Fifth Mehl:
 
(ਪ੍ਰਭੂ ਦੇ ਦਰਸਨ ਖੁਣੋਂ) ਮੈਂ ਦੁਖੀ ਹਾਂ, ਮੇਰੇ ਅੰਦਰ ਅਨੇਕਾਂ ਪੀੜਾਂ ਹਨ । ਹੇ ਖਸਮ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ ।
The miserable endure so much suffering and pain; You alone know their pain, Lord.
 
ਪਰ ਭਾਵੇਂ ਮੈਨੂੰ ਲੱਖ ਪਤਾ ਹੋਵੇ (ਕਿ ਤੂੰ ਮੇਰੀ ਵੇਦਨ ਜਾਣਦਾ ਹੈਂ, ਫਿਰ ਭੀ) ਮੈਨੂੰ ਸੁਖ ਦਾ ਸਾਹ ਤਦੋਂ ਹੀ ਆਉਂਦਾ ਹੈ ਜਦੋਂ ਮੈਂ ਤੇਰਾ ਦਰਸਨ ਕਰਾਂ ।੨।
I may know hundreds of thousands of remedies, but I shall live only if I see my Husband Lord. ||2||
 
Fifth Mehl:
 
(ਸੰਸਾਰ-ਨਦੀ ਵਿਚ ਵਿਕਾਰਾਂ ਨੇ ਢਾਹ ਲਾਈ ਹੋਈ ਹੈ, ਨਦੀ ਦਾ) ਕੰਢਾ ਢਹਿੰਦਾ ਜਾ ਰਿਹਾ ਹੈ, (ਵਿਕਾਰਾਂ ਦੇ) ਰੋੜ੍ਹ ਵਿਚ ਅਨੇਕਾਂ ਬੰਦੇ ਰੁੜ੍ਹਦੇ ਮੈਂ (ਆਪ) ਵੇਖੇ ਹਨ ।
I have seen the river-bank washed away by the raging waters of the river.
 
ਉਹੀ ਸਹੀ-ਸਲਾਮਤ ਰਹਿੰਦੇ ਹਨ, ਜਿਨ੍ਹਾਂ ਨੂੰ ਸਤਿਗੁਰੂ ਮਿਲ ਪੈਂਦਾ ਹੈ ।੩।
They alone remain intact, who meet with the True Guru. ||3||
 
Pauree:
 
ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰੇ ਨਾਮ ਦੀ ਤਾਂਘ ਹੈ ਉਸ ਮਨੁੱਖ ਨੂੰ ਕੋਈ ਦੁੱਖ ਪੋਹ ਨਹੀਂ ਸਕਦਾ ।
No pain afflicts that humble being who hungers for You, Lord.
 
ਜਿਸ ਸੇਵਕ ਨੇ ਗੁਰੂ ਦੀ ਸਰਨ ਪੈ ਕੇ ਤੇਰੇ ਨਾਲ ਸਾਂਝ ਪਾਈ ਹੈ ਉਹ ਸਾਰੇ ਜਗਤ ਵਿਚ ਪਰਗਟ ਹੋ ਜਾਂਦਾ ਹੈ ।
That humble Gurmukh who understands, is celebrated in the four directions.
 
(ਫਿਰ) ਜੋ ਮਨੁੱਖ ਉਸ ਸੇਵਕ ਦੀ ਸਰਨ ਪੈਂਦਾ ਹੈ, ਉਸ ਦੇ ਭੀ ਨੇੜੇ ਕੋਈ ਪਾਪ ਨਹੀਂ ਢੁਕਦੇ ।
Sins run away from that man, who seeks the Sanctuary of the Lord.
 
ਗੁਰੂ ਦੀ ਚਰਨਾਂ ਦੀ ਧੂੜ ਵਿਚ ਇਸ਼ਨਾਨ ਕਰ ਕੇ ਉਸ ਦੀ ਕਈ ਜਨਮਾਂ ਦੀ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ।
The filth of countless incarnations is washed away, bathing in the dust of the Guru's feet.
 
ਜਿਸ ਮਨੁੱਖ ਨੇ ਪ੍ਰਭੂ ਦੀ ਰਜ਼ਾ ਨੂੰ (ਮਿੱਠਾ ਕਰ ਕੇ) ਮੰਨ ਲਿਆ ਹੈ ਉਸ ਨੂੰ ਕੋਈ ਚਿੰਤਾ-ਫ਼ਿਕਰ ਦੁੱਖ ਨਹੀਂ ਦੇ ਸਕਦਾ ।
Whoever submits to the Lord's Will does not suffer in sorrow.
 
