ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਜੀਵ ਵਾਸਤੇ) ਸਾਰੀ ਦੁਨੀਆ (ਦਾ ਧਨ-ਪਦਾਰਥ) ਸੁਆਹ (ਦੇ ਤੁੱਲ) ਹੈ ।੧।
Without the Naam, the Name of the Lord, the whole world is just ashes. ||1||
ਹੇ ਪ੍ਰਭੂ! ਤੇਰੀ ਰਚੀ ਕੁਦਰਤਿ ਇਕ ਹੈਰਾਨ ਕਰਨ ਵਾਲਾ ਤਮਾਸ਼ਾ ਹੈ, ਤੇਰੇ ਚਰਨ ਸਲਾਹੁਣ-ਜੋਗ ਹਨ ।
Your Creative Power is marvellous, and Your Lotus Feet are admirable.
ਹੇ ਸਦਾ ਕਾਇਮ ਰਹਿਣ ਵਾਲੇ ਪਾਤਿਸ਼ਾਹ! ਤੇਰੀ ਸਿਫ਼ਤਿ-ਸਾਲਾਹ (ਇਕ) ਅਮੋਲਕ (ਖ਼ਜ਼ਾਨਾ) ਹੈ ।੨।
Your Praise is priceless, O True King. ||2||
ਹੇ ਭਾਈ! ਦਿਨ ਰਾਤ ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਹ ਗਰੀਬਾਂ ਉੱਤੇ ਮਿਹਰ ਕਰਨ ਵਾਲਾ ਹੈ,
God is the Support of the unsupported.
ਉਹ ਨਿਆਸਰਿਆਂ ਦਾ ਆਸਰਾ ਹੈ (ਨਿਓਟਿਆਂ ਦੀ) ਓਟ ਹੈ ।੩।
Meditate day and night on the Cherisher of the meek and humble. ||3||
ਹੇ ਨਾਨਕ! ਜਿਸ ਮਨੁੱਖ ਉੱਤੇ ਮਾਲਕ-ਪ੍ਰਭੂ ਆਪ ਦਇਆਵਾਨ ਹੁੰਦਾ ਹੈ,
God has been merciful to Nanak.
ਉਸ ਦੀ ਜਿੰਦ ਤੋਂ, ਉਸ ਦੇ ਦਿਲ ਤੋਂ, ਉਸ ਦੇ ਪ੍ਰਾਣਾਂ ਤੋਂ ਉਹ ਕਦੇ ਭੀ ਨਹੀਂ ਵਿਸਰਦਾ ।੪।੧੦।
May I never forget God; He is my heart, my soul, my breath of life. ||4||10||
Bhairao, Fifth Mehl:
ਹੇ ਭਾਈ! (ਇਹ) ਸਦਾ ਕਾਇਮ ਰਹਿਣ ਵਾਲਾ (ਹਰਿ-ਨਾਮ) ਧਨ ਗੁਰੂ ਦੀ ਸਰਨ ਪੈ ਕੇ ਹਾਸਲ ਕਰੋ ।
As Gurmukh, obtain the true wealth.
ਪਰਮਾਤਮਾ ਵਲੋਂ ਵਰਤੀ ਰਜ਼ਾ ਨੂੰ (ਆਪਣੇ) ਭਲੇ ਵਾਸਤੇ ਜਾਣ ਕੇ ਸਹਾਰੋ
Accept the Will of God as True. ||1||
ਸਦਾ ਆਤਮਕ ਜੀਵਨ ਵਾਲੇ ਬਣੇ ਰਹੋ
Live, live, live forever.
ਸਦਾ ਆਹਰ ਨਾਲ ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਪੀਂਦੇ ਰਹੋ,
Rise early each day, and drink in the Nectar of the Lord.
ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਆਪਣੀ ਜੀਭ ਨਾਲ ਉਚਾਰਦੇ ਰਹੋ ।੧।ਰਹਾਉ।
With your tongue, chant the Name of the Lord, Har, Har, Har, Har. ||1||Pause||
ਹੇ ਭਾਈ! ਸਿਰਫ਼ ਹਰਿ-ਨਾਮ ਦੀ ਰਾਹੀਂ ਹੀ ਜਗਤ ਵਿਚ ਸੰਸਾਰ-ਸਮੁੰਦਰ ਤੋਂ ਪਾਰ-ਉਤਾਰਾ ਹੁੰਦਾ ਹੈ,
In this Dark Age of Kali Yuga, the One Name alone shall save you.
