ਤੇ ਪਰਾਈ ਜ਼ਨਾਨੀ ਨਾਲ ਝਖਾਂ ਮਾਰਦਾ ਹੈ, (ਪਰਾਈ ਨਾਰ ਨੂੰ ਵੇਖ ਕੇ ਉਹ ਇਉਂ ਹੀ ਖ਼ੁਸ਼ ਹੁੰਦਾ ਹੈ)
and has an affair with another woman.
 
ਜਿਵੇਂ ਤੋਤਾ ਸਿੰਬਲ ਰੁੱਖ ਨੂੰ ਵੇਖ ਕੇ ਖ਼ੁਸ਼ ਹੁੰਦਾ ਹੈ (ਪਰ ਉਸ ਸਿੰਬਲ ਤੋਂ ਉਸ ਤੋਤੇ ਨੂੰ ਹਾਸਲ ਕੁਝ ਨਹੀਂ ਹੁੰਦਾ);
He is like the parrot, who is pleased to see the simbal tree;
 
ਆਖ਼ਰ ਨੂੰ ਅਜਿਹਾ ਵਿਕਾਰੀ ਮਨੁੱਖ (ਇਸ ਵਿਕਾਰ) ਵਿਚ ਗ੍ਰਸਿਆ ਹੋਇਆ ਹੀ ਮਰ ਜਾਂਦਾ ਹੈ ।੧।
but in the end, he dies, stuck to it. ||1||
 
ਵਿਕਾਰੀ ਬੰਦੇ ਦਾ ਟਿਕਾਣਾ ਸਦਾ ਉਸ ਅੱਗ ਵਿਚ ਰਹਿੰਦਾ ਹੈ
The home of the sinner is on fire.
 
ਜੋ ਅੱਗ ਸਦਾ ਬਲਦੀ ਰਹਿੰਦੀ ਹੈ, ਕਦੇ ਬੁੱਝਦੀ ਨਹੀਂ ।੧।ਰਹਾਉ।
It keeps burning, and the fire cannot be extinguished. ||1||Pause||
 
ਜਿੱਥੇ ਪ੍ਰਭੂ ਦੀ ਭਗਤੀ ਹੁੰਦੀ ਹੈ (ਵਿਕਾਰੀ ਮਨੁੱਖ) ਉਹ ਥਾਂ ਜਾ ਕੇ ਨਹੀਂ ਵੇਖਦਾ,
He does not go to see where the Lord is being worshipped.
 
(ਜੀਵਨ ਦਾ ਸਿੱਧਾ) ਰਾਹ ਛੱਡ ਕੇ (ਵਿਕਾਰਾਂ ਦੇ) ਉਲਟੇ ਰਸਤੇ ਪੈਂਦਾ ਹੈ,
He abandons the Lord's Path, and takes the wrong path.
 
ਜਗਤ ਦੇ ਮੂਲ ਪ੍ਰਭੂ ਤੋਂ ਖੁੰਝ ਕੇ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ,
He forgets the Primal Lord God, and is caught in the cycle of reincarnation.
 
ਨਾਮ-ਅੰਮ੍ਰਿਤ ਡੋਲ੍ਹ ਕੇ (ਵਿਕਾਰਾਂ ਦਾ) ਜ਼ਹਿਰ ਲੱਦ ਕੇ ਖਾਂਦਾ ਹੈ ।੨।
He throws away the Ambrosial Nectar, and gathers poison to eat. ||2||
 
ਜਿਵੇਂ ਵੇਸਵਾਂ ਦੇ ਮੁਜਰੇ ਹੁੰਦੇ ਹਨ,
He is like the prostitute, who comes to dance,
 
(ਸੁਹਣੀ ਸੁਹਣੀ) ਪੁਸ਼ਾਕ ਪਾ ਕੇ ਸਿੰਗਾਰ ਕਰਦੀਆਂ ਹਨ ।
wearing beautiful clothes, decorated and adorned.
 
