ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉਤੇ ਤੁਰ ਕੇ ਸਦਾ-ਥਿਰ ਹਰਿ-ਨਾਮ ਸਿਮਰਿਆ, ਕਰਤਾਰ ਨੇ ਉਹਨਾਂ ਦਾ ਸਾਰਾ ਜਨਮ ਸਫਲ ਕਰ ਦਿੱਤਾ ।
The Creator makes fruitful the lives of all those who, through the Guru's Word, chant the True Name.
ਹੇ ਭਾਈ! ਉਹ ਮਨੁੱਖ ਭਾਗਾਂ ਵਾਲੇ ਹਨ, ਮਹਾ ਪੁਰਖ ਹਨ, ਗੁਣਾਂ ਦੇ ਭਾਂਡੇ ਹਨ, ਜਿਹੜੇ ਗੁਰੂ ਦੀ ਮਤਿ ਉਤੇ ਤੁਰ ਕੇ ਇਸ ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।
Blessed are those humble beings, those great and perfect people, who follow the Guru's Teachings and meditate on the Lord; they cross over the terrifying and treacherous world-ocean.
ਹੇ ਭਾਈ! ਪਰਮਾਤਮਾ ਦੇ ਭਗਤ (ਪਰਮਾਤਮਾ ਦੀ) ਸੇਵਾ-ਭਗਤੀ ਕਰਦੇ ਹਨ, ਉਹ (ਪਰਮਾਤਮਾ ਦੀ ਹਜ਼ੂਰੀ ਵਿਚ) ਆਦਰ-ਸਤਕਾਰ ਕਰਦੇ ਹਨ । ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮਤਿ ਉੱਤੇ ਤੁਰ ਕੇ ਪ੍ਰਭੂ ਦੀ ਸੇਵਾ-ਭਗਤੀ ਕੀਤੀ (ਪਰਮਾਤਮਾ ਨੇ ਉਹਨਾਂ ਦੇ ਸਾਰੇ ਪਾਪ ਇਕ ਖਿਨ ਵਿਚ ਹੀ ਦੂਰ ਕਰ ਦਿੱਤੇ) ।੩।
Those humble servants who serve are accepted. They follow the Guru's Teachings, and serve the Lord. ||3||
ਹੇ ਹਰੀ! ਤੂੰ ਆਪ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ । ਹੇ ਪਿਆਰੇ! ਜਿਵੇਂ ਤੂੰ (ਅਸਾਂ ਜੀਵਾਂ ਨੂੰ) ਜੀਵਨ-ਰਾਹ ਉਤੇ ਤੁਰਦਾ ਹੈਂ, ਮੈਂ ਉਸੇ ਤਰ੍ਹਾਂ ਹੀ ਤੁਰਦਾ ਹਾਂ ।
You Yourself, Lord, are the Inner-knower, the Searcher of hearts; as You make me walk, O my Beloved, so do I walk.
ਹੇ ਹਰੀ! ਅਸਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ । ਜਦੋਂ ਤੂੰ (ਮੈਨੂੰ ਆਪਣੇ ਚਰਨਾਂ ਵਿਚ) ਮਿਲਾਂਦਾ ਹੈਂ, ਤਦੋਂ (ਹੀ) ਮੈਂ ਆ ਕੇ ਮਿਲਦਾ ਹਾਂ ।
Nothing is in my hands; when You unite me, then I come to be united.
ਹੇ ਹਰੀ! ਹੇ ਸੁਆਮੀ! ਜਿਨ੍ਹਾਂ ਨੂੰ ਤੂੰ (ਆਪਣੇ ਚਰਨਾਂ ਵਿਚ) ਜੋੜਦਾ ਹੈਂ, ਉਹਨਾਂ ਦੇ (ਪਿਛਲੇ ਕੀਤੇ ਕਰਮਾਂ ਦਾ) ਸਾਰਾ ਲੇਖ ਮੁੱਕ ਜਾਂਦਾ ਹੈ (ਉਹਨਾਂ ਦੇ ਅੰਦਰੋਂ ਪਿਛਲੇ ਕੀਤੇ ਸਾਰੇ ਮੰਦ ਕਰਮਾਂ ਦੇ ਸੰਸਕਾਰ ਮਿਟ ਜਾਂਦੇ ਹਨ) ।
Those whom You unite with Yourself, O my Lord and Master - all their accounts are settled.
