ਹੇ ਮੇਰੇ ਮਨ! ਉਸ ਇਕ ਸਰਬ-ਵਿਆਪਕ ਅਤੇ ਸਦਾ-ਥਿਰ ਪਰਮਾਤਮਾ (ਦਾ ਨਾਮ) ਸਿਮਰਦਾ ਰਹੁ, ਜਿਸ ਨੇ ਸਾਰਾ ਜਗਤ ਪੈਦਾ ਕੀਤਾ ਹੈ ਅਤੇ ਹਵਾ ਪਾਣੀ ਅੱਗ (ਆਦਿਕ ਤੱਤਾਂ) ਨੂੰ (ਮਰਯਾਦਾ ਵਿਚ) ਬੰਨ੍ਹਿਆ ਹੋਇਆ ਹੈ ।
Meditate in remembrance on the One Universal Creator; the True Lord created the entire Universe.
ਹੇ ਮੇਰੇ ਮਨ! (ਉਹੀ ਮਨੁੱਖ ਨਾਮ ਸਿਮਰਦਾ ਹੈ ਜਿਸ ਨੂੰ) ਗੁਰੂ ਨੇ ਜਗਤ ਵਿਚ (ਪਰਮਾਤਮਾ ਦਾ ਇਹ) ਤਮਾਸ਼ਾ ਵਿਖਾ ਦਿੱਤਾ ਹੈ (ਅਤੇ ਨਾਮ ਵਿਚ ਜੋੜਿਆ ਹੈ) ।
The Guru controls the air, water and fire; He has staged the drama of the world.
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਦਾ ਜਪਦਾ ਰਹੁ ਜਪਦਾ ਰਹੁ। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਹੀ ਹੈ ਅਨੇਕਾਂ ਸੰਜਮ ਅਨੇਕਾਂ ਜਪ ਅਤੇ ਅਨੇਕਾਂ ਤਪ ।
Reflect on your own self, and so practice good conduct; chant the Name of the Lord as your self-discipline and meditation.
ਇਹੀ ਹੈ ਮਿੱਤਰ ਇਹੀ ਹੈ ਸੱਜਣ ਇਹੀ ਹੈ ਪਿਆਰਾ ਪ੍ਰੀਤਮ । ਹੇ ਮੇਰੇ ਮਨ! ਨਾਮ ਜਪਿਆਂ ਹੀ ਤੂੰ ਧਾਰਮਿਕ ਮਰਯਾਦਾ ਵਿਚ ਤੁਰਨ ਵਾਲਾ ਹੈਂ, ਨਾਮ ਜਪਿਆਂ ਹੀ ਤੂੰ ਉੱਚੀ ਆਤਮਕ ਜੀਵਨ ਦੀ ਵਿਚਾਰ ਦਾ ਮਾਲਕ ਹੈਂ ।੨।
The Name of the Lord is your Companion, Friend and Dear Beloved; chant it, and meditate on it. ||2||
ਹੇ ਮੇਰੇ ਮਨ! ਤੂੰ (ਪਰਮਾਤਮਾ ਦੇ ਚਰਨਾਂ ਵਿਚ) ਅਡੋਲ ਟਿਕਿਆ ਰਿਹਾ ਕਰ, (ਇਸ ਤਰ੍ਹਾਂ) ਤੂੰ (ਵਿਕਾਰਾਂ ਦੀ) ਸੱਟ ਨਹੀਂ ਖਾਹਿਂਗਾ ।
O my mind, remain steady and stable, and you will not have to endure beatings.
ਹੇ ਮੇਰੇ ਮਨ! (ਜੇ ਤੂੰ ਪਰਮਾਤਮਾ ਦੇ) ਗੁਣ ਗਾਂਦਾ ਰਹੇਂ, ਤਾਂ ਤੂੰ ਆਤਮਕ ਅਡੋਲਤਾ ਵਿਚ ਲੀਨ ਰਹੇਂਗਾ ।
O my mind, singing the Glorious Praises of the Lord, you shall merge into Him with intuitive ease.
