Bhairao, Fifth Mehl, First House:
 
One Universal Creator God. By The Grace Of The True Guru:
 
ਹੇ ਭਾਈ! (ਤੇਰੀ ਇਹ ਕੱਚੀ ਗੱਲ ਹੈ ਕਿ) ਪਰਮਾਤਮਾ ਨੇ ਹੋਰ ਸਾਰੀਆਂ ਥਿੱਤਾਂ ਲਾਂਭੇ ਰਹਿਣ ਦਿੱਤੀਆਂ, ਅਤੇ (ਭਾਦਰੋਂ ਵਦੀ) ਅਸ਼ਟਮੀ ਥਿੱਤ ਨੂੰ ਉਸ ਨੇ ਜਨਮ ਲਿਆ ।੧।
Setting aside all other days, it is said that the Lord was born on the eighth lunar day. ||1||
 
ਭਟਕਣਾ ਦੇ ਕਾਰਨ ਕੁਰਾਹੇ ਪਏ ਹੋਏ ਹੇ ਮਨੁੱਖ! ਤੂੰ ਇਹ ਕੱਚੀਆਂ ਗੱਲਾਂ ਕਰ ਰਿਹਾ ਹੈ,
Deluded and confused by doubt, the mortal practices falsehood.
 
(ਕਿ ਪਰਮਾਤਮਾ ਨੇ ਭਾਦਰੋਂ ਵਦੀ ਅਸ਼ਟਮੀ ਨੂੰ ਕ੍ਰਿਸ਼ਨ-ਰੂਪ ਵਿਚ ਜਨਮ ਲਿਆ) । ਪਰਮਾਤਮਾ ਜੰਮਣ ਮਰਨ ਤੋਂ ਪਰੇ ਹੈ ।੧।ਰਹਾਉ।
The Lord is beyond birth and death. ||1||Pause||
 
ਹੇ ਭਾਈ! ਪੰਜੀਰ ਬਣਾ ਕੇ ਤੂੰ ਲੁਕਾ ਕੇ (ਆਪਣੇ ਵੱਲੋਂ ਪਰਮਾਤਮਾ ਨੂੰ ਕ੍ਰਿਸ਼ਨ-ਮੂਰਤੀ ਦੇ ਰੂਪ ਵਿਚ) ਖਵਾਂਦਾ ਹੈਂ ।
You prepare sweet treats and feed them to your stone god.
 
ਹੇ ਰੱਬ ਤੋਂ ਟੁੱਟੇ ਹੋਏ ਮੂਰਖ! ਪਰਮਾਤਮਾ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨।
God is not born, and He does not die, you foolish, faithless cynic! ||2||
 
ਹੇ ਭਾਈ! ਤੂੰ (ਕ੍ਰਿਸ਼ਨ-ਮੂਰਤੀ ਨੂੰ) ਲੋਰੀ ਦੇਂਦਾ ਹੈਂ (ਆਪਣੇ ਵਲੋਂ ਤੂੰ ਪਰਮਾਤਮਾ ਨੂੰ ਲੋਰੀ ਦੇਂਦਾ ਹੈਂ, ਤੇਰਾ ਇਹ ਕੰਮ) ਸਾਰੇ ਅਪਰਾਧਾਂ (ਦਾ ਮੂਲ ਹੈ) ।
You sing lullabyes to your stone god - this is the source of all your mistakes.
 
ਸੜ ਜਾਏ (ਤੇਰਾ) ਉਹ ਮੂੰਹ ਜਿਸ ਦੀ ਰਾਹੀਂ ਤੰੂ ਆਖਦਾ ਹੈਂ ਕਿ ਮਾਲਕ-ਪ੍ਰਭੂ ਜੂਨਾਂ ਵਿਚ ਆਉਂਦਾ ਹੈ ।੩।
Let that mouth be burnt, which says that our Lord and Master is subject to birth. ||3||
 
ਹੇ ਭਾਈ! ਨਾਨਕ ਦਾ ਪਰਮਾਤਮਾ ਸਭ ਥਾਈਂ ਵਿਆਪਕ ਹੈ,
He is not born, and He does not die; He does not come and go in reincarnation.
 
ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ, ਨਾਹ ਆਉਂਦਾ ਹੈ ਨਾਹ ਜਾਂਦਾ ਹੈ ।੪।੧।
The God of Nanak is pervading and permeating everywhere. ||4||1||
 
Bhairao, Fifth Mehl:
 
ਮਨੁੱਖ ਉਠਦਾ ਬੈਠਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ
Standing up, I am at peace; sitting down, I am at peace.
 