ਵੇਸਵਾ ਨੱਚਦੀ ਹੈ, ਤੇ ਬੜੇ ਗਹੁ ਨਾਲ ਆਪਣੀ ਸੁਰ ਨੂੰ ਤੋਲਦੀ ਹੈ,
She dances to the beat, exciting the breath of those who watch her.
 
(ਬੱਸ, ਇਸ ਵਿਕਾਰੀ ਜੀਵਨ ਦੇ ਕਾਰਨ) ਉਸ ਦੇ ਗਲ ਵਿਚ ਜਮਾਂ ਦੀ ਫਾਹੀ ਪੈਂਦੀ ਹੈ ।੩।
But the noose of the Messenger of Death is around her neck. ||3||
 
ਨਾਮਦੇਵ ਇਹ ਇਕ ਵਿਚਾਰ ਦਾ ਬਚਨ ਆਖਦੇ ਹਨ—ਜਿਸ ਮਨੁੱਖ ਦੇ ਮੱਥੇ ਉੱਤੇ ਪ੍ਰਭੂ ਦੀ ਬਖ਼ਸ਼ਸ਼ (ਦਾ ਲੇਖ) ਲਿਖਿਆ ਹੋਇਆ ਹੈ (ਭਾਵ, ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਬਖ਼ਸ਼ਸ਼ ਹੁੰਦੀ ਹੈ)
One who has good karma recorded on his forehead,
 
ਉਹ (ਵਿਕਾਰਾਂ ਵਲੋਂ) ਹਟ ਕੇ ਸਤਿਗੁਰੂ ਦੀ ਸ਼ਰਨ ਪੈਂਦਾ ਹੈ ।
hurries to enter the Guru's Sanctuary.
 
ਨਾਮਦੇਵ ਇਹ ਇਕ ਵਿਚਾਰ ਦਾ ਬਚਨ ਆਖਦਾ ਹ
Says Naam Dayv, consider this:
 
ਹੇ ਸੰਤ ਜਨੋ! ਗੁਰੂ ਦੀ ਸ਼ਰਨ ਪੈ ਕੇ ਹੀ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਪਾਰ ਲੰਘ ਸਕੋਗੇ ।੪।੨।੮।
O Saints, this is the way to cross over to the other side. ||4||2||8||
 
(ਪ੍ਰਹਿਲਾਦ ਦੇ ਦੋਵੇਂ ਉਸਤਾਦ) ਸੰਡ ਅਤੇ ਅਮਰਕ ਨੇ (ਹਰਨਾਖਸ਼ ਕੋਲ) ਜਾ ਕੇ ਫ਼ਰਿਆਦ ਕੀਤੀ—ਅਸੀ ਖਪ ਲੱਥੇ ਹਾਂ,
Sanda and Marka went and complained to Harnaakhash,
 
ਪ੍ਰਹਿਲਾਦ ਪੜ੍ਹਦਾ ਨਹੀਂ, ਉਹ ਹੱਥਾਂ ਨਾਲ ਤਾਲ ਵਜਾਉਂਦਾ ਹੈ,
"Your son does not read his lessons. We are tired of trying to teach him.
 
ਤੇ ਰਾਮ ਨਾਮ ਗਾਉਂਦਾ ਹੈ, ਹੋਰ ਸਾਰੇ ਵਿੱਦਿਆਰਥੀ ਭੀ ਉਸ ਨੇ ਵਿਗਾੜ ਦਿੱਤੇ ਹਨ ।੧।
He chants the Lord's Name, clapping his hands to keep the beat; he has spoiled all the other students. ||1||
 
(ਪ੍ਰਹਿਲਾਦ) ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦਾ ਹੈ,
He chants the Lord's Name,
 
