ਹੇ ਭਾਈ! ਪਰਾਇਆ ਹੱਕ ਖਾਣ ਵਾਲੇ ਗੁਣ-ਹੀਨ ਮਨੁੱਖ ਉੱਤੇ ਭੀ ਜਦੋਂ ਪਰਮਾਤਮਾ ਦਇਆਵਾਨ ਹੋ ਜਾਂਦਾ ਹੈ,
I am unworthy and ungrateful, but He has been merciful to me.
 
ਉਸ ਦਾ ਮਨ ਉਸ ਦਾ ਤਨ ਸ਼ਾਂਤ ਹੋ ਜਾਂਦਾ ਹੈ,
My mind and body have been cooled and soothed; the Ambrosial Nectar rains down in my mind.
 
ਉਸ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ।
The Supreme Lord God, the Guru, has become kind and compassionate to me.
 
ਹੇ ਨਾਨਕ! ਜਿਨ੍ਹਾਂ ਸੇਵਕਾਂ ਉਤੇ ਗੁਰੂ ਪਰਮਾਤਮਾ ਦਇਆਲ ਹੁੰਦੇ ਹਨ ਉਹ ਦਰਸਨ ਕਰ ਕੇ ਨਿਹਾਲ ਹੋ ਜਾਂਦੇ ਹਨ ।੪।੧੦।੨੩।
Slave Nanak beholds the Lord, enraptured. ||4||10||23||
 
Bhairao, Fifth Mehl:
 
ਹੇ ਭਾਈ! ਪਿਆਰੇ ਗੁਰੂ ਨੂੰ ਕਿਸੇ ਦੀ ਮੁਥਾਜੀ ਨਹੀਂ
My True Guru is totally independent.
 
(ਗੁਰੂ ਦੀ ਕੋਈ ਆਪਣੀ ਜ਼ਾਤੀ ਗ਼ਰਜ਼ ਨਹੀਂ)—ਗੁਰੂ ਦੀ ਇਹ ਸਦਾ ਕਾਇਮ ਰਹਿਣ ਵਾਲੀ ਮਰਯਾਦਾ ਹੈ (ਕਿ ਉਹ ਸਦਾ ਬੇ-ਗ਼ਰਜ਼ ਹੈ) ।
My True Guru is adorned with Truth.
 
ਹੇ ਭਾਈ! ਗੁਰੂ ਸਭ ਜੀਵਾਂ ਨੂੰ (ਦਾਤਾਂ) ਦੇਣ ਵਾਲਾ ਹੈ ।
My True Guru is the Giver of all.
 
ਗੁਰੂ ਅਤੇ ਸਿਰਜਣਹਾਰ ਅਕਾਲ ਪੁਰਖ ਇੱਕ-ਰੂਪ ਹੈ ।੧।
My True Guru is the Primal Creator Lord, the Architect of Destiny. ||1||
 
ਹੇ ਭਾਈ! ਗੁਰੂ ਵਰਗਾ ਹੋਰ ਕੋਈ ਦੇਵਤਾ ਨਹੀਂ ਹੈ ।
There is no deity equal to the Guru.
 
ਜਿਸ (ਮਨੁੱਖ) ਦੇ ਮੱਥੇ ਉਤੇ ਚੰਗੀ ਕਿਸਮਤ (ਜਾਗ ਪਏ) ਉਹ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ।੧।ਰਹਾਉ।
Whoever has good destiny inscribed on his forehead, applies himself to seva - selfless service. ||1||Pause||
 
ਹੇ ਭਾਈ! ਪਿਆਰਾ ਗੁਰੂ ਸਭ ਜੀਵਾਂ ਦੀ ਰੱਖਿਆ ਕਰਦਾ ਹੈ,
My True Guru is the Sustainer and Cherisher of all.
 
(ਜਿਹੜਾ ਮਨੁੱਖ ਉਸ ਦੇ ਦਰ ਤੇ ਆਉਂਦਾ ਹੈ, ਉਸ ਨੂੰ ਮਾਇਆ ਦੇ ਮੋਹ ਵੱਲੋਂ) ਮਾਰ ਕੇ ਆਤਮਕ ਜੀਵਨ ਦੇ ਦੇਂਦਾ ਹੈ ।
My True Guru kills and revives.
 
ਹੇ ਭਾਈ! ਗੁਰੂ ਦੀ ਇਹ ਉੱਚੀ ਸੋਭਾ ਸਭਨੀਂ ਥਾਈਂ ਰੌਸ਼ਨ ਹੋ ਗਈ ਹੈ ।੨।
The glorious greatness of my True Guru has become manifest everywhere. ||2||
 
ਹੇ ਭਾਈ! ਜਿਸ ਮਨੁੱਖ ਦਾ ਹੋਰ ਕੋਈ ਭੀ ਆਸਰਾ ਨਹੀਂ (ਜਦੋਂ ਉਹ ਗੁਰੂ ਦੀ ਸਰਨ ਆ ਪੈਂਦਾ ਹੈ)
My True Guru is the power of the powerless.
 
