ਮੇਰੇ ਹਿਰਦੇ ਵਿਚ ਖਿੜਾਉ ਪੈਦਾ ਹੋ ਜਾਂਦਾ ਹੈ । (ਤਾਹੀਏਂ, ਹੇ ਸਖੀ!) ਉਸ ਸਦਾ ਕਾਇਮ ਰਹਿਣ ਵਾਲੇ ਪਿਆਰੇ ਪ੍ਰਭੂ ਦਾ ਨਾਮ ਮੈਂ ਸਦਾ ਉਚਾਰਦੀ ਰਹਿੰਦੀ ਹਾਂ ।
My inner being blossoms forth; I continually utter, "Pri-o! Pri-o! Beloved! Beloved!"
 
ਹੇ ਸਖੀ! ਮੈਂ ਪਿਆਰੇ ਪ੍ਰੀਤਮ ਦਾ ਨਾਮ (ਸਦਾ) ਉਚਾਰਦੀ ਹਾਂ । ਉਹ ਪ੍ਰੀਤਮ-ਪ੍ਰਭੂ ਗੁਰੂ ਦੇ ਸ਼ਬਦ ਦੀ ਰਾਹੀਂ (ਜੀਵ-ਇਸਤ੍ਰੀ ਨੂੰ ਸੰਸਾਰ-ਸਮੰੁਦਰ ਤੋਂ) ਪਾਰ ਲੰਘਾ ਲੈਂਦਾ ਹੈ । (ਹੇ ਸਖੀ! ਉਸ ਪ੍ਰੀਤਮ ਦਾ) ਦਰਸਨ ਕਰਨ ਤੋਂ ਬਿਨਾ (ਮਾਇਆ ਵਲੋਂ) ਤ੍ਰਿਪਤੀ ਨਹੀਂ ਹੁੰਦੀ ।
I speak of my Dear Beloved, and through the Shabad, I am saved. Unless I can see Him, I am not satisfied.
 
ਹੇ ਸਖੀ! ਗੁਰੂ ਦੇ ਸ਼ਬਦ ਦੀ ਰਾਹੀਂ ਜਿਸ ਜੀਵ-ਇਸਤ੍ਰੀ ਦਾ (ਆਤਮਕ) ਸਿੰਗਾਰ ਬਣਿਆ ਰਹਿੰਦਾ ਹੈ (ਭਾਵ, ਜਿਸ ਦਾ ਹਿਰਦਾ ਪਵਿੱਤਰ ਹੋ ਜਾਂਦਾ ਹੈ) ਉਹ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੀ ਰਹਿੰਦੀ ਹੈ ।
That soul-bride who is ever adorned with the Shabad, meditates on the Name of the Lord, Har, Har.
 
ਮੈਨੂੰ ਆਪਣੇ ਮੰਗਤੇ ਦਾਸ ਨੂੰ ਇਹ ਦਾਨ ਦੇਹ ਕਿ ਮੈਨੂੰ ਪ੍ਰੀਤਮ-ਪ੍ਰਭੂ ਮਿਲਾ ਦੇਹ
Please bless this beggar, Your humble servant, with the Gift of Mercy; please unite me with my Beloved.
 
ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਹਰ ਵੇਲੇ ਪ੍ਰਭੂ ਦੇ ਰੂਪ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ (ਤੇ ਗੁਰੂ ਦੇ ਦਰ ਤੇ ਨਿੱਤ ਅਰਦਾਸ ਕਰਦਾ ਹਾਂ—ਹੇ ਗੁਰੂ!) ਦਇਆ ਕਰ,
Night and day, I meditate on the Guru, the Lord of the World; I am a sacrifice to the True Guru. ||2||
 
ਹੇ ਪ੍ਰਭੂ! ਅਸੀ ਜੀਵ (ਪਾਪਾਂ ਨਾਲ ਭਾਰੇ ਹੋ ਚੁਕੇ) ਪੱਥਰ ਹਾਂ, ਗੁਰੂ ਬੇੜੀ ਹੈ । (ਸਾਨੂੰ ਜੀਵਾਂ ਨੂੰ ਗੁਰੂ ਦੀ ਸਰਨ ਪਾ ਕੇ) ਆਤਮਕ ਮੌਤ ਲਿਆਉਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।
I am a stone in the Boat of the Guru. Please carry me across the terrifying ocean of poison.
 
