ਜਿਵੇਂ ਰੁੱਖ ਦੇ) ਮੁੱਢ ਤੋਂ ਬਿਨਾ (ਉਸ ਉਤੇ) ਕੋਈ ਟਹਣੀ ਨਹੀਂ ਉੱਗ ਸਕਦੀ ।੧।
but without roots, how can there be any branches? ||1||
 
ਹੇ ਮੇਰੇ ਮਨ! ਗੁਰੂ ਨੂੰ ਗੋਵਿੰਦ ਨੂੰ (ਸਦਾ) ਸਿਮਰਿਆ ਕਰ ।
O my mind, meditate on the Guru, the Lord of the Universe.
 
(ਏਹ ਸਿਮਰਨ) ਅਨੇਕਾਂ ਜਨਮਾਂ ਦੀ (ਵਿਕਾਰਾਂ ਦੀ) ਮੈਲ ਦੂਰ ਕਰ ਦੇਂਦਾ ਹੈ, ਮਾਇਆ ਦੇ ਮੋਹ ਦੀਆਂ ਫਾਹੀਆਂ ਕੱਟ ਕੇ (ਮਨੁੱਖ ਨੂੰ) ਪਰਮਾਤਮਾ ਦੇ ਨਾਲ ਜੋੜ ਦੇਂਦਾ ਹੈ ।੧।ਰਹਾਉ।
The filth of countless incarnations shall be washed away. Breaking your bonds, you shall be united with the Lord. ||1||Pause||
 
ਹੇ ਭਾਈ! ਪੱਥਰ (ਪੱਥਰ-ਦਿਲ ਮਨੁੱਖ) ਤੀਰਥ ਉੱਤੇ ਇਸ਼ਨਾਨ ਕਰ ਕੇ (ਆਤਮਕ) ਪਵਿੱਤ੍ਰਤਾ ਹਾਸਲ ਨਹੀਂ ਕਰ ਸਕਦਾ,
How can a stone be purified by bathing at a sacred shrine of pilgrimage?
 
(ਉਸ ਦੇ) ਮਨ ਨੂੰ (ਇਹੀ) ਹਉਮੈ ਦੀ ਮੈਲ ਚੰਬੜੀ ਰਹਿੰਦੀ ਹੈ (ਕਿ ਮੈਂ ਤੀਰਥ-ਜਾਤ੍ਰਾ ਕਰ ਆਇਆ ਹਾਂ) ।
The filth of egotism clings to the mind.
 
ਹੇ ਭਾਈ! (ਤੀਰਥ-ਜਾਤ੍ਰਾ ਆਦਿਕ ਮਿਥੇ ਹੋਏ) ਕੋ੍ਰੜਾਂ ਧਾਰਮਿਕ ਕਰਮ (ਹਉਮੈ ਦੀਆਂ) ਫਾਹੀਆਂ ਦਾ (ਹੀ) ਕਾਰਨ ਬਣਦੇ ਹਨ ।
Millions of rituals and actions taken are the root of entanglements.
 
ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਇਹ ਮਿਥੇ ਹੋਏ ਧਾਰਮਿਕ ਕਰਮ ਮਨੁੱਖ ਦੇ ਸਿਰ ਉੱਤੇ) ਵਿਅਰਥ ਪੰਡ ਹੀ ਹਨ ।੨।
Without meditating and vibrating on the Lord, the mortal gathers only worthless bundles of straw. ||2||
 
ਹੇ ਭਾਈ! (ਭੋਜਨ) ਖਾਣ ਤੋਂ ਬਿਨਾ (ਪੇਟ ਦੀ) ਭੁੱਖ (ਦੀ ਅੱਗ) ਨਹੀਂ ਬੁੱਝਦੀ (ਰੋਗ ਤੋਂ ਪੈਦਾ ਹੋਏ) ਸਰੀਰਕ ਦੁੱਖ ਤਦੋਂ ਹੀ ਦੂਰ ਹੁੰਦੇ ਹਨ,
Without eating, hunger is not satisfied.
 
ਜੇ (ਅੰਦਰੋਂ) ਰੋਗ ਦੂਰ ਹੋ ਜਾਏ ।
When the disease is cured, then the pain goes away.
 
