ਹੇ ਭਾਈ! ਜਿਸ ਮਨੁੱਖ ਨੂੰ (ਸ਼ਬਦ ਦੀ ਲਗਨ ਲਾ ਕੇ ਉਸ ਦੇ) ਮਨ ਵਿਚ (ਆਪਣਾ ਨਾਮ) ਵਸਾਂਦਾ ਹੈ, ਸਦਾ ਹਰਿ-ਨਾਮ ਵਿਚ ਟਿਕੇ ਰਹਿਣ ਕਰਕੇ ਉਸ ਨੂੰ (ਲੋਕ ਪਰਲੋਕ ਦੀ) ਇੱਜ਼ਤ ਮਿਲਦੀ ਹੈ ।੨।
Through the Naam, glorious greatness is obtained; he alone obtains it, whose mind is filled with the Lord. ||2||
 
ਹੇ ਭਾਈ! ਸਦਾ-ਥਿਰ ਹਰਿ-ਨਾਮ ਦਾ ਸਿਮਰਨ ਹੀ (ਅਸਲ) ਕਰਤੱਬ ਹੈ, (ਨਾਮ-ਸਿਮਰਨ ਹੀ) ਸਭ ਤੋਂ ਸੇ੍ਰਸ਼ਟ ਸੁਖ ਹੈ, ਪਰ ਇਹ (ਹਰਿ-ਨਾਮ-ਸਿਮਰਨ) ਫਲ ਮਨੁੱਖ ਨੂੰ ਤਦੋਂ ਹੀ ਮਿਲਦਾ ਹੈ ਜਦੋਂ ਇਸ ਨੂੰ ਗੁਰੂ ਮਿਲਦਾ ਹੈ ।
Meeting the True Guru, the fruitful rewards are obtained. This true lifestyle beings sublime peace.
 
ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਦੀ ਯਾਦ ਵਿਚ ਜੁੜਦੇ ਹਨ, ਪਰਮਾਤਮਾ ਦੇ ਨਾਮ ਵਿਚ ਪਿਆਰ ਪਾਂਦੇ ਹਨ, ਉਹ ਮਨੁੱਖ ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ ।੩।
Those humble beings who are attached to the Lord are immaculate; they enshrine love for the Lord's Name. ||3||
 
ਹੇ ਭਾਈ! ਜਿਹੜੇ ਮਨੁੱਖ ਪੂਰੇ ਗੁਰੂ ਨੂੰ ਹਿਰਦੇ ਵਿਚ ਵਸਾਂਦੇ ਹਨ, ਜੇ ਮੈਨੂੰ ਉਹਨਾਂ ਦੀ ਚਰਨ-ਧੂੜ ਮਿਲ ਜਾਏ, ਤਾਂ ਉਹ ਧੂੜ ਮੈਂ ਆਪਣੇ ਮੱਥੇ ਉਤੇ ਲਾਵਾਂ ।
If I obtain the dust of their feet, I apply it to my forehead. They meditate on the Perfect True Guru.
 
ਹੇ ਨਾਨਕ! ਜਿਹੜੇ ਮਨੁੱਖ ਸਦਾ ਆਪਣਾ ਚਿੱਤ ਪਰਮਾਤਮਾ ਦੇ ਨਾਮ ਵਿਚ ਜੋੜੀ ਰੱਖਦੇ ਹਨ, ਉਹਨਾਂ ਦੇ ਚਰਨਾਂ ਦੀ ਧੂੜ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ ।੪।੩।੧੩।
O Nanak, this dust is obtained only by perfect destiny. They focus their consciousness on the Lord's Name. ||4||3||13||
 
Bhairao, Third Mehl:
 
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ (ਆਪਣੇ) ਮਨ ਵਿਚ ਵਸਾਂਦਾ ਹੈ, ਉਹ ਮਨੁੱਖ (ਮਾਇਆ ਦੇ ਹੱਲਿਆਂ ਵੱਲੋਂ) ਅਡੋਲ-ਚਿੱਤ ਹੋ ਜਾਂਦਾ ਹੈ । ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ,
That humble being who contemplates the Word of the Shabad is true; the True Lord is within his heart.
 