ਹੇ ਪ੍ਰਭੂ! ਆਪਣੇ ਪਿਆਰੇ ਵਿਚ (ਜੋੜ ਕੇ) ਗੁਰੂ ਦਾ ਸ਼ਬਦ ਦੇਹ, ਅਤੇ ਮੈਨੂੰ ਮੂਰਖ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।
O Guru, please, lovingly bless me with the Word of the Shabad. I am such a fool - please save me!
 
ਹੇ ਪ੍ਰਭੂ! ਅਸੀ ਜੀਵ ਮੂਰਖ ਹਾਂ, ਅਗਿਆਨੀ ਹਾਂ । ਤੂੰ ਕੇਡਾ ਵੱਡਾ ਹੈਂ—ਇਸ ਗੱਲ ਦੀ ਸਮਝ ਸਾਨੂੰ ਨਹੀਂ ਪੈ ਸਕਦੀ । (ਗੁਰੂ ਦੀ ਸਰਨ ਪੈ ਕੇ ਹੁਣ ਇਹ) ਸਮਝਿਆ ਹੈ ਕਿ ਤੂੰ ਅਪਹੁੰਚ ਹੈਂ, ਤੂੰ ਸਭ ਤੋਂ ਵੱਡਾ ਹੈਂ ।
I am a fool and an idiot; I know nothing of Your extent. You are known as Inaccessible and Great.
 
ਹੇ ਪ੍ਰਭੂ! ਤੂੰ ਦਇਆ ਦਾ ਘਰ ਹੈਂ । ਸਾਨੂੰ ਗੁਣ-ਹੀਨ ਨਿਮਾਣੇ ਜੀਵਾਂ ਨੂੰ ਤੂੰ ਆਪ ਹੀ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾਂਦਾ ਹੈਂ ।
You Yourself are Merciful; please, mercifully bless me. I am unworthy and dishonored - please, unite me with Yourself!
 
ਹੇ ਪ੍ਰਭੂ ਜੀ! ਪਾਪ ਕਰ ਕਰ ਕੇ ਅਸੀ ਅਨੇਕਾਂ ਜਨਮਾਂ ਵਿਚ ਭਟਕਦੇ ਰਹੇ ਹਾਂ, ਹੁਣ (ਤੇਰੀ ਮਿਹਰ ਨਾਲ) ਤੇਰੀ ਸਰਨ ਆਏ ਹਾਂ ।
Through countless lifetimes, I wandered in sin; now, I have come seeking Your Sanctuary.
 
ਹੇ ਹਰੀ ਜੀਉ! ਮਿਹਰ ਕਰੋ, ਰੱਖਿਆ ਕਰੋ ਕਿ ਅਸੀ ਗੁਰੂ ਦੀ ਚਰਨੀਂ ਲੱਗੇ ਰਹੀਏ ।੩।
Take pity on me and save me, Dear Lord; I have grasped the Feet of the True Guru. ||3||
 
ਹੇ ਭਾਈ! ਗੁਰੂ ਪਾਸ ਪਾਰਸ ਹੈ ਅਸੀ ਜੀਵ ਲੋਹਾ ਹਾਂ, (ਜਿਵੇਂ ਲੋਹਾ ਪਾਰਸ ਨੂੰ) ਮਿਲ ਕੇ ਸੋਨਾ ਹੋ ਜਾਂਦਾ ਹੈ,
The Guru is the Philosopher's Stone; by His touch, iron is transformed into gold.
 
