(ਉਸ ਸੈ੍ਵ-ਸਰੂਪ ਵਿਚ) ਮੈਂ (ਨਾਮੇ) ਨੂੰ ਪਰਮਾਤਮਾ ਦਾ ਦੀਦਾਰ ਹੋਇਆ ।੪।੩।
Thus did Naam Dayv come to receive the Blessed Vision of the Lord's Darshan. ||4||3||
(ਮੈਂ ਆਪਣੇ ਪ੍ਰਭੂ-ਪਤੀ ਦੀ ਨਾਰ ਬਣ ਚੁੱਕੀ ਹਾਂ) ਪ੍ਰਭੂ ਮੇਰਾ ਖਸਮ ਹੈ ਤੇ ਮੈਂ (ਉਸ ਦੀ ਖ਼ਾਤਰ) ਕਮਲੀ ਹੋ ਰਹੀ ਹਾਂ, ਉਸ ਨੂੰ ਮਿਲਣ ਲਈ ਮੈ
I am crazy - the Lord is my Husband.
(ਭਗਤੀ ਤੇ ਭਲੇ ਗੁਣਾਂ ਦੇ) ਸੁਹਣੇ ਸੁਹਣੇ ਸ਼ਿੰਗਾਰ ਕਰ ਰਹੀ ਹਾਂ ।੧।
I decorate and adorn myself for Him. ||1||
ਮੇਰਾ ਤਨ ਅਤੇ ਮੇਰਾ ਮਨ ਮੇਰੇ ਪਿਆਰੇ ਪ੍ਰਭੂ ਜੋਗੇ ਹੋ ਚੁਕੇ ਹਨ, ਹੁਣ ਜਗਤ ਬੇ-ਸ਼ੱਕ ਮੈਨੂੰ ਭੈੜਾ ਆਖੀ ਜਾਏ (ਨਾ ਮੇਰੇ ਕੰਨ ਇਹ ਨਿੰਦਾ ਸੁਣਨ ਦੀ ਪਰਵਾਹ ਕਰਦੇ ਹਨ;
Slander me well, slander me well, slander me well, O people.
ਨਾ ਮੇਰਾ ਮਨ ਨਿੰਦਾ ਸੁਣ ਕੇ ਦੁਖੀ ਹੰੁਦਾ ਹੈ) ।੧।ਰਹਾਉ।
My body and mind are united with my Beloved Lord. ||1||Pause||
(ਕੋਈ ਨਿੰਦਾ ਪਿਆ ਕਰੇ) ਕਿਸੇ ਨਾਲ ਝਗੜਾ ਕਰਨ ਦੀ ਲੋੜ ਨਹੀਂ,
Do not engage in any arguments or debates with anyone.
ਜੀਭ ਨਾਲ ਪ੍ਰਭੂ ਦੇ ਨਾਮ ਦਾ ਸ੍ਰੇਸ਼ਟ ਅੰਮ੍ਰਿਤ ਪੀਣਾ ਚਾਹੀਦਾ ਹੈ ।੨।
With your tongue, savor the Lord's sublime essence. ||2||
ਹੁਣ ਹਿਰਦੇ ਵਿਚ ਪ੍ਰਭੂ ਨਾਲ ਜਾਣ-ਪਛਾਣ ਕਰ ਕੇ (ਮੇਰੇ ਅੰਦਰ) ਅਜਿਹੀ ਹਾਲਤ ਬਣ ਗਈ ਹ
Now, I know within my soul, that such an arrangement has been made;
ਕਿ ਮੈਂ ਲੋਕਾਂ ਦੀ ਨਿੰਦਾ ਵਲੋਂ ਬੇ-ਪਰਵਾਹ ਹੋ ਕੇ ਆਪਣੇ ਪ੍ਰਭੂ ਨੂੰ ਮਿਲ ਰਹੀ ਹਾਂ ।੩।
I will meet with my Lord by the beat of the drum. ||3||
ਕੋਈ ਮਨੁੱਖ ਮੈਨੂੰ ਚੰਗਾ ਆਖੇ, ਚਾਹੇ ਕੋਈ ਮੰਦਾ ਆਖੇ (ਇਸ ਗੱਲ ਦੀ ਮੈਨੂੰ ਪਰਵਾਹ ਨਹੀਂ ਰਹੀ),
Anyone can praise or slander me.
ਮੈਨੂੰ ਨਾਮੇ ਨੂੰ (ਲੱਛਮੀ ਦਾ ਪਤੀ) ਪਰਮਾਤਮਾ ਮਿਲ ਪਿਆ ਹੈ ।੪।੪।
Naam Dayv has met the Lord. ||4||4||
ਕਦੇ (ਕੋਈ ਜੀਵ ਐਸੀ ਮੌਜ ਵਿਚ ਹੈ ਕਿ ਉਸ ਨੂੰ) ਖੀਰ, ਖੰਡ, ਘਿਉ (ਵਰਗੇ ਸੁਹਣੇ ਪਦਾਰਥ) ਭੀ ਚੰਗੇ ਨਹੀਂ ਲੱਗਦੇ;
Sometimes, people do not appreciate milk, sugar and ghee.
