ਹੇ ਰਾਜਾ (ਦੁਰਜੋਧਨ)! ਤੇਰੇ ਘਰ ਕੌਣ ਆਵੇ? (ਮੈਨੂੰ ਤੇਰੇ ਘਰ ਆਉਣ ਦੀ ਖਿੱਚ ਨਹੀਂ ਹੋ ਸਕਦੀ) ।
O king, who will come to you?
 
ਮੈਂ ਬਿਦਰ ਦਾ ਇਤਨਾ ਪੇ੍ਰਮ ਵੇਖਿਆ ਹੈ ਕਿ ਉਹ ਗ਼ਰੀਬ (ਭੀ) ਮੈਨੂੰ ਪਿਆਰਾ ਲੱਗਦਾ ਹੈ ।੧।ਰਹਾਉ।
I have seen such love from Bidur, that the poor man is pleasing to me. ||1||Pause||
 
ਤੂੰ ਹਾਥੀ (ਆਦਿਕ) ਵੇਖ ਕੇ ਮਾਣ ਵਿਚ ਆ ਕੇ ਖੁੰਝ ਗਿਆ ਹੈਂ, ਪਰਮਾਤਮਾ ਨੂੰ ਭੁਲਾ ਬੈਠਾ ਹੈਂ ।
Gazing upon your elephants, you have gone astray in doubt; you do not know the Great Lord God.
 
ਇਕ ਪਾਸੇ ਤੇਰਾ ਦੁੱਧ ਹੈ, ਦੂਜੇ ਪਾਸੇ ਬਿਦਰ ਦਾ ਪਾਣੀ ਹੈ; ਇਹ ਪਾਣੀ ਮੈਨੂੰ ਅੰਮ੍ਰਿਤ ਦਿੱਸਦਾ ਹੈ ।੧।
I judge Bidur's water to be like ambrosial nectar, in comparison with your milk. ||1||
 
(ਬਿਦਰ ਦੇ ਘਰ ਦਾ ਰਿੱਝਾ ਹੋਇਆ) ਸਾਗ (ਤੇਰੀ ਰਸੋਈ ਦੀ ਪੱਕੀ) ਖੀਰ ਵਰਗਾ ਮੈਨੂੰ (ਮਿੱਠਾ) ਲੱਗਦਾ ਹੈ, (ਕਿਉਂਕਿ ਬਿਦਰ ਦੇ ਕੋਲ ਰਹਿ ਕੇ ਮੇਰੀ) ਰਾਤ ਪ੍ਰਭੂ ਦੇ ਗੁਣ ਗਾਂਦਿਆਂ ਬੀਤੀ ਹੈ ।
I find his rough vegetables to be like rice pudding; the night of my life passes singing the Glorious Praises of the Lord.
 
ਕਬੀਰ ਦਾ ਮਾਲਕ ਪ੍ਰਭੂ ਆਨੰਦ ਤੇ ਮੌਜ ਦਾ ਮਾਲਕ ਹੈ (ਜਿਵੇਂ ਉਸ ਨੇ ਕ੍ਰਿਸ਼ਨ-ਰੂਪ ਵਿਚ ਆ ਕੇ ਕਿਸੇ ਦੇ ਉੱਚੇ ਮਰਾਤਬੇ ਦੀ ਪਰਵਾਹ ਨਹੀਂ ਕੀਤੀ, ਤਿਵੇਂ) ਉਹ ਕਿਸੇ ਦੀ ਉੱਚੀ ਜਾਤ ਦੀ ਪਰਵਾਹ ਨਹੀਂ ਕਰਦਾ ।੨।੯।
Kabeer's Lord and Master is joyous and blissful; He does not care about anyone's social class. ||2||9||
 
Shalok, Kabeer:
 
ਜੋ ਮਨੁੱਖ ਇਸ ਜਗਤ-ਰੂਪ ਰਣ-ਭੂਮੀ ਵਿਚ ਦਲੇਰ ਹੋ ਕੇ ਵਿਕਾਰਾਂ ਦੇ ਟਾਕਰੇ ਤੇ ਅੜ ਖਲੋਤਾ ਹੈ, ਤੇ ਇਹ ਸਮਝਦਾ ਹੈ ਕਿ ਇਹ ਮਨੁੱਖਾ-ਜੀਵਨ ਹੀ ਮੌਕਾ ਹੈ ਜਦੋਂ ਇਹਨਾਂ ਨਾਲ ਲੜਿਆ ਜਾ ਸਕਦਾ ਹੈ, ਉਹ ਹੈ ਅਸਲ ਸੂਰਮਾ ।
The battle-drum beats in the sky of the mind; aim is taken, and the wound is inflicted.
 
