(ਹੇ ਭਾਈ !) ਮੈਂ ਉਸ ਗੁਰੂ ਨੂੰ ਆਪਣਾ ਆਸਰਾ-ਪਰਨਾ ਬਣਾਇਆ ਹੈ, ਜਿਸ ਨੇ ਆਪਣੇ ਸ਼ਬਦ ਦੀ ਰਾਹੀਂ ਮੇਰਾ ਜੀਵਨ ਸੰਵਾਰ ਦਿੱਤਾ ਹੈ,
I serve the True Guru; the Word of His Shabad is beautiful.
 
ਜਿਸ ਨੇ ਪਰਮਾਤਮਾ ਦਾ ਨਾਮ ਮੇਰੇ ਮਨ ਵਿਚ ਵਸਾ ਦਿੱਤਾ ਹੈ ।
Through it, the Name of the Lord comes to dwell within the mind.
 
(ਹੇ ਭਾਈ !) ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਹਉਮੈ ਦੀ ਮੈਲ ਦੂਰ ਕਰ ਦੇਂਦਾ ਹੈ । (ਜੇਹੜਾ ਮਨੁੱਖ ਪ੍ਰਭੂ-ਨਾਮ ਨੂੰ ਆਪਣੇ ਮਨ ਵਿਚ ਵਸਾਂਦਾ ਹੈ ਉਹ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਖੱਟਦਾ ਹੈ ।੨।
The Pure Lord removes the filth of egotism, and we are honored in the True Court. ||2||
 
ਪਰਮਾਤਮਾ ਦਾ ਨਾਮ ਗੁਰੂ (ਦੀ ਸਰਨ) ਤੋਂ ਬਿਨਾ ਨਹੀਂ ਮਿਲਦਾ
Without the Guru, the Naam cannot be obtained.
 
ਪਰ ਜੋਗ-ਸਾਧਨ ਕਰਨ ਵਾਲੇ ਤੇ ਜੋਗ-ਸਾਧਨ ਵਿਚ ਪੁੱਗੇ ਹੋਏ ਅਨੇਕਾਂ ਜੋਗੀ ਤਰਲੇ ਲੈਂਦੇ ਰਹਿ ਗਏ,
The Siddhas and the seekers lack it; they weep and wail.
 
ਗੁਰੂ ਦੀ ਸਰਨ ਆਉਣ ਤੋਂ ਬਿਨਾ ਆਤਮਕ ਆਨੰਦ ਨਹੀਂ ਬਣਦਾ, ਵੱਡੀ ਕਿਸਮਤਿ ਨਾਲ ਗੁਰੂ ਮਿਲਦਾ ਹੈ ।੩।
Without serving the True Guru, peace is not obtained; through perfect destiny, the Guru is found. ||3||
 
ਮਨੁੱਖ ਦਾ ਇਹ ਮਨ ਆਰਸੀ (ਲੋੋਕਨਿਗ-ਗਲੳਸਸ) ਸਮਾਨ ਹੈ (ਇਸ ਦੀ ਰਾਹੀਂ ਹੀ ਮਨੁੱਖ ਆਪਣਾ ਆਤਮਕ ਜੀਵਨ ਵੇਖ ਸਕਦਾ ਹੈ, ਪਰ) ਸਿਰਫ਼ ਉਹੀ ਮਨੁੱਖ ਵੇਖਦਾ ਹੈ ਜੇਹੜਾ ਗੁਰੂ ਦੀ ਸਰਨ ਪਏ (ਗੁਰੂ ਦਾ ਆਸਰਾ ਲੈਣ ਤੋਂ ਬਿਨਾ ਇਸ ਮਨ ਨੂੰ ਹਉਮੈ ਦਾ ਜੰਗਾਲ ਲੱਗਾ ਰਹਿੰਦਾ ਹੈ)
This mind is a mirror; how rare are those who, as Gurmukh, see themselves in it.
 
ਜਦੋਂ (ਗੁਰੂ ਦੇ ਦਰ ਤੇ ਪੈ ਕੇ ਮਨੁੱਖ ਆਪਣੇ ਅੰਦਰੋਂ ਹਉਮੈ ਮੁਕਾਂਦਾ ਹੈ ਤਾਂ (ਫਿਰ ਮਨ ਨੂੰ ਹਉਮੈ ਦਾ) ਜੰਗਾਲ ਨਹੀਂ ਲੱਗਦਾ (ਤੇ ਮਨੁੱਖ ਇਸ ਦੀ ਰਾਹੀਂ ਆਪਣੇ ਜੀਵਨ ਨੂੰ ਵੇਖ-ਪਰਖ ਸਕਦਾ ਹੈ) ।
Rust does not stick to those who burn their ego.
 
