ਹੁਣ ਇਹਨਾਂ ਨੂੰ ਜਿਸ ਪਾਸੇ ਲਾਈਦਾ ਹੈ ਉਧਰ ਹੀ ਲੱਗਦੀਆਂ ਹਨ, ਕੋਈ ਖਿੱਚੋਤਾਣ ਨਹੀਂ (ਕਰਦੀਆਂ) ।
Wherever I join them, there they are joined; they do not struggle against me.
ਗੁਰੂ ਨੇ (ਮੇਰੇ ਮਨ ਨੂੰ) ਅੰਦਰ ਵਲ ਪਰਤਾ ਦਿੱਤਾ ਹੈ, ਹੁਣ ਮੈਂ ਜੋ ਕੁਝ ਇੱਛਾ ਕਰਦਾ ਹਾਂ ਉਹੀ ਫਲ ਪ੍ਰਾਪਤ ਕਰ ਲੈਂਦਾ ਹਾਂ ।
I obtain the fruits of my desires; the Guru has directed me within.
ਹੇ ਭਰਾਵੋ! ਮੇਰੇ ਉਤੇ ਗੁਰੂ ਨਾਨਕ ਪਰਸੰਨ ਹੋ ਪਿਆ ਹੈ, (ਉਸ ਦੀ ਮੇਹਰ ਨਾਲ) ਮੈਨੂੰ ਪ੍ਰਭੂ (ਆਪਣੇ) ਨੇੜੇ ਵੱਸਦਾ ਦਿੱਸਦਾ ਹੈ ।੧੦।
When Guru Nanak is pleased, O Siblings of Destiny, the Lord is seen to be dwelling near at hand. ||10||
Dakhanay, Fifth Mehl:
ਹੇ ਨਾਨਕ! (ਆਖ—) ਹੇ ਪਤੀ-ਪ੍ਰਭੂ! ਜਦੋਂ ਤੰੂ ਮੇਰੇ ਹਿਰਦੇ ਵਿਚ ਵੱਸਦਾ ਹੈਂ, ਤਾਂ ਮੈਨੂੰ ਸਾਰੇ ਸੁਖ ਮਿਲ ਜਾਂਦੇ ਹਨ,
When You come into my consciousness, then I obtain all peace and comfort.
ਤੇਰਾ ਨਾਮ ਮੈਨੂੰ ਆਪਣੇ ਮਨ ਵਿਚ ਮਿੱਠਾ ਪਿਆਰਾ ਲੱਗਦਾ ਹੈ (ਤੇ ਸੁਖ ਦੇਂਦਾ ਹੈ) ।੧।
Nanak: with Your Name within my mind, O my Husband Lord, I am filled with delight. ||1||
Fifth Mehl:
(ਪ੍ਰਭੂ ਦੀ ਯਾਦ ਤੋਂ ਵਿਰਵੇ ਰਹਿ ਕੇ ਨਿਰੇ) ਖਾਣ-ਹੰਢਾਣ (ਦੇ ਪਦਾਰਥ) ਵਿਕਾਰ (ਪੈਦਾ ਕਰਦੇ ਹਨ । ਇਸ ਵਾਸਤੇ ਅਸਲ ਵਿਚ) ਇਹ ਸਾਰੇ ਸੁਆਹ ਸਮਾਨ ਹਨ (ਉੱਕੇ ਹੀ ਨਿਕੰਮੇ ਹਨ) ।
Enjoyment of clothes and corrupt pleasures - all these are nothing more than dust.
(ਤਾਹੀਏਂ) ਮੈਂ ਉਹਨਾਂ ਬੰਦਿਆਂ ਦੇ ਚਰਨਾਂ ਦੀ ਧੂੜ ਭਾਲਦਾ ਹਾਂ, ਜੋ ਪ੍ਰਭੂ ਦੇ ਦੀਦਾਰ ਵਿਚ ਰੰਗੇ ਹੋਏ ਹਨ ।੨।
I long for the dust of the feet of those who are imbued with the Lord's Vision. ||2||
Fifth Mehl:
ਹੇ ਮੇਰੀ ਜਿੰਦੇ! (ਪ੍ਰਭੂ ਨੂੰ ਛੱਡ ਕੇ ਸੁਖਾਂ ਦੀ ਖ਼ਾਤਰ) ਹੋਰ ਹੋਰ ਆਸਰੇ ਕਿਉਂ ਤੱਕਦੀ ਹੈਂ? ਕੇਵਲ ਇਕ ਪ੍ਰਭੂ ਨੂੰ ਆਪਣਾ ਆਸਰਾ ਬਣਾ ।
Why do you look in other directions? O my heart, take the Support of the Lord alone.