(ਤਿਵੇਂ ਗੁਰੂ ਦੀ ਰਾਹੀਂ) ਪਰਮਾਤਮਾ ਦੀ ਜੋਤਿ ਵਿਚ (ਆਪਣੀ) ਜਿੰਦ ਮਿਲਾ ਕੇ (ਅਸਾਂ ਜੀਵਾਂ ਦਾ) ਸਰੀਰ-ਕਿਲ੍ਹਾ ਸੁੰਦਰ ਬਣ ਜਾਂਦਾ ਹੈ ।
My light merges into the Light, and my body-fortress is so beautiful.
 
ਹੇ ਭਾਈ! (ਜਿਸ ਜੀਵ ਨੂੰ) ਮੇਰੇ ਪ੍ਰਭੂ ਨੇ ਆਪਣੇ ਪੇ੍ਰਮ ਵਿਚ ਜੋੜ ਲਿਆ, ਉਸ ਦਾ ਸਰੀਰ-ਕਿਲ੍ਹਾ ਸੋਹਣਾ ਹੋ ਜਾਂਦਾ ਹੈ, ਉਸ ਪ੍ਰਭੂ ਨੂੰ (ਹਰੇਕ) ਸਾਹ ਦੇ ਨਾਲ (ਹਰੇਕ) ਗਿਰਾਹੀ ਦੇ ਨਾਲ (ਯਾਦ ਰੱਖਣਾ ਚਾਹੀਦਾ ਹੈ, ਉਸ ਨੂੰ) ਕਦੇ ਭੀ ਭੁਲਾਣਾ ਨਹੀਂ ਚਾਹੀਦਾ ।
My body-fortress is so beautiful; I am fascinated by my God. How could I forget Him, for even a breath, or a morsel of food?
 
ਹੇ ਭਾਈ! ਮੈਂ ਉਸ ਅਦ੍ਰਿਸ਼ਟ ਅਗੋਚਰ (ਪਰਮਾਤਮਾ ਦੇ ਚਰਨਾਂ) ਨੂੰ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣੇ ਹਿਰਦੇ ਵਿਚ ਵਸਾ ਲਿਆ ਹੈ । ਮੈਂ ਗੁਰੂ ਤੋਂ ਸਦਕੇ ਹਾਂ ।
I have seized the Unseen and Unfathomable Lord, through the Word of the Guru's Shabad. I am a sacrifice to the True Guru.
 
ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਰੂਪ ਗੁਰੂ ਨੂੰ ਚੰਗਾ ਲੱਗੇ, ਤਾਂ ਮੈਂ ਆਪਣਾ ਸਿਰ ਗੁਰੂ ਦੇ ਅੱਗੇ ਭੇਟ ਧਰ ਦਿਆਂ ।
I place my head in offering before the True Guru, if it truly pleases the True Guru.
 
ਹੇ ਨਾਨਕ! (ਆਖ—) ਹੇ ਦਾਤਾਰ! ਹੇ ਪ੍ਰਭੂ! ਜਿਸ ਮਨੁੱਖ ਉੱਤੇ ਤੂੰ ਆਪ ਹੀ ਮਿਹਰ ਕਰਦਾ ਹੈਂ, ਉਹ ਤੇਰੇ ਚਰਨਾਂ ਵਿਚ ਲੀਨ ਹੋ ਜਾਂਦਾ ਹੈ ।੪।੧।
Take pity on me, O God, Great Giver, that Nanak may merge in Your Being. ||4||1||
 
Tukhaari, Fourth Mehl:
 
ਹੇ ਹਰੀ! ਹੇ ਅਪਹੁੰਚ ਹਰੀ! ਹੇ ਅਥਾਹ ਹਰੀ! ਹੇ ਬੇਅੰਤ ਹਰੀ! ਹੇ ਪਰੇ ਤੋਂ ਪਰੇ ਹਰੀ! ਹੇ ਜਗਤ ਦੇ ਮਾਲਕ ਹਰੀ!
The Lord, Har, Har, is Inaccessible, Unfathomable, Infinite, the Farthest of the Far.
 
