ਉਸ ਦੇ ਪਿਛੇ ਪਿਛੇ ਸਰੀਰਕ ਕਮਜ਼ੋਰੀ ਆ ਰਹੀ ਹੈ, ਇਹ ਤਮਾਸ਼ਾ ਵੇਖ ਕੇ ਮੇਰਾ ਮਨ ਘਬਰਾ ਰਿਹਾ ਹੈ (ਕਿਉਂਕਿ ਅਜੇ ਤਕ ਤੇਰਾ ਦੀਦਾਰ ਨਹੀਂ ਹੋ ਸਕਿਆ) ।
Summer is now behind us, and the winter season is ahead. Gazing upon this play, my shaky mind wavers.
 
(ਕਾਹੀ ਪਿਲਛੀ ਦਾ ਹਾਲ ਵੇਖ ਕੇ ਤਾਂ ਮਨ ਡੋਲਦਾ ਹੈ, ਪਰ) ਹਰ ਪਾਸੇ (ਬਨਸਪਤੀ ਦੀਆਂ) ਹਰੀਆਂ ਸਾਖਾਂ ਦੀ ਹਰਿਆਵਲ ਵੇਖ ਕੇ (ਇਹ ਧੀਰਜ ਆਉਂਦੀ ਹੈ ਕਿ) ਅਡੋਲ ਅਵਸਥਾ ਵਿਚ (ਜੇਹੜਾ ਜੀਵ) ਦ੍ਰਿੜ੍ਹ ਰਹਿੰਦਾ ਹੈ, ਉਸੇ ਨੂੰ ਪ੍ਰਭੂ-ਮਿਲਾਪ ਦੀ ਮਿਠਾਸ (ਖ਼ੁਸ਼ੀ) ਮਿਲਦੀ ਹੈ ।
In all ten directions, the branches are green and alive. That which ripens slowly, is sweet.
 
ਹੇ ਨਾਨਕ! ਅੱਸੂ (ਦੀ ਮਿੱਠੀ ਰੁੱਤ) ਵਿਚ (ਤੂੰ ਭੀ ਅਰਦਾਸ ਕਰ ਤੇ ਆਖ—) ਹੇ ਪਿਆਰੇ ਪ੍ਰਭੂ! (ਮੇਹਰ ਕਰ) ਗੁਰੂ ਦੀ ਰਾਹੀਂ ਮੈਨੂੰ ਮਿਲ ।੧੧।
O Nanak, in Assu, please meet me, my Beloved. The True Guru has become my Advocate and Friend. ||11||
 
ਹੇ ਭਾਈ! (ਜਿਵੇਂ) ਕੱਤਕ (ਦੇ ਮਹੀਨੇ) ਵਿਚ (ਕਿਸਾਨ ਨੂੰ ਮੁੰਜੀ ਮਕਈ ਆਦਿਕ ਸਾਵਣੀ ਦੇ ਫ਼ਸਲ ਦੀ ਕੀਤੀ ਕਮਾਈ ਮਿਲ ਜਾਂਦੀ ਹੈ, ਤਿਵੇਂ ਹਰੇਕ ਜੀਵ ਨੂੰ ਆਪਣੇ) ਕੀਤੇ ਕਰਮਾਂ ਦਾ ਫਲ (ਮਨ ਵਿਚ ਇਕੱਠੇ ਹੋਏ ਸੰਸਕਾਰਾਂ ਦੇ ਰੂਪ ਵਿਚ) ਮਿਲ ਜਾਂਦਾ ਹੈ ।
In Katak, that alone comes to pass, which is pleasing to the Will of God.
 
ਹੇ ਭਾਈ! (ਆਪਣੇ ਕੀਤੇ ਭਲੇ ਕਰਮਾਂ ਅਨੁਸਾਰ) ਜਿਹੜਾ ਮਨੁੱਖ ਪਰਮਾਤਮਾ ਨੂੰ ਪਿਆਰਾ ਲੱਗ ਪੈਂਦਾ ਹੈ (ਉਸ ਦੇ ਹਿਰਦੇ ਵਿਚ) ਆਤਮਕ ਅਡੋਲਤਾ ਦੇ ਕਾਰਨ (ਆਤਮਕ ਜੀਵਨ ਦੀ ਸੂਝ ਦੇਣ ਵਾਲੇ ਚਾਨਣ ਦਾ) ਦੀਵਾ ਜਗ ਪੈਂਦਾ ਹੈ (ਇਹ ਦੀਵਾ ਉਸ ਦੇ ਅੰਦਰ) ਪ੍ਰਭੂ ਨਾਲ ਡੂੰਘੀ ਜਾਣ-ਪਛਾਣ ਨੇ ਜਗਾਇਆ ਹੁੰਦਾ ਹੈ ।
The lamp of intuition burns, lit by the essence of reality.
 