ਹੇ ਭਾਈ! ਜਿਸ ਪਰਮਾਤਮਾ ਨੇ ਪੈਦਾ ਕੀਤਾ ਹੈ ਜਿਹੜਾ ਮਨੁੱਖ ਉਸ ਦਾ ਨਾਮ ਨਹੀਂ ਜਪਦਾ,
The mortal is engrossed in sexual desire, anger, greed and attachment.
 
ਉਹ ਸਦਾ ਕਾਮ ਕੋ੍ਰਧ ਲੋਭ ਮੋਹ ਵਿਚ ਫਸਿਆ ਰਹਿੰਦਾ ਹੈ ।੩।
He does not meditate on God, that God who created him. ||3||
 
ਹੇ ਭਾਈ! ਉਹ ਗੁਰਮੁਖ ਮਨੁੱਖ ਭਾਗਾਂ ਵਾਲੇ ਹਨ, ਜਿਹੜੇ ਪਰਮਾਤਮਾ ਦਾ ਨਾਮ ਜਪਦੇ ਹਨ,
Blessed, blessed is the Holy Saint, and blessed is the Name of the Lord.
 
ਜਿਹੜੇ ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਪਰਮਾਤਮਾ ਦੇ ਗੁਣਾਂ ਦਾ ਗਾਇਨ ਕਰਦੇ ਹਨ ।
Twenty-four hours a day, sing the Kirtan, the Glorious Praises of the Lord.
 
ਹੇ ਨਾਨਕ! ਜਿਹੜੇ ਮਨੁੱਖ ਬੇਅੰਤ ਤੇ ਸਰਬ-ਵਿਆਪਕ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ,
Blessed is the devotee of the Lord, and blessed is the Creator Lord.
 
ਉਹਨਾਂ ਦੇ ਪਾਸ ਪਰਮਾਤਮਾ ਦੀ ਭਗਤੀ ਦਾ ਧਨ ਸਿਰਜਣਹਾਰ ਦੇ ਨਾਮ ਦਾ ਧਨ (ਸਦਾ ਮੌਜੂਦ) ਹੈ ।੪।੩੨।੪੫।
Nanak seeks the Sanctuary of God, the Primal, the Infinite. ||4||32||45||
 
Bhairao, Fifth Mehl:
 
ਹੇ ਭਾਈ! ਸਤਿਗੁਰੂ ਜਿਸ ਮਨੁੱਖ ਉਤੇ ਬਹੁਤ ਪ੍ਰਸੰਨ ਹੁੰਦਾ ਹੈ, ਉਸ ਦਾ ਹਰੇਕ ਡਰ ਦੂਰ ਹੋ ਜਾਂਦਾ ਹੈ,
When the Guru was totally pleased, my fear was taken away.
 
(ਕਿਉਂਕਿ) ਉਹ ਮਨੁੱਖ (ਹਰ ਵੇਲੇ) ਮਾਇਆ-ਰਹਿਤ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਈ ਰੱਖਦਾ ਹੈ ।
I enshrine the Name of the Immaculate Lord within my mind.
 
ਹੇ ਭਾਈ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਕਿਰਪਾ ਕਰਦਾ ਹੈ,
He is Merciful to the meek, forever Compassionate.
 
(ਉਸ ਦੇ ਅੰਦਰੋਂ) ਮਾਇਆ ਦੇ ਮੋਹ ਦੇ ਸਾਰੇ ਬੰਧਨ ਨਾਸ ਹੋ ਜਾਂਦੇ ਹਨ ।੧।
All my entanglements are finished. ||1||
 
ਹੇ ਭਾਈ! ਸਾਧ ਸੰਗਤਿ ਵਿਚ ਰਹਿ ਕੇ ਜਿਹੜਾ ਮਨੁੱਖ ਆਪਣੀ ਜੀਭ ਨਾਲ ਆਮਤਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦਾ ਰਹਿੰਦਾ ਹੈ,
I have found peace, poise, and myriads of pleasures.
 