ਪਰਮਾਤਮਾ ਦਾ ਸਿਮਰਨ ਆਪਣੇ ਹਿਰਦੇ ਵਿਚ ਧਾਰਨ ਕਰੀ ਰੱਖਦਾ ਹੈ ।੧।ਰਹਾਉ।
and he has enshrined meditative remembrance of the Lord within his heart."||1||Pause||
 
(ਪ੍ਰਹਿਲਾਦ ਦੀ ਮਾਂ) ਵੱਡੀ ਰਾਣੀ (ਪ੍ਰਹਿਲਾਦ ਅੱਗੇ) ਤਰਲੇ ਕਰਦੀ ਹੈ (ਤੇ ਸਮਝਾਉਂਦੀ ਹੈ ਕਿ ਤੇਰੇ ਪਿਤਾ) ਰਾਜੇ ਨੇ ਸਾਰੀ ਧਰਤੀ ਆਪਣੇ ਵੱਸ ਕੀਤੀ ਹੋਈ ਹੈ (ਉਸ ਦਾ ਹੁਕਮ ਨਾ ਮੋੜ),
"Your father the king has conquered the whole world", said his mother the queen.
 
ਪਰ ਪੁੱਤਰ ਪ੍ਰਹਿਲਾਦ (ਮਾਂ ਦਾ) ਆਖਿਆ ਮੰਨਦਾ ਨਹੀਂ, ਉਸ ਨੇ ਤਾਂ ਕੋਈ ਹੋਰ ਗੱਲ ਮਨ ਵਿਚ ਪੱਕੀ ਕੀਤੀ ਹੋਈ ਹੈ ।੨।
"O Prahlad my son, you do not obey him, so he has decided to deal with you in another way."||2||
 
ਦੁਸ਼ਟਾਂ ਦੀ ਜੁੰਡੀ ਨੇ ਰਲ ਕੇ ਸਲਾਹ ਕਰ ਲਈ—(ਜੇ ਪ੍ਰਹਿਲਾਦ ਨਹੀਂ ਮੰਨਦਾ ਤਾਂ) ਅਸੀ ਇਸ ਨੂੰ ਮਾਰ ਮੁਕਾਵਾਂਗੇ; ਪਰ ਜਗਤ ਦੇ ਮਾਲਕ ਪ੍ਰਭੂ ਨੇ ਆਪਣੀ ਮਾਇਆ ਦਾ ਸੁਭਾਉ ਹੀ ਬਦਲਾ ਦਿੱਤਾ,
The council of villians met and resolved to send Prahlaad into the life hereafter.
 
(ਪ੍ਰਭੂ ਨੇ ਪ੍ਰਹਿਲਾਦ ਨੂੰ) ਪਹਾੜ, ਰੁੱਖ, ਪਾਣੀ, ਅੱਗ (ਇਹਨਾਂ ਸਭਨਾਂ ਦੇ) ਡਰ ਤੋਂ ਬਚਾ ਲਿਆ ।੩।
Prahlaad was thrown off a mountain, into the water, and into a fire, but the Sovereign Lord God saved him, by changing the laws of nature. ||3||
 
(ਹੁਣ ਅੰਦਰੋਂ) ਡਰਿਆ ਹੋਇਆ (ਪਰ ਬਾਹਰੋਂ) ਕੋ੍ਰਧਵਾਨ ਹੋ ਕੇ, ਮੌਤ-ਰੂਪ ਤਲਵਾਰ ਕੱਢ ਕੇ (ਬੋਲਿਆ—)
Harnaakhash thundered with rage and threatened to kill Prahlaad. "Tell me, who can save you?"
 