(ਗੁਰੂ ਦੀ ਸਰਨ ਪਿਆ ਮਨੁੱਖ) ਗੁਰੂ ਦੀ ਪਵਿਤ੍ਰ ਬਾਣੀ ਨੂੰ ਗੁਰੂ ਦੇ ਸ਼ਬਦ ਨੂੰ ਇਕ-ਰਸ (ਆਪਣੇ ਅੰਦਰ) ਪ੍ਰਬਲ ਕਰੀ ਰੱਖਦਾ ਹੈ ਤੇ (ਇਸ ਤਰ੍ਹਾਂ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ।੪।
The Unstruck Melody of the Bani resounds through the Pure Word of the Shabad; through the Word of the Guru's Shabad, we are absorbed into the True One. ||4||
 
ਗੁਰੂ ਦੀ ਸਰਨ ਪੈਣ ਤੋਂ ਬਿਨਾ ਕਿਸੇ ਪਾਸੋਂ ਭੀ (ਆਪਣਾ ਆਤਮਕ ਜੀਵਨ) ਵੇਖਿਆ-ਪਰਖਿਆ ਨਹੀਂ ਜਾ ਸਕਦਾ,
Without the True Guru, the Lord cannot be seen.
 
(ਜਿਸ ਨੂੰ ਵਿਖਾਇਆ ਹੈ) ਗੁਰੂ ਨੇ (ਹੀ) ਕਿਰਪਾ ਕਰ ਕੇ (ਉਸਦਾ) ਆਪਣਾ ਆਤਮਕ ਜੀਵਨ ਵਿਖਾਇਆ ਹੈ ।
Granting His Grace, He Himself has allowed me to see Him.
 
(ਫਿਰ ਉਸ ਵਡਭਾਗੀ ਨੂੰ ਇਹ ਨਿਸਚਾ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਆਪ ਹੀ (ਸਭ ਜੀਵਾਂ ਵਿਚ) ਵਿਆਪਕ ਹੋ ਰਿਹਾ ਹੈ (ਆਪਣੇ ਆਪੇ ਦੀ ਵੇਖ-ਪਰਖ ਕਰਨ ਵਾਲਾ ਮਨੁੱਖ) ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੫।
All by Himself, He Himself is permeating and pervading; He is intuitively absorbed in celestial peace. ||5||
 
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ ਸਿਰਫ਼ ਪਰਮਾਤਮਾ ਨਾਲ ਹੀ ਪ੍ਰੇਮ ਪਾਈ ਰੱਖਦਾ ਹੈ,
One who becomes Gurmukh embraces love for the One.
 
ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ ਅੰਦਰੋਂ) ਮਾਇਆ ਵਾਲੀ ਭਟਕਣਾ ਦੂਰ ਕਰ ਲੈਂਦਾ ਹੈ ।
Doubt and duality are burned away by the Word of the Guru's Shabad.
 
ਉਹ ਆਪਣੇ ਸਰੀਰ ਦੇ ਵਿਚ ਹੀ ਰਹਿ ਕੇ (ਭਾਵ, ਮਨ ਨੂੰ ਬਾਹਰ ਭਟਕਣੋਂ ਰੋਕ ਕੇ) ਪ੍ਰਭੂ-ਨਾਮ ਦਾ ਵਣਜ ਵਪਾਰ ਕਰਦਾ ਹੈ, ਤੇ ਪ੍ਰਭੂ ਦਾ ਸਦਾ-ਥਿਰ ਰਹਿਣ ਵਾਲਾ ਨਾਮ-ਖ਼ਜ਼ਾਨਾ ਪ੍ਰਾਪਤ ਕਰਦਾ ਹੈ ।੬।
Within his body, he deals and trades, and obtains the Treasure of the True Name. ||6||
 
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨੂੰ ਹੀ ਕਰਨ-ਜੋਗ ਕੰਮ ਸਮਝਦਾ ਹੈ ਸਭ ਤੋਂ ਸ੍ਰੇਸ਼ਟ ਉੱਦਮ ਜਾਣਦਾ ਹੈ ।
The life-style of the Gurmukh is sublime; he sings the Praises of the Lord.
 
