ਹੇ ਨਾਨਕ ! (ਆਖ—ਹੇ ਪ੍ਰਭੂ !) ਤੂੰ ਆਪ ਹੀ ਘੜ ਕੇ ਭੰਨ ਕੇ ਸੰਵਾਰਦਾ ਹੈਂ, ਤੂੰ ਆਪ ਹੀ ਆਪਣੇ ਨਾਮ ਦੀ ਬਰਕਤਿ ਨਾਲ (ਜੀਵਾਂ ਦੇ ਜੀਵਨ) ਸੋਹਣੇ ਬਣਾਂਦਾ ਹੈਂ ।੮।੫।੬।
You Yourself create, destroy and adorn. O Nanak, we are adorned and embellished with the Naam. ||8||5||6||
 
Maajh, Third Mehl:
 
(ਹੇ ਭਾਈ !) ਸਾਰੇ ਸਰੀਰਾਂ ਵਿਚ (ਵਿਆਪਕ ਹੋ ਕੇ ਪ੍ਰਭੂ) ਆਪ ਹੀ (ਜਗਤ ਦੇ ਸਾਰੇ ਪਦਾਰਥ) ਭੋਗ ਰਿਹਾ ਹੈ,
He is the Enjoyer of all hearts.
 
(ਫਿਰ ਭੀ ਉਹ) ਅਦ੍ਰਿਸ਼ਟ ਰੂਪ ਵਿਚ ਮੌਜੂਦ ਹੈ ਅਪਹੁੰਚ ਹੈ ਤੇ ਬੇਅੰਤ ਹੈ ।
The Invisible, Inaccessible and Infinite is pervading everywhere.
 
ਉਸ ਪਿਆਰੇ ਹਰਿ-ਪ੍ਰਭੂ ਨੂੰ ਗੁਰੂ ਦੇ ਸ਼ਬਦ ਵਿਚ ਜੁੜ ਕੇ ਸਿਮਰਨਾ ਚਾਹੀਦਾ ਹੈ । (ਜੇਹੜੇ ਮਨੁੱਖ ਸਿਮਰਦੇ ਹਨ ਉਹ) ਆਤਮਕ ਅਡੋਲਤਾ ਵਿਚ ਸਦਾ-ਥਿਰ ਪ੍ਰਭੂ ਵਿਚ ਸਮਾਏ ਰਹਿੰਦੇ ਹਨ ।੧।
Meditating on my Lord God, through the Word of the Guru's Shabad, I am intuitively absorbed in the Truth. ||1||
 
(ਹੇ ਭਾਈ !) ਮੈਂ ਸਦਾ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜੇਹੜਾ ਸਤਿਗੁਰੂ ਦੇ ਸ਼ਬਦ ਨੂੰ (ਆਪਣੇ) ਮਨ ਵਿਚ ਵਸਾਂਦਾ ਹੈ ।
I am a sacrifice, my soul is a sacrifice, to those who implant the Word of the Guru's Shabad in their minds.
 
ਜਦੋਂ ਗੁਰੂ ਦਾ ਸ਼ਬਦ ਮਨੁੱਖ ਦੇ ਅੰਤਰ-ਆਤਮੇ ਟਿਕਦਾ ਹੈ, ਤਾਂ ਉਹ ਆਪਣੇ ਮਨ ਨਾਲ ਟਾਕਰਾ ਕਰਦਾ ਹੈ, ਤੇ ਮਨ ਦੀਆਂ ਕਾਮਨਾ ਮਾਰ ਕੇ (ਪ੍ਰਭੂ-ਚਰਨਾਂ ਵਿਚ) ਲੀਨ ਰਹਿੰਦਾ ਹੈ ।੧।ਰਹਾਉ।
When someone understands the Shabad, then he wrestles with his own mind; subduing his desires, he merges with the Lord. ||1||Pause||
 
(ਹੇ ਭਾਈ ! ਕਾਮਾਦਿਕ) ਪੰਜ ਵੈਰੀ ਜਗਤ (ਦੇ ਆਤਮਕ ਜੀਵਨ) ਨੂੰ ਲੁੱਟ ਰਹੇ ਹਨ,
The five enemies are plundering the world.
 