ਮੈਨੂੰ ਦੱਸ ਜਿਹੜਾ ਤੈਨੂੰ (ਇਸ ਤਲਵਾਰ ਤੋਂ) ਬਚਾ ਸਕਦਾ ਹੈ; (ਅੱਗੋਂ) ਜਗਤ ਦਾ ਮਾਲਕ ਪਰਮਾਤਮਾ ਥੰਮ੍ਹ ਵਿਚ ਬੋਲਦਾ ਹੈ ।੪।
Prahlaad answered, "The Lord, the Master of the three worlds, is contained even in this pillar to which I am tied."||4||
 
ਜਿਸ ਪ੍ਰਭੂ ਨੇ ਹਰਨਾਖ਼ਸ਼ ਨੂੰ ਨਹੁੰਆਂ ਨਾਲ ਚੀਰ ਦਿੱਤਾ, ਦੇਵਤਿਆਂ ਤੇ ਮਨੁੱਖਾਂ ਨੂੰ ਢਾਰਸ ਦਿੱਤੀ,
The Lord who tore Harnaakhash apart with His nails proclaimed Himself the Lord of gods and men.
 
ਨਾਮਦੇਵ ਆਖਦੇ ਹਨ— ਮੈਂ ਭੀ ਉਸੇ ਪ੍ਰਭੂ ਨੂੰ ਸਿਮਰਦਾ ਹਾਂ; ਪ੍ਰਭੂ ਹੀ ਨਿਰਭੈਤਾ ਦਾ ਦਰਜਾ ਬਖ਼ਸ਼ਣ ਵਾਲਾ ਹੈ ।੫।੩।੯।
Says Naam Dayv, I meditate on the Lord, the Man-lion, the Giver of fearless dignity. ||5||3||9||
 
(ਮੁਹੰਮਦ-ਬਿਨ-ਤੁਗ਼ਲਕ) ਬਾਦਸ਼ਾਹ ਪੁੱਛਦਾ ਹੈ—ਹੇ ਨਾਮੇ!
The Sultan said, "Listen, Naam Dayv:
 
ਸੁਣ, ਮੈਂ ਤੇਰੇ ਰਾਮ ਦੇ ਕੰਮ ਵੇਖਣੇ ਚਾਹੁੰਦਾ ਹਾਂ ।੧।
let me see the actions of your Lord."||1||
 
ਬਾਦਸ਼ਾਹ ਨੇ ਮੈਨੂੰ (ਨਾਮੇ ਨੂੰ) ਬੰਨ੍ਹ ਲਿਆ (ਤੇ ਆਖਣ ਲੱਗਾ—) ਮੈਂ ਤੇਰਾ ਹਰੀ,
The Sultan arrested Naam Dayv,
 
ਤੇਰਾ ਬੀਠਲੁ, ਵੇਖਣਾ ਚਾਹੁੰਦਾ ਹਾਂ ।੧।ਰਹਾਉ।
and said, "Let me see your Beloved Lord."||1||Pause||
 
(ਮੇਰੀ ਇਹ) ਮੋਈ ਹੋਈ ਗਾਂ ਜਿਵਾਲ ਦੇਹ,
"Bring this dead cow back to life.
 
ਨਹੀਂ ਤਾਂ ਤੈਨੂੰ ਭੀ ਇੱਥੇ ਹੀ (ਹੁਣੇ ਹੀ) ਮਾਰ ਦਿਆਂਗਾ ।੨।
Otherwise, I shall cut off your head here and now."||2||
 
(ਮੈਂ ਆਖਿਆ—) ਬਾਦਸ਼ਾਹ! ਅਜਿਹੀ ਗੱਲ ਕਿਵੇਂ ਹੋ ਸਕਦੀ ਹੈ?
Naam Dayv answered, "O king, how can this happen?
 
ਕਦੇ ਕੋਈ ਮੋਇਆ ਹੋਇਆ ਮੁੜ ਨਹੀਂ ਜੀਵਿਆ ।੩।
No one can bring the dead back to life. ||3||
 
(ਤੇ ਇਕ ਹੋਰ ਗੱਲ ਭੀ ਹੈ) ਉਹੀ ਕੁਝ ਹੁੰਦਾ ਹੈ ਜੋ ਪਰਮਾਤਮਾ ਕਰਦਾ ਹੈ,
I cannot do anything by my own actions.
 