ਪਰ ਕਦੇ (ਉਸ ਪਾਸੋਂ) ਘਰ ਘਰ ਦੇ ਟੱੁਕਰ ਮੰਗਾਉਂਦਾ ਹੈ (ਕਦੇ ਉਸ ਨੂੰ ਮੰਗਤਾ ਬਣਾ ਦੇਂਦਾ ਹੈ, ਤੇ ਉਹ ਘਰ ਘਰ ਦੇ ਟੁਕੜੇ ਮੰਗਦਾ ਫਿਰਦਾ ਹੈ),
Sometimes, they have to beg for bread from door to door.
ਕਦੇ (ਉਸ ਪਾਸੋਂ) ਰੂੜੀਆਂ ਫੁਲਾਉਂਦਾ ਹੈ, ਤੇ (ਉਹਨਾਂ ਵਿਚੋਂ) ਦਾਣੇ ਚੁਣਾਉਂਦਾ ਹੈ ।੧।
Sometimes, they have to pick out the grain from the chaff. ||1||
ਹੇ ਭਾਈ! ਜਿਸ ਹਾਲਤ ਵਿਚ ਪਰਮਾਤਮਾ (ਸਾਨੂੰ ਜੀਵਾਂ ਨੂੰ) ਰੱਖਦਾ ਹੈ ਉਸੇ ਹਾਲਤ ਵਿਚ (ਅਮੀਰੀ ਦੀ ਆਕੜ ਤੇ ਗਰੀਬੀ ਦੀ ਘਬਰਾਹਟ ਤੋਂ ਨਿਰਲੇਪ) ਰਹਿਣਾ ਚਾਹੀਦਾ ਹੈ ।
As the Lord keeps us, so do we live, O Siblings of Destiny.
ਇਹ ਗੱਲ ਦੱਸੀ ਨਹੀਂ ਜਾ ਸਕਦੀ ਕਿ ਪਰਮਾਤਮਾ ਕੇਡਾ ਵੱਡਾ ਹੈ (ਸਾਡੇ ਦੁਖਾਂ ਸੁਖਾਂ ਦਾ ਭੇਤ ਉਹ ਹੀ ਜਾਣਦਾ ਹੈ) ।੧।ਰਹਾਉ।
The Lord's Glory cannot even be described. ||1||Pause||
ਕਦੇ (ਕੋਈ ਮਨੁੱਖ ਇਤਨਾ ਅਮੀਰ ਹੈ ਕਿ ਉਹ) ਸੋਹਣੇ ਘੋੜੇ ਨਚਾਉਂਦਾ ਹੈ (ਭਾਵ, ਕਦੇ ਉਸ ਪਾਸ ਐਸੀ ਸੁਹਣੀ ਚਾਲ ਵਾਲੇ ਘੋੜੇ ਹਨ ਕਿ ਚੱਲਣ ਵੇਲੇ, ਮਾਨੋ, ਉਹ ਨੱਚ ਰਹੇ ਹਨ),
Sometimes, people prance around on horses.
ਪਰ ਕਦੇ ਉਸ ਨੂੰ ਪੈਰੀਂ ਜੁੱਤੀ (ਪਾਣ ਜੋਗੀ) ਭੀ ਨਹੀਂ ਲੱਭਦੀ ।੨।
Sometimes, they do not even have shoes for their feet. ||2||
ਕਦੇ ਕਿਸੇ ਮਨੁੱਖ ਨੂੰ ਚਿੱਟੇ ਵਿਛਾਉਣਿਆਂ ਵਾਲੇ ਪਲੰਘਾਂ ਉੱਤੇ ਸੁਆਉਂਦਾ ਹੈ,
Sometimes, people sleep on cozy beds with white sheets.
ਪਰ ਕਦੇ ਉਸ ਨੂੰ ਭੁੰਞੇ (ਵਿਛਾਉਣ ਲਈ) ਪਰਾਲੀ ਭੀ ਨਹੀਂ ਮਿਲਦੀ ।੩।
Sometimes, they do not even have straw to put down on the ground. ||3||
ਨਾਮਦੇਵ ਆਖਦੇ ਹਨ—ਪ੍ਰਭੂ ਦਾ ਇਕ ਨਾਮ ਹੀ ਹੈ ਜੋ (ਇਹਨਾਂ ਦੋਹਾਂ ਹਾਲਤਾਂ ਵਿਚੋਂ ਅਛੋਹ ਰੱਖ ਕੇ) ਪਾਰ ਲੰਘਾਉਂਦਾ ਹੈ,
Naam Dayv prays, only the Naam, the Name of the Lord, can save us.