ਹੇ ਮਨ! ਪੇ੍ਰਮ ਨਾਲ ਪਰਮਾਤਮਾ ਦੇ ਗੁਣ ਗਾਇਆਂ (ਗੁਣ) ਤੇਰੇ ਅੰਦਰ ਰਸ ਜਾਣਗੇ । (ਹੇ ਮੇਰੇ ਮਨ!) ਜੇ ਤੂੰ ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਸੂਝ ਦਾ ਸੁਰਮਾ (ਆਪਣੀਆਂ ਆਤਮਕ ਅੱਖਾਂ ਵਿਚ) ਪਾ ਲਏਂ,
Singing the Glorious Praises of the Lord, be happy. Apply the ointment of spiritual wisdom to your eyes.
ਤਾਂ ਸਾਰੇ ਜਗਤ ਨੂੰ ਚਾਨਣ ਦੇਣ ਵਾਲਾ ਦੀਵਾ (-ਪ੍ਰਭੂ ਤੇਰੇ ਅੰਦਰ ਜਗ ਪਏਗਾ), ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਤੇਰੇ ਅੰਦਰ ਆਤਮਕ ਜੀਵਨ ਦੀ ਸੂਝ ਦਾ) ਚਾਨਣ (ਹੋ ਜਾਇਗਾ) । ਤੂੰ (ਕਾਮਾਦਿਕ) ਪੰਜ ਵੈਰੀਆਂ ਨੂੰ (ਆਪਣੇ ਅੰਦਰੋਂ) ਮਾਰ ਲਏਂਗਾ ।
The Word of the Shabad is the lamp which illuminates the three worlds; it slaughters the five demons.
ਹੇ ਮੇਰੇ ਮਨ! (ਜੇ ਤੂੰ ਪਰਮਾਤਮਾ ਦੇ ਗੁਣ ਗਾਂਦਾ ਰਹੇਂਗਾ, ਤਾਂ ਆਪਣੇ ਅੰਦਰੋਂ ਦੁਨੀਆ ਦੇ ਸਾਰੇ) ਡਰ ਕੱਟ ਕੇ ਨਿਰਭਉ ਹੋ ਜਾਹਿਂਗਾ, ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਹਿਂਗਾ ਜਿਸ ਤੋਂ ਪਾਰ ਲੰਘਣਾ ਔਖਾ ਹੈ ।
Quieting your fears, become fearless, and you shall cross over the impassible world ocean. Meeting the Guru, your affairs shall be resolved.
ਹੇ ਮਨ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਜੀਵ ਦੇ ਸਾਰੇ ਕੰਮ ਸੰਵਾਰ ਦੇਂਦਾ ਹੈ । ਹੇ ਮਨ! ਜਿਸ ਮਨੁੱਖ ਉੱਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ ਉਸ ਦਾ (ਸੋਹਣਾ ਆਤਮਕ) ਰੂਪ ਹੋ ਜਾਂਦਾ ਹੈ (ਸੋਹਣਾ ਆਤਮਕ) ਰੰਗ ਹੋ ਜਾਂਦਾ ਹੈ, ਪਰਮਾਤਮਾ ਨਾਲ ਉਸ ਦਾ ਪਿਆਰ ਬਣ ਜਾਂਦਾ ਹੈ ।੩।
You shall find the joy and the beauty of the Lord's Love and Affection; the Lord Himself shall shower you with His Grace. ||3||
ਹੇ ਮੇਰੇ ਮਨ! ਨਾਹ ਤੂੰ (ਜਨਮ ਸਮੇ) ਆਪਣੇ ਨਾਲ ਕੁਝ ਲੈ ਕੇ ਆਇਆ ਸੀ, ਨਾਹ ਤੂੰ (ਇਥੋਂ ਤੁਰਨ ਵੇਲੇ) ਆਪਣੇ ਨਾਲ ਕੁਝ ਲੈ ਕੇ ਜਾਹਿਂਗਾ (ਵਿਅਰਥ ਹੀ ਮਾਇਆ ਦੇ ਮੋਹ ਦੀਆਂ ਫਾਹੀਆਂ ਵਿਚ ਫਸ ਰਿਹਾ ਹੈਂ) ।
O my mind, why did you come into the world? What will you take with you when you go?
