Basant, Fifth Mehl:
ਹੇ ਪ੍ਰਭੂ! (ਸਭ ਜੀਵਾਂ ਨੂੰ) ਜਿੰਦ, ਪ੍ਰਾਣ, ਸਰੀਰ ਤੂੰ ਹੀ ਦਿੱਤੇ ਹਨ ।
You gave us our soul, breath of life and body.
ਆਪਣੀ ਜੋਤਿ ਤੂੰ (ਸਰੀਰਾਂ ਵਿਚ) ਟਿਕਾ ਕੇ ਮੂਰਖਾਂ ਨੂੰ ਸੋਹਣੇ ਬਣਾ ਦੇਂਦਾ ਹੈਂ ।
I am a fool, but You have made me beautiful, enshrining Your Light within me.
ਹੇ ਪ੍ਰਭੂ! ਸਾਰੇ ਜੀਵ (ਤੇਰੇ ਦਰ ਦੇ) ਮੰਗਤੇ ਹਨ, ਤੂੰ ਸਭ ਉੱਤੇ ਦਇਆ ਕਰਨ ਵਾਲਾ ਹੈਂ ।
We are all beggars, O God; You are merciful to us.
ਤੇਰਾ ਨਾਮ ਜਪਦਿਆਂ ਜੀਵ ਪ੍ਰਸੰਨ-ਚਿੱਤ ਹੋ ਜਾਂਦੇ ਹਨ ।੧।
Chanting the Naam, the Name of the Lord, we are uplifted and exalted. ||1||
ਹੇ ਸਭ ਕੁਝ ਕਰਨ ਦੀ ਸਮਰਥਾ ਵਾਲੇ!
O my Beloved, only You have the potency to act,
ਹੇ ਮੇਰੇ ਪ੍ਰੀਤਮ! ਮੈਂ ਤੇਰੇ ਪਾਸੋਂ ਹੀ ਸਾਰੇ ਪਦਾਰਥ ਹਾਸਲ ਕਰਦਾ ਹਾਂ ।੧।ਰਹਾਉ।
and cause all to be done. ||1||Pause||
ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ (ਜਗਤ ਤੋਂ) ਪਾਰ-ਉਤਾਰਾ ਹੁੰਦਾ ਹੈ,
Chanting the Naam, the mortal is saved.
ਆਤਮਕ ਅਡੋਲਤਾ ਦੇ ਸੇ੍ਰਸ਼ਟ ਸੁਖ ਪ੍ਰਾਪਤ ਹੋ ਜਾਂਦੇ ਹਨ,
Chanting the Naam, sublime peace and poise are found.
(ਲੋਕ ਪਰਲੋਕ ਵਿਚ) ਇੱਜ਼ਤ ਸੋਭਾ ਮਿਲਦੀ ਹੈ,
Chanting the Naam, honor and glory are received.
(ਜੀਵਨ-ਸਫ਼ਰ ਵਿਚ ਵਿਕਾਰਾਂ ਵਲੋਂ) ਕੋਈ ਰੁਕਵਾਟ ਨਹੀਂ ਪੈਂਦੀ ।੨।
Chanting the Naam, no obstacles shall block your way. ||2||
ਹੇ ਮੇਰੇ ਪ੍ਰਭੂ! ਜਿਸ ਹਰਿ-ਨਾਮ ਦੇ ਜਪਣ ਵਾਸਤੇ (ਤੇਰੀ ਮਿਹਰ ਨਾਲ) ਇਹ ਦੁਰਲੱਭ ਮਨੁੱਖਾ ਸਰੀਰ ਮਿਲਿਆ ਹੈ,
For this reason, you have been blessed with this body, so difficult to obtain.
ਉਹ ਹਰਿ-ਨਾਮ ਮੈਨੂੰ ਬਖ਼ਸ਼ ।
O my Dear God, please bless me to speak the Naam.