ਗੁਰੂ ਦੇ ਸਨਮੁਖ ਰਹਿ ਕੇ ਉਹ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਵਿਕਾਰਾਂ ਤੋਂ ਖ਼ਲਾਸੀ ਦਾ ਦਰਵਾਜ਼ਾ ਲੱਭ ਲੈਂਦਾ ਹੈ ।
The Gurmukh finds the gate of salvation.
 
ਉਹ ਹਰ ਵੇਲੇ ਪ੍ਰਭੂ ਦੇ ਨਾਮ-ਰੰਗ ਵਿਚ ਰੰਗਿਆ ਰਹਿ ਕੇ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ । ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਆਪਣੀ ਹਜ਼ੂਰੀ ਵਿਚ ਬੁਲਾਈ ਰੱਖਦਾ ਹੈ (ਜੋੜੀ ਰੱਖਦਾ ਹੈ) ।
Night and day, he is imbued with the Lord's Love. He sings the Lord's Glorious Praises, and he is called to the Mansion of His Presence. ||7||
 
ਗੁਰੂ ਹੀ (ਸਿਫ਼ਤਿ-ਸਾਲਾਹ ਦੀ, ਨਾਮ ਦੀ) ਦਾਤ ਦੇਣ ਵਾਲਾ ਹੈ (ਪਰ ਗੁਰੂ ਤਦੋਂ ਹੀ) ਮਿਲਦਾ ਹੈ (ਜਦੋਂ ਪਰਮਾਤਮਾ ਆਪ) ਮਿਲਾਏ ।
The True Guru, the Giver, is met when the Lord leads us to meet Him.
 
(ਜਿਸ ਮਨੁੱਖ ਨੂੰ) ਪੂਰੀ ਕਿਸਮਤਿ ਨਾਲ (ਗੁਰੂ ਮਿਲ ਪੈਂਦਾ ਹੈ ਉਹ ਆਪਣੇ) ਮਨ ਵਿਚ ਗੁਰੂ ਦਾ ਸ਼ਬਦ ਵਸਾਈ ਰੱਖਦਾ ਹੈ ।
Through perfect destiny, the Shabad is enshrined in the mind.
 
ਹੇ ਨਾਨਕ ! ਉਸ ਮਨੁੱਖ ਨੂੰ ਇਹ ਵਡਿਆਈ ਮਿਲਦੀ ਹੈ ਕਿ ਉਹ ਪ੍ਰਭੂ ਦਾ ਨਾਮ ਜਪਦਾ ਰਹਿੰਦਾ ਹੈ ਉਹ ਸਦਾ-ਥਿਰ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ ।੮।੯।੧੦।
O Nanak, the greatness of the Naam, the Name of the Lord, is obtained by chanting the Glorious Praises of the True Lord. ||8||9||10||
 
Maajh, Third Mehl:
 
ਜੇਹੜਾ ਮਨੁੱਖ (ਆਪਣੇ ਅੰਦਰੋਂ) ਆਪਾ-ਭਾਵ (ਹਉਮੈ ਮਮਤਾ) ਦੂਰ ਕਰਦਾ ਹੈ, ਉਹ (ਉੱਚ ਆਤਮਕ ਜੀਵਨ ਵਾਲਾ) ਹਰੇਕ ਗੁਣ ਗ੍ਰਹਿਣ ਕਰ ਲੈਂਦਾ ਹੈ,
Those who lose their own selves obtain everything.
 
ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੇ ਚਰਨਾਂ ਵਿਚ ਸਦਾ ਟਿਕੀ ਰਹਿਣ ਵਾਲੀ ਲਗਨ ਬਣਾ ਲੈਂਦਾ ਹੈ ।
Through the Word of the Guru's Shabad, they enshrine Love for the True one.
 
