Bhairao, Fifth Mehl:
 
ਹੇ ਪ੍ਰਭੂ! ਤੂੰ (ਜਿਸ) ਕੰਗਾਲ ਨੂੰ (ਆਪਣਾ ਨਾਮ-) ਧਨ ਦੇਂਦਾ ਹੈਂ,
You bless the poor with wealth, O Lord.
 
ਉਸ ਦੇ ਅਨੇਕਾਂ ਪਾਪ ਦੂਰ ਹੋ ਜਾਂਦੇ ਹਨ, ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ,
Countless sins are taken away, and the mind becomes immaculate and pure.
 
ਉਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋ ਜਾਂਦੀਆਂ ਹਨ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।
All the mind's desires are fulfilled, and one's tasks are perfectly accomplished.
 
ਹੇ ਪ੍ਰਭੂ! ਤੂੰ ਆਪਣੇ ਭਗਤ ਨੂੰ (ਆਪ ਹੀ) ਆਪਣਾ ਨਾਮ ਦੇਂਦਾ ਹੈਂ ।੧।
You bestow Your Name upon Your devotee. ||1||
 
ਹੇ ਭਾਈ! ਸ੍ਰਿਸ਼ਟੀ ਦੇ ਪਾਲਕ-ਪ੍ਰਭੂ-ਪਾਤਿਸ਼ਾਹ ਦੀ ਭਗਤੀ (ਸਦਾ) ਫਲ ਦੇਣ ਵਾਲੀ ਹੈ ।
Service to the Lord, our Sovereign King, is fruitful and rewarding.
 
ਉਹ ਮਾਲਕ-ਪ੍ਰਭੂ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ਤੇ ਜੀਵਾਂ ਪਾਸੋਂ ਸਭ ਕੁਝ ਕਰਾ ਸਕਦਾ ਹੈ, ਉਸ ਦੇ ਦਰ ਤੋਂ ਕੋਈ ਜੀਵ ਖ਼ਾਲੀ ਨਹੀਂ ਜਾਂਦਾ ।੧।ਰਹਾਉ।
Our Lord and Master is the Creator, the Cause of causes; no one is turned away from His Door empty-handed. ||1||Pause||
 
ਹੇ ਪ੍ਰਭੂ! ਤੂ (ਆਪਣਾ ਨਾਮ-ਦਾਰੂ ਦੇ ਕੇ) ਰੋਗੀ ਦਾ ਰੋਗ ਨਾਸ ਕਰ ਦੇਂਦਾ ਹੈਂ,
God eradicates the disease from the diseased person.
 
ਦੁਖੀਏ ਦਾ ਗ਼ਮ ਮਿਟਾ ਦੇਂਦਾ ਹੈਂ,
God takes away the sorrows of the suffering.
 
ਜਿਸ ਨੂੰ ਕਿਤੇ ਭੀ ਸਹਾਰਾ ਨਹੀਂ ਮਿਲਦਾ ਤੂੰ ਉਸ ਨੂੰ (ਆਪਣਾ ਨਾਮ ਬਖ਼ਸ਼ ਕੇ) ਇੱਜ਼ਤ ਵਾਲੀ ਥਾਂ ਤੇ ਬਿਠਾ ਦੇਂਦਾ ਹੈਂ ।
And those who have no place at all - You seat them upon the place.
 
ਹੇ ਪ੍ਰਭੂ! ਆਪਣੇ ਸੇਵਕ ਨੂੰ ਤੂੰ ਆਪ ਹੀ ਆਪਣੀ ਭਗਤੀ ਵਿਚ ਜੋੜਦਾ ਹੈਂ ।੨।
You link Your slave to devotional worship. ||2||
 
ਹੇ ਪ੍ਰਭੂ! ਜਿਸ ਮਨੱੁਖ ਨੂੰ ਕਿਤੇ ਭੀ ਆਦਰ-ਸਤਕਾਰ ਨਹੀਂ ਮਿਲਦਾ, ਉਸ ਨੂੰ ਤੂੰ (ਆਪਣੀ ਭਗਤੀ ਦੀ ਦਾਤਿ ਦੇ ਕੇ ਹਰ ਥਾਂ) ਇੱਜ਼ਤ ਬਖ਼ਸ਼ਦਾ ਹੈਂ,
God bestows honor on the dishonored.
 