ਜਿਸ ਮਨੁੱਖ ਨੂੰ ਗੁਰੂ ਮਿਲਦਾ ਹੈ ਉਸ ਨੂੰ ਪ੍ਰਭੂ (ਅਮੀਰੀ ਦੀ ਆਕੜ ਤੇ ਗਰੀਬੀ ਦੀ ਘਬਰਾਹਟ) ਤੋਂ ਪਾਰ ਉਤਾਰਦਾ ਹੈ ।੪।੫।
One who meets the Guru, is carried across to the other side. ||4||5||
(ਲੋਕ) ਮੇਰੀ ਜਾਤ ਨੂੰ ਬੜੀ ਨੀਵੀਂ (ਆਖਦੇ ਹਨ) ।੧।ਰਹਾਉ।
Laughing and playing, I came to Your Temple, O Lord.
ਪਰ (ਚੂੰ ਕਿ ਇਹ ਲੋਕ ‘ਮੇਰੀ ਜਾਤਿ ਹੀਨੜੀ’ ਸਮਝਦੇ ਹਨ, ਇਹਨਾਂ) ਮੈਨੂੰ ਨਾਮੇ ਨੂੰ ਭਗਤੀ ਕਰਦੇ ਨੂੰ (ਬਾਹੋਂ) ਫੜ ਕੇ (ਮੰਦਰ ਵਿਚੋਂ) ਉਠਾਲ ਦਿੱਤਾ ।੧।
While Naam Dayv was worshipping, he was grabbed and driven out. ||1||
ਹੇ ਪ੍ਰਭੂ! ਮੈਂ ਛੀਂਬੇ ਦੇ ਘਰ ਕਿਉਂ ਜੰਮ ਪਿਆ?
I am of a low social class, O Lord;
(ਲੋਕ) ਮੇਰੀ ਜਾਤ ਨੂੰ ਬੜੀ ਨੀਵੀਂ (ਆਖਦੇ ਹਨ) ।੧।ਰਹਾਉ।
why was I born into a family of fabric dyers? ||1||Pause||
ਮੈਂ ਆਪਣੀ ਕੰਬਲੀ ਲੈ ਕੇ (ਉੱਥੋਂ) ਮੁੜ ਕੇ ਤੁਰ ਪਿਆ,
I picked up my blanket and went back,
ਤੇ (ਹੇ ਪ੍ਰਭੂ!) ਮੈਂ ਤੇਰੇ ਮੰਦਰ ਦੇ ਪਿਛਲੇ ਪਾਸੇ ਜਾ ਕੇ ਬਹਿ ਗਿਆ ।੨।
to sit behind the temple. ||2||
(ਪਰ ਪ੍ਰਭੂ ਦੀ ਅਚਰਜ ਖੇਡ ਵਰਤੀ) ਜਿਉਂ ਜਿਉਂ ਨਾਮਾ ਆਪਣੇ ਪ੍ਰਭੂ ਦੇ ਗੁਣ ਗਾਉਂਦਾ ਹੈ,
As Naam Dayv uttered the Glorious Praises of the Lord,
(ਉਸ ਦਾ) ਮੰਦਰ (ਉਸ ਦੇ) ਭਗਤਾਂ ਦੀ ਖ਼ਾਤਰ, (ਉਸ ਦੇ) ਸੇਵਕਾਂ ਦੀ ਖ਼ਾਤਰ ਫਿਰਦਾ ਜਾ ਰਿਹਾ ਹੈ ।੩।੬।
the temple turned around to face the Lord's humble devotee. ||3||6||
Bhairao, Naam Dayv Jee, Second House:
One Universal Creator God. By The Grace Of The True Guru:
ਜਿਵੇਂ ਭੁੱਖੇ ਮਨੁੱਖ ਨੂੰ ਅੰਨ ਪਿਆਰਾ ਲੱਗਦਾ ਹੈ,
As the hungry person loves food,
ਜਿਵੇਂ ਪਿਆਸੇ ਨੂੰ ਪਾਣੀ ਨਾਲ ਗ਼ਰਜ਼ ਹੁੰਦੀ ਹੈ,
and the thirsty person is obsessed with water,
ਜਿਵੇਂ ਕੋਈ ਮੂਰਖ ਆਪਣੇ ਟੱਬਰ ਦੇ ਆਸਰੇ ਹੋ ਜਾਂਦਾ ਹੈ,
and as the fool is attached to his family
ਤਿਵੇਂ (ਮੈਂ) ਨਾਮੇ ਦਾ ਪ੍ਰਭੂ ਨਾਲ ਪਿਆਰ ਹੈ ।੧।
- just so, the Lord is very dear to Naam Dayv. ||1||
(ਮੇਰੀ) ਨਾਮਦੇਵ ਦੀ ਪ੍ਰੀਤ ਪਰਮਾਤਮਾ ਨਾਲ ਲੱਗ ਗਈ ਹੈ,
Naam Dayv is in love with the Lord.