ਹੇ ਮਨ! (ਮਾਇਆ ਦੇ ਮੋਹ ਦੀਆਂ ਫਾਹੀਆਂ ਵਿਚੋਂ) ਤਦੋਂ ਤੇਰੀ ਖ਼ਲਾਸੀ ਹੋਵੇਗੀ, ਜਦੋਂ ਤੂੰ (ਮਾਇਆ ਦੀ ਖ਼ਾਤਰ) ਭਟਕਣਾ ਛੱਡ ਦੇਵੇਂਗਾ ।
O my mind, you shall be emancipated, when you eliminate your doubts.
ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਦਾ ਧਨ ਇਕੱਠਾ ਕਰਿਆ ਕਰ, ਨਾਮ ਦਾ ਸੌਦਾ (ਵਿਹਾਝਿਆ ਕਰ) ।
So gather the wealth and capital of the Name of the Lord, Har, Har; through the Word of the Guru's Shabad, you shall realize its value.
ਹੇ ਮਨ! ਜੇ ਤੂੰ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਪ੍ਰਭੂ ਦਾ) ਪਿਆਰ ਪਛਾਣ ਲਏਂ, ਤਾਂ ਸ਼ਬਦ ਦੀ ਬਰਕਤਿ ਨਾਲ (ਵਿਕਾਰਾਂ ਦੀ) ਮੈਲ ਦੂਰ ਕਰ ਕੇ ਤੂੰ ਪਵਿੱਤਰ ਹੋ ਜਾਹਿਂਗਾ । ਤੂੰ ਸਦਾ ਕਾਇਮ ਰਹਿਣ ਵਾਲਾ ਘਰ-ਮਹਲ ਲੱਭ ਲਏਂਗਾ ।
Filth shall be taken away, through the Immaculate Word of the Shabad; you shall know the Mansion of the Lord's Presence, your true home.
ਹੇ ਮੇਰੇ ਮਨ! ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੇ੍ਰਮ ਨਾਲ ਪੀਆ ਕਰ, ਤੂੰ (ਲੋਕ ਪਰਲੋਕ ਦੀ) ਇੱਜ਼ਤ (ਲੋਕ ਪਰਲੋਕ ਦਾ) ਨਾਮਣਾ ਖੱਟ ਲਏਂਗਾ, ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚ ਜਾਹਿਂਗਾ ।
Through the Naam, you shall obtain honor, and come home. Eagerly drink in the Ambrosial Amrit.
ਹੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, (ਨਾਮ ਦਾ) ਸੁਆਦ ਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਪ੍ਰਾਪਤ ਹੋ ਸਕਦਾ ਹੈ । ਹੇ ਮਨ! ਵੱਡੀ ਕਿਸਮਤ ਨਾਲ (ਹੀ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ ।੪।
Meditate on the Lord's Name, and you shall obtain the sublime essence of the Shabad; by great good fortune, chant the Praises of the Lord. ||4||
ਹੇ ਮੇਰੇ ਮਨ! (ਜਿਵੇਂ) ਪੌੜੀਆਂ ਤੋਂ ਬਿਨਾ (ਕੋਈ ਭੀ ਮਨੱੁਖ) ਕੋਠੇ (ਦੀ ਛੱਤ) ਉਤੇ ਨਹੀਂ ਚੜ੍ਹ ਸਕਦਾ (ਤਿਵੇਂ ਉੱਚੇ ਆਤਮਕ ਟਿਕਾਣੇ ਤੇ ਵੱਸਦੇ ਪਰਮਾਤਮਾ ਤਕ ਸਿਮਰਨ ਦੀ ਪੌੜੀ ਤੋਂ ਬਿਨਾ ਪਹੁੰਚ ਨਹੀਂ ਹੋ ਸਕਦੀ) ।
O my mind, without a ladder, how will you climb up to the Temple of the Lord?
ਹੇ ਮੇਰੇ ਮਨ! ਬੇੜੀ ਤੋਂ ਬਿਨਾ ਮਨੁੱਖ ਨਦੀ ਦੇ ਪਾਰਲੇ ਪਾਸੇ ਨਹੀਂ ਅੱਪੜ ਸਕਦਾ ।
O my mind, without a boat, you shall not reach the other shore.