(ਤੇਰੀ ਭਗਤੀ ਦੀ ਬਰਕਤਿ ਨਾਲ) ਮਹਾਂ ਮੂਰਖ ਮਨੁੱਖ ਸਿਆਣਾ ਹੋ ਜਾਂਦਾ ਹੈ ਗਿਆਨਵਾਨ ਹੋ ਜਾਂਦਾ ਹੈ,
He makes the foolish and ignorant become clever and wise.
 
(ਉਸ ਦੇ ਮਨ ਵਿਚੋਂ) ਸਾਰੇ ਡਰਾਣ ਵਾਲਿਆਂ ਦਾ ਡਰ ਦੂਰ ਹੋ ਜਾਂਦਾ ਹੈ ।
The fear of all fear disappears.
 
ਹੇ ਭਾਈ! ਪਰਮਾਤਮਾ ਆਪਣੇ ਸੇਵਕ ਦੇ (ਸਦਾ) ਮਨ ਵਿਚ ਵੱਸਦਾ ਹੈ ।੩।
The Lord dwells within the mind of His humble servant. ||3||
 
ਹੇ ਨਾਨਕ! ਪਰਮੇਸਰ ਪ੍ਰਭੂ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ,
The Supreme Lord God is the Treasure of Peace.
 
ਉਸ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਆਤਮਕ ਜੀਵਨ ਦੀ ਸੂਝ ਦੇਂਦਾ ਹੈ ਰਾਜ਼ ਸਮਝਾਂਦਾ ਹੈ
The Ambrosial Name of the Lord is the essence of reality.
 
ਮਿਹਰ ਕਰ ਕੇ ਜਿਸ ਮਨੁੱਖ ਨੂੰ ਉਹ ਆਪ ਸੰਤ ਜਨਾਂ ਦੀ ਸੇਵਾ ਵਿਚ ਜੋੜਦਾ ਹੈ,
Granting His Grace, He enjoins the mortals to serve the Saints.
 
ਉਹ ਮਨੁੱਖ (ਸਦਾ) ਸਾਧ ਸੰਗਤਿ ਵਿਚ ਟਿਕਿਆ ਰਹਿੰਦਾ ਹੈ ।੪।੨੩।੩੬।
O Nanak, such a person merges in the Saadh Sangat, the Company of the Holy. ||4||23||36||
 
Bhairao, Fifth Mehl:
 
ਹੇ ਭਾਈ! ਸਾਧ ਸੰਗਤਿ ਵਿਚ (ਰਿਹਾਂ) ਪਰਮਾਤਮਾ (ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ (ਪਰਗਟ ਹੋ ਪੈਂਦਾ ਹੈ) ।
In the Realm of the Saints, the Lord dwells in the mind.
 
ਸਾਧ ਸੰਗਤਿ ਵਿਚ ਟਿਕਿਆਂ (ਹਿਰਦੇ ਵਿਚੋਂ) ਹਰੇਕ ਕਿਸਮ ਦਾ ਪਾਪ ਦੂਰ ਹੋ ਜਾਂਦਾ ਹੈ ।
In the Realm of the Saints, all sins run away.
 
ਸਾਧ ਸੰਗਤਿ ਵਿਚ ਰਿਹਾਂ (ਮਨੁੱਖ ਦੀ) ਜੀਵਨ-ਜੁਗਤਿ ਵਿਕਾਰਾਂ ਦੀ ਮੈਲ ਤੋਂ ਸਾਫ਼ ਰੱਖਣ ਵਾਲੀ ਬਣ ਜਾਂਦੀ ਹੈ,
In the Realm of the Saints, one's lifestyle is immaculate.
 