ਨਾਨਕ (ਤੁਹਾਨੂੰ) ਪਰਮਾਤਮਾ ਨਾਲ ਮਿਲਾਪ ਦੀ (ਇਹੀ) ਜੁਗਤਿ ਦੱਸਦਾ ਹੈ ।੨।੧੧।
Nanak speaks the wisdom of God. ||2||11||
Bhairao, Fifth Mehl:
ਹੇ ਭਾਈ! (ਜਿਸ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਗੁਰੂ ਦੀ ਸਰਨ ਪੈ ਕੇ ਸਾਰੇ ਫਲ (ਦੇਣ ਵਾਲਾ ਹਰਿ-ਨਾਮ) ਪ੍ਰਾਪਤ ਕਰ ਲੈਂਦਾ ਹ
Serving the True Guru, all fruits and rewards are obtained.
(ਤੇ, ਇਸ ਤਰ੍ਹਾਂ) ਜਨਮਾਂ ਜਨਮਾਂ ਦੇ ਵਿਕਾਰਾਂ ਦੀ ਮੈਲ ਦੂਰ ਕਰ ਲੈਂਦਾ ਹੈ ।੧।
The filth of so many lifetimes is washed away. ||1||
ਹੇ ਪ੍ਰਭੂ! ਤੇਰਾ ਨਾਮ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ ।
Your Name, God, is the Purifier of sinners.
ਪਰ ਤੇਰੇ ਗੁਣ ਗਾਵਣ ਦੀ ਦਾਤਿ ਉਸੇ ਨੂੰ ਮਿਲਦੀ ਹੈ ਜਿਸ ਦੇ ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਗੁਰੂ ਦੀ ਪ੍ਰਾਪਤੀ ਉਸ ਦੇ ਭਾਗਾਂ ਵਿਚ) ਲਿਖੀ ਹੈ ।੧।ਰਹਾਉ।
Because of the karma of my past deeds, I sing the Glorious Praises of the Lord. ||1||Pause||
ਹੇ ਭਾਈ! ਗੁਰੂ ਦੀ ਸੰਗਤਿ ਵਿਚ ਰਿਹਾਂ ਸੰਸਾਰ-ਸਮੁੰਦਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ,
In the Saadh Sangat, the Company of the Holy, I am saved.
(ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਪਰਮਾਤਮਾ ਦੇ ਦਰ ਤੇ ਸੋਭਾ ਖੱਟਦਾ ਹੈ ।੨।
I am blessed with honor in God's Court. ||2||
ਹੇ ਭਾਈ! ਪ੍ਰਭੂ ਦੇ ਚਰਨਾਂ ਦੀ ਸੇਵਾ-ਭਗਤੀ ਤੋਂ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਜਿਹੜਾ ਮਨੁੱਖ ਪ੍ਰਭੂ ਦੇ ਚਰਨਾਂ ਦੀ ਸਰਨ ਲੈਂਦਾ ਹੈ)
Serving at God's Feet, all comforts are obtained.
ਉਸ ਦੇ ਚਰਨਾਂ ਦੀ ਧੂੜ ਸਾਰੇ ਦੇਵਤੇ ਸਾਰੇ ਦੈਵੀ ਗੁਣਾਂ ਵਾਲੇ ਮਨੁੱਖ ਲੋੜਦੇ ਹਨ ।੩।
All the angels and demi-gods long for the dust of the feet of such beings. ||3||
ਹੇ ਨਾਨਕ! (ਗੁਰੂ ਦੀ ਸਰਨ ਵਿਚ ਰਹਿ ਕੇ) ਨਾਮ-ਖ਼ਜ਼ਾਨਾ ਮਿਲ ਜਾਂਦਾ ਹੈ ।
Nanak has obtained the treasure of the Naam.
(ਗੁਰੂ ਦੀ ਸੰਗਤਿ ਵਿਚ) ਹਰਿ-ਨਾਮ ਜਪ ਜਪ ਕੇ ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੪।੧੨।
Chanting and meditating on the Lord, the whole world is saved. ||4||12||
Bhairao, Fifth Mehl:
ਹੇ ਭਾਈ! ਪਰਮਾਤਮਾ ਆਪਣੇ ਸੇਵਕ ਨੂੰ (ਸਦਾ ਆਪਣੇ) ਗਲ ਨਾਲ ਲਾਈ ਰੱਖਦਾ ਹੈ,
God hugs His slave close in His Embrace.