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਗੁਰੂ ਦੇ ਬਚਨਾਂ ਉਤੇ ਤੋਰ ਕੇ (ਆਪਣੇ ਨਾਲ) ਮਿਲਾਂਦਾ ਹੈ, ਕੋਈ ਭੀ ਧਿਰ ਉਹਨਾਂ ਦੇ (ਪਿਛਲੇ ਕਰਮਾਂ ਦੀ) ਵਿਚਾਰ ਨਾਹ ਕਰਿਓ (ਕਿਉਂਕਿ ਉਹਨਾਂ ਦੇ ਅੰਦਰੋਂ ਤਾਂ ਉਹ ਸਾਰੇ ਸੰਸਕਾਰ ਮਿਟ ਜਾਂਦੇ ਹਨ) ।
No one can go through the accounts of those, O Siblings of Destiny, who through the Word of the Guru's Teachings are united with the Lord.
ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੀ ਰਜ਼ਾ ਨੂੰ ਮਿੱਠੀ ਕਰਕੇ ਮੰਨਦੇ ਹਨ, ਪਰਮਾਤਮਾ ਉਹਨਾਂ ਉੱਤੇ ਆਪ ਦਇਆਵਾਨ ਹੁੰਦਾ ਹੈ ।
O Nanak, the Lord shows Mercy to those who accept the Guru's Will as good.
ਹੇ ਹਰੀ! ਤੂੰ ਆਪ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ । ਹੇ ਪਿਆਰੇ! ਜਿਵੇਂ ਤੂੰ (ਅਸਾਂ ਜੀਵਾਂ ਨੂੰ) ਜੀਵਨ-ਰਾਹ ਉਤੇ ਤੋਰਦਾ ਹੈਂ, ਮੈਂ ਉਸੇ ਤਰ੍ਹਾਂ ਹੀ ਤੁਰਦਾ ਹਾਂ ।੪।੨।
You Yourself, Lord, are the Inner-knower, the Searcher of hearts; as You make me walk, O my Beloved, so do I walk. ||4||2||
Tukhaari, Fourth Mehl:
ਹੇ ਪ੍ਰਭੂ! ਤੂੰ ਜਗਤ ਦੇ ਜੀਵਾਂ ਨੂੰ ਜ਼ਿੰਦਗੀ ਦੇਣ ਵਾਲਾ ਹੈਂ, ਤੂੰ ਜਗਤ ਦਾ ਮਾਲਕ ਹੈਂ, ਤੂੰ ਸਾਰੀ (ਸ੍ਰਿਸ਼ਟੀ) ਦਾ ਪੈਦਾ ਕਰਨ ਵਾਲਾ ਹੈਂ, ਤੂੰ ਸ੍ਰਿਸ਼ਟੀ ਦਾ ਖਸਮ ਹੈਂ ।
You are the Life of the World, the Lord of the Universe, our Lord and Master, the Creator of all the Universe.
ਹੇ ਪ੍ਰਭੂ! ਧੁਰ ਦਰਗਾਹ ਤੋਂ ਜਿਨ੍ਹਾਂ ਦੇ ਭਾਗਾਂ ਵਿਚ (ਹਰਿ-ਸਿਮਰਨ ਦੇ ਸੰਸਕਾਰਾਂ ਦਾ) ਲੇਖ ਲਿਖਿਆ ਹੋਇਆ ਹੈ, ਜਿਨ੍ਹਾਂ ਦਾ ਮੱਥਾ ਭਾਗਾਂ ਵਾਲਾ ਹੈ, ਉਹਨਾਂ ਨੇ ਤੈਨੂੰ ਸਿਮਰਿਆ ਹੈ । ਹੇ ਭਾਈ! ਉਹਨਾਂ ਨੇ ਮੇਰੇ ਰਾਮ ਨੂੰ ਸਿਮਰਿਆ ਹੈ ।
They alone meditate on You, O my Lord, who have such destiny recorded on their foreheads.