ਸਾਧ ਸੰਗਤਿ ਦੀ ਬਰਕਤਿ ਨਾਲ ਇਕ ਪਰਮਾਤਮਾ ਦਾ ਪਿਆਰ (ਹਿਰਦੇ ਵਿਚ ਪੈਦਾ) ਹੋ ਜਾਂਦਾ ਹੈ ।੧।
In the Society of the Saints, one comes to love the One Lord. ||1||
 
ਹੇ ਭਾਈ! ਸਾਧ ਸੰਗਤਿ ਉਸ ਥਾਂ ਦਾ ਨਾਮ ਹੈ
That alone is called the Realm of the Saints,
 
ਜਿਥੇ ਸਿਰਫ਼ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ।੧।ਰਹਾਉ।
where only the Glorious Praises of the Supreme Lord God are sung. ||1||Pause||
 
ਹੇ ਭਾਈ! ਸਾਧ ਸੰਗਤਿ ਵਿਚ ਰਿਹਾਂ ਜਨਮ ਮਰਨ (ਦਾ ਗੇੜ) ਮੁੱਕ ਜਾਂਦਾ ਹੈ,
In the Realm of the Saints, birth and death are ended.
 
ਸਾਧ ਸੰਗਤਿ ਵਿਚ ਰਿਹਾਂ ਜਮਰਾਜ ਕੋਈ ਡਰਾਵਾ ਨਹੀਂ ਦੇ ਸਕਦਾ
In the Realm of the Saints, the Messenger of Death cannot touch the mortal.
 
(ਕਿਉਂਕਿ) ਸਾਧ ਸੰਗਤਿ ਵਿਚ (ਜੀਵਨ ਨੂੰ) ਪਵਿੱਤਰ ਕਰਨ ਵਾਲੀ ਬਾਣੀ ਦਾ ਉਚਾਰਨ ਹੁੰਦਾ ਹੈ,
In the Society of the Saints, one's speech becomes immaculate
 
(ਉਥੇ) ਪਰਮਾਤਮਾ ਦਾ ਨਾਮ (ਹੀ) ਉਚਾਰਿਆ ਜਾਂਦਾ ਹੈ ।੨।
In the realm of the saints, the Lord's Name is chanted. ||2||
 
ਹੇ ਭਾਈ! ਸਾਧ ਸੰਗਤਿ ਦਾ ਟਿਕਾਣਾ (ਐਸਾ ਹੈ ਕਿ ਉਥੇ ਟਿਕਣ ਵਾਲੇ ਵਿਕਾਰਾਂ ਦੇ ਹੱਲਿਆਂ ਤੋਂ) ਅਡੋਲ (ਰਹਿੰਦੇ ਹਨ),
The Realm of the Saints is the eternal, ever-stable place.
 
ਸਾਧ ਸੰਗਤਿ ਵਿਚ ਰਿਹਾਂ (ਸਾਰੇ) ਪਾਪਾਂ ਦਾ ਨਾਸ ਹੋ ਜਾਂਦਾ ਹੈ ।
In the Realm of the Saints, sins are destroyed.
 
ਸਾਧ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੁੰਦੀ ਰਹਿੰਦੀ ਹੈ ਜੋ (ਮਨੁੱਖ ਨੂੰ) ਵਿਕਾਰਾਂ ਦੀ ਮੈਲ ਤੋਂ ਬਚਾਈ ਰੱਖਦੀ ਹੈ ।
In the Realm of the Saints, the immaculate sermon is spoken.
 