(ਤੇ, ਉਸ ਪ੍ਰਭੂ ਦੀ ਪ੍ਰਾਪਤੀ ਵਾਸਤੇ ਉਸ ਦੇ) ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣ, ਜਿਸ ਦੀ ਬਰਕਤਿ ਨਾਲ ਸੁਖਾਂ ਦਾ ਦੇਣ ਵਾਲਾ ਪ੍ਰਭੂ ਮਿਲ ਪਏ ।੨੩।
Become the dust of the feet of the Saints, and find the Lord, the Giver of peace. ||3||
Pauree:
ਪ੍ਰਭੂ ਦੀ ਮੇਹਰ ਤੋਂ ਬਿਨਾ ਪ੍ਰਭੂ ਨਾਲ ਮਿਲਾਪ ਨਹੀਂ ਹੁੰਦਾ (ਪ੍ਰਭੂ ਦੀ ਮੇਹਰ ਨਾਲ ਹੀ ਗੁਰੂ ਮਿਲਦਾ ਹੈ, ਤੇ) ਗੁਰੂ ਤੋਂ ਬਿਨਾ ਮਨੁੱਖ ਦਾ ਮਾਇਆ-ਵੇੜ੍ਹਿਆ ਮਨ (ਪ੍ਰਭੂ-ਚਰਨਾਂ ਵਿਚ) ਜੁੜਦਾ ਹੀ ਨਹੀਂ ।
Without good karma, the Dear Lord is not found; without the True Guru, the mind is not joined to Him.
ਸੰਸਾਰ ਵਿਚ ਧਰਮ ਹੀ ਸਦਾ ਇਕ-ਰਸ ਰਹਿੰਦਾ ਹੈ, ਪਰ ਇਹ ਮਨ (ਜਦੋਂ ਤਕ) ਪਾਪਾਂ ਵਿਚ ਪਰਵਿਰਤ (ਹੈ) ਬਿਲਕੁਲ ਅਡੋਲਤਾ ਵਿਚ ਟਿਕਿਆ ਨਹੀਂ ਰਹਿ ਸਕਦਾ,
Only the Dharma remains stable in this Dark Age of Kali Yuga; these sinners will not last at all.
(ਕਿਉਂਕਿ ਕੀਤੇ ਵਿਕਾਰਾਂ ਦਾ ਮਾਨਸਕ ਸਿੱਟਾ ਨਿਕਲਦਿਆਂ) ਰਤਾ ਭੀ ਸਮਾਂ ਨਹੀਂ ਲੱਗਦਾ, ਜੋ ਕੁਝ ਇਹ ਹੱਥ ਕਰਦਾ ਹੈ ਉਸ ਦਾ ਫਲ ਇਹੀ ਹੱਥ ਪਾ ਲੈਂਦਾ ਹੈ ।
Whatever one does with this hand, he obtains with the other hand, without a moment's delay.
(ਜਦੋਂ ਤੋਂ ਦੁਨੀਆ ਬਣੀ ਹੈ) ਚੌਹਾਂ ਹੀ ਜੁਗਾਂ ਦੇ ਸਮੇਂ ਨੂੰ ਵਿਚਾਰ ਕੇ ਮੈਂ ਵੇਖ ਲਿਆ ਹੈ ਕਿ ਮਨ ਦਾ ਅਹੰਕਾਰ ਸੰਗਤਿ ਤੋਂ ਬਿਨਾ ਦੂਰ ਨਹੀਂ ਹੁੰਦਾ,
I have examined the four ages, and without the Sangat, the Holy Congregation, egotism does not depart.
ਗੁਰਮੁਖਾਂ ਦੀ ਸੰਗਤਿ ਤੋਂ ਬਿਨਾ ਹਉਮੈ ਬਿਲਕੁਲ ਨਹੀਂ ਮੁੱਕ ਸਕਦੀ ।
Egotism is never eradicated without the Saadh Sangat, the Company of the Holy.
