ਚੰਗੇ ਮੰਦੇ ਸਭ ਨਾਲ ਪਿਆਰ ਕਰਦਾ ਹੈ ।
When the Divine Guru grants His Grace, one looks upon good and bad as the same.
ਗੁਰੂ ਦੇ ਮਿਲਿਆਂ ਹੀ ਮੱਥੇ ਦੇ ਚੰਗੇ ਲੇਖ ਉੱਘੜਦੇ ਹਨ ।੫।
When the Divine Guru grants His Grace, one has good destiny written on his forehead. ||5||
ਜੇ ਗੁਰੂ ਮਿਲ ਪਏ ਤਾਂ ਸਰੀਰ (ਵਿਕਾਰਾਂ ਵਿਚ ਪੈ ਕੇ) ਛਿੱਜਦਾ ਨਹੀਂ (ਭਾਵ, ਮਨੁੱਖ ਵਿਕਾਰਾਂ ਵਿਚ ਪ੍ਰਵਿਰਤ ਨਹੀਂ ਹੁੰਦਾ, ਤੇ ਨਾ ਹੀ ਉਸ ਦੀ ਸੱਤਿਆ ਵਿਅਰਥ ਜਾਂਦੀ ਹੈ);
When the Divine Guru grants His Grace, the wall of the body is not eroded.
ਉੱਚੀ ਜਾਤ ਆਦਿਕ ਦੇ ਮਾਣ ਵਾਲੇ ਮਨੁੱਖ ਗੁਰੂ ਸ਼ਰਨ ਆਏ ਬੰਦੇ ਉੱਤੇ ਦਬਾਉ ਨਹੀਂ ਪਾ ਸਕਦੇ, ਜਿਵੇਂ ਕਿ ਉਹ ਦੇਹੁਰਾ ਨਾਮਦੇਵ ਵਲ ਪਰਤ ਗਿਆ ਸੀ ਜਿਸ ਵਿਚੋਂ ਉਸ ਨੂੰ ਧੱਕੇ ਪਏ ਸਨ;
When the Divine Guru grants His Grace, the temple turns itself towards the mortal.
ਗੁਰੂ ਦੀ ਸ਼ਰਨ ਪਏ ਗ਼ਰੀਬ ਨੂੰ ਰੱਬ ਆਪ ਬਹੁੜਦਾ ਹੈ ਜਿਵੇਂ ਕਿ ਨਾਮਦੇਵ ਦੀ ਕੁੱਲੀ ਬਣੀ ਸੀ;
When the Divine Guru grants His Grace, one's home is constructed.
ਰੱਬ ਆਪ ਸਹਾਈ ਹੁੰਦਾ ਹੈ ਜਿਵੇਂ ਕਿ ਬਾਦਸ਼ਾਹ ਦੇ ਡਰਾਵੇ ਦੇਣ ਤੇ ਮੰਜਾ ਦਰਿਆ ਵਿਚੋਂ ਕਢਾ ਦਿੱਤਾ ।੬।
When the Divine Guru grants His Grace, one's bed is lifted up out of the water. ||6||
ਜੇ ਗੁਰੂ ਮਿਲ ਪਏ ਤਾਂ ਅਠਾਹਠ ਤੀਰਥਾਂ ਦਾ ਇਸ਼ਨਾਨ ਹੋ ਗਿਆ
When the Divine Guru grants His Grace, one has bathed at the sixty-eight sacred shrines of pilgrimage.
(ਜਾਣੋ), ਸਰੀਰ ਉੱਤੇ ਚੱਕਰ ਲੱਗ ਗਏ ਸਮਝੋ (ਜਿਵੇਂ ਬੈਰਾਗੀ ਦੁਆਰਕਾ ਜਾ ਕੇ ਲਾਉਂਦੇ ਹਨ),
When the Divine Guru grants His Grace, one's body is stamped with the sacred mark of Vishnu.
ਬਾਰਾਂ ਹੀ ਸ਼ਿਵ-ਲਿੰਗਾਂ ਦੀ ਪੂਜਾ ਹੋ ਗਈ ਜਾਣੋ;
When the Divine Guru grants His Grace, one has performed the twelve devotional services.