ਜਿਹੜੇ ਮਨੁੱਖ ਦਿਨ ਰਾਤ ਸਦਾ-ਥਿਰ ਪ੍ਰਭੂ ਦੀ ਭਗਤੀ ਕਰਦੇ ਹਨ, ਉਹਨਾਂ ਦੇ ਸਰੀਰ ਵਿਚ ਕੋਈ (ਵਿਕਾਰ-) ਦੁੱਖ ਪੈਦਾ ਨਹੀਂ ਹੁੰਦਾ ।੧।
If someone performs true devotional worship day and night, then his body will not feel pain. ||1||
 
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ ।
Everyone calls him, "Devotee, devotee."
 
ਹੇ ਭਾਈ! ਪੂਰੀ ਕਿਸਮਤ ਨਾਲ ਹੀ (ਕਿਸੇ ਮਨੁੱਖ ਨੂੰ) ਉਹ ਪਰਮਾਤਮਾ ਮਿਲਦਾ ਹੈ, (ਜਿਸ ਮਨੁੱਖ ਨੂੰ ਮਿਲ ਪੈਂਦਾ ਹੈ, ਉਸ ਬਾਰੇ) ਹਰ ਕੋਈ ਆਖਦਾ ਹੈ ਕਿ ਇਹ ਭਗਤ ਹੈ ਭਗਤ ਹੈ ।੧।ਰਹਾਉ।
But without serving the True Guru, devotional worship is not obtained. Only through perfect destiny does one meet God. ||1||Pause||
 
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਆਪਣਾ) ਸਰਮਾਇਆ (ਹੀ) ਗਵਾ ਲੈਂਦੇ ਹਨ, ਪਰ ਮੰਗਦੇ ਹਨ (ਆਤਮਕ) ਲਾਭ । (ਦੱਸੋ, ਉਹਨਾਂ ਨੂੰ) ਖੱਟੀ ਕਿਵੇਂ ਹੋ ਸਕਦੀ ਹੈ? ਲਾਭ ਕਿਥੋਂ ਮਿਲੇ?
The self-willed manmukhs lose their capital, and still, they demand profits. How can they earn any profit?
 
ਆਤਮਕ ਮੌਤ ਸਦਾ ਉਹਨਾਂ ਦੇ ਸਿਰ ਉੱਤੇ ਸਵਾਰ ਰਹਿੰਦੀ ਹੈ । ਮਾਇਆ ਦੇ ਪਿਆਰ ਵਿਚ (ਫਸ ਕੇ ਉਹਨਾਂ ਨੇ ਲੋਕ ਪਰਲੋਕ ਦੀ) ਇੱਜ਼ਤ ਗਵਾ ਲਈ ਹੁੰਦੀ ਹੈ ।੨।
The Messenger of Death is always hovering above their heads. In the love of duality, they lose their honor. ||2||
 
ਹੇ ਭਾਈ! ਜਿਹੜੇ ਮਨੁੱਖ ਕਈ (ਧਾਰਮਿਕ) ਭੇਖ ਕਰ ਕੇ ਦਿਨ ਰਾਤ (ਥਾਂ ਥਾਂ) ਭੌਂਦੇ ਫਿਰਦੇ ਹਨ (ਉਹਨਾਂ ਨੂੰ ਆਪਣੇ ਇਸ ਤਿਆਗ ਦੀ ਹਉਮੈ ਹੋ ਜਾਂਦੀ ਹੈ, ਉਹਨਾਂ ਦਾ ਇਹ) ਹਉਮੈ ਦਾ ਰੋਗ ਦੂਰ ਨਹੀਂ ਹੁੰਦਾ ।
Trying on all sorts of religious robes, they wander around day and night, but the disease of their egotism is not cured.
 
