ਆਤਮਕ ਜੀਵਨ ਦੀ ਸੂਝ ਦੇਣ ਵਾਲਾ ਸੁਰਮਾ ਜਿਸ ਮਨੁੱਖ ਨੂੰ ਗੁਰੂ ਪਾਸੋਂ ਮਿਲ ਗਿਆ,
The ointment of spiritual wisdom is obtained from the True Guru.
 
ਉਸ ਨੂੰ ਸਾਰੇ ਜਗਤ ਵਿਚ ਪਰਮਾਤਮਾ ਦਾ ਨਾਮ ਹੀ ਵਿਆਪਕ ਦਿੱਸਦਾ ਹੈ ।੩।
The Lord's Name is pervading the three worlds. ||3||
 
(ਸ਼ਾਸਤ੍ਰਾਂ ਅਨੁਸਾਰ ਭੀ) ਕਲਜੁਗ ਵਿਚ ਸਿਰਫ਼ ਹਰਿ-ਨਾਮ ਸਿਮਰਨ ਦੀ ਹੀ ਰੁੱਤ ਹੈ, ਕਿਸੇ ਹੋਰ ਕਰਮ ਕਾਂਡ ਦੇ ਕਰਨ ਦੀ ਰੁੱਤ ਨਹੀਂ ।
In Kali Yuga, it is the time for the One Dear Lord; it is not the time for anything else.
 
(ਤਾਂ ਤੇ) ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਸਰਨ ਪੈ ਕੇ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਬੀਜ ਬੀਜ ਲਵੋ ।੪।੧੦।
O Nanak, as Gurmukh, let the Lord's Name grow within your heart. ||4||10||
 
Bhairao, Third Mehl, Second House:
 
One Universal Creator God. By The Grace Of The True Guru:
 
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਵਿਤਕਰੇ ਦੇ ਆਤਮਕ ਰੋਗ ਵਿਚ ਜਕੜੇ ਪਏ ਹਨ, ਮਾਇਆ ਦੇ ਲਾਲਚ ਦੀ ਅੱਗ ਵਿਚ ਬਹੁਤ ਸੜਦੇ ਹਨ
The self-willed manmukhs are afflicted with the disease of duality; they are burnt by the intense fire of desire.
 
(ਇਸ ਤਰ੍ਹਾਂ ਹੀ ਆਪਣਾ ਕੀਮਤੀ) ਜਨਮ ਵਿਅਰਥ ਗਵਾ ਕੇ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਵਿਚੋਂ ਉਹਨਾਂ ਨੂੰ ਖੁਲ੍ਹੀਰ ਨਹੀਂ ਮਿਲਦੀ ।੧।
They die and die again, and are reborn; they find no place of rest. They waste their lives uselessly. ||1||
 
ਹੇ ਮੇਰੇ ਪ੍ਰੀਤਮ ਪ੍ਰਭੂ! (ਮੇਰੇ ਉਤੇ) ਮਿਹਰ ਕਰ, (ਮੈਨੂੰ ਆਤਮਕ ਜੀਵਨ ਦੀ) ਸੂਝ ਬਖ਼ਸ਼ ।
O my Beloved, grant Your Grace, and give me understanding.
 
ਹੇ ਪ੍ਰਭੂ! ਹਉਮੈ ਨੇ ਸਾਰੇ ਜਗਤ ਨੂੰ (ਆਤਮਕ ਤੌਰ ਤੇ) ਰੋਗੀ ਬਣਾ ਰੱਖਿਆ ਹੈ । ਇਹ ਰੋਗ ਗੁਰੂ ਦੇ ਸ਼ਬਦ ਤੋਂ ਬਿਨਾ ਦੂਰ ਨਹੀਂ ਹੋ ਸਕਦਾ ।੧।ਰਹਾਉ।
The world was created in the disease of egotism; without the Word of the Shabad, the disease is not cured. ||1||Pause||
 
ਹੇ ਭਾਈ! ਅਨੇਕਾਂ ਮੁਨੀ ਲੋਕ ਸਿਮ੍ਰਿਤੀਆਂ ਪੜ੍ਹਦੇ ਹਨ ਸ਼ਾਸਤ੍ਰ ਭੀ ਪੜ੍ਹਦੇ ਹਨ, ਪਰ ਗੁਰੂ ਦੇ ਸ਼ਬਦ ਤੋਂ ਬਿਨਾ ਆਤਮਕ ਜੀਵਨ ਦੀ ਸੂਝ ਕਿਸੇ ਨੂੰ ਪ੍ਰਾਪਤ ਨਹੀਂ ਹੁੰਦੀ ।
There are so many silent sages, who read the Simritees and the Shaastras; without the Shabad, they have no clear awareness.
 