ਜਿਹੜੇ ਮਨੁੱਖ ਤੇਰਾ ਨਾਮ ਸਿਮਰਦੇ ਹਨ, ਉਹ ਮਨੁੱਖ ਇਸ ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।
Those who meditate on You, O Lord of the Universe - those humble beings cross over the terrifying, treacherous world-ocean.
 
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹ ਮਨੁੱਖ ਇਸ ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਸੌਖੇ ਹੀ ਪਾਰ ਲੰਘ ਜਾਂਦੇ ਹਨ ।
Those who meditate on the Name of the Lord, Har, Har, easily cross over the terrifying, treacherous world-ocean.
 
ਹੇ ਭਾਈ! ਜਿਹੜੇ ਮਨੁੱਖ ਗੁਰੂ ਸਤਿਗੁਰੂ ਦੀ ਸਿੱਖਿਆ ਉਤੇ ਤੁਰ ਕੇ ਪ੍ਰੇਮ ਦੇ ਆਸਰੇ ਜੀਵਨ ਬਿਤੀਤ ਕਰਦੇ ਰਹੇ, ਉਹਨਾਂ ਨੂੰ ਪਰਮਾਤਮਾ ਨੇ ਆਪ (ਆਪਣੇ ਚਰਨਾਂ ਵਿਚ) ਮਿਲਾ ਲਿਆ ।
Those who lovingly walk in harmony with the Word of the Guru, the True Guru - the Lord, Har, Har, unites them with Himself.
 
ਜਿਨ੍ਹਾਂ ਉੱਤੇ ਤੂੰ ਕਿਰਪਾ ਕੀਤੀ, ਉਹਨਾਂ ਦੀ ਜਿੰਦ ਤੇਰੀ ਜੋਤਿ ਵਿਚ ਮਿਲ ਕੇ ਤੇਰੀ ਜੋਤਿ ਵਿਚ ਹੀ ਲੀਨ ਹੋਈ ਰਹਿੰਦੀ ਹੈ ।
The mortal's light meets the Light of God, and blends with that Divine Light when the Lord, the Support of the Earth, grants His Grace.
 
ਹੇ ਹਰੀ! ਹੇ ਅਪਹੁੰਚ ਹਰੀ! ਹੇ ਅਥਾਹ ਹਰੀ! ਹੇ ਪਰੇ ਤੋਂ ਪਰੇ ਹਰੀ! ਹੇ ਬੇਅੰਤ ਹਰੀ! ਹੇ ਧਰਤੀ ਦੇ ਆਸਰੇ ਹਰੀ! ।੧।
The Lord, Har, Har, is Inaccessible, Unfathomable, Infinite, the Farthest of the Far. ||1||
 
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਤੂੰ (ਸਭ ਦਾ) ਮਾਲਕ ਹੈਂ; ਤੂੰ ਹਰੇਕ ਸਰੀਰ ਵਿਚ ਵਿਆਪਕ ਹੈਂ ।
O my Lord and Master, You are Inaccessible and Unfathomable. You are totally pervading and permeating each and every heart.
 
ਹੇ ਭਾਈ! ਅਦ੍ਰਿਸ਼ਟ ਅਭੇਵ ਅਤੇ ਅਪਹੁੰਚ ਪ੍ਰਭੂ ਗੁਰੂ ਸਤਿਗੁਰੂ ਦੇ ਬਚਨ ਦੀ ਰਾਹੀਂ ਲੱਭ ਪੈਂਦਾ ਹੈ ।
You are Unseen, Unknowable and Unfathomable; You are found through the Word of the Guru, the True Guru.
 
ਹੇ ਭਾਈ! ਉਹ ਪੂਰਨ ਪੁਰਖ ਭਾਗਾਂ ਵਾਲੇ ਹਨ ਕਿਸਮਤ ਵਾਲੇ ਹਨ, ਜਿਨ੍ਹਾਂ ਨੇ ਗੁਰੂ-ਸੰਤ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਗੁਣ ਯਾਦ ਕੀਤੇ ਹਨ ।
Blessed, blessed are those humble, powerful and perfect people, who join the Guru's Sangat, the Society of the Saints, and chant His Glorious Praises.
 
