ਹੇ ਭਾਈ! ਜਦੋਂ ਪਰਮਾਤਮਾ ਦੀ ਮਿਹਰ ਹੁੰਦੀ ਹੈ, ਗੁਰੂ (ਜੀਵ ਉੱਤੇ) ਕਿਰਪਾ ਕਰਦਾ ਹੈ,
When the mortal has good karma, the Guru grants His Grace.
(ਜੀਵ ਦਾ) ਇਹ ਮਨ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ ਹੈ, ਇਸ ਮਨ ਦੀ ਮੇਰ-ਤੇਰ ਮੁੱਕ ਜਾਂਦੀ ਹੈ ।੪।
Then this mind is awakened, and the duality of this mind is subdued. ||4||
ਹੇ ਭਾਈ! (ਜੀਵ ਦੇ) ਮਨ ਦਾ ਅਸਲਾ ਉਹ ਪ੍ਰਭੂ ਹੈ ਜੋ ਮਾਇਆ ਤੋਂ ਸਦਾ ਨਿਰਲੇਪ ਰਹਿੰਦਾ ਹੈ ।
It is the innate nature of the mind to remain forever detached.
ਜੋ ਸਭ ਵਿਚ ਵੱਸਦਾ ਹੈ ਜੋ ਵਿਰਕਤ ਹੈ ਜੋ ਨਿਰਮੋਹ ਹੈ ।੫।
The Detached, Dispassionate Lord dwells within all. ||5||
ਨਾਨਕ ਆਖਦੇ ਹਨ—ਜਿਹੜਾ ਮਨੁੱਖ (ਆਪਣੇ ਇਸ ਅਸਲੇ ਬਾਰੇ) ਇਹ ਭੇਤ ਸਮਝ ਲੈਂਦਾ ਹੈ
Says Nanak, one who understands this mystery,
ਉਹ (ਪਰਮਾਤਮਾ ਦੀ ਯਾਦ ਵਿਚ ਜੁੜ ਕੇ ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਆਪਣੇ ਅੰਦਰੋਂ ਮਮਤਾ ਦੀ ਦੁਬਿਧਾ ਆਦਿਕ ਨੂੰ ਮੁਕਾ ਕੇ) ਉਸ ਪਰਮਾਤਮਾ ਦਾ ਰੂਪ ਬਣ ਜਾਂਦਾ ਹੈ ਜੋ ਸਭ ਦਾ ਮੁੱਢ ਹੈ ਜੋ ਸਭ ਵਿਚ ਵਿਆਪਕ ਹੈ ਅਤੇ ਜੋ ਮਾਇਆ ਦੇ ਮੋਹ ਤੋਂ ਨਿਰਲੇਪ ਚਾਨਣ-ਰੂਪ ਹੈ ।੬।੫।
becomes the embodiment of the Primal, Immaculate, Divine Lord God. ||6||5||
Bhairao, Third Mehl:
ਹੇ ਭਾਈ! ਪਰਮਾਤਮਾ ਦਾ ਨਾਮ ਦੁਨੀਆ ਦਾ ਪਾਰ-ਉਤਾਰਾ ਕਰਦਾ ਹੈ
The world is saved through Name of the Lord.
(ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰਥਾ ਰੱਖਣ ਵਾਲਾ ਹੈ ।੧।
It carries the mortal across the terrifying world-ocean. ||1||
ਹੇ ਭਾਈ! ਗੁਰੂ ਦੀ ਕਿਰਪਾ ਨਾਲ (ਗੁਰੂ ਦੀ ਕਿਰਪਾ ਦਾ ਪਾਤ੍ਰ ਬਣ ਕੇ) ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸੰਭਾਲ ।
By Guru's Grace, dwell upon the Lord's Name.
ਇਹ ਹਰਿ-ਨਾਮ ਸਦਾ ਹੀ ਤੇਰੇ ਨਾਲ ਸਾਥ ਦੇਵੇਗਾ ।੧।ਰਹਾਉ।
It shall stand by you forever. ||1||Pause||
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ ।
The foolish self-willed manmukhs do not remember the Naam, the Name of the Lord.