ਗੁਰੂ (ਉਸ ਦਾ) ਆਸਰਾ ਬਣ ਜਾਂਦਾ ਹੈ, ਗੁਰੂ ਉਸ ਦੇ ਹਿਰਦੇ-ਘਰ ਵਿਚ ਸਹਾਰਾ ਦੇਂਦਾ ਹੈ ।
My True Guru is my home and court.
 
ਹੇ ਭਾਈ! ਜਿਸ (ਗੁਰੂ) ਨੇ ਆਤਮਕ ਜੀਵਨ ਦਾ) ਸਿੱਧਾ ਰਾਹ ਵਿਖਾਲ ਦਿੱਤਾ ਹੈ,
I am forever a sacrifice to the True Guru.
 
ਮੈਂ ਉਸ ਤੋਂ ਸਦਾ ਕੁਰਬਾਨ ਜਾਂਦਾ ਹਾਂ ।੩।
He has shown me the path. ||3||
 
ਹੇ ਭਾਈ! ਜਿਸ (ਮਨੁੱਖ) ਨੇ ਗੁਰੂ ਦੀ ਸਰਨ ਲਈ ਹੈ, ਕੋਈ ਡਰ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ,
One who serves the Guru is not afflicted with fear.
 
ਕੋਈ ਦੁੱਖ-ਕਲੇਸ਼ ਉਸ ਨੂੰ ਸਤਾ ਨਹੀਂ ਸਕਦਾ ।
One who serves the Guru does not suffer in pain.
 
ਹੇ ਨਾਨਕ! (ਆਖ—ਹੇ ਭਾਈ!) ਸਿੰਮ੍ਰਿਤੀਆਂ ਵੇਦ (ਆਦਿਕ ਧਰਮ-ਪੁਸਤਕ) ਖੋਜ ਵੇਖੇ ਹਨ (ਗੁਰੂ ਸਭ ਤੋਂ ਉੱਚਾ ਹੈ)
Nanak has studied the Simritees and the Vedas.
 
ਗੁਰੂ ਅਤੇ ਪਰਮਾਤਮਾ ਵਿਚ ਕੋਈ ਭੀ ਫ਼ਰਕ ਨਹੀਂ ਹੈ ।੪।੧੧।੨੪।
There is no difference between the Supreme Lord God and the Guru. ||4||11||24||
 
Bhairao, Fifth Mehl:
 
ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ (ਮਨੁੱਖ ਦਾ) ਮਨ (ਵਿਕਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ) ਰੌਸ਼ਨ ਹੋ ਜਾਂਦਾ ਹੈ
Repeating the Naam, the Name of the Lord, the mortal is exalted and glorified.
 
(ਕਿਉਂਕਿ) ਨਾਮ ਸਿਮਰਦਿਆਂ (ਹਰੇਕ ਕਿਸਮ ਦਾ) ਪਾਪ ਸਰੀਰ ਤੋਂ ਦੂਰ ਹੋ ਜਾਂਦਾ ਹੈ ।
Repeating the Naam, sin is banished from the body.
 
ਹੇ ਭਾਈ! ਨਾਮ ਸਿਮਰਦਿਆਂ (ਮਾਨੋ) ਸਾਰੇ ਪੁਰਬ ਮਨਾਏ ਗਏ,
Repeating the Naam, all festivals are celebrated.
 
ਨਾਮ ਜਪਦਿਆਂ ਅਠਾਹਠ ਤੀਰਥਾਂ ਦਾ ਇਸ਼ਨਾਨ ਹੋ ਗਿਆ ।੧।
Repeating the Naam, one is cleansed at the sixty-eight sacred shrines. ||1||
 
ਹੇ ਭਾਈ! ਪਰਮਾਤਮਾ ਦਾ ਨਾਮ ਹੀ ਸਾਡਾ ਤੀਰਥ ਹੈ ।
My sacred shrine of pilgrimage is the Name of the Lord.
 
ਗੁਰੂ ਨੇ (ਸਾਨੂੰ) ਆਤਮਕ ਜੀਵਨ ਦੀ ਸੂਝ ਦਾ ਇਹ ਨਿਚੋੜ ਸਮਝਾ ਦਿੱਤਾ ਹੈ ।੧।ਰਹਾਉ।
The Guru has instructed me in the true essence of spiritual wisdom. ||1||Pause||
 
ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ (ਹਰੇਕ) ਦੁੱਖ ਦੂਰ ਹੋ ਜਾਂਦਾ ਹੈ,
Repeating the Naam, the mortal's pains are taken away.
 