ਉਸ ਦੇ ਦਸਮ-ਦੁਆਰ ਵਿਚ ਧੌਂਸਾ ਵੱਜਦਾ ਹੈ, ਉਸ ਦੇ ਨਿਸ਼ਾਨੇ ਤੇ ਚੋਟ ਪੈਂਦੀ ਹੈ (ਭਾਵ, ਉਸ ਦਾ ਮਨ ਪ੍ਰਭੂ-ਚਰਨਾਂ ਵਿਚ ਉੱਚੀਆਂ ਉਡਾਰੀਆਂ ਲਾਂਦਾ ਹੈ, ਜਿੱਥੇ ਕਿਸੇ ਵਿਕਾਰ ਦੀ ਸੁਣਾਈ ਹੀ ਨਹੀਂ ਹੋ ਸਕਦੀ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਵਿਚ ਜੁੜੇ ਰਹਿਣ ਦੀ ਧ੍ਰੂਹ ਪੈਂਦੀ ਹੈ) ।੧।
The spiritual warriors enter the field of battle; now is the time to fight! ||1||
 
(ਹਾਂ, ਇਕ ਹੋਰ ਭੀ ਸੂਰਮਾ ਹੈ) ਉਸ ਮਨੁੱਖ ਨੂੰ ਭੀ ਸੂਰਮਾ ਹੀ ਸਮਝਣਾ ਚਾਹੀਦਾ ਹੈ ਜੋ ਗ਼ਰੀਬਾਂ ਦੀ ਖ਼ਾਤਰ ਲੜਦਾ ਹੈ,
He alone is known as a spiritual hero, who fights in defense of religion.
 
(ਗ਼ਰੀਬਾਂ ਵਾਸਤੇ ਲੜਦਾ ਲੜਦਾ) ਟੋਟੇ ਟੋਟੇ ਹੋ ਮਰਦਾ ਹੈ, ਪਰ ਲੜਾਈ ਦਾ ਮੈਦਾਨ ਕਦੇ ਨਹੀਂ ਛੱਡਦਾ (ਪਰ ਪਿਛਾਂਹ ਪੈਰ ਨਹੀਂ ਹਟਾਂਦਾ, ਆਪਣੀ ਜਿੰਦ ਬਚਾਣ ਦੀ ਖ਼ਾਤਰ ਗ਼ਰੀਬ ਦੀ ਫੜੀ ਹੋਈ ਬਾਂਹ ਨਹੀਂ ਛੱਡਦਾ) ।੨।੨।
He may be cut apart, piece by piece, but he never leaves the field of battle. ||2||2||
 
Shabad Of Kabeer, Raag Maaroo, The Word Of Naam Dayv Jee:
 
One Universal Creator God. By The Grace Of The True Guru:
 
(ਜਗਤ ਵਿਚ) ਚਾਰ ਕਿਸਮ ਦੀਆਂ ਮੁਕਤੀਆਂ (ਮਿੱਥੀਆਂ ਗਈਆਂ ਹਨ), ਇਹ ਚਾਰੇ ਮੁਕਤੀਆਂ (ਅਠਾਰਾਂ) ਸਿੱਧੀਆਂ ਨਾਲ ਮਿਲ ਕੇ ਖਸਮ (-ਪ੍ਰਭੂ) ਦੀ ਸ਼ਰਨੀ ਪਈਆਂ ਹੋਈਆਂ ਹਨ,
I have obtained the four kinds of liberation, and the four miraculous spiritual powers, in the Sanctuary of God, my Husband Lord.
 
(ਜੋ ਮਨੁੱਖ ਉਸ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਇਹ ਹਰੇਕ ਕਿਸਮ ਦੀ) ਮੁਕਤੀ ਮਿਲ ਜਾਂਦੀ ਹੈ, ਉਹ ਮਨੁੱਖ ਚਹੰੁਆਂ ਜੁਗਾਂ ਵਿਚ ਉੱਘਾ ਹੋ ਜਾਂਦਾ ਹੈ, ਉਸ ਦੀ (ਹਰ ਥਾਂ) ਸੋਭਾ ਹੁੰਦੀ ਹੈ, ਵਡਿਆਈ ਹੁੰਦੀ ਹੈ, ਉਸ ਦੇ ਸਿਰ ਉੱਤੇ ਛਤਰ ਝੁਲਦਾ ਹੈ ।੧।
I am liberated, and famous throughout the four ages; the canopy of praise and fame waves over my head. ||1||
 
ਪਰਕਾਸ਼-ਰੂਪ ਪਰਮਾਤਮਾ ਦਾ ਨਾਮ ਸਿਮਰ ਕੇ ਬੇਅੰਤ ਜੀਵ ਤਰੇ ਹਨ ।
Meditating on the Sovereign Lord God, who has not been saved?
 