ਨਾਮ ਤੋਂ ਬਿਨਾ ਉਹ ਕਿਸੇ ਤਰ੍ਹਾਂ ਭੀ (ਸੰਸਾਰ ਦੇ ਵਿਕਾਰਾਂ ਤੋਂ) ਪਾਰ ਨਹੀਂ ਲੰਘ ਸਕਦੇ ।੨।
Without the Name, how will they cross over? ||2||
(ਪਰ, ਹੇ ਭਾਈ! ਇਹ ਕਿਸੇ ਦੇ ਵੱਸ ਦੀ ਗੱਲ ਨਹੀਂ) ਨਾਮ ਦੀ ਬਖ਼ਸ਼ਸ਼ ਦਾਤਾਰ ਪ੍ਰਭੂ ਆਪ ਹੀ ਕਰਦਾ ਹੈ,
The Lord, the Great Giver, Himself gives His Gifts.
(ਇਸ ਵਾਸਤੇ) ਦੇਣ ਦੀ ਸਮਰਥਾ ਵਾਲੇ ਪ੍ਰਭੂ ਦੇ ਅੱਗੇ ਹੀ ਸਿਰ ਨਿਵਾਉਣਾ ਚਾਹੀਦਾ ਹੈ (ਪ੍ਰਭੂ ਪਾਸੋਂ ਹੀ ਨਾਮ ਦੀ ਦਾਤਿ ਮੰਗਣੀ ਚਾਹੀਦੀ ਹੈ) ।੩।
Celebrate and praise the Great Giver! ||3||
ਹੇ ਨਾਨਕ! ਜਿਸ ਮਨੁੱਖ ਉਤੇ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਗੁਰੂ ਮਿਲਾਂਦਾ ਹੈ,
Granting His Grace, the Lord unites the mortals with the True Guru.
ਤੇ ਉਹ ਮਨੁੱਖ ਆਪਣੇ ਹਿਰਦੇ ਵਿਚ ਪ੍ਰਭੂ ਦਾ ਨਾਮ ਵਸਾਂਦਾ ਹੈ ।੪।੬।
O Nanak, the Naam is enshrined within the heart. ||4||6||
Bhairao, Third Mehl:
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਮਿਲ ਜਾਂਦਾ ਹੈ (ਉਹ ਵਿਕਾਰਾਂ ਤੋਂ ਬਚ ਜਾਂਦੇ ਹਨ) ।
All people are saved through the Naam, the Name of the Lord.
ਹੇ ਭਾਈ! ਚੌਦਾਂ ਭਵਨਾਂ ਦੇ ਜਿਤਨੇ ਭੀ ਜੀਵ ਹਨ, ਉਹ ਸਾਰੇ ਪਰਮਾਤਮਾ ਦੇ ਨਾਮ ਦੀ ਰਾਹੀਂ ਵਿਕਾਰਾਂ ਤੋਂ ਬਚਦੇ ਹਨ ।੧।
Those who become Gurmukh are blessed to receive It. ||1||
ਹੇ ਭਾਈ! (ਜਿਸ ਮਨੁੱਖ ਉੱਤੇ) ਪਰਮਾਤਮਾ ਆਪਣੀ ਕਿਰਪਾ ਕਰਦਾ ਹੈ,
When the Dear Lord showers His Mercy,
ਉਸ ਨੂੰ ਗੁਰੂ ਦੀ ਸਰਨ ਪਾ ਕੇ (ਆਪਣਾ) ਨਾਮ ਦੇਂਦਾ ਹੈ (ਇਹੀ ਹੈ ਅਸਲ) ਇੱਜ਼ਤ ।੧।ਰਹਾਉ।
He blesses the Gurmukh with the glorious greatness of the Naam. ||1||Pause||
ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਜਿਨ੍ਹਾਂ ਮਨੁੱਖਾਂ ਦੀ ਪ੍ਰੀਤ ਹੈ ਜਿਨ੍ਹਾਂ ਦਾ ਪਿਆਰ ਹੈ,
Those who love the Beloved Name of the Lord
ਉਹ ਆਪ ਵਿਕਾਰਾਂ ਤੋਂ ਬਚ ਗਏ । (ਉਹਨਾਂ ਵਿਚੋਂ ਹਰੇਕ ਆਪਣੀਆਂ) ਸਾਰੀਆਂ ਕੁਲਾਂ ਨੂੰ ਬਚਾਣ-ਜੋਗਾ ਹੋ ਗਿਆ ।੨।
save themselves, and save all their ancestors. ||2||
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਜਮਰਾਜ ਦੇ ਦੇਸ ਵਿਚ ਜਾਂਦੇ ਹਨ,
Without the Name, the self-willed manmukhs go to the City of Death.