(ਆਪਾ-ਭਾਵ ਦੂਰ ਕਰਨ ਵਾਲੇ ਮਨੁੱਖ) ਸਦਾ-ਥਿਰ ਪ੍ਰਭੂ ਦਾ ਨਾਮ ਸੌਦਾ ਵਿਹਾਝਦੇ ਹਨ, ਨਾਮ ਧਨ ਇਕੱਠਾ ਕਰਦੇ ਹਨ ਤੇ ਨਾਮ ਦਾ ਹੀ ਵਪਾਰ ਕਰਦੇ ਹਨ (ਭਾਵ, ਸਤਸੰਗੀਆਂ ਵਿਚ ਬੈਠ ਕੇ ਭੀ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ) ।੧।
They trade in Truth, they gather in Truth, and they deal only in Truth. ||1||
 
ਮੈਂ ਸਦਾ ਉਹਨਾਂ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਹਰ ਰੋਜ਼ ਪਰਮਾਤਮਾ ਦੇ ਗੁਣ ਗਾਂਦੇ ਹਨ ।
I am a sacrifice, my soul is a sacrifice, to those who sing the Glorious Praises of the Lord, night and day.
 
ਹੇ ਪ੍ਰਭੂ ! ਤੂੰ ਮੇਰਾ ਮਾਲਕ ਹੈਂ ਮੈਂ ਤੇਰਾ ਸੇਵਕ ਹਾਂ, (ਤੂੰ ਆਪ ਹੀ) ਗੁਰੂ ਦੇ ਸ਼ਬਦ ਵਿਚ ਜੋੜ ਕੇ (ਆਪਣੀ ਸਿਫ਼ਤਿ-ਸਾਲਾਹ ਦੀ) ਵਡਿਆਈ ਬਖ਼ਸ਼ਦਾ ਹੈਂ (ਮੈਨੂੰ ਭੀ ਇਹ ਦਾਤਿ ਦੇਹ) ।੧।ਰਹਾਉ।
I am Yours, You are my Lord and Master. You bestow greatness through the Word of Your Shabad. ||1||Pause||
 
(ਹੇ ਭਾਈ !) ਮੈਨੂੰ ਉਹ ਸਾਰੇ ਵੇਲੇ ਸੋਹਣੇ ਲੱਗਦੇ ਹਨ ਉਹ ਸਾਰੇ ਵਕਤ ਸੋਹਣੇ ਲੱਗਦੇ ਹਨ,
That time, that moment is totally beautiful,
 
ਜਿਸ ਵੇਲੇ ਜਿਸ ਵਕਤ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਮੇਰੇ ਮਨ ਵਿਚ ਪਿਆਰਾ ਲੱਗੇ ।
when the True One becomes pleasing to my mind.
 
ਸਦਾ-ਥਿਰ ਪ੍ਰਭੂ ਦਾ ਆਸਰਾ ਲਿਆਂ ਸਦਾ-ਥਿਰ ਪ੍ਰਭੂ ਦਾ ਨਾਮ (-ਰੂਪ) ਇੱਜ਼ਤ ਮਿਲਦੀ ਹੈ । ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ ਹਾਸਲ ਹੋ ਜਾਂਦਾ ਹੈ ।੨।
Serving the True One, true greatness is obtained. By Guru's Grace, the True One is obtained. ||2||
 
ਜੇ ਗੁਰੂ ਪ੍ਰਸੰਨ ਹੋ ਜਾਏ, ਤਾਂ ਮਨੁੱਖ ਨੂੰ ਪਰਮਾਤਮਾ ਦਾ ਪ੍ਰੇਮ (ਆਤਮਕ ਜੀਵਨ ਵਾਸਤੇ) ਖ਼ੁਰਾਕ ਮਿਲ ਜਾਂਦੀ ਹੈ ।
The food of spiritual love is obtained when the True Guru is pleased.
 
ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦਾ ਆਨੰਦ ਆਪਣੇ ਮਨ ਵਿਚ ਵਸਾਂਦਾ ਹੈ, ਉਸ ਦਾ ਦੁਨੀਆ ਦੇ ਪਦਾਰਥਾਂ ਦਾ ਚਸਕਾ ਮੁੱਕ ਜਾਂਦਾ ਹੈ ।
Other essences are forgotten, when the Lord's Essence comes to dwell in the mind.
 