ਜਿਸ ਜਿਸ ਮਨੁੱਖ ਨੇ ਆਪਣੇ ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਸਾਧ ਸੰਗਤ ਕੀਤੀ, ਉਸ ਦਾ ਨਾਮ ਭਗਤ ਪੈ ਗਿਆ ।੧।ਰਹਾਉ।
Whoever follows the Guru's Teachings and joins the Saadh Sangat, the Company of the Holy, is called the most devoted of the devotees. ||1||Pause||
 
(ਪ੍ਰਭੂ ਦਾ) ਸੰਖ, ਚੱਕ੍ਰ, ਮਾਲਾ, ਤਿਲਕ ਆਦਿਕ ਚਮਕਦਾ ਵੇਖ ਕੇ, ਪਰਤਾਪ ਵੇਖ ਕੇ, ਜਮਰਾਜ ਭੀ ਸਹਿਮ ਜਾਂਦਾ ਹੈ (ਜਿਨ੍ਹਾਂ ਨੇ ਉਸ ਪ੍ਰਭੂ ਨੂੰ ਸਿਮਰਿਆ ਹੈ) ਉਹਨਾਂ ਨੂੰ ਕੋਈ ਡਰ ਨਹੀਂ ਰਹਿ ਜਾਂਦਾ (ਕਿਉਂਕਿ ਉਹਨਾਂ ਪਾਸੋਂ ਤਾਂ ਜਮ ਭੀ ਡਰਦਾ ਹੈ),
He is adorned with the conch, the chakra, the mala and the ceremonial tilak mark on his forehead; gazing upon his radiant glory, the Messenger of Death is scared away.
 
ਪ੍ਰਭੂ ਦਾ ਪਰਤਾਪ ਉਹਨਾਂ ਦੇ ਅੰਦਰ ਉਛਾਲੇ ਮਾਰਦਾ ਹੈ, ਉਹਨਾਂ ਦੇ ਜਨਮ ਮਰਨ ਦੇ ਕਲੇਸ਼ ਨਾਸ ਹੋ ਜਾਂਦੇ ਹਨ ।੨।
He becomes fearless, and the power of the Lord thunders through him; the pains of birth and death are taken away. ||2||
 
(ਅੰਬਰੀਕ ਨੇ ਨਾਮ ਸਿਮਰਿਆ, ਪ੍ਰਭੂ ਨੇ) ਅੰਬਰੀਕ ਨੂੰ ਨਿਰਭੈਤਾ ਦਾ ਉੱਚਾ ਦਰਜਾ ਬਖ਼ਸ਼ਿਆ (ਤੇ ਦੁਰਬਾਸਾ ਉਸ ਦਾ ਕੁਝ ਵਿਗਾੜ ਨਾ ਸਕਿਆ), ਪ੍ਰਭੂ ਨੇ ਭਭੀਖਣ ਨੂੰ ਰਾਜ ਦੇ ਕੇ ਵੱਡਾ ਬਣਾ ਦਿੱਤਾ;
The Lord blessed Ambreek with fearless dignity, and elevated Bhabhikhan to become king.
 
ਸੁਦਾਮੇ (ਗ਼ਰੀਬ) ਨੂੰ ਠਾਕੁਰ ਨੇ ਨੌ ਨਿਧੀਆਂ ਦੇ ਦਿੱਤੀਆਂ, ਧ੍ਰੂ ਨੂੰ ਅਟੱਲ ਪਦਵੀ ਬਖ਼ਸ਼ੀ ਜੋ ਅਜੇ ਤਕ ਕਾਇਮ ਹੈ ।੩।
Sudama's Lord and Master blessed him with the nine treasures; he made Dhroo permanent and unmoving; as the north star, he still hasn't moved. ||3||
 
ਪ੍ਰਭੂ ਨੇ ਆਪਣੇ ਭਗਤ (ਪ੍ਰਹਿਲਾਦ) ਦੀ ਖ਼ਾਤਰ ਨਰਸਿੰਘ ਦਾ ਰੂਪ ਧਾਰਿਆ, ਤੇ ਹਰਨਾਖਸ਼ ਨੂੰ ਮਾਰਿਆ ।
For the sake of His devotee Prahlaad, God assumed the form of the man-lion, and killed Harnaakhash.
 
ਨਾਮਦੇਵ ਆਖਦੇ ਹਨ—ਪਰਮਾਤਮਾ ਭਗਤੀ ਦੇ ਅਧੀਨ ਹੈ, (ਵੇਖੋ!) ਅਜੇ ਤਕ ਉਹ (ਆਪਣੇ ਭਗਤ ਰਾਜਾ) ਬਲਿ ਦੇ ਬੂਹੇ ਅੱਗੇ ਖਲੋਤਾ ਹੈ ।੪।੧।
Says Naam Dayv, the beautiful-haired Lord is in the power of His devotees; He is standing at Balraja's door, even now! ||4||1||
 
Maaroo, Kabeer Jee:
 
ਹੇ ਕਮਲੇ ਮਨੁੱਖ! ਤੂੰ ਧਰਮ (ਮਨੁੱਖਾ-ਜੀਵਨ ਦਾ ਫ਼ਰਜ਼) ਵਿਸਾਰ ਦਿੱਤਾ ਹੈ ।
You have forgotten your religion, O madman; you have forgotten your religion.
 
