ਹੇ ਭਾਈ! (ਦੈਂਤਾਂ ਦੇ ਨਾਸ ਕਰਨ ਵਾਲੇ) ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਜਪਣਾ ਚਾਹੀਦਾ ਹੈ ।
Enshrine Him in your heart, and meditate on the Lord.
 
(ਜਿਹੜਾ ਮਨੁੱਖ ਨਾਮ ਜਪਦਾ ਹੈ) ਉਹ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਪਣੇ) ਸਰੀਰ-ਨਗਰ ਵਿਚ (ਵੱਸ ਰਹੇ) ਭਟਕਣਾ ਵਿਚ ਪਾਣ ਵਾਲੇ (ਕਾਮਾਦਿਕ) ਪੰਜਾਂ ਚੋਰਾਂ ਨੂੰ ਮਾਰ ਕੇ ਬਾਹਰ ਕੱਢ ਦੇਂਦਾ ਹੈ ।੧।ਰਹਾਉ।
The five plundering thieves are in the body-village; through the Word of the Guru's Shabad, the Lord has beaten them and driven them out. ||1||Pause||
 
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪਰਮਾਤਮਾ (ਦੀ ਯਾਦ) ਨਾਲ ਗਿੱਝ ਜਾਂਦਾ ਹੈ, ਉਹਨਾਂ ਦੇ ਸਾਰੇ ਕੰਮ ਪਰਮਾਤਮਾ ਆਪ ਸਵਾਰਦਾ ਹੈ ।
Those whose minds are satisfied with the Lord - the Lord Himself resolves their affairs.
 
ਕਰਤਾਰ ਨੇ ਸਦਾ ਉਹਨਾਂ ਦੀ ਸਹਾਇਤਾ ਕੀਤੀ ਹੁੰਦੀ ਹੈ (ਇਸ ਵਾਸਤੇ) ਉਹਨਾਂ ਦੇ ਅੰਦਰੋਂ ਲੋਕਾਂ ਦੀ ਮੁਥਾਜੀ ਮੁੱਕ ਚੁਕੀ ਹੁੰਦੀ ਹੈ ।੨।
Their subservience and their dependence on other people is ended; the Creator Lord is on their side. ||2||
 
ਹੇ ਭਾਈ! ਆਪਣੇ ਮਨ ਦੀ ਸਾਲਾਹ ਆਪਣੇ ਮਨ ਦਾ ਮਸ਼ਵਰਾ ਤਦੋਂ ਹੀ ਕੋਈ ਕੀਤਾ ਜਾ ਸਕਦਾ ਹੈ ਜੇ ਪਰਮਾਤਮਾ ਤੋਂ ਬਾਹਰਾ ਕੋਈ ਕੰਮ ਹੋ ਹੀ ਸਕਦਾ ਹੋਵੇ ।
If something were beyond the realm of the Lord's Power, only then would we have recourse to consult someone else.
 
ਹੇ ਭਾਈ! ਜੋ ਕੁਝ ਪਰਮਾਤਮਾ ਕਰਦਾ ਹੈ ਉਹ ਸਾਡੇ ਭਲੇ ਵਾਸਤੇ ਹੀ ਹੁੰਦਾ ਹੈ । (ਇਸ ਵਾਸਤੇ, ਹੇ ਭਾਈ!) ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਰਿਹਾ ਕਰੋ ।੩।
Whatever the Lord does is good. Meditate on the Name of the Lord, night and day. ||3||
 
ਹੇ ਭਾਈ! ਪਰਮਾਤਮਾ ਜੋ ਕੁਝ ਕਰਦਾ ਹੈ ਆਪ ਹੀ ਕਰਦਾ ਹੈ ਆਪ ਹੀ ਕਰਦਾ ਹੈ, ਉਹ ਕਿਸੇ ਪਾਸੋਂ ਪੁੱਛ ਕੇ ਨਹੀਂ ਕਰਦਾ, ਕਿਸੇ ਨਾਲ ਵਿਚਾਰ ਕਰ ਕੇ ਨਹੀਂ ਕਰਦਾ ।
Whatever the Lord does, He does by Himself. He does not ask or consult anyone else.
 