ਹੇ ਭਾਈ! ਮਾਲਕ-ਹਰੀ ਨੇ ਜਿਨ੍ਹਾਂ ਦੇ ਭਾਗਾਂ ਵਿਚੋਂ ਧੁਰੋਂ ਸਿਮਰਨ ਦਾ ਲੇਖ ਲਿਖ ਦਿੱਤਾ ਹੈ, ਉਹ (ਸਦਾ) ਹਰਿ-ਨਾਮ ਦਾ ਸਿਮਰਨ ਕਰਦੇ ਹਨ ।
Those who are so pre-destined by their Lord and Master, worship and adore the Name of the Lord, Har, Har.
ਹੇ ਭਾਈ! ਜਿਨ੍ਹਾਂ ਨੇ ਗੁਰੂ ਦੇ ਬਚਨਾਂ ਉਤੇ ਤੁਰ ਕੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦੇ ਸਾਰੇ ਪਾਪ ਅੱਖ ਝਮਕਣ ਜਿਤਨੇ ਸਮੇ ਵਿਚ ਹੀ ਦੂਰ ਹੋ ਜਾਂਦੇ ਹਨ ।
All sins are erased in an instant, for those who meditate on the Lord, through the Guru's Teachings.
ਹੇ ਭਾਈ! ਉਹ ਮਨੁੱਖ ਭਾਗਾਂ ਵਾਲੇ ਹਨ, ਮੁਬਾਰਿਕ ਹਨ, ਜਿਹੜੇ ਪਰਮਾਤਮਾ ਦਾ ਨਾਮ ਜਪਦੇ ਹਨ । ਉਹਨਾਂ ਦਾ ਦਰਸਨ ਕਰ ਕੇ ਮੈਂ (ਭੀ) ਖਸਮ ਵਾਲਾ (ਅਖਵਾਣ ਜੋਗਾ) ਹੋ ਗਿਆ ਹਾਂ (ਕਿਉਂਕਿ ਮੈਂ ਭੀ ਖਸਮ-ਪ੍ਰਭੂ ਦਾ ਨਾਮ ਜਪਣ ਲੱਗ ਪਿਆ ਹਾਂ) ।
Blessed, blessed are those humble beings who meditate on the Lord's Name. Seeing them, I am uplifted.
ਹੇ ਪ੍ਰਭੂ! ਤੂੰ ਜਗਤ ਦੇ ਜੀਵਾਂ ਨੂੰ ਜ਼ਿੰਦਗੀ ਦੇਣ ਵਾਲਾ ਹੈਂ, ਤੂੰ ਜਗਤ ਦਾ ਮਾਲਕ ਹੈਂ, ਤੂੰ ਸਾਰੀ (ਸ੍ਰਿਸ਼ਟੀ) ਦਾ ਪੈਦਾ ਕਰਨ ਵਾਲਾ ਹੈਂ, ਤੂੰ ਸ੍ਰਿਸ਼ਟੀ ਦਾ ਖਸਮ ਹੈਂ ।੧।
You are the Life of the World, the Lord of the Universe, our Lord and Master, the Creator of all the Universe. ||1||
ਹੇ ਪ੍ਰਭੂ! ਤੂੰ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਵਿਆਪਕ ਹੈਂ, ਤੂੰ ਸਭ ਜੀਵਾਂ ਦੇ ਸਿਰ ਉੱਤੇ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ ।
You are totally pervading the water, the land and the sky. O True Lord, You are the Master of all.
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਪਰਮਾਤਮਾ ਦਾ ਨਾਮ (ਸਦਾ) ਜਪਿਆ (ਉਹ ਵਿਕਾਰਾਂ ਤੋਂ ਬਚ ਗਏ) । ਹੇ ਭਾਈ! ਪ੍ਰਭੂ ਦਾ ਨਾਮ ਮੁੜ ਮੁੜ ਜਪ ਕੇ ਬੇਅੰਤ ਲੁਕਾਈ ਮੁਕਤ ਹੋ ਜਾਂਦੀ ਹੈ ।
Those who meditate on the Lord in their conscious minds - all those who chant and meditate on the Lord are liberated.