ਹੇ ਮਨ! ਸੱਜਣ ਪ੍ਰਭੂ! ਬੇਅੰਤ ਪ੍ਰਭੂ, ਪ੍ਰੀਤਮ ਪ੍ਰਭੂ (ਵਿਕਾਰਾਂ ਦੀਆਂ ਲਹਿਰਾਂ ਨਾਲ ਭਰਪੂਰ ਸੰਸਾਰ-ਸਮੁੰਦਰ ਦੇ) ਪਾਰਲੇ ਪਾਸੇ (ਵੱਸਦਾ ਹੈ) । ਗੁਰੂ ਦੇ ਸ਼ਬਦ ਦੀ ਸੂਝ (ਹੀ ਇਸ ਸਮੁੰਦਰ ਦੇ ਪਾਰਲੇ ਪਾਸੇ) ਲੰਘਾ ਸਕਦੀ ਹੈ ।
On that far shore is Your Beloved, Infinite Friend. Only your awareness of the Guru's Shabad will carry you across.
ਹੇ ਮਨ! ਜੇ ਤੂੰ ਸਾਧ ਸੰਗਤਿ ਵਿਚ ਮਿਲ ਕੇ ਆਤਮਕ ਆਨੰਦ ਮਾਣਦਾ ਰਹੇਂ (ਤਾਂ ਤੂੰ ਭੀ ਇਸ ਸੰਸਾਰ-ਸਮੁੰਦਰ ਦੇ ਪਾਰਲੇ ਪਾਸੇ ਪਹੁੰਚ ਜਾਏਂ । ਜਿਹੜਾ ਭੀ ਮਨੁੱਖ ਸਾਧ ਸੰਗਤਿ ਵਿਚ ਮਿਲ ਕੇ ਨਾਮ ਜਪਦਾ ਹੈ, ਉਸ ਨੂੰ) ਮੁੜ ਪਛੁਤਾਣਾ ਨਹੀਂ ਪੈਂਦਾ (ਕਿਉਂਕਿ ਉਸ ਨੂੰ ਸੰਸਾਰ-ਸਮੁੰਦਰ ਦੀਆਂ ਵਿਕਾਰ-ਠਿੱਲ੍ਹਾਂ ਦੁੱਖ ਨਹੀਂ ਦੇ ਸਕਦੀਆਂ) ।
Join the Saadh Sangat, the Company of the Holy, and you shall enjoy ecstasy; you shall not regret or repent later on.
ਹੇ ਦਇਆਲ ਪ੍ਰਭੂ! (ਮੇਰੇ ਉਤੇ) ਦਇਆ ਕਰ, ਮੈਨੂੰ ਆਪਣੇ ਸਦਾ-ਥਿਰ ਨਾਮ ਦਾ ਦਾਨ ਦੇਹ, ਮੈਂ ਤੇਰੇ ਨਾਮ ਦੀ ਸੰਗਤਿ ਹਾਸਲ ਕਰੀ ਰੱਖਾਂ ।
Be Merciful, O Merciful True Lord God: please give me the Blessing of the Lord's Name, and the Sangat, the Company of the Holy.
ਨਾਨਕ ਬੇਨਤੀ ਕਰਦਾ ਹੈ— ਹੇ ਪ੍ਰੀਤਮ! (ਮੇਰੀ ਬੇਨਤੀ) ਸੁਣ (ਮਿਹਰ ਕਰ) ਮੈਂ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਮਨ ਨੂੰ (ਆਤਮਕ ਜੀਵਨ ਦੀ) ਸੂਝ ਦੇਂਦਾ ਰਹਾਂ ।੫।੬।
Nanak prays: please hear me, O my Beloved; instruct my mind through the Word of the Guru's Shabad. ||5||6||
Tukhaari Chhant, Fourth Mehl:
One Universal Creator God. By The Grace Of The True Guru:
(ਹੇ ਸਖੀਏ!) ਮੇਰੇ ਹਿਰਦੇ ਵਿਚ ਪ੍ਰਭੂ-ਪਤੀ ਦਾ ਪਿਆਰ ਵੱਸ ਰਿਹਾ ਹੈ । ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਆਤਮਕ ਜੀਵਨ (ਕਦੇ) ਨਹੀਂ ਮਿਲ ਸਕਦਾ ।
My inner being is filled with love for my Beloved Husband Lord. How can I live without Him?