ਹੇ ਪ੍ਰਭੂ ਜੀ! ਤੂੰ ਸਾਰੇ ਜੀਵਾਂ ਦਾ ਮਿੱਤਰ ਹੈਂ, ਸਾਰੇ ਜੀਵਾਂ ਨੂੰ ਤੂੰ ਆਪਣੇ ਸਮਝਦਾ ਹੈਂ ।
O Dear Lord, You are the friend of all; all believe that You are theirs.
 
ਪ੍ਰਭੂ ਦੇ ਸੇਵਕ ਦੀ ਸੋਭਾ ਉਤਨੀ ਹੀ ਵੱਡੀ ਹੋ ਜਾਂਦੀ ਹੈ ਜਿਤਨਾ ਵੱਡਾ ਪ੍ਰਭੂ ਦਾ ਆਪਣਾ ਤੇਜ-ਪਰਤਾਪ ਹੈ ।
The glory of the Lord's humble servant is as great as the Glorious Radiance of the Lord.
 
ਪ੍ਰਭੂ ਆਪਣੇ ਸੇਵਕ ਦੀ ਵਡਿਆਈ ਸਭ ਜੀਵਾਂ ਦੇ ਅੰਦਰ ਟਿਕਾ ਦੇਂਦਾ ਹੈ । ਪ੍ਰਭੂ ਆਪਣੇ ਸੇਵਕ ਤੋਂ ਹੀ ਪਛਾਣਿਆ ਜਾਂਦਾ ਹੈ ।੮।
Among all, His humble servant is pre-eminent; through His humble servant, the Lord is known. ||8||
 
Dakhanay, Fifth Mehl:
 
(ਮਾਇਆ ਦਾ ਅਜਬ ਪ੍ਰਭਾਵ ਹੈ, ਸਭ ਮਾਇਆ ਦੀ ਖ਼ਾਤਰ ਭਟਕਦੇ ਫਿਰਦੇ ਹਨ, ਮਾਇਆ ਵਾਸਤੇ) ਜਿਨ੍ਹਾਂ ਬੰਦਿਆਂ ਦੇ ਪਿਛੇ ਮੈਂ ਜਾਂਦਾ ਹਾਂ (ਜਿਨ੍ਹਾਂ ਦੀ ਮੁਥਾਜੀ ਮੈਂ ਕੱਢਦਾ ਹਾਂ, ਜਦੋਂ ਮੈਂ ਉਹਨਾਂ ਵਲ ਤੱਕਦਾ ਹਾਂ, ਤਾਂ) ਉਹ ਭੀ ਮੇਰੇ ਪਿਛੇ ਪਿਛੇ ਤੁਰੇ ਫਿਰਦੇ ਹਨ ।
Those whom I followed, now follow me.
 
ਜਿਨ੍ਹਾਂ ਦੀ ਸਹੈਤਾ ਦੀ ਮੈਂ ਆਸ ਰੱਖੀ ਫਿਰਦਾ ਹਾਂ, ਉਹ ਮੈਥੋਂ ਆਸ ਬਣਾਈ ਬੈਠੇ ਹਨ ।੧।
Those in whom I placed my hopes, now place their hopes in me. ||1||
 
Fifth Mehl:
 
ਚਿਪ-ਚਿਪ ਕਰਦੀ ਗੁੜ ਦੀ ਰੋੜੀ ਉੱਤੇ ਮੱਖੀ ਮੁੜ ਮੁੜ ਉੱਡ ਕੇ ਆ ਬੈਠਦੀ ਹੈ (ਤੇ ਆਖ਼ਰ ਗੁੜ ਨਾਲ ਹੀ ਚੰਬੜ ਜਾਂਦੀ ਹੈ ਤੇ ਉਥੇ ਹੀ ਮਰ ਜਾਂਦੀ ਹੈ, ਇਹੀ ਹਾਲ ਹੈ ਮਾਇਆ ਦਾ,)
The fly flies around, and comes to the wet lump of molasses.
 