ਨਾਮ ਜਪਦਿਆਂ ਵੱਡਾ ਭਾਰਾ ਮੂਰਖ ਭੀ ਆਤਮਕ ਜੀਵਨ ਦੀ ਸੋਹਣੀ ਸੂਝ ਵਾਲਾ ਹੋ ਜਾਂਦਾ ਹੈ ।
Repeating the Naam, the most ignorant people become spiritual teachers.
 
ਹੇ ਭਾਈ! ਨਾਮ ਸਿਮਰਦਿਆਂ (ਮਨ ਵਿਚ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ
Repeating the Naam, the Divine Light blazes forth.
 
(ਕਿਉਂਕਿ) ਨਾਮ ਜਪਦਿਆਂ (ਮਨ ਦੀਆਂ ਮਾਇਆ ਦੇ ਮੋਹ ਦੀਆਂ ਸਾਰੀਆਂ) ਫਾਹੀਆਂ ਮੁੱਕ ਜਾਂਦੀਆਂ ਹਨ ।੨।
Repeating the Naam, one's bonds are broken. ||2||
 
ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ ਜਮ (ਮਨੁੱਖ ਦੇ) ਨੇੜੇ ਨਹੀਂ ਆਉਂਦਾ,
Repeating the Naam, the Messenger of Death does not draw near.
 
ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਟਿਕ ਕੇ ਆਤਮਕ ਆਨੰਦ ਮਾਣਦਾ ਹੈ,
Repeating the Naam, one finds peace in the Court of the Lord.
 
ਨਾਮ ਸਿਮਰਦਿਆਂ ਪਰਮਾਤਮਾ (ਭੀ) ਆਦਰ-ਮਾਣ ਦੇਂਦਾ ਹੈ ।
Repeating the Naam, God gives His Approval.
 
ਹੇ ਭਾਈ! ਪਰਮਾਤਮਾ ਦਾ ਨਾਮ ਹੀ ਅਸਾਂ ਜੀਵਾਂ ਵਾਸਤੇ ਸਦਾ ਕਾਇਮ ਰਹਿਣ ਵਾਲਾ ਸਰਮਾਇਆ ਹੈ ।੩।
The Naam is my true wealth. ||3||
 
ਹੇ ਭਾਈ! ਗੁਰੂ ਨੇ (ਮੈਨੂੰ) ਇਹ ਸਭ ਤੋਂ ਵਧੀਆ ਉਪਦੇਸ਼ ਦੇ ਦਿੱਤਾ ਹੈ
The Guru has instructed me in these sublime teachings.
 
ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਰਮਾਤਮਾ ਦਾ ਨਾਮ (ਹੀ) ਮਨ ਦਾ ਆਸਰਾ ਹੈ ।
The Kirtan of the Lord's Praises and the Naam are the Support of the mind.
 
ਹੇ ਨਾਨਕ! ਉਹ ਮਨੁੱਖ (ਵਿਕਾਰਾਂ ਦੀਆਂ ਲਹਿਰਾਂ ਤੋਂ) ਪਾਰ ਲੰਘ ਜਾਂਦੇ ਹਨ ਜਿਹੜੇ ਨਾਮ ਜਪਣ ਦੇ ਪ੍ਰਾਸ਼ਚਿਤ ਕਰਮ ਕਰਦੇ ਹਨ ।
Nanak is saved through the atonement of the Naam.
 
ਹੋਰ ਸਾਰੇ (ਪ੍ਰਾਸ਼ਚਿਤ) ਕਰਮ ਲੋਕਾਂ ਦੀ ਤਸੱਲੀ ਕਰਾਣ ਵਾਸਤੇ ਹਨ (ਕਿ ਅਸੀ ਧਾਰਮਿਕ ਬਣ ਗਏ ਹਾਂ) ।੪।੧੨।੨੫।
Other actions are just to please and appease the people. ||4||12||25||
 
Bhairao, Fifth Mehl:
 
ਹੇ ਭਾਈ! ਉਸ ਪਰਮਾਤਮਾ ਅੱਗੇ ਲੱਖਾਂ ਵਾਰੀ ਸਿਰ ਨਿਵਾਣਾ ਚਾਹੀਦਾ ਹੈ,
I bow in humble worship, tens of thousands of times.
 
ਆਪਣਾ ਇਹ ਮਨ ਉਸ ਪਰਮਾਤਮਾ ਦੇ ਅੱਗੇ ਭੇਟਾ ਕਰ ਦੇਣਾ ਚਾਹੀਦਾ ਹੈ ।
I offer this mind as a sacrifice.
 
ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਨ ਦੀ ਬਰਕਤ ਨਾਲ (ਸਾਰੇ) ਦੁੱਖ-ਕਲੇਸ਼ ਮਿਟ ਜਾਂਦੇ ਹਨ,
Meditating in remembrance on Him, sufferings are erased.
 
(ਮਨ ਵਿਚ) ਖ਼ੁਸ਼ੀ ਪੈਦਾ ਹੁੰਦੀ ਹੈ, ਕੋਈ ਭੀ ਦੁੱਖ ਆਪਣਾ ਜ਼ੋਰ ਨਹੀਂ ਪਾ ਸਕਦੇ ।੧।
Bliss wells up, and no disease is contracted. ||1||
 
ਹੇ ਭਾਈ! (ਜੀਵਾਂ ਦੇ ਹਿਰਦੇ) ਪਵਿੱਤਰ ਕਰਨ ਵਾਲਾ ਹਰਿ-ਨਾਮ ਅਜਿਹਾ ਕੀਮਤੀ ਪਦਾਰਥ ਹੈ
Such is the diamond, the Immaculate Naam, the Name of the Lord.
 
ਕਿ ਉਸ ਨੂੰ ਜਪਦਿਆਂ ਸਾਰੇ ਕੰਮ ਸਫਲ ਹੋ ਜਾਂਦੇ ਹਨ ।੧।ਰਹਾਉ।
Chanting it, all works are perfectly completed. ||1||Pause||
 
ਹੇ ਭਾਈ! ਜਿਸ ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ (ਮਨੁੱਖ ਦੇ ਅੰਦਰੋਂ) ਦੁੱਖਾਂ ਦਾ ਡੇਰਾ ਢਹਿ ਜਾਂਦਾ ਹੈ,
Beholding Him, the house of pain is demolished.
 
(ਜਿਹੜਾ ਮਨੁੱਖ ਉਸ ਦਾ) ਆਤਮਕ ਜੀਵਨ ਦੇਣ ਵਾਲਾ ਨਾਮ (ਆਪਣੇ) ਮਨ ਵਿਚ ਵਸਾਂਦਾ ਹੈ (ਉਸ ਦਾ ਹਿਰਦਾ) ਠੰਢਾ-ਠਾਰ ਹੋ ਜਾਂਦਾ ਹੈ ।
The mind seizes the cooling, soothing, Ambrosial Nectar of the Naam.
 
ਹੇ ਭਾਈ! ਅਨੇਕਾਂ ਹੀ ਭਗਤ ਜਿਸ ਪਰਮਾਤਮਾ ਦੇ ਚਰਨ ਪੂਜ ਰਹੇ ਹਨ,
Millions of devotees worship His Feet.
 
ਉਹ ਪ੍ਰਭੂ (ਆਪਣੇ ਭਗਤਾਂ ਦੇ) ਸਾਰੇ ਮਨੋਰਥ ਪੂਰੇ ਕਰਨ ਵਾਲਾ ਹੈ ।੨।
He is the Fulfiller of all the mind's desires. ||2||
 
ਹੇ ਭਾਈ! (ਉਸ ਪਰਮਾਤਮਾ ਦਾ ਨਾਮ) ਖ਼ਾਲੀ (ਹਿਰਦਿਆਂ) ਨੂੰ ਇਕ ਖਿਨ ਵਿਚ (ਗੁਣਾਂ ਨਾਲ) ਨਕਾ-ਨਕ ਭਰ ਦੇਂਦਾ ਹੈ,
In an instant, He fills the empty to over-flowing.
 
(ਆਤਮਕ ਜੀਵਨ ਵਲੋਂ) ਸੁੱਕੇ ਹੋਇਆਂ ਨੂੰ ਇਕ ਖਿਨ ਵਿਚ ਹਰੇ ਕਰ ਦੇਂਦਾ ਹੈ ।
In an instant, He transforms the dry into green.
 
ਜਿਸ ਮਨੁੱਖ ਨੂੰ ਕਿਤੇ ਆਸਰਾ ਨਹੀਂ ਮਿਲਦਾ, ਪਰਮਾਤਮਾ ਉਸ ਨੂੰ ਇਕ ਖਿਨ ਵਿਚ ਸਹਾਰਾ ਦੇ ਦੇਂਦਾ ਹੈ,
In an instant, He gives the homeless a home.
 
ਜਿਸ ਨੂੰ ਕਿਤੇ ਕੋਈ ਆਦਰ-ਸਤਕਾਰ ਨਹੀਂ ਦੇਂਦਾ, ਉਹ ਪਰਮਾਤਮਾ ਉਸ ਨੂੰ ਇਕ ਖਿਨ ਵਿਚ ਮਾਣ-ਆਦਰ ਬਖ਼ਸ਼ ਦੇਂਦਾ ਹੈ ।੩।
In an instant, He bestows honor on the dishonored. ||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by