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਤੇ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਮਨੁੱਖ ਨੂੰ ਨਾਹ ਅਕਲ ਹੈ ਨਾਹ (ਇਸ ਲੱੁਟ ਦੀ) ਖ਼ਬਰ ਹੈ ।
The blind, self-willed manmukhs do not understand or appreciate this.
 
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਆਪਣਾ ਘਰ ਬਚਾ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਟਿਕ ਕੇ ਇਹਨਾਂ ਪੰਜਾਂ ਵੈਰੀਆਂ ਦਾ ਨਾਸ ਕਰ ਲੈਂਦਾ ਹੈ ।੨।
Those who become Gurmukh-their houses are protected. The five enemies are destroyed by the Shabad. ||2||
 
ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੁੰਦੇ ਹਨ, ਉਹ ਸਦਾ ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ,
The Gurmukhs are forever imbued with love for the True One.
 
ਉਹ ਆਤਮਕ ਅਡੋਲਤਾ ਵਿਚ ਮਸਤ ਹਰ ਵੇਲੇ ਪ੍ਰਭੂ ਦਾ ਸਿਮਰਨ ਕਰਦੇ ਹਨ,
They serve God with intuitive ease. Night and day, they are intoxicated with His Love.
 
ਉਹ ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਸ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ ਤੇ ਪ੍ਰਭੂ ਦੇ ਦਰ ਤੇ ਇੱਜ਼ਤ ਹਾਸਲ ਕਰਦੇ ਹਨ ।੩।
Meeting with their Beloved, they sing the Glorious Praises of the True one; they are honored in the Court of the Lord. ||3||
 
ਪਹਿਲਾਂ ਪ੍ਰਭੂ ਇਕੱਲਾ ਆਪ (ਨਿਰਗੁਣ-ਸਰੂਪ) ਸੀ ਉਸ ਨੇ ਆਪਣੇ ਆਪ ਨੂੰ ਪਰਗਟ ਕੀਤਾ,
First, the One created Himself;
 
ਇਸ ਤਰ੍ਹਾਂ ਫਿਰ ਉਹ ਦੋ ਕਿਸਮਾਂ ਵਾਲਾ (ਨਿਰਗੁਣ ਤੇ ਸਰਗੁਣ ਰੂਪਾਂ ਵਾਲਾ) ਬਣ ਗਿਆ ਤੇ ਉਸ ਨੇ ਤਿੰਨ ਗੁਣਾਂ ਵਾਲੀ ਮਾਇਆ ਰਚ ਦਿੱਤੀ ।
second, the sense of duality; third, the three-phased Maya.
 
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਸ ਦਾ ਆਤਮਕ ਟਿਕਾਣਾ ਮਾਇਆ ਦੇ ਤਿੰਨ ਗੁਣਾਂ (ਦੇ ਪ੍ਰਭਾਵ) ਤੋਂ ਉਤਾਂਹ ਉੱਚਾ ਰਹਿੰਦਾ ਹੈ । ਉਹ ਸਦਾ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਕਰਦਾ ਰਹਿੰਦਾ ਹੈ ।੪।
The fourth state, the highest, is obtained by the Gurmukh, who practices Truth, and only Truth. ||4||
 
ਜੇ ਸਦਾ-ਥਿਰ ਪ੍ਰਭੂ ਦੀ ਰਜ਼ਾ ਹੋਵੇ (ਤਾਂ ਜਿਸ ਮਨੁੱਖ ਉਤੇ ਉਹ ਮਿਹਰ ਕਰਦਾ ਹੈ, ਉਸ ਨੂੰ ਇਹ ਨਿਸਚਾ ਹੋ ਜਾਂਦਾ ਹੈ ਕਿ) ਸਦਾ-ਥਿਰ ਪਰਮਾਤਮਾ ਹਰ ਥਾਂ ਮੌਜੂਦ ਹੈ ।
Everything which is pleasing to the True Lord is true.
 
(ਪ੍ਰਭੂ ਦੀ ਮਿਹਰ ਨਾਲ) ਜਿਸ ਮਨੁੱਖ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।
Those who know the Truth merge in intuitive peace and poise.
 