ਮੇਰਾ ਕੀਤਾ ਕੁਝ ਨਹੀਂ ਹੋ ਸਕਦਾ ।੪।
Whatever the Lord does, that alone happens."||4||
 
ਬਾਦਸ਼ਾਹ (ਇਹ ਉੱਤਰ ਸੁਣ ਕੇ) ਅਹੰਕਾਰ ਵਿਚ ਆਇਆ,
The arrogant king was enraged at this reply.
 
ਉਸ ਨੇ (ਮੇਰੇ ਉੱਤੇ) ਇਕ ਵੱਡਾ ਹਾਥੀ ਚਮਕਾ ਕੇ ਚਾੜ੍ਹ ਦਿੱਤਾ ।੫।
He incited an elephant to attack. ||5||
 
(ਮੇਰੀ) ਨਾਮੇ ਦੀ ਮਾਂ ਰੋਣ ਲੱਗ ਪਈ (ਤੇ ਆਖਣ ਲੱਗੀ—ਹੇ ਬੱਚਾ!)
Naam Dayv's mother began to cry,
 
ਤੂੰ ਰਾਮ ਛੱਡ ਕੇ ਖ਼ੁਦਾ ਖ਼ੁਦਾ ਕਿਉਂ ਨਹੀਂ ਆਖਣ ਲੱਗ ਪੈਂਦਾ? ।੬।
and she said, "Why don't you abandon your Lord Raam, and worship his Lord Allah?"||6||
 
(ਮੈਂ ਉੱਤਰ ਦਿੱਤਾ—) ਨਾ ਮੈਂ ਤੇਰਾ ਪੁੱਤਰ ਹਾਂ, ਨਾ ਤੂੰ ਮੇਰੀ ਮਾਂ ਹੈਂ;
Naam Dayv answered, "I am not your son, and you are not my mother.
 
ਜੇ ਮੇਰਾ ਸਰੀਰ ਭੀ ਨਾਸ ਹੋ ਜਾਏ, ਤਾਂ ਭੀ ਨਾਮਾ ਹਰੀ ਦੇ ਗੁਣ ਗਾਂਦਾ ਰਹੇਗਾ ।੭।
Even if my body dies, I will still sing the Glorious Praises of the Lord."||7||
 
ਹਾਥੀ ਆਪਣੀ ਸੁੰਡ ਦੀ ਚੋਟ ਕਰਦਾ ਹੈ, ਪਰ ਨਾਮਾ ਬਚ ਨਿਕਲਦਾ ਹੈ;
The elephant attacked him with his trunk,
 
ਨਾਮੇ ਨੂੰ ਪਰਮਾਤਮਾ ਦਾ ਆਸਰਾ ਹੈ ।੮।
but Naam Dayv was saved, protected by the Lord. ||8||
 
(ਬਾਦਸ਼ਾਹ ਸੋਚਦਾ ਹੈ—) ਮੈਨੂੰ (ਮੇਰੇ ਮਜ਼ਹਬ ਦੇ ਆਗੂ) ਕਾਜ਼ੀ ਤੇ ਮੌਲਵੀ ਤਾਂ ਸਲਾਮ ਕਰਦੇ ਹਨ,
The king said, "The Qazis and the Mullahs bow down to me,
 
ਪਰ ਇਸ ਹਿੰਦੂ ਨੇ ਮੇਰਾ ਮਾਣ ਤੋੜ ਦਿੱਤਾ ਹੈ ।੯।
but this Hindu has trampled my honor."||9||
 
(ਹਿੰਦੂ ਲੋਕ ਰਲ ਕੇ ਆਏ, ਤੇ ਆਖਣ ਲੱਗੇ,) ਹੇ ਬਾਦਸ਼ਾਹ! ਅਸਾਡੀ ਅਰਜ਼ ਸੁਣ,
The people pleaded with the king, "Hear our prayer, O king.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by