ਜਿਸ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ (ਉਸ ਦੇ ਅੰਦਰ) ਆਤਮਕ ਜੀਵਨ ਦੀ ਸੂਝ ਦੇਣ ਵਾਲੇ ਚਾਨਣ ਦੇ ਆਨੰਦ ਦਾ (ਮਾਨੋ, ਦੀਵੇ ਵਿਚ) ਤੇਲ ਬਲ ਰਿਹਾ ਹੈ, ਉਹ ਜੀਵ-ਇਸਤ੍ਰੀ ਉਤਸ਼ਾਹ ਵਿਚ ਆਤਮਕ ਆਨੰਦ ਮਾਣਦੀ ਹੈ ।
Love is the oil in the lamp, which unites the soul-bride with her Lord. The bride is delighted, in ecstasy.
 
(ਹੇ ਭਾਈ! ਜਿਸ ਜੀਵ-ਇਸਤ੍ਰੀ ਦੇ ਜੀਵਨ ਨੂੰ) ਵਿਕਾਰਾਂ ਨੇ ਮਾਰ ਮੁਕਾਇਆ ਉਹ ਆਤਮਕ ਮੌਤੇ ਮਰ ਗਈ, ਉਹ (ਜ਼ਿੰਦਗੀ ਵਿਚ) ਕਾਮਯਾਬ ਨਹੀਂ ਹੁੰਦੀ, ਪਰ ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨੇ ਵਿਕਾਰਾਂ ਵਲੋਂ) ਮਾਰਿਆ ਉਹ ਹੀ ਵਿਕਾਰਾਂ ਵਲੋਂ ਬਚੀ ਰਹੇਗੀ ।
One who dies in faults and demerits - her death is not successful. But one who dies in glorious virtue, really truly dies.
 
ਜਿਨ੍ਹਾਂ ਨੂੰ ਪਰਮਾਤਮਾ ਆਪਣਾ ਨਾਮ ਦੇਂਦਾ ਹੈ ਆਪਣੀ ਭਗਤੀ ਦੇਂਦਾ ਹੈ ਉਹ (ਵਿਕਾਰਾਂ ਵਲ ਭਟਕਣ ਦੇ ਥਾਂ) ਆਪਣੇ ਹਿਰਦੇ-ਘਰ ਵਿਚ ਟਿਕੇ ਰਹਿੰਦੇ ਹਨ, (ਉਹਨਾਂ ਦੇ ਅੰਦਰ) ਸਦਾ ਹੀ (ਪ੍ਰਭੂ-ਮਿਲਾਪ ਦੀ) ਤਾਂਘ ਬਣੀ ਰਹਿੰਦੀ ਹੈ
Those who are blessed with devotional worship of the Naam, the Name of the Lord, sit in the home of their own inner being. They place their hopes in You.
 
ਹੇ ਨਾਨਕ! (ਉਹ ਸਦਾ ਅਰਦਾਸ ਕਰਦੇ ਹਨ—ਹੇ ਪਾਤਿਸ਼ਾਹ! ਸਾਨੂੰ) ਮਿਲ, (ਸਾਡੇ ਅੰਦਰੋਂ ਵਿਛੋੜਾ ਪਾਣ ਵਾਲੇ) ਕਿਵਾੜ ਖੋਹਲ ਦੇਹ, (ਤੇਰੇ ਨਾਲੋਂ) ਇਕ ਘੜੀ (ਦਾ ਵਿਛੋੜਾ) ਛੇ ਮਹੀਨੇ (ਦਾ ਵਿਛੋੜਾ ਜਾਪਦਾ) ਹੈ ।੧੨।
Nanak: please open the shutters of Your Door, O Lord, and meet me. A single moment is like six months to me. ||12||
 
ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ ਆ ਵੱਸਦਾ ਹੈ, ਉਸ ਨੂੰ ਮੱਘਰ ਦਾ ਮਹੀਨਾ ਚੰਗਾ ਲੱਗਦਾ ਹੈ ।
The month of Maghar is good, for those who sing the Glorious Praises of the Lord, and merge in His Being.
 