ਉਸ ਦੇ ਸਾਰੇ ਡਰ ਵਹਿਮ ਦੂਰ ਹੋ ਜਾਂਦੇ ਹਨ (ਉਸ ਦੇ ਅੰਦਰ) ਆਤਮਕ ਅਡੋਲਤਾ ਦੇ ਬੜੇ ਸੁਖ ਆਨੰਦ ਬਣੇ ਰਹਿੰਦੇ ਹਨ ।੧।ਰਹਾਉ।
In the Saadh Sangat, the Company of the Holy, fear and doubt are dispelled. My tongue chants the Ambrosial Name of the Lord, Har, Har. ||1||Pause||
 
ਹੇ ਭਾਈ! ਪ੍ਰਭੂ ਦੇ ਸੋਹਣੇ ਚਰਨਾਂ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ,
I have fallen in love with the Lord's Lotus Feet.
 
ਉਸ ਦੇ ਅੰਦਰੋਂ (ਖੋਟਾ ਸੁਭਾਉ-ਰੂਪ) ਵੱਡਾ ਪ੍ਰੇਤ ਇਕ ਖਿਨ ਵਿਚ ਮੁੱਕ ਜਾਂਦਾ ਹੈ ।
In an instant, the terrible demons are destroyed.
 
ਹੇ ਭਾਈ! ਤੂੰ ਅੱਠੇ ਪਹਿਰ ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰ,
Twenty-four hours a day, I meditate and chant the Name of the Lord, Har, Har.
 
ਸਭ ਦੀ ਰੱਖਿਆ ਕਰ ਸਕਣ ਵਾਲਾ ਗੁਰੂ ਗੋਬਿੰਦ ਆਪ (ਤੇਰੀ ਭੀ ਰੱਖਿਆ ਕਰੇਗਾ) ।੨।
The Guru is Himself the Savior Lord, the Lord of the Universe. ||2||
 
ਹੇ ਭਾਈ! ਪ੍ਰਭੂ ਆਪਣੇ ਸੇਵਕ ਦੀ ਆਪ ਰੱਖਿਆ ਕਰਦਾ ਹੈ,
He Himself cherishes His servant forever.
 
ਪ੍ਰਭੂ ਆਪਣੇ ਭਗਤਾਂ ਦੇ ਸੁਆਸਾਂ ਨੂੰ ਗਹੁ ਨਾਲ ਤੱਕਦਾ ਰਹਿੰਦਾ ਹੈ (ਭਾਵ, ਬੜੇ ਧਿਆਨ ਨਾਲ ਭਗਤ ਜਨਾਂ ਦੀ ਰਾਖੀ ਕਰਦਾ ਹੈ) ।
He watches over every breath of His humble devotee.
 
ਹੇ ਭਾਈ! ਦੱਸ, ਮਨੁੱਖ ਵਿਚਾਰੇ ਭਗਤ ਜਨਾਂ ਦਾ ਕੀਹ ਵਿਗਾੜ ਸਕਦੇ ਹਨ?
Tell me, what is the nature of human beings?
 
ਪਰਮਾਤਮਾ ਤਾਂ ਉਹਨਾਂ ਨੂੰ ਹੱਥ ਦੇ ਕੇ ਜਮਾਂ ਤੋਂ ਭੀ ਬਚਾ ਲੈਂਦਾ ਹੈ ।੩।
The Lord extends His Hand, and saves them from the Messenger of Death. ||3||
 
ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਚਿੱਤ ਵਿਚ ਪਰਮਾਤਮਾ ਆ ਵੱਸਦਾ ਹੈ,
Immaculate is the Glory, and Immaculate is the way of life,
 
ਉਸ ਦੀ ਹਰ ਥਾਂ ਬੇ-ਦਾਗ਼ ਸੋਭਾ ਬਣੀ ਰਹਿੰਦੀ ਹੈ, ਉਸ ਦੀ ਜੀਵਨ-ਜੁਗਤਿ ਸਦਾ ਪਵਿੱਤਰ ਹੁੰਦੀ ਹੈ ।
of those who remember the Supreme Lord God in their minds.
 