(ਜਦ ਤਕ ਮਨ ਵਿਚ ਹਉਮੈ ਹੈ, ਤਦ ਤਕ ਮਾਲਕ-ਪ੍ਰਭੂ ਨਾਲੋਂ ਵਿੱਥ ਹੈ) ਜਦ ਤਕ ਮਾਲਕ ਨਾਲੋਂ ਵਿੱਥ ਹੈ ਤਦ ਤਕ ਮਨੁੱਖ ਉਸ ਦੇ ਗੁਣਾਂ ਦੀ ਡੂੰਘਾਈ ਵਿਚ ਟਿਕ ਨਹੀਂ ਸਕਦਾ ।
As long as one's mind is torn away from his Lord and Master, he finds no place of rest.
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੈ ਪ੍ਰਭੂ ਦਾ ਸਿਮਰਨ ਕੀਤਾ ਹੈ ਉਸ ਦੇ ਹਿਰਦੇ ਵਿਚ ਹੀ ਅਬਿਨਾਸ਼ੀ ਪ੍ਰਭੂ ਦਾ ਦਰਬਾਰ ਲੱਗ ਜਾਂਦਾ ਹੈ ।
That humble being, who, as Gurmukh, serves the Lord, has the Support of the Imperishable Lord in the home of his heart.
ਪ੍ਰਭੂ ਦੀ ਮੇਹਰ ਨਾਲ ਹੀ ਮਨੁੱਖ ਗੁਰੂ ਦੇ ਚਰਨਾਂ ਵਿਚ ਜੁੜਦਾ ਹੈ, ਤੇ ਮੇਹਰ ਨਾਲ ਹੀ ਆਤਮਕ ਸੁਖ ਪ੍ਰਾਪਤ ਕਰਦਾ ਹੈ ।੧੧।
By the Lord's Grace, peace is obtained, and one is attached to the feet of the Guru, the True Guru. ||11||
Dakhanay, Fifth Mehl:
ਉਹ ਮਾਲਕ-ਪ੍ਰਭੂ ਸ਼ਾਹਾਂ ਦੇ ਸਿਰ ਉਤੇ ਪਾਤਿਸ਼ਾਹ ਹੈ, ਮੈਂ ਉਸ ਨੂੰ (ਬਾਹਰ) ਹਰ ਥਾਂ ਭਾਲਦਾ ਫਿਰਦਾ ਸਾਂ;
I have searched everywhere for the King over the heads of kings.
ਪਰ ਹੁਣ ਜਦੋਂ ਮੈਂ ਮੂੰਹ ਨਾਲ ਉਸ ਦੇ ਗੁਣ ਉਚਾਰਦਾ ਹਾਂ, ਉਹ ਮੈਨੂੰ ਮੇਰੇ ਹਿਰਦੇ ਵਿਚ ਹੀ ਦਿੱਸ ਰਿਹਾ ਹੈ ।੧।
That Master is within my heart; I chant His Name with my mouth. ||1||
Fifth Mehl:
ਹੇ ਮਾਂ! ਮਾਲਕ-ਪ੍ਰਭੂ ਨੇ ਆਪ ਹੀ ਮੈਨੂੰ ਆਪਣਾ ਨਾਮ-ਮੋਤੀ ਦਿੱਤਾ ।
O my mother, the Master has blessed me with the jewel.
(ਹੁਣ) ਮੂੰਹੋਂ ਉਸ ਸਦਾ-ਥਿਰ ਪ੍ਰਭੂ ਦਾ ਨਾਮ ਉਚਾਰ ਉਚਾਰ ਕੇ ਮੇਰਾ ਹਿਰਦਾ ਠੰਢਾ-ਠਾਰ ਹੋ ਗਿਆ ਹੈ ।੨।
My heart is cooled and soothed, chanting the True Name with my mouth. ||2||
Fifth Mehl:
ਮੈਂ ਆਪਣੇ ਹਿਰਦੇ ਨੂੰ ਪ੍ਰਭੂ-ਪਤੀ (ਦੇ ਬਿਰਾਜਣ) ਵਾਸਤੇ ਸੇਜ ਬਣਾ ਦਿੱਤਾ ਹੈ, ਆਪਣੀਆਂ ਅੱਖਾਂ ਨੂੰ (ਉਸ ਸੇਜ ਦਾ) ਵਿਛਾਉਣਾ ਬਣਾਇਆ ਹੈ ।
I have become the bed for my Beloved Husband Lord; my eyes have become the sheets.