ਉਹ ਦੁਖੀ ਹੁੰਦੇ, (ਤੇ ਨਿੱਤ ਵਿਕਾਰਾਂ ਦੀਆਂ) ਸੱਟਾਂ ਸਹਾਰਦੇ ਹਨ ।੩।
They suffer in pain and endure beatings. ||3||
ਹੇ ਨਾਨਕ! ਜਿਸ ਮਨੁੱਖ ਨੂੰ ਕਰਤਾਰ ਆਪ ਹੀ (ਨਾਮ ਦੀ ਦਾਤਿ) ਦੇਂਦਾ ਹੈ
When the Creator Himself gives,
(ਉਸ ਨੂੰ ਹੀ ਉਸ ਦਾ) ਨਾਮ ਮਿਲਦਾ ਹੈ ।੪।੭।
O Nanak, then the mortals receive the Naam. ||4||7||
Bhairao, Third Mehl:
ਹੇ ਭਾਈ! ਸਨਕ, ਸਨੰਦਨ, ਸਨਤਾਨ, ਸਨਤਕੁਮਾਰ—ਬ੍ਰਹਮਾ ਦੇ ਇਹਨਾਂ ਚਾਰ ਪੁੱਤਰਾਂ—ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਨਾਮ ਨੂੰ ਆਪਣੇ ਮਨ ਵਿਚ ਵਸਾਇਆ,
Love of the Lord of the Universe saved Sanak and his brother, the sons of Brahma.
ਪਰਮਾਤਮਾ ਦੇ (ਚਰਨਾਂ ਦੇ ਇਸ) ਪਿਆਰ ਨੇ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ ।੧।
They contemplated the Word of the Shabad, and the Name of the Lord. ||1||
ਹੇ ਪ੍ਰਭੂ ਜੀ! (ਮੇਰੇ ਉਤੇ) ਆਪਣੀ ਕਿਰਪਾ ਕਰੀ ਰੱਖ,
O Dear Lord, please shower me with Your Mercy,
ਤਾ ਕਿ ਗੁਰੂ ਦੀ ਸਰਨ ਪੈ ਕੇ (ਮੇਰਾ) ਪਿਆਰ (ਤੇਰੇ) ਨਾਮ ਵਿਚ ਹੀ ਬਣਿਆ ਰਹੇ ।੧।ਰਹਾਉ।
that as Gurmukh, I may embrace love for Your Name. ||1||Pause||
ਹੇ ਭਾਈ! ਪੂਰੇ ਗੁਰੂ ਦੀ ਰਾਹੀਂ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦੀ ਸਦਾ ਕਾਇਮ ਰਹਿਣ ਵਾਲੀ ਪ੍ਰੀਤਿ-ਭਗਤੀ ਪੈਦਾ ਹੁੰਦੀ ਹੈ,
Whoever has true loving devotional worship deep within his being
ਪਰਮਾਤਮਾ ਨਾਲ ਉਸ ਦਾ ਮਿਲਾਪ ਹੋ ਜਾਂਦਾ ਹੈ ।੨।
meets the Lord, through the Perfect Guru. ||2||
ਹੇ ਭਾਈ! ਗੁਰੂ ਦੀ ਸਰਨ ਪੈ ਕੇ (ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ,
He naturally, intuitively dwells within the home of his own inner being.
ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ, ਪ੍ਰਭੂ-ਪਿਆਰ ਵਿਚ ਟਿਕ ਕੇ, ਪ੍ਰਭੂ ਦੀ ਹਜ਼ੂਰੀ ਵਿਚ ਨਿਵਾਸ ਕਰੀ ਰੱਖਦਾ ਹੈ ।੩।
The Naam abides within the mind of the Gurmukh. ||3||
ਹੇ ਨਾਨਕ! ਸਭ ਜੀਵਾਂ ਦੀ ਸੰਭਾਲ ਕਰਨ ਦੇ ਸਮਰੱਥ ਜਿਹੜਾ ਪ੍ਰਭੂ ਆਪ ਹੀ (ਸਭ ਦੀ) ਸੰਭਾਲ ਕਰ ਰਿਹਾ ਹੈ,
The Lord, the Seer, Himself sees.
ਉਸ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਕੇ ਰੱਖ ।੪।੮।
O Nanak, enshrine the Naam within your heart. ||4||8||
Bhairao, Third Mehl:
ਹੇ ਭਾਈ! ਇਸ ਵਿਕਾਰਾਂ-ਭਰੇ ਜਗਤ ਵਿਚ (ਵਿਕਾਰਾਂ ਤੋਂ ਬਚਣ ਲਈ) ਪਰਮਾਤਮਾ ਦਾ ਨਾਮ (ਆਪਣੇ) ਹਿਰਦੇ ਵਿਚ ਵਸਾਈ ਰੱਖ ।
In this Dark Age of Kali Yuga, enshrine the Lord's Name within your heart.
(ਜਿਹੜਾ ਮਨੁੱਖ) ਨਾਮ ਤੋਂ ਖ਼ਾਲੀ (ਰਹਿੰਦਾ ਹੈ, ਉਹ ਲੋਕ ਪਰਲੋਕ ਦੀ) ਨਿਰਾਦਰੀ ਹੀ ਖੱਟਦਾ ਹੈ ।੧।
Without the Name, ashes will be blown in your face. ||1||
ਹੇ ਭਾਈ! (ਹੋਰ ਪਦਾਰਥਾਂ ਦੇ ਟਾਕਰੇ ਤੇ) ਪਰਮਾਤਮਾ ਦਾ ਨਾਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ ।
The Lord's Name is so difficult to obtain, O Siblings of Destiny.
(ਇਹ ਤਾਂ) ਗੁਰੂ ਦੀ ਕਿਰਪਾ ਨਾਲ (ਕਿਸੇ ਭਾਗਾਂ ਵਾਲੇ ਦੇ) ਮਨ ਵਿਚ ਆ ਕੇ ਵੱਸਦਾ ਹੈ ।੧।ਰਹਾਉ।
By Guru's Grace, it comes to dwell in the mind. ||1||Pause||
ਪਰ, ਹੇ ਭਾਈ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪੂਰੇ ਗੁਰੂ ਪਾਸੋਂ (ਜਿਨ੍ਹਾਂ ਮਨੁੱਖਾਂ ਦੇ ਭਾਗਾਂ ਵਿਚ) ਹਰਿ-ਨਾਮ ਦੀ ਪ੍ਰਾਪਤੀ (ਲਿਖੀ ਹੋਈ ਹੈ),
That humble being who seeks the Lord's Name,
ਸਿਰਫ਼ ਉਹ ਮਨੁੱਖ ਹੀ ਪਰਮਾਤਮਾ ਦਾ ਨਾਮ ਭਾਲਦੇ ਹਨ ।੨।
receives it from the Perfect Guru. ||2||
ਹੇ ਭਾਈ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਜਿਨ੍ਹਾਂ ਮਨੁੱਖਾਂ ਨੂੰ) ਹਰਿ-ਨਾਮ (ਦੀ ਪਰਾਪਤੀ) ਦਾ ਪਰਵਾਨਾ (ਮਿਲ ਜਾਂਦਾ ਹੈ)
Those humble beings who accept the Will of the Lord, are approved and accepted.