ਹੇ ਨਾਨਕ! (ਆਖ—ਹੇ ਭਾਈ!) ਮਿਹਰ ਕਰ ਕੇ ਗੁਰੂ ਨੇ ਜਿਸ ਮਨੁੱਖ ਨੂੰ (ਨਾਮ ਦੀ) ਦਾਤਿ ਬਖ਼ਸ਼ੀ,
The Guru, in His Mercy, has granted this Gift.
 
ਉਸ ਨੇ ਨਾਮ-ਖ਼ਜ਼ਾਨਾ ਹਾਸਲ ਕਰ ਲਿਆ ।੪।੩੩।੪੬।
Nanak has obtained the treasure of the Naam, the Name of the Lord. ||4||33||46||
 
Bhairao, Fifth Mehl:
 
ਹੇ ਭਾਈ! ਮੇਰਾ ਗੁਰੂ-ਪਰਮੇਸਰ ਸਾਰੀ ਸ੍ਰਿਸ਼ਟੀ ਦਾ ਮੂਲ ਹੈ, ਸਭ ਤਾਕਤਾਂ ਦਾ ਮਾਲਕ ਹੈ,
My Guru is the All-powerful Lord, the Creator, the Cause of causes.
 
(ਸਭ ਨੂੰ) ਜਿੰਦ ਦੇਣ ਵਾਲਾ ਹੈ, ਪ੍ਰਾਣ ਦੇਣ ਵਾਲਾ ਹੈ, ਸਾਰੇ ਸੁਖ ਦੇਣ ਵਾਲਾ ਹੈ, (ਸਭਨਾਂ ਦੇ) ਨੇੜੇ (ਵੱਸਦਾ ਹੈ) ।
He is the Soul, the Breath of Life, the Giver of Peace, always near.
 
ਹੇ ਭਾਈ! ਉਹ ਪਾਤਿਸ਼ਾਹ (ਜੀਵਾਂ ਦੇ ਸਾਰੇ) ਡਰ ਦੂਰ ਕਰਨ ਵਾਲਾ ਹੈ, ਉਹ ਆਪ ਨਾਸ-ਰਹਿਤ ਹੈ,
He is the Destroyer of fear, the Eternal, Unchanging, Sovereign Lord King.
 
ਜੇ ਉਸ ਦਾ ਦਰਸਨ ਹੋ ਜਾਏ, (ਤਾਂ ਮਨੁੱਖ ਦਾ) ਸਾਰਾ ਦੁੱਖ ਦੂਰ ਹੋ ਜਾਂਦਾ ਹੈ ।੧।
Gazing upon the Blessed Vision of His Darshan, all fear is dispelled. ||1||
 
ਹੇ ਪ੍ਰਭੂ! ਮੈਂ (ਆਪਣੇ) ਗੁਰੂ ਦੇ ਚਰਨਾਂ ਤੋਂ ਸਦਾ ਸਦਕੇ ਜਾਂਦਾ ਹਾਂ (ਜਿਸ ਨੇ ਮੈਨੂੰ ਤੇਰੇ ਚਰਨਾਂ ਵਿਚ ਜੋੜਿਆ ਹੈ,
Wherever I look, is the Protection of Your Sanctuary.
 
ਹੁਣ) ਮੈਂ ਹਰ ਥਾਂ ਤੇਰਾ ਹੀ ਆਸਰਾ ਤੱਕਦਾ ਹਾਂ ।੧।ਰਹਾਉ।
I am a sacrifice, a sacrifice to the Feet of the True Guru. ||1||Pause||
 
ਹੇ ਭਾਈ! ਗੁਰਦੇਵ-ਪ੍ਰਭੂ ਨੂੰ ਮਿਲਿਆਂ ਸਾਰੀਆਂ ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ,
My tasks are perfectly accomplished, meeting the Divine Guru.
 
ਉਹ ਪ੍ਰਭੂ ਸਾਰੇ ਫਲ ਦੇਣ ਵਾਲਾ ਹੈ, ਉਸ ਦੀ ਸੇਵਾ-ਭਗਤੀ ਜੀਵਨ ਨੂੰ ਪਵਿਤਰ ਕਰ ਦੇਂਦੀ ਹੈ ।
He is the Giver of all rewards. Serving Him, I am immaculate.
 