ਅਤੇ (ਆਪਣੇ ਸੇਵਕ ਦੇ) ਦੋਖੀ ਨੂੰ (ਈਰਖਾ ਦੀ ਅੰਦਰੇ-ਅੰਦਰ ਧੁਖ ਰਹੀ) ਅੱਗ ਵਿਚ ਪਾਈ ਰੱਖਦਾ ਹੈ ।੧।
He throws the slanderer into the fire. ||1||
ਹੇ ਭਾਈ! ਨਿੰਦਕ-ਦੋਖੀ ਪਾਸੋਂ ਪਰਮਾਤਮਾ (ਆਪਣੇ ਸੇਵਕ ਨੂੰ ਸਦਾ ਆਪ) ਬਚਾਂਦਾ ਹੈ ।
The Lord saves His servants from the sinners.
ਨਿੰਦਕ-ਦੋਖੀ ਦੀ ਆਤਮਕ ਅਵਸਥਾ ਕਿਤੇ ਭੀ ਉੱਚੀ ਨਹੀਂ ਹੋ ਸਕਦੀ, (ਕਿਉਂਕਿ) ਨਿੰਦਕ-ਦੋਖੀ ਆਪਣੇ ਕਮਾਏ ਕਰਮਾਂ ਅਨੁਸਾਰ (ਸਦਾ ਨਿੰਦਾ-ਈਰਖਾ ਦੀ ਅੱਗ ਵਿਚ ਅੰਦਰੇ ਅੰਦਰ) ਸੜਦਾ ਰਹਿੰਦਾ ਹੈ ।੧।ਰਹਾਉ।
No one can save the sinner. The sinner is destroyed by his own actions. ||1||Pause||
ਹੇ ਭਾਈ! ਪਰਮਾਤਮਾ ਦੇ ਸੇਵਕ ਦੀ ਪਰਮਾਤਮਾ ਨਾਲ ਪ੍ਰੀਤ ਬਣੀ ਰਹਿੰਦੀ ਹੈ,
The Lord's slave is in love with the Dear Lord.
ਪਰ ਸੇਵਕ ਦੇ ਦੋਖੀ ਦਾ (ਨਿੰਦਾ-ਈਰਖਾ ਆਦਿਕ) ਭੈੜੇ ਕੰਮਾਂ ਨਾਲ ਪਿਆਰ ਬਣਿਆ ਰਹਿੰਦਾ ਹੈ ।੨।
The slanderer loves something else. ||2||
ਹੇ ਭਾਈ! (ਸਦਾ ਹੀ) ਪਰਮਾਤਮਾ ਨੇ (ਆਪਣੇ ਸੇਵਕ ਦੀ ਲਾਜ ਰੱਖ ਕੇ) ਆਪਣਾ ਮੁੱਢ-ਕਦੀਮਾਂ ਦਾ (ਇਹ) ਸੁਭਾਉ (ਜਗਤ ਵਿਚ) ਪਰਗਟ ਕੀਤਾ ਹੈ,
The Supreme Lord God has revealed His Innate Nature.
(ਸੇਵਕ ਦੇ) ਨਿੰਦਕ-ਦੋਖੀ ਨੇ (ਭੀ ਸਦਾ) ਆਪਣੇ ਕੀਤੇ ਮੰਦੇ ਕਰਮ ਦਾ ਫਲ ਭੁਗਤਿਆ ਹੈ ।੩।
The evil-doer obtains the fruits of his own actions. ||3||
ਹੇ ਨਾਨਕ! ਜਿਹੜਾ ਪਰਮਾਤਮਾ ਨਾਹ ਜੰਮਦਾ ਹੈ ਨਾਹ ਮਰਦਾ ਹੈ ਜਿਹੜਾ ਪਰਮਾਤਮਾ ਸਭ ਥਾਈਂ ਵਿਆਪਕ ਹੈ,
God does not come or go; He is All-pervading and permeating.