ਤੂੰ ਪਸ਼ੂਆਂ ਵਾਂਗ ਢਿੱਡ ਭਰ ਕੇ ਸੁੱਤਾ ਰਹਿੰਦਾ ਹੈਂ; ਤੂੰ ਮਨੁੱਖ ਜੀਵਨ ਐਵੇਂ ਹੀ ਗੰਵਾ ਲਿਆ ਹੈ ।੧।ਰਹਾਉ।
You fill your belly, and sleep like an animal; you have wasted and lost this human life. ||1||Pause||
 
ਤੂੰ ਕਦੇ ਸਤਸੰਗ ਵਿਚ ਨਹੀਂ ਗਿਆ, ਜਗਤ ਦੇ ਝੂਠੇ ਧੰਧਿਆਂ ਵਿਚ ਹੀ ਮਸਤ ਹੈਂ;
You never joined the Saadh Sangat, the Company of the Holy. You are engrossed in false pursuits.
 
ਕਾਂ, ਕੁੱਤੇ, ਸੂਰ ਵਾਂਗ ਭਟਕਦਾ ਹੀ (ਜਗਤ ਤੋਂ) ਤੁਰ ਜਾਏਂਗਾ ।੧।
You wander like a dog, a pig, a crow; soon, you shall have to get up and leave. ||1||
 
ਜੋ ਮਨੁੱਖ ਮਨ, ਬਚਨ ਜਾਂ ਕਰਮ ਦੁਆਰਾ ਹੋਰਨਾਂ ਨੂੰ ਤੁੱਛ ਜਾਣਦੇ ਹਨ ਤੇ ਆਪਣੇ ਆਪ ਨੂੰ ਵੱਡੇ ਸਮਝਦੇ ਹਨ,
You believe that you yourself are great, and that others are small.
 
ਐਸੇ ਬੰਦੇ ਮੈਂ ਦੋਜ਼ਕ ਜਾਂਦੇ ਵੇਖੇ ਹਨ (ਭਾਵ, ਨਿੱਤ ਇਹ ਵੇਖਣ ਵਿਚ ਆਉਂਦਾ ਹੈ ਕਿ ਅਜਿਹੇ ਹੰਕਾਰੀ ਮਨੁੱਖ ਹਉਮੈ ਵਿਚ ਇਉਂ ਦੁਖੀ ਹੁੰਦੇ ਹਨ ਜਿਵੇਂ ਦੋਜ਼ਕ ਦੀ ਅੱਗ ਵਿਚ ਸੜ ਰਹੇ ਹਨ) ।੨।
Those who are false in thought, word and deed, I have seen them going to hell. ||2||
 
ਕਾਮ-ਵੱਸ ਹੋ ਕੇ, ਕੋ੍ਰਧ-ਅਧੀਨ ਹੋ ਕੇ, ਚਤਰਾਈਆ ਠੱਗੀਆਂ ਨਕਾਰੇ-ਪਨ ਵਿਚ,
The lustful, the angry, the clever, the deceitful and the lazy
 
ਦੂਜਿਆਂ ਦੀ ਨਿੰਦਿਆ ਕਰ ਕੇ, (ਹੇ ਕਮਲਿਆ!) ਤੂੰ ਜੀਵਨ ਗੁਜ਼ਾਰ ਦਿੱਤਾ ਹੈ, ਕਦੇ ਪ੍ਰਭੂ ਨੂੰ ਯਾਦ ਨਹੀਂ ਕੀਤਾ ।੩।
waste their lives in slander, and never remember their Lord in meditation. ||3||
 
ਮੂਰਖ ਮੂੜ੍ਹ ਗੰਵਾਰ ਮਨੁੱਖ ਪਰਮਾਤਮਾ ਨੂੰ ਨਹੀਂ ਸਿਮਰਦਾ,
Says Kabeer, the fools, the idiots and the brutes do not remember the Lord.
 
ਕਬੀਰ ਜੀ ਆਖਦੇ ਹਨ— ਪ੍ਰਭੂ ਦੇ ਨਾਮ ਨਾਲ ਸਾਂਝ ਨਹੀਂ ਪਾਂਦਾ । (ਸੰਸਾਰ-ਸਮੁੰਦਰ ਵਿਚੋਂ) ਕਿਵੇਂ ਪਾਰ ਲੰਘੇਗਾ? ।੪।੧।
They do not know the Lord's Name; how can they be carried across? ||4||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by