ਹੇ ਭਾਈ! ਪ੍ਰਭੂ ਆਪਣੇ ਦਾਸਾਂ ਦਾ ਹੱਥ ਫੜ ਕੇ ਉਹਨਾਂ ਨੂੰ ਆਪਣੇ ਬਣਾ ਲੈਂਦਾ ਹੈ,
He reaches out with His Hand to His slaves.
 
ਅਤੇ ਉਹਨਾਂ ਦੇ ਹਿਰਦੇ ਵਿਚ ਆਪਣਾ ਨਾਮ ਟਿਕਾ ਦੇਂਦਾ ਹੈ ।੨।
The Name of the Lord abides in their hearts. ||2||
 
ਜਿਸ ਦੇ ਹਿਰਦੇ ਵਿਚ ਤੂੰ ਆਪਣਾ ਨਾਮ ਟਿਕਾਂਦਾ ਹੈਂ, ਉਸ ਦੇ ਅੰਦਰ) ਸਦਾ ਆਨੰਦ ਬਣਿਆ ਰਹਿੰਦਾ ਹੈ, ਉਸ ਨੂੰ ਕੋਈ ਗ਼ਮ (ਪੋਹ ਨਹੀਂ ਸਕਦਾ) ।
They are forever in bliss, and do not suffer at all.
 
ਕੋਈ ਦੁੱਖ ਕੋਈ ਦਰਦ ਕੋਈ ਰੋਗ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ ।
No pain, sorrow or disease afflicts them.
 
ਹੇ ਗੁਰੂ-ਪਾਰਬ੍ਰਹਮ! ਹੇ ਅਪਹੁੰਚ! ਹੇ ਬੇਅੰਤ! (ਜੋ ਕੁਝ ਦਿੱਸ ਰਿਹਾ ਹੈ, ਇਹ) ਸਭ ਕੁਝ ਤੇਰਾ ਪੈਦਾ ਕੀਤਾ ਹੋਇਆ ਹੈ,
Everything is Yours, O Creator Lord.
 
ਤੂੰ ਹੀ ਸਭ ਕੁਝ ਪੈਦਾ ਕਰਨ ਦੀ ਸਮਰਥਾ ਵਾਲਾ ਹੈਂ ।੩।
The Guru is the Supreme Lord God, the Inaccessible and Infinite. ||3||
 
ਹੇ ਭਾਈ! ਸਰਬ-ਵਿਆਪਕ ਪਰਮਾਤਮਾ ਦੀ ਵਿਸਮਾਦ ਪੈਦਾ ਕਰਨ ਵਾਲੀ ਸਿਫ਼ਤਿ-ਸਾਲਾਹ ਜਿਸ ਮਨੁੱਖ ਦੇ ਮਨ ਵਿਚ ਮਿੱਠੀ ਲੱਗ ਪੈਂਦੀ ਹੈ,
His Glorious Grandeur is immaculate, and the Bani of His Word is wonderful!
 
ਉਸ ਦੀ ਬੇ-ਦਾਗ਼ ਸੋਭਾ (ਹਰ ਥਾਂ ਪਸਰ ਜਾਂਦੀ ਹੈ) ।
The Perfect Supreme Lord God is pleasing to my mind.
 
ਹੇ ਨਾਨਕ! ਉਹ ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ ਸਭ ਥਾਂ ਮੌਜੂਦ ਹੈ (ਜੋ ਕੁਝ ਜਗਤ ਵਿਚ ਹੋ ਰਿਹਾ ਹੈ)
He is permeating the waters, the lands and the skies.
 
ਸਭ ਕੁਝ ਪ੍ਰਭੂ ਤੋਂ (ਪ੍ਰਭੂ ਦੇ ਹੁਕਮ ਨਾਲ ਹੀ) ਹੋ ਰਿਹਾ ਹੈ ।੪।੩੪।੪੭।
O Nanak, everything comes from God. ||4||34||47||
 
Bhairao, Fifth Mehl:
 
ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਚਰਨਾਂ ਦੇ ਪਿਆਰ ਵਿਚ ਮਸਤ ਰਹਿੰਦਾ ਹੈ ।
My mind and body are imbued with the Love of the Lord's Feet.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by