(ਤੇ, ਜਿਹੜੇ ਪੰਡਿਤ ਆਦਿਕ ਲੋਕ ਵੇਦ ਸ਼ਾਸਤ੍ਰ ਆਦਿਕ) ਪੜ੍ਹ ਪੜ੍ਹ ਕੇ (ਫਿਰ ਆਪੋ ਵਿਚ) ਮਿਲ ਕੇ ਬਹਸ ਕਰਦੇ ਹਨ ਚਰਚਾ ਕਰਦੇ ਹਨ ਉਹਨਾਂ ਨੇ ਭੀ ਮਾਇਆ ਦੇ ਮੋਹ ਦੇ ਕਾਰਨ (ਆਤਮਕ ਜੀਵਨ ਵਲੋਂ ਆਪਣੀ) ਹੋਸ਼ ਗਵਾ ਲਈ ਹੁੰਦੀ ਹੈ ।੩।
Reading and studying, they argue and debate; attached to Maya, they lose their awareness. ||3||
 
ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, (ਪਰਮਾਤਮਾ ਦੇ) ਨਾਮ ਵਿਚ ਜੁੜੇ ਰਹਿਣ ਕਰਕੇ ਉਹਨਾਂ ਨੂੰ (ਲੋਕ ਪਰਲੋਕ ਦੀ) ਇੱਜ਼ਤ ਮਿਲ ਜਾਂਦੀ ਹੈ ।
Those who serve the True Guru are blessed with the supreme status; through the Naam, they are blessed with glorious greatness.
 
ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਿਆ, ਉਹਨਾਂ ਨੇ ਸਦਾ-ਥਿਰ ਪ੍ਰਭੂ ਦੇ ਦਰ ਤੇ ਇੱਜ਼ਤ ਖੱਟ ਲਈ ।੪।੪।੧੪।
O Nanak, those whose minds are filled with the Naam, are honored in the Court of the True Lord. ||4||4||14||
 
Bhairao, Third Mehl:
 
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਅੰਦਰੋਂ (ਹੋਰ ਹੋਰ ਮਾਇਆ ਜੋੜਨ ਦੀ) ਲਾਲਸਾ ਦੂਰ ਨਹੀਂ ਹੁੰਦੀ । ਮਾਇਆ ਦੇ ਪਿਆਰ ਵਿਚ ਉਹ ਸਹੀ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ ।
The self-willed manmukh cannot escape false hope. In the love of duality, he is ruined.
 
ਨਦੀ ਵਾਂਗ ਉਹਨਾਂ ਦਾ ਪੇਟ (ਮਾਇਆ ਨਾਲ) ਕਦੇ ਰੱਜਦਾ ਨਹੀਂ । ਤ੍ਰਿਸ਼ਨਾ ਦੀ ਅੱਗ ਉਹਨਾਂ ਨੂੰ ਸਾੜਦੀ ਰਹਿੰਦੀ ਹੈ ।੧।
His belly is like a river - it is never filled up. He is consumed by the fire of desire. ||1||
 
ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ-ਰਸ ਵਿਚ ਭਿੱਜੇ ਰਹਿੰਦੇ ਹਨ, ਉਹਨਾਂ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ
Eternally blissful are those who are imbued with the sublime essence of the Lord.
 
(ਮਾਇਆ ਦੇ ਮੋਹ ਦੇ ਕਾਰਨ ਮਨੁੱਖ ਦੇ) ਮਨ ਵਿਚ ਮੇਰ-ਤੇਰ ਟਿਕੀ ਰਹਿੰਦੀ ਹੈ, ਪਰ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹਨਾਂ ਦੀ ਮੇਰ-ਤੇਰ ਦੂਰ ਹੋ ਜਾਂਦੀ ਹੈ । ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀ ਕੇ ਉਹ (ਮਾਇਆ ਵਲੋਂ ਸਦਾ) ਰੱਜੇ ਰਹਿੰਦੇ ਹਨ ।੧।ਰਹਾਉ।
The Naam, the Name of the Lord, fills their hearts, and duality runs away from their minds. Drinking in the Ambrosial Nectar of the Lord, Har, Har, they are satisfied. ||1||Pause||
 
ਪਰ, ਹੇ ਭਾਈ! (ਜੀਵਾਂ ਦੇ ਕੀਹ ਵੱਸ?) ਜਿਸ (ਪਰਮਾਤਮਾ) ਨੇ ਜਗਤ ਰਚਿਆ ਹੈ ਉਹ ਪਰਮਾਤਮਾ ਆਪ ਹੀ ਸਭ ਜੀਵਾਂ ਨੂੰ ਪਿਛਲੀ ਕੀਤੀ ਕਮਾਈ ਅਨੁਸਾਰ ਮਾਇਆ ਦੀ ਦੌੜ-ਭੱਜ ਵਿਚ ਲਾਈ ਰੱਖਦਾ ਹੈ ।
The Supreme Lord God Himself created the Universe; He links each and every person to their tasks.
 
