ਪਰਮਾਤਮਾ ਨੇ ਚੌਰਾਸੀ ਲੱਖ ਜੂੁਨਾਂ ਵਿਚ ਬੇਅੰਤ ਜੀਵ ਪੈਦਾ ਕੀਤੇ ਹੋਏ ਹਨ ।
He created the 8.4 million species of beings.
 
ਜਿਸ ਜੀਵ ਉੱਤੇ ਉਹ ਮੇਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਗੁਰੂ ਮਿਲਾ ਦੇਂਦਾ ਹੈ ।
Those, upon whom He casts His Glance of Grace, come to meet the Guru.
 
(ਗੁਰੂ-ਚਰਨਾਂ ਵਿਚ ਜੁੜੇ ਹੋਏ) ਬੰਦੇ ਆਪਣੇ ਪਾਪ ਦੂਰ ਕਰਕੇ ਸਦਾ ਪਵਿਤ੍ਰ-ਜੀਵਨ ਵਾਲੇ ਹੋ ਜਾਂਦੇ ਹਨ, ਤੇ ਸਦਾ-ਥਿਰ ਪ੍ਰਭੂ ਦੇ ਦਰ ਤੇ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਸੋਭਾ ਪਾਂਦੇ ਹਨ ।੬।
Shedding their sins, His servants are forever pure; at the True Court, they are beautified by the Naam, the Name of the Lord. ||6||
 
(ਅਸੀ ਜੀਵ ਸਦਾ ਭੁੱਲਣਹਾਰ ਹਾਂ) ਜੇ ਪ੍ਰਭੂ (ਸਾਡੇ ਕੀਤੇ ਕਰਮਾਂ ਦਾ) ਹਿਸਾਬ ਮੰਗਣ ਲੱਗੇ, ਤਾਂ ਕੋਈ ਜੀਵ ਹਿਸਾਬ ਨਹੀਂ ਦੇ ਸਕਦਾ (ਭਾਵ, ਲੇਖੇ ਵਿਚ ਪੂਰਾ ਨਹੀਂ ਉਤਰ ਸਕਦਾ) ।
When they are called to settle their accounts, who will answer then?
 
(ਆਪਣੇ ਕੀਤੇ ਕਰਮਾਂ ਦਾ) ਲੇਖਾ ਗਿਣਾਇਆਂ (ਭਾਵ, ਲੇਖੇ ਵਿਚ ਸੁਰਖ਼ਰੂ ਹੋਣ ਦੀ ਆਸ ਤੇ) ਕਿਸੇ ਨੂੰ ਆਤਮਕ ਆਨੰਦ ਨਹੀਂ ਮਿਲ ਸਕਦਾ ।
There shall be no peace then, from counting out by twos and threes.
 
ਪ੍ਰਭੂ ਆਪ ਹੀ ਮਿਹਰ ਕਰਕੇ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ ।੭।
The True Lord God Himself forgives, and having forgiven, He unites them with Himself. ||7||
 
(ਸਭ ਜੀਵਾਂ ਵਿਚ ਵਿਆਪਕ ਹੋ ਕੇ) ਪ੍ਰਭੂ ਆਪ ਹੀ (ਸਭ ਕੁਝ) ਕਰਦਾ ਹੈ ਅਤੇ ਆਪ ਹੀ (ਪ੍ਰੇਰਨਾ ਕਰ ਕੇ ਜੀਵਾਂ ਪਾਸੋਂ) ਕਰਾਂਦਾ ਹੈ ।
He Himself does, and He Himself causes all to be done.
 
ਪ੍ਰਭੂ ਆਪ ਹੀ ਪੂਰੇ ਗੁਰੂ ਦੇ ਸ਼ਬਦ ਵਿਚ ਜੋੜ ਕੇ ਆਪਣੇ ਚਰਨਾਂ ਵਿਚ ਮਿਲਾਂਦਾ ਹੈ ।
Through the Shabad, the Word of the Perfect Guru, He is met.
 