ਸਾਰੇ ਹੀ ਤੈ੍ਰ-ਗੁਣੀ ਜੀਵ ਹਉਮੈ ਦੇ ਰੋਗ ਵਿਚ ਫਸੇ ਪਏ ਹਨ, ਮਮਤਾ ਨੇ ਉਹਨਾਂ ਦੀ ਹੋਸ਼ ਭੁਲਾ ਰੱਖੀ ਹੈ ।੨।
All those under the influence of the three qualities are afflicted with the disease; through possessiveness, they lose their awareness. ||2||
 
ਪਰ, ਹੇ ਭਾਈ! ਕਈ ਐਸੇ (ਭਾਗਾਂ ਵਾਲੇ) ਹਨ ਜਿਨ੍ਹਾਂ ਨੂੰ ਪ੍ਰਭੂ ਨੇ ਆਪ ਹੀ (ਮਮਤਾ ਵਿਚੋਂ) ਬਚਾ ਰੱਖਿਆ ਹੈ, ਪ੍ਰਭੂ ਨੇ ਉਹਨਾਂ ਨੂੰ ਗੁਰੂ ਦੀ ਸੇਵਾ ਵਿਚ ਲਾ ਰੱਖਿਆ ਹੈ ।
O God, you save some, and you enjoin others to serve the Guru.
 
ਉਹਨਾਂ ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲਿਆ ਹੈ, (ਇਸ ਵਾਸਤੇ ਉਹਨਾਂ ਦੇ) ਮਨ ਵਿਚ ਆਤਮਕ ਆਨੰਦ ਆ ਵੱਸਿਆ ਹੈ ।੩।
They obtain the treasure of the Name of the Lord; peace comes to abide within their minds. ||3||
 
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਤਿੰਨਾਂ ਗੁਣਾਂ ਦੇ ਅਸਰ ਤੋਂ ਉਤਲੇ ਆਤਮਕ ਮੰਡਲ ਵਿਚ ਰਹਿ ਕੇ ਜਗਤ ਨਾਲ ਵਰਤਣ-ਵਿਹਾਰ ਰੱਖਦੇ ਹਨ । ਉਹ ਸਦਾ ਪ੍ਰਭੂ-ਚਰਨਾਂ ਵਿਚ ਟਿਕੇ ਰਹਿੰਦੇ ਹਨ ।
The Gurmukhs dwell in the fourth state; they obtain a dwelling in the home of their own inner being.
 
ਪੂਰੇ ਗੁਰੂ ਨੇ ਉਹਨਾਂ ਉਤੇ ਮਿਹਰ ਕੀਤੀ ਹੋਈ ਹੈ, (ਇਸ ਵਾਸਤੇ ਉਹਨਾਂ ਨੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ ।੪।
The Perfect True Guru shows His Mercy to them; they eradicate their self-conceit from within. ||4||
 
(ਪਰ, ਹੇ ਭਾਈ! ਜੀਵਾਂ ਦੇ ਕੀਹ ਵੱਸ?) ਜਿਸ ਪਰਮਾਤਮਾ ਨੇ ਬ੍ਰਹਮਾ ਵਿਸ਼ਨੂ ਸ਼ਿਵ (ਵਰਗੇ ਵੱਡੇ ਵੱਡੇ ਦੇਵਤੇ) ਪੈਦਾ ਕੀਤੇ, ਉਸੇ ਦਾ ਹੀ ਹੁਕਮ ਹਰੇਕ ਜੀਵ ਦੇ ਸਿਰ ਉੱਤੇ ਚੱਲ ਰਿਹਾ ਹੈ ।
Everyone must serve the One Lord, who created Brahma, Vishnu and Shiva.
 
ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਸਦਾ ਅਟੱਲ ਰਹਿਣ ਵਾਲਾ ਇਕ ਪਰਮਾਤਮਾ ਹੀ ਹੈ, ਉਹ ਨਾਹ ਕਦੇ ਮਰਦਾ ਹੈ ਨਾਹ ਜੰਮਦਾ ਹੈ ।੫।੧।੧੧।
O Nanak, the One True Lord is permanent and stable. He does not die, and He is not born. ||5||1||11||
 
Bhairao, Third Mehl:
 
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਮੇਰ-ਤੇਰ ਦੇ ਰੋਗ ਵਿਚ ਫਸਿਆ ਰਹਿੰਦਾ ਹੈ, (ਮਨ ਦਾ ਮੁਰੀਦ) ਸਾਰਾ ਜਗਤ ਹੀ ਇਸ ਰੋਗ ਦਾ ਸ਼ਿਕਾਰ ਹੋਇਆ ਰਹਿੰਦਾ ਹੈ ।
The self-willed manmukh is afflicted with the disease of duality forever; the entire universe is diseased.
 
ਪਰ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਸਹੀ ਜੀਵਨ-ਜੁਗਤਿ ਨੂੰ) ਸਮਝ ਲੈਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਵਿਚਾਰ ਕਰ ਕੇ ਉਹ (ਇਹ) ਰੋਗ (ਆਪਣੇ ਅੰਦਰੋਂ) ਦੂਰ ਕਰ ਲੈਂਦੇ ਹਨ ।੧।
The Gurmukh understands, and is cured of the disease, contemplating the Word of the Guru's Shabad. ||1||
 
ਹੇ ਪ੍ਰਭੂ ਜੀ! (ਮੈਨੂੰ) ਸਾਧ ਸੰਗਤਿ ਦਾ ਮੇਲ ਮਿਲਾ ।
O Dear Lord, please let me join the Sat Sangat, the True Congregation.
 
ਹੇ ਨਾਨਕ! (ਆਖ—ਹੇ ਭਾਈ!) ਜਿਹੜਾ ਮਨੁੱਖ (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਨਾਮ ਵਿਚ (ਆਪਣਾ) ਚਿੱਤ ਜੋੜਦਾ ਹੈ (ਪਰਮਾਤਮਾ) ਉਸ ਨੂੰ (ਲੋਕ ਪਰਲੋਕ ਦੀ) ਇੱਜ਼ਤ ਬਖ਼ਸ਼ਦਾ ਹੈ ।੧।ਰਹਾਉ।
O Nanak, the Lord blesses with glorious greatness, those who focus their consciousness on the Lord's Name. ||1||Pause||
 
ਹੇ ਭਾਈ! ਮਮਤਾ ਵਿਚ ਫਸੇ ਹੋਏ ਜੀਵ ਸਾਰੇ ਆਤਮਕ ਮੌਤ ਦੇ ਰੋਗ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਸਿਰ ਉਤੇ (ਮਾਨੋ) ਜਮਰਾਜ ਦਾ ਹੁਕਮ ਚੱਲ ਰਿਹਾ ਹੈ ।
Death takes all those who are afflicted with the disease of possessiveness. They are subject to the Messenger of Death.
 
ਪਰ ਗੁਰੂ ਦੇ ਸਨਮੁਖ ਰਹਿਣ ਵਾਲੇ ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ (ਦੀ ਯਾਦ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ, ਜਮਰਾਜ ਉਹਨਾਂ ਦੇ ਨੇੜੇ ਨਹੀਂ ਢੁਕਦਾ ।੨।
The Messenger of Death does not even approach that mortal who, as Gurmukh, enshrines the Lord within his heart. ||2||
 
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਈ, ਉਹਨਾਂ ਦਾ ਜਗਤ ਵਿਚ ਆਉਣਾ ਵਿਅਰਥ ਚਲਾ ਜਾਂਦਾ ਹੈ ।
One who does not know the Lord's Name, and who does not become Gurmukh - why did he even come into the world?
 