(ਉਸ ਪ੍ਰੀਤ ਦੀ ਬਰਕਤਿ ਨਾਲ, ਨਾਮਦੇਵ) ਕੋਈ ਬਾਹਰਲੇ ਭੇਖ ਆਦਿਕ ਦਾ ਉਚੇਚ ਕਰਨ ਤੋਂ ਬਿਨਾ ਹੀ ਬੈਰਾਗੀ ਬਣ ਗਿਆ ਹੈ ।੧।ਰਹਾਉ।
He has naturally and intuitively become detached from the world. ||1||Pause||
ਜਿਵੇਂ ਕੋਈ ਨਾਰ ਪਰਾਏ ਮਨੁੱਖ ਨਾਲ ਪਿਆਰ ਪਾ ਲੈਂਦੀ ਹੈ,
Like the woman who falls in love with another man,
ਜਿਵੇਂ ਕਿਸੇ ਲੋਭੀ ਮਨੁੱਖ ਨੂੰ ਧਨ ਪਿਆਰਾ ਲੱਗਦਾ ਹੈ,
and the greedy man who loves only wealth,
ਜਿਵੇਂ ਕਿਸੇ ਵਿਸ਼ਈ ਬੰਦੇ ਨੂੰ ਇਸਤ੍ਰੀ ਚੰਗੀ ਲੱਗਦੀ ਹੈ,
and the sexually promiscuous man who loves women and sex,
ਤਿਵੇਂ ਨਾਮੇ ਨੂੰ ਪਰਮਾਤਮਾ ਮਿੱਠਾ ਲੱਗਦਾ ਹੈ ।੨।
just so, Naam Dayv is in love with the Lord. ||2||
ਪਰ ਅਸਲੀ ਸੁੱਚਾ ਪਿਆਰ ਉਹ ਹੈ ਜੋ ਪ੍ਰਭੂ ਆਪ (ਕਿਸੇ ਮਨੁੱਖ ਦੇ ਹਿਰਦੇ ਵਿਚ) ਪੈਦਾ ਕਰੇ,
But that alone is real love, which the Lord Himself inspires;
ਉਸ ਮਨੁੱਖ ਦੀ ਮੇਰ-ਤੇਰ ਗੁਰੂ ਦੀ ਕਿਰਪਾ ਨਾਲ ਮਿਟ ਜਾਂਦੀ ਹੈ,
by Guru's Grace, duality is eradicated.
ਉਸ ਦਾ ਪ੍ਰਭੂ ਨਾਲ ਪ੍ਰੇਮ ਕਦੇ ਟੁੱਟਦਾ ਨਹੀਂ, ਹਰ ਵੇਲੇ ਉਹ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ ।
Such love never breaks; through it, the mortal remains merged in the Lord.
(ਮੈਂ ਨਾਮੇ ਉੱਤੇ ਭੀ ਪ੍ਰਭੂ ਦੀ ਮਿਹਰ ਹੋਈ ਹੈ ਤੇ) ਨਾਮੇ ਦਾ ਚਿੱਤ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਵਿਚ ਟਿਕ ਗਿਆ ਹੈ ।੩।
Naam Dayv has focused his consciousness on the True Name. ||3||
ਜਿਵੇਂ ਮਾਂ-ਪੁੱਤਰ ਦਾ ਪਿਆਰ ਹੁੰਦਾ ਹੈ,
Like the love between the child and its mother,
ਤਿਵੇਂ ਮੇਰਾ ਮਨ ਪ੍ਰਭੂ! (-ਚਰਨਾਂ) ਨਾਲ ਰੰਗਿਆ ਗਿਆ ਹੈ ।
so is my mind imbued with the Lord.
ਨਾਮਦੇਵ ਬੇਨਤੀ ਕਰਦਾ ਹੈ—ਮੇਰੀ ਪ੍ਰਭੂ ਨਾਲ ਪ੍ਰੀਤ ਲੱਗ ਗਈ ਹੈ,
Prays Naam Dayv, I am in love with the Lord.
ਪ੍ਰਭੂ (ਹੁਣ ਸਦਾ) ਮੇਰੇ ਚਿੱਤ ਵਿਚ ਵੱਸਦਾ ਹੈ ।੪।੧।੭।
The Lord of the Universe abides within my consciousness. ||4||1||7||
ਅੰਨ੍ਹਾ (ਪਾਪੀ) ਆਪਣੀ ਵਹੁਟੀ ਛੱਡ ਦੇਂਦਾ ਹੈ,
The blind fool abandons the wife of his own home,