ਹੇ ਨਾਨਕ ! ਜਿਸ ਮਨੁੱਖ ਨੂੰ (ਉਸ ਦੇ ਦਰ ਤੋਂ ਉਸ ਦਾ) ਨਾਮ ਮਿਲਦਾ ਹੈ, ਉਸ ਨੂੰ (ਉਸ ਦੀ ਹਜ਼ੂਰੀ ਵਿਚ) ਆਦਰ ਮਿਲਦਾ ਹੈ, ਪ੍ਰਭੂ ਆਪ ਹੀ ਉਸ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੮।੨।੩।
O Nanak, through the Naam, greatness is obtained. He Himself unites in His Union. ||8||2||3||
 
Maajh, Third Mehl:
 
(ਦ੍ਰਿਸ਼ਟ-ਮਾਨ ਜਗਤ-ਰੂਪ ਪਰਦੇ ਵਿਚ) ਢੱਕਿਆ ਹੋਇਆ ਪਰਮਾਤਮਾ ਆਪ ਹੀ ਆਪ (ਸਾਰੇ ਜਗਤ ਵਿਚ) ਵਿਚਰ ਰਿਹਾ ਹੈ ।
The One Lord Himself moves about imperceptibly.
 
ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ (ਉਸ ਗੁਪਤ ਪ੍ਰਭੂ ਨੂੰ) ਜਦੋਂ ਵੇਖ ਲਿਆ ਤਦੋਂ ਉਹਨਾਂ ਦਾ ਮਨ (ਉਸ ਦੇ ਪ੍ਰੇਮ-ਰਸ ਵਿਚ) ਭਿੱਜ ਗਿਆ ।
As Gurmukh, I see Him, and then this mind is pleased and uplifted.
 
(ਮਾਇਆ ਦੀ) ਤ੍ਰਿਸ਼ਨਾ ਛੱਡ ਕੇ ਉਹਨਾਂ ਆਤਮਕ ਅਡੋਲਤਾ ਦਾ ਆਨੰਦ ਹਾਸਲ ਕਰ ਲਿਆ, ਇਕ ਪਰਮਾਤਮਾ ਹੀ ਪਰਮਾਤਮਾ ਉਹਨਾਂ ਦੇ ਮਨ ਵਿਚ ਵਸ ਪਿਆ ।
Renouncing desire, I have found intuitive peace and poise; I have enshrined the One within my mind. ||1||
 
ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਹਾਂ ਕੁਰਬਾਨ ਹਾਂ, ਜੇਹੜੇ ਇਕ ਪਰਮਾਤਮਾ ਦੇ ਨਾਲ ਹੀ ਚਿੱਤ ਜੋੜਦੇ ਹਨ ।
I am a sacrifice, my soul is a sacrifice, to those who focus their consciousness on the One.
 
ਗੁਰੂ ਦੀ ਸਿਖਿਆ ਲੈ ਕੇ ਜਿਨ੍ਹਾਂ ਦਾ ਮਨ ਪਰਮਾਤਮਾ ਦੇ ਚਰਨਾਂ ਵਿਚ ਟਿਕ ਗਿਆ ਹੈ, ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਸਦਾ ਲਈ) ਰੰਗੇ ਗਏ ।੧।ਰਹਾਉ।
Through the Guru's Teachings, my mind has come to its only home; it is imbued with the True Color of the Lord's Love. ||1||Pause||
 
(ਹੇ ਪ੍ਰਭੂ !) ਇਹ ਜਗਤ ਕੁਰਾਹੇ ਪਿਆ ਹੋਇਆ ਹੈ (ਪਰ ਇਸ ਦੇ ਕੀਹ ਵੱਸ ?) ਤੂੰ ਆਪ ਹੀ ਇਸ ਨੂੰ ਕੁਰਾਹੇ ਪਾਇਆ ਹੋਇਆ ਹੈ।
This world is deluded; You Yourself have deluded it.
 
ਤੈਨੂੰ ਇਕ ਨੂੰ ਭੁਲ ਕੇ ਮਾਇਆ ਦੇ ਮੋਹ ਵਿਚ ਫਸਿਆ ਹੋਇਆ ਹੈ ।
Forgetting the One, it has become engrossed in duality.
 