(ਮੇਰਾ) ਇਹ (ਮਨ) ਸਾਧ ਸੰਗਤਿ ਵਿਚ ਟਿਕਾਣਾ ਪ੍ਰਾਪਤ ਕਰੀ ਰੱਖੇ ।
This tranquil peace is found in the Saadh Sangat, the Company of the Holy.
ਹੇ ਪ੍ਰਭੂ! (ਮਿਹਰ ਕਰ) ਮੈਂ ਸਦਾ ਤੇਰਾ ਨਾਮ ਜਪਦਾ ਰਹਾਂ ।੩।
May I always chant and meditate within my heart on Your Name, O God. ||3||
ਹੇ ਪ੍ਰਭੂ! ਤੈਥੋਂ ਬਿਨਾ ਮੈਨੂੰ ਕੋਈ ਹੋਰ (ਆਸਰਾ) ਨਹੀਂ ਹੈ ।
Other than You, there is no one at all.
ਇਹ ਸਾਰਾ ਜਗਤ-ਤਮਾਸ਼ਾ ਤੇਰਾ ਹੀ ਬਣਾਇਆ ਹੋਇਆ ਹੈ ।
Everything is Your play; it all merges again into You.
ਸਾਰੇ ਜੀਵ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ । ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ (ਮੇਰੀ) ਰੱਖਿਆ ਕਰ ।
As it pleases Your Will, save me, Lord.
ਹੇ ਨਾਨਕ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਸ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ।੪।੪।
O Nanak, peace is obtained by meeting with the Perfect Guru. ||4||4||
Basant, Fifth Mehl:
ਹੇ ਮਾਂ! ਪ੍ਰੀਤਮ ਪ੍ਰਭੂ, ਪ੍ਰਭੂ ਪਾਤਿਸ਼ਾਹ (ਉਂਞ ਤਾਂ ਹਰ ਵੇਲੇ) ਮੇਰੇ ਨਾਲ ਵੱਸਦਾ ਹੈ (ਪਰ ਮੈਨੂੰ ਦਿੱਸਦਾ ਨਹੀਂ) ।
My Beloved God, my King is with me.
ਹੇ ਮਾਂ! ਮਿਹਰ ਕਰ ਕੇ ਮੈਨੂੰ ਉਸ ਪ੍ਰਭੂ ਨਾਲ ਮਿਲਾ ਦੇ,
Gazing upon Him, I live, O my mother.
ਜਿਸ ਨੂੰ ਵੇਖ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਸਕਾਂ,
Remembering Him in meditation, there is no pain or suffering.
ਜਿਸ ਦੇ ਸਿਮਰਨ ਦੀ ਬਰਕਤਿ ਨਾਲ ਕੋਈ ਦੁੱਖ ਪੋਹ ਨਹੀਂ ਸਕਦਾ ।੧।
Please, take pity on me, and lead me on to meet Him. ||1||
ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਮੇਰੀ ਜਿੰਦ ਤੇ ਮਨ ਦੇ ਆਸਰੇ ਪ੍ਰਭੂ!
My Beloved is the Support of my breath of life and mind.
ਮੇਰੀ ਇਹ ਜਿੰਦ ਮੇਰੇ ਇਹ ਪ੍ਰਾਣ—ਸਭ ਕੁਝ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ ।੧।ਰਹਾਉ।
This soul, breath of life, and wealth are all Yours, O Lord. ||1||Pause||
ਹੇ ਮਾਂ! ਜਿਸ ਪਰਮਾਤਮਾ ਨੂੰ ਦੈਵੀ ਗੁਣਾਂ ਵਾਲੇ ਮਨੁੱਖ ਅਤੇ ਦੇਵਤੇ ਭਾਲਦੇ ਰਹਿੰਦੇ ਹਨ,
He is sought by the angels, mortals and divine beings.