ਜਿਸ ਪ੍ਰਭੂ ਨੇ ਮਾਇਆ ਦਾ ਮੋਹ ਬਣਾਇਆ ਹੈ, ਉਹ ਆਪ ਹੀ (ਜੀਵਾਂ ਨੂੰ) ਮਾਇਆ ਦੇ ਮੋਹ ਵਿਚ ਜੋੜੀ ਰੱਖਦਾ ਹੈ ।੨।
He Himself created love and attachment to Maya; He Himself attaches the mortals to duality. ||2||
 
ਹੇ ਭਾਈ! (ਮਾਇਆ ਦੇ ਮੋਹ ਬਾਰੇ) ਉਸ ਪਰਮਾਤਮਾ ਨੂੰ ਕੁਝ ਤਾਂ ਹੀ ਕਿਹਾ ਜਾ ਸਕਦਾ ਹੈ ਜੇ ਉਹ ਸਾਥੋਂ ਓਪਰਾ ਹੋਵੇ । ਹੇ ਪ੍ਰਭੂ! ਸਾਰੇ ਜੀਵ ਤੇਰੇ ਵਿਚ ਹੀ ਲੀਨ ਹਨ (ਜਿਵੇਂ ਦਰੀਆ ਦੀਆਂ ਲਹਿਰਾਂ ਦਰੀਆ ਵਿਚ) ।
If there were any other, then I would speak to him; all will be merged in You.
 
ਹੇ ਭਾਈ! ਜਿਸ ਮਨੁੱਖ ਨੇ ਆਤਮਕ ਜੀਵਨ ਦੀ ਅਸਲ ਸੂਝ ਨੂੰ ਵਿਚਾਰਿਆ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਜੁੜੀ ਰਹਿੰਦੀ ਹੈ ।੩।
The Gurmukh contemplates the essence of spiritual wisdom; his light merges into the Light. ||3||
 
ਹੇ ਭਾਈ! ਉਹ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਹੋਂਦ ਵਾਲਾ ਹੈ । ਇਹ ਸਾਰਾ ਜਗਤ ਭੀ ਸਦਾ ਹੋਂਦ ਵਾਲਾ ਹੈ (ਕਿਉਂਕਿ ਇਸ ਵਿਚ ਪਰਮਾਤਮਾ ਹੀ ਸਭ ਥਾਂ ਵਿਆਪਕ ਹੈ) ।
God is True, Forever True, and all His Creation is True.
 
ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸਮਝ ਬਖ਼ਸ਼ੀ ਹੈ, ਉਸ ਨੂੰ ਉਸ ਨੇ ਪਰਮਾਤਮਾ ਦੇ ਨਾਮ ਵਿਚ ਜੋੜ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ ਹੈ ।੪।੫।੧੫।
O Nanak, the True Guru has given me this understanding; the True Name brings emancipation. ||4||5||15||
 
Bhairao, Third Mehl:
 
ਹੇ ਭਾਈ! ਕਲਜੁਗ ਵਿਚ ਪ੍ਰੇਤ (ਸਿਰਫ਼ ਉਹੀ) ਹਨ, ਜਿਨ੍ਹਾਂ ਨੇ ਪਰਮਾਤਮਾ ਨੂੰ (ਆਪਣੇ ਹਿਰਦੇ ਵਿਚ ਵੱਸਦਾ) ਨਹੀਂ ਪਛਾਣਿਆ । ਸਤਜੁਗ ਵਿਚ ਸਭ ਤੋਂ ਉੱਚੇ ਜੀਵਨ ਉਹੀ ਹਨ, ਜਿਹੜੇ ਆਤਮਕ ਜੀਵਨ ਦੀ ਸੂਝ ਵਾਲੇ ਹੋ ਗਏ (ਸਾਰੇ ਲੋਕ ਸਤਜੁਗ ਵਿਚ ਭੀ ਪਰਮ ਹੰਸ ਨਹੀਂ) ।
In this Dark Age of Kali Yuga, those who do not realize the Lord are goblins. In the Golden Age of Sat Yuga, the supreme soul-swans contemplated the Lord.
 