ਭਟਕਣਾ ਦੇ ਕਾਰਨ ਕੁਰਾਹੇ ਪਿਆ ਹੋਇਆ ਜਗਤ ਸਦਾ ਹਰ ਵੇਲੇ ਭਟਕਦਾ ਫਿਰਦਾ ਹੈ, ਤੇ ਤੇਰੇ ਨਾਮ ਤੋਂ ਖੁੰਝ ਕੇ ਦੁੱਖ ਸਹਾਰ ਰਿਹਾ ਹੈ ।੨।
Night and day, it wanders around endlessly, deluded by doubt; without the Name, it suffers in pain. ||2||
 
ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਜੇਹੜੇ ਬੰਦੇ ਮਸਤ ਰਹਿੰਦੇ ਹਨ ।
Those who are attuned to the Love of the Lord, the Architect of Destiny
 
ਉਹ ਗੁਰੂ ਦੀ ਦੱਸੀ ਸੇਵਾ ਦੇ ਕਾਰਨ ਸਦਾ ਲਈ ਪ੍ਰਸਿੱਧ ਹੋ ਜਾਂਦੇ ਹਨ ।
-by serving the Guru, they are known throughout the four ages.
 
(ਪਰ ਇਹ ਉਸ ਦੀ ਆਪਣੀ ਹੀ ਮੇਹਰ ਹੈ) ਪਰਮਾਤਮਾ ਆਪ ਹੀ ਜਿਸ ਮਨੁੱਖ ਨੂੰ ਇੱਜ਼ਤ ਦੇਂਦਾ ਹੈ, ਉਹ ਮੁਨੱਖ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ ।੩।
Those, upon whom the Lord bestows greatness, are absorbed in the Name of the Lord. ||3||
 
ਜੇਹੜਾ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਪਰਮਾਤਮਾ ਨੂੰ ਚੇਤੇ ਨਹੀਂ ਰਖਦਾ ।
Being in love with Maya, they do not think of the Lord.
 
ਉਹ (ਆਪਣੇ ਕੀਤੇ ਕਰਮਾਂ ਦੇ ਵਿਕਾਰਾਂ ਦਾ ਬੱਝਾ ਹੋਇਆ ਜਮ ਦੀ ਨਗਰੀ ਵਿਚ (ਆਤਮਕ ਮੌਤ ਦੇ ਕਾਬੂ ਵਿਚ ਆਇਆ ਹੋਇਆ) ਦੁੱਖ ਸਹਾਰਦਾ ਹੈ ।
Bound and gagged in the City of Death, they suffer in terrible pain.
 
ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਉਹ ਮਨੁੱਖ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣਨ ਤੋਂ ਅਸਮਰਥ ਰਹਿੰਦਾ ਹੈ (ਮਾਇਆ ਤੋਂ ਬਿਨਾ) ਉਸ ਨੂੰ ਹੋਰ ਕੁਝ ਦਿੱਸਦਾ ਭੀ ਨਹੀਂ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਪਾਪ (ਵਾਲੇ ਜੀਵਨ) ਵਿਚ ਹੀ ਸੜਦੇ ਰਹਿੰਦੇ ਹਨ ।੪।
Blind and deaf, they see nothing at all; the self-willed manmukhs rot away in sin. ||4||
 
(ਹੇ ਪ੍ਰਭੂ !) ਜਿਨ੍ਹਾਂ ਬੰਦਿਆਂ ਨੂੰ ਤੂੰ ਆਪ ਆਪਣੇ ਨਾਮ ਦੀ ਲਗਨ ਲਾਈ ਹੈ, ਉਹ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ,
Those, whom You attach to Your Love, are attuned to Your Love.
 
(ਤੇਰੇ ਚਰਨਾਂ ਨਾਲ) ਪ੍ਰੇਮ ਦੇ ਕਾਰਨ (ਤੇਰੀ) ਭਗਤੀ ਦੇ ਕਾਰਨ ਉਹ ਤੈਨੂੰ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ ।
Through loving devotional worship, they become pleasing to Your Mind.
 