ਉਹ ਸਤਿਗੁਰੂ ਦੀ ਬਾਣੀ ਵਿਚ ਜੁੜ ਕੇ ਪੂਰੇ ਗੁਰੂ ਪਾਸੋਂ ਪਰਮਾਤਮਾ ਦਾ ਸਦਾ-ਥਿਰ ਨਾਮ ਪ੍ਰਾਪਤ ਕਰਦਾ ਹੈ, ਸੰਤੋਖ ਅਤੇ ਆਤਮਕ ਅਡੋਲਤਾ ਦਾ ਆਨੰਦ ਹਾਸਲ ਕਰਦਾ ਹੈ ।੩।
Truth, contentment and intuitive peace and poise are obtained from the Bani, the Word of the Perfect Guru. ||3||
 
ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਮੂਰਖ ਗੰਵਾਰ ਬੰਦੇ ਗੁਰੂ ਦਾ ਆਸਰਾ-ਪਰਨਾ ਨਹੀਂ ਲੈਂਦੇ,
The blind and ignorant fools do not serve the True Guru;
 
ਉਹ ਫਿਰ ਹੋਰ ਕਿਸੇ ਭੀ ਥਾਂ ਤੋਂ ਵਿਕਾਰਾਂ ਤੋਂ ਖ਼ਲਾਸੀ ਦਾ ਰਸਤਾ ਨਹੀਂ ਲੱਭ ਸਕਦੇ ।
how will they find the gate of salvation?
 
ਉਹ (ਇਸ ਤਰ੍ਹਾਂ) ਆਤਮਕ ਮੌਤ ਸਹੇੜ ਕੇ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਤੇ ਜਮਰਾਜ ਦੇ ਦਰ ਤੇ ਸੱਟਾਂ ਖਾਂਦੇ ਰਹਿੰਦੇ ਹਨ ।੪।
They die and die, over and over again, only to be reborn, over and over again. They are struck down at Death's Door. ||4||
 
ਜਦੋਂ ਕੋਈ (ਵਡ-ਭਾਗੀ ਬੰਦੇ) ਗੁਰੂ ਦੇ ਸ਼ਬਦ ਦਾ ਸੁਆਦ ਜਾਣ ਲੈਂਦੇ ਹਨ, ਤਦੋਂ ਉਹ ਆਪਣੇ ਆਤਮਕ ਜੀਵਨ ਨੂੰ ਪਛਾਣਦੇ ਹਨ (ਪਰਖਦੇ ਪੜਤਾਲਦੇ ਰਹਿੰਦੇ ਹਨ) ।
Those who know the essence of the Shabad, understand their own selves.
 
ਗੁਰੂ ਦੀ ਪਵਿਤ੍ਰ ਬਾਣੀ ਦੀ ਰਾਹੀਂ ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਉਚਾਰਦੇ ਰਹਿੰਦੇ ਹਨ ।
Immaculate is the speech of those who chant the Word of the Shabad.
 
ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਸਿਮਰਨ ਕਰਕੇ ਉਹ ਸਦਾ ਆਤਮਕ ਆਨੰਦ ਮਾਣਦੇ ਹਨ, ਤੇ ਪਰਮਾਤਮਾ ਦੇ ਨਾਮ ਨੂੰ ਉਹ ਆਪਣੇ ਮਨ ਵਿਚ (ਇਉਂ) ਵਸਾਂਦੇ ਹਨ (ਜਿਵੇਂ ਉਹ ਦੁਨੀਆ ਦੇ ਸਾਰੇ) ਨੌ ਖ਼ਜ਼ਾਨੇ (ਹੈ) ।੫।
Serving the True One, they find a lasting peace; they enshrine the nine treasures of the Naam within their minds. ||5||
 
(ਹੇ ਭਾਈ !) ਉਹ ਹਿਰਦਾ ਥਾਂ ਸੋਹਣਾ ਬਣ ਜਾਂਦਾ ਹੈ ਜੇਹੜਾ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਦਾ ਹੈ
Beautiful is that place, which is pleasing to the Lord's Mind.
 
(ਤੇ ਉਸੇ ਮਨੁੱਖ ਦਾ ਹਿਰਦਾ ਥਾਂ ਸੋਹਣਾ ਬਣਦਾ ਹੈ ਜਿਸ ਨੇ) ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਏ ਹਨ ।
There, sitting in the Sat Sangat, the True Congregation, the Glorious Praises of the Lord are sung.
 
ਅਜੇਹੇ ਮਨੁੱਖ ਹਰ ਰੋਜ਼ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਸਿਫ਼ਤਿ-ਸਾਲਾਹ ਦਾ ਪਵਿਤ੍ਰ ਵਾਜਾ ਵਜਾਂਦੇ ਹਨ ।੬।
Night and day, the True One is praised; the Immaculate Sound-current of the Naad resounds there. ||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by