ਉਸ ਸੇਵਕ ਦੇ ਉਹ ਸਾਰੇ ਕੰਮ ਸਵਾਰਦਾ ਹੈ ।
- all His affairs are resolved.
ਉਸ ਮਨੁੱਖ ਦਾ ਰਾਖਾ ਉਹ ਪਰਮਾਤਮਾ ਆਪ ਹੀ ਬਣਿਆ ਰਹਿੰਦਾ ਹੈ ।
The One Lord is his Protector.
ਹੇ ਦਾਸ ਨਾਨਕ! (ਜਗਤ ਦਾ ਕੋਈ ਜੀਵ) ਉਸ ਦੀ ਬਰਾਬਰੀ ਨਹੀਂ ਕਰ ਸਕਦਾ ।੪।੪।੧੭।
O servant Nanak, no one can equal him. ||4||4||17||
Bhairao, Fifth Mehl:
ਹੇ ਭਾਈ! ਜੇ (ਜੀਵ ਨੂੰ ਇਹ ਖ਼ਿਆਲ ਬਣਿਆ ਰਹੇ ਕਿ ਪਰਮਾਤਮਾ ਮੈਥੋਂ ਵੱਖਰਾ) ਕਿਤੇ ਦੂਰ ਹੈ, ਤਦੋਂ (ਹਰ ਗੱਲੇ) ਚਿੰਤਾ ਕਰੀਦੀ ਹੈ ।
We should feel sad, if God were beyond us.
ਤਦੋਂ ਭੀ ਝੁਰਦੇ ਰਹੀਦਾ ਹੈ ਜੇ ਪਰਮਾਤਮਾ (ਸਾਡੇ ਮਨੋਂ) ਭੁੱਲ ਜਾਏ ।
We should feel sad, if we forget the Lord.
ਜਦੋਂ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਪਦਾਰਥ (ਪਰਮਾਤਮਾ ਨਾਲੋਂ ਵਧੀਕ) ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ (ਭੀ) ਝੁਰਦੇ ਰਹੀਦਾ ਹੈ ।
We should feel sad, if we are in love with duality.
ਪਰ ਜਦੋਂ (ਇਹ ਯਕੀਨ ਬਣਿਆ ਰਹੇ ਕਿ ਪਰਮਾਤਮਾ) ਹਰੇਕ ਥਾਂ ਵਿਆਪਕ ਹੈ, ਤਦੋਂ ਚਿੰਤਾ-ਝੋਰਾ ਮਿਟ ਜਾਂਦਾ ਹੈ ।੧।
But why should we feel sad? The Lord is pervading everywhere. ||1||
ਹੇ ਭਾਈ! ਮਾਇਆ ਦੇ ਮੋਹ ਵਿਚ ਫਸਿਆ ਹੋਇਆ ਮਨੁੱਖ ਖਿੱਝ ਖਿੱਝ ਕੇ ਆਤਮਕ ਮੌਤ ਮਰਦਾ ਰਹਿੰਦਾ ਹੈ ।
In love and attachment to Maya, the mortals are sad, and are consumed by sadness.
ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੀ ਖ਼ਾਤਰ) ਭਟਕ ਕੇ ਭਟਕ ਕੇ ਭਟਕ ਕੇ ਖ਼ੁਆਰ ਹੁੰਦਾ ਰਹਿੰਦਾ ਹੈ ।੧।ਰਹਾਉ।
Without the Name, they wander and wander and wander, and waste away. ||1||Pause||
ਹੇ ਭਾਈ! ਜੇ (ਇਹ ਖ਼ਿਆਲ ਟਿਕਿਆ ਰਹੇ ਕਿ ਪਰਮਾਤਮਾ ਤੋਂ ਬਿਨਾ) ਕੋਈ ਹੋਰ ਕੁਝ ਕਰ ਸਕਣ ਵਾਲਾ ਹੈ, ਤਦੋਂ ਚਿੰਤਾ-ਫ਼ਿਕਰ ਵਿਚ ਫਸੇ ਰਹੀਦਾ ਹੈ ।
We should feel sad, if there were another Creator Lord.