ਹੇ ਭਾਈ! ਜਿਹੜੇ ਪ੍ਰਾਣੀ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਦੇ ਦਰ ਤੇ ਉਹਨਾਂ ਦੇ ਮੂੰਹ ਉਜਲੇ ਹੁੰਦੇ ਹਨ (ਪ੍ਰਭੂ-ਦਰ ਤੇ ਉਹ ਆਦਰ-ਸਤਕਾਰ ਪ੍ਰਾਪਤ ਕਰਦੇ ਹਨ) ।
Those mortal beings who meditate on the Lord are liberated; their faces are radiant in the Court of the Lord.
ਉਹ ਬੰਦੇ ਇਸ ਲੋਕ ਵਿਚ ਤੇ ਪਰਲੋਕ ਵਿਚ ਸੁਖੀ ਜੀਵਨ ਵਾਲੇ ਹੋ ਜਾਂਦੇ ਹਨ । ਬਚਾਣ ਦੀ ਸਮਰਥਾ ਵਾਲੇ ਪਰਮਾਤਮਾ ਨੇ ਉਹਨਾਂ ਨੂੰ ਆਪ (ਵਿਕਾਰਾਂ ਤੋਂ) ਬਚਾ ਲਿਆ ਹੁੰਦਾ ਹੈ ।
Those humble beings are exalted in this world and the next; the Savior Lord saves them.
ਹੇ ਹਰੀ ਦੇ ਸੰਤ ਜਨੋਂ! ਹੇ ਸਾਧ ਸੰਗਤਿ! ਹੇ ਭਾਈ! ਸੁਣੋ—ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ ਦੀ ਕੀਤੀ ਹੋਈ ਸੇਵਾ-ਭਗਤੀ ਕਾਮਯਾਬ ਹੁੰਦੀ ਹੈ ।
Listen to the Lord's Name in the Society of the Saints, O humble Siblings of Destiny. The Gurmukh's service to the Lord is fruitful.
ਹੇ ਪ੍ਰਭੂ! ਤੂੰ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਵਿਆਪਕ ਹੈਂ, ਤੂੰ ਸਭ ਜੀਵਾਂ ਦੇ ਸਿਰ ਉਤੇ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ ।੨।
You are totally pervading the water, the land and the sky. O True Lord, You are the Master of all. ||2||
ਹੇ ਹਰੀ! ਹਰੇਕ ਥਾਂ ਵਿਚ ਇਕ ਤੂੰ ਹੀ ਤੂੰ ਮੌਜੂਦ ਹੈਂ ।
You are the One Lord, the One and Only Lord, pervading all places and interspaces.
ਹੇ ਪ੍ਰਭੂ! ਜੰਗਲ ਵਿਚ, ਘਾਹ ਦੇ ਤੀਲੇ ਵਿਚ, ਤ੍ਰਿਭਵਣੀ-ਜਗਤ ਵਿਚ—ਹਰ ਥਾਂ ਤੂੰ ਹੀ ਤੂੰ ਵੱਸ ਰਿਹਾ ਹੈਂ ।
The forests and fields, the three worlds and the entire Universe, chant the Name of the Lord, Har, Har.
ਹੇ ਭਾਈ! ਸਾਰੀ ਸ੍ਰਿਸ਼ਟੀ (ਭਾਵ, ਸਾਰੀ ਸ੍ਰਿਸ਼ਟੀ ਦੇ ਜੀਵ) ਆਪਣੇ ਮੂੰਹ ਨਾਲ ਹਰਿ-ਨਾਮ ਹੀ ਉਚਾਰ ਰਹੀ ਹੈ ।
All chant the Name of the Creator Lord, Har, Har; countless, uncountable beings meditate on the Lord.