ਉਸ ਮਨੁੱਖ ਲਈ ਸਾਰੇ ਜ਼ਹਿਰ ਭੀ ਮਿੱਠੇ ਫਲ ਬਣ ਜਾਂਦੇ ਹਨ ।੭।
When the Divine Guru grants His Grace, all poison is transformed into fruit. ||7||
ਜੇ ਗੁਰੂ ਮਿਲ ਪਏ ਤਾਂ ਦਿਲ ਦੇ ਸੰਸੇ ਮਿਟ ਜਾਂਦੇ ਹਨ,
When the Divine Guru grants His Grace, skepticism is shattered.
ਜਮਾਂ ਤੋਂ (ਹੀ) ਖ਼ਲਾਸੀ ਹੋ ਜਾਂਦੀ ਹੈ,
When the Divine Guru grants His Grace, one escapes from the Messenger of Death.
ਸੰਸਾਰ-ਸਮੁੰਦਰ ਤੋਂ ਮਨੁੱਖ ਪਾਰ ਲੰਘ ਜਾਂਦਾ ਹੈ,
When the Divine Guru grants His Grace, one crosses over the terrifying world-ocean.
ਜਨਮ ਮਰਨ ਤੋਂ ਬਚ ਜਾਂਦਾ ਹੈ ।੮।
When the Divine Guru grants His Grace, one is not subject to the cycle of reincarnation. ||8||
ਜੇ ਗੁਰੂ ਮਿਲ ਪਏ ਤਾਂ ਅਠਾਰਾਂ ਸਿੰਮ੍ਰਿਤੀਆਂ ਦੇ ਦੱਸੇ ਕਰਮ-ਕਾਂਡ ਦੀ ਲੋੜ ਨਹੀਂ ਰਹਿ ਜਾਂਦੀ,
When the Divine Guru grants His Grace, one understands the rituals of the eighteen Puraanas.
ਸਾਰੀ ਬਨਸਪਤੀ ਹੀ (ਪ੍ਰਭੂ-ਦੇਵ ਦੀ ਨਿੱਤ ਭੇਟ ਹੁੰਦੀ ਦਿੱਸ ਪੈਂਦੀ ਹੈ) ।
When the Divine Guru grants His Grace, it is as if one has made an offering of the eighten loads of vegetation.
ਸਤਿਗੁਰੂ ਤੋਂ ਬਿਨਾ ਹੋਰ ਕੋਈ ਥਾਂ ਨਹੀਂ (ਜਿੱਥੇ ਮਨੁੱਖ ਜੀਵਨ ਦਾ ਸਹੀ ਰਸਤਾ ਲੱਭ ਸਕੇ),
When the Divine Guru grants His Grace, one needs no other place of rest.
ਨਾਮਦੇਵ (ਹੋਰ ਸਭ ਆਸਰੇ-ਪਰਨੇ ਛੱਡ ਕੇ) ਗੁਰੂ ਦੀ ਸ਼ਰਨ ਪਿਆ ਹੈ ।੯।੧।੨।੧੧।
Naam Dayv has entered the Sanctuary of the Guru. ||9||1||2||11||
Bhairao, The Word Of Ravi Daas Jee, Second House:
One Universal Creator God. By The Grace Of The True Guru:
(ਪਰ ਪਾਰਸ-ਪ੍ਰਭੂ ਦੇ ਚਰਨ ਛੋਹਣੇ ਸੌਖਾ ਕੰਮ ਨਹੀਂ ਹੈ, ਕਿਉਂਕਿ ਉਹ ਇਹਨਾਂ ਅੱਖਾਂ ਨਾਲ ਦਿੱਸਦਾ ਨਹੀਂ ਹੈ, ਤੇ)
Without seeing something, the yearning for it does not arise.
ਉਸ ਨੂੰ ਵੇਖਣ ਤੋਂ ਬਿਨਾ (ਉਸ ਪਾਰਸ-ਪ੍ਰਭੂ ਦੇ ਚਰਣ ਛੋਹਣ ਦੀ) ਤਾਂਘ ਪੈਦਾ ਨਹੀਂ ਹੁੰਦੀ, (ਇਸ ਦਿੱਸਦੇ ਸੰਸਾਰ ਨਾਲ ਹੀ ਮੋਹ ਬਣਿਆ ਰਹਿੰਦਾ ਹੈ,) ਤੇ, ਇਹ ਜੋ ਕੁਝ ਦਿੱਸਦਾ ਹੈ ਇਹ ਸਭ ਨਾਸ ਹੋ ਜਾਣ ਵਾਲਾ ਹੈ ।
Whatever is seen, shall pass away.
