ਉਹ ਮਨੁੱਖ ਹਰ ਰੋਜ਼ ਹਰ ਵੇਲੇ ਪਰਮਾਤਮਾ ਦੇ ਡਰ-ਅਦਬ ਵਿਚ ਟਿਕਿਆ ਰਹਿੰਦਾ ਹੈ, ਤੇ ਉਸ ਡਰ-ਅਦਬ ਦੀ ਬਰਕਤਿ ਨਾਲ ਆਪਣੇ ਮਨ ਨੂੰ ਮਾਰ ਕੇ (ਵਿਕਾਰਾਂ ਵਲੋਂ ਮਾਰ ਕੇ ਵਿਕਾਰਾਂ ਵਲ ਦੀ) ਦੌੜ-ਭੱਜ ਦੂਰ ਕਰੀ ਰੱਖਦਾ ਹੈ ।੫।
Night and day, they remain in the Fear of God; conquering their fears, their doubts are dispelled. ||5||
ਜਿਸ ਮਨੁੱਖ ਨੇ (ਆਪਣੇ ਮਨ ਦੀ ਵਿਕਾਰਾਂ ਵਲ ਦੀ) ਦੌੜ-ਭੱਜ ਮੁਕਾ ਲਈ, ਉਸ ਨੇ ਸਦਾ ਆਤਮਕ ਆਨੰਦ ਮਾਣਿਆ,
Dispelling their doubts, they find a lasting peace.
ਗੁਰੂ ਦੀ ਕਿਰਪਾ ਨਾਲ ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ ।
By Guru's Grace, the supreme status is attained.
ਜੀਵਨ ਨੂੰ ਪਵਿੱਤ੍ਰ ਕਰਨ ਵਾਲੀ ਗੁਰਬਾਣੀ ਦੀ ਸਹਾਇਤਾ ਨਾਲ ਉਸ ਦਾ ਮਨ ਪਵਿੱਤ੍ਰ ਹੋ ਗਿਆ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੬।
Deep within, they are pure, and their words are pure as well; intuitively, they sing the Glorious Praises of the Lord. ||6||
(ਪੰਡਿਤ) ਵੈਦ ਸ਼ਾਸਤ੍ਰ ਸਿਮ੍ਰਿਤੀਆਂ (ਆਦਿਕ ਧਰਮ-ਪੁਸਤਕ) ਹੋਰਨਾਂ ਨੂੰ ਪੜ੍ਹ ਪੜ੍ਹ ਕੇ ਸੁਣਾਂਦਾ ਰਹਿੰਦਾ ਹੈ,
They recite the Simritees, the Shaastras and the Vedas,
ਪਰ ਆਪ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ । ਉਹ ਅਸਲੀਅਤ ਨੂੰ ਨਹੀਂ ਸਮਝਦਾ ।
but deluded by doubt, they do not understand the essence of reality.
ਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਉਹ ਆਤਮਕ ਆਨੰਦ ਨਹੀਂ ਮਾਣ ਸਕਦਾ, ਦੁੱਖ ਹੀ ਦੁੱਖ (ਪੈਦਾ ਕਰਨ ਵਾਲੀ) ਕਮਾਈ ਕਰਦਾ ਰਹਿੰਦਾ ਹੈ ।੭।
Without serving the True Guru, they find no peace; they earn only pain and misery. ||7||
(ਪਰ ਇਹ ਸਾਰੀ ਖੇਡ ਪਰਮਾਤਮਾ ਦੇ ਆਪਣੇ ਹੱਥ ਵਿਚ ਹੈ । ਸਭ ਜੀਵਾਂ ਵਿਚ ਵਿਆਪਕ ਹੋ ਕੇ ਪਰਮਾਤਮਾ) ਆਪ ਹੀ (ਸਭ ਕੁਝ) ਕਰਦਾ ਹੈ । ਕਿਸ ਨੂੰ ਕੋਈ ਆਖ ਸਕਦਾ ਹੈ (ਕਿ ਤੂੰ ਕੁਰਾਹੇ ਜਾ ਰਿਹਾ ਹੈਂ) ?
The Lord Himself acts; unto whom should we complain?