ਹੇ ਭਾਈ! ਅਸੰਖਾਂ ਜੀਵ ਅਣਗਿਣਤ ਜੀਵ ਸਾਰੇ ਹੀ ਕਰਤਾਰ ਦਾ ਨਾਮ ਸਦਾ ਉਚਾਰ ਰਹੇ ਹਨ । ਹੇ ਭਾਈ! (ਸਾਰੀ ਸ੍ਰਿਸ਼ਟੀ) ਹਰੀ ਦਾ ਨਾਮ ਸਿਮਰ ਰਹੀ ਹੈ ।
Blessed, blessed are those Saints and Holy People of the Lord, who are pleasing to the Creator Lord God.
ਹੇ ਭਾਈ! ਹਰੀ ਦਾ ਉਹ ਸੰਤ ਹਰੀ ਦਾ ਉਹ ਸਾਧੂ ਧੰਨ ਹੈ ਧੰਨ ਹੈ, ਜਿਹੜਾ ਹਰਿ-ਪ੍ਰਭੂ ਨੂੰ ਜਿਹੜਾ ਕਰਤਾਰ ਨੂੰ ਪਿਆਰਾ ਲੱਗਦਾ ਹੈ ।
O Creator, please bless me with the Fruitful Vision, the Darshan, of those who chant the Lord's Name in their hearts forever.
ਹੇ ਕਰਤਾਰ! ਜਿਸ ਦੇ ਹਿਰਦੇ ਵਿਚ (ਤੂੰ ਵੱਸਦਾ ਹੈਂ), ਜੋ ਸਦਾ (ਤੇਰਾ) ਨਾਮ ਉਚਾਰਦਾ ਹੈ, ਉਹ ਮਨੁੱਖ ਕਾਮਯਾਬ (ਜੀਵਨ ਵਾਲਾ) ਹੈ, (ਮੈਨੂੰ ਉਸ ਦਾ) ਦਰਸਨ ਬਖ਼ਸ਼ । ਹੇ ਹਰੀ! ਹਰੇਕ ਥਾਂ ਵਿਚ ਇਕ ਤੂੰ ਹੀ ਤੂੰ ਮੌਜੂਦ ਹੈਂ ।੩।
You are the One Lord, the One and Only Lord, pervading all places and interspaces. ||3||
ਹੇ ਮੇਰੇ ਸੁਆਮੀ! (ਤੇਰੇ ਘਰ ਵਿਚ) ਤੇਰੀ ਭਗਤੀ ਦੇ ਬੇਅੰਤ ਖ਼ਜ਼ਾਨੇ ਭਰੇ ਪਏ ਹਨ, (ਪਰ ਇਹ ਖ਼ਜ਼ਾਨੇ) ਉਸ (ਮਨੁੱਖ) ਨੂੰ ਮਿਲਦੇ ਹਨ ਜਿਸ ਨੂੰ ਤੂੰ (ਆਪ) ਦੇਂਦਾ ਹੈਂ ।
The treasures of devotional worship to You are countless; he alone is blessed with them, O my Lord and Master, whom You bless.
ਹੇ ਭਾਈ! ਜਿਸ (ਮਨੁੱਖ) ਦੇ ਮੱਥੇ ਉਤੇ ਗੁਰੂ ਦਾ ਹੱਥ ਹੋਵੇ, ਉਸ ਦੇ ਹਿਰਦੇ ਵਿਚ ਪਰਮਾਤਮਾ ਦੇ ਗੁਣ ਟਿਕੇ ਰਹਿੰਦੇ ਹਨ ।
The Lord's Glorious Virtues abide within the heart of that person, whose forehead the Guru has touched.
ਹੇ ਭਾਈ! ਜਿਸ (ਮਨੁੱਖ) ਦੇ ਅੰਦਰ (ਪਰਮਾਤਮਾ ਦਾ) ਡਰ ਅਦਬ ਹੈ (ਪਰਮਾਤਮਾ ਵਾਸਤੇ) ਸਰਧਾ-ਪਿਆਰ ਹੈ, ਉਸ ਦੇ ਹਿਰਦੇ ਵਿਚ ਪਰਮਾਤਮਾ ਦੇ ਗੁਣ ਟਿਕੇ ਰਹਿੰਦੇ ਹਨ ।
The Glorious Virtues of the Lord dwell in the heart of that person, whose inner being is filled with the Fear of God, and His Love.