ਹੇ ਨਾਨਕ! ਉਸ ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ ਜਿਸ ਨੇ ਮੇਹਰ ਕਰ ਕੇ (ਅਸਾਨੂੰ) ਗੁਰੂ ਮਿਲਾਇਆ ਹੈ ।੪।੧।੫।
O Nanak, meditate forever on God; granting His Grace, He unites us with the True Guru. ||4||1||5||
 
Bhairao, Fourth Mehl:
 
ਹੇ ਹਰੀ! ਹੇ ਸੁਆਮੀ! ਮੈਨੂੰ ਉਹਨਾਂ ਗੁਰਮੁਖਾਂ ਦਾ ਮਿਲਾਪ ਕਰਾ ਦੇਹ, ਜਿਨ੍ਹਾਂ ਨੂੰ ਯਾਦ ਕੀਤਿਆਂ ਮੇਰੀ ਉੱਚੀ ਆਤਮਕ ਅਵਸਥਾ ਬਣ ਜਾਏ,
O my Lord and Master, please unite me with the Holy people; meditating on You, I am saved.
 
ਉਹਨਾਂ ਦਾ ਦਰਸਨ ਕਰ ਕੇ ਮੇਰਾ ਮਨ ਖਿੜਿਆ ਰਹੇ । ਹੇ ਹਰੀ! ਮੈਂ ਇਕ ਇਕ ਛਿਨ ਉਹਨਾਂ ਤੋਂ ਸਦਕੇ ਜਾਂਦਾ ਹਾਂ ।੧।
Gazing upon the Blessed Vision of their Darshan, my mind blossoms forth. Each and every moment, I am a sacrifice to them. ||1||
 
ਹੇ ਹਰੀ! ਹੇ ਜਗਤ ਦੇ ਪਿਤਾ! ਹੇ ਸੁਆਮੀ! (ਮੇਰੇ ਉਤੇ ਮਿਹਰ ਕਰ) ਮੈਂ (ਸਦਾ) ਤੇਰਾ ਨਾਮ ਜਪਦਾ ਰਹਾਂ ।
Meditate within your heart on the Name of the Lord.
 
(ਮੇਰੇ ਉਤੇ) ਮਿਹਰ ਕਰ, ਮਿਹਰ ਕਰ, ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੈਨੂੰ ਆਪਣੇ ਦਾਸਾਂ ਦਾ ਪਾਣੀ ਢੋਣ ਵਾਲਾ ਸੇਵਕ ਬਣਾ ਲੈ ।੧।ਰਹਾਉ।
Show Mercy, Mercy to me, O Father of the World, O my Lord and Master; make me the water-carrier of the slave of Your slaves. ||1||Pause||
 
ਹੇ ਭਾਈ! ਜਿਨ੍ਹਾਂ (ਗੁਰਮੁਖਾਂ) ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ (ਸਦਾ) ਵੱਸਦਾ ਹੈ, ਉਹਨਾਂ ਦੀ ਮਤਿ ਸੇ੍ਰਸ਼ਟ ਹੁੰਦੀ ਹੈ, ਉਹਨਾਂ ਨੂੰ (ਲੋਕ ਪਰਲੋਕ ਵਿਚ) ਉੱਚੀ ਇੱਜ਼ਤ ਮਿਲਦੀ ਹੈ ।
Their intellect is sublime and exalted, and so is their honor; the Lord, the Lord of the forest, abides within their hearts.
 
ਹੇ ਹਰੀ! ਹੇ ਸੁਆਮੀ! ਮੈਨੂੰ ਉਹਨਾਂ (ਗੁਰਮੁਖਾਂ ਦੀ) ਸੇਵਾ ਵਿਚ ਲਾਈ ਰੱਖ, ਉਹਨਾਂ ਨੂੰ ਯਾਦ ਕੀਤਿਆਂ ਮੈਨੂੰ ਉੱਚੀ ਆਤਮਕ ਅਵਸਥਾ ਮਿਲ ਸਕਦੀ ਹੈ ।੨।
O my Lord and Master, please link me to the service of those who meditate in remembrance on You, and are saved. ||2||
 
ਹੇ ਭਾਈ! (ਜਿਸ ਗੁਰੂ ਦੀ ਸਰਨ ਪਿਆਂ ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ) ਜਿਨ੍ਹਾਂ ਮਨੁੱਖਾਂ ਨੂੰ ਅਜਿਹਾ ਸਾਧੂ ਗੁਰੂ ਨਹੀਂ ਮਿਲਿਆ, ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚੋਂ ਧੱਕੇ ਮਾਰ ਕੇ ਕੱਢੇ ਜਾਂਦੇ ਹਨ ।
Those who do not find such a Holy True Guru are beaten, and driven out of the Court of the Lord.
 