ਜੋ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ, ਤੇ, ਪ੍ਰਭੂ ਦਾ ਨਾਮ ਜਪਦਾ ਹੈ,
Whoever chants and praises the Naam, the Name of the Lord,
ਸਿਰਫ਼ ਉਹੀ ਅਸਲ ਜੋਗੀ ਹੈ ਤੇ ਉਹ ਕਾਮਨਾ-ਰਹਿਤ ਹੋ ਜਾਂਦਾ ਹੈ ।੧।
is the true Yogi, free of desire. ||1||
ਜਦੋਂ ਕੋਈ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਾਂ ਉਸ ਦਾ ਮਨ ਪ੍ਰਭੂ ਵਿਚ ਪਰਚ ਜਾਂਦਾ ਹੈ;
When someone utters the Name of the Lord with love,
ਜਦੋਂ ਪਾਰਸ-ਪ੍ਰਭੂ ਨੂੰ ਉਹ ਛੁੰਹਦਾ ਹੈ (ਉਹ, ਮਾਨੋ, ਸੋਨਾ ਹੋ ਜਾਂਦਾ ਹੈ), ਤੇ, ਉਸ ਦੀ ਮੇਰ-ਤੇਰ ਮੁੱਕ ਜਾਂਦੀ ਹੈ ।੧।ਰਹਾਉ।
it is as if he has touched the philosopher's stone; his sense of duality is eradicated. ||1||Pause||
(ਨਾਮ ਸਿਮਰਨ ਵਾਲਾ) ਉਹ ਮਨੁੱਖ (ਅਸਲ) ਰਿਸ਼ੀ ਹੈ,
He alone is a silent sage, who destroys the duality of his mind.
ਉਹ (ਨਾਮ ਦੀ ਬਰਕਤਿ ਨਾਲ) ਆਪਣੇ ਮਨ ਦੀ ਮੇਰ-ਤੇਰ ਮਿਟਾ ਲੈਂਦਾ ਹੈ, ਤੇ, ਉਸ ਪ੍ਰਭੂ ਵਿਚ ਸਮਾਇਆ ਰਹਿੰਦਾ ਹੈ ਜਿਸ ਦਾ ਕੋਈ ਖ਼ਾਸ ਸਰੀਰ ਨਹੀਂ ਹੈ ।
Keeping the doors of his body closed, he merges in the Lord of the three worlds.
(ਜਗਤ ਵਿਚ) ਹਰੇਕ ਮਨੁੱਖ ਆਪੋ ਆਪਣੇ ਮਨ ਦਾ ਸੁਭਾਉ ਵਰਤਦਾ ਹੈ (ਆਪਣੇ ਮਨ ਦੇ ਪਿੱਛੇ ਤੁਰਦਾ ਹੈ; ਪਰ ਨਾਮ ਸਿਮਰਨ ਵਾਲਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਨ ਦੇ ਥਾਂ, ਨਾਮ ਦੀ ਬਰਕਤਿ ਨਾਲ) ਕਰਤਾਰ ਦਾ ਰੂਪ ਹੋ ਜਾਂਦਾ ਹੈ,
Everyone acts according to the inclinations of the mind.
ਤੇ, ਉਸ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਜਿੱਥੇ ਕੋਈ ਡਰ ਭਉ ਨਹੀਂ ।੨।
Attuned to the Creator Lord, one remains free of fear. ||2||
(ਜਗਤ ਦੀ ਸਾਰੀ) ਬਨਸਪਤੀ ਫਲ ਦੇਣ ਦੀ ਖ਼ਾਤਰ ਖਿੜਦੀ ਹੈ;
Plants blossom forth to produce fruit.
ਜਦੋਂ ਫਲ ਲੱਗਦਾ ਹੈ ਫੁੱਲ ਦੂਰ ਹੋ ਜਾਂਦਾ ਹੈ ।
When the fruit is produced, the flowers wither away.
ਇਸੇ ਤਰ੍ਹਾਂ ਦੁਨੀਆ ਦੀ ਰੋਜ਼ਾਨਾ ਕਿਰਤ-ਕਾਰ ਗਿਆਨ ਦੀ ਖ਼ਾਤਰ ਹੈ (ਪ੍ਰਭੂ ਵਿਚ ਪਰਚਣ ਲਈ ਹੈ, ਉੱਚ-ਜੀਵਨ ਦੀ ਸੂਝ ਲਈ ਹੈ),
For the sake of spiritual wisdom, people act and practice rituals.