ਤਦੋਂ ਭੀ ਝੂਰੀਦਾ ਹੈ ਜੇ ਇਹ ਖ਼ਿਆਲ ਬਣੇ ਕਿ ਕੋਈ ਪ੍ਰਾਣੀ ਪਰਮਾਤਮਾ ਦੇ ਹੁਕਮ ਤੋਂ ਬਾਹਰਾ ਮਰ ਸਕਦਾ ਹੈ ।
We should feel sad, if someone dies by injustice.
ਜੇ ਇਹ ਯਕੀਨ ਟਿਕ ਜਾਏ ਕਿ ਪਰਮਾਤਮਾ ਸਾਡੀਆਂ ਲੋੜਾਂ ਜਾਣਦਾ ਨਹੀਂ ਹੈ, ਤਾਂ ਭੀ ਝੁਰਦੇ ਰਹੀਦਾ ਹੈ ।
We should feel sad, if something were not known to the Lord.
ਪਰ, ਹੇ ਪ੍ਰਭੂ! ਤੂੰ ਤਾਂ ਹਰ ਥਾਂ ਮੌਜੂਦ ਹੈਂ, ਫਿਰ ਅਸੀ ਚਿੰਤਾ-ਫ਼ਿਕਰ ਕਿਉਂ ਕਰੀਏ? ।੨।
But why should we feel sad? The Lord is totally permeating everywhere. ||2||
ਹੇ ਭਾਈ! ਕੁਝ ਭੀ ਪਰਮਾਤਮਾ ਦੇ ਹੁਕਮ ਤੋਂ ਬਾਹਰਾ ਨਹੀਂ ਹੁੰਦਾ,
We should feel sad, if God were a tyrant.
ਕਿਸੇ ਨੂੰ ਭੀ ਉਹ ਭੁਲੇਖੇ ਨਾਲ ਦੁਖੀ ਨਹੀਂ ਕਰਦਾ, ਫਿਰ ਚਿੰਤਾ-ਫ਼ਿਕਰ ਕਿਉਂ ਕੀਤਾ ਜਾਏ?
We should feel sad, if He made us suffer by mistake.
ਹੇ ਭਾਈ! ਗੁਰੂ ਨੇ ਇਹ ਦੱਸਿਆ ਹੈ ਕਿ ਜੋ ਕੁਝ ਹੁੰਦਾ ਹੈ ਸਭ ਪ੍ਰਭੂ ਦੇ ਹੁਕਮ ਨਾਲ ਹੀ ਹੁੰਦਾ ਹੈ ।
The Guru says that whatever happens is all by God's Will.
ਇਸ ਵਾਸਤੇ ਅਸੀ ਤਾਂ ਚਿੰਤਾ-ਫ਼ਿਕਰ ਛੱਡ ਕੇ (ਉਸ ਦੀ ਰਜ਼ਾ ਵਿਚ) ਬੇ-ਫ਼ਿਕਰ ਟਿਕੇ ਹੋਏ ਹਾਂ ।੩।
So I have abandoned sadness, and I now sleep without anxiety. ||3||
ਹੇ ਪ੍ਰਭੂ! ਤੂੰ ਸਭ ਜੀਵਾਂ ਦਾ ਮਾਲਕ ਹੈਂ, ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ) ਹੈ ।
O God, You alone are my Lord and Master; all belong to You.
ਜਿਵੇਂ ਤੇਰੀ ਰਜ਼ਾ ਹੁੰਦੀ ਹੈ, ਤੂੰ (ਜੀਵਾਂ ਦੀ ਕਿਸਮਤ ਦਾ) ਫ਼ੈਸਲਾ ਕਰਦਾ ਹੈਂ ।
According to Your Will, You pass judgement.