ਜਦੋਂ ਕੋਈ ਮਨੁੱਖ ਇਉਂ ਸਮਝ ਲੈਂਦਾ ਹੈ (ਕਿ ਪਰਮਾਤਮਾ ਹੀ ਸਭ ਦਾ ਰਾਖਾ ਹੈ) ਤਦੋਂ ਉਸ ਨੂੰ ਕਿਸੇ ਕਿਸਮ ਦਾ ਕੋਈ (ਮੌਤ ਆਦਿਕ ਦਾ) ਡਰ ਪੋਹ ਨਹੀਂ ਸਕਦਾ ।੧।
I feel no fear, because this is what I understand. ||1||
 
ਹੇ ਭਾਈ! ਅਸਾਂ ਜੀਵਾਂ ਦਾ ਰਾਖਾ ਇਕ ਮਾਲਕ-ਪ੍ਰਭੂ ਹੀ ਹੈ ।
The One Lord, my Lord and Master, is my Protector.
 
ਸਾਡਾ ਉਹ ਮਾਲਕ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ ।੧।ਰਹਾਉ।
He is the Inner-knower, the Searcher of Hearts. ||1||Pause||
 
ਉਹ ਮਨੁੱਖ ਨਿਸਚਿੰਤ ਹੋ ਕੇ ਸੌਂਦਾ ਹੈ ਨਿਸਚਿੰਤ ਹੋ ਕੇ ਜਾਗਦਾ ਹੈ
I sleep without worry, and I awake without worry.
 
ਹੇ ਭਾਈ! ਜਦੋਂ ਮਨੁੱਖ ਇਹ ਸਮਝ ਲੈਂਦਾ ਹੈ ਕਿ ਇਕ ਪਰਮਾਤਮਾ ਹੀ ਸਭ ਜੀਵਾਂ ਦਾ ਰਾਖਾ ਹੈ, ਤਦੋਂ ਮਨੁੱਖ ਹਰ ਵੇਲੇ ਇਹ ਆਖਣ ਲੱਗ ਪੈਂਦਾ ਹੈ ਕਿ ਹੇ ਸੁਆਮੀ, ਤੂੰ ਪ੍ਰਭੂ ਹੀ ਹਰ ਥਾਂ ਮੌਜੂਦ ਹੈਂ,।੨।
You, O God, are pervading everywhere. ||2||
 
ਉਹ ਮਨੁੱਖ ਆਪਣੇ ਘਰ ਵਿਚ (ਭੀ) ਸੁਖੀ ਵੱਸਦਾ ਹੈ, ਉਹ ਘਰੋਂ ਬਾਹਰ (ਜਾ ਕੇ) ਭੀ ਆਨੰਦ ਮਾਣਦਾ ਹੈ
I dwell in peace in my home, and I am at peace outside.
 
ਹੇ ਨਾਨਕ! ਆਖ—ਗੁਰੂ ਨੇ (ਇਹ) ਉਪਦੇਸ਼ ਪੱਕਾ ਕਰ ਦਿੱਤਾ, ਕਿ ਪਰਮਾਤਮਾ ਹੀ ਅਸਾਂ ਸਭ ਜੀਵਾਂ ਦਾ ਰਾਖਾ ਹੈ ।੩।੨।
Says Nanak, the Guru has implanted His Mantra within me. ||3||2||
 
Bhairao, Fifth Mehl:
 
ਹੇ ਭਾਈ! ਨਾਹ ਮੈਂ (ਹਿੰਦੂ ਦੇ) ਵਰਤਾਂ ਦਾ ਆਸਰਾ ਲੈਂਦਾ ਹਾਂ, ਨਾਹ ਮੈਂ (ਮੁਸਲਮਾਨ ਦੇ) ਰਮਜ਼ਾਨ ਦੇ ਮਹੀਨੇ (ਵਿਚ ਰੱਖੇ ਰੋਜ਼ਿਆਂ ਦਾ) ।
I do not keep fasts, nor do I observe the month of Ramadaan.
 
ਮੈਂ ਤਾਂ (ਸਿਰਫ਼) ਉਸ ਪਰਮਾਤਮਾ ਨੂੰ ਸਿਮਰਦਾ ਹਾਂ ਜਿਹੜਾ ਆਖ਼ਿਰ (ਹਰੇਕ ਦੀ) ਰੱਖਿਆ ਕਰਦਾ ਹੈ ।੧।
I serve only the One, who will protect me in the end. ||1||
 
ਹੇ ਭਾਈ! (ਆਤਮਕ ਜੀਵਨ ਦੀ ਅਗਵਾਈ ਦੇ ਸੰਬੰਧ ਵਿਚ) ਮੈਂ ਹਿੰਦੂ ਅਤੇ ਤੁਰਕ ਦੋਹਾਂ ਨਾਲੋਂ ਹੀ ਸਾਂਝ ਮੁਕਾ ਲਈ ਹੈ ।
The One Lord, the Lord of the World, is my God Allah.
 