ਕਿਸੇ ਨੂੰ ਸਮਝਾਣ ਦੀ ਲੋੜ ਤਦੋਂ ਹੀ ਪੈ ਸਕਦੀ ਹੈ, ਜੇ ਉਹ (ਆਪ) ਕੁਰਾਹੇ ਪਿਆ ਹੋਇਆ ਹੋਵੇ ।
How can anyone complain that the Lord has made a mistake?
ਹੇ ਨਾਨਕ ! ਪਰਮਾਤਮਾ ਆਪ ਹੀ (ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਕਰ ਰਿਹਾ ਹੈ ਤੇ (ਜੀਵਾਂ ਪਾਸੋਂ) ਕਰਾ ਰਿਹਾ ਹੈ, ਉਹ ਆਪ ਹੀ (ਸਰਬ-ਵਿਆਪਕ ਹੋ ਕੇ ਆਪਣੇ) ਨਾਮ ਵਿਚ ਹੀ ਲੀਨ ਹੋ ਸਕਦਾ ਹੈ ।੮।੭।੮।
O Nanak, the Lord Himself does, and causes things to be done; chanting the Naam, we are absorbed in the Naam. ||8||7||8||
Maajh, Third Mehl:
ਪ੍ਰਭੂ ਆਪ ਹੀ (ਜਿਨ੍ਹਾਂ ਮਨੁੱਖਾਂ ਨੂੰ) ਆਤਮਕ ਅਡੋਲਤਾ ਦੇ (ਰੰਗ) ਵਿਚ ਰੰਗਦਾ ਹੈ, ਸ੍ਰੇਸ਼ਟ ਪਿਆਰ (ਦੇ ਰੰਗ) ਵਿਚ ਰੰਗਦਾ ਹੈ,
He Himself imbues us with His Love, with effortless ease.
ਜਿਨ੍ਹਾਂ ਨੂੰ ਗੁਰੂ ਦੇ ਸ਼ਬਦ ਵਿਚ (ਜੋੜ ਕੇ ਇਹ) ਰੰਗ ਚਾੜ੍ਹਦਾ ਹੈ,
Through the Word of the Guru's Shabad, we are dyed in the color of the Lord's Love.
ਉਹਨਾਂ ਦਾ ਮਨ ਰੰਗਿਆ ਜਾਂਦਾ ਹੈ ਉਹਨਾਂ ਦਾ ਸਰੀਰ ਰੰਗਿਆ ਜਾਂਦਾ ਹੈ, ਉਹਨਾਂ ਦੀ ਜੀਭ (ਨਾਮ-) ਰੰਗ ਵਿਚ ਗੂੜ੍ਹੀ ਲਾਲ ਹੋ ਜਾਂਦੀ ਹੈ । ਗੁਰੂ ਉਹਨਾਂ ਨੂੰ ਪ੍ਰਭੂ ਦੇ ਡਰ-ਅਦਬ ਵਿਚ ਰੱਖ ਕੇ ਪ੍ਰਭੂ ਦੇ ਪਿਆਰ ਵਿਚ ਜੋੜ ਕੇ ਨਾਮ-ਰੰਗ ਚਾੜ੍ਹਦਾ ਹੈ ।੧।
This mind and body are so imbued, and this tongue is dyed in the deep crimson color of the poppy. Through the Love and the Fear of God, we are dyed in this color. ||1||
ਮੈਂ ਸਦਾ ਉਹਨਾਂ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜੋ ਉਸ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾਂਦੇ ਹਨ ਜਿਸ ਨੂੰ ਕਿਸੇ ਦਾ ਡਰ ਖ਼ਤਰਾ ਨਹੀਂ ।
I am a sacrifice, my soul is a sacrifice, to those who enshrine the Fearless Lord within their minds.