ਹੇ ਪ੍ਰਭੂ! ਤੈਥੋਂ ਬਿਨਾ (ਤੇਰੇ ਬਰਾਬਰ ਦਾ) ਹੋਰ ਕੋਈ ਨਹੀਂ ਹੈ, ਤੂੰ ਹੀ ਹਰ ਥਾਂ ਵਿਆਪਕ ਹੈਂ ।
There is no other at all; the One Lord is permeating and pervading everywhere.
ਹੇ ਨਾਨਕ! (ਪ੍ਰਭੂ ਦੇ ਦਰ ਤੇ ਹੀ ਅਰਦਾਸ ਕਰਿਆ ਕਰ ਕਿ, ਹੇ ਪ੍ਰਭੂ!) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ।੪।੫।੧੮।
Please save Nanak's honor; I have come to Your Sanctuary. ||4||5||18||
Bhairao, Fifth Mehl:
ਹੇ ਭਾਈ! (ਨਾਚ ਦੇ ਨਾਲ) ਸਾਜ਼ਾਂ ਤੋਂ ਬਿਨਾ ਨਾਚ ਫਬਦਾ ਨਹੀਂ ।
Without music, how is one to dance?
ਗਲੇ ਤੋਂ ਬਿਨਾ ਕੋਈ ਗਵਈਆ ਗਾ ਨਹੀਂ ਸਕਦਾ ।
Without a voice, how is one to sing?
ਤੰਦੀ ਤੋਂ ਬਿਨਾ ਰਬਾਬ ਨਹੀਂ ਵੱਜ ਸਕਦੀ ।
Without strings, how is a guitar to be played?
(ਇਸੇ ਤਰ੍ਹਾਂ) ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਦੁਨੀਆ ਵਾਲੇ ਹੋਰ) ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧।
Without the Naam, all affairs are useless. ||1||
ਹੇ ਭਾਈ! ਦੱਸ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਕੌਣ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕਦਾ ਹੈ?
Without the Naam - tell me: who has ever been saved?
ਗੁਰੂ ਦੀ ਸਰਨ ਪੈਣ ਤੋਂ ਬਿਨਾ ਕਿਵੇਂ ਕੋਈ ਪਾਰ ਲੰਘ ਸਕਦਾ ਹੈ? ।੧।ਰਹਾਉ।
Without the True Guru, how can anyone cross over to the other side? ||1||Pause||
ਹੇ ਭਾਈ! ਜੀਭ ਤੋਂ ਬਿਨਾ ਕੋਈ ਬੋਲਣ-ਜੋਗਾ ਨਹੀਂ ਹੋ ਸਕਦਾ,
Without a tongue, how can anyone speak?
ਕੰਨਾਂ ਤੋਂ ਬਿਨਾ ਕੋਈ ਸੁਣ ਨਹੀਂ ਸਕਦਾ ।
Without ears, how can anyone hear?
ਅੱਖਾਂ ਤੋਂ ਬਿਨਾ ਕੋਈ ਵੇਖ ਨਹੀਂ ਸਕਦਾ ।
Without eyes, how can anyone see?
(ਇਸੇ ਤਰ੍ਹਾਂ) ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਕਿਸੇ ਪੁੱਛ-ਗਿਛ ਵਿਚ ਨਹੀਂ ਹੈ ।੨।
Without the Naam, the mortal is of no account at all. ||2||
ਹੇ ਭਾਈ! ਵਿੱਦਿਆ ਪ੍ਰਾਪਤ ਕਰਨ ਤੋਂ ਬਿਨਾ ਕੋਈ ਪੰਡਿਤ ਨਹੀਂ ਬਣ ਸਕਦੇ ।
Without learning, how can one be a Pandit - a religious scholar?
(ਰਾਜਿਆਂ ਦੇ) ਹੁਕਮ ਤੋਂ ਬਿਨਾ ਰਾਜ ਦੀਆਂ ਸਜਾਵਟਾਂ ਕਿਸੇ ਕੰਮ ਨਹੀਂ ।
Without power, what is the glory of an empire?
(ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਮਨੁੱਖ ਦਾ ਮਨ ਕਿਤੇ ਟਿਕ ਨਹੀਂ ਸਕਦਾ ।
Without understanding, how can the mind become steady?
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰਾ ਜਗਤ ਝੱਲਾ ਹੋਇਆ ਫਿਰਦਾ ਹੈ ।੩।
Without the Naam, the whole world is insane. ||3||
ਹੇ ਭਾਈ! ਜੇ ਵੈਰਾਗੀ ਦੇ ਅੰਦਰ ਮਾਇਆ ਵਲੋਂ ਨਿਰਮੋਹਤਾ ਨਹੀਂ, ਤਾਂ ਉਹ ਵੈਰਾਗੀ ਕਾਹਦਾ?
Without detachment, how can one be a detached hermit?
ਹਉਮੈ ਨੂੰ ਤਿਆਗਣ ਤੋਂ ਬਿਨਾ ਕੋਈ ਤਿਆਗੀ ਨਹੀਂ ਅਖਵਾ ਸਕਦਾ ।
Without renouncing egotism, how can anyone be a renunciate?
ਕਾਮਾਦਿਕ ਪੰਜਾਂ ਨੂੰ ਵੱਸ ਕਰਨ ਤੋਂ ਬਿਨਾ ਮਨ ਮਾਰਿਆ ਨਹੀਂ ਜਾ ਸਕਦਾ ।
Without overcoming the five thieves, how can the mind be subdued?
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੱੁਖ ਸਦਾ ਹੀ ਸਦਾ ਹੀ ਚਿੰਤਾ-ਫ਼ਿਕਰਾਂ ਵਿਚ ਪਿਆ ਰਹਿੰਦਾ ਹੈ ।੪।
Without the Naam, the mortal regrets and repents forever and ever. ||4||
ਹੇ ਭਾਈ! ਗੁਰੂ ਦੇ ਉਪਦੇਸ਼ ਤੋਂ ਬਿਨਾ ਆਤਮਕ ਜੀਵਨ ਦੀ ਸੂਝ ਨਹੀਂ ਪੈ ਸਕਦੀ ।
Without the Guru's Teachings, how can anyone obtain spiritual wisdom?
ਹੇ ਭਾਈ! ਉਹ ਸਮਾਧੀ ਕਾਹਦੀ, ਜੇ ਆਪਣੇ ਇਸ਼ਟ ਦਾ ਦਰਸਨ ਨਹੀਂ ਹੁੰਦਾ?
Without seeing - tell me: how can anyone visualize in meditation?
ਹੇ ਭਾਈ! ਪਰਮਾਤਮਾ ਦਾ ਡਰ-ਅਦਬ ਹਿਰਦੇ ਵਿਚ ਰੱਖਣ ਤੋਂ ਬਿਨਾ ਮਨੁੱਖ ਦੀ ਸਾਰੀ ਚੰੁਚ-ਗਿਆਨਤਾ ਵਿਕਾਰਾਂ ਦਾ ਮੂਲ ਹੈ ।
Without the Fear of God, all speech in useless.
ਹੇ ਨਾਨਕ! ਆਖ—ਹੇ ਭਾਈ! ਪਰਮਾਤਮਾ ਦੇ ਦਰ ਤੇ ਪਹੁੰਚਾਣ ਵਾਲੀ ਇਹ ਵਿਚਾਰ ਹੈ ।੫।੬।੧੯।
Says Nanak, this is the wisdom of the Lord's Court. ||5||6||19||
Bhairao, Fifth Mehl:
ਹੇ ਭਾਈ! (ਪਰਮਾਤਮਾ ਨੇ) ਮਨੁੱਖ ਨੂੰ ਹਉਮੈ ਦਾ ਰੋਗ ਦੇ ਰੱਖਿਆ ਹੈ,
Mankind is afflicted with the disease of egotism.
ਕਾਮ-ਵਾਸਨਾ ਦੇ ਰੋਗ ਨੇ ਹਾਥੀ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ ।
The disease of sexual desire overwhelms the elephant.