ਹੋਰ ਸਾਰਾ ਜਗਤ ਤਾਂ ਨਾਸਵੰਤ ਹੈ, ਇਕ ਸਿਰਜਣਹਾਰ ਹੀ ਜੋ ਚਤੁਰ ਹੈ ਤੇ ਸਿਆਣਾ ਹੈ, ਸਦਾ ਕਾਇਮ ਰਹਿਣ ਵਾਲਾ ਹੈ । ਇਹ ਸਦਾ-ਥਿਰ ਪਿਆਰਾ ਪ੍ਰਭੂ-ਪਤੀ ਉਸ ਗੁਣਾਂ ਵਾਲੀ ਜੀਵ-ਇਸਤ੍ਰੀ ਨੂੰ ਪਿਆਰਾ ਲੱਗਦਾ ਹੈ ਜੋ ਉਸ ਦੇ ਗੁਣ ਚੇਤੇ ਕਰਦੀ ਰਹਿੰਦੀ ਹੈ ।
The virtuous wife utters His Glorious Praises; my Beloved Husband Lord is Eternal and Unchanging.
 
ਉਸ ਨੂੰ ਪ੍ਰਭੂ ਨਾਲ ਡੂੰਘੀ ਸਾਂਝ ਪ੍ਰਾਪਤ ਹੁੰਦੀ ਹੈ, ਉਸ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਟਿਕਦੀ ਹੈ, ਪ੍ਰਭੂ ਦੇ ਗੁਣ ਉਸ ਦੇ ਹਿਰਦੇ ਵਿਚ ਆ ਵੱਸਦੇ ਹਨ;
The Primal Lord is Unmoving and Unchanging, Clever and Wise; all the world is fickle.
 
ਪ੍ਰਭੂ ਦੀ ਰਜ਼ਾ ਅਨੁਸਾਰ ਇਹ ਸਭ ਕੁਝ ਉਸ ਜੀਵ-ਇਸਤ੍ਰੀ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ ।
By virtue of spiritual wisdom and meditation, she merges in His Being; she is pleasing to God, and He is pleasing to her.
 
ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਬਾਣੀ ਕਾਵਿ ਸੁਣ ਸੁਣ ਕੇ ਪ੍ਰਭੂ ਦੇ ਨਾਮ ਵਿਚ (ਜੁੜ ਕੇ) ਉਸ ਦਾ ਹੋਰ ਸਾਰਾ ਦੁੱਖ ਦੂਰ ਹੋ ਜਾਂਦਾ ਹੈ ।
I have heard the songs and the music, and the poems of the poets; but only the Name of the Lord takes away my pain.
 
ਹੇ ਨਾਨਕ! ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਹੋ ਜਾਂਦੀ ਹੈ, ਉਹ ਆਪਣਾ ਦਿਲੀ ਪਿਆਰ ਪ੍ਰਭੂ ਦੇ ਅੱਗੇ (ਭੇਟ) ਪੇਸ਼ ਕਰਦੀ ਹੈ ।੧੩।
O Nanak, that soul-bride is pleasing to her Husband Lord, who performs loving devotional worship before her Beloved. ||13||
 
ਪੋਹ (ਦੇ ਮਹੀਨੇ) ਵਿਚ ਕੱਕਰ ਪੈਂਦਾ ਹੈ, ਉਹ ਵਣ ਨੂੰ ਘਾਹ ਨੂੰ (ਹਰੇਕ ਘਾਹ-ਬੂਟ ਦੇ) ਰਸ ਨੂੰ ਸੁਕਾ ਦੇਂਦਾ ਹੈ (ਪ੍ਰਭੂ ਦੀ ਯਾਦ ਭੁਲਾਇਆਂ ਜਿਸ ਮਨੁੱਖ ਦੇ ਅੰਦਰ ਕੋਰਾਪਨ ਜ਼ੋਰ ਪਾਂਦਾ ਹੈ, ਉਹ ਉਸ ਦੇ ਜੀਵਨ ਵਿਚੋਂ ਪੇ੍ਰਮ-ਰਸ ਸੁਕਾ ਦੇਂਦਾ ਹੈ) ।
In Poh, the snow falls, and the sap of the trees and the fields dries up.
 