ਜਿਸ ਦਾ ਭੇਤ ਮੁਨੀ ਲੋਕ ਅਤੇ ਸ਼ੇਸ਼-ਨਾਗ ਭੀ ਨਹੀਂ ਪਾ ਸਕਦੇ,
The silent sages, the humble, and the religious teachers do not understand His mystery.
ਜਿਸ ਦੀ ਉੱਚੀ ਆਤਮਕ ਅਵਸਥਾ ਅਤੇ ਵਡੱਪਣ ਬਿਆਨ ਨਹੀਂ ਕੀਤੇ ਜਾ ਸਕਦੇ,
His state and extent cannot be described.
ਹੇ ਮਾਂ! ਉਹ ਪਰਮਾਤਮਾ ਹਰੇਕ ਸਰੀਰ ਵਿਚ ਵਿਆਪ ਰਿਹਾ ਹੈ ।੨।
In each and every home of each and every heart, He is permeating and pervading. ||2||
ਹੇ ਮਾਂ! ਜਿਸ ਪਰਮਾਤਮਾ ਦੇ ਭਗਤ ਸਦਾ ਆਨੰਦ-ਭਰਪੂਰ ਰਹਿੰਦੇ ਹਨ,
His devotees are totally in bliss.
ਜਿਸ ਪਰਮਾਤਮਾ ਦੇ ਭਗਤਾਂ ਨੂੰ ਕਦੇ ਆਤਮਕ ਮੌਤ ਨਹੀਂ ਆਉਂਦੀ,
His devotees cannot be destroyed.
ਜਿਸ ਪਰਮਾਤਮਾ ਦੇ ਭਗਤਾਂ ਨੂੰ (ਦੁਨੀਆ ਦੇ ਕੋਈ) ਡਰ ਪੋਹ ਨਹੀਂ ਸਕਦੇ,
His devotees are not afraid.
ਜਿਸ ਪਰਮਾਤਮਾ ਦੇ ਭਗਤਾਂ ਨੂੰ (ਵਿਕਾਰਾਂ ਦੇ ਟਾਕਰੇ ਤੇ) ਸਦਾ ਜਿੱਤ ਹੁੰਦੀ ਹੈ (ਉਹ ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ) ।੩।
His devotees are victorious forever. ||3||
ਹੇ ਪ੍ਰਭੂ! ਤੇਰੀ ਕੋਈ ਉਪਮਾ ਦੱਸੀ ਨਹੀਂ ਜਾ ਸਕਦੀ (ਤੇਰੇ ਵਰਗਾ ਕੋਈ ਦੱਸਿਆ ਨਹੀਂ ਜਾ ਸਕਦਾ) ।
What Praises of Yours can I utter?
ਤੂੰ (ਸਭ ਜੀਵਾਂ ਨੂੰ) ਸੁਖ ਦੇਣ ਵਾਲਾ ਮਾਲਕ ਹੈਂ, ਤੂੰ ਹਰ ਥਾਂ ਮੌਜੂਦ ਹੈਂ ।
God, the Giver of peace, is all-pervading, permeating everywhere.
ਹੇ ਪ੍ਰਭੂ! (ਤੇਰੇ ਪਾਸੋਂ) ਇਕ ਖ਼ੈਰ ਮੰਗਦਾ ਹਾਂ
Nanak begs for this one gift.
ਮਿਹਰ ਕਰ ਕੇ ਮੈਨੂੰ ਆਪਣਾ ਨਾਮ ਬਖ਼ਸ਼ ।੪।੫।
Be merciful, and bless me with Your Name. ||4||5||
Basant, Fifth Mehl:
ਹੇ ਭਾਈ! ਜਿਵੇਂ ਪਾਣੀ ਨੂੰ ਮਿਲ ਕੇ ਬੂਟੇ ਹਰੇ ਹੋ ਜਾਂਦੇ ਹਨ (ਤੇ, ਉਹਨਾਂ ਦਾ ਸੋਕਾ ਮੁੱਕ ਜਾਂਦਾ ਹੈ)
As the plant turns green upon receiving water,
ਤਿਵੇਂ ਸਾਧ ਸੰਗਤਿ ਵਿਚ ਮਿਲ ਕੇ (ਮਨੁੱਖ ਦੇ ਅੰਦਰੋਂ) ਹਉਮੈ ਮੁੱਕ ਜਾਂਦੀ ਹੈ ।
just so, in the Saadh Sangat, the Company of the Holy, egotism is eradicated.