ਉਹ ਨਿੰਦਕ ਮਨੁੱਖ (ਕਿਤੇ ਭੀ) ਸੋਭਾ ਨਹੀਂ ਪਾਂਦੇ । ਸਿਰਜਨਹਾਰ ਨੇ (ਆਪ) ਉਹਨਾਂ ਦਾ ਨੱਕ ਕੱਟ ਦਿੱਤਾ ਹੋਇਆ ਹੈ ।੩।
These slanderous people have no honor or reputation; their noses are cut by the Creator Lord. ||3||
 
(ਪਰ ਜੀਵਾਂ ਦੇ ਕੀਹ ਵੱਸ?) ਜਿਹੜਾ ਪਰਮਾਤਮਾ ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿੰਦਾ ਹੈ, ਜਿਸ ਪਰਮਾਤਮਾ ਦਾ ਕੋਈ ਖ਼ਾਸ ਸਰੂਪ ਨਹੀਂ ਦਸਿਆ ਜਾ ਸਕਦਾ, ਜਿਸ ਪਰਮਾਤਮਾ ਨੂੰ (ਜੀਵਾਂ ਵਾਂਗ) ਕਿਸੇ ਖ਼ੁਰਾਕ ਦੀ ਲੋੜ ਨਹੀਂ, ਉਹ ਪਰਮਾਤਮਾ ਆਪ ਹੀ (ਸਭ ਜੀਵਾਂ ਨੂੰ) ਬੋਲਣ ਦੀ ਪੇ੍ਰਰਨਾ ਕਰਦਾ ਹੈ, ਉਹ ਪਰਮਾਤਮਾ ਆਪ ਹੀ (ਸਭ ਜੀਵਾਂ ਵਿਚ ਬੈਠਾ) ਬੋਲਦਾ ਹੈ ।
The Lord Himself speaks, and the Lord Himself inspires all to speak; He is Immaculate and Formless, and needs no sustenance.
 
ਹੇ ਨਾਨਕ! (ਆਖ—) ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੇ ਨਾਲ) ਮਿਲਾਂਦਾ ਹੈਂ, ਉਹੀ ਤੈਨੂੰ ਮਿਲ ਸਕਦਾ ਹੈ । ਇਹਨਾਂ ਨਿਮਾਣੇ ਜੀਵਾਂ ਦੇ ਵੱਸ ਕੁਝ ਨਹੀਂ ਹੈ ।੪।੨।੬।
O Lord, he alone meets You, whom You cause to meet. Says servant Nanak, I am a wretched creature. What can I do? ||4||2||6||
 
Bhairao, Fourth Mehl:
 
ਹੇ ਹਰੀ! (ਉਹੀ ਇਕੱਠ) ਤੇਰੀ ਸਾਧ ਸੰਗਤਿ (ਅਖਵਾ ਸਕਦਾ) ਹੈ, ਜਿਸ ਵਿਚ, ਹੇ ਹਰੀ! ਤੇਰੀ ਸਿਫ਼ਤਿ-ਸਾਲਾਹ ਸੁਣੀ ਜਾਂਦੀ ਹੈ  ।
That is Your True Congregation, Lord, where the Kirtan of the Lord's Praises are heard.
 
ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸੁਣਿਆ ਹੈ (ਸਾਧ ਸੰਗਤਿ ਵਿਚ ਟਿਕ ਕੇ) ਜਿਨ੍ਹਾਂ ਦਾ ਮਨ (ਹਰਿ-ਨਾਮ ਅੰਮ੍ਰਿਤ ਵਿਚ) ਭਿੱਜ ਗਿਆ ਹੈ, ਮੈਂ ਉਹਨਾਂ ਦੇ ਚਰਨਾਂ ਦੀ ਸੇਵਾ ਕਰਨੀ (ਆਪਣੀ) ਸੁਭਾਗਤਾ ਸਮਝਦਾ ਹਾਂ ।੧।
The minds of those who listen to the Lord's Name are drenched with bliss; I worship their feet continually. ||1||
 
ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੂੰ ਹਰੀ ਨੂੰ ਸਿਮਰ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।
Meditating on the Lord, the Life of the World, the mortals cross over.
 