ਹੇ ਪ੍ਰਭੂ! ਤੂੰ ਆ ਕੇ ਮੇਰੇ ਮਨ ਵਿਚ ਮੇਰੇ ਤਨ ਵਿਚ ਮੇਰੇ ਮੂੰਹ ਵਿਚ ਕਿਉਂ ਨਹੀਂ ਵੱਸਦਾ? (ਤਾ ਕਿ ਮੇਰਾ ਜੀਵਨ ਰੁੱਖਾ ਨ ਹੋ ਜਾਏ) ।
Why have You not come? I keep You in my mind, body and mouth.
 
ਜਿਸ ਜੀਵ ਦੇ ਮਨ ਵਿਚ ਤਨ ਵਿਚ ਸਾਰੇ ਜਗਤ ਦਾ ਆਸਰਾ ਪ੍ਰਭੂ ਆ ਵੱਸਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੇ ਮਿਲਾਪ ਦਾ ਆਨੰਦ ਮਾਣਦਾ ਹੈ ।
He is permeating and pervading my mind and body; He is the Life of the World. Through the Word of the Guru's Shabad, I enjoy His Love.
 
ਉਸ ਨੂੰ ਚੌਹਾਂ ਖਾਣੀਆਂ ਦੇ ਜੀਵਾਂ ਵਿਚ ਹਰੇਕ ਘਟ ਵਿਚ ਪ੍ਰਭੂ ਦੀ ਹੀ ਜੋਤਿ ਸਮਾਈ ਦਿੱਸਦੀ ਹੈ ।
His Light fills all those born of eggs, born from the womb, born of sweat and born of the earth, each and every heart.
 
ਹੇ ਦਿਆਲ ਦਾਤਾਰ! ਮੈਨੂੰ ਆਪਣਾ ਦਰਸਨ ਦੇਹ, ਮੈਨੂੰ (ਚੰਗੀ) ਅਕਲ ਦੇਹ, (ਜਿਸ ਕਰਕੇ) ਮੈਂ ਉੱਚੀ ਆਤਮਕ ਅਵਸਥਾ ਹਾਸਲ ਕਰ ਸਕਾਂ (ਤੇ ਤੈਨੂੰ ਹਰ ਥਾਂ ਵੇਖ ਸਕਾਂ) ।
Grant me the Blessed Vision of Your Darshan, O Lord of Mercy and Compassion. O Great Giver, grant me understanding, that I might find salvation.
 
ਹੇ ਨਾਨਕ! ਜਿਸ ਮਨੁੱਖ ਦੀ ਪ੍ਰੀਤ ਜਿਸ ਦਾ ਪਿਆਰ ਪਰਮਾਤਮਾ ਨਾਲ ਬਣ ਜਾਂਦਾ ਹੈ, ਉਹ ਪ੍ਰੇਮੀ ਪ੍ਰਭੂ ਦੇ ਪਿਆਰ ਵਿਚ (ਜੁੜ ਕੇ) ਉਸ ਦੇ ਗੁਣ ਆਨੰਦ ਨਾਲ ਯਾਦ ਕਰਦਾ ਹੈ ।੧੪।
O Nanak, the Lord enjoys, savors and ravishes the bride who is in love with Him. ||14||
 
ਮਾਘ (ਮਹੀਨੇ) ਵਿਚ (ਲੋਕ ਪ੍ਰਯਾਗ ਆਦਿਕ ਉਤੇ ਇਸ਼ਨਾਨ ਕਰਨ ਵਿਚ ਪਵਿਤ੍ਰਤਾ ਮੰਨਦੇ ਹਨ ਪਰ) ਜਿਸ ਜੀਵ ਨੇ ਆਪਣੇ ਹਿਰਦੇ ਵਿਚ ਹੀ ਤੀਰਥ ਪਛਾਣ ਲਿਆ ਹੈ ਉਸ ਦੀ ਜਿੰਦ ਪਵਿਤ੍ਰ ਹੋ ਜਾਂਦੀ ਹੈ ।
In Maagh, I become pure; I know that the sacred shrine of pilgrimage is within me.
 