ਸਾਧ ਸੰਗਤਿ ਵਿਚ ਰਹਿ ਕੇ ਹਉਮੈ (ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਹੋ ਜਾਂਦੇ ਹਨ ।੩।
In the Society of the Saints, the pain of egotism runs away. ||3||
 
ਹੇ ਭਾਈ! ਸਾਧ ਸੰਗਤਿ ਵਿਚ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ (ਸਦਾ) ਵੱਸਦਾ ਹੈ,
The Realm of the Saints cannot be destroyed.
 
(ਇਸ ਵਾਸਤੇ) ਸਾਧ ਸੰਗਤਿ ਦੇ ਵਾਯੂ-ਮੰਡਲ ਦਾ ਕਦੇ ਨਾਸ ਨਹੀਂ ਹੁੰਦਾ ।
In the Realm of the Saints, is the Lord, the Treasure of Virtue.
 
ਹੇ ਨਾਨਕ! ਸਾਧ ਸੰਗਤਿ ਵਿਚ ਸਦਾ ਮਾਲਕ-ਪ੍ਰਭੂ ਦਾ ਨਿਵਾਸ ਹੈ ।
The Realm of the Saints is the resting place of our Lord and Master.
 
ਭਗਵਾਨ-ਪ੍ਰਭੂ (ਸਾਧ ਸੰਗਤਿ ਵਿਚ) ਤਾਣੇ ਪੇਟੇ ਵਾਂਗ ਮਿਲਿਆ ਰਹਿੰਦਾ ਹੈ ।੪।੨੪।੩੭।
O Nanak, He is woven into the fabric of His devotees, through and through. ||4||24||37||
 
Bhairao, Fifth Mehl:
 
ਹੇ ਭਾਈ! ਜਦੋਂ ਪਰਮਾਤਮਾ ਆਪ (ਕਿਸੇ ਮਨੁੱਖ ਦੀ) ਰੱਖਿਆ ਕਰਦਾ ਹੈ,
Why worry about disease, when the Lord Himself protects us?
 
ਉਸ ਨੂੰ ਕੋਈ ਰੋਗ ਵਿਆਪ ਨਹੀਂ ਸਕਦਾ, ਕੋਈ ਦੁੱਖ ਕੋਈ ਕਲੇਸ਼ ਉਸ ਨੂੰ ਪੋਹ ਨਹੀਂ ਸਕਦਾ ।
That person whom the Lord protects, does not suffer pain and sorrow.
 
ਹੇ ਭਾਈ! ਪਰਮਾਤਮਾ ਜਿਸ ਮਨੁੱਖ ਉੱਤੇ ਮਿਹਰ ਕਰਦਾ ਹੈ,
That person, upon whom God showers His Mercy
 
ਉਸ ਦੇ ਸਿਰ ਉੱਤੋਂ ਉਹ ਮੌਤ (ਦਾ ਡਰ, ਆਤਮਕ ਮੌਤ) ਦੂਰ ਕਰ ਦੇਂਦਾ ਹੈ ।੧।
- Death hovering above him is turned away. ||1||
 
ਹੇ ਭਾਈ! ਪਰਮਾਤਮਾ ਦਾ ਨਾਮ (ਹੀ ਮਨੁੱਖ ਦਾ) ਸਦਾ ਸਾਥੀ ਹੈ ।
The Name of the Lord, Har, Har, is forever our Help and Support.
 
ਜਿਸ ਮਨੁੱਖ ਦੇ ਚਿੱਤ ਵਿਚ ਹਰਿ-ਨਾਮ ਆ ਵੱਸਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਜਮਰਾਜ ਉਸ ਦੇ ਨੇੜੇ ਨਹੀਂ ਆਉਂਦਾ (ਉਸ ਨੂੰ ਮੌਤ ਦਾ ਡਰ ਨਹੀਂ ਰਹਿੰਦਾ । ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁਕਦੀ) ।੧।ਰਹਾਉ।
When He comes to mind, the mortal finds lasting peace, and the Messenger of Death cannot even approach him. ||1||Pause||
 
ਹੇ ਭਾਈ! ਜਦੋਂ ਇਹ ਜੀਵ ਪਹਿਲਾਂ ਹੈ ਹੀ ਨਹੀਂ ਸੀ ਤਦੋਂ (ਪਰਮਾਤਮਾ ਤੋਂ ਬਿਨਾ ਹੋਰ) ਕਿਸ ਨੇ ਇਸ ਨੂੰ ਪੈਦਾ ਕਰ ਸਕਣਾ ਸੀ?
When this being did not exist, who created him then?
 