(ਹੇ ਭਾਈ !) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦਾ ਕਰਤੱਵ ਹੀ ਇਹ ਹੈ, ਕਿ ਉਹ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦੇ ਰਹਿੰਦੇ ਹਨ, ਤੇ ਸਦਾ-ਥਿਰ ਪ੍ਰਭੂ ਵਿਚ ਹੀ ਜਾ ਕੇ ਲੀਨ ਹੋ ਜਾਂਦੇ ਹਨ ।੫।
The life-style of the Gurmukh is to serve the True Lord. He goes and blends with the True Lord. ||5||
 
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜਾ (ਆਤਮਕ ਆਨੰਦ ਦੇਣ ਵਾਲਾ ਨਹੀਂ ਹੈ)
Without the True One, there is no other at all.
 
ਜਗਤ (ਉਸ ਨੂੰ ਵਿਸਾਰ ਕੇ ਤੇ ਸੁਖ ਦੀ ਖ਼ਾਤਰ) ਮਾਇਆ ਦੇ ਮੋਹ ਵਿਚ ਫਸ ਕੇ ਦੁਖੀ ਹੋ ਕੇ ਆਤਮਕ ਮੌਤ ਸਹੇੜਦਾ ਹੈ ।
Attached to duality, the world is distracted and distressed to death.
 
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦਾ ਹੈ, ਉਹ ਇਕ ਪਰਮਾਤਮਾ ਦਾ ਹੀ ਸਿਮਰਨ ਕਰ ਕੇ ਆਤਮਕ ਆਨੰਦ ਮਾਣਦਾ ਹੈ ।੬।
One who becomes Gurmukh knows only the One. Serving the One, peace is obtained. ||6||
 
(ਹੇ ਪ੍ਰਭੂ ! ਜਗਤ ਦੇ) ਸਾਰੇ ਜੀਵ ਤੇਰਾ ਹੀ ਆਸਰਾ ਤੱਕ ਸਕਦੇ ਹਨ
All beings and creatures are in the Protection of Your Sanctuary.
 
(ਹੇ ਪ੍ਰਭੂ ! ਇਹ ਤੇਰਾ ਰਚਿਆ ਜਗਤ, ਮਾਨੋ, ਚਉਪੜ ਦੀ ਖੇਡ ਹੈ), ਤੂੰ ਆਪ ਹੀ (ਇਸ ਚਉਪੜ ਉੱਤੇ) ਕੱਚੀਆਂ ਪੱਕੀਆਂ ਨਰਦਾਂ (ਭਾਵ, ਉੱਚੇ ਤੇ ਕੱਚੇ ਜੀਵਨ ਵਾਲੇ ਜੀਵ) ਰਚ ਕੇ ਇਹਨਾਂ ਦੀ ਸੰਭਾਲ ਕਰਦਾ ਹੈਂ ।
You place the chessmen on the board; You see the imperfect and the perfect as well.
 
(ਹੇ ਭਾਈ !) ਹਰ ਰੋਜ਼ (ਹਰ ਵੇਲੇ) ਪ੍ਰਭੂ ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ ਜੀਵਾਂ ਪਾਸੋਂ) ਕਾਰ ਕਰਾਂਦਾ ਹੈ, ਤੇ ਆਪ ਹੀ ਆਪਣੇ ਚਰਨਾਂ ਵਿਚ ਮਿਲਾਂਦਾ ਹੈ ।੭।
Night and day, You cause people to act; You unite them in Union with Yourself. ||7||
 
(ਹੇ ਭਾਈ !) ਤੂੰ ਆਪ ਹੀ ਜੀਵਾਂ ਦੇ ਅੰਗ-ਸੰਗ ਹੋ ਕੇ ਸਭ ਦੀ ਸੰਭਾਲ ਕਰਦਾ ਹੈਂ ਤੇ ਆਪਣੇ ਚਰਨਾਂ ਵਿਚ ਜੋੜਦਾ ਹੈਂ ।
You Yourself unite, and You see Yourself close at hand.
 