ਜੋ ਜੀਵ ਪਰਮਾਤਮਾ ਦੇ ਗੁਣ ਆਪਣੇ ਹਿਰਦੇ ਵਿਚ ਵਸਾ ਕੇ ਉਸ ਦੇ ਚਰਨਾਂ ਵਿਚ ਲੀਨ ਹੁੰਦਾ ਹੈ, ਉਹ ਅਡੋਲ ਅਵਸਥਾ ਵਿਚ ਟਿਕ ਜਾਂਦਾ ਹੈ ਜਿਥੇ ਉਸ ਨੂੰ ਸੱਜਣ-ਪ੍ਰਭੂ ਮਿਲ ਪੈਂਦਾ ਹੈ ।
I have met my Friend with intuitive ease; I grasp His Glorious Virtues, and merge in His Being.
 
ਹੇ ਸੋਹਣੇ ਪ੍ਰੀਤਮ ਪ੍ਰਭੂ! ਜੇ ਤੇਰੇ ਗੁਣ ਮੈਂ ਆਪਣੇ ਹਿਰਦੇ ਵਿਚ ਵਸਾ ਕੇ ਤੇਰੀ ਸਿਫ਼ਤਿ-ਸਾਲਾਹ ਸੁਣ ਕੇ ਤੈਨੂੰ ਚੰਗਾ ਲੱਗਣ ਲੱਗ ਪਵਾਂ, ਤਾਂ ਮੈਂ ਤੀਰਥ ਉਤੇ ਇਸ਼ਨਾਨ ਕਰ ਲਿਆ (ਸਮਝਦਾ ਹਾਂ) ।
O my Beloved, Beauteous Lord God, please listen: I sing Your Glories, and merge in Your Being. If it is pleasing to Your Will, I bathe in the sacred pool within.
 
ਤੇਰੇ ਚਰਨਾਂ ਵਿਚ ਲੀਨਤਾ ਵਾਲੀ ਅਵਸਥਾ ਹੀ ਗੰਗਾ ਜਮਨਾ ਸਰਸ੍ਵਤੀ ਤਿੰਨਾਂ ਨਦੀਆਂ ਦਾ ਮਿਲਾਪ-ਥਾਂ ਹੈ ਤ੍ਰਿਬੇਣੀ ਹੈ, ਉਥੇ ਹੀ ਮੈਂ ਸੱਤੇ ਸਮੁੰਦਰ ਸਮਾਏ ਮੰਨਦਾ ਹਾਂ ।ਜਿਸ ਮਨੁੱਖ ਨੇ ਹਰੇਕ ਜੁਗ ਵਿਚ ਵਿਆਪਕ ਪਰਮੇਸਰ ਨਾਲ ਸਾਂਝ ਪਾ ਲਈ ਉਸ ਨੇ (ਤੀਰਥ-ਇਸ਼ਨਾਨ ਆਦਿਕ) ਸਾਰੇ ਪੁੰਨ ਕਰਮ ਦਾਨ ਤੇ ਪੂਜਾ ਕਰਮ ਕਰ ਲਏ ।
The Ganges, Jamunaa, the sacred meeting place of the three rivers, the seven seas, charity, donations, adoration and worship all rest in the Transcendent Lord God; throughout the ages, I realize the One.
 
ਹੇ ਨਾਨਕ! ਮਾਘ ਮਹੀਨੇ ਵਿਚ (ਤੀਰਥ-ਇਸ਼ਨਾਨ ਆਦਿਕ ਦੇ ਥਾਂ) ਜਿਸ ਨੇ ਪ੍ਰਭੂ ਦਾ ਨਾਮ ਸਿਮਰ ਕੇ ਪ੍ਰਭੂ-ਨਾਮ ਦਾ ਮਹਾ ਰਸ ਪੀ ਲਿਆ, ਉਸ ਨੇ ਅਠਾਹਠ ਹੀ ਤੀਰਥਾਂ ਦਾ ਇਸ਼ਨਾਨ ਕਰ ਲਿਆ ।੧੫।
O Nanak, in Maagh, the most sublime essence is meditation on the Lord; this is the cleansing bath of the sixty-eight sacred shrines of pilgrimage. ||15||
 
(ਸਿਆਲੀ ਰੁੱਤ ਦੀ ਕਰੜੀ ਸਰਦੀ ਪਿਛੋਂ ਬਹਾਰ ਫਿਰਨ ਤੇ) ਫੱਗਣ ਦੇ ਮਹੀਨੇ ਵਿਚ (ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ ਜਿਸ ਜੀਵ-ਇਸਤ੍ਰੀ ਨੂੰ ਆਪਣੇ ਮਨ ਵਿਚ) ਪ੍ਰਭੂ ਦਾ ਪਿਆਰ ਮਿੱਠਾ ਲੱਗਾ,
In Phalgun, her mind is enraptured, pleased by the Love of her Beloved.
 