ਜਦੋਂ ਉੱਚ-ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ ਤਾਂ ਉਸ ਅਵਸਥਾ ਵਿਚ ਅੱਪੜ ਕੇ ਕਿਰਤ-ਕਾਰ ਦਾ (ਮਾਇਕ ਉੱਦਮਾਂ ਦਾ) ਮੋਹ ਮਿਟ ਜਾਂਦਾ ਹੈ ।੩।
When spiritual wisdom wells up, then actions are left behind. ||3||
ਸਿਆਣੀ ਇਸਤ੍ਰੀ ਘਿਉ ਦੀ ਖ਼ਾਤਰ ਦਹੀਂ ਰਿੜਕਦੀ ਹੈ (ਤਿਵੇਂ ਜੋ ਮਨੁੱਖ ਨਾਮ ਜਪ ਕੇ ਪ੍ਰਭੂ-ਚਰਨਾਂ ਵਿਚ ਪਰਚਦਾ ਹ
For the sake of ghee, wise people churn milk.
ਉਹ ਜਾਣਦਾ ਹੈ ਕਿ ਦੁਨੀਆ ਦਾ ਜੀਵਨ-ਨਿਰਬਾਹ, ਦੁਨੀਆ ਦੀ ਕਿਰਤ-ਕਾਰ ਪ੍ਰਭੂ-ਚਰਨਾਂ ਵਿਚ ਜੁੜਨ ਵਾਸਤੇ ਹੀ ਹੈ । ਸੋ, ਉਹ ਮਨੁੱਖ ਨਾਮ ਦੀ ਬਰਕਤਿ ਨਾਲ) ਮਾਇਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਮੁਕਤ ਹੁੰਦਾ ਹੈ ਤੇ ਸਦਾ ਵਾਸ਼ਨਾ-ਰਹਿਤ ਰਹਿੰਦਾ ਹੈ ।
Those who are Jivan-mukta, liberated while yet alive - are forever in the state of Nirvaanaa.
ਰਵਿਦਾਸ ਇਹ ਸਭ ਤੋਂ ਉੱਚੇ ਵੈਰਾਗ (ਦੀ ਪ੍ਰਾਪਤੀ) ਦੀ ਗੱਲ ਦੱਸਦਾ ਹੈ;
Says Ravi Daas, O you unfortunate people,
ਹੇ ਭਾਗ-ਹੀਣ! ਪ੍ਰਭੂ ਤੇਰੇ ਹਿਰਦੇ ਵਿਚ ਹੀ ਹੈ, ਤੂੰ ਉਸ ਨੂੰ ਕਿਉਂ ਨਹੀਂ ਯਾਦ ਕਰਦਾ? ।੪।੧।
why not meditate on the Lord with love in your heart? ||4||1||
Naam Dayv:
ਹੇ (ਸੁਹਣੀਆਂ ਜ਼ੁਲਫ਼ਾਂ ਵਾਲੇ) ਕਲੰਦਰ-ਪ੍ਰਭੂ! ਹੇ ਸੁਹਣੇ ਕੇਸਾਂ ਵਾਲੇ ਪ੍ਰਭੂ!
Come, O Lord of beautiful hair,
ਤੂੰ ਅਬਦਾਲੀ ਫ਼ਕੀਰਾਂ ਦਾ ਪਹਿਰਾਵਾ ਪਾ ਕੇ (ਆਇਆ ਹੈਂ); ਜੀ ਆਇਆਂ ਨੂੰ (ਆ, ਮੇਰੇ ਹਿਰਦੇ-ਮਸੀਤ ਵਿਚ ਆ ਬੈਠ) ।ਰਹਾਉ।
wearing the robes of a Sufi Saint. ||Pause||
(ਹੇ ਕਲੰਦਰ! ਹੇ ਕੇਸ਼ਵ! ਤੂੰ ਆ, ਤੂੰ) ਜਿਸ ਨੇ (ਸੱਤ) ਅਸਮਾਨਾਂ ਨੂੰ ਕੁੱਲਾ (ਬਣਾ ਕੇ ਆਪਣੇ) ਸਿਰ ਉੱਤੇ ਪਾਇਆ ਹੋਇਆ ਹੈ, ਜਿਸ ਨੇ ਸੱਤ ਪਤਾਲਾਂ ਨੂੰ ਆਪਣੀਆਂ ਖੜਾਵਾਂ ਬਣਾਇਆ ਹੋਇਆ ਹੈ ।
Your cap is the realm of the Akaashic ethers; the seven nether worlds are Your sandals.