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਚੰਗੇ ਮੰਦੇ ਕਰਮ ਦੀ ਪਰਖ ਕਰ ਸਕਣ ਵਾਲੀ ਅਕਲ ਦੀ ਰਾਹੀਂ ਪਰਮਾਤਮਾ ਦੇ ਗੁਣਾਂ ਨੂੰ ਆਪਣੇ ਮਨ ਵਿਚ ਵਸਾ ਕੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਗੁਣਾਂ ਨੂੰ ਸਦਾ ਹਰ ਖਿਨ ਸਿਮਰਦੇ ਰਹਿੰਦੇ ਹਨ ।
With clear and precise understanding, the Gurmukhs contemplate the Guru's Shabad; each and every instant, they continually speak of the Lord.
 
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜਦੋਂ (ਕਿਤੇ) ਬੈਠਦੇ ਹਨ ਤਾਂ ਪਰਮਾਤਮਾ ਦਾ ਨਾਮ ਉਚਾਰਦੇ ਹਨ, ਜਦੋਂ ਖਲੋਂਦੇ ਹਨ ਤਦੋਂ ਭੀ ਉਹ ਹਰਿ-ਨਾਮ ਹੀ ਉਚਾਰਦੇ ਹਨ (ਭਾਵ, ਗੁਰਮੁਖ ਮਨੁੱਖ ਬੈਠੇ ਖਲੋਤੇ ਹਰ ਵੇਲੇ ਪਰਮਾਤਮਾ ਦਾ ਨਾਮ ਚੇਤੇ ਰੱਖਦੇ ਹਨ) ।
When the Gurmukh sits down, he chants the Lord's Name. When the Gurmukh stands up, he chants the Lord's Name, Har, Har.
 
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਤੂੰ (ਸਭ ਜੀਵਾਂ ਦਾ) ਮਾਲਕ ਹੈਂ; ਅਤੇ ਤੂੰ ਹਰੇਕ ਸਰੀਰ ਵਿਚ ਵਿਆਪਕ ਹੈਂ ।੨।
O my Lord and Master, You are Inaccessible and Unfathomable. You are totally pervading and permeating each and every heart. ||2||
 
ਹੇ ਭਾਈ! ਪਰਮਾਤਮਾ ਦੇ ਭਗਤ (ਪਰਮਾਤਮਾ ਦੀ) ਸੇਵਾ-ਭਗਤੀ ਕਰਦੇ ਹਨ, ਉਹ (ਪਰਮਾਤਮਾ ਦੀ ਹਜ਼ੂਰੀ ਵਿਚ) ਆਦਰ-ਸਤਕਾਰ ਹਾਸਲ ਕਰਦੇ ਹਨ ।
Those humble servants who serve are accepted. They serve the Lord, and follow the Guru's Teachings.
 
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮਤਿ ਉੱਤੇ ਤੁਰ ਕੇ ਪ੍ਰਭੂ ਦੀ ਸੇਵਾ-ਭਗਤੀ ਕੀਤੀ, ਪਰਮਾਤਮਾ ਨੇ ਉਹਨਾਂ ਦੇ ਸਾਰੇ ਪਾਪ ਇਕ ਖਿਨ ਵਿਚ ਹੀ ਦੂਰ ਕਰ ਦਿੱਤੇ ।
All their millions of sins are taken away in an instant; the Lord takes them far away.
 
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਇਕ ਪਰਮਾਤਮਾ ਦਾ ਸਿਮਰਨ ਕੀਤਾ, ਉਹਨਾਂ ਦੇ ਸਾਰੇ ਪਾਪ ਉਹਨਾਂ ਦੇ ਸਾਰੇ ਔਗੁਣ ਨਾਸ ਹੋ ਗਏ ।
All their sin and blame is washed away. They worship and adore the One Lord with their conscious minds.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by