(ਹੇ ਭਾਈ !) ਸਭ ਜੀਵਾਂ ਵਿਚ ਪ੍ਰਭੂ ਆਪ ਹੀ ਹਾਜ਼ਰ-ਨਾਜ਼ਰ ਮੌਜੂਦ ਹੈ ।
You Yourself are totally pervading amongst all.
 
ਹੇ ਨਾਨਕ ! ਸਭ ਥਾਈਂ ਪ੍ਰਭੂ ਆਪ ਹੀ ਵਰਤ ਰਿਹਾ ਹੈ । ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਨੂੰ ਇਹ ਸਮਝ ਆ ਜਾਂਦੀ ਹੈ ।੮।੬।੭।
O Nanak, God Himself is pervading and permeating everywhere; only the Gurmukhs understand this. ||8||6||7||
 
Maajh, Third Mehl:
 
ਸਤਿਗੁਰੂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਤੇ ਜੀਵਨ ਵਿਚ ਮਿਠਾਸ ਭਰਨ ਵਾਲੀ ਹੈ,
The Nectar of the Guru's Bani is very sweet.
 
ਪਰ ਕਿਸੇ ਵਿਰਲੇ ਗੁਰਮੁਖਿ ਨੇ ਇਸ ਬਾਣੀ ਦਾ ਰਸ ਲੈ ਕੇ ਇਹ ਤਬਦੀਲੀ ਵੇਖੀ ਹੈ ।
Rare are the Gurmukhs who see and taste it.
 
ਜੇਹੜਾ ਮਨੁੱਖ ਗੁਰੂ ਦੀ ਬਾਣੀ ਦਾ ਸ੍ਰੇਸ਼ਟ ਰਸ ਲੈਂਦਾ ਹੈ, ਉਸ ਦੇ ਅੰਦਰ ਸਹੀ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਟਿਕਿਆ ਰਹਿੰਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ ਆਪਣਾ ਪੂਰਾ ਪ੍ਰਭਾਵ ਪਾਈ ਰੱਖਦਾ ਹੈ ।੧।
The Divine Light dawns within, and the supreme essence is found. In the True Court, the Word of the Shabad vibrates. ||1||
 
ਮੈਂ ਸਦਾ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜਾ ਗੁਰੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ।
I am a sacrifice, my soul is a sacrifice, to those who focus their consciousness on the Guru's Feet.
 
ਸਤਿਗੁਰੂ ਆਤਮਕ ਜੀਵਨ ਦੇਣ ਵਾਲੇ ਜਲ ਦਾ ਕੁੰਡ ਹੈ, ਉਹ ਕੁੰਡ ਸਦਾ ਕਾਇਮ ਰਹਿਣ ਵਾਲਾ (ਭੀ) ਹੈ । (ਜਿਸ ਮਨੁੱਖ ਦਾ) ਮਨ (ਉਸ ਕੁੰਡ ਵਿਚ) ਇਸ਼ਨਾਨ ਕਰਦਾ ਹੈ, (ਉਹ ਆਪਣੇ ਮਨ ਦੀ ਵਿਕਾਰਾਂ ਦੀ) ਮੈਲ ਦੂਰ ਕਰ ਲੈਂਦਾ ਹੈ ।੧।ਰਹਾਉ।
The True Guru is the True Pool of Nectar; bathing in it, the mind is washed clean of all filth. ||1||Pause||
 
ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ! ਕਿਸੇ ਜੀਵ ਨੇ ਤੇਰੇ ਗੁਣਾਂ ਦਾ ਅਖ਼ੀਰ ਨਹੀਂ ਲੱਭਾ ।
Your limits, O True Lord, are not known to anyone.
 
ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ (ਤੇਰੇ ਚਰਨਾਂ ਵਿਚ ਆਪਣਾ) ਚਿੱਤ ਜੋੜਿਆ ਹੈ ।
Rare are those who, by Guru's Grace, focus their consciousness on You.
 