ਉਹ ਮਨੁੱਖ ਆਤਮਕ ਆਨੰਦ ਦੇਣ ਵਾਲੇ ਗੁਰੂ ਦੀ ਦੱਸੀ ਸੇਵਾ ਸਦਾ ਕਰਦੇ ਹਨ । ਹੇ ਪ੍ਰਭੂ ! ਤੂੰ ਆਪ ਉਹਨਾਂ ਦੀ ਹਰੇਕ ਇੱਛਾ ਪੂਰੀ ਕਰਦਾ ਹੈਂ ।੫।
They serve the True Guru, the Giver of eternal peace, and all their desires are fulfilled. ||5||
 
ਹੇ ਪ੍ਰਭੂ ਜੀ ! ਮੈਂ ਤੇਰਾ ਸਦਾ ਹੀ ਆਸਰਾ ਤੱਕਦਾ ਹਾਂ ।
O Dear Lord, I seek Your Sanctuary forever.
 
ਤੂੰ ਜੀਵਾਂ ਨੂੰ ਵਡਿਆਈ ਦੇ ਕੇ ਆਪ ਹੀ ਬਖ਼ਸ਼ਸ਼ ਕਰਦਾ ਹੈਂ ।
You Yourself forgive us, and bless us with Glorious Greatness.
 
(ਹੇ ਭਾਈ !) ਜੋ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ, ਆਤਮਕ ਮੌਤ ਉਸਦੇ ਨੇੜੇ ਨਹੀਂ ਢੁਕ ਸਕਦੀ ।੬।
The Messenger of Death does not draw near those who meditate on the Name of the Lord, Har, Har. ||6||
 
ਜੇਹੜੇ ਮਨੁੱਖ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ, ਉਹ ਹਰ ਵੇਲੇ (ਹਰ ਰੋਜ਼) ਉਸ ਦੇ ਪ੍ਰੇਮ ਵਿਚ ਮਸਤ ਰਹਿੰਦੇ ਹਨ ।
Night and day, they are attuned to His Love; they are pleasing to the Lord.
 
ਮੇਰੇ ਪ੍ਰਭੂ ਨੇ ਉਹਨਾਂ ਨੂੰ ਆਪਣੇ ਨਾਲ ਮਿਲਾ ਲਿਆ ਹੈ, ਆਪਣੇ ਚਰਨਾਂ ਵਿਚ ਜੋੜ ਲਿਆ ਹੈ ।
My God merges with them, and unites them in Union.
 
ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ! ਉਹ ਮਨੁੱਖ ਸਦਾ ਹੀ ਸਦਾ ਹੀ ਤੇਰਾ ਪੱਲਾ ਫੜੀ ਰੱਖਦੇ ਹਨ, ਤੂੰ ਆਪ ਹੀ ਉਹਨਾਂ ਨੂੰ ਆਪਣੇ ਸਦਾ-ਥਿਰ ਨਾਮ ਦੀ ਸੂਝ ਬਖ਼ਸ਼ਦਾ ਹੈਂ ।੭।
Forever and ever, O True Lord, I seek the Protection of Your Sanctuary; You Yourself inspire us to understand the Truth. ||7||
 
ਜਿਨ੍ਹਾਂ ਬੰਦਿਆਂ ਨੇ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਹੈ, ਉਹ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਰਹਿੰਦੇ ਹਨ।
Those who know the Truth are absorbed in Truth.
 
ਉਹ ਸਦਾ-ਥਿਰ ਪ੍ਰਭੂ ਦਾ ਨਾਮ ਉਚਾਰ ਉਚਾਰ ਕੇ ਸਦਾ ਉਸਦੇ ਗੁਣ ਗਾਂਦੇ ਹਨ ।
They sing the Lord's Glorious Praises, and speak the Truth.
 
ਹੇ ਨਾਨਕ ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਰੰਗੇ ਰਹਿੰਦੇ ਹਨ, ਉਹ ਮਾਇਆ ਦੇ ਮੋਹ ਵੱਲੋਂ ਉਪਰਾਮ ਹੋ ਜਾਂਦੇ ਹਨ, ਉਹ (ਬਾਹਰ ਮਾਇਆ ਦੇ ਪਿੱਛੇ ਭਟਕਣ ਦੀ ਥਾਂ) ਆਪਣੇ ਹਿਰਦੇ-ਘਰ ਵਿਚ ਟਿਕੇ ਰਹਿੰਦੇ ਹਨ ।੮।੩।੪।
O Nanak, those who are attuned to the Naam remain unattached and balanced; in the home of the inner self, they are absorbed in the primal trance of deep meditation. ||8||3||4||
 