ਜੇਹੜੇ ਜੇਹੜੇ ਬੰਦੇ (ਮਾਇਆ ਦੇ ਨੇੜੇ ਹੋ ਹੋ) ਬੈਠਦੇ ਹਨ ਉਹ (ਇਸ ਦੇ ਮੋਹ ਵਿਚ) ਫਸ ਜਾਂਦੇ ਹਨ, (ਸਿਰਫ਼) ਉਹੀ ਬਚਦੇ ਹਨ ਜਿਨ੍ਹਾਂ ਦੇ ਮੱਥੇ ਦੇ ਭਾਗ (ਜਾਗਦੇ ਹਨ) ।੨।
Whoever sits on it, is caught; they alone are saved, who have good destiny on their foreheads. ||2||
 
Fifth Mehl:
 
(ਇਹ ਅਸਚਰਜ ਖੇਡ ਹੈ ਕਿ ਜੀਵ ਮਾਇਆ ਦੇ ਮੋਹ ਵਿਚ ਫਸ ਜਾਂਦੇ ਹਨ । ਕੀ ਇਹਨਾਂ ਦੇ ਅੰਦਰ ਰੱਬ ਨਹੀਂ ਵੱਸਦਾ, ਜੋ ਇਹਨਾਂ ਨੂੰ ਬਚਾ ਲਏ? ਪਰਮਾਤਮਾ ਨੂੰ ਤਾਂ ਮੈਂ) ਹਰੇਕ ਦੇ ਅੰਦਰ ਵੱਸਦਾ ਵੇਖਿਆ ਹੈ, ਕੋਈ ਭੀ ਜੀਵ ਐਸਾ ਨਹੀਂ ਜਿਸ ਵਿਚ ਉਹ ਨਹੀਂ ਵੱਸਦਾ ।
I see Him within all. No one is without Him.
 
ਪਰ ਸਿਰਫ਼ ਉਹਨਾਂ (ਸਤ ਸੰਗਣ) ਸਹੇਲੀਆਂ ਦੇ ਮੱਥੇ ਦੇ ਭਾਗ ਜਾਗਦੇ ਹਨ (ਤੇ ਉਹੀ ਮਾਇਆ ਦੇ ਪ੍ਰਭਾਵ ਤੋਂ ਬਚਦੀਆਂ ਹਨ) ਜਿਨ੍ਹਾਂ ਨੇ ਪਿਆਰੇ ਮਿਤ੍ਰ-ਪ੍ਰਭੂ ਦਾ ਮਿਲਾਪ ਪ੍ਰਾਪਤ ਕੀਤਾ ਹੈ ।੩।
Good destiny is inscribed on the forehead of that companion, who who enjoys the Lord, my Friend. ||3||
 
Pauree:
 
ਜੇ ਹਰੀ ਪ੍ਰਭੂ ਨੂੰ ਚੰਗਾ ਲੱਗੇ (ਜੇ ਪ੍ਰਭੂ ਦੀ ਰਜ਼ਾ ਹੋਵੇ, ਮੇਹਰ ਹੋਵੇ) ਤਾਂ ਮੈਂ ਢਾਢੀ (ਉਸ ਦੇ) ਦਰ ਤੇ (ਉਸ ਦੇ) ਗੁਣ ਗਾਂਦਾ ਹਾਂ ।
I am a minstrel at His Door, singing His Glorious Praises, to please to my Lord God.
 
ਮੇਰਾ ਪ੍ਰਭੂ ਸਦਾ-ਥਿਰ ਟਿਕਾਣੇ ਵਾਲਾ ਹੈ, ਹੋਰ (ਸ੍ਰਿਸ਼ਟੀ) ਜੰਮਦੀ ਮਰਦੀ ਹੈ ।
My God is permanent and stable; others continue coming and going.
 
ਹੇ ਧਰਤੀ ਦੇ ਸਾਂਈ! ਮੈਂ (ਤੈਥੋਂ) ਉਹ ਦਾਨ ਮੰਗਦਾ ਹਾਂ ਜਿਸ ਨਾਲ ਮੇਰੀ (ਮਾਇਆ ਦੀ) ਭੁੱਖ ਦੂਰ ਹੋ ਜਾਏ ।
I beg for that gift from the Lord of the World, which will satisfy my hunger.
 
ਹੇ ਪ੍ਰਭੂ ਜੀ! ਮੈਨੂੰ ਆਪਣਾ ਦਰਸਨ ਦਿਉ ਜਿਸ ਨਾਲ ਮੈਂ ਢਾਢੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਵਾਂ ।
O Dear Lord God, please bless Your minstrel with the Blessed Vision of Your Darshan, that I might be satisfied and fulfilled.
 