(ਹੇ ਪ੍ਰਭੂ ! ਮਿਹਰ ਕਰ ਕਿ) ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਕਰਦਾ ਕਦੇ ਭੀ ਨਾਹ ਰੱਜਾਂ, ਤੇਰੇ ਸਦਾ-ਥਿਰ ਰਹਿਣ ਵਾਲੇ ਨਾਮ ਦੀ ਭੁੱਖ ਮੈਨੂੰ ਸਦਾ ਲੱਗੀ ਰਹੇ ।੨।
Praising You, I am never satisfied; such is the hunger I feel for the True Name. ||2||
 
(ਹੇ ਭਾਈ !) ਹੁਣ ਮੈਂ (ਹਰ ਥਾਂ) ਇਕ ਪਰਮਾਤਮਾ ਨੂੰ ਹੀ ਵੇਖਦਾ ਹਾਂ, (ਉਸ ਤੋਂ ਬਿਨਾ ਮੈਨੂੰ) ਕੋਈ ਹੋਰ ਨਹੀਂ (ਦਿੱਸਦਾ) ।
I see only the One, and no other.
 
ਕਿਉਂਕਿ ਗੁਰੂ ਦੀ ਕਿਰਪਾ ਨਾਲ ਮੈਂ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਤਾ ਹੈ,
By Guru's Grace, I drink in the Ambrosial Nectar.
 
ਗੁਰੂ ਦੇ ਸ਼ਬਦ ਵਿਚ ਜੁੜ ਕੇ ਮੈਂ ਮਾਇਆ ਦੀ ਤ੍ਰਿਸ਼ਨਾ ਦੂਰ ਕਰ ਲਈ ਹੈ, ਹੁਣ ਮੈਂ ਆਤਮਕ ਅਡੋਲਤਾ ਵਿਚ ਆਤਮਕ ਆਨੰਦ ਵਿਚ ਲੀਨ ਰਹਿੰਦਾ ਹਾਂ ।੩।
My thirst is quenched by the Word of the Guru's Shabad; I am absorbed in intuitive peace and poise. ||3||
 
ਉਹ ਪਰਮਾਤਮਾ ਦੇ ਨਾਮ-ਰਤਨ ਨੂੰ (ਦੁਨੀਆ ਦੇ ਸਭ ਪਦਾਰਥਾਂ ਨਾਲੋਂ ਸ੍ਰੇਸ਼ਟ) ਪਦਾਰਥ ਨੂੰ ਤੋਰੀਏ ਦੇ ਨਾੜ ਦੇ ਵੱਟੇ ਵਿਚ ਹੱਥੋਂ ਗਵਾਂਦਾ ਰਹਿੰਦਾ ਹੈ ।
The Priceless Jewel is discarded like straw;
 
ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਭੁਲਾ ਕੇ) ਮਾਇਆ ਦੇ ਪਿਆਰ ਵਿਚ ਫਸਿਆ ਰਹਿੰਦਾ ਹੈ,
the blind self-willed manmukhs are attached to the love of duality.
 
ਜੇਹੜਾ (ਦੁਖਦਾਈ ਬੀਜ) ਉਹ ਮਨਮੁਖ ਬੀਜਦਾ ਹੈ, ਉਸ ਦਾ ਉਹੀ (ਦੁਖਦਾਈ) ਫਲ ਉਹ ਹਾਸਲ ਕਰਦਾ ਹੈ, ਉਹ ਕਦੇ ਸੁਪਨੇ ਵਿਚ ਭੀ ਆਤਮਕ ਆਨੰਦ ਨਹੀਂ ਪਾਂਦਾ ।੪।
As they plant, so do they harvest. They shall not obtain peace, even in their dreams. ||4||
 
ਜਿਸ ਮਨੁੱਖ ਉੱਤੇ ਪਰਮਾਤਮਾ ਆਪਣੀ ਕਿਰਪਾ ਕਰਦਾ ਹੈ ਉਹੀ ਮਨੁੱਖ (ਆਤਮਕ ਆਨੰਦ) ਪ੍ਰਾਪਤ ਕਰਦਾ ਹੈ
Those who are blessed with His Mercy find the Lord.
 
(ਕਿਉਂਕਿ ਉਹ) ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾਈ ਰੱਖਦਾ ਹੈ ।
The Word of the Guru's Shabad abides in the mind.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by