ਹੇ ਭਾਈ! ਜਿਵੇਂ ਕਿਸੇ ਦਾਸ ਨੂੰ ਆਪਣੇ ਮਾਲਕ ਦੀ ਧੀਰਜ ਹੁੰਦੀ ਹੈ,
Just as the servant is encouraged by his ruler,
ਤਿਵੇਂ ਗੁਰੂ-ਪੀਰ (ਜੀਵਾਂ ਨੂੰ) ਪਾਰ ਉਤਾਰਨ ਲਈ ਆਸਰਾ ਹੁੰਦਾ ਹੈ ।੧।
we are saved by the Guru. ||1||
ਹੇ ਪ੍ਰਭੂ! ਤੂੰ (ਜੀਵਾਂ ਨੂੰ) ਸਭ ਕੁਝ ਦੇ ਸਕਣ ਵਾਲਾ ਦਾਤਾਰ ਹੈਂ ।
You are the Great Giver, O Generous Lord God.
ਹੇ ਭਾਈ! ਮੈਂ ਪਲ ਪਲ ਉਸ (ਦਾਤਾਰ ਪ੍ਰਭੂ) ਨੂੰ ਨਮਸਕਾਰ ਕਰਦਾ ਹਾਂ ।੧।ਰਹਾਉ।
Each and every instant, I humbly bow to You. ||1||Pause||
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ,
Whoever enters the Saadh Sangat
ਉਸ ਮਨੁੱਖ (ਦੇ ਮਨ) ਨੂੰ ਪਰਮਾਤਮਾ ਦਾ ਪੇ੍ਰਮ-ਰੰਗ ਚੜ੍ਹ ਜਾਂਦਾ ਹੈ ।
- that humble being is imbued with the love of the Supreme Lord God.
ਹੇ ਭਾਈ! (ਜਿਨ੍ਹਾਂ ਮਨੁੱਖਾਂ ਨੂੰ ਨਾਮ-ਰੰਗ ਚੜ੍ਹ ਜਾਂਦਾ ਹੈ) ਉਹ ਮਨੁੱਖ ਮਾਇਆ ਦੇ ਮੋਹ ਦੇ ਬੰਧਨਾਂ ਤੋਂ ਖ਼ਲਾਸੀ ਹਾਸਲ ਕਰ ਲੈਂਦੇ ਹਨ ।
He is liberated from bondage.
ਪਰਮਾਤਮਾ ਦੇ ਭਗਤ ਪਰਮਾਤਮਾ ਦਾ ਨਾਮ ਸਿਮਰਦੇ ਹਨ—ਇਹੀ ਉਸ ਨਾਲ ਮਿਲਾਪ ਦਾ ਸਹੀ ਤਰੀਕਾ ਹੈ ।੨।
His devotees worship Him in adoration; they are united in His Union. ||2||
ਹੇ ਭਾਈ! ਪਰਮਾਤਮਾ ਦਾ ਦਰਸਨ ਕਰ ਕੇ (ਮਨੁੱਖ ਦੀਆਂ) ਅੱਖਾਂ ਨੂੰ (ਪਰਾਇਆ ਰੂਪ ਤੱਕਣ ਵੱਲੋਂ) ਸੰਤੋਖ ਆ ਜਾਂਦਾ ਹੈ ।
My eyes are content, gazing upon the Blessed Vision of His Darshan.