ਦੁਆਪੁਰ ਵਿਚ ਤ੍ਰੇਤੇ ਵਿਚ ਭੀ (ਸਤਜੁਗ ਅਤੇ ਕਲਜੁਗ ਵਰਗੇ ਹੀ) ਮਨੁੱਖ ਵੱਸਦੇ ਹਨ । (ਤਦੋਂ ਭੀ) ਕਿਸੇ ਵਿਰਲੇ ਨੇ ਹੀ (ਆਪਣੇ ਅੰਦਰੋਂ) ਹਉਮੈ ਦੂਰ ਕੀਤੀ ।੧।
In the Silver Age of Dwaapur Yuga, and the Brass Age of Traytaa Yuga, mankind prevailed, but only a rare few subdued their egos. ||1||
 
ਹੇ ਭਾਈ! (ਜੁਗ ਭਾਵੇਂ ਕੋਈ ਭੀ ਹੋਵੇ) ਹਰੇਕ ਜੁਗ ਵਿਚ ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਨੇ (ਹੀ) ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਹੈ ।
In this Dark Age of Kali Yuga, glorious greatness is obtained through the Lord's Name.
 
(ਕਿਸੇ ਭੀ ਜੁਗ ਵਿਚ) ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਨੇ ਭੀ ਵਿਕਾਰਾਂ ਤੋਂ ਖ਼ਲਾਸੀ ਪ੍ਰਾਪਤ ਨਹੀਂ ਕੀਤੀ । (ਇਸ ਤਰ੍ਹਾਂ) ਕਲਜੁਗ ਵਿਚ ਭੀ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਹੀ (ਲੋਕ ਪਰਲੋਕ ਦੀ) ਇੱਜ਼ਤ ਮਿਲਦੀ ਹੈ ।੧।ਰਹਾਉ।
In each and every age, the Gurmukhs know the One Lord; without the Name, liberation is not attained. ||1||Pause||
 
ਹੇ ਭਾਈ! ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ (ਆਪਣੇ ਅੰਦਰ ਵੱਸਦਾ) ਸਹੀ ਕਰ ਲੈਂਦਾ ਹੈ, ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਨੂੰ ਆਪਣੇ) ਮਨ ਵਿਚ ਵਸਾ ਲੈਂਦਾ ਹੈ,
The Naam, the Name of the Lord, is revealed in the heart of the True Lord's humble servant. It dwells in the mind of the Gurmukh.
 
(ਉਹ ਮਨੁੱਖ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ । ਹੇ ਭਾਈ! ਜਿਨ੍ਹਾਂ ਭੀ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਲਗਨ ਬਣਾਈ, ਉਹ ਆਪ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ, ਉਹਨਾਂ ਆਪਣੀਆਂ ਸਾਰੀਆਂ ਕੁਲਾਂ ਭੀ ਪਾਰ ਲੰਘਾ ਲਈਆਂ ।੨।
Those who are lovingly focused on the Lord's Name save themselves; they save all their ancestors as well. ||2||
 
ਹੇ ਭਾਈ! ਮੇਰਾ ਪਰਮਾਤਮਾ ਗੁਣ ਬਖ਼ਸ਼ਣ ਵਾਲਾ ਹੈ, ਉਹ (ਜੀਵ ਨੂੰ ਗੁਰੂ ਦੇ) ਸ਼ਬਦ ਵਿਚ (ਜੋੜ ਕੇ ਉਸ ਦੇ ਸਾਰੇ) ਔਗੁਣ ਸਾੜ ਦੇਂਦਾ ਹੈ ।
My Lord God is the Giver of virtue. The Word of the Shabad burns away all faults and demerits.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by