ਮੇਰਾ ਤਾਂ ਸਿਰਫ਼ ਉਹ ਹੈ (ਜਿਸ ਨੂੰ ਹਿੰਦੂ) ਗੁਸਾਈਂ (ਆਖਦਾ ਹੈ ਅਤੇ ਜਿਸ ਨੂੰ ਮੁਸਲਮਾਨ) ਅੱਲਾ (ਆਖਦਾ ਹੈ) ।੧।ਰਹਾਉ।
He adminsters justice to both Hindus and Muslims. ||1||Pause||
 
ਹੇ ਭਾਈ! ਮੈਂ ਨਾਹ ਕਾਬੇ ਦਾ ਹੱਜ ਕਰਨ ਜਾਂਦਾ ਹਾਂ (ਜਿਵੇਂ ਮੁਸਲਮਾਨ ਜਾਂਦੇ ਹਨ), ਨਾਹ ਮੈਂ (ਹਿੰਦੂਆਂ ਵਾਂਗ) ਤੀਰਥਾਂ ਤੇ ਪੂਜਾ ਕਰਨ ਜਾਂਦਾ ਹਾਂ ।
I do not make pilgrimages to Mecca, nor do I worship at Hindu sacred shrines.
 
ਮੈਂ ਤਾਂ ਸਿਰਫ਼ ਇੱਕ ਪਰਮਾਤਮਾ ਨੂੰ ਸਿਮਰਦਾ ਹਾਂ, ਕਿਸੇ ਹੋਰ ਦੂਜੇ ਨੂੰ ਨਹੀਂ (ਸਿਮਰਦਾ) ।੨।
I serve the One Lord, and not any other. ||2||
 
ਹੇ ਭਾਈ! ਮੈਂ ਨਾਹ (ਹਿੰਦੂਆਂ ਵਾਂਗ ਵੇਦ-) ਪੂਜਾ ਕਰਦਾ ਹਾਂ, ਨਾਹ (ਮੁਸਲਮਾਨ ਵਾਂਗ) ਨਿਮਾਜ਼ ਪੜ੍ਹਦਾ ਹਾਂ ।
I do not perform Hindu worship services, nor do I offer the Muslim prayers.
 
ਮੈਂ ਤਾਂ ਸਿਰਫ਼ ਨਿਰੰਕਾਰ ਨੂੰ ਹਿਰਦੇ ਵਿਚ ਵਸਾ ਕੇ (ਉਸ ਅੱਗੇ) ਸਿਰ ਨਿਵਾਂਦਾ ਹਾਂ ।੩।
I have taken the One Formless Lord into my heart; I humbly worship Him there. ||3||
 
ਹੇ ਭਾਈ! (ਆਤਮਕ ਜੀਵਨ ਦੀ ਅਗਵਾਈ ਵਾਸਤੇ) ਨਾਹ ਅਸੀ ਹਿੰਦੂ (ਦੇ ਮੁਥਾਜ) ਹਾਂ, ਨਾਹ ਅਸੀਂ ਮੁਸਲਮਾਨ (ਦੇ ਮੁਥਾਜ) ਹਾਂ ।
I am not a Hindu, nor am I a Muslim.
 
ਸਾਡੇ ਇਹ ਸਰੀਰ ਸਾਡੀ ਇਹ ਜਿੰਦ (ਉਸ ਪਰਮਾਤਮਾ) ਦੇ ਦਿੱਤੇ ਹੋਏ ਹਨ (ਜਿਸ ਨੂੰ ਮੁਸਲਮਾਨ) ਅੱਲਾ (ਆਖਦਾ ਹੈ, ਜਿਸ ਨੂੰ ਹਿੰਦੂ) ਰਾਮ (ਆਖਦਾ ਹੈ) ।੪।
My body and breath of life belong to Allah - to Raam - the God of both. ||4||
 
ਹੇ ਕਬੀਰ! ਆਖ—(ਹੇ ਭਾਈ!) ਮੈਂ ਤਾਂ ਇਹ ਗੱਲ ਖੋਲ੍ਹ ਕੇ ਦੱਸਦਾ ਹਾਂ
Says Kabeer, this is what I say:
 