(ਜਿਉਂ ਜਿਉਂ ਮਨੁੱਖ ਦੀ) ਜੀਭ ਪਰਮਾਤਮਾ ਦੇ ਅਨੇਕਾਂ ਗੁਣ ਗਾਂਦੀ ਹੈ,
My tongue sings the Infinite Praises of God.
ਗੁਰੂ ਦੀ ਕਿਰਪਾ ਨਾਲ (ਉਸ ਦੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ (-ਅੱਗ) ਬੁੱਝ ਜਾਂਦੀ ਹੈ,
My thirst is quenched, by Guru's Grace.
ਉਸ ਦਾ ਮਨ ਹਰਿ-ਨਾਮ-ਰਸ ਦੇ ਸੁਆਦ ਨਾਲ (ਮਾਇਆ ਵੱਲੋਂ) ਰੱਜ ਜਾਂਦਾ ਹੈ ।੩।
My mind is satisfied, with the sublime taste of the Lord's subtle essence. ||3||
ਹੇ ਸਭ ਦੇ ਮੁੰਢ ਪ੍ਰਭੂ! ਹੇ ਸਰਬ-ਵਿਆਪਕ ਪ੍ਰਭੂ! ਹੇ ਪਰੇ ਤੋਂ ਪਰੇ ਪ੍ਰਭੂ! ਹੇ ਪ੍ਰਕਾਸ਼-ਰੂਪ ਪ੍ਰਭੂ!
Your servant is committed to the service of Your Feet,
ਤੇਰਾ ਨਾਮ ਸਭ ਜੀਵਾਂ ਦਾ ਪਾਰ-ਉਤਾਰਾ ਕਰਨ ਵਾਲਾ ਹੈ ।
O Primal Infinite Divine Being.
ਹੇ ਨਾਨਕ! (ਆਖ—ਹੇ ਪ੍ਰਭੂ! ਜਿਹੜਾ ਤੇਰਾ) ਸੇਵਕ (ਤੇਰੇ) ਚਰਨਾਂ ਦੀ ਸੇਵਾ ਵਿਚ ਲੱਗਦਾ ਹੈ,
Your Name is the Saving Grace of all.
ਉਸ ਨੂੰ (ਤੇਰਾ) ਇਹ ਨਾਮ-ਖ਼ਜ਼ਾਨਾ ਮਿਲ ਜਾਂਦਾ ਹੈ ।੪।੬।
Nanak has received this teasure. ||4||6||
Basant, Fifth Mehl:
ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਦਾਤਾ ਹੈਂ, (ਸਭ ਜੀਵਾਂ ਨੂੰ ਤੂੰ ਸਭ ਪਦਾਰਥ) ਦੇ ਰਿਹਾ ਹੈਂ,
You are the Great Giver; You continue to give.
ਤੂੰ ਸਭਨਾਂ ਦੀ ਜਿੰਦ ਵਿਚ ਸਭਨਾਂ ਦੇ ਪ੍ਰਾਣਾਂ ਵਿਚ ਵਿਆਪਕ ਹੈਂ ।
You permeate and pervade my soul, and my breath of life.
ਤੂੰ ਖਾਣ ਲਈ ਸਾਰੇ ਪਦਾਰਥ ਦੇ ਰਿਹਾ ਹੈਂ,
You have given me all sorts of foods and dishes.
ਪਰ ਮੈਂ ਗੁਣ-ਹੀਨ ਨੇ ਤੇਰਾ ਇਕ ਭੀ ਉਪਕਾਰ ਨਹੀਂ ਸਮਝਿਆ ।੧।
I am unworthy; I know none of Your Virtues at all. ||1||
ਹੇ ਦਇਆਲ ਪ੍ਰਭੂ! ਮੈਂ ਤੇਰੀ ਰਤਾ ਭਰ ਭੀ ਕਦਰ ਨਹੀਂ ਜਾਣਦਾ,
I do not understand anything of Your Worth.