ਜਿਨ੍ਹਾਂ ਨੇ ਕਦੇ ਭੀ ਗੁਰੂ ਦੀ ਸੇਵਾ ਨਹੀਂ ਕੀਤੀ, ਉਹਨਾਂ ਨੇ ਜੀਵਨ ਅਜਾਈਂ ਹੀ ਗਵਾ ਲਿਆ ।੩।
He never serves the Guru; he wastes his life uselessly. ||3||
 
ਹੇ ਨਾਨਕ! ਉਹ ਮਨੁੱਖ (ਗੁਣਾਂ ਦੇ) ਪੂਰੇ (ਭਾਂਡੇ) ਹਨ, ਵੱਡੇ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ (ਪਰਮਾਤਮਾ ਨੇ) ਗੁਰੂ ਦੀ ਸੇਵਾ ਵਿਚ ਜੋੜ ਦਿੱਤਾ ਹੈ, ਉਹ ਮਨੁੱਖ (ਪਰਮਾਤਮਾ ਪਾਸੋਂ) ਜੋ ਕੁਝ ਮੰਗਦੇ ਹਨ ਉਹੀ ਪ੍ਰਾਪਤ ਕਰ ਲੈਂਦੇ ਹਨ ।
O Nanak, those whom the True Guru enjoins to His service, have perfect good fortune.
 
ਹੇ ਭਾਈ! ਜਿਹੜਾ ਭੀ ਮਨੁੱਖ ਗੁਰੂ ਦੀ ਬਾਣੀ ਦਾ ਆਸਰਾ ਲੈਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ ।੪।੨।੧੨।
They obtain the fruits of their desires, and find peace in the Word of the Guru's Bani. ||4||2||12||
 
Bhairao, Third Mehl:
 
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਦੁਖ ਵਿਚ ਜੰਮਦਾ ਹੈ ਦੁਖ ਵਿਚ ਮਰਦਾ ਹੈ ਦੁਖ ਵਿਚ (ਸਾਰੀ ਉਮਰ) ਕਾਰ-ਵਿਹਾਰ ਕਰਦਾ ਹੈ । ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ,
In pain he is born, in pain he dies, and in pain he does his deeds.
 
(ਜਦ ਤਕ ਉਹ ਮਨ ਦਾ ਮੁਰੀਦ ਹੈ ਤਦ ਤਕ) ਕਦੇ ਭੀ ਉਹ (ਇਸ ਗੇੜ ਵਿਚੋਂ) ਨਿਕਲ ਨਹੀਂ ਸਕਦਾ (ਕਿਉਂਕਿ ਉਹ) ਸਦਾ ਵਿਕਾਰਾਂ ਦੇ ਗੰਦ ਵਿਚ ਜੁੜਿਆ ਰਹਿੰਦਾ ਹੈ ।੧।
He is never released from the womb of reincarnation; he rots away in manure. ||1||
 
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਪਣਾ ਜੀਵਨ ਗਵਾ ਲੈਂਦਾ ਹੈ, ਉਸ ਨੂੰ (ਲੋਕ ਪਰਲੋਕ ਵਿਚ) ਫਿਟਕਾਰਾਂ ਹੀ ਪੈਂਦੀਆਂ ਹਨ
Cursed, cursed is the self-willed manmukh, who wastes his life away.
 
(ਉਸ ਨੇ ਸਾਰੀ ਉਮਰ) ਨਾਹ ਪੂਰੇ ਗੁਰੂ ਦਾ ਆਸਰਾ ਲਿਆ ਅਤੇ ਨਾਹ ਹੀ ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਾ ।੧।ਰਹਾਉ।
He does not serve the Perfect Guru; he does not love the Name of the Lord. ||1||Pause||
 
ਹੇ ਭਾਈ! ਗੁਰੂ ਦਾ ਸ਼ਬਦ ਸਾਰੇ ਰੋਗ ਦੂਰ ਕਰ ਦੇਂਦਾ ਹੈ, (ਪਰ ਗੁਰ-ਸ਼ਬਦ ਵਿਚ ਉਹੀ ਜੁੜਦਾ ਹੈ) ਜਿਸ ਨੂੰ ਪਰਮਾਤਮਾ (ਸਬਦ ਦੀ ਲਗਨ) ਲਾਂਦਾ ਹੈ ।
The Word of the Guru's Shabad cures all diseases; he alone is attached to it, whom the Dear Lord attaches.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by