ਕਿ ਮੈਂ ਆਪਣੇ ਗੁਰੂ-ਪੀਰ ਨੂੰ ਮਿਲ ਕੇ ਆਪਣੇ ਖਸਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਰੱਖੀ ਹੈ ।੫।੩।
meeting with the Guru, my Spiritual Teacher, I realize God, my Lord and Master. ||5||3||
 
Bhairao, Fifth Mehl:
 
ਹੇ ਭਾਈ! (ਸੰਤ ਜਨਾਂ ਦੀ ਸਹਾਇਤਾ ਨਾਲ, ਸਾਧ ਸੰਗਤਿ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਦਸੇ ਹਿਰਨੀਆਂ (ਇੰਦ੍ਰੀਆਂ) ਬੰਨ੍ਹ ਕੇ ਲੈ ਆਂਦੀਆਂ (ਵੱਸ ਵਿਚ ਕਰ ਲਈਆਂ) ।
I easily tied up the deer - the ten sensory organs.
 
ਕਦੇ ਖ਼ਤਾ ਨਾਹ ਖਾਣ ਵਾਲੇ ਗੁਰ-ਸ਼ਬਦ-ਤੀਰਾਂ ਨਾਲ ਮੈਂ ਪੰਜ (ਕਾਮਾਦਿਕ) ਹਿਰਨ (ਭੀ) ਵਿੰਨ੍ਹ ਲਏ ।੧।
I shot five of the desires with the Word of the Lord's Bani. ||1||
 
ਹੇ ਭਾਈ! ਸੰਤ ਜਨਾਂ ਨੂੰ ਨਾਲ ਲੈ ਕੇ ਮੈਂ ਸ਼ਿਕਾਰ ਖੇਡਣ ਚੜ੍ਹ ਪਿਆ
I go out hunting with the Saints,
 
(ਸਾਧ ਸੰਗਤਿ ਵਿਚ ਟਿਕ ਕੇ ਮੈਂ ਕਾਮਾਦਿਕ ਹਿਰਨਾਂ ਨੂੰ ਫੜਨ ਲਈ ਤਿਆਰੀ ਕਰ ਲਈ) । ਬਿਨਾ ਘੋੜਿਆਂ ਤੋਂ ਬਿਨਾ ਹਥਿਆਰਾਂ ਤੋਂ (ਉਹ ਕਾਮਾਦਿਕ) ਹਿਰਨ ਮੈਂ ਫੜ ਲਏ (ਵੱਸ ਵਿਚ ਕਰ ਲਏ) ।੧।ਰਹਾਉ।
and we capture the deer without horses or weapons. ||1||Pause||
 
ਹੇ ਭਾਈ! (ਸਾਧ ਸੰਗਤਿ ਦੀ ਬਰਕਤਿ ਨਾਲ, ਸੰਤ ਜਨਾਂ ਦੀ ਸਹਾਇਤਾ ਨਾਲ) ਵਿਸ਼ੇ-ਵਿਕਾਰਾਂ ਦਾ ਸ਼ਿਕਾਰ ਖੇਡਣ ਵਾਲਾ ਸੁਭਾਉ (ਮੇਰੇ ਅੰਦਰੋਂ) ਦੌੜ ਕੇ ਬਾਹਰ ਨਿਕਲ ਗਿਆ ।
My mind used to run around outside hunting.
 
(ਜਿਸ ਮਨ ਨੂੰ ਪਕੜਨਾ ਸੀ ਉਹ ਮਨ-) ਸ਼ਿਕਾਰ ਮੈਨੂੰ ਆਪਣੇ ਸਰੀਰ ਦੇ ਅੰਦਰ ਹੀ ਲੱਭ ਪਿਆ (ਤੇ, ਮੈਂ ਉਸ ਨੂੰ ਕਾਬੂ ਕਰ ਲਿਆ) ।੨।
But now, I have found the game within the home of my body-village. ||2||
 
ਹੇ ਭਾਈ! (ਪੰਜਾਂ) ਹਿਰਨਾਂ ਨੂੰ ਫੜ ਕੇ ਮੈਂ ਆਪਣੇ ਘਰ ਵਿਚ ਲੈ ਆਂਦਾ, ਆਪਣੀ ਹੱਟੀ ਵਿਚ ਲੈ ਆਂਦਾ ।
I caught the deer and brought them home.
 