(ਦੀਵੇ ਦੀ ਲਾਟ ਨੂੰ) ਵੇਖਣ ਦੇ ਰੋਗ ਦੇ ਕਾਰਨ ਪਤੰਗੇ (ਦੀਵੇ ਦੀ ਲਾਟ ਉਤੇ) ਸੜ ਮਰਦੇ ਹਨ ।
Because of the disease of vision, the moth is burnt to death.
(ਘੰਡੇ ਹੇੜੇ ਦੀ) ਆਵਾਜ਼ (ਸੁਣਨ) ਦੇ ਰੋਗ ਦੇ ਕਾਰਨ ਹਿਰਨ ਖ਼ੁਆਰ ਹੁੰਦੇ ਹਨ ।੧।
Because of the disease of the sound of the bell, the deer is lured to its death. ||1||
ਹੇ ਭਾਈ! ਜਿਹੜਾ ਜਿਹੜਾ ਜੀਵ (ਜਗਤ ਵਿਚ) ਦਿੱਸ ਰਿਹਾ ਹੈ, ਹਰੇਕ ਕਿਸੇ ਨ ਕਿਸੇ ਰੋਗ ਵਿਚ ਫਸਿਆ ਹੋਇਆ ਹੈ ।
Whoever I see is diseased.
(ਅਸਲ) ਜੋਗੀ ਮੇਰਾ ਸਤਿਗੁਰੂ (ਸਭ) ਰੋਗਾਂ ਤੋਂ ਰਹਿਤ ਹੈ ।੧।ਰਹਾਉ।
Only my True Guru, the True Yogi, is free of disease. ||1||Pause||
ਹੇ ਭਾਈ! ਜੀਭ ਦੇ ਰੋਗ ਦੇ ਕਾਰਨ ਮੱਛੀ ਫੜੀ ਜਾਂਦੀ ਹੈ,
Because of the disease of taste, the fish is caught.
ਸੁਗੰਧੀ ਦੇ ਰੋਗ ਦੇ ਕਾਰਨ (ਫੁੱਲ ਦੀ ਸੁਗੰਧੀ ਲੈਣ ਦੇ ਰਸ ਦੇ ਕਾਰਨ) ਭੌਰਾ (ਫੁੱਲ ਵਿਚ ਮੀਟਿਆ ਜਾ ਕੇ) ਨਾਸ ਹੋ ਜਾਂਦਾ ਹੈ ।
Because of the disease of smell, the bumble bee is destroyed.
ਹੇ ਭਾਈ! ਸਾਰਾ ਜਗਤ ਮੋਹ ਦੇ ਰੋਗ ਦਾ ਸ਼ਿਕਾਰ ਹੋਇਆ ਪਿਆ ਹੈ,
The whole world is caught in the disease of attachment.
ਤ੍ਰਿਗੁਣੀ ਮਾਇਆ ਦੇ ਮੋਹ ਦੇ ਰੋਗ ਵਿਚ ਬੱਝੇ ਹੋਏ ਜੀਵ ਅਨੇਕਾਂ ਵਿਕਾਰ ਕਰਦੇ ਹਨ ।੨।
In the disease of the three qualities, corruption is multiplied. ||2||
ਹੇ ਭਾਈ! (ਮਨੁੱਖ ਕਿਸੇ ਨ ਕਿਸੇ ਆਤਮਕ) ਰੋਗ ਵਿਚ (ਫਸਿਆ ਹੋਇਆ) ਹੀ ਮਰ ਜਾਂਦਾ ਹੈ,
In disease the mortals die, and in disease they are born.
(ਕਿਸੇ ਨ ਕਿਸੇ ਆਤਮਕ) ਰੋਗ ਵਿਚ (ਗ੍ਰਸਿਆ ਹੋਇਆ) ਹੀ ਜੰਮਦਾ ਹੈ,
In disease they wander in reincarnation again and again.