ਜਿਨ੍ਹਾਂ ਨੇ ਗੁਰੂ ਦੀ ਕਿਰਪਾ ਨਾਲ ਨਿਰਭਉ ਪਰਮਾਤਮਾ ਦਾ ਧਿਆਨ ਧਰਿਆ ਹੈ, ਪਰਮਾਤਮਾ ਉਹਨਾਂ ਨੂੰ ਗੁਰੂ ਦੇ ਸ਼ਬਦ ਵਿਚ ਜੋੜ ਕੇ ਜ਼ਾਹਰ-ਰੂਪ ਸੰਸਾਰ-ਸੰਮੁਦਰ ਤੋਂ ਪਾਰ ਲੰਘਾ ਲੈਂਦਾ ਹੈ (ਭਾਵ, ਉਸ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ ਜਿਸ ਦਾ ਮੋਹ ਆਤਮਕ ਜੀਵਨ ਵਾਸਤੇ ਜ਼ਹਰ ਵਰਗਾ ਹੈ) ।੧।ਰਹਾਉ।
By Guru's Grace, I meditate on the Fearless Lord; the Shabad has carried me across the poisonous world-ocean. ||1||Pause||
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਚਤੁਰਾਈਆਂ ਕਰਦੇ ਹਨ (ਤੇ ਆਖਦੇ ਹਨ ਕਿ ਅਸੀਂ ਤੀਰਥ-ਇਸ਼ਨਾਨ ਆਦਿਕ ਪੁੰਨ-ਕਰਮ ਕਰਦੇ ਹਾਂ)
The idiotic self-willed manmukhs try to be clever,
(ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਬਾਹਰੋਂ ਕਿਤਨਾ ਭੀ ਪਵਿਤ੍ਰ ਕਰਮ ਕਰਨ ਵਾਲਾ ਹੋਵੇ (ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ ।
but in spite of their bathing and washing, they shall not be acceptable.
(ਉਹ ਜਗਤ ਵਿਚ ਆਤਮਕ ਜੀਵਨ ਵਲੋਂ) ਜਿਹੋ ਜਿਹਾ (ਖ਼ਾਲੀ ਆਉਂਦਾ ਹੈ ਉਹੋ ਜਿਹਾ (ਖ਼ਾਲੀ) ਹੀ ਚਲਾ ਜਾਂਦਾ ਹੈ (ਜਗਤ ਵਿਚ) ਔਗੁਣ ਕਰ ਕਰ ਕੇ (ਆਖ਼ਰ) ਪਛਤਾਂਦਾ ਹੀ (ਜਾਂਦਾ) ਹੈ ।੨।
As they came, so shall they go, regretting the mistakes they made. ||2||
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਮਨੁੱਖ ਨੂੰ (ਸਹੀ ਜੀਵਨ-ਜੁਗਤਿ ਬਾਰੇ) ਕੁਝ ਨਹੀਂ ਅਹੁੜਦਾ
The blind, self-willed manmukhs do not understand anything;
(ਪਿਛਲੇ ਜਨਮਾਂ ਵਿਚ ਮਨਮੁਖਤਾ ਦੇ ਅਧੀਨ ਕੀਤੇ ਕਰਮਾਂ ਅਨੁਸਾਰ) ਆਤਮਕ ਮੌਤ (ਦੇ ਸੰਸਕਾਰ ਆਪਣੇ ਮਨ ਦੀ ਪੱਟੀ ਉੱਤੇ) ਲਿਖਾ ਕੇ ਉਹ (ਜਗਤ ਵਿਚ) ਆਉਂਦਾ ਹੈ
death was pre-ordained for them when they came into the world, but they do not understand.
(ਇਥੇ ਭੀ ਉਸ ਨੂੰ) ਸਮਝ ਨਹੀਂ ਪੈਂਦੀ, ਆਪਣੇ ਮਨ ਦੇ ਪਿੱਛੇ ਤੁਰ ਕੇ ਹੀ ਕਰਮ ਕਰਦਾ ਰਹਿੰਦਾ ਹੈ, (ਸਹੀ ਜੀਵਨ-ਜੁਗਤਿ ਦੀ ਸੂਝ) ਹਾਸਲ ਨਹੀਂ ਕਰਦਾ, ਤੇ ਪਰਮਾਤਮਾ ਦੇ ਨਾਮ ਤੋਂ ਵਾਂਝਿਆਂ ਰਹਿ ਕੇ ਮਨੁੱਖਾ ਜਨਮ ਅਜਾਈਂ ਗਵਾ ਜਾਂਦਾ ਹੈ ।੩।
The self-willed manmukhs may practice religious rituals, but they do not obtain the Name; without the Name, they lose this life in vain. ||3||
(ਹੇ ਭਾਈ !) ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਹੀ ਕਰਨ-ਜੋਗ ਕੰਮ ਹੈ, ਗੁਰੂ ਦਾ ਸ਼ਬਦ (ਹਿਰਦੇ ਵਿਚ ਵਸਾਣਾ ਹੀ) ਸ੍ਰੇਸ਼ਟ (ਉੱਦਮ) ਹੈ ।
The practice of Truth is the essence of the Shabad.