ਹੇ ਕਲੰਦਰ-ਪ੍ਰਭੂ! ਸਾਰੇ ਜੀਆ-ਜੰਤ ਤੇਰੇ ਵੱਸਣ ਲਈ ਘਰ ਹਨ । ਹੇ ਧਰਤੀ ਦੇ ਰੱਖਿਅਕ! ਤੂੰ ਇਸ ਤਰ੍ਹਾਂ ਦਾ ਬਣਿਆ ਹੋਇਆ ਹੈਂ ।੧।
The body covered with skin is Your temple; You are so beautiful, O Lord of the World. ||1||
(ਹੇ ਕਲੰਦਰ-ਪ੍ਰਭੂ!) ਛਪੰਜਾ ਕਰੋੜ (ਮੇਘ ਮਾਲਾ) ਤੇਰਾ ਚੋਗ਼ਾ ਹੈ, ਸੋਲਾਂ ਹਜ਼ਾਰ ਆਲਮ ਤੇਰਾ ਤੰਬਾ ਹੈ;
The fifty-six million clouds are Your gowns, the 16,000 milkmaids are your skirts.
ਹੇ ਕੇਸ਼ਵ! ਸਾਰੀ ਬਨਸਪਤੀ ਤੇਰਾ ਸਲੋਤਰ ਹੈ, ਤੇ ਸਾਰਾ ਸੰਸਾਰ ਤੇਰੀ ਸਹਣਕੀ (ਮਿੱਟੀ ਦੀ ਰਕੇਬੀ) ਹੈ ।੨।
The eighteen loads of vegetation is Your stick, and all the world is Your plate. ||2||
(ਹੇ ਕਲੰਦਰ-ਪ੍ਰਭੂ! ਆ, ਮੇਰੀ ਮਸੀਤੇ ਆ) ਮੇਰਾ ਸਰੀਰ (ਤੇਰੇ ਲਈ) ਮਸੀਤ ਹੈ, ਮੇਰਾ ਮਨ (ਤੇਰੇ ਨਾਮ ਦੀ ਬਾਂਗ ਦੇਣ ਵਾਲਾ) ਮੁੱਲਾਂ ਹੈ, ਤੇ (ਤੇਰੇ ਚਰਨਾਂ ਵਿਚ ਜੁੜਿਆ ਰਹਿ ਕੇ) ਅਡੋਲਤਾ ਦੀ ਨਿਮਾਜ਼ ਪੜ੍ਹ ਰਿਹਾ ਹੈ ।
The human body is the mosque, and the mind is the priest, who peacefully leads the prayer.
ਹੇ ਸਾਰੇ ਜਗਤ ਦੇ ਮਾਲਕ ਨਿਰੰਕਾਰ! ਬੀਬੀ ਲੱਛਮੀ ਨਾਲ ਤੇਰਾ ਵਿਆਹ ਹੋਇਆ ਹੈ (ਭਾਵ, ਇਹ ਸਾਰੀ ਮਾਇਆ ਤੇਰੇ ਚਰਨਾਂ ਦੀ ਹੀ ਦਾਸੀ ਹੈ) ।੩।
You are married to Maya, O Formless Lord, and so You have taken form. ||3||
(ਹੇ ਕਲੰਦਰ-ਪ੍ਰਭੂ!) ਮੈਨੂੰ ਭਗਤੀ ਕਰਦੇ ਨੂੰ ਤੂੰ ਹੀ ਮੰਦਰ ਵਿਚੋਂ ਕਢਾਇਆ, (ਤੈਨੂੰ ਛੱਡ ਕੇ ਮੈਂ ਹੋਰ) ਕਿਸ ਅੱਗੇ ਦਿਲ ਦੀਆਂ ਗੱਲਾਂ ਕਰਾਂ?
Performing devotional worship services to You, my cymbals were taken away; unto whom should I complain?
(ਹੇ ਭਾਈ!) ਨਾਮਦੇਵ ਦਾ ਮਾਲਕ-ਪਰਮਾਤਮਾ ਹਰੇਕ ਜੀਵ ਦੇ ਅੰਦਰ ਦੀ ਜਾਣਨ ਵਾਲਾ ਹੈ, ਤੇ ਸਾਰੇ ਦੇਸਾਂ ਵਿਚ ਵਿਆਪਕ ਹੈ ।੪।੧।
Naam Dayv's Lord and Master, the Inner-knower, the Searcher of hearts, wanders everywhere; He has no specific home. ||4||1||