ਦਾਤਾਰ ਪ੍ਰਭੂ ਨੇ (ਮੇਰੀ) ਅਰਦਾਸ ਸੁਣ ਲਈ ਤੇ (ਮੈਨੂੰ) ਢਾਢੀ ਨੂੰ ਆਪਣੇ ਮਹਲ ਵਿਚ ਬੁਲਾ ਲਿਆ (ਬੁਲਾਉਂਦਾ ਹੈ);
God, the Great Giver, hears the prayer, and summons the minstrel to the Mansion of His Presence.
 
ਪ੍ਰਭੂ ਦਾ ਦੀਦਾਰ ਕਰਦਿਆਂ ਹੀ ਮੇਰੀ (ਮਾਇਆ ਵਾਲੀ) ਭੱੁਖ ਤੇ ਹੋਰ ਦੁੱਖ ਦੂਰ ਹੋ ਗਏ, ਮੈਨੂੰ ਢਾਢੀ ਨੂੰ ਇਹ ਚੇਤੇ ਹੀ ਨਾਹ ਰਿਹਾ ਕਿ ਮੈਂ ਕੁਝ ਮੰਗਾਂ,
Gazing upon God, the minstrel is rid of pain and hunger; he does not think to ask for anything else.
 
ਪ੍ਰਭੂ ਦੀ ਚਰਨੀਂ ਲੱਗ ਕੇ ਮੇਰੀਆਂ ਸਾਰੀਆਂ ਹੀ ਕਾਮਨਾਂ ਪੂਰੀਆਂ ਹੋ ਗਈਆਂ (ਮੇਰੀ ਕੋਈ ਵਾਸਨਾ ਰਹਿ ਹੀ ਨ ਗਈ) ।
All desires are fulfilled, touching the feet of God.
 
ਉਸ ਪ੍ਰਭੂ-ਪੁਰਖ ਨੇ ਮੈਨੂੰ ਨਿਮਾਣੇ ਗੁਣ-ਹੀਨ ਢਾਢੀ ਨੂੰ ਬਖ਼ਸ਼ ਲਿਆ ।੯।
I am His humble, unworthy minstrel; the Primal Lord God has forgiven me. ||9||
 
Dakhanay, Fifth Mehl:
 
(ਹੇ ਮੇਰੀ ਕਾਇਆ!) ਜਦੋਂ (ਤੇਰਾ ਤੇ ਇਸ ਜਿੰਦ ਦਾ ਸੰਬੰਧ) ਮੁੱਕ ਜਾਇਗਾ, ਤਦੋਂ ਤੂੰ ਮਿੱਟੀ ਹੋ ਜਾਇਂਗੀ, (ਉਸ ਵੇਲੇ) ਜਿੰਦ ਤੋਂ ਸੱਖਣੀ ਤੂੰ ਖਸਮ-ਪ੍ਰਭੂ ਨਾਲ ਸਾਂਝ ਨਹੀਂ ਪਾ ਸਕੇਂਗੀ ।
When the soul leaves, you shall become dust, O vacant body; why do you not realize your Husband Lord?
 
(ਹੁਣ) ਤੇਰਾ ਪਿਆਰ ਵਿਕਾਰਾਂ ਨਾਲ ਹੈ, (ਦੱਸ!) ਤੂੰ ਕਿਸ ਗੁਣ ਦੀ ਬਰਕਤਿ ਨਾਲ ਹਰੀ (ਦੇ ਮਿਲਾਪ) ਦਾ ਆਨੰਦ ਮਾਣ ਸਕਦੀ ਹੈਂ? ।੧।
You are in love with evil people; by what virtues will you enjoy the Lord's Love? ||1||
 
Fifth Mehl:
 
ਹੇ ਨਾਨਕ! ਜਿਸ (ਪ੍ਰਭੂ ਦੀ ਯਾਦ) ਤੋਂ ਬਿਨਾ ਇਕ ਘੜੀ ਭੀ ਸੁਖ ਦਾ ਸਾਹ ਨਹੀਂ ਆਉਂਦਾ (ਦੁਨੀਆ ਦੇ ਚਿੰਤਾ-ਫ਼ਿਕਰ ਹੀ ਜਾਨ ਖਾ ਜਾਂਦੇ ਹਨ), ਜਿਸ ਨੂੰ ਵਿਸਾਰਿਆਂ ਇਕ ਪਲ ਭਰ ਭੀ ਜੀਵਨ-ਨਿਰਬਾਹ ਨਹੀਂ ਹੋ ਸਕਦਾ,
O Nanak, without Him, you cannot survive, even for an instant; you cannot afford to forget Him, even for a moment.
 