ਪੂਰੇ ਗੁਰੂ ਦੀ ਰਾਹੀਂ ਹੀ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਦਰਵਾਜ਼ਾ ਲੱਭਦਾ ਹੈ ।
Through the Perfect Guru, the gate of salvation is found.
(ਗੁਰੂ ਜਿਨ੍ਹਾਂ ਨੂੰ) ਹਰ ਵੇਲੇ ਆਪਣੀ ਬਾਣੀ ਦੀ ਰਾਹੀਂ ਆਪਣੇ ਸ਼ਬਦ ਦੀ ਰਾਹੀਂ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣਾਂਦਾ ਰਹਿੰਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਰੰਗੇ ਜਾਂਦੇ ਹਨ, ਉਹ ਉਸ ਦੇ ਪ੍ਰੇਮ‑ਰੰਗ ਵਿਚ ਰੰਗੇ ਜਾਂਦੇ ਹਨ ।੪।
So, night and day, listen to the Word of the Guru's Bani, and the Shabad. Let yourself be colored by this love. ||4||
ਜਿਸ ਮਨੁੱਖ ਦੀ ਜੀਭ ਪੂਰੀ ਲਗਨ ਲਾ ਕੇ ਪਰਮਾਤਮਾ ਦੇ ਨਾਮ-ਰਸ ਵਿਚ ਰੰਗੀ ਜਾਂਦੀ ਹੈ,
The tongue, imbued with the Lord's Essence, delights in His Love.
ਉਸ ਦਾ ਮਨ ਆਤਮਕ ਅਡੋਲਤਾ ਵਿਚ ਮਸਤ ਰਹਿੰਦਾ ਹੈ, ਉਸ ਦਾ ਸਰੀਰ ਪ੍ਰੇਮ-ਰੰਗ ਵਿਚ ਮਗਨ ਰਹਿੰਦਾ ਹੈ ।
My mind and body are enticed by the Lord's Sublime Love.
ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਿਆਰੇ ਪ੍ਰੀਤਮ ਪ੍ਰਭੂ ਨੂੰ ਮਿਲ ਪੈਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ ।੫।
I have easily obtained my Darling Beloved; I am intuitively absorbed in celestial peace. ||5||
ਜਿਸ ਮਨੁੱਖ ਦੇ ਹਿਰਦੇ ਵਿਚ ਲਗਨ ਹੈ, ਉਹੀ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ ।
Those who have the Lord's Love within, sing His Glorious Praises;
ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਅਡੋਲਤਾ ਵਿਚ ਆਤਮਕ ਆਨੰਦ ਵਿਚ ਮਗਨ ਹੋਇਆ ਰਹਿੰਦਾ ਹੈ ।
through the Word of the Guru's Shabad, they are intuitively absorbed in celestial peace.
ਮੈਂ ਸਦਾ ਉਹਨਾਂ ਬੰਦਿਆਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਦੱਸੀ ਕਾਰ ਵਿਚ ਆਪਣਾ ਚਿੱਤ ਲਾਇਆ ਹੋਇਆ ਹੈ ।੬।
I am forever a sacrifice to those who dedicate their consciousness to the Guru's Service. ||6||
ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਮਨੁੱਖਾਂ ਦਾ ਹਿਰਦਾ (ਸਿਫ਼ਤਿ-ਸਾਲਾਹ ਦੇ ਰਸ ਨਾਲ) ਭਿੱਜਿਆ ਰਹਿੰਦਾ ਹੈ,
The True Lord is pleased with Truth, and only Truth.
ਜਿਨ੍ਹਾਂ ਦਾ ਮਨ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰ ਕੇ ਸਦਾ-ਥਿਰ ਦੀ ਯਾਦ ਵਿਚ ਗਿੱਝਿਆ ਰਹਿੰਦਾ ਹੈ ਉਹ ਸ੍ਰੇਸ਼ਟ ਅੰਤਰ ਆਤਮੇ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ ।
By Guru's Grace, one's inner being is deeply imbued with His Love.