ਉਸ ਦੇ ਦਾਸ (ਸਦਾ) ਉਸ ਦੀ ਸਰਨ ਪਏ ਰਹਿੰਦੇ ਹਨ ।੪।੧੩।
Slave Nanak seeks the Sanctuary of the Lord. ||4||13||
Raag Bhairao, Fifth Mehl, Chaupadas, Second House:
One Universal Creator God. By The Grace Of The True Guru:
ਹੇ ਮਨ! ਜਿਹੜਾ ਸੋਹਣਾ ਪ੍ਰਭੂ ਲੱਛਮੀ ਦਾ ਆਸਰਾ ਹੈ, ਜਿਹੜਾ ਆਕਾਰ-ਰਹਿਤ ਪ੍ਰਭੂ ਸਭਨਾਂ ਨੂੰ ਪੈਦਾ ਕਰਨ ਵਾਲਾ ਹੈ, ਜਿਹੜਾ ਸਾਰੇ ਸੁਖ ਦੇਣ ਵਾਲਾ ਹੈ,
The Fascinating Lord, the Creator of all, the Formless Lord, is the Giver of Peace.
ਉਸ ਨੂੰ ਛੱਡ ਕੇ ਤੂੰ ਹੋਰ ਹੋਰ ਦੀ ਸੇਵਾ-ਪੂਜਾ ਕਰਦਾ ਹੈਂ, ਤੂੰ ਮਾਇਆ ਦੇ ਕੋਝੇ ਸੁਆਦਾਂ ਵਿਚ ਮਸਤ ਹੈਂ ।੧।
You have abandoned this Lord, and you serve another. Why are you intoxicated with the pleasures of corruption? ||1||
ਹੇ ਮੇਰੇ ਮਨ! ਤੂੰ (ਸਦਾ) ਪਰਮਾਤਮਾ ਦਾ ਨਾਮ ਜਪਿਆ ਕਰ ।
O my mind, meditate on the Lord of the Universe.
(ਸਿਮਰਨ ਤੋਂ ਬਿਨਾ) ਹੋਰ ਸਾਰੇ ਹੀਲੇ (ਕਰਦੇ ਲੋਕ) ਮੈਂ ਵੇਖੇ ਹਨ (ਇਹੀ) ਨਤੀਜਾ ਨਿਕਲਦਾ ਵੇਖਿਆ ਹੈ ਕਿ) ਹੋਰ ਜਿਹੜਾ ਭੀ ਹੀਲਾ ਸੋਚਿਆ ਜਾਂਦਾ ਹੈ ਉਸ (ਹੀਲੇ) ਨਾਲ (ਆਤਮਕ ਜੀਵਨ ਦਾ) ਕੰਮ (ਸਗੋਂ) ਵਿਗੜਦਾ (ਹੀ) ਹੈ ।੧।ਰਹਾਉ।
I have seen all other sorts of efforts; whatever you can think of, will only bring failure. ||1||Pause||
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ ਮਨੁੱਖ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਮਨੁੱਖ ਮਾਲਕ-ਪ੍ਰਭੂ ਨੂੰ ਛੱਡ ਕੇ ਉਸ ਦੀ ਦਾਸੀ (ਮਾਇਆ) ਨੂੰ ਹੀ ਹਰ ਵੇਲੇ ਚੇਤੇ ਰੱਖਦੇ ਹਨ ।
The blind, ignorant, self-willed manmukhs forsake their Lord and Master, and dwell on His slave Maya.
ਅਜਿਹੇ ਨਿਗੁਰੇ ਮਨੁੱਖ, ਪਸ਼ੂਆਂ ਵਰਗੇ ਜੀਵਨ ਵਾਲੇ ਮਨੁੱਖ ਉਹਨਾਂ ਬੰਦਿਆਂ ਨੂੰ ਨਿੰਦਦੇ ਹਨ ਜਿਹੜੇ ਪਰਮਾਤਮਾ ਦੀ ਭਗਤੀ ਕਰਦੇ ਹਨ ।੨।
They slander those who worship their Lord; they are like beasts, without a Guru. ||2||
ਹੇ ਭਾਈ! ਇਹ ਜਿੰਦ ਇਹ ਸਰੀਰ ਇਹ ਧਨ—ਇਹ ਸਭ ਕੁਝ ਪਰਮਾਤਮਾ ਦਾ ਦਿੱਤਾ ਹੋਇਆ ਹੈ, ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਖਦੇ ਰਹਿੰਦੇ ਹਨ ਕਿ ਇਹ ਹਰੇਕ ਚੀਜ਼ ਸਾਡੀ ਹੈ ।
Soul, life, body and wealth all belong to God, but the faithless cynics claim that they own them.