ਉਸ ਦੇ ਮਨ ਵਿਚ ਅਸਲ ਆਨੰਦ ਪੈਦਾ ਹੋਇਆ ਹੈ; ਜਿਸ ਨੇ ਆਪਾ-ਭਾਵ ਗਵਾਇਆ ਹੈ, ਉਸ ਦੇ ਅੰਦਰ ਹਰ ਵੇਲੇ ਹੀ ਖਿੜਾਉ ਬਣਿਆ ਰਹਿੰਦਾ ਹੈ ।
Night and day, she is enraptured, and her selfishness is gone.
 
(ਪਰ ਆਪਾ-ਭਾਵ ਗਵਾਣਾ ਕੋਈ ਸੌਖੀ ਖੇਡ ਨਹੀਂ ਹੈ) ਜਦੋਂ ਪ੍ਰਭੂ ਆਪ ਹੀ ਮਿਹਰ ਕਰਦਾ ਹੈ, ਤਾਂ ਜੀਵ ਆਪਣੇ ਮਨ ਵਿਚੋਂ ਮਾਇਆ ਦਾ ਮੋਹ ਮੁਕਾਂਦਾ ਹੈ, ਪ੍ਰਭੂ ਭੀ ਮਿਹਰ ਕਰ ਕੇ ਉਸ ਦੇ ਹਿਰਦੇ-ਘਰ ਵਿਚ ਆ ਪ੍ਰਵੇਸ਼ ਕਰਦਾ ਹੈ ।
Emotional attachment is eradicated from her mind, when it pleases Him; in His Mercy, He comes to my home.
 
ਪ੍ਰਭੂ-ਮਿਲਾਪ ਤੋਂ ਬਿਨਾ ਹੀ ਮੈਂ ਬਥੇਰੇ (ਧਾਰਮਿਕ) ਸਿੰਗਾਰ (ਬਾਹਰੋਂ ਦਿੱਸਦੇ ਧਾਰਮਿਕ ਕੰਮ) ਕੀਤੇ, ਪਰ ਉਸ ਦੇ ਚਰਨਾਂ ਵਿਚ ਮੈਨੂੰ ਟਿਕਾਣਾ ਨਾਹ ਹੀ ਮਿਲਿਆ ।
I dress in various clothes, but without my Beloved, I shall not find a place in the Mansion of His Presence.
 
ਜਿਸ ਨੂੰ ਪਤੀ-ਪ੍ਰਭੂ ਨੇ ਪਸੰਦ ਕਰ ਲਿਆ, ਉਹ ਸਾਰੇ ਹਾਰ-ਸਿੰਗਾਰਾਂ ਰੇਸ਼ਮੀ ਕੱਪੜਿਆਂ ਨਾਲ ਸਿੰਗਾਰੀ ਗਈ ।
I have adorned myself with garlands of flowers, pearl necklaces, scented oils and silk robes.
 
ਹੇ ਨਾਨਕ! ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪਣੇ ਗੁਰੂ ਦੀ ਰਾਹੀਂ (ਆਪਣੇ ਨਾਲ) ਮਿਲਾ ਲਿਆ, ਉਸ ਨੂੰ ਹਿਰਦੇ-ਘਰ ਵਿਚ ਹੀ ਖਸਮ-ਪ੍ਰਭੂ ਮਿਲ ਪਿਆ ।੧੬।
O Nanak, the Guru has united me with Him. The soul-bride has found her Husband Lord, within the home of her own heart. ||16||
 