(ਹੇ ਸਖੀ!) ਜਦੋਂ ਤਕ ਪ੍ਰਭੂ-ਪਤੀ ਦਾ ਦਰਸ਼ਨ ਨਹੀਂ ਹੁੰਦਾ, (ਤਦ ਤਕ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਨਹੀਂ ਜਾ ਸਕਦਾ ।
As long as I do not have the Blessed Vision of His Darshan, how can I drink in the Ambrosial Nectar?
(ਹੇ ਸਖੀ! ਪ੍ਰਭੂ-ਪਤੀ ਦੇ ਦਰਸਨ ਤੋਂ ਬਿਨਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਕਦੇ ਭੀ) ਪੀਤਾ ਨਹੀਂ ਜਾ ਸਕਦਾ, ਪ੍ਰਭੂ-ਪਤੀ ਦੀ ਯਾਦ ਤੋਂ ਬਿਨਾ ਆਤਮਕ ਜੀਵਨ ਨਹੀਂ ਮਿਲ ਸਕਦਾ, ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਆਤਮਕ ਸ਼ਾਂਤੀ ਨਹੀਂ ਮਿਲ ਸਕਦੀ ।
How can I drink in the Ambrosial Nectar without the Lord? I cannot survive without Him.
(ਹੇ ਸਖੀ! ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ-ਪਤੀ ਦਾ ਪਿਆਰ ਵੱਸਦਾ ਹੈ, ਉਹ) ਹਰ ਵੇਲੇ ਦਿਨ ਰਾਤ ਪ੍ਰਭੂ-ਪਤੀ ਨੂੰ ਮੁੜ ਮੁੜ ਯਾਦ ਕਰਦੀ ਰਹਿੰਦੀ ਹੈ । (ਹੇ ਸਖੀ!) ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ (ਮਾਇਆ ਦੀ) ਤ੍ਰਿਸ਼ਨਾ ਦੂਰ ਨਹੀਂ ਹੁੰਦੀ (ਜਿਵੇਂ ਸ੍ਵਾਂਤੀ ਨਛੱਤ੍ਰ ਦੀ ਵਰਖਾ-ਬੂੰਦ ਤੋਂ ਬਿਨਾ ਪਪੀਹੇ ਦੀ ਪਿਆਸ ਨਹੀਂ ਮਿਟਦੀ) ।
Night and day, I cry out, "Pri-o! Pri-o! Beloved! Beloved!", day and night. Without my Husband Lord, my thirst is not quenched.
ਹੇ ਪਿਆਰੇ ਹਰੀ! (ਜਿਸ ਜੀਵ ਉੱਤੇ) ਤੂੰ ਆਪਣੀ ਮਿਹਰ ਕਰਦਾ ਹੈਂ, ਉਹ ਹਰ ਵੇਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਵਸਾਈ ਰੱਖਦਾ ਹੈ ।
Please, bless me with Your Grace, O my Beloved Lord, that I may dwell on the Name of the Lord, Har, Har, forever.
ਹੇ ਭਾਈ! ਮੈਂ (ਆਪਣੇ) ਗੁਰੂ ਤੋਂ ਸਦਾ ਸਦਕੇ ਹਾਂ, (ਕਿਉਂਕਿ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ (ਭੀ) ਪ੍ਰਭੂ-ਪ੍ਰੀਤਮ ਮਿਲ ਪਿਆ ਹੈ ।੧।
Through the Word of the Guru's Shabad, I have met my Beloved; I am a sacrifice to the True Guru. ||1||
ਹੇ ਸਖੀ! ਜਦੋਂ ਮੈਂ ਪਿਆਰੇ ਪ੍ਰਭੂ-ਪਤੀ ਦਾ ਦਰਸਨ ਕਰਦੀ ਹਾਂ, ਤਦੋਂ ਮੈਂ ਬੜੇ ਸੁਆਦ ਨਾਲ ਉਸ ਹਰੀ ਦੇ ਗੁਣ ਯਾਦ ਕਰਦੀ ਹਾਂ,
When I see my Beloved Husband Lord, I chant the Lord's Glorious Praises with love.