ਜਦੋਂ ਉਹ ਇਕ ਵਾਰੀ ਭੀ (ਮੇਰੇ ਵਲ) ਤੱਕਦਾ ਹੈ, ਮੈਨੂੰ ਅਜੇਹੇ ਸੁਖ ਅਨੁਭਵ ਹੁੰਦੇ ਹਨ ਜਿਨ੍ਹਾਂ ਦਾ ਮੁੱਲ ਨਹੀਂ ਪੈ ਸਕਦਾ (ਜੇਹੜੇ ਕਿਸੇ ਭੀ ਕੀਮਤ ਤੋਂ ਮਿਲ ਨਹੀਂ ਸਕਦੇ) ।੩।
If You look at me, even for an instant, then I obtain peace beyond all price. ||3||
Pauree:
ਪ੍ਰਭੂ ਨੂੰ ਮਿਲਣ ਲਈ ਮੇਰਾ ਮਨ ਬੜਾ ਤਰਸਦਾ ਹੈ (ਪਰ ਸਮਝ ਨਹੀਂ ਆਉਂਦੀ ਕਿ) ਕਿਵੇਂ ਦਰਸਨ ਕਰਾਂ ।
My mind longs to meet the Lord; how can I obtain the Blessed Vision of His Darshan?
ਹੇ (ਮੇਰੇ) ਮਾਲਕ! ਜੇ ਤੂੰ ਮੈਨੂੰ ਰਤਾ ਭਰ ਭੀ ਵਾਜ ਮਾਰੇਂ ਤਾਂ (ਮੈਂ ਸਮਝਦਾ ਹਾਂ ਕਿ) ਮੈਂ ਲੱਖਾਂ ਰੁਪਏ ਖੱਟ ਲਏ ਹਨ ।
I obtain hundreds of thousands, if my Lord and Master speaks to me, even for an instant.
ਹੇ ਮੇਰੇ ਸਾਈਂ! ਮੈਂ ਚੁਫੇਰੇ ਸਾਰੀ ਸ੍ਰਿਸ਼ਟੀ ਖੋਜ ਕੇ ਵੇਖ ਲਿਆ ਹੈ ਕਿ ਤੇਰੇ ਜੇਡਾ ਹੋਰ ਕੋਈ ਨਹੀਂ ਹੈ ।
I have searched in four directions; there is no other as great as You, Lord.
ਹੇ ਸੰਤ ਜਨੋ! (ਤੁਸੀਂ ਹੀ) ਮੈਨੂੰ ਰਾਹ ਦੱਸੋ ਕਿ ਮੈਂ ਪ੍ਰਭੂ ਨੂੰ ਕਿਵੇਂ ਮਿਲਾਂ ।
Show me the Path, O Saints. How can I meet God?
(ਸੰਤ ਜਨ ਰਾਹ ਦੱਸਦੇ ਹਨ ਕਿ) ਮਨ (ਪ੍ਰਭੂ ਦੇ) ਭੇਟਾ ਕਰੋ ਹਉਮੈ ਦੂਰ ਕਰੋ (ਤੇ ਆਖਦੇ ਹਨ ਕਿ) ਮੈਂ ਇਸ ਰਸਤੇ ਉਤੇ ਤੁਰਾਂ ।
I dedicate my mind to Him, and renounce my ego. This is the Path which I shall take.
(ਸੰਤ ਉਪਦੇਸ਼ ਦੇਂਦੇ ਹਨ ਕਿ) ਸਦਾ ਆਪਣੇ ਮਾਲਕ-ਪ੍ਰਭੂ ਨੂੰ ਯਾਦ ਕਰੋ (ਤੇ ਕਹਿੰਦੇ ਹਨ ਕਿ) ਮੈਂ ਸਤਸੰਗ ਵਿਚ ਮਿਲਾਂ ।
Joining the Sat Sangat, the True Congregation, I serve my Lord and Master continually.
ਜਦੋਂ ਪ੍ਰਭੂ ਦੀ ਹਜ਼ੂਰੀ ਵਿਚ ਗੁਰੂ ਨੇ ਸੱਦ ਲਿਆ, ਤਾਂ ਸਾਰੀਆਂ ਆਸਾਂ ਪੂਰੀਆਂ ਹੋ ਜਾਣਗੀਆਂ ।
All my hopes are fulfilled; the Guru has ushered me into the Mansion of the Lord's Presence.