ਉਹ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ (ਮਿੱਠਾ ਕਰਕੇ) ਮੰਨਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਸਤਕਾਰੇ ਜਾਂਦੇ ਹਨ ।੩।
Through the Word of the Guru's Shabad, they bear the insignia of the Naam, the Name of the Lord. ||3||
ਹੇ ਨਾਨਕ! ਜਿਹੜਾ ਪਰਮਾਤਮਾ ਸਾਰੀ ਸ੍ਰਿਸ਼ਟੀ ਦੀ ਮਰਯਾਦਾ ਨੂੰ ਆਪਣੀ ਸੱਤਿਆ ਨਾਲ ਤੋਰ ਰਿਹਾ ਹੈ
So serve the One, whose power supports the Universe.
ਉਸ ਦੀ ਸੇਵਾ-ਭਗਤੀ ਕਰੋ, ਗੁਰੂ ਦੀ ਰਾਹੀਂ ਉਸ ਦੇ ਨਾਮ ਨੂੰ ਪਿਆਰ ਕਰੋ ।੪।੯।
O Nanak, the Gurmukh loves the Naam. ||4||9||
Bhairao, Third Mehl:
ਜਿਹੜੇ (ਕਰਮ-ਕਾਂਡੀ ਲੋਕ) ਕਲਜੁਗ ਵਿਚ ਵਿਚ ਭੀ ਹੋਰ ਹੋਰ (ਮਿਥੇ ਧਾਰਮਿਕ) ਕਰਮ ਕਰਦੇ ਹਨ,
In this Dark Age of Kali Yuga, many rituals are performed.
ਉਹਨਾਂ ਦੇ ਉਹ ਕਰਮ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਨਹੀਂ ਹੁੰਦੇ (ਕਿਉਂਕਿ ਸ਼ਾਸਤ੍ਰਾਂ ਅਨੁਸਾਰ ਭੀ ਸਿਮਰਨ ਤੋਂ ਬਿਨਾ ਹੋਰ ਕਿਸੇ ਕਰਮ ਦੀ ਹੁਣ) ਰੁੱਤ ਨਹੀਂ ਹੈ ।੧।
But it is not the time for them, and so they are of no use. ||1||
(ਜੇ ਸ਼ਾਸਤਰਾਂ ਦੀ ਮਰਯਾਦਾ ਵਲ ਭੀ ਵੇਖੋ, ਤਾਂ ਭੀ) ਕਲਜੁਗ ਵਿਚ ਪਰਮਾਤਮਾ ਦਾ ਨਾਮ (ਜਪਣਾ ਹੀ) ਸੇ੍ਰਸ਼ਟ (ਕੰਮ) ਹੈ ।
In Kali Yuga, the Lord's Name is the most sublime.
ਗੁਰੂ ਦੀ ਸਰਨ ਪੈ ਕੇ (ਨਾਮ ਸਿਮਰਿਆਂ ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਜਾਂਦਾ ਹੈ ।੧।ਰਹਾਉ।
As Gurmukh, be lovingly attached to Truth. ||1||Pause||
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ,
Searching my body and mind, I found Him within the home of my own heart.
ਉਸ ਨੇ ਆਪਣਾ ਤਨ ਆਪਣਾ ਮਨ ਖੋਜ ਕੇ ਹਿਰਦੇ-ਘਰ ਵਿਚ ਹੀ ਪ੍ਰਭੂ ਨੂੰ ਲੱਭ ਲਿਆ ।੨।
The Gurmukh centers his consciousness on the Lord's Name. ||2||