ਪ੍ਰਭੂ ਆਪ ਹੀ ਉਹਨਾਂ ਨੂੰ ਇਹ ਸਰਧਾ ਬਖ਼ਸ਼ਦਾ ਹੈ ਕਿ ਸਿਫ਼ਤਿ-ਸਾਲਾਹ ਦੀ ਕਾਰ ਹੀ ਸਹੀ ਜੀਵਨ-ਕਾਰ ਹੈ ।੭।
Sitting in that blessed place, sing the Glorious Praises of the Lord, who Himself inspires us to accept His Truth. ||7||
ਪਰ ਪ੍ਰਭੂ ਦਾ ਨਾਮ ਸਿਮਰਨ ਦੀ ਸੂਝ ਉਹੀ ਮਨੁੱਖ ਹਾਸਲ ਕਰਦਾ ਹੈ, ਜਿਸ ਉੱਤੇ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ ।
That one, upon whom the Lord casts His Glance of Grace, obtains it.
ਗੁਰੂ ਦੀ ਕਿਰਪਾ ਨਾਲ (ਨਾਮ ਸਿਮਰਿਆਂ) ਉਸ ਦੀ ਹਉਮੈ ਦੂਰ ਹੋ ਜਾਂਦੀ ਹੈ ।
By Guru's Grace, egotism departs.
ਹੇ ਨਾਨਕ ! ਉਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਉਸ ਨੂੰ ਸੋਭਾ ਮਿਲਦੀ ਹੈ ।੮।੮।੯।
O Nanak, that one, within whose mind the Name dwells, is honored in the True Court. ||8||8||9||
Maajh Third Mehl:
ਜੇ (ਮਨੁੱਖ) ਗੁਰੂ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ-ਪਰਨਾ ਬਣਾ ਲਏ, ਤਾਂ ਉਸ ਨੂੰ ਇਹ ਭਾਰੀ ਇੱਜ਼ਤ ਮਿਲਦੀ ਹੈ ਕਿ
Serving the True Guru is the greatest greatness.
ਉਹ ਪਰਮਾਤਮਾ ਉਸ ਦੇ ਮਨ ਵਿਚ ਆ ਵੱਸਦਾ ਹੈ ਜਿਸ ਨੂੰ ਦੁਨੀਆ ਵਾਲੀ ਕੋਈ ਚਿੰਤਾ ਪੋਹ ਨਹੀਂ ਸਕਦੀ ।
The Dear Lord automatically comes to dwell in the mind.
(ਹੇ ਭਾਈ !) ਪਰਮਾਤਮਾ (ਮਾਨੋ) ਇਕ ਫਲਦਾਰ ਰੁੱਖ ਹੈ ਜਿਸ ਵਿਚੋਂ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਚੋਂਦਾ ਹੈ । ਜਿਸ ਮਨੁੱਖ ਨੇ (ਉਹ ਰਸ) ਪੀ ਲਿਆ, ਨਾਮ-ਰਸ ਨੇ ਉਸ ਦੀ (ਮਾਇਆ ਦੀ) ਤ੍ਰੇਹ ਦੂਰ ਕਰ ਦਿੱਤੀ ।੧।
The Dear Lord is the fruit-bearing tree; drinking in the Ambrosial Nectar, thirst is quenched. ||1||
ਮੈਂ ਸਦਕੇ ਹਾਂ ਕੁਰਬਾਨ ਹਾਂ (ਪਰਮਾਤਮਾ ਤੋਂ), ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਸਾਧ-ਸੰਗਤਿ ਵਿਚ ਮਿਲਾ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ।
I am a sacrifice, my soul is a sacrifice, to the one who leads me to join the True Congregation.
ਪਰਮਾਤਮਾ ਆਪ ਹੀ ਸਾਧ ਸੰਗਤਿ ਦਾ ਮੇਲ ਕਰਦਾ ਹੈ । (ਜੇਹੜਾ ਮਨੁੱਖ ਸਾਧ ਸੰਗਤਿ ਵਿਚ ਜੁੜਦਾ ਹੈ ਉਹ) ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਹੈ ।੧।ਰਹਾਉ।
The Lord Himself unites me with the Sat Sangat, the True Congregation. Through the Word of the Guru's Shabad, I sing the Glorious Praises of the Lord. ||1||Pause||