ਹੇ ਮੇਰੇ ਮਿਤ੍ਰ! ਹੇ ਧਰਤੀ ਦੇ ਮਾਲਕ! ਮੈਨੂੰ ਤੇਰੇ ਜੇਡਾ ਹੋਰ ਕੋਈ ਲੱਭਦਾ ਨਹੀਂ (ਤੂੰ ਮੇਹਰ ਕਰ, ਤੇ ਦੀਦਾਰ ਦੇਹ) ।੧੨।
I cannot conceive of any other as great as You, O my Friend, O Lord of the World. ||12||
Dakhanay, Fifth Mehl:
ਹੇ ਮੇਰੇ ਪਤੀ ਪਾਤਿਸ਼ਾਹ! ਮੈਂ (ਤੇਰੇ ਬੈਠਣ ਲਈ) ਆਪਣੇ ਹਿਰਦੇ ਨੂੰ ਤਖ਼ਤ ਬਣਾਇਆ ਹੈ ।
I have become the throne for my Beloved Lord King.
ਜਦੋਂ ਤੂੰ ਆਪਣੇ ਚਰਨ ਮੇਰੇ ਹਿਰਦੇ-ਤਖ਼ਤ ਨਾਲ ਛੁਹਾਂਦਾ ਹੈਂ, ਮੈਂ ਕੌਲ ਫੁੱਲ ਵਾਂਗ ਖਿੜ ਪੈਂਦਾ ਹਾਂ ।
If You place Your foot on me, I blossom forth like the lotus flower. ||1||
Fifth Mehl:
ਪਿਆਰੇ ਪਤੀ-ਪ੍ਰਭੂ ਨੂੰ ਮਿਲਣ ਦੀ ਭੁੱਖ ਮਿਟਾਣ ਲਈ ਮੇਰਾ ਆਪਾ-ਭਾਵ ਸਲੂਣਾ ਬਣ ਜਾਏ ।
If my Beloved becomes hungry, I will become food, and place myself before Him.
ਮੈਂ ਅਜੇਹੀ ਗੰਨੇ ਦੀ ਮਿਠਾਸ ਬਣਨਾ ਸਿੱਖ ਲਵਾਂ ਕਿ (ਗੰਨੇ ਨੂੰ) ਮੁੜ ਮੁੜ ਪੀਤਿਆਂ ਭੀ ਨਾਹ ਮੁੱਕੇ (ਭਾਵ, ਮੈਂ ਆਪਾ-ਭਾਵ ਮਿਟਾ ਦਿਆਂ, ਤੇ ਆਪਾ ਵਾਰਦਿਆਂ ਕਦੇ ਅੱਕਾਂ ਨਾਹ, ਰੱਜਾਂ ਨਾਹ) ।੨।
I may be crushed, again and again, but like sugarcane, I do not stop yielding sweet juice. ||2||
Fifth Mehl:
(ਹੇ ਭਾਈ!) ਦੁਨੀਆ ਦਾ ਮੋਹ ਚੰਗੀ ਤਰ੍ਹਾਂ ਤੋੜ ਦੇ, (ਇਸ ਦੁਨੀਆ ਨੂੰ) ਧੂਏਂ ਦਾ ਪਹਾੜ ਸਮਝ ।
Break off your love with the cheaters; realize that it is a mirage.
(ਦੁਨੀਆ ਦਾ) ਦੋ ਘੜੀਆਂ ਦਾ ਸੁਖ (ਮਾਣਿਆਂ) ਇਸ ਜੀਵ-ਰਾਹੀ ਨੂੰ ਅਨੇਕਾਂ ਜੂਨਾਂ (ਵਿਚ ਭਟਕਣਾ ਪੈਂਦਾ ਹੈ) ।੩।
Your pleasure lasts for only two moments; this traveller wanders through countless homes. ||3||
Pauree:
ਜਿਸ ਪ੍ਰਭੂ ਦਾ ਕੋਈ ਚਿਹਨ-ਚੱਕ੍ਰ ਨਹੀਂ, ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਜੋ ਵਧਦਾ ਘਟਦਾ ਨਹੀਂ ਹੈ ਉਸ ਦਾ ਭੇਤ (ਕਲਾ) ਨਹੀਂ ਪਾਇਆ ਜਾ ਸਕਦਾ ।
God is not found by intellectual devices; He is unknowable and unseen.