(ਵੇਖੋ,) ਕਿਸ ਮੁੱਢ ਤੋਂ (ਪਿਤਾ ਦੀ ਬੰੂਦ ਤੋਂ) ਇਸ ਦੀ ਕੈਸੀ ਸੋਹਣੀ ਸੂਰਤ (ਪਰਮਾਤਮਾ ਨੇ) ਬਣਾ ਦਿੱਤੀ ।
What has been produced from the source?
 
ਹੇ ਭਾਈ! ਉਹ ਆਪ ਹੀ (ਜੀਵ ਨੂੰ) ਮਾਰਦਾ ਹੈ ਆਪ ਹੀ ਪੈਦਾ ਕਰਦਾ ਹੈ ।
He Himself kills, and He Himself rejuvenates.
 
ਪਰਮਾਤਮਾ ਆਪਣੇ ਭਗਤ ਦੀ ਸਦਾ ਰੱਖਿਆ ਕਰਦਾ ਹੈ ।੨।
He cherishes His devotees forever. ||2||
 
ਹੇ ਭਾਈ! ਇਹ ਸੱਚ ਜਾਣੋ ਕਿ ਹਰੇਕ ਤਾਕਤ ਉਸ ਪਰਮਾਤਮਾ ਦੇ ਹੱਥਾਂ ਵਿਚ ਹੈ ।
Know that everything is in His Hands.
 
ਹੇ ਭਾਈ! ਉਹ ਪਿਆਰਾ ਪ੍ਰਭੂ ਨਿਖਸਮਿਆਂ ਦਾ ਖਸਮ ਹੈ ।
My God is the Master of the masterless.
 
ਉਸ ਦਾ ਨਾਮ ਹੀ ਹੈ ‘ਦੁਖ-ਭੰਜਨੁ’ (ਭਾਵ, ਦੁੱਖਾਂ ਦਾ ਨਾਸ ਕਰਨ ਵਾਲਾ) ।
His Name is the Destroyer of pain.
 
ਹੇ ਭਾਈ! ਉਸ ਦੇ ਗੁਣ ਗਾਇਆ ਕਰ, ਸਾਰੇ ਸੁਖ ਪ੍ਰਾਪਤ ਕਰੇਂਗਾ ।੩।
Singing His Glorious Praises, you shall find peace. ||3||
 
ਹੇ ਸੁਆਮੀ! ਤੂੰ ਆਪਣੇ ਸੰਤ ਜਨਾਂ ਦੀ ਅਰਜ਼ੋਈ ਸੁਣ ਲੈਂਦਾ ਹੈਂ ।
O my Lord and Master, please listen to the prayer of Your Saint.
 
ਸੰਤ ਜਨ ਆਪਣੀ ਜਿੰਦ ਆਪਣੇ ਪ੍ਰਾਣ ਆਪਣਾ ਧਨ ਸਭ ਕੁਝ ਤੇਰੇ ਹਵਾਲੇ ਕਰੀ ਰੱਖਦੇ ਹਨ ।
I place my soul, my breath of life and wealth before You.
 
ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਪੈਦਾ ਕੀਤਾ ਹੋਇਆ ਹੈ, ਸਾਰੀ ਲੁਕਾਈ ਤੇਰਾ ਹੀ ਧਿਆਨ ਧਰਦੀ ਹੈ ।
All this world is Yours; it meditates on You.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by