(ਸੰਤ ਜਨ ਉਹਨਾਂ ਨੂੰ) ਰਤਾ ਰਤਾ ਕਰ ਕੇ (ਮੇਰੇ ਅੰਦਰੋਂ) ਦੂਰ-ਦੁਰਾਡੇ ਥਾਂ ਲੈ ਗਏ (ਮੇਰੇ ਅੰਦਰੋਂ ਸੰਤ ਜਨਾਂ ਨੇ ਪੰਜਾਂ ਕਾਮਾਦਿਕ ਹਿਰਨਾਂ ਨੂੰ ਉੱਕਾ ਹੀ ਕੱਢ ਦਿੱਤਾ) ।੩।
Dividing them up, I shared them, bit by bit. ||3||
 
ਹੇ ਭਾਈ! ਸੰਤ ਜਨਾਂ ਨੇ ਇਹ ਫੜਿਆ ਹੋਇਆ ਸ਼ਿਕਾਰ (ਇਹ ਵੱਸ ਵਿਚ ਕੀਤਾ ਹੋਇਆ ਮੇਰਾ ਮਨ) ਮੈਨੂੰ ਬਖ਼ਸ਼ੀਸ਼ ਦੇ ਤੌਰ ਤੇ ਦੇ ਦਿੱਤਾ ।
God has given this gift.
 
ਹੁਣ ਮੈਂ ਨਾਨਕ ਦੇ ਹਿਰਦੇ ਵਿਚ ਸਿਰਫ਼ ਪਰਮਾਤਮਾ ਦਾ ਨਾਮ ਹੀ ਨਾਮ ਹੈ (ਮਨ ਵੱਸ ਵਿਚ ਆ ਗਿਆ ਹੈ, ਤੇ ਕਾਮਾਦਿਕ ਭੀ ਆਪਣਾ ਜ਼ੋਰ ਨਹੀਂ ਪਾ ਸਕਦੇ) ।੪।੪।
Nanak's home is filled with the Naam, the Name of the Lord. ||4||4||
 
Bhairao, Fifth Mehl:
 
ਹੇ ਭਾਈ! ਪਰਮਾਤਮਾ ਤੋਂ ਟੁੱਟੇ ਹੋਏ ਮਨੁੱਖ ਨੂੰ ਜੇ ਸੌ ਵਾਰੀ ਭੀ ਬੜੀ ਤਾਂਘ ਨਾਲ (ਉਸ ਦਾ ਆਤਮਕ ਜੀਵਨ ਕਾਇਮ ਰੱਖਣ ਲਈ ਨਾਮ-) ਭੋਜਨ ਖਵਾਲਣ ਦਾ ਜਤਨ ਕੀਤਾ ਜਾਏ,
Even though he may be fed with hundreds of longings and yearnings,
 
ਤਾਂ ਭੀ ਉਸ ਦੇ ਚਿੱਤ ਵਿਚ ਪਰਮਾਤਮਾ ਦਾ ਨਾਮ (-ਭੋਜਨ) ਟਿਕ ਨਹੀਂ ਸਕਦਾ ।੧।
still the faithless cynic does not remember the Lord, Har, Har. ||1||
 
ਹੇ ਭਾਈ! (ਪਰਮਾਤਮਾ ਦੇ ਚਰਨਾਂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਸੰਗਤਿ ਕਰਨ ਦੇ ਥਾਂ) ਸੰਤ ਜਨਾਂ ਪਾਸੋਂ (ਸਹੀ ਜੀਵਨ-ਜੁਗਤਿ ਦੀ) ਸਿੱਖਿਆ ਲਿਆ ਕਰੋ ।
Take in the teachings of the humble Saints.
 
ਸੰਤ ਜਨਾਂ ਦੀ ਸੰਗਤਿ ਵਿਚ (ਰਹਿ ਕੇ) ਤੁਸੀਂ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਵੋਗੇ ।੧।ਰਹਾਉ।
In the Saadh Sangat, the Company of the Holy, you shall obtain the supreme status. ||1||Pause||
 
ਹੇ ਭਾਈ! ਜੇ ਕਿਸੇ ਪੱਥਰ ਉੱਤੇ ਬਹੁਤ ਸਾਰਾ ਪਾਣੀ ਸੁਟਾਇਆ ਜਾਏ,
Stones may be kept under water for a long time.
 
(ਤਾਂ ਭੀ ਉਹ ਪੱਥਰ ਅੰਦਰੋਂ) ਭਿੱਜਦਾ ਨਹੀਂ, (ਅੰਦਰੋਂ ਉਹ) ਬਿਲਕੁਲ ਸੁੱਕਾ ਹੀ ਰਹਿੰਦਾ ਹੈ (ਇਹੀ ਹਾਲ ਹੈ ਸਾਕਤ ਦਾ) ।੨।
Even so, they do not absorb the water; they remain hard and dry. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by