ਹੇ ਹਰੀ! (ਤੇਰੀਆਂ ਸਿਫ਼ਤਾਂ ਤੋਂ ਬਣੇ ਹੋਏ) ਤੇਰੇ ਨਾਮ ਅਨੇਕਾਂ ਹਨ ਅਣਗਿਣਤ ਹਨ, ਇਸ ਜੀਭ ਨਾਲ ਗਿਣੇ ਨਹੀਂ ਜਾ ਸਕਦੇ ।੧।ਰਹਾਉ।
Your Names are so many, they are countless, O Lord. This tongue of mine cannot even count them. ||1||Pause||
 
ਹੇ ਗੁਰੂ ਦੇ ਸਿੱਖੋ! ਗੁਰੂ ਦੀ ਸਿੱਖਿਆ ਲੈ ਕੇ ਪਰਮਾਤਮਾ ਦਾ ਨਾਮ ਉਚਾਰਿਆ ਕਰੋ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਗਾਵਿਆ ਕਰੋ, ਹਰੀ ਦਾ ਨਾਮ ਜਪਿਆ ਕਰੋ ।
O Gursikhs, chant the Lord's Name, and sing the Praises of the Lord. Take the Guru's Teachings, and meditate on the Lord.
 
ਹੇ ਗੁਰਸਿੱਖੋ! ਜਿਹੜਾ ਮਨੁੱਖ ਗੁਰੂ ਦਾ ਉਪਦੇਸ਼ (ਸਰਧਾ ਨਾਲ) ਸੁਣਦਾ ਹੈ, ਉਹ ਹਰੀ ਦੇ ਦਰ ਤੋਂ ਬਹੁਤ ਸੁਖ ਪ੍ਰਾਪਤ ਕਰਦਾ ਹੈ ।੨।
Whoever listens to the Guru's Teachings - that humble being receives countless comforts and pleasures from the Lord. ||2||
 
ਹੇ ਭਾਈ! ਭਾਗਾਂ ਵਾਲੀ ਹੈ ਉਹ ਕੁਲ, ਧੰਨ ਹੈ ਉਹ ਪਿਉ ਤੇ ਧੰਨ ਹੈ ਉਹ ਮਾਂ ਜਿਸ ਨੇ ਭਗਤ-ਜਨਾਂ ਨੂੰ ਜਨਮ ਦਿੱਤਾ ।
Blessed is the ancestry, blessed is the father, and blessed is that mother who gave birth to this humble servant.
 
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਹਰੇਕ ਸਾਹ ਦੇ ਨਾਲ ਆਪਣੀ ਹਰੇਕ ਗਿਰਾਹੀ ਦੇ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਦਰਗਾਹ ਵਿਚ ਸੋਭਾ ਵਾਲੇ ਬਣ ਜਾਂਦੇ ਹਨ ।੩।
Those who meditate on my Lord, Har, Har, with every breath and morsel of food - those humble servants of the Lord look beautiful in the True Court of the Lord. ||3||
 
ਹੇ ਹਰੀ! (ਤੇਰੇ ਬੇਅੰਤ ਗੁਣਾਂ ਦੇ ਕਾਰਨ) ਤੇਰੇ ਬੇਅੰਤ ਹੀ ਨਾਮ ਹਨ, ਤੂੰ ਆਪਣੇ ਉਹ ਨਾਮ ਆਪਣੇ ਭਗਤਾਂ ਦੇ ਹਿਰਦੇ ਵਿਚ ਟਿਕਾਏ ਹੋਏ ਹਨ ।
O Lord, Har, Har, Your Names are profound and infinite; Your devotees cherish them deep within.
 
ਹੇ ਨਾਨਕ! ਜਿਸ ਜਿਸ ਸੇਵਕ ਨੇ ਗੁਰੂ ਦੀ ਮਤਿ ਉਤੇ ਤੁਰ ਕੇ ਪਰਮਾਤਮਾ ਦਾ ਨਾਮ ਪ੍ਰਾਪਤ ਕੀਤਾ ਹੈ, ਉਹ ਸਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।੪।੩।੭।
Servant Nanak has obained the wisdom of the Guru's Teachings; meditating on the Lord, Har, Har, he crosses over to the other side. ||4||3||7||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by