ਜਿਸ ਜੀਵ-ਇਸਤ੍ਰੀ ਦੇ ਅਡੋਲ ਹੋਏ ਹਿਰਦੇ ਵਿਚ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆ ਟਿਕਦਾ ਹੈ, ਉਸ ਨੂੰ ਬਾਰਾਂ ਹੀ ਮਹੀਨੇ, ਸਾਰੀਆਂ ਰੁੱਤਾਂ, ਸਾਰੀਆਂ ਥਿੱਤਾਂ, ਸਾਰੇ ਦਿਨ, ਸਾਰੀਆਂ ਘੜੀਆਂ, ਸਾਰੇ ਮੁਹੂਰਤ ਤੇ ਪਲ ਸੁਲੱਖਣੇ ਜਾਪਦੇ ਹਨ (ਉਸ ਨੂੰ ਕਿਸੇ ਸੰਗ੍ਰਾਂਦ ਮੱਸਿਆ ਆਦਿਕ ਦੀ ਹੀ ਪਵਿਤ੍ਰਤਾ ਦਾ ਭਰਮ-ਭੁਲੇਖਾ ਨਹੀਂ ਰਹਿੰਦਾ) ।
The twelve months, the seasons, the weeks, the days, the hours, the minutes and the seconds are all sublime, when the True Lord comes and meets her with natural ease.
 
(ਉਹ ਜੀਵ-ਇਸਤ੍ਰੀ ਕਿਸੇ ਕੰਮ ਨੂੰ ਸ਼ੁਰੂ ਕਰਨ ਵਾਸਤੇ ਕੋਈ ਖ਼ਾਸ ਮੁਹੂਰਤ ਨਹੀਂ ਭਾਲਦੀ, ਉਸ ਨੂੰ ਇਹ ਯਕੀਨ ਹੁੰਦਾ ਹੈ ਕਿ) ਜਦੋਂ ਪਿਆਰਾ ਪ੍ਰਭੂ ਮਿਲ ਪਏ (ਭਾਵ, ਪਰਮਾਤਮਾ ਦਾ ਆਸਰਾ ਲਿਆਂ) ਸਭ ਕੰਮ ਰਾਸ ਆ ਜਾਂਦੇ ਹਨ, ਕਰਤਾਰ ਹੀ (ਜੀਵ ਨੂੰ ਸਫਲਤਾ ਦੇਣ ਦੀਆਂ) ਸਾਰੀਆਂ ਬਿਧੀਆਂ ਜਾਣਦਾ ਹੈ
God, my Beloved, has met me, and my affairs are all resolved. The Creator Lord knows all ways and means.
 
(ਪਰ ਇਹ ਸਿਦਕ-ਸਰਧਾ ਦਾ ਆਤਮਕ ਸੋਹਜ ਪਰਮਾਤਮਾ ਆਪ ਹੀ ਦੇਂਦਾ ਹੈ) ਪ੍ਰਭੂ ਨੇ ਆਪ ਹੀ ਜੀਵ-ਇਸਤ੍ਰੀ ਦੇ ਆਤਮਾ ਨੂੰ ਸੰਵਾਰਨਾ ਹੈ, ਤੇ ਆਪ ਹੀ ਉਸ ਨੂੰ ਪਿਆਰਨਾ ਹੈ । (ਉਸ ਦੀ ਮਿਹਰ ਨਾਲ ਹੀ) ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮੇਲ ਹੁੰਦਾ ਹੈ, ਤੇ ਉਹ ਆਤਮਕ ਆਨੰਦ ਮਾਣਦੀ ਹੈ ।
I am loved by the One who has embellished and exalted me; I have met Him, and I savor His Love.
 
ਗੁਰੂ ਦੀ ਰਾਹੀਂ ਜਿਸ ਜੀਵ-ਇਸਤ੍ਰੀ ਦੇ ਮੱਥੇ ਦਾ ਲੇਖ ਉੱਘੜਿਆ, (ਉਸ ਅਨੁਸਾਰ) ਜਦੋਂ ਪ੍ਰਭੂ-ਪਤੀ ਨੇ ਉਸ ਨੂੰ ਆਪਣੇ ਚਰਨਾਂ ਨਾਲ ਜੋੜਿਆ, ਉਸ ਦੀ ਹਿਰਦਾ-ਸੇਜ ਸੁੰਦਰ ਹੋ ਗਈ ਹੈ ।
The bed of my heart becomes beautiful, when my Husband Lord ravishes me. As Gurmukh, the destiny on my forehead has been awakened and activated.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by