(ਫਿਰ) ਹੇ ਮਨ! ਜਿਸ ਪ੍ਰਭੂ ਨੂੰ (ਹਰ ਵੇਲੇ) ਸਾਡਾ ਫ਼ਿਕਰ ਹੈ, ਉਸ ਨਾਲ ਰੁੱਸਣਾ ਠੀਕ ਨਹੀਂ ਹੈ ।੨।
Why are you alienated from Him, O my mind? He takes care of you. ||2||
 
Fifth Mehl:
 
ਹੇ ਨਾਨਕ! ਜੇਹੜੇ ਬੰਦੇ ਪਰਮ ਜੋੋਤਿ-ਪ੍ਰਭੂ ਦੇ ਪਿਆਰ ਵਿਚ ਰੰਗੇ ਜਾਂਦੇ ਹਨ, ਉਹਨਾਂ ਦਾ ਤਨ ਮਨ (ਪਿਆਰ ਵਿਚ) ਗੂੜ੍ਹਾ ਲਾਲ ਹੋ ਜਾਂਦਾ ਹੈ ।
Those who are imbued with the Love of the Supreme Lord God, their minds and bodies are colored deep crimson.
 
(ਪ੍ਰਭੂ ਦੇ ਪਿਆਰ ਨੂੰ ਘਟਾਣ ਵਾਲਾ) ਜਿਤਨਾ ਭੀ ਹੋਰ ਹੋਰ ਧਿਆਨ ਹੈ, ਉਹ ਪ੍ਰਭੂ ਦੇ ਨਾਮ ਦੀ ਯਾਦ ਤੋਂ ਵਾਂਜਿਆਂ ਰੱਖਦਾ ਹੈ ਤੇ (ਮਨ ਨੂੰ) ਮੈਲਾ ਕਰਦਾ ਹੈ ।੩।
O Nanak, without the Name, other thoughts are polluted and corrupt. ||3||
 
Pauree:
 
ਹੇ ਹਰੀ ਜੀ! ਜਦੋਂ ਤੂੰ ਮੇਰਾ ਮਿਤ੍ਰ ਹੈਂ, ਤਾਂ ਮੈਨੂੰ ਕੋਈ ਚਿੰਤਾ-ਫ਼ਿਕਰ ਨਹੀਂ ਰਹਿ ਸਕਦਾ,
O Dear Lord, when You are my friend, what sorrow can afflict me?
 
(ਕਿਉਂਕਿ) ਜਿਨ੍ਹਾਂ (ਕਾਮਾਦਿਕ) ਠੱਗਾਂ ਨੇ ਜਗਤ ਨੂੰ ਠੱਗ ਲਿਆ ਹੈ ਉਹ ਤੂੰ (ਮੇਰੇ ਅੰਦਰੋਂ) ਮਾਰ ਕੇ ਭਜਾ ਦਿੱਤੇ ਹਨ,
You have beaten off and destroyed the cheats that cheat the world.
 
ਗੁਰੂ ਦੀ ਰਾਹੀਂ ਤੂੰ ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ ਹੈ, ਮੈਂ ਮਾਇਆ ਦੇ ਜੰਜਾਲ ਜਿੱਤ ਲਏ ਹਨ ।
The Guru has carried me across the terrifying world-ocean, and I have won the battle.
 
ਹੁਣ ਮੈਂ ਗੁਰੂ ਦੇ ਉਪਦੇਸ਼ ਤੇ ਤੁਰ ਕੇ ਸਾਰੇ ਰੰਗ ਮਾਣਦਾ ਹਾਂ, ਮੈਂ ਇਸ ਵੱਡੇ ਜਗਤ-ਅਖਾੜੇ (ਨੂੰ ਜਿੱਤ ਲਿਆ ਹੈ) ।
Through the Guru's Teachings, I enjoy all the pleasures in the great world-arena.
 
ਤੂੰ ਮੇਰਾ ਸਤਵੰਤਾ ਸਾਈਂ (ਮੇਰੇ ਸਿਰ ਉਤੇ) ਹੈਂ, ਤੂੰ ਮੇਰੀਆਂ ਸਾਰੀਆਂ ਇੰਦ੍ਰੀਆਂ ਮੇਰੇ ਕਾਬੂ ਵਿਚ ਕਰ ਦਿੱਤੀਆਂ ਹਨ,
The True Lord has brought all my senses and organs under my control.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by