Maajh, Third Mehl:
 
ਜੇਹੜਾ ਮਨੱੁਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਾ-ਭਾਵ ਵਲੋਂ) ਮਰਦਾ ਹੈ, ਉਹ (ਆਪਾ-ਭਾਵ ਵਲੋਂ) ਮਰਿਆ ਹੋਇਆ ਮਨੁੱਖ (ਜਗਤ ਵਿਚ) ਆਦਰ-ਮਾਣ ਪਾਂਦਾ ਹੈ,
One who dies in the Word of the Shabad is truly dead.
 
ਉਸ ਨੂੰ ਆਤਮਕ ਮੌਤ (ਆਪਣੇ ਪੰਜੇ ਵਿਚ) ਫਸਾ ਨਹੀਂ ਸਕਦੀ, ਉਸ ਨੂੰ ਕੋਈ ਦੁੱਖ-ਕਲੇਸ਼ ਦੁਖੀ ਨਹੀਂ ਕਰ ਸਕਦਾ ।
Death does not crush him, and pain does not afflict him.
 
ਪ੍ਰਭੂ ਦੀ ਜੋਤਿ ਵਿਚ ਮਿਲ ਕੇ ਉਸ ਦੀ ਸੁਰਤਿ ਪ੍ਰਭੂ ਵਿਚ ਹੀ ਲੀਨ ਰਹਿੰਦੀ ਹੈ । ਤੇ, ਹੇ ਮਨ ! ਉਹ ਮਨੁੱਖ (ਪ੍ਰਭੂ ਦੀ ਸਿਫ਼ਤਿ-ਸਾਲਾਹ) ਸੁਣ ਕੇ ਸਦਾ-ਥਿਰ ਪਰਮਾਤਮਾ ਵਿਚ ਸਮਾਇਆ ਰਹਿੰਦਾ ਹੈ ।੧।
His light merges and is absorbed into the Light, when he hears and merges in the Truth. ||1||
 
ਮੈਂ ਸਦਾ ਉਹਨਾਂ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਜੋ ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਵਿਚ) ਸੋਭਾ ਖੱਟਦੇ ਹਨ,
I am a sacrifice, my soul is a sacrifice, to the Lord's Name, which brings us to glory.
 
ਜੇਹੜੇ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ-ਥਿਰ ਪ੍ਰਭੂ ਵਿਚ ਚਿੱਤ ਜੋੜਦੇ ਹਨ ਅਤੇ ਗੁਰੂ ਦੀ ਮਤਿ ਤੇ ਤੁਰ ਕੇ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ ।੧।ਰਹਾਉ।
One who serves the True Guru, and focuses his consciousness on Truth, following the Guru's Teachings, is absorbed in intuitive peace and poise. ||1||Pause||
 
ਇਹ ਸਰੀਰ ਨਾਸਵੰਤ ਹੈ, ਮਾਨੋ, ਕਮਜ਼ੋਰ ਜਿਹਾ ਕੱਪੜਾ ਹੈ (ਪਰ ਮਨੁੱਖ ਦੀ ਜਿੰਦ ਇਸ) ਜਰਜਰੇ ਕੱਪੜੇ ਨੂੰ ਹੀ ਹਢਾਂਦੀ ਰਹਿੰਦੀ ਹੈ (ਭਾਵ, ਜਿੰਦ ਸਰੀਰਕ ਭੋਗਾਂ ਵਿਚ ਹੀ ਮਗਨ ਰਹਿੰਦੀ ਹੈ) ।
This human body is transitory, and transitory are the garments it wears.
 
(ਜਿੰਦ) ਮਾਇਆ ਦੇ ਪਿਆਰ ਵਿਚ ਲੱਗੀ ਰਹਿੰਦੀ ਹੈ (ਇਸ ਵਾਸਤੇ ਇਹ ਪ੍ਰਭੂ-ਚਰਨਾਂ ਵਿਚ) ਟਿਕਾਣਾ ਹਾਸਲ ਨਹੀਂ ਕਰ ਸਕਦੀ ।
Attached to duality, no one attains the Mansion of the Lord's Presence.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by