰਗੇ ਨਹੀਂ ਹਨ ।੧।
You do not even think of that God; O Nanak, it is not in your karma. ||1||
Fifth Mehl:
ਹੇ ਅੰਨ੍ਹੇ (ਜੀਵ)! ਤੂੰ (ਮੁੜ ਮੁੜ) ਮਾਇਆ ਨੂੰ ਕਿਉਂ ਚੰਬੜਦਾ ਹੈਂ? ਇਹ ਤਾਂ ਕਦੇ ਕਿਸੇ ਦੇ ਨਾਲ ਨਹੀਂ ਜਾਂਦੀ;
Maya and its wealth shall not go along with you, so why do you cling to it - are you blind?
ਤੂੰ ਸਤਿਗੁਰੂ ਦੇ ਚਰਨਾਂ ਦਾ ਧਿਆਨ ਧਰ (ਭਾਵ, ਹਉਮੈ ਛੱਡ ਕੇ ਗੁਰੂ ਦਾ ਆਸਰਾ ਲੈ) (ਤਾਂ ਜੁ) ਤੇਰੀਆਂ ਇਹ ਮੁਸ਼ਕਾਂ ਜੋ ਮਾਇਆ ਨੇ ਕੱਸੀਆਂ ਹੋਈਆਂ ਹਨ ਟੁੱਟ ਜਾਣ ।੨।
Meditate on the Guru's Feet, and the bonds of Maya shall be cut away from you. ||2||
Pauree:
ਉਸ ਪਰਮਾਤਮਾ ਨੇ (ਜਿਸ ਮਨੁੱਖ ਤੋਂ) ਆਪਣੀ ਰਜ਼ਾ ਵਿਚ ਆਪਣਾ ਹੁਕਮ ਮਨਾਇਆ ਹੈ ਉਸ ਮਨੁੱਖ ਨੇ ਰਜ਼ਾ ਵਿਚ ਰਹਿ ਕੇ ਸੁਖ ਲੱਭਾ ਹੈ ।
By the Pleasure of His Will, the Lord inspires us to obey the Hukam of His Command; by the Pleasure of His Will, we find peace.
ਉਸ ਪ੍ਰਭੂ ਨੇ ਆਪਣੀ ਰਜ਼ਾ ਵਿਚ ਜਿਸ ਮਨੁੱਖ ਨੂੰ ਗੁਰੂ ਮਿਲਾਇਆ ਹੈ ਉਹ ਮਨੁੱਖ ਰਜ਼ਾ ਵਿਚ ਰਹਿ ਕੇ ‘ਨਾਮ’ ਸਿਮਰਦਾ ਹੈ;
By the Pleasure of His Will, He leads us to meet the True Guru; by the Pleasure of His Will, we meditate on the Truth.
ਜਿਸ ਮਨੁੱਖ ਨੂੰ ਪ੍ਰਭੂ ਦੀ ਰਜ਼ਾ ਵਿਚ ਰਹਿਣਾ ਸਭ ਤੋਂ ਵੱਡੀ ਰੱਬੀ ਬਖ਼ਸ਼ਸ਼ ਪ੍ਰਤੀਤ ਹੰੁਦੀ ਹੈ ਉਹ ਆਪ ‘ਨਾਮ’ ਸਿਮਰਦਾ ਹੈ ਤੇ ਹੋਰਨਾਂ ਨੂੰ ਸੁਣਾਂਦਾ ਹੈ;
There is no other gift as great as the Pleasure of His Will; this Truth is spoken and proclaimed.
ਪਰ ‘ਨਾਮ’ ਸਿਮਰਦੇ ਉਹੀ ਹਨ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਮੁੱਢ ਤੋਂ ਲਿਖਿਆ ਹੋਇਆ ਹੈ (ਭਾਵ, ਜਿਨ੍ਹਾਂ ਦੇ ਅੰਦਰ ਪੂਰਬਲੇ ਕਰਮਾਂ ਅਨੁਸਾਰ ਸਿਮਰਨ ਦੇ ਸੰਸਕਾਰ ਮੌਜੂਦ ਹਨ) ।
Those who have such pre-ordained destiny, practice and live the Truth.
(ਸੋ,) ਹੇ ਨਾਨਕ! ਉਸ ਪ੍ਰਭੂ ਦੀ ਸਰਨ ਵਿਚ ਰਹੁ ਜਿਸ ਨੇ ਇਹ ਸੰਸਾਰ ਪੈਦਾ ਕੀਤਾ ਹੈ ।੨੧।
Nanak has entered His Sanctuary; He created the world. ||21||
Shalok, Third Mehl:
ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦਾ ਰਤਾ ਭਰ ਭੀ ਡਰ ਨਹੀਂ, ਤੇ ਜਿਨ੍ਹਾਂ ਨੂੰ ਪ੍ਰਭੂ ਨਾਲ ਜਾਣ-ਪਛਾਣ ਪ੍ਰਾਪਤ ਨਹੀਂ ਹੋਈ,
Those who do not have spiritual wisdom within, do not have even an iota of the Fear of God.
ਹੇ ਨਾਨਕ! ਉਹ (ਆਤਮਕ ਮੌਤੇ) ਮੋਏ ਹੋਏ ਹਨ, ਉਹਨਾਂ ਨੂੰ (ਮਾਨੋ) ਰੱਬ ਨੇ ਆਪ ਮਾਰ ਦਿੱਤਾ ਹੈ, ਇਹਨਾਂ ਮੁਇਆਂ ਨੂੰ (ਏਦੂੰ ਵਧੀਕ) ਕਿਸੇ ਹੋਰ ਨੇ ਕੀਹ ਮਾਰਨਾ ਹੈ? ।੧।
O Nanak, why kill those who are already dead? The Lord of the Universe Himself has killed them. ||1||
Third Mehl:
(ਲੋਕਾਂ ਨੂੰ ਥਿੱਤਾਂ ਆਦਿਕ ਦੱਸਣ ਲਈ ਪੱਤ੍ਰੀ ਪੜ੍ਹਨ ਦੇ ਥਾਂ) ਆਪਣੇ ਮਨ ਦੀ ਪੱਤ੍ਰੀ ਪੜ੍ਹਨੀ ਚਾਹੀਦੀ ਹੈ (ਕਿ ਇਸ ਦੀ ਕੇਹੜੇ ਵੇਲੇ ਕੀਹ ਹਾਲਤ ਹੈ; ਇਹ ਪੱਤ੍ਰੀ ਵਾਚਣ ਨਾਲ) ਸਭ ਤੋਂ ਸੇ੍ਰਸ਼ਟ ਸੁਖ ਮਿਲਦਾ ਹੈ ।
To read the horoscope of the mind, is the most sublime joyful peace.
(ਜੋ ਥਿੱਤਾਂ ਦੀ ਭਲਾਈ ਬੁਰਾਈ ਵਿਚਾਰਨ ਦੇ ਥਾਂ) ਰੱਬੀ ਵਿਚਾਰ ਨੂੰ ਸਮਝਦਾ ਹੈ ਉਸ ਬ੍ਰਾਹਮਣ ਨੂੰ ਚੰਗਾ ਜਾਣੋ ।
He alone is called a good Brahmin, who understands God in contemplative meditation.
ਜੋ (ਬ੍ਰਾਹਮਣ) ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਪ੍ਰਭੂ ਦਾ ਨਾਮ ਪੜ੍ਹਦਾ ਹੈ
He praises the Lord, and reads of the